ਪੀਏਯੂ-ਕੇਵੀਕੇ, ਸੰਗਰੂਰ ਵੱਲੋਂ ਪਿੰਡ ਮਹਿਲਾਂ ਵਿਖੇ ਪਾਣੀ-ਬੱਚਤ ਕਰਨ ਵਾਲੀ ਮੂੰਗਫਲੀ Groundnut ਦਾ ਪ੍ਰਦਰਸ਼ਨ
ਸੁਨਾਮ, 26 ਜੂਨ
All about Agriculture, Horticulture and Animal Husbandry and Information about Govt schemes for Farmers
ਪੀਏਯੂ-ਕੇਵੀਕੇ, ਸੰਗਰੂਰ ਵੱਲੋਂ ਪਿੰਡ ਮਹਿਲਾਂ ਵਿਖੇ ਪਾਣੀ-ਬੱਚਤ ਕਰਨ ਵਾਲੀ ਮੂੰਗਫਲੀ Groundnut ਦਾ ਪ੍ਰਦਰਸ਼ਨ
ਸੁਨਾਮ, 26 ਜੂਨ
*ਰਾਏਖਾਨਾ ਵਿਖੇ ਖਮੀਰੀਕ੍ਰਿਤ ਜੈਵਿਕ ਖਾਦ Organic Fertilizer ਬਾਰੇ ਵਿਸ਼ੇਸ਼ ਕੈਂਪ ਕਿਸਾਨਾਂ ਨੂੰ ਵਿਗਿਆਨਕ ਤਕਨੀਕਾਂ ਦੀ ਜਾਣਕਾਰੀ*
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੂਨ:
ਬਰਿੰਦਰ ਕੁਮਾਰ ਗੋਇਲ ਨੇ 33.51 ਕਰੋੜ ਦੀ ਲਾਗਤ ਵਾਲੇ ਤਿੰਨ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
8.89 ਕਰੋੜ ਰੁਪਏ ਦੀ ਲਾਗਤ ਵਾਲੇ ਵੀ.ਆਰ. ਬਰਿੱਜ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਜ਼ਮੀਨਦੋਜ਼ ਪਾਈਪਲਾਈਨਾਂ ਅਤੇ ਸੇਮ-ਗ੍ਰਸਤ ਜ਼ਮੀਨ ਦੇ ਸੁਧਾਰ ਦੇ 3.34 ਕਰੋੜ ਰੁਪਏ ਦੇ ਤਿੰਨ ਪ੍ਰਾਜੈਕਟਾਂ ਦੇ ਵੀ ਰੱਖੇ ਨੀਂਹ ਪੱਥਰ
ਫ਼ਾਜ਼ਿਲਕਾ, 23 ਜੂਨ:
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ Barinder Kumar Goyal ਨੇ ਅੱਜ ਫ਼ਾਜ਼ਿਲਕਾ Fazilka ਹਲਕੇ ਦੇ ਵਾਸੀਆਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ Irrigation Projects ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਉਨ੍ਹਾਂ 33.51 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 8.89 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਕਰੀਕ 'ਤੇ ਬਣਨ ਵਾਲੇ ਵੀ.ਆਰ. ਬਰਿੱਜ ਦੀ ਉਸਾਰੀ ਦੇ ਨੀਹ ਪੱਥਰ ਰੱਖਣ ਸਣੇ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਡਰੇਨੇਜ ਸਿਸਟਮ ਰਾਹੀਂ ਸੋਲਰ ਪੰਪਾਂ ਨਾਲ ਸੇਮ-ਗ੍ਰਸਤ ਜ਼ਮੀਨ ਸੁਧਾਰ ਦੇ 3.34 ਕਰੋੜ ਰੁਪਏ ਦੇ ਤਿੰਨ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ।
ਇਨ੍ਹਾਂ ਪ੍ਰਾਜੈਕਟਾਂ ਵਿੱਚ 42.56 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ, 81.36 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨਾ, ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਯੋਜਨਾ ਸਿੰਚਾਈ ਪ੍ਰਾਜੈਕਟ ਅਤੇ ਸੇਮ-ਗ੍ਰਸਤ ਜ਼ਮੀਨ ਦੇ ਸੁਧਾਰ ਨਾਲ ਸਬੰਧਤ ਕੰਮ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣਾ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਉਨ੍ਹਾਂ ਨਾਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਸ ਪਿੱਛੋਂ ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਸਰਕਲ ਫਿਰੋਜ਼ਪੁਰ ਅਧੀਨ ਨਹਿਰਾਂ ਦੀ ਲਾਈਨਿੰਗ ਅਤੇ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਮੁਕੰਮਲ ਕੀਤੇ ਗਏ ਹਨ ਜਿਸ ਨਾਲ ਨਹਿਰਾਂ ਵਿੱਚ ਪਾਣੀ ਦਾ ਬਿਹਤਰ ਵਹਾਅ ਯਕੀਨੀ ਬਣਿਆ ਹੈ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਇਸੇ ਤਰ੍ਹਾਂ ਕੱਚੇ ਖਾਲਿਆਂ ਦਾ ਨਵੀਨੀਕਰਨ ਕਰਕੇ ਉਨ੍ਹਾਂ ਨੂੰ ਪੱਕਾ ਕਰਨ ਨਾਲ ਕਿਸਾਨਾਂ ਨੂੰ ਨਹਿਰੀ ਪਾਣੀ ਵਧੇਰੇ ਮਾਤਰਾ ਵਿੱਚ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ ਅਤੇ ਟੇਲਾਂ 'ਤੇ ਪਾਣੀ ਦੀ ਉਪਲਬਧਤਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਤੱਕ ਪਹੁੰਚੀ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੰਭਵ ਹੋਇਆ ਹੈ।
ਇਸ ਪਿੱਛੋਂ ਕੈਬਨਿਟ ਮੰਤਰੀ ਨੇ ਪਿੰਡ ਵੱਲੇ ਸ਼ਾਹ ਉਤਾੜ (ਨੂਰਸ਼ਾਹ) ਤੋਂ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਨੂੰ ਜੋੜਨ ਲਈ ਰੀਵਰ ਸਤਲੁਜ ਕਰੀਕ 'ਤੇ 8.89 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਰਿੱਜ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਲਗਭਗ 370 ਫੁੱਟ ਲੰਬਾ ਇਹ ਬਰਿੱਜ ਜੂਨ 2027 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਬਰਿੱਜ ਦੇ ਬਣਨ ਨਾਲ ਵੱਲੇ ਸ਼ਾਹ ਹਿਠਾੜ, ਗੁਲਾਬਾ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ-1 ਸਮੇਤ 11 ਤੋਂ 12 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਜਲਾਲਾਬਾਦ ਤੱਕ ਦਾ ਸਫ਼ਰ ਕਰੀਬ 15 ਤੋਂ 20 ਕਿਲੋਮੀਟਰ ਘੱਟ ਜਾਵੇਗਾ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ 3.64 ਕਰੋੜ ਰੁਪਏ ਦੇ ਚਾਰ ਪ੍ਰਾਜੈਕਟ ਵਿੱਚੋਂ ਇੱਕ ਦਾ ਉਦਘਾਟਨ ਕੀਤਾ ਅਤੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਵਿੱਚ ਸਾਂਝਾ ਜਮੀਨਦੋਜ ਪਾਇਪਲਾਇਨ ਪ੍ਰਾਜੈਕਟ (30 ਲੱਖ ਰੁਪਏ) ਦਾ ਉਦਘਾਟਨ ਕੀਤਾ ਜਦਕਿ (ਰਕਮ 51 ਲੱਖ ਰੁਪਏ ), ਵਰਟੀਕਲ ਡਰਨੇਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜਮੀਨ ਦੇ ਸੁਧਾਰ ਦਾ ਪ੍ਰਾਜੈਕਟ ਦੇ ਨੀਂਹ ਪੱਥਰ ਪਿੰਡ ਖੂਈਖੇੜਾ (83 ਲੱਖ ਰੁਪਏ) ਅਤੇ ਪਿੰਡ ਲੱਖੇਵਾਲੀ ਢਾਬ ਵਿਖੇ 2 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ। ਨਹਿਰਾਂ ਦੀ ਲਾਈਨਿੰਗ, ਖਾਲਿਆਂ ਨੂੰ ਪੱਕਾ ਕਰਨ, ਪਾਈਪਲਾਈਨ ਆਧਾਰਤ ਸਿੰਚਾਈ ਪ੍ਰਣਾਲੀ ਅਤੇ ਪੁਲਾਂ ਦੀ ਉਸਾਰੀ ਵਰਗੇ ਪ੍ਰਾਜੈਕਟ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਦੇਣ ਦੇ ਨਾਲ-ਨਾਲ ਪੇਂਡੂ ਖੇਤਰਾਂ ਦੀ ਸੰਪਰਕ ਸਹੂਲਤ ਨੂੰ ਵੀ ਹੋਰ ਮਜ਼ਬੂਤ ਕਰਨਗੇ।
ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਸੁਪਰੀਡੈਂਟਿੰਗ ਇੰਜੀ. ਜਲ ਸਰੋਤ ਵਿਭਾਗ ਫਿਰੋਜ਼ਪੁਰ ਕਨਾਲ ਸਰਕਲ ਸੰਦੀਪ ਗੋਇਲ, ਗਿਤੇਸ਼ ਉਪਵੇਜਾ ਕਾਰਜਕਾਰੀ ਇੰਜੀਨੀਅਰ ਫਾਜ਼ਿਲਕਾ ਕੈਨਾਲ ਅਤੇ ਗਰਾਊਂਡ ਵਾਟਰ ਮੰਡਲ ਫਿਰੋਜ਼ਪੁਰ, ਸੁਖਜੀਤ ਸਿੰਘ ਕਾਰਜਕਾਰੀ ਇੰਜ. ਅਬੋਹਰ ਕੈਨਾਲ ਤੇ ਗਰਾਊਂਡ ਵਾਟਰ ਮੰਡਲ ਅਬੋਹਰ ਸਮੇਤ ਸਿਵਲ,ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਆਦਿ ਹਾਜ਼ਰ ਸਨ।
ਲਹਿਰਾਗਾਗਾ, 23 ਜੂਨ
*ਮੱਕੀ ਦੀ ਵਾਢੀ ਤੋਂ ਲੈ ਕੇ ਸਾਂਭ-ਸੰਭਾਲ ਤੱਕ ਕਰਵਾਇਆ ਗਿਆ ਜਾਣੂੰ*
ਬਠਿੰਡਾ, 22 ਜੂਨ :
ਫਾਜਿਲਕਾ 22 ਜੂਨ
ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬਚੱਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ DSR ਕਰਨ ਨੂੰ ਪਹਿਲ ਦੇਣ ਦੇ ਦਿੱਤੇ ਸੱਦੇ ਤੇ ਜਿਲ੍ਹੇ ਦੇ ਕਿਸਾਨਾਂ ਨੇ ਵੱਡੇ ਪੱਧਰ ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈਂ।ਇਸ ਸਮੇਂ ਜਿਲ੍ਹਾ ਫਾਜਿਲਕਾ Fazilka ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਵਿੱਚ ਮੋਹਰੀ ਹੈ। ਜਿਲ੍ਹਾ ਫਾਜਿਲਕਾ ਵਿੱਚ 8513 ਕਿਸਾਨਾਂ ਨੇ ਪੋਰਟਲ ਉੱਤੇ 106913.72 ਏਕੜ ਰਕਬੇ ਲਈ ਰਜਿਸਟਰ ਕੀਤਾ ਹੈ,ਜਦਕਿ ਸ਼੍ਰੀ ਮੁਕਤਸਰ ਸਾਹਿਬ 69091.05 ਏਕੜ ਦਰਜ ਕਰਕੇ ਦੂਜੇ ਨੰਬਰ ਤੇ ਹੈ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ,ਫਾਜਿਲਕਾ Dr Kulwant Singh ਨੇ ਦਿੱਤੀ।
*ਖੇਤੀਬਾੜੀ ਮਸ਼ੀਨਰੀ ਤਹਿਤ ਕਰੀਬ 23 ਕਰੋੜ ਦੀ ਦਿੱਤੀ ਗਈ ਸਬਸਿਡੀ*
ਗੜੇਮਾਰੀ ਕਾਰਨ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ : ਸ. ਗੁਰਮੀਤ ਸਿੰਘ ਖੁੱਡੀਆਂ
ਫਾਜਿਲਕਾ 17 ਜੂਨ
ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬਚੱਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ Direct Sowing of Paddy ਕਰਨ ਨੁੂੰ ਪਹਿਲ ਦੇਣ ਦੇ ਦਿੱਤੇ ਸੱਦੇ ਤੇ ਜਿਲ੍ਹੇ ਦੇ ਕਿਸਾਨਾਂ ਨੇ ਵੱਡੇ ਪੱਧਰ ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈਂ।ਇਸ ਸਮੇਂ ਜਿਲ੍ਹਾ ਫਾਜਿਲਕਾ Fazilka ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਵਿੱਚ ਮੋਹਰੀ ਹੈਂ। ਜਿਲ੍ਹਾ ਫਾਜਿਲਕਾ ਵਿੱਚ 7568 ਕਿਸਾਨਾਂ ਨੇ ਪੋਰਟਲ ਉੱਤੇ 95,588 ਏਕੜ ਰਕਬੇ ਲਈ ਰਜਿਸਟਰ ਕੀਤਾ ਹੈ,ਜਦਕਿ ਸ਼੍ਰੀ ਮੁਕਤਸਰ ਸਾਹਿਬ 62916.69 ਏਕੜ ਦਰਜ ਕਰਕੇ ਦੂਜੇ ਨੰਬਰ ਤੇ ਹੈ।
“ਖੇਤ ਬਚਾਓ ਅਭਿਆਨ”
ਰੂਪਨਗਰ, 12 ਜੂਨ: ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੂਪਨਗਰ ਵਿਖੇ ਫਾਰਮ ਸਟੇਅ ਨੀਤੀ-2026 Farmer Stay Policy Punjab ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹੇ ਭਰ ਤੋਂ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਗੁਰਦਾਸਪੁਰ, 15 ਜੂਨ
*ਇਕ ਲੱਖ ਰੁਪਏ ਪ੍ਰਤੀ ਕਿਲੋ ਵਿਕਦੀ ਹੈ ਕੋਰਡੀਸੈਪਸ, ਦੇਸ਼-ਵਿਦੇਸ਼ ਵਿੱਚ ਜਾਂਦੀ ਹੈ ਖੁੰਬ*