ਆਉਣ ਵਾਲੇ ਸਮੇਂ 'ਚ ਸਬਸਿਡੀ 'ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ ਹੋਵੇਗੀ ਅਹਿਮ: ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ
All about Agriculture, Horticulture and Animal Husbandry and Information about Govt schemes for Farmers
Wednesday, September 9, 2026
ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ : ਡਾ. ਤੇਜਬੀਰ ਸਿੰਘ ਭੰਗੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਧਿਆਨ ਕੇਂਦਰਿਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਲਵਾ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਦੇ ਯਤਨਾਂ ਵਿੱਚ ਤੇਜ਼ੀ ਲਿਆਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਵਾਸਤੇ ਵਿਸ਼ੇਸ਼ ਹੁਨਰ ਨਿਰਮਾਣ ਕੇਂਦਰਾਂ ਦੀ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 9 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਇੱਕ ਅਤਿ-ਆਧੁਨਿਕ ਲੈਬਾਰਟਰੀ ਵਾਲਾ ਸੈਂਟਰ ਆਫ਼ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਤਿਆਰ ਕਰਨ ਸਮੇਤ ਨਵੀਆਂ ਹੁਨਰ ਨਿਰਮਾਣ ਅਤੇ ਤਕਨਾਲੋਜੀ ਅਧਾਰਤ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ।
ਇਸ ਮੀਟਿੰਗ ਬਾਰੇ ਕੁਝ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ 'ਤੇ ਕਿਹਾ, "ਅੱਜ, ਮੇਰੀ ਚੰਡੀਗੜ੍ਹ ਵਿੱਚ ਸੀ.ਆਈ.ਆਈ. ਉੱਤਰੀ ਖੇਤਰ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ। ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"
ਸੀ.ਆਈ.ਆਈ. ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸੀ.ਆਈ.ਆਈ. ਦਾ ਮਿਲ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਸਾਡਾ ਧਿਆਨ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਇੱਕ ਪਾਸੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾਵੇਗਾ।"
ਮੁੱਖ ਮੰਤਰੀ ਨੇ ਸੀ.ਆਈ.ਆਈ. ਨੂੰ ਮਾਲਵਾ ਖੇਤਰ, ਵਿਸ਼ੇਸ਼ ਤੌਰ ‘ਤੇ ਸੰਗਰੂਰ ਅਤੇ ਬਰਨਾਲਾ, ਜਿੱਥੇ ਝੋਨੇ ਦੀ ਪਰਮਲ ਕਿਸਮ ਦੀ ਖੇਤੀ ਹੁੰਦੀ ਹੈ, ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਯਤਨਾਂ ਨੂੰ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਅਤੇ ਤਕਨਾਲੋਜੀ-ਆਧਾਰਤ ਹੱਲ ਅਪਣਾਉਣ ਲਈ ਵਚਨਬੱਧ ਹੈ। ਸਰਕਾਰ, ਉਦਯੋਗ ਅਤੇ ਹੋਰ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਵਿਹਾਰਕ, ਸਸਤੇ ਅਤੇ ਪ੍ਰਭਾਵਸ਼ਾਲੀ ਹੱਲ ਮਿਲ ਸਕਣ ਅਤੇ ਸੂਬਾ ਸਾਫ਼ ਅਤੇ ਸਵੱਛ ਭਵਿੱਖ ਵੱਲ ਮਜ਼ਬੂਤੀ ਨਾਲ ਅੱਗੇ ਵਧ ਸਕੇ।”
