Thursday, June 4, 2026

ਸਰਕਾਰ ਵੱਲੋਂ ਕਿਸਾਨਾਂ ਨੂੰ Gypsum 50 ਫ਼ੀਸਦੀ ਸਬਸਿਡੀ ’ਤੇ ਕਰਵਾਈ ਜਾਂਦੀ ਹੈ ਮੁਹੱਈਆ

 ਕੱਲਰ ਵਾਲੀਆਂ ਜ਼ਮੀਨਾਂ ਦੇ ਸੁਧਾਰ ਲਈ ਕਿਸਾਨਾਂ ਨੂੰ ਜਿਪਸਮ Gypsum ਦੀ ਵਰਤੋਂ ਕਰਨ ਦੀ ਅਪੀਲ

ਵਧੇਰੇ ਜਾਣਕਾਰੀ ਲਈ ਬਲਾਕ ਖੇਤੀਬਾੜੀ ਅਫ਼ਸਰ ਜਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ

ਬਠਿੰਡਾ, 4 ਜੂਨ :

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਖੇਤੀਯੋਗ ਜ਼ਮੀਨਾਂ ਦੀ ਮਿੱਟੀ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਜੇਕਰ ਮਿੱਟੀ ਵਿੱਚ ਸੋਡੀਅਮ ਬਾਈਕਾਰਬੋਨੇਟ Sodium Bicarbonate ਜਾਂ ਖਾਰਾਪਣ ਦੀ ਸਮੱਸਿਆ ਪਾਈ ਜਾਂਦੀ ਹੈ ਤਾਂ ਉਸ ਦੇ ਸੁਧਾਰ ਲਈ Gypsum ਦੀ ਵਰਤੋਂ ਕਰਨ।

ਉਨ੍ਹਾਂ ਦੱਸਿਆ ਕਿ ਮਿੱਟੀ ਵਿੱਚ ਸੋਡੀਅਮ ਦੀ ਵੱਧ ਮਾਤਰਾ ਹੋਣ ਕਾਰਨ ਮਿੱਟੀ ਦੀ ਬਣਤਰ ਖਰਾਬ ਹੋ ਜਾਂਦੀ ਹੈ, ਪਾਣੀ ਦੇ ਰਿਸਾਅ ਵਿੱਚ ਰੁਕਾਵਟ ਪੈਂਦੀ ਹੈ ਅਤੇ ਫ਼ਸਲਾਂ ਦੀ ਪੈਦਾਵਾਰ ਉੱਤੇ ਮਾੜਾ ਅਸਰ ਪੈਂਦਾ ਹੈ। ਅਜਿਹੀ ਮਿੱਟੀ ਦੇ ਸੁਧਾਰ ਲਈ ਜਿਪਸਮ ਇੱਕ ਪ੍ਰਭਾਵਸ਼ਾਲੀ ਸਾਧਨ ਹੈ, ਜੋ ਮਿੱਟੀ ਵਿੱਚ ਮੌਜੂਦ ਵਾਧੂ ਸੋਡੀਅਮ ਨੂੰ ਘਟਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਿਹਤਰ ਬਣਾਉਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਿਪਸਮ 50 ਫ਼ੀਸਦੀ ਸਬਸਿਡੀ Subsidy ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਿਪਸਮ ਜ਼ਿਲ੍ਹਾ Bathinda ਦੇ ਸਾਰੇ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਉਪਲਬਧ ਹੈ। ਯੋਗ ਕਿਸਾਨ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਅਰਜ਼ੀ ਦੇ ਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜਿਪਸਮ ਦੀ ਵਰਤੋਂ ਮਿੱਟੀ ਦੀ ਜਾਂਚ ਰਿਪੋਰਟ Soil Testing Report ਅਤੇ ਖੇਤੀਬਾੜੀ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਕੇ ਹੀ ਲੰਬੇ ਸਮੇਂ ਤੱਕ ਖੇਤੀ ਨੂੰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕਦਾ ਹੈ।

ਕਿਸੇ ਵੀ ਹੋਰ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਜਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

Wednesday, June 3, 2026

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇਗੀ ਵਿੱਤੀ ਮੱਦਦ

*15 ਜੂਨ ਤੋਂ ਪਹਿਲਾਂ ਰੇਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ*

ਬਠਿੰਡਾ, 4 ਜੂਨ :

ਝੋਨੇ ਦੀ ਸਿੱਧੀ ਬਿਜਾਈ Direct Sowing of Rice ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨ ਵੀਰਾਂ ਨੂੰ ਵਿੱਤੀ ਮਦਦ ਦਿੱਤੀ ਜਾਣੀ ਹੈ । ਇਸ ਦਾ ਲਾਹਾ ਲੈਣ ਲਈ ਕਿਸਾਨ https://agrisubsidy.agrimachinerypb.com/#/dsr-registration 'ਤੇ ਆਪਣਾ ਰੇਜਿਸਟ੍ਰੇਸ਼ਨ 15 ਜੂਨ ਤੋਂ ਪਹਿਲਾਂ ਪਹਿਲਾਂ ਕਰਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ Dr Harpreet Pal Kaur ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਕਿਸਾਨ 15 ਜੂਨ ਤੱਕ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਦੇ ਜਾ ਰਹੇ‌ ਪੱਧਰ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਣੀ ਬਚਾਉਣ ਦੇ ਮੰਤਵ ਲਈ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ 2026 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮੱਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 15-20 ਫੀਸਦੀ ਪਾਣੀ ਦੀ ਬੱਚਤ ਦੇ ਨਾਲ-ਨਾਲ ਜ਼ਮੀਨ ਵਿੱਚ ਪਾਣੀ ਦਾ ਰੀਚਾਰਜ, ਕੱਦੂ ਕਰਕੇ ਝੋਨਾ ਲਾਉਣ ਦੇ ਮੁਕਾਬਲੇ 10-12 ਪ੍ਰਤੀਸ਼ਤ ਵਧੇਰੇ ਹੁੰਦਾ ਹੈ। ਨਾਲ ਹੀ ਜਿੱਥੇ ਇਸ ਵਿਧੀ ਨਾਲ ਬਿਜਾਈ ਕਰਨ ਨਾਲ ਮਜ਼ਦੂਰੀ ਦੀ ਬੱਚਤ ਅਤੇ ਫ਼ਸਲ ਨੂੰ ਬਿਮਾਰੀ ਘੱਟ ਲੱਗਣ ਕਰਕੇ ਖੇਤੀ ਖ਼ਰਚੇ ਘੱਟਦੇ ਹਨ, ਉੱਥੇ ਹੀ ਝੋਨੇ ਦੀ ਪਰਾਲੀ ਦਾ ਸੌਖਾ ਪ੍ਰਬੰਧਨ ਅਤੇ ਇਸ ਉਪਰੰਤ ਬੀਜੀ ਕਣਕ ਦਾ ਝਾੜ ਵੀ ਵਧੇਰੇ ਨਿਕਲਦਾ ਹੈ।

ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਕਿਸਾਨ ਭਰਾ ਇਸ ਸਕੀਮ ਦਾ ਲਾਭ ਲੈਣ 15 ਜੂਨ ਤੱਕ ਵਿਭਾਗ ਦੇ ਪੋਰਟਲ https://agrisubsidy.agrimachinerypb.com/#/dsr-registration 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨ ਭਰਾ ਸਿਰਫ਼ ਆਪਣੇ ਆਧਾਰ ਕਾਰਡ ਅਤੇ ਇਸ ਨਾਲ ਰਜਿਸਟਰਡ ਮੋਬਾਇਲ ਨੰਬਰ ਨਾਲ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਉਹਨਾਂ ਦੇ ਨਿੱਜੀ ਅਤੇ ਬੈਂਕ ਦੇ ਵੇਰਵੇ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਤੋਂ ਲਏ ਜਾਣਗੇ। ਕਿਸਾਨਾਂ ਵੀਰਾਂ ਵੱਲੋਂ ਸਿਰਫ਼ ਝੋਨੇ ਦੀ ਸਿੱਧੀ ਬਿਜਾਈ Direct Sowing of Rice ਹੇਠ ਰਕਬਾ (ਕਨਾਲ/ਮਰਲਾ ਜਾਂ ਬਿੱਘੇ/ਵਿਸਵੇ) ਅਤੇ ਰਕਬੇ ਦਾ ਸਥਾਨ ਜ਼ਿਲ੍ਹਾ/ਤਹਿਸੀਲ/ਪਿੰਡ/ਖੇਵਟ ਨੰਬਰ/ਖਸਰਾ ਨੰਬਰ ਆਦਿ ਦੀ ਜਾਣਕਾਰੀ ਹੀ ਭਰੀ ਜਾਣੀ ਹੈ। ਝੋਨੇ ਦੀ ਬਿਜਾਈ ਬਾਰੇ ਵਧੇਰੇ ਤਕਨੀਕੀ ਅਤੇ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਸਰਕਲ/ਬਲਾਕ ਪੱਧਰ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਸਕਦੇ ਹਨ।

