ਸ੍ਰੀ ਮੁਕਤਸਰ ਸਾਹਿਬ, 22 ਜੁਲਾਈ
All about Agriculture, Horticulture and Animal Husbandry and Information about Govt schemes for Farmers
Wednesday, July 22, 2026
ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬੱਲਮਗੜ੍ਹ ਵਿਖੇ ‘ਖੇਤ ਦਿਵਸ’ ਦਾ ਆਯੋਜਨ
ਖੇਤੀਬਾੜੀ ਵਿਭਾਗ ਵੱਲੋਂ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਰੋਕਣ ਲਈ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ
Sunday, July 19, 2026
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ
•ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੀ ਵੰਡ ਲਈ ਡੀਐਸਆਰ ਅਧੀਨ ਰਕਬੇ ਦੀ ਫੌਰੀ ਤਸਦੀਕ ਕਰਨ ਦੇ ਹੁਕਮ
ਚੰਡੀਗੜ੍ਹ, 19 ਜੁਲਾਈ:
ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿੱਚ ਇਸ ਉੱਨਤ ਤਕਨੀਕ (DSR) ਨੂੰ ਅਪਣਾਉਣ ਵਿੱਚ ਮਿਸਾਲੀ ਵਾਧੇ ਦਾ ਰਿਕਾਰਡ ਬਣਾਇਆ ਹੈ। ਖੇਤੀਬਾੜੀ ਮੰਤਰੀ Gurmeet Singh Khuddian ਨੇ ਅੱਜ ਇੱਥੇ ਦੱਸਿਆ ਕਿ ਇਹ ਰਕਬਾ ਪਿਛਲੇ ਸਾਲ ਨਾਲੋਂ 36 ਪ੍ਰਤੀਸ਼ਤ ਵੱਧ ਬਣਦਾ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਉਣੀ ਸੀਜ਼ਨ ਵਿੱਚ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਜਦੋਂਕਿ ਸਾਲ 2025 ਵਿੱਚ ਇਹ ਰਕਬਾ 2.94 ਲੱਖ ਏਕੜ ਸੀ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ DSR ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਲਗਭਗ 61 ਕਰੋੜ ਰੁਪਏ ਦਿੱਤੇ ਜਾਣ ਦਾ ਅਨੁਮਾਨ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਵਰ੍ਹੇ (16%) ਨਾਲੋਂ ਇਸ ਸਾਲ ਹੋਇਆ ਦੁੱਗਣਾ ਵਾਧਾ ਦਰਸਾਉਂਦਾ ਹੈ ਕਿ ਸੂਬੇ ਦੇ ਕਿਸਾਨ ਡੀਐਸਆਰ ਨੂੰ ਝੋਨੇ ਦੀ ਰਿਵਾਇਤੀ ਲਵਾਈ ਦੇ ਇੱਕ ਟਿਕਾਊ ਬਦਲ ਵਜੋਂ ਸਵੀਕਾਰ ਕਰਨ ਲੱਗੇ ਹਨ। ਡੀਐਸਆਰ ਅਧੀਨ ਪ੍ਰਤੀ ਏਕੜ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬਚਤ ਹੁੰਦੀ ਹੈ I ਉਹਨਾਂ ਨੇ ਕਿਸਾਨਾਂ ਦੀ ਅਗਵਾਈ ਵਾਲੇ ਇਸ ਪ੍ਰਗਤੀਸ਼ੀਲ ਬਦਲਾਅ ਨੂੰ ਭੂਮੀਗਤ ਪਾਣੀ ਦੇ ਸੰਕਟ ਵਿਰੁੱਧ ਸੂਬੇ ਦਾ ਸਭ ਤੋਂ ਡੱਟਵਾਂ ਬਚਾਅ ਕਿਹਾ ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ Fazilka ਜ਼ਿਲ੍ਹਾ 12,063 ਕਿਸਾਨਾਂ ਦੁਆਰਾ 1,55,422.77 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਪੰਜਾਬ ਭਰ ਵਿੱਚੋਂ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ Sri Muktsar Sahib 7345 ਕਿਸਾਨਾਂ ਵੱਲੋਂ 1,06,038.81 ਏਕੜ ਨਾਲ ਦੂਜੇ ਅਤੇ ਫਿਰੋਜ਼ਪੁਰ 38,088.59 ਏਕੜ ਰਕਬੇ ਅਤੇ 1,929 ਕਿਸਾਨਾਂ ਨਾਲ ਤੀਜੇ ਸਥਾਨ 'ਤੇ ਰਿਹਾ ਹੈ। ਬਠਿੰਡਾ ਅਤੇ ਸੰਗਰੂਰ ਵੀ ਸਿਖਰਲੇ ਪੰਜ ਜ਼ਿਲ੍ਹਿਆਂ ਵਿੱਚ ਸ਼ੁਮਾਰ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਡੀ.ਐਸ.ਆਰ. ਅਧੀਨ ਰਕਬੇ ਦੇ ਹੋਰ ਵਿਸਥਾਰ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕਿਸਾਨਾਂ ਦਾ ਤਕਨੀਕੀ ਮਾਰਗਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਖੇਤਰੀ ਪੱਧਰ 'ਤੇ ਸਹਾਇਤਾ ਦਿੱਤੀ ਜਾ ਰਹੀ ਹੈI