ਮੁੱਖ ਮੰਤਰੀ ਨੇ ਸੀ.ਆਈ.ਆਈ. ਐਗਰੋ ਟੈਕ ਇੰਡੀਆ 2026 ਦੌਰਾਨ 'ਵਰਲਡ ਹੌਰਟੀਕਲਚਰ ਸੈਂਟਰ' ਦੇ ਭਾਰਤ ਦੌਰੇ ਨੂੰ ਸੁਚਾਰੂ ਬਣਾਉਣ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ, “ਖੇਤੀਬਾੜੀ ਅਤੇ ਉਦਯੋਗਿਕ ਦੋਵਾਂ ਖੇਤਰਾਂ ਵਿੱਚ ਗਿਆਨ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਰਾਹੀਂ ਪੰਜਾਬ ਨੂੰ ਅਜਿਹੇ ਦੌਰਿਆਂ ਤੋਂ ਬਹੁਤ ਲਾਭ ਹੋਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਗਿਆਨ ਦੇ ਆਦਾਨ-ਪ੍ਰਦਾਨ ਅਤੇ ਤਕਨਾਲੋਜੀ ਸਹਿਯੋਗ 'ਤੇ ਹੋਰ ਜ਼ੋਰ ਦਿੱਤਾ। ਉਨ੍ਹਾਂ ਨੇ ਕਾਰੋਬਾਰ ਕਰਨ ਦੀ ਸੌਖ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਮੁੱਖ ਕੇਂਦਰਾਂ 'ਤੇ ਉਦਯੋਗਿਕ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਵਿੱਚ ਸੁਧਾਰ ਕਰਨ, ਲਾਗਤਾਂ ਘਟਾਉਣ ਅਤੇ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਆਧੁਨਿਕ ਅਤੇ ਯੋਜਨਾਬੱਧ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰਾਂ ਨੂੰ ਭਰੋਸੇਯੋਗ ਅਤੇ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਉਦਯੋਗਿਕ ਕੰਮਕਾਜ ਨੂੰ ਪ੍ਰਭਾਵਿਤ ਕਰਨ ਵਾਲੀਆਂ ਅਹਿਮ ਬੁਨਿਆਦੀ ਢਾਂਚੇ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ।”
ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ (ਐਮ.ਐਸ.ਟੀ.ਆਈ.) ਸਥਾਪਿਤ ਕਰਨ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਜਿਹੀ ਪਹਿਲਕਦਮੀ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ, “ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਸਥਾਨਕ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਨੂੰ ਹੁਲਾਰਾ ਦੇਣਾ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੀ.ਆਈ.ਆਈ. ਨੂੰ ਜਲੰਧਰ ਵਿੱਚ ਇੱਕ ਅਲਟਰਾ-ਮਾਡਰਨ ਲੈਬਾਰਟਰੀ ਦੇ ਨਾਲ ਪੰਜਾਬ ਵਿੱਚ 'ਸੈਂਟਰ ਆਫ਼ ਐਕਸੀਲੈਂਸ ਫ਼ਾਰ ਟੈਕਨੀਕਲ ਟੈਕਸਟਾਈਲ' ਸਥਾਪਿਤ ਕਰਨ ਦੀ ਸੰਭਾਵਨਾ ਬਾਰੇ ਪਤਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਮਾਨਵ ਸ਼ਕਤੀ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਲਈ ਵਿਸ਼ੇਸ਼ ਸਕਿੱਲ ਸੈਂਟਰ ਸਥਾਪਿਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।