“ਖੇਤ ਬਚਾਓ ਅਭਿਆਨ” Khet Bachao Abhiyan ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ, ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ, 3 ਜੂਨ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਖੇਤ ਬਚਾਓ ਅਭਿਆਨ” Khet Bachao Abhiyan ਤਹਿਤ ਡਾ. ਗੁਰਦੀਪ ਸਿੰਘ, ਡਿਪਟੀ ਡਾਇਰਕੈਟਰ, KVK, ਬਠਿੰਡਾ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪਿੰਡ ਬੁਰਜ ਮਹਿਮਾ ਅਤੇ ਕਿਲੀ ਨਿਹਾਲ ਸਿੰਘ ਵਾਲਾ, ਬਲਾਕ ਬਠਿੰਡਾ ਵਿਖੇ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ, ਖਾਦਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਖੇਤੀਬਾੜੀ ਦੀਆਂ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

ਕੈਂਪ ਦੌਰਾਨ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੇਲੋੜੀ ਅਤੇ ਅਸੰਤੁਲਿਤ ਖਾਦਾਂ ਦੀ ਵਰਤੋਂ ਨਾ ਸਿਰਫ਼ ਉਤਪਾਦਨ ਲਾਗਤ ਵਧਾਉਂਦੀ ਹੈ, ਸਗੋਂ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਉੱਤੇ ਵੀ ਮਾੜਾ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਡਾ. ਬੁੱਟਰ ਨੇ ਹਰੀ ਖਾਦ ਅਤੇ ਜੀਵਾਣੂ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਢੈਂਚਾ ਅਤੇ ਸਣ ਵਰਗੀਆਂ ਹਰੀ ਖਾਦਾਂ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਂਦੀਆਂ ਹਨ ਅਤੇ ਨਾਈਟ੍ਰੋਜਨ ਦੀ ਪੂਰਤੀ ਵਿੱਚ ਮਦਦ ਕਰਦੀਆਂ ਹਨ। ਇਸੇ ਤਰ੍ਹਾਂ ਜੀਵਾਣੂ ਖਾਦਾਂ ਦੀ ਵਰਤੋਂ ਨਾਲ ਰਸਾਇਣਕ ਖਾਦਾਂ ਉੱਤੇ ਨਿਰਭਰਤਾ ਘਟਦੀ ਹੈ, ਖੇਤੀ ਦੀ ਲਾਗਤ ਘਟਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ। ਕੈਂਪ ਦੌਰਾਨ ਕੁਦਰਤੀ ਖੇਤੀ ਅਤੇ ਇਸ ਦੇ ਲਾਭਾਂ ਬਾਰੇ ਵੀ ਚਰਚਾ ਕੀਤੀ ਗਈ। ਕਿਸਾਨਾਂ ਨੂੰ ਦੱਸਿਆ ਗਿਆ ਕਿ ਕੁਦਰਤੀ ਸਰੋਤਾਂ ਦੀ ਸਹੀ ਵਰਤੋਂ ਕਰਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਅਤੇ ਲੰਬੇ ਸਮੇਂ ਲਈ ਟਿਕਾਊ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ।

ਇਸ ਮੌਕੇ ਪ੍ਰਕਾਸ਼ ਸਿੰਘ, ਸੀਨੀਅਰ ਰਿਸਰਚ ਫੈਲੋ (ਨਿਕਰਾ), ਨੇ ਵਾਤਾਵਰਣ ਅਨੁਕੂਲ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੌਸਮੀ ਤਬਦੀਲੀਆਂ ਦੇ ਮੱਦੇਨਜ਼ਰ ਕਿਸਾਨਾਂ ਲਈ ਅਜਿਹੀਆਂ ਤਕਨੀਕਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਨਾਲ-ਨਾਲ ਖੇਤੀ ਨੂੰ ਵਧੇਰੇ ਲਾਭਕਾਰੀ ਬਣਾਉਣ। ਉਨ੍ਹਾਂ ਨੇ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ, ਪਾਣੀ ਦੀ ਬੱਚਤ ਅਤੇ ਮਿੱਟੀ ਦੀ ਸਿਹਤ ਸੁਧਾਰਨ ਵਾਲੇ ਉਪਰਾਲਿਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਨੇ ਝੋਨੇ ਵਿੱਚ ਮਧਰੇਪਣ ਦੀ ਸਮੱਸਿਆ ਬਾਰੇ ਦੱਸਿਆ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਕਿਹਾਂ ਇਸ ਨਾਲ ਕਿਸਾਨ ਵੀਰ ਪਾਣੀ ਅਤੇ ਲੇਬਰ ਦੀ ਬੱਚਤ ਕਰ ਸਕਦੇ ਹਨ।

ਕਿਸਾਨਾਂ ਨੇ ਕੈਂਪ ਵਿੱਚ ਪੇਸ਼ ਕੀਤੀਆਂ ਗਈਆਂ ਜਾਣਕਾਰੀਆਂ ਵਿੱਚ ਦਿਲਚਸਪੀ ਦਿਖਾਈ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ, ਹਰੀ ਖਾਦਾਂ, ਜੀਵਾਣੂ ਖਾਦਾਂ ਅਤੇ ਕੁਦਰਤੀ ਖੇਤੀ ਸਬੰਧੀ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਿੱਟੀ ਦੀ ਸਿਹਤ ਨੂੰ ਬਿਹਤਰ ਬਣਾਉਣ ਲਈ ਵਿਗਿਆਨਕ ਸਿਫ਼ਾਰਸ਼ਾਂ ਅਨੁਸਾਰ ਖੇਤੀ ਤਕਨੀਕਾਂ ਅਪਣਾਉਣ ਤਾਂ ਜੋ ਖੇਤੀ ਨੂੰ ਵਧੇਰੇ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ

 

ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਝੋਨੇ ਦੀ ਸਿੱਧੀ ਬਿਜਾਈ Direct Sowing of Rice ਸਮੇਂ ਦੀ ਲੋੜ

ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਚੰਨੋ ਵਿਖੇ ਜਾਗਰੂਕਤਾ ਕੈਂਪ

ਭਵਾਨੀਗੜ੍ਹ, 02 ਜੂਨ

ਝੋਨੇ ਦੀ ਕਾਸ਼ਤ ਵਿੱਚ ਪਾਣੀ ਦੀ ਬਚਤ ਕਰਨ ਵਾਲੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੀ.ਏ.ਯੂ. PAU-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਚੰਨੋ ਵਿਖੇ ਸਿੱਧਾ ਬੀਜਿਆ ਝੋਨਾ ਅਤੇ ਕੱਦੂ ਵਾਲੇ ਝੋਨੇ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ (ਮਿੱਟੀ ਵਿਗਿਆਨ)-ਕਮ-ਇੰਚਾਰਜ ਸੰਗਰੂਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ Direct Sowing of Rice ਤਕਨੀਕ ਧਰਤੀ ਹੇਠਲੇ ਪਾਣੀ ਦੀ ਬਚਤ, ਮਜ਼ਦੂਰੀ ਖਰਚਿਆਂ ਵਿੱਚ ਕਮੀ ਅਤੇ ਝੋਨੇ ਦੀ ਕਾਸ਼ਤ ਦੀ ਲਾਗਤ ਘਟਾਉਣ ਲਈ ਇੱਕ ਪ੍ਰਭਾਵਸ਼ਾਲੀ ਤਕਨੀਕ ਹੈ। ਉਨ੍ਹਾਂ ਦੱਸਿਆ ਕਿ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀ ਝੋਨੇ ਦੀ ਸਿੱਧੀ ਬਿਜਾਈ Direct Sowing of Rice ਤਕਨੀਕ ਅਪਣਾਉਣ ਨਾਲ ਸਿੰਚਾਈ ਲਈ ਵਰਤੇ ਜਾਣ ਵਾਲੇ ਪਾਣੀ ਦੀ ਵੱਡੀ ਮਾਤਰਾ ਬਚਾਈ ਜਾ ਸਕਦੀ ਹੈ ਅਤੇ ਸਿਫਾਰਸ਼ਾਂ ਅਨੁਸਾਰ ਖੇਤੀ ਕਰਨ ਨਾਲ ਕੱਦੂ ਵਾਲੇ ਝੋਨੇ ਦੇ ਬਰਾਬਰ ਝਾੜ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਲੇਜ਼ਰ ਲੈਵਲਿੰਗ, ਸਿਫਾਰਸ਼ ਕੀਤੀਆਂ ਕਿਸਮਾਂ ਦੀ ਚੋਣ ਅਤੇ ਨਦੀਨਾਂ ਦੀ ਸੁਚੱਜੀ ਰੋਕਥਾਮ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।