ਸ. ਖੁੱਡੀਆਂ ਨੇ ਜ਼ਿਲ੍ਹਾ ਅਧਿਕਾਰੀਆਂ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਦੀ ਫੌਰੀ ਤਸਦੀਕ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੀ ਵੰਡ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਹ ਸਿਰਫ਼ ਪ੍ਰੋਤਸਾਹਨ ਰਾਸ਼ੀ ਦੇਣ ਦੀ ਗੱਲ ਨਹੀਂ ਹੈ ਬਲਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਸਮੇਤ ਹੋਰ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸਥਾਈ ਸੱਭਿਆਚਾਰ ਪੈਦਾ ਕਰਨ ਦਾ ਯਤਨ ਹੈ।
Saturday, July 18, 2026
ਐਫ਼.ਏ.ਐੱਸ.ਸੀ. ਮੋਹਾਲੀ ਅਤੇ ਪੀ.ਏ.ਯੂ. ਲੁਧਿਆਣਾ ਦੇ ਕੀਟ ਵਿਗਿਆਨ ਵਿਭਾਗ ਵੱਲੋਂ ਝੋਨੇ ਵਿੱਚ ਬੌਣੇ ਵਾਇਰਸ ਦੀ ਨਿਗਰਾਨੀ ਲਈ ਸਾਂਝਾ ਸਰਵੇਖਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੁਲਾਈ:
Sunday, July 12, 2026
ਡਰੈਗਨ ਫਰੂਟ ਦੀ ਕਾਸ਼ਤ ਨਾਲ ਚੋਖੀ ਕਮਾਈ ਕਰ ਰਿਹੈ ਠੁੱਲੇਵਾਲ ਦਾ ਕਿਸਾਨ ਸਤਨਾਮ ਸਿੰਘ
*4 ਏਕੜ ਰਕਬੇ ਵਿੱਚ ਕਰਦਾ ਹੈ ਡਰੈਗਨ ਦੀ ਕਾਸ਼ਤ, ਇਕ ਏਕੜ ਵਿਚ ਸ਼ੇਡ ਨੈੱਟ ਹਾਊਸ ਦਾ ਸਫਲ ਤਜਰਬਾ*
Friday, July 10, 2026
ਝੋਨੇ ਦੇ ਮਧਰੇਪਣ ਰੋਗ ਤੋਂ ਸਾਵਧਾਨ ਰਹਿਣ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ
ਮਾਹਿਰਾਂ ਨਾਲ ਕਰ ਸਕਦੇ ਹਨ ਸੰਪਰਕ
Thursday, July 9, 2026
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ
•ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ
ਚੰਡੀਗੜ੍ਹ, 9 ਜੁਲਾਈ:
ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਅਤੇ ਜੰਮੂ-ਕਸ਼ਮੀਰ Jammu and Kashmir ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ Satish Sharma ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ Live Stock Economy of Punjab and JK ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ।
ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਉੱਤਮ ਅਭਿਆਸਾਂ ਨੂੰ ਸਾਂਝਾ ਕਰਨਾ ਦੇਸ਼ ਦੇ ਵਿਕਾਸ ਲਈ ਬਹੁਤ ਲਾਹੇਵੰਦ ਅਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਦੁੱਧ ਉਤਪਾਦਕ ਸੂਬਿਆਂ ਵਿੱਚ ਸ਼ੁਮਾਰ ਹੈ, ਇਸੇ ਲਈ ਇਹ ਵਿਚਾਰ-ਚਰਚਾ ਦੁੱਧ ਦੇ ਉਤਪਾਦਨ ਨੂੰ ਵਧਾਉਣ, ਪਸ਼ੂਧਨ ਦੇ ਨਸਲ ਸੁਧਾਰ ਅਤੇ ਪਸ਼ੂ ਸਿਹਤ-ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਹੀ।
ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਆਂ ਦੀ ਸਿਹਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਸਬਸਿਡੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਨ ਦਾ ਪ੍ਰਸਤਾਵ ਰੱਖਿਆ। ਸ਼੍ਰੀ ਸ਼ਰਮਾ ਨੇ ਪੰਜਾਬ ਦੇ ਆਪਣੇ ਵੱਲੋਂ ਸਾਂਝੀ ਕੀਤੀ ਅਹਿਮ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਪਸ਼ੂ ਪਾਲਣ ਖੇਤਰ ਵਿੱਚ ਢਾਂਚਾਗਤ ਸਹਿਯੋਗ ਦੋਵਾਂ ਸੂਬਿਆਂ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ।
Wednesday, July 8, 2026
ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ
ਚੰਡੀਗੜ੍ਹ, 8 ਜੁਲਾਈ:
ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ।
ਬਾਗਬਾਨੀ ਮੰਤਰੀ ਨੇ ਦੱਸਿਆ ਕਿ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਰਕਾਰ ਵੱਲੋਂ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ ਦੇ ਬੀਜ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਸਾਲਾਂ ਤੱਕ ਪ੍ਰਤੀ ਏਕੜ ਲਾਗਤ 'ਤੇ 40 ਫੀਸਦੀ ਸਬਸਿਡੀ ਜਾਂ ਵੱਧ ਤੋਂ ਵੱਧ 14,000 ਰੁਪਏ ਪ੍ਰਤੀ ਏਕੜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਉੱਚ ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਮੌਕੇ ਪੈਦਾ ਕਰਨਾ ਹੈ।
ਸ੍ਰੀ ਭਗਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।
ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ
• ਹੁਣ ਤੱਕ 16.49 ਲੱਖ ਪਸ਼ੂਆਂ ਦਾ ਹੋ ਚੁੱਕੈ ਟੀਕਾਕਰਨ; ਗੁਰਮੀਤ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ 30 ਜੁਲਾਈ ਤੱਕ ਬਾਕੀ ਰਹਿੰਦੇ ਪਸ਼ੂ-ਧਨ ਦਾ ਟੀਕਾਕਰਨ ਕਰਨ ਦੇ ਦਿੱਤੇ ਨਿਰਦੇਸ਼
•ਫੀਲਡ ਸਟਾਫ ਹਰੇਕ ਪਿੰਡ ਨੂੰ ਕਵਰ ਕਰਨਾ ਯਕੀਨੀ ਬਣਾਵੇ ਕਿਉਂਕਿ ਪਸ਼ੂਆਂ ਦੀ ਸਿਹਤ ਅਤੇ ਸੂਬੇ ਦੇ ਡੇਅਰੀ-ਅਧਾਰਤ ਅਰਥਚਾਰੇ ਲਈ ਬੇਹੱਦ ਅਹਿਮ ਹੈ ਟੀਕਾਕਰਨ ਮੁਹਿੰਮ : ਗੁਰਮੀਤ ਖੁੱਡੀਆਂ
ਚੰਡੀਗੜ੍ਹ, 8 ਜੁਲਾਈ
ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ।
ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ 30 ਜੁਲਾਈ, 2026 ਤੱਕ 57,70,979 ਪਸ਼ੂ-ਧਨ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 16,49,598 ਪਸ਼ੂ-ਧਨ ਦਾ ਪਹਿਲਾਂ ਹੀ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਮਾਨਸੂਨ ਦੌਰਾਨ ਹੋਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਸ. ਖੁੱਡੀਆਂ ਨੇ ਕਿਹਾ, “ਸਮੇਂ ਸਿਰ ਟੀਕਾਕਰਨ ਬਰਸਾਤੀ ਮੌਸਮ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਘਾਤਕ ਲਾਗ ਨਾਲ ਨਜਿੱਠਣ ਲਈ ਸਭ ਤੋਂ ਪ੍ਰਭਾਵੀ ਹੱਲ ਹੈ। ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਦੇ ਧੁਰੇ ਦੀ ਰੱਖਿਆ ਲਈ ਸੁਹਿਰਦਤਾ ਨਾਲ ਵਚਨਬੱਧ ਹੈ।”