ਇਸ ਮੀਟਿੰਗ ਦੌਰਾਨ ਖੇਤੀਬਾੜੀ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ, ਬੁਨਿਆਦੀ ਢਾਂਚਾ, ਹੁਨਰ ਵਿਕਾਸ ਅਤੇ ਉੱਭਰ ਰਹੇ ਉਦਯੋਗਿਕ ਖੇਤਰਾਂ ਵਿੱਚ ਸਰਕਾਰ-ਉਦਯੋਗ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਦਾ ਸਾਂਝਾ ਉਦੇਸ਼ ਟਿਕਾਊ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਸੀ।
Tuesday, September 8, 2026
10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਤੇਲ ਕੱਢਣ ਵਾਲੇ ਯੂਨਿਟ ਦੀ ਸਥਾਪਨਾ ਲਈ 33 ਫ਼ੀਸਦੀ ਸਬਸਿਡੀ
ਤੇਲ ਬੀਜ ਫ਼ਸਲਾਂ ਦੀ ਪ੍ਰੋਸੈਸਿੰਗ ਨੂੰ ਮਿਲੇਗਾ ਹੁਲਾਰਾ
ਪਰਾਲੀ ਨੂੰ ਅੱਗ ਨਹੀਂ, ਖੇਤ ਦੀ ਖੁਰਾਕ ਬਣਾਓ: ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਮੱਟਰਾਂ ਵਿਖੇ ਜਾਗਰੂਕਤਾ ਕੈਂਪ
• ਪਰਾਲੀ ਪ੍ਰਬੰਧਨ, ਫੋਕ ਘਟਾਉਣ, ਮਿੱਟੀ ਪਰਖ, ਕਣਕ ਦੀਆਂ ਨਵੀਆਂ ਕਿਸਮਾਂ ਅਤੇ ਘਰੇਲੂ ਬਗੀਚੀ ਬਾਰੇ ਦਿੱਤੀ ਵਿਗਿਆਨਕ ਜਾਣਕਾਰੀ
ਹਰ ਯੋਗ ਕਿਸਾਨ ਲਈ ਫਾਰਮਰ ਆਈ.ਡੀ. ਲਾਜ਼ਮੀ
ਸ੍ਰੀ ਮੁਕਤਸਰ ਸਾਹਿਬ 8 ਸਤੰਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਖੇਤੀਬਾੜੀ ਸਹੂਲਤਾਂ ਨਾਲ ਜੋੜਨ ਲਈ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਤਹਿਤ ਜਿ਼ਲ੍ਹੇ ਦੇ ਹਰੇਕ ਯੋਗ ਕਿਸਾਨ ਦੀ ਵਿਲੱਖਣ ਫਾਰਮਰ ਆਈ.ਡੀ. ਬਣਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ: ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਖਾਦਾਂ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ੀਨਰੀ ਅਤੇ ਹੋਰ ਖੇਤੀਬਾੜੀ ਸਹੂਲਤਾਂ ਤੇ ਸਬਸਿਡੀਆਂ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਮਹੱਤਵਪੂਰਨ ਹੋਵੇਗੀ। ਇਸ ਲਈ ਸਾਰੇ ਯੋਗ ਕਿਸਾਨ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਫਾਰਮਰ ਆਈ.ਡੀ. ਜ਼ਰੂਰ ਬਣਵਾੳਣ।
ਮੁੱਖ ਖੇਤੀਬਾੜੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜਿਸ ਕਿਸਾਨ ਦੇ ਨਾਮ ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਫਾਰਮਰ ਆਈ.ਡੀ. ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫਾਰਮਰ ਆਈ.ਡੀ. ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਕਿਸਾਨ ਕੋਲ ਜ਼ਮੀਨ ਘੱਟ ਹੈ ਜਾਂ ਵੱਧ, ਉਹ ਫਾਰਮਰ ਆਈ.ਡੀ. ਬਣਵਾਉਣ ਲਈ ਯੋਗ ਹੈ। ਇਸ ਤੋਂ ਇਲਾਵਾ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ-ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ ਤਾਂ ਵੀ ਉਹ ਫਾਰਮਰ ਆਈ.ਡੀ. ਬਣਵਾ ਸਕਦਾ ਹੈ।
ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੇ ਹਰੇਕ ਉਸ ਮੈਂਬਰ ਦੀ ਵੱਖਰੀ ਫਾਰਮਰ ਆਈ.ਡੀ. ਬਣਵਾਈ ਜਾਵੇ, ਜਿਸ ਦੇ ਨਾਂ ਤੇ ਵਾਹੀਯੋਗ ਜ਼ਮੀਨ ਦਰਜ਼ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਫਾਰਮਰ ਆਈ.ਡੀ. ਬਣਵਾਉਣਾ ਕਾਫ਼ੀ ਨਹੀਂ ਹੋਵੇਗਾ। ਜਿਸ ਜਿਸ ਵਿਅਕਤੀ ਦੇ ਨਾਂ ਤੇ ਖੇਤੀਯੋਗ ਜ਼ਮੀਨ ਦਰਜ ਹੈ, ਉਸ ਦੀ ਵੱਖਰੀ ਫਾਰਮਰ ਆਈ.ਡੀ. ਬਣਾਉਣੀ ਲਾਜ਼ਮੀ ਹੈ, ਤਾਂ ਜੋ ਭਵਿੱਖ ਵਿਚ ਖੇਤੀਬਾੜੀ ਨਾਲ ਸਬੰਧਤ ਸਰਕਾਰੀ ਯੋਜਨਾਵਾਂ, ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਲੈਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫਾਰਮਰ ਆਈ.ਡੀ. ਬਣਾਉਣ ਦੀ ਸਹੂਲਤ ਜਿ਼ਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ(ਸੀ.ਐਸ.ਸੀ.) ਵਿਖੇ ਬਿਲਕੁਲ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਤੇ ਪਹੁੰਚ ਕੇ ਆਪਣੀ ਅਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਆਈ.ਡੀ. ਬਣਵਾਉਣ ਜਿੰਨ੍ਹਾਂ ਦੇ ਨਾਂ ਤੇ ਵਾਹੀਯੋਗ ਜ਼ਮੀਨ ਦਰਜ਼ ਹੈ। ਕਿਸਾਨ ਆਪਣੀ ਆਈ.ਡੀ. ਬਣਵਾਉਣ ਲਈ ਸਬੰਧਤ ਸਹਿਕਾਰੀ ਸਭਾ ਨਾਲ ਵੀ ਸੰਪਰਕ ਕਰ ਸਕਦੇ ਹਨ।
ਡਾ: ਜਗਸੀਰ ਸਿੰਘ ਨੇ ਮੁੜ ਅਪੀਲ ਕਰਦਿਆਂ ਕਿਹਾ ਕਿ ਜਿ਼ਲ੍ਹੇ ਦਾ ਕੋਈ ਵੀ ਯੋਗ ਕਿਸਾਨ ਫਾਰਮਰ ਰਜਿਸਟਰੀ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਯੋਗ ਕਿਸਾਨ ਆਪਣੀ ਫਾਰਮਰ ਆਈ.ਡੀ. ਲਾਜ਼ਮੀ ਤੌਰ ਤੇ ਬਣਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰ ਦੀਆਂ ਖੇਤੀ ਸਬੰਧੀ ਸਹੂਲਤਾਂ ਅਤੇ ਸਬਸਿਡੀਆਂ ਦਾ ਲਾਭ ਲੈਣ ਵਿਚ ਕੋਈ ਰੁਕਾਵਟ ਨਾ ਆਵੇ।
ਐਸ.ਸੀ. ਵਰਗ ਸਿਖਿਆਰਥੀਆਂ ਲਈ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 14 ਸਤੰਬਰ ਤੋਂ ਹੋਵੇਗਾ ਸ਼ੁਰੂ
ਫਤਹਿਗੜ੍ਹ ਸਾਹਿਬ, 07 ਸਤੰਬਰ :-
Monday, September 7, 2026
ਪੀ.ਐੱਮ. ਸੂਰਯ ਘਰ ਮੁਫ਼ਤ ਬਿਜਲੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ
ਘਰਾਂ ਦੀਆਂ ਛੱਤਾਂ ’ਤੇ ਸੋਲਰ ਪੈਨਲ ਲਗਵਾਉਣ ’ਤੇ ਮਿਲ ਰਹੀ ਭਾਰੀ ਸਬਸਿਡੀ
ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀਤਾ ਗਿਆ ਨਰਮੇ ਦੇ ਖੇਤਾਂ ਦਾ ਦੌਰਾ
ਸਿਫ਼ਾਰਿਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ
Sunday, September 6, 2026
ਪੀ.ਐੱਮ. ਕਿਸਾਨ ਸਨਮਾਨ ਨਿਧੀ ਸਮੇਤ ਖੇਤੀਬਾੜੀ ਦੀਆਂ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਜਾਰੀ ਰੱਖਣ ਲਈ ‘ਫਾਰਮਰ ਰਜਿਸਟਰੀ’ ਤਹਿਤ ਰਜਿਸਟ੍ਰੇਸ਼ਨ ਲਾਜ਼ਮੀ
ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਕਿਸਾਨਾਂ ਦੀਆਂ ਭਵਿੱਖੀ ਕਿਸ਼ਤਾਂ ਰੁਕ ਸਕਦੀਆਂ ਹਨ: ਮੁੱਖ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ
ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ
ਆਉਣ ਵਾਲੇ ਸਮੇਂ ’ਚ ਸਬਸਿਡੀ 'ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ ਹੋਵੇਗੀ ਅਹਿਮ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਖੇਤੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਫਾਰਮਰ ਆਈ. ਡੀ. ਬਨਾਉਣਾ ਜਰੂਰੀ।
ਮੁੱਖ ਖੇਤਬਾੜੀ ਅਫ਼ਸਰ, ਫ਼ਾਜ਼ਿਲਕਾ- ਡਾ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ ਖੇਤਬਾੜੀ ਨਾਲ ਸਬੰਧਤ ਵੱਖ-ਵੱਖ ਸਕੀਮਾਂ ਜਿਵੇਂ ਕੇ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ, ਸਬਸਿਡੀ ਤੇ ਮਿਲਣਯੋਗ ਖੇਤੀ ਇਨਪੁਟਸ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਬਣਵਾਉਣਾ ਹਰ ਕਿਸਾਨ ਲਈ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਦੀਆਂ ਫਾਰਮਰ ਆਈ. ਡੀ. ਬਣਾਈਆਂ ਜਾ ਰਹੀਆਂ ਹਨ। ਉਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਮਿਸ਼ਨ ਤਹਿਤ ਹਰ ਕਿਸਾਨ ਨੂੰ ਇਕ ਵਿਲੱਖਣ ਆਈ. ਡੀ. ਨੰਬਰ ਜਾਰੀ ਕੀਤਾ ਜਾਵੇਗਾ, ਜਿਸ ਤਹਿਤ ਕਿਸਾਨ ਭਵਿੱਖ ਵਿੱਚ ਖੇਤਬਾੜੀ ਨਾਲ ਸਬੰਧਤ ਸਕੀਮਾਂ ਦਾ ਅਸਾਨੀ ਨਾਲ ਲਾਭ ਪ੍ਰਾਪਤ ਕਰ ਸਕਣ ਗੇ। ਉਹਨਾਂ ਵੱਲੋਂ ਇਹ ਵੀ ਦਸਿਆ ਗਿਆ ਕਿ ਪੀ. ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਸਿੱਧੇ ਤੌਰ ਤੇ ਫਾਰਮਰ ਆਈ. ਡੀ. ਨਾਲ ਜੋੜ ਦਿੱਤਾ ਗਿਆ ਹੈ ਅਤੇ ਜ਼ੋ ਵੀ ਕਿਸਾਨ ਇਸ ਸਕੀਮ ਤਹਿਤ ਮਿਲਣ ਵਾਲੇ 2000 ਰੁਪਏ ਦੀ ਰਾਸ਼ੀ ਦਾ ਲਾਭ ਲੈ ਰਹੇ ਹਨ ਉਹਨਾਂ ਲਈ ਫਾਰਮਰ ਆਈ. ਡੀ. ਬਨਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿਹਨਾਂ ਕਿਸਾਨਾਂ ਦੀ ਫਾਰਮਰ ਆਈ. ਡੀ. ਨਹੀਂ ਹੋਵੇਗੀ , ਉਹਨਾਂ ਦੀ 2000 ਰੁਪਏ ਵਾਲੀ ਕਿਸਤ ਵਿੱਚ ਰੁਕਾਵਟ ਆ ਸਕਦੀ ਹੈ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਾਮਨ ਸਰਵਿਸ ਸੈਂਟਰ (ਸੀ. ਐਸ. ਸੀ.) ਤੇ ਫਾਰਮਰ ਆਈ. ਡੀ. ਬਣਾਉਣ ਦੀ ਸੁਵਿਧਾ ਮੁੱਹਈਆ ਕਰਵਾਈ ਗਈ ਹੈ ਅਤੇ ਨਾਲ ਹੀ ਹਰ ਪਿੰਡ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਅੰਤ ਵਿੱਚ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਜਲਦ ਤੋਂ ਜਲਦ ਆਪਣੀ ਫਾਰਮਰ ਆਈ. ਡੀ. ਲਈ ਕਾਮਨ ਸਰਵਿਸ ਸੈਂਟਰ ਤੇ ਰਜਿਸਟ੍ਰੇਸ਼ਨ ਕਰਵਾ ਲੈਣ ਤਾਂ ਜ਼ੋ ਕਿਸਾਨ ਵੀਰ ਬਿਨਾਂ ਕਿਸੇ ਰੁਕਾਵਟ ਤੋਂ ਖੇਤੀ ਸਕੀਮਾਂ ਦਾ ਲਾਭ ਲੈ ਸਕਣ। ਜੇਕਰ ਕਿਸੇ ਵੀ ਕਿਸਾਨ ਨੂੰ ਇਸ ਸਬੰਧੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਜਾਂ ਫਿਰ ਮੁੱਖ ਖੇਤੀਬਾੜੀ ਦਫ਼ਤਰ ਫ਼ਾਜ਼ਿਲਕਾ ਨਾਲ ਤਾਲਮੇਲ ਕਰ ਸਕਦੇ ਹਨ।
Friday, September 4, 2026
ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਕੀਤਾ ਸੁਚੇਤ
ਸ਼੍ਰੀ ਮੁਕਤਸਰ ਸਾਹਿਬ 4 ਸਤੰਬਰ
Thursday, September 3, 2026
ਪੰਡੋਰੀ ਅਤੇ ਅਸਪਾਲ ਕਲਾਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ
ਬਰਨਾਲਾ/ਮਹਿਲ ਕਲਾਂ, 4 ਸਤੰਬਰ
Wednesday, September 2, 2026
ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ
ਸਮੇਂ ਸਿਰ ਕੀਤਾ ਜਾਵੇਗਾ 5.09 ਲੱਖ ਬਾਰਦਾਨੇ ਦਾ ਪ੍ਰਬੰਧ; ਸੀ.ਸੀ.ਐਲ. ਪ੍ਰਸਤਾਵ ਆਰ.ਬੀ.ਆਈ. ਨੂੰ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇਸ ਸਾਲ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ; ਹੋਰ ਸੂਬਿਆਂ ਤੋਂ ਆਉਣ ਵਾਲੇ ਝੋਨੇ ’ਤੇ ਰੋਕ ਲਗਾਉਣ ਲਈ ਸਖ਼ਤ ਚੌਕਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ ਝੋਨੇ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਸਤੰਬਰ :
ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਖ਼ੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਝੋਨੇ ਦੇ ਇੱਕ-ਇੱਕ ਦਾਣੇ ਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਅਤੇ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਉਣ ਵਾਲੇ ਖ਼ਰੀਦ ਸੀਜ਼ਨ ਦੌਰਾਨ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ ਅਤੇ ਇਸ ਦੀ ਉਪਲਬਧਤਾ ਲਈ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਲੋੜੀਂਦੇ ਬਾਰਦਾਨੇ ਦਾ ਸਮੇਂ ਸਿਰ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖ਼ਰੀਦ ਦੌਰਾਨ ਝੋਨੇ ਦੀ ਭਰਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ, “ਸੂਬਾ ਸਰਕਾਰ ਵੱਲੋਂ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਲਈ ਪਹਿਲਾਂ ਹੀ ਆਰ.ਬੀ.ਆਈ. ਨੂੰ ਪ੍ਰਸਤਾਵ ਭੇਜ ਦਿੱਤਾ ਗਿਆ ਹੈ। ਅਸੀਂ ਭਾਰਤੀ ਸਟੇਟ ਸਟੇਟ ਬੈਂਕ ਅਤੇ ਆਰ.ਬੀ.ਆਈ. ਨਾਲ ਲਗਾਤਾਰ ਪੈਰਵੀ ਕਰ ਰਹੇ ਹਾਂ ਅਤੇ ਸੀ.ਸੀ.ਐਲ. ਨੂੰ ਜਲਦ ਹੀ ਮਿਲਣ ਦੀ ਸੰਭਾਵਨਾ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ 2026-27 ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਲਗਪਗ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ, ਸੀਪੀ, ਐਸਐਸਪੀ, ਮੰਡੀ ਬੋਰਡ ਅਤੇ ਪੁਲਿਸ ਵਿਭਾਗ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ ਆਪਣਾ ਅਨਾਜ ਵੇਚਣ ਵਿੱਚ ਕਦੇ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਈ ਅਤੇ ਇਸੇ ਅਮਲ ਨੂੰ ਬਰਕਰਾਰ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਨਾ ਸਿਰਫ਼ ਸੁਚਾਰੂ, ਨਿਰਵਿਘਨ ਅਤੇ ਸਮੇਂ ਸਿਰ ਖ਼ਰੀਦ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਸਗੋਂ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਵੀ ਕੀਤਾ ਜਾ ਰਿਹਾ ਹੈ।”
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਕਿਸਾਨ-ਪੱਖੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਪੰਜਾਬੀ ਕਿਸਾਨਾਂ ਵੱਲੋਂ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।’’
ਸੂਬੇ ਦੀਆਂ ਖ਼ਰੀਦ ਏਜੰਸੀਆਂ ਨੂੰ ਆਉਣ ਵਾਲੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਰਕਾਰ ਹਰ ਪੱਧਰ ‘ਤੇ ਪੁਖ਼ਤਾ ਖ਼ਰੀਦ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ ‘ਤੇ ਪੂਰੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਾਂਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।”
ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਤਿਵਾੜੀ, ਖੁਰਾਕ ਅਤੇ ਸਿਵਲ ਸਪਲਾਈ ਦੇ ਡਾਇਰੈਕਟਰ ਵਰਿੰਦਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ
ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਜਾਪਾਨ ਦੇ ਸਹਿਯੋਗ ਵਾਲੇ 1300 ਕਰੋੜ ਦੇ ਪ੍ਰਾਜੈਕਟ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੀ.ਏ.ਯੂ. ਲੁਧਿਆਣਾ ਵਿਖੇ ਬਣਾਇਆ ਜਾਵੇਗਾ ਹੌਰਟੀਕਲਚਰ ਨਾਲਿਜ ਸੈਂਟਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਸਤੰਬਰ :
ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਪਹਿਲਕਦਮੀ 1300 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਉਦੇਸ਼ ਬਾਗਬਾਨੀ ਦਾ ਵਿਸਥਾਰ ਕਰਨਾ, ਵੈਲਯੂ ਚੇਨ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ 2036 ਤੱਕ ਬਾਗਬਾਨੀ ਹੇਠਲੇ ਰਕਬੇ ਨੂੰ 16 ਲੱਖ ਹੈਕਟੇਅਰ ਤੱਕ ਵਧਾਉਣ ਦਾ ਟੀਚਾ ਰੱਖਿਆ ਹੈ।
ਬਾਗ਼ਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪ੍ਰਾਜੈਕਟ ਦਾ ਮੁੱਖ ਉਦੇਸ਼ ਬਾਗ਼ਬਾਨੀ ਹੇਠਲੇ ਰਕਬੇ ਦਾ ਵਿਸਥਾਰ ਅਤੇ ਮਜ਼ਬੂਤ ਵੈਲਯੂ ਚੇਨ ਬੁਨਿਆਦੀ ਢਾਂਚੇ ਰਾਹੀਂ ਬਾਗਬਾਨੀ ਫ਼ਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਨਾ ਸਿਰਫ਼ ਫਸਲੀ ਵਿਭਿੰਨਤਾ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਏਗਾ, ਸਗੋਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਪਾਣੀ ਦੀ ਸੰਭਾਲ ਲਈ ਟਿਕਾਊ ਖੇਤੀਬਾੜੀ ਅਭਿਆਸਾਂ ਵੱਲ ਵੀ ਉਤਸ਼ਾਹਿਤ ਕਰੇਗਾ।’’
ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਵਿੱਚ ਇਸ ਸਮੇਂ 41.25 ਲੱਖ ਹੈਕਟੇਅਰ ਰਕਬਾ ਕਾਸ਼ਤ ਅਧੀਨ ਹੈ, ਜਿਸ ਵਿੱਚੋਂ 5.27 ਲੱਖ ਹੈਕਟੇਅਰ ਖੇਤਰ ਬਾਗਬਾਨੀ ਹੇਠ ਹੈ, ਜਿਸ ਦਾ ਉਤਪਾਦਨ 106.10 ਲੱਖ ਮੀਟ੍ਰਿਕ ਟਨ ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ ਬਾਗ਼ਬਾਨੀ ਵਿੱਚ ਫਲ, ਸਬਜ਼ੀਆਂ, ਮਸਾਲੇ ਅਤੇ ਖੁਸ਼ਬੂਦਾਰ ਪਦਾਰਥ, ਫੁੱਲ ਅਤੇ ਹੋਰ ਵਸਤਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਇਸ ਵਿੱਚ ਮੁੱਖ ਫਲ ਕਿੰਨੂ ਅਤੇ ਅਮਰੂਦ ਹਨ, ਜਦੋਂ ਕਿ ਮੁੱਖ ਸਬਜ਼ੀਆਂ ਆਲੂ ਅਤੇ ਮਟਰ ਹਨ। ਇਸ ਤੋਂ ਇਲਾਵ ਮਧੂ-ਮੱਖੀ ਪਾਲਣ ਅਤੇ ਖੁੰਬਾਂ ਦੀ ਕਾਸ਼ਤਕਾਰੀ ਵੀ ਬਾਗ਼ਬਾਨੀ ਦਾ ਹੀ ਹਿੱਸਾ ਹੈ।
ਉਨ੍ਹਾਂ ਕਿਹਾ, “ਬਾਗਬਾਨੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਜੇਆਈਸੀਏ ਦੇ ਸਹਿਯੋਗ ਵਾਲੇ ਇਸ 1300 ਕਰੋੜੀ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰਾਜੈਕਟ ਵਿੱਚ ਮਸ਼ੀਨਰੀ, ਬੁਨਿਆਦੀ ਢਾਂਚੇ, ਮਾਰਕੀਟਿੰਗ, ਬੀਜ ਅਤੇ ਖੋਜ ਵਿੱਚ ਨਿਵੇਸ਼ ਦੀ ਸੰਭਾਵਨਾ ਹੈ, ਜਿਸ ਤਹਿਤ 2036 ਤੱਕ ਬਾਗਬਾਨੀ ਅਧੀਨ ਰਕਬਾ 16 ਲੱਖ ਹੈਕਟੇਅਰ ਤੱਕ ਵਧਾਇਆ ਜਾਣਾ ਹੈ, ਜੋ ਮੌਜੂਦਾ ਪੱਧਰ ਤੋਂ ਲਗਪਗ 300 ਫੀਸਦੀ ਵਾਧੇ ਨੂੰ ਦਰਸਾਉਂਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਮੁੱਖ ਤਰਜੀਹ ਇੱਕ ਟਿਕਾਊ ਬਾਗ਼ਬਾਨੀ ਵੈਲਯੂ ਚੇਨ ਵਿਕਸਤ