ਡਾ. ਗਰਗ ਨੇ ਮਿੱਟੀ ਦੇ ਨਮੂਨੇ ਲੈਣ ਦੀ ਵਿਗਿਆਨਕ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਕੇ ’ਤੇ ਮਿੱਟੀ ਦੇ ਨਮੂਨੇ Soil Test Sampling ਇਕੱਠੇ ਕਰਨ ਦਾ ਪ੍ਰੈਕਟੀਕਲ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ DAP ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ Urea ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਖਾਸ ਤੌਰ ’ਤੇ ਕੱਦੂ ਸਮੇਂ ਦੋ ਤੋਂ ਤਿੰਨ ਬੋਰੀਆਂ ਯੂਰੀਆ ਪਾਉਣ ਦੀ ਪ੍ਰਥਾ ਤੋਂ ਗੁਰੇਜ਼ ਕਰਨ ਲਈ ਕਿਹਾ। ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿੱਟੀ ਦੀ ਜਾਂਚ ਦੇ ਆਧਾਰ ’ਤੇ ਹੀ ਜ਼ਿੰਕ ਦੀ ਸਿਫਾਰਸ਼ੀ ਮਾਤਰਾ ਵਰਤਣ ਲਈ ਪ੍ਰੇਰਿਤ ਕੀਤਾ।

ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਡਾ. ਗਰਗ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਵਿੱਚ ਐਜ਼ੋਸਪੀਰੀਲਮ ਦੀ ਵਰਤੋਂ ਨਾਲ ਨਾ ਸਿਰਫ਼ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ, ਸਗੋਂ ਮਿੱਟੀ ਦੀ ਜੈਵਿਕ ਸਿਹਤ ਵੀ ਸੁਧਰਦੀ ਹੈ। ਉਨ੍ਹਾਂ ਸਿਹਤਮੰਦ ਪਨੀਰੀ ਤਿਆਰ ਕਰਨ, ਖਾਦ ਪ੍ਰਬੰਧਨ ਅਤੇ ਪਨੀਰੀ ਵਿੱਚ ਬੌਣੇਪਣ ਦੀ ਬਿਮਾਰੀ ਦੀ ਪਛਾਣ ਅਤੇ ਰੋਕਥਾਮ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਾ. ਆਕਾਸ਼ਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਏ.ਡੀ.ਓ.), ਭਵਾਨੀਗੜ੍ਹ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ Schemes for Farmers ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮੱਕੀ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਅਤੇ ਜਿਪਸਮ ’ਤੇ ਮਿਲਣ ਵਾਲੀ ਸਬਸਿਡੀ ਸਬੰਧੀ ਵੀ ਜਾਣੂ ਕਰਵਾਇਆ ਅਤੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਾਂ ਸਾਂਝੀਆਂ ਕੀਤੀਆਂ।
ਕਿਸਾਨਾਂ ਨੂੰ ਬਾਸਮਤੀ ਦੀਆਂ ਕਿਸਮਾਂ PUSA Basmati-1509 ਅਤੇ PUSA Basmati-1847 ਵਿੱਚ ਖਾਦ ਪ੍ਰਬੰਧਨ ਅਤੇ ਬੀਜ ਸੋਧ ਸਬੰਧੀ ਸਿਫਾਰਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡਾਂ ਦੇ ਨੌਜਵਾਨਾਂ ਨੂੰ ਪੀ.ਏ.ਯੂ. ਲੁਧਿਆਣਾ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈ ਕੇ ਖੇਤੀ ਅਤੇ ਸਹਾਇਕ ਖੇਤਰਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਕੈਂਪ ਦੌਰਾਨ ਪ੍ਰਗਤੀਸ਼ੀਲ ਕਿਸਾਨ ਸ. ਬਲਪ੍ਰੀਤ ਸਿੰਘ ਦੇ ਖੇਤ ਵਿੱਚ ਲਗਭਗ ਡੇਢ ਏਕੜ ਰਕਬੇ ਵਿੱਚ ਬੀਜੇ ਗਏ ਝੋਨੇ ਦੀ ਸਿੱਧੀ ਬਿਜਾਈ ਦਾ ਖੇਤ ਪੱਧਰੀ ਪ੍ਰਦਰਸ਼ਨ ਵੀ ਦੇਖਿਆ ਗਿਆ। ਫਾਰਮ ਸਲਾਹਕਾਰ ਸੇਵਾ ਕੇਂਦਰ Sangrur ਦੀ ਟੀਮ ਵੱਲੋਂ ਕਿਸਾਨ ਨੂੰ ਬੀਜ ਦਰ ਅਤੇ ਮਸ਼ੀਨ ਦੀ ਸਹੀ ਸੈਟਿੰਗ ਬਾਰੇ ਮੌਕੇ ’ਤੇ ਹੀ ਤਕਨੀਕੀ ਸਲਾਹ ਦਿੱਤੀ ਗਈ।

ਪ੍ਰੋਗਰਾਮ ਦੇ ਅੰਤ ਵਿੱਚ ਕਿਸਾਨਾਂ ਨੂੰ ਐਜ਼ੋਸਪੀਰੀਲਮ ਕਲਚਰ ਅਤੇ ਪੀ.ਏ.ਯੂ. ਦਾ ਸਾਹਿਤ ਉਪਲਬਧ ਕਰਵਾਇਆ ਗਿਆ। ਕਿਸਾਨਾਂ ਨੇ ਮਾਹਿਰਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਮਿੱਟੀ ਦੀ ਜਾਂਚ ਕਰਵਾ ਕੇ ਮਿੱਟੀ ਟੈਸਟ ਆਧਾਰਿਤ ਖਾਦ ਪ੍ਰਬੰਧਨ ਅਪਣਾਉਣ ਵਿੱਚ ਗਹਿਰੀ ਦਿਲਚਸਪੀ ਦਿਖਾਈ।-

Tuesday, June 2, 2026

‘ਖੇਤ ਬਚਾਓ’ ਮੁਹਿੰਮ ਤਹਿਤ ਪਿੰਡ ਅਰਜਨਵਾਲ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ

ਸਾਉਣੀ ਦੀਆਂ ਫਸਲਾਂ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਦਿੱਤੀ ਜਾਣਕਾਰੀ

ਰਸਾਇਣਕ ਕੀਟਨਾਸ਼ਕਾਂ ਦੀ ਥਾਂ ਜੈਵਿਕ ਤਰੀਕੇ ਅਪਣਾਉਣ ਲਈ ਪ੍ਰੇਰਿਆ

ਜਲੰਧਰ, 2 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜਲੰਧਰ ਵੱਲੋਂ ਪੀਏਯੂ PAU-ਕ੍ਰਿਸ਼ੀ ਵਿਗਿਆਨ ਕੇਂਦਰ KVK, ਜਲੰਧਰ Jalandhar ਅਤੇ ਨੈਸ਼ਨਲ ਸੈਂਟਰ ਫਾਰ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ NCIPM, ਜਲੰਧਰ ਦੇ ਸਹਿਯੋਗ ਨਾਲ ‘ਖੇਤ ਬਚਾਓ’ ਮੁਹਿੰਮ Khet Bachao Abhiyan ਤਹਿਤ ਪਿੰਡ ਅਰਜਨਵਾਲ, ਬਲਾਕ ਆਦਮਪੁਰ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ Farmer Training Camp ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 150 ਕਿਸਾਨਾਂ ਨੇ ਭਾਗ ਲਿਆ।

ਸਹਾਇਕ ਪ੍ਰੋਫੈਸਰ ਐਗਰੋਨੋਮੀ, ਕੇ.ਵੀ.ਕੇ. ਜਲੰਧਰ ਡਾ. ਪ੍ਰਭਜੀਤ ਕੌਰ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਪਰਖ ਆਧਾਰਿਤ ਖਾਦਾਂ ਦੀ ਸਿਫਾਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਅਤੇ ਲਾਗਤ ਘਟਾਉਣ ਲਈ ਪ੍ਰੇਰਿਆ।

ਡਾ. ਹਰਵਿੰਦਰ ਸਿੰਘ ਝੋਨੇ ਵਿੱਚ SRBSDV ਅਤੇ ਫਾਲਸ ਸਮੱਟ ਬਿਮਾਰੀ ਦੀ ਪਹਿਚਾਣ, ਰੋਕਥਾਮ ਤੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਸਹਾਇਕ ਨਿਰਦੇਸ਼ਕ, ਐਨ.ਸੀ.ਆਈ.ਪੀ.ਐਮ. ਡਾ. ਪੀ. ਸੀ. ਭਾਰਦਵਾਜ ਨੇ ਆਈ.ਪੀ.ਐਮ. ਰਣਨੀਤੀਆਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਥਾਂ ਜੈਵਿਕ ਤਰੀਕੇ ਅਪਣਾਉਣ ਦੀ ਸਲਾਹ ਦਿੱਤੀ।

ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਸੁਖਚੈਨ ਸਿੰਘ ਨੇ ਕਿਸਾਨਾਂ ਨਾਲ ਸਾਉਣੀ ਦੀਆਂ ਫਸਲਾਂ Kharif Crops ਦੀਆਂ ਨਵੀਆਂ ਸਿਫਾਰਸ਼ਸ਼ੁਦਾ ਤਕਨੀਕਾਂ ਸਾਂਝੀਆਂ ਕੀਤੀਆਂ। ਐਗਰੀਕਲਚਰ ਮਾਰਕੀਟਿੰਗ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਵੈਲਿਊ ਐਡੀਸ਼ਨ ਤੇ ਐਗਰੋ-ਪ੍ਰੋਸੈਸਿੰਗ ਰਾਹੀਂ ਆਮਦਨ ਵਧਾਉਣ ਦੇ ਤਰੀਕੇ ਦੱਸੇ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਮਨਦੀਪ ਸਿੰਘ ਨੇ ਕੀਟਨਾਸ਼ਕਾਂ ਦਾ ਬੋਝ ਘਟਾਉਣ ਲਈ ਟਿਕਾਊ ਖੇਤੀ ਤਕਨੀਕਾਂ ਅਪਣਾਉਣ ਲਈ ਕਿਹਾ।

ਮਾਹਰਾਂ ਨੇ ਕਿਸਾਨਾਂ ਨੂੰ ਸੰਤੁਲਿਤ ਪੋਸ਼ਣ ਪ੍ਰਬੰਧਨ, ਆਈ.ਪੀ.ਐਮ. ਅਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਖੇਤੀ ਨੂੰ ਲਾਭਕਾਰੀ ਤੇ ਟਿਕਾਊ ਬਣਾਉਣ ਲਈ ਪ੍ਰੇਰਿਤ ਕੀਤਾ। ਅਖੀਰ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਮੌਕੇ ’ਤੇ ਜਵਾਬ ਦਿੱਤੇ ਗਏ।....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

 *ਕਿਸਾਨਾਂ ਨੂੰ ਕਰਜ਼ੇ ਦੇ ਜਾਲ ’ਚੋਂ ਕੱਢਣ ਅਤੇ ਪੈਸਾ ਸਿੱਧਾ ਕਿਸਾਨਾਂ ਦੇ ਹੱਥਾਂ ਵਿੱਚ ਪਹੁੰਚਾਉਣ ਲਈ ਕੀਤਾ ਵਾਧਾ* 


*ਕਿਸਾਨਾਂ ਨੂੰ ਹੁਣ ਕੇ.ਸੀ.ਸੀ. ਸਕੀਮ ਤਹਿਤ ਫ਼ਸਲ ਦੀ ਲਾਗਤ ਦੇ ਬਰਾਬਰ ਕਰਜ਼ਾ ਮਿਲੇਗਾ ਅਤੇ ਵਿਆਜ ਦਰਾਂ ਵੀ ਕਾਫ਼ੀ ਘੱਟ ਹੋਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*26 ਸਾਲ ਪੁਰਾਣੇ ਕੇ.ਸੀ.ਸੀ. ਸਿਸਟਮ ਵਿੱਚ ਕ੍ਰਾਂਤੀਕਾਰੀ ਸੁਧਾਰ, ਕਿਸਾਨ ਹੁਣ ਏ.ਟੀ.ਐਮ. ਅਤੇ ਯੂ.ਪੀ.ਆਈ. ਰਾਹੀਂ ਵੀ ਪੈਸੇ ਕਢਵਾ ਸਕਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਹਿਲੀ ਵਾਰ ਕੇ.ਸੀ.ਸੀ. ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 2,000 ਰੁਪਏ ਪ੍ਰਤੀ ਏਕੜ ਵਾਧੂ ਕਰਜ਼ਾ ਮਿਲੇਗਾ, ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕਿਸਾਨ ਹੁਣ ਪੌਪਲਰ, ਬਾਂਸ, ਜਾਮਣ, ਲੈਮਨਗ੍ਰਾਸ, ਲਸਣ, ਹਾਈਬ੍ਰਿਡ ਟਮਾਟਰ ਅਤੇ ਡਰੈਗਨ ਫਰੂਟ ਵਰਗੀਆਂ ਫ਼ਸਲਾਂ ਲਈ ਵੀ ਕਰਜ਼ਾ ਲੈ ਸਕਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੰਸਥਾਗਤ ਕਰਜ਼ੇ ਦੀ ਢੁਕਵੀਂ ਵਿਵਸਥਾ ਦੀ ਅਣਹੋਂਦ ਕਾਰਨ ਕਿਸਾਨ ਅਕਸਰ ਸ਼ਾਹੂਕਾਰਾਂ ਦੇ ਜਾਲ ਵਿੱਚ ਫਸ ਜਾਂਦੇ ਸਨ; ਇਹ ਸੁਧਾਰ ਕਿਸਾਨਾਂ ਨੂੰ ਅਜਿਹੀ ਨਿਰਭਰਤਾ ਤੋਂ ਮੁਕਤ ਕਰਨ ਵਿੱਚ ਮਦਦ ਕਰਨਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਹਿਲਾਂ, ਸਾਰੀਆਂ ਫਲ ਅਤੇ ਸਬਜ਼ੀਆਂ ਦੀ ਫ਼ਸਲ ਲਈ ਸਿਰਫ਼ 32,000 ਰੁਪਏ ਪ੍ਰਤੀ ਏਕੜ ਕਰਜ਼ਾ ਮਿਲਦਾ ਸੀ; ਹੁਣ ਫ਼ਸਲ ਦੇ ਹਿਸਾਬ ਨਾਲ ਕਿਸਾਨ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਦਾ ਕਰਜ਼ਾ ਲੈ ਸਕਦੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕਿਸਾਨਾਂ ਨੂੰ 6 ਸਾਲ ਦੀ ਕੇ.ਸੀ.ਸੀ. ਮਿਆਦ ਮਿਲੇਗੀ ਅਤੇ ਸਾਲਾਨਾ ਕ੍ਰੈਡਿਟ ਲਿਮਟ ਆਰ.ਬੀ.ਆਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕਰਜ਼ੇ ਦੇ ਆਨਲਾਈਨ ਭੁਗਤਾਨ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਬੈਂਕਾਂ ਵੱਲੋਂ ਵਿਸ਼ੇਸ਼ ਰਿਆਇਤਾਂ ਵੀ ਮਿਲਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕਿਸਾਨ ਪੱਖੀ ਫੈਸਲਿਆਂ ਸਦਕਾ ਪੰਜਾਬ ਵਿੱਚ ਸਾਲ 2017 ਵਿੱਚ ਕਿਸਾਨ ਖੁਦਕੁਸ਼ੀਆਂ ਦੇ 243 ਮਾਮਲਿਆਂ ਦੇ ਮੁਕਾਬਲੇ ਸਾਲ 2024 ਵਿੱਚ 84 ਮਾਮਲੇ ਦਰਜ ਕੀਤੇ ਗਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ; 2 ਜੂਨ*

ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ 'ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਸੀ। 

ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ 'ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।

ਇਨ੍ਹਾਂ ਸੁਧਾਰਾਂ ਨੂੰ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਬਣਾਉਣ ਵੱਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਕੇ.ਸੀ.ਸੀ. ਢਾਂਚਾ ਕਿਸਾਨਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਸਿੱਧਾ ਪਹੁੰਚਾਏਗਾ, ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਫ਼ਸਲੀ ਵਿਭਿੰਨਤਾ ਨੂੰ ਤੇਜ਼ ਕਰੇਗਾ, ਸਹਿਕਾਰੀ ਕਰਜ਼ਾ ਸੰਸਥਾਵਾਂ ਨੂੰ ਮਜ਼ਬੂਤ ਕਰੇਗਾ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਵਿੱਚ ਮਦਦ ਕਰੇਗਾ। ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਵਿੱਚ ਕਈ ਫ਼ਸਲਾਂ ਲਈ ਕਰਜ਼ਾ ਸਹਾਇਤਾ ਵਿੱਚ ਭਾਰੀ ਵਾਧਾ ਹੋਵੇਗਾ। ਇਸ ਵਿੱਚ ਬਾਗਬਾਨੀ ਫ਼ਸਲਾਂ ਵੀ ਸ਼ਾਮਲ ਹਨ, ਜਿੱਥੇ ਪਹਿਲਾਂ ਮਿਲਣ ਵਾਲੀ 32,000 ਰੁਪਏ ਪ੍ਰਤੀ ਏਕੜ ਦੀ ਇਕਸਾਰ ਹੱਦ ਦੇ ਮੁਕਾਬਲੇ ਹੁਣ ਕਰਜ਼ਾ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਜਾ ਸਕਦਾ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿਰਫ਼ ਕੋਈ ਨੀਤੀਗਤ ਬਦਲਾਅ ਨਹੀਂ ਹੈ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੇ ਉਦੇਸ਼ ਨਾਲ ਲਿਆ ਗਿਆ ਇਤਿਹਾਸਕ ਫੈਸਲਾ ਹੈ। ਅਸੀਂ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕਰ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਵਧੇਰੇ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਲਈ ਅਸਰਦਾਰ ਢੰਗ ਨਾਲ ਕਿਸਾਨਾਂ ਦੀ ਸੇਵਾ ਕਰਨਾ ਆਸਾਨ ਬਣਾ ਦਿੱਤਾ ਹੈ। ਅਸੀਂ ਆਪਣੇ ਕਿਸਾਨਾਂ ਨੂੰ 21ਵੀਂ ਸਦੀ ਦੇ ਡਿਜੀਟਲ ਸਾਧਨਾਂ ਨਾਲ ਲੈਸ ਕੀਤਾ ਹੈ ਅਤੇ ਉਹ ਹੁਣ ਪੰਜਾਬ ਦੀ ਤਰੱਕੀ ਦੀ ਨਵੀਂ ਕਹਾਣੀ ਲਿਖਣਗੇ।”

ਇਸ ਸੁਧਾਰ ਦੀ ਅਹਿਮੀਅਤ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2000 ਤੋਂ ਚੱਲੇ ਆ ਰਹੇ ਪੁਰਾਣੇ ਕੇ.ਸੀ.ਸੀ. ਸਿਸਟਮ ਨੂੰ ਬਦਲ ਕੇ 26 ਸਾਲਾਂ ਦੀ ਖੜ੍ਹੋਤ ਨੂੰ ਤੋੜਿਆ ਹੈ। ਉਨ੍ਹਾਂ ਕਿਹਾ, “ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੱਥੀਂ ਕਾਗਜ਼ੀ ਕਾਰਵਾਈ, ਚੈੱਕ ਬੁੱਕ ਅਤੇ ਪਾਸਬੁੱਕਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਪੁਰਾਣੇ ਤੇ ਗੁੰਝਲਦਾਰ ਕੇ.ਸੀ.ਸੀ ਢਾਂਚੇ 'ਤੇ ਨਿਰਭਰ ਰਹਿਣ ਲਈ ਮਜਬੂਰ ਕੀਤਾ ਗਿਆ ਸੀ। ਪਿਛਲੀਆਂ ਸਰਕਾਰਾਂ ਨੇ ਇਸ ਸਥਿਤੀ ਨੂੰ ਸੁਧਾਰਨ ਦੀ ਬਜਾਏ ਜਿਉਂ ਦਾ ਤਿਉਂ ਰਹਿਣ ਦਿੱਤਾ। ਸਾਡੀ ਸਰਕਾਰ ਨੇ ਉਸ 26 ਸਾਲ ਪੁਰਾਣੇ ਸਿਸਟਮ ਨੂੰ ਬਦਲ ਕੇ ਪਾਰਦਰਸ਼ੀ, ਡਿਜੀਟਲ ਅਤੇ ਬਿਹਤਰੀਨ ਕਰਜ਼ਾ ਵਿਵਸਥਾ ਲਾਗੂ ਕੀਤੀ ਹੈ, ਜੋ ਕਿ ਆਧੁਨਿਕ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਧੀ ਹੋਈ ਨੀਤੀ ਨਾਲ ਕਿਸਾਨਾਂ ਨੂੰ ਮਿਲਣ ਵਾਲੇ ਕਰਜ਼ਾ ਹੱਦ ਵਿੱਚ ਭਾਰੀ ਵਾਧਾ ਹੋਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੈਂਕ ਕਰਜ਼ਾ ਫ਼ਸਲ ਦੀ ਅਸਲ ਲਾਗਤ ਨੂੰ ਦਰਸਾਉਂਦਾ ਹੋਵੇ। ਉਨ੍ਹਾਂ ਕਿਹਾ, “ਅਸੀਂ ਕਣਕ ਲਈ ਕਰਜ਼ਾ ਹੱਦ 24,380 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 30,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸੇ ਤਰ੍ਹਾਂ ਝੋਨੇ ਲਈ 25,440 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਉਹ ਅਸਲ ਵਿੱਤੀ ਸਹਾਇਤਾ ਮਿਲੇਗੀ ਜਿਸ ਦੇ ਉਹ ਹੱਕਦਾਰ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਕੇ.ਸੀ.ਸੀ. ਦੇ ਨਵੇਂ ਢਾਂਚੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣ ਕੇ ਪੰਜਾਬ, ਦੇਸ਼ ਭਰ ਵਿੱਚ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ, “ਝੋਨੇ ਦੀ ਸੋਧੀ ਹੋਈ 39,000 ਰੁਪਏ ਪ੍ਰਤੀ ਏਕੜ ਦੀ ਹੱਦ ਵਿੱਚੋਂ 2,000 ਰੁਪਏ ਪ੍ਰਤੀ ਏਕੜ ਵਿਸ਼ੇਸ਼ ਤੌਰ 'ਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਰੱਖੇ ਗਏ ਹਨ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਵਿੱਤੀ ਤੌਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਦੀ ਸਹਾਇਤਾ ਲਈ ਵੀ ਸ਼ਾਨਦਾਰ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ, “ਲਗਾਏ ਗਏ ਗੰਨੇ ਲਈ ਕਰਜ਼ਾ ਸੀਮਾ ਨੂੰ 44,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਰੈਟੂਨ ਫਸਲਾਂ (ਮੁੜ ਫੁੱਟਣ ਵਾਲੀਆਂ) ਲਈ ਪਹਿਲੀ ਵਾਰ 65,000 ਰੁਪਏ ਪ੍ਰਤੀ ਏਕੜ ਦੀ ਕਰਜ਼ਾ ਵਿਵਸਥਾ ਕੀਤੀ ਗਈ ਹੈ। ਪਹਿਲਾਂ ਕਿਸਾਨਾਂ ਨੂੰ ਕਰਜ਼ਾ ਲੈਣ ਲਈ ਅਕਸਰ ਸ਼ਾਹੂਕਾਰਾਂ ਅਤੇ ਐਨ.ਬੀ.ਐਫ.ਸੀ. 'ਤੇ ਨਿਰਭਰ ਕਰਨਾ ਪੈਂਦਾ ਸੀ ਜੋ ਬਹੁਤ ਜ਼ਿਆਦਾ ਵਿਆਜ ਦਰਾਂ ਵਸੂਲਦੇ ਸਨ ਕਿਉਂਕਿ ਸੰਸਥਾਗਤ ਕਰਜ਼ਾ ਉਨ੍ਹਾਂ ਦੀਆਂ ਅਸਲ ਜ਼ਰੂਰਤਾਂ ਨੂੰ ਪੂਰਾ ਨਹੀਂ ਕਰਦਾ ਸੀ। ਸਾਡਾ ਉਦੇਸ਼ ਕਿਸਾਨਾਂ ਨੂੰ ਕਿਫਾਇਤੀ ਕਰਜ਼ੇ ਰਾਹੀਂ ਪੂਰੀ ਤਰ੍ਹਾਂ ਸਹਿਕਾਰੀ ਕਰਜ਼ਾ ਨੈੱਟਵਰਕ ਵਿੱਚ ਸ਼ਾਮਲ ਕਰਨਾ ਹੈ।” 