ਉਨ੍ਹਾਂ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਨੇੜਲੀਆਂ ਸਰਕਾਰੀ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬੇ ਦੇ ਸਿਵਲ ਵੈਟਰਨਰੀ ਹਸਪਤਾਲਾਂ ਅਤੇ ਵੈਟਰਨਰੀ ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਰਾਹੀਂ ਚਲਾਈ ਜਾ ਰਹੀ ਹੈ, ਜਿੱਥੇ ਐਚ.ਐਸ. ਵੈਕਸੀਨ ਆਸਾਨੀ ਨਾਲ ਉਪਲਬਧ ਹੈ। ਵਿਭਾਗ ਨੇ ਕੋਲਡ-ਚੇਨ ਲਾਜਿਸਟਿਕਸ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਸ਼ੇਸ਼ ਰੈਪਿਡ-ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਖੇਤਰਾਂ ਦੇ ਨਾਲ-ਨਾਲ ਉੱਚ-ਜ਼ੋਖ਼ਮ ਵਾਲੇ ਅਤੇ ਹੜ੍ਹ-ਸੰਭਾਵੀ ਖੇਤਰਾਂ ਵਿੱਚ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਈ ਜਾ ਸਕੇ।
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ 30 ਜੁਲਾਈ, 2026 ਤੋਂ ਪਹਿਲਾਂ ਬਾਕੀ ਰਹਿੰਦੇ ਪਸ਼ੂ-ਧਨ ਨੂੰ ਵੈਕਸੀਨ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੁਹਿੰਮ ਤਹਿਤ ਹਰੇਕ ਪਿੰਡ ਨੂੰ ਕਵਰ ਕੀਤਾ ਜਾਵੇ ਕਿਉਂਕਿ ਇਹ ਟੀਕਾਕਰਨ ਪਸ਼ੂਆਂ ਦੀ ਸਿਹਤ ਅਤੇ ਰਾਜ ਦੀ ਡੇਅਰੀ-ਅਧਾਰਤ ਪੇਂਡੂ ਅਰਥਵਿਵਸਥਾ ਲਈ ਬੇਹੱਦ ਅਹਿਮ ਹੈ। ਸ੍ਰੀ ਭੰਡਾਰੀ ਨੇ ਕਿਹਾ ਕਿ ਇਸ ਟੀਚੇ ਨੂੰ ਨੇਪਰੇ ਚਾੜ੍ਹਨ ਲਈ ਵੈਕਸੀਨ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
Tuesday, July 7, 2026
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਕੋਈ ਘਾਟ ਨਹੀਂ, ਕਿਸਾਨ ਅਫਵਾਹਾਂ ਤੋਂ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫ਼ਸਰ
*ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 07 ਜੁਲਾਈ 2026:*
ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ
ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 7 ਜੁਲਾਈ:
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ Mohinder Bhagat ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ Area under Horticulture in Punjab ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।
ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ।
ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ Subsidy, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਪੀ.ਏ.ਯੂ. ਕੇ.ਵੀ.ਕੇ. ਫਿਰੋਜ਼ਪੁਰ ਵੱਲੋਂ ਮਿਰਚ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਸਬੰਧੀ ਕਿਸਾਨ-ਵਿਗਿਆਨੀ ਮਿਲਣੀ ਦਾ ਆਯੋਜਨ