ਮੁੱਖ ਮੰਤਰੀ ਨੇ ਕਿਹਾ ਕਿ ਸੋਧੇ ਹੋਏ ਕੇ.ਸੀ.ਸੀ. ਢਾਂਚੇ ਨਾਲ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਨੂੰ ਉੱਚ-ਮੁੱਲ ਵਾਲੀਆਂ ਫਸਲਾਂ ਵੱਲ ਮੋੜਨ ਲਈ ਸਰਗਰਮੀ ਨਾਲ ਕਦਮ ਚੁੱਕ ਰਹੇ ਹਾਂ। ਪਹਿਲੀ ਵਾਰ, ਪੌਪਲਰ ਅਤੇ ਬਾਂਸ ਵਰਗੀਆਂ ਖੇਤੀਬਾੜੀ-ਜੰਗਲਾਤ ਫਸਲਾਂ ਦੇ ਨਾਲ ਨਾਲ ਜਾਮੁਨ ਵਰਗੀਆਂ ਖੇਤੀਬਾੜੀ-ਬਾਗਬਾਨੀ ਫਸਲਾਂ ਨੂੰ ਕਰਜ਼ਾ ਪ੍ਰਣਾਲੀ ਅਧੀਨ ਲਿਆਂਦਾ ਗਿਆ ਹੈ। ਅਸੀਂ ਲੈਮਨਗ੍ਰਾਸ ਲਈ ਵੀ ਕਰਜ਼ਾ ਹੱਦ ਲਿਆਂਦੀ ਹੈ, ਜਿਸ ਨਾਲ ਸ਼ਿਵਾਲਿਕ ਪਹਾੜੀਆਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਬਾਗਬਾਨੀ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਦਿੱਤੀ ਜਾ ਰਹੀ ਸਹਾਇਤਾ ਵਿੱਚ ਕਾਫ਼ੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “ਪਹਿਲਾਂ, ਸਾਰੇ ਫਲ ਅਤੇ ਸਬਜ਼ੀਆਂ ਲਈ ਇਕਸਾਰ ਕਰਜ਼ਾ ਹੱਦ ਨਿਰਧਾਰਤ ਕੀਤੀ ਗਈ ਸੀ। ਹੁਣ, ਫਸਲ ਮੁਤਾਬਕ ਕਰਜ਼ਾ ਸਹਾਇਤਾ ਸ਼ੁਰੂ ਕੀਤੀ ਗਈ ਹੈ, ਜਿਸ ਦੀ ਹੱਦ ਪ੍ਰਤੀ ਏਕੜ 1.57 ਲੱਖ ਰੁਪਏ ਤੱਕ ਹੈ। ਲਸਣ ਉਤਪਾਦਕ ਹੁਣ ਪ੍ਰਤੀ ਏਕੜ 1,57,372 ਰੁਪਏ, ਹਾੜ੍ਹੂ ਪਿਆਜ਼ ਉਤਪਾਦਕ ਪ੍ਰਤੀ ਏਕੜ 92,686 ਰੁਪਏ ਅਤੇ ਹਾਈਬ੍ਰਿਡ ਟਮਾਟਰ ਉਤਪਾਦਕ ਪ੍ਰਤੀ ਏਕੜ 80,981 ਰੁਪਏ ਦਾ ਕਰਜ਼ਾ ਪ੍ਰਾਪਤ ਕਰ ਸਕਦੇ ਹਨ।” 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਈ ਉੱਭਰ ਰਹੇ ਅਤੇ ਪ੍ਰਗਤੀਸ਼ੀਲ ਖੇਤੀ ਸੈਕਟਰਾਂ ਨੂੰ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ, ਡਰੈਗਨ ਫਰੂਟ ਅਤੇ ਚੀਆ ਸੀਡ/ਕੁਇਨੋਆ ਵਰਗੀਆਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਅਧੀਨ ਲਿਆਂਦਾ ਗਿਆ ਹੈ। ਨੀਲੀ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਮੱਛੀ ਪਾਲਣ ਲਈ ਕਰਜ਼ਾ ਹੱਦ 2.5 ਲੱਖ ਰੁਪਏ ਪ੍ਰਤੀ ਹੈਕਟੇਅਰ ਤੋਂ ਵਧਾ ਕੇ 3 ਲੱਖ ਪ੍ਰਤੀ ਰੁਪਏ ਹੈਕਟੇਅਰ ਕਰ ਦਿੱਤੀ ਗਈ ਹੈ। ਚਿੱਟਾ ਝੀਂਗਾ ਉਤਪਾਦਕਾਂ ਨੂੰ ਹੁਣ ਪ੍ਰਤੀ ਹੈਕਟੇਅਰ 5.5 ਲੱਖ ਰੁਪਏ ਦੀ ਸਹਾਇਤਾ ਮਿਲੇਗੀ, ਜੋ ਪਹਿਲਾਂ 4.5 ਲੱਖ ਰੁਪਏ ਪ੍ਰਤੀ ਹੈਕਟੇਅਰ ਸੀ।” 

ਨਵੀਂ ਕੇ.ਸੀ.ਸੀ. ਨੀਤੀ ਤਹਿਤ ਉਪਲਬਧ ਲਾਭਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਸੂਬਾ ਪੱਧਰੀ ਤਕਨੀਕੀ ਕਮੇਟੀ ਵੱਲੋਂ ਸਾਲਾਨਾ ਸਮੀਖਿਆਵਾਂ ਦੇ ਨਾਲ ਛੇ ਸਾਲਾ ਕੇ.ਸੀ.ਸੀ. ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਬੀ-ਕੰਪੋਨੈਂਟ ਨੂੰ ਹੁਣ 40 ਫ਼ੀਸਦ ਤੋਂ ਵਧਾ ਕੇ 100 ਫ਼ੀਸਦ ਤੱਕ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨ ਬੀਜ, ਖਾਦ, ਪਸ਼ੂ ਚਾਰਾ, ਕਸਟਮ ਹਾਇਰਿੰਗ, ਪਰਾਲੀ ਪ੍ਰਬੰਧਨ, ਜ਼ਮੀਨ ਪੱਧਰੀ ਕਰਨ ਅਤੇ ਇੱਥੋਂ ਤੱਕ ਕਿ ਡਰੋਨ ਹਾਇਰਿੰਗ ਲਈ ਵੀ ਕਰਜ਼ਾ ਪ੍ਰਾਪਤ ਕਰ ਸਕਣਗੇ। ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਵਿਚੋਲਿਆਂ ਨੂੰ ਖਤਮ ਕਰਨ ਲਈ, ਏ-ਕੰਪੋਨੈਂਟ ਹੁਣ ਸਿੱਧੇ ਕਿਸਾਨਾਂ ਦੇ ਬਚਤ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ 'ਤੇ ਵਿਆਜ ਦੇ ਬੋਝ ਨੂੰ ਵੀ ਘਟਾਏਗੀ ਅਤੇ ਆਸਾਨ ਕਰਜ਼ੇ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, “ਕਿਸਾਨਾਂ 'ਤੇ ਲਾਗੂ ਵਿਆਜ ਦਰਾਂ ਘੱਟ ਹੋਣਗੀਆਂ ਅਤੇ ਸਾਰੇ ਲਾਭ ਕੇ.ਆਰ.ਪੀ. ਪੋਰਟਲ ਨਾਲ ਜੁੜੇ ਸੁਚਾਰੂ ਕੇ.ਸੀ.ਸੀ. ਖਾਤੇ ਰਾਹੀਂ ਟ੍ਰਾਂਸਫਰ ਕੀਤੇ ਜਾਣਗੇ। ਅਸਲ ਕਾਸ਼ਤ ਲਾਗਤਾਂ ਮੁਤਾਬਕ ਕਰਜ਼ਾ ਸੀਮਾਵਾਂ ਨਿਰਧਾਰਤ ਕਰਕੇ ਅਸੀਂ ਕਿਸਾਨਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਦੇ ਜਾਲ ਤੋਂ ਮੁਕਤ ਕਰ ਰਹੇ ਹਾਂ।” 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਢਾਂਚਾ ਕਿਸਾਨਾਂ ਲਈ ਡਿਜੀਟਲ ਸਹੂਲਤ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਕਿਹਾ, “ਅਸੀਂ ਹੌਲੀ-ਹੌਲੀ ਦਸਤੀ ਚੈੱਕ-ਅਧਾਰਤ ਪ੍ਰਕਿਰਿਆਵਾਂ ਤੋਂ ਦੂਰ ਜਾ ਰਹੇ ਹਾਂ। ਕਿਸਾਨ ਹੁਣ ਏ.ਟੀ.ਐਮ., ਯੂ.ਪੀ.ਆਈ. ਅਤੇ ਸੀ.ਬੀ.ਐਸ.-ਅਧਾਰਤ ਡਿਜੀਟਲ ਪ੍ਰਣਾਲੀਆਂ ਰਾਹੀਂ ਫੰਡ ਕਢਵਾ ਸਕਣਗੇ ਅਤੇ ਇਸ ਦਾ ਪ੍ਰਬੰਧਨ ਕਰ ਸਕਣਗੇ। ਜਿਹੜੇ ਲੋਕ ਕਰਜ਼ੇ ਦੀ ਅਦਾਇਗੀ ਲਈ ਆਨਲਾਈਨ ਅਤੇ ਡਿਜੀਟਲ ਤਰੀਕਿਆਂ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਬੈਂਕਾਂ ਤੋਂ ਵਿਸ਼ੇਸ਼ ਰਿਆਇਤਾਂ ਮਿਲਣਗੀਆਂ।”

ਇਸ ਪਹਿਲਕਦਮੀ ਨੂੰ ਕਿਸਾਨ ਭਾਈਚਾਰੇ ਦੀ ਚਿਰੋਕਣੀ ਮੰਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਨੇ ਕਿਸਾਨਾਂ ਦੀ ਸਮੁੱਚੀ ਸਥਿਤੀ ਨੂੰ ਸੁਧਾਰਨ ਵਿੱਚ ਮਦਦ ਕੀਤੀ ਹੈ ਜਿਸ ਨਾਲ ਖੇਤੀਬਾੜੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਫਸਲੀ ਵਿਭਿੰਨਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਕੇ ਖੇਤੀਬਾੜੀ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ 'ਚੋਂ ਕੱਢਣ ਵਿੱਚ ਮਦਦ ਮਿਲੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਹਿਕਾਰੀ ਬੈਂਕਿੰਗ ਖੇਤਰ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਕੋਈ ਵੀ ਬੈਂਕ, ਭਾਵੇਂ ਉਹ ਸਰਕਾਰੀ ਹੋਵੇ ਜਾਂ ਨਿੱਜੀ, ਨੂੰ ਕਿਸਾਨਾਂ ਦੀ ਜ਼ਮੀਨ ਜ਼ਬਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨ ਇਨ੍ਹਾਂ ਸੁਧਾਰਾਂ ਦਾ ਵੱਧ ਤੋਂ ਵੱਧ ਲਾਭ ਲੈਣ।”

ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਪ੍ਰਤੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ, “ਪਿਛਲੇ 12 ਸਾਲਾਂ ਤੋਂ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੀ ਹੈ। ਪੰਜਾਬ ਦੇ 750 ਕਿਸਾਨਾਂ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਅੱਜ, ਕਾਰਪੋਰੇਟ ਹਿੱਤ ਕਿਸਾਨਾਂ ਦੇ ਅਧਿਕਾਰਾਂ ਲਈ ਖ਼ਤਰਾ ਬਣੇ ਹੋਏ ਹਨ ਅਤੇ ਖੇਤੀਬਾੜੀ ਸੈਕਟਰ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।” 

*‘ਆਪ’ ਸਰਕਾਰ ਵੱਲੋਂ 26 ਸਾਲਾਂ ਵਿੱਚ ਕੀਤਾ ਗਿਆ ਸਭ ਤੋਂ ਵੱਡਾ ਕੇ.ਸੀ.ਸੀ. ਸੁਧਾਰ*

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ 26 ਸਾਲ ਪੁਰਾਣੇ ਕਿਸਾਨ ਕ੍ਰੈਡਿਟ ਕਾਰਡ ਢਾਂਚੇ ਨੂੰ ਆਧੁਨਿਕ, ਡਿਜੀਟਲ ਅਤੇ ਕਿਸਾਨ-ਅਧਾਰਿਤ ਕ੍ਰੈਡਿਟ ਪ੍ਰਣਾਲੀ ਵਿੱਚ ਬਦਲ ਦਿੱਤਾ ਗਿਆ ਹੈ। ਫਸਲ ਮੁਤਾਬਕ ਕਰਜ਼ਾ ਹੱਦ ਵਿੱਚ ਮਹੱਤਵਪੂਰਨ ਵਾਧਾ ਕਰਕੇ, ਅਸਲ ਕਾਸ਼ਤ ਲਾਗਤਾਂ ਦੇ ਆਧਾਰ 'ਤੇ ਕਰਜ਼ੇ ਨਿਰਧਾਰਤ ਕਰਕੇ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਨੂੰ ਯਕੀਨੀ ਬਣਾ ਕੇ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਸ਼ਾਹੂਕਾਰਾਂ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਕਿਫਾਇਤੀ ਸੰਸਥਾਗਤ ਕਰਜ਼ਾ ਪ੍ਰਦਾਨ ਕਰਨਾ ਹੈ। ਸੁਧਾਰਾਂ ਵਿੱਚ ਡਿਜੀਟਲ ਬੈਂਕਿੰਗ ਸਹੂਲਤਾਂ ਜਿਵੇਂ ਕਿ ਏ.ਟੀ.ਐਮ. ਅਤੇ ਯੂ.ਪੀ.ਆਈ. ਪਹੁੰਚ, ਘੱਟ ਵਿਆਜ ਦਰਾਂ ਅਤੇ ਛੇ ਸਾਲਾਂ ਦੀ ਕੇ.ਸੀ.ਸੀ. ਮਨਜ਼ੂਰੀ ਸ਼ਾਮਲ ਹੈ, ਜਿਸ ਨਾਲ ਕਿਸਾਨਾਂ ਲਈ ਕਰਜ਼ਾ ਵਧੇਰੇ ਪਹੁੰਚਯੋਗ ਅਤੇ ਸੁਵਿਧਾਜਨਕ ਬਣ ਜਾਂਦਾ ਹੈ।

ਸੋਧੀ ਗਈ ਨੀਤੀ 'ਆਪ' ਸਰਕਾਰ ਦੀ ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀਬਾੜੀ ਵੱਲ ਦਿੱਤੀ ਜਾ ਰਹੀ ਤਰਜੀਹ ਨੂੰ ਵੀ ਦਰਸਾਉਂਦੀ ਹੈ। ਪਹਿਲੀ ਵਾਰ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ, ਖੇਤੀਬਾੜੀ-ਜੰਗਲਾਤ, ਬਾਗਬਾਨੀ, ਮੱਛੀ ਪਾਲਣ ਅਤੇ ਕਈ ਉੱਚ-ਮੁੱਲ ਵਾਲੀਆਂ ਫਸਲਾਂ, ਜਿਨ੍ਹਾਂ ਵਿੱਚ ਡਰੈਗਨ ਫਰੂਟ, ਲੈਮਨਗ੍ਰਾਸ ਅਤੇ ਬਾਂਸ ਸ਼ਾਮਲ ਹਨ, ਨੂੰ ਵਿੱਤੀ ਸਹਾਇਤਾ ਦਾ ਦਾਇਰੇ ਵਿੱਚ ਲਿਆਂਦਾ ਗਿਆ ਹੈ। ਰਵਾਇਤੀ ਕਣਕ-ਝੋਨੇ ਦੀਆਂ ਫਸਲਾਂ ਤੋਂ ਇਲਾਵਾ ਹੋਰਨਾਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਵਿੱਚ ਸ਼ਾਮਲ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਦੇ ਹੋਏ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।


ਕਿਸਾਨਾਂ ਨੂੰ ਫਾਰਮਰ ਰਜਿਸਟਰੀ 'ਚ ਵੱਧ ਤੋਂ ਵੱਧ ਕਿਸਾਨਾਂ ਨੂੰ ਰਜਿਸਟ੍ਰੇਸ਼ਨ Farmer ID ਕਰਵਾਉਣ ਲਈ ਪ੍ਰੇਰਿਆ ਜਾਵੇ : ਮੁੱਖ ਖੇਤੀਬਾੜੀ ਅਫਸਰ

ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਆਤਮਾ ਸਕੀਮ ਦੇ ਕਰਮਚਾਰੀਆਂ ਨਾਲ ਬੈਠਕ

ਬਠਿੰਡਾ, 2 ਜੂਨ :

ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਨੇ ਸਮੂਹ ਆਤਮਾ ਸਕੀਮ ATMA Scheme ਤਹਿਤ ਤਾਇਨਾਤ ਕਰਮਚਾਰੀਆਂ ਨਾਲ ਬੈਠਕ ਕੀਤੀ ।

ਇਸ ਮੌਕੇ ਉਨ੍ਹਾਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਫਾਰਮਰ ਰਜਿਸਟਰੀ https://pbfr.agristack.gov.in/farmer-registry-pb/#/ ਦੇ ਕੰਮ ਨੂੰ ਵਿਸ਼ੇਸ਼ ਤੌਰ 'ਤੇ ਧਿਆਨ ਦੇ ਕੇ ਪਹਿਲ ਦੇ ਆਧਾਰ ਤੇ ਕਰਵਾਉਣ ਬਾਰੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਅਤੇ ਲੋੜਵੰਦ ਕਿਸਾਨ ਮਿੱਤਰਾਂ ਦੀ ਚੋਣ ਕੀਤੀ ਜਾਵੇ। ਇਨ੍ਹਾਂ ਕਿਸਾਨਾਂ ਨੂੰ ਸਿਖ਼ਲਾਈ ਦੇਣ ਤੋਂ ਬਾਅਦ ਉਨ੍ਹਾਂ ਦੇ ਬਲਾਕ ਹੇਠ ਪੈਂਦੇ ਪਿੰਡਾਂ ਵਿੱਚ ਫਾਰਮਰ ਰਜਿਸਟਰੀ ਦੇ ਕੰਮ ਚ ਸਹਾਇਤਾ ਲਈ ਜਾਵੇ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਵੱਲੋਂ ਆਪਣੇ ਬਲਾਕ ਦੇ ਹਰ ਪਿੰਡ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਡਾ. ਤੇਜਦੀਪ ਕੌਰ ਪੀ.ਡੀ.ਆਤਮਾ Bathinda ਨੂੰ ਫਾਰਮਰ ਰਜਿਸਟਰੀ Farmer Registry ਦੇ ਕੰਮ ਸਬੰਧੀ ਨੋਡਲ ਅਫਸਰ ਲਗਾਉਣ ਲਈ ਕਿਹਾ ਗਿਆ ਤਾਂ ਕਿ ਸਮੇਂ-ਸਿਰ ਮੁਕੰਮਲ ਰਿਪੋਰਟ ਵਿਭਾਗ ਨੂੰ ਭੇਜੀਆਂ ਜਾਣ। ਉਨ੍ਹਾਂ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ Direct Sowing of Rice ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨਾਲ ਵੱਧ ਤੋਂ ਵਧ ਰਾਬਤਾ ਕਾਇਮ ਕਰਨ ਬਾਰੇ ਕਿਹਾ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ।

ਜ਼ਿਲ੍ਹੇ ਅੰਦਰ ਸਾਉਣੀ 2026 ਦੌਰਾਨ ਬੀਜੀਆਂ ਗਈਆਂ ਫਸਲਾਂ ਨੂੰ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਤੋਂ ਬਚਾਉਣ ਲਈ ਸਰਕਲ ਪੱਧਰ ਅਤੇ ਬਲਾਕ ਪੱਧਰ 'ਤੇ ਪੈਸਟ ਸਰਵੇਲੈਂਸ ਕਰਵਾਏ ਜਾਣ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਰਿਪੋਰਟਾਂ ਸਮੇਂ-ਸਿਰ ਭੇਜਣ ਅਤੇ ਕਿਸੇ ਵੀ ਬਿਮਾਰੀ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਮੌਕੇ 'ਤੇ ਹੀ ਹੱਲ ਦੱਸਣ ਸਬੰਧੀ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਸਾਉਣੀ 2026 ਦੌਰਾਨ ਜ਼ਿਲ੍ਹੇ ਨੂੰ 650 ਹੈਕਟੇਅਰ ਰਕਬੇ ਵਿੱਚ ਮੱਕੀ Maize (ਪਸ਼ੂਆਂ ਦੇ ਅਚਾਰ ਬਣਾਉਣ ਲਈ) ਦੀ ਬਿਜਾਈ ਕਰਨ ਦਾ ਟੀਚਾ ਦਿੱਤਾ ਗਿਆ ਸੀ। ਹੁਣ 2000 ਏਕੜ ਰਕਬੇ ਵਿੱਚ ਮੱਕੀ ਦੀ ਬਿਜਾਈ ਦਾ ਸੋਧਿਆ ਟੀਚਾ ਪ੍ਰਾਪਤ ਹੋਇਆ ਹੈ, ਸੋ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੱਕੀ ਦਾ ਟੀਚਾ ਹਰ ਹਾਲਤ ਵਿੱਚ ਪੂਰਾ ਕਰਨ ਦੇ ਆਦੇਸ਼ ਦਿੱਤੇ ।

ਇਸ ਦੇ ਨਾਲ ਆਤਮਾ ਸਟਾਫ ਨੂੰ ਰਾਸ਼ਟਰੀ ਖੇਤੀਬਾੜੀ ਤਰਜੀਹ ਜਿਵੇਂ ਕਿ ਸੰਤੁਲਿਤ ਖਾਦਾਂ ਦੀ ਵਰਤੋਂ, ਮਿੱਟੀ ਦੀ ਸਿਹਤ, ਇੰਟੀਗਰੇਟਡ ਫਾਰਮਿੰਗ ਸਿਸਟਮ, ਆਦਿ ਵਰਗੇ ਮੁੱਦਿਆਂ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨਾਲ ਤਾਲਮੇਲ ਕਰਕੇ ਆਤਮਾ ਸਕੀਮ ਦੀਆਂ ਗਤੀਵਿਧੀਆਂ ਜਿਵੇਂ ਕਿ ਕਿਸਾਨ ਗੋਸ਼ਟੀ, ਫਾਰਮ ਸਕੂਲ, ਟ੍ਰੇਨਿੰਗ, ਕਿਸਾਨ ਸਾਇੰਸਦਾਨ ਸੰਵਾਦ/ਵਿਚਾਰ ਵਟਾਂਦਰਾ ਕੀਤਾ ਜਾਵੇ।