ਫ਼ਿਰੋਜ਼ਪੁਰ, 07 ਜੁਲਾਈ:
Saturday, July 4, 2026
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ
•ਟੋਲ ਫਰੀ ਹੈਲਪਲਾਈਨ, ਦੁੱਧ ਦੀ ਗੁਣਵੱਤਾ ਪਰਖਣ ਲਈ ਮੋਬਾਈਲ ਵੈਨਾਂ ਅਤੇ ਪੋਰਟੇਬਲ ਕਿੱਟਾਂ ਜਾਰੀ
• 1 ਅਪ੍ਰੈਲ ਤੋਂ ਹੁਣ ਤੱਕ 160 ਕੈਂਪਾਂ ਵਿੱਚ ਦੁੱਧ ਦੇ 6000 ਨਮੂਨਿਆਂ ਦੀ ਕੀਤੀ ਜਾਂਚ: ਗੁਰਮੀਤ ਸਿੰਘ ਖੁੱਡੀਆਂ
• ਜ਼ਿਲ੍ਹਾ ਡੇਅਰੀ ਵਿਕਾਸ ਦਫ਼ਤਰਾਂ ਵਿੱਚ 9 ਤੋਂ 5 ਵਜੇ ਤੱਕ ਕਰਵਾਈ ਜਾ ਸਕਦੀ ਹੈ ਦੁੱਧ ਦੀ ਮੁਫ਼ਤ ਜਾਂਚ: ਖੁੱਡੀਆਂ
ਚੰਡੀਗੜ੍ਹ, 4 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ Sudh Dudh, Tandarust Punjab ਮੁਹਿੰਮ ਤਹਿਤ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸਥਾਪਿਤ ਕੀਤੀ ਹੈ ਅਤੇ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ।
ਇਸ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ 1 ਅਪ੍ਰੈਲ 2026 ਤੋਂ ਹੁਣ ਤੱਕ 160 ਕੈਂਪਾਂ ਵਿੱਚ 6000 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਘਰੋ-ਘਰੀਂ ਜਾ ਕੇ ਟੈਸਟਿੰਗ ਕਰਨ ਲਈ, 4 ਮੋਬਾਈਲ ਲੈਬਾਰਟਰੀ ਵੈਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 5 ਹੋਰ ਅਜਿਹੀਆਂ ਵੈਨਾਂ ਵਿਭਾਗ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੁਟੀਨ ਟੈਸਟਿੰਗ ਵੀ ਕੀਤੀ ਜਾਂਦੀ ਹੈ।
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ, ਵਿਭਾਗ ਵੱਲੋਂ ਜ਼ਿਲ੍ਹਾ ਡੇਅਰੀ ਵਿਕਾਸ ਦਫ਼ਤਰਾਂ ਲਈ ਦੁੱਧ ’ਚ ਮਿਲਾਵਟ ਦੀ ਜਾਂਚ ਕਰਨ ਵਾਲੀਆਂ 5000 ਪੋਰਟੇਬਲ ਕਿੱਟਾਂ, ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਪੌਲੀਕਲੀਨਿਕਾਂ ਅਤੇ ਜਾਗਰੂਕਤਾ ਕੈਂਪ ਸਾਈਟਾਂ ਲਈ 500 ਕਿੱਟਾਂ ਖ਼ਰੀਦੀਆਂ ਅਤੇ ਵੰਡੀਆਂ ਗਈਆਂ ਹਨ। ਇਨ੍ਹਾਂ ਕਿੱਟਾਂ ਰਾਹੀਂ ਫੈਟ, ਐਸ.ਐਨ.ਐਫ., ਪ੍ਰੋਟੀਨ ਦੇ ਨਾਲ-ਨਾਲ ਯੂਰੀਆ, ਸਟਾਰਚ ਅਤੇ ਹਾਈਡ੍ਰੋਜਨ ਪਰਆਕਸਾਈਡ ਵਰਗੇ ਮਿਲਾਵਟੀ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕੀਤੀ ਜਾ ਸਕਦੀ ਹੈ ਤਾਂ ਜੋ ਕੈਂਪਾਂ ਅਤੇ ਦੌਰਿਆਂ ਦੌਰਾਨ ਅਧਿਕਾਰੀ ਅਤੇ ਕਿਸਾਨ ਤੁਰੰਤ ਦੁੱਧ ਦੀ ਗੁਣਵੱਤਾ ਦੀ ਪਰਖ ਕਰ ਸਕਣ। ਇਸ ਨਾਲ ਨਾ ਸਿਰਫ਼ ਕੇਂਦਰੀ ਲੈਬਾਂ ’ਤੇ ਨਿਰਭਰਤਾ ਘਟਦੀ ਹੈ ਸਗੋਂ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਵਿੱਚ ਵੀ ਤੇਜ਼ੀ ਆਉਂਦੀ ਹੈ।
ਸ. ਖੁੱਡੀਆਂ ਨੇ ਜ਼ੋਰ ਦਿੰਦਿਆਂ ਕਿਹਾ, “ਮਿਲਾਵਟੀ ਦੁੱਧ ਖਪਤਕਾਰਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਹੈ ਅਤੇ ਇਸ ਨਾਲ ਡੇਅਰੀ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਆਮਦਨ ਵੀ ਪ੍ਰਭਾਵਿਤ ਹੁੰਦੀ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਅਸੀਂ ਮੋਬਾਈਲ ਲੈਬਾਂ ਤਾਇਨਾਤ ਕੀਤੀਆਂ ਹਨ, ਟੈਸਟਿੰਗ ਕਿੱਟਾਂ ਵੰਡੀਆਂ ਹਨ ਅਤੇ ਸਿੱਧੇ ਜਨਤਕ ਫੀਡਬੈਕ ਲਈ ਇੱਕ ਟੋਲ-ਫਰੀ ਨੰਬਰ ਵੀ ਸ਼ੁਰੂ ਕੀਤਾ ਹੈ ਤਾਂ ਜੋ ਹਰ ਪੜਾਅ ’ਤੇ ਗੁਣਵੱਤਾ ਦੀ ਰਾਖੀ ਕੀਤੀ ਜਾ ਸਕੇ।’’
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਨਾਗਰਿਕ ਹੁਣ ਸਾਰੇ ਜ਼ਿਲ੍ਹਾ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਦੁੱਧ ਦੇ ਨਮੂਨਿਆਂ ਦੀ ਮੁਫਤ ਜਾਂਚ ਕਰਵਾ ਸਕਦੇ ਹਨ। ਇਸ ਮੁਹਿੰਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਟੇਟ ਨੋਡਲ ਅਫਸਰ ਸ੍ਰੀ ਮਨਦੀਪ ਸਿੰਘ ਨਾਲ 98784-41386 ਅਤੇ 0172-5027285 ਉਤੇ ਸੰਪਰਕ ਕੀਤਾ ਦਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਸ਼ੁੱਧ ਦੁੱਧ ਦੇ ਉਨ੍ਹਾਂ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਅਤੇ ਮਿਲਾਵਟਖੋਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ ਵੱਡੇ ਪੱਧਰ ਉਤੇ ’ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਸ਼ੁਰੂ ਕੀਤੀ ਹੈ।
Friday, July 3, 2026
ਮਸ਼ਰੂਮ ਉਤਪਾਦਨ Mushroom Production ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ
ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ
ਚੰਡੀਗੜ੍ਹ, ਜੁਲਾਈ 3:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ Horticulture ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ Punjab State Plan Scheme ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ Mushroom Production Unit ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ Subsidy ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ Mohinder Bhagat, Horticulture Minister Punjab ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ Small Mushroom Production Unit ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ।
ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ Small Mushroom Production Unit ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ Small Farmer ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ Horticulture Development Officer ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਕੇ.ਵੀ.ਕੇ. ਬਠਿੰਡਾ ਵੱਲੋਂ ਮੂੰਗੀ ਦੀ ਫਸਲ ਸਬੰਧੀ ਕਿਸਾਨਾਂ ਦਾ ਖੇਤਾਂ ‘ਚ ਕਰਵਾਇਆ ਦੌਰਾ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...
.png)
.jpeg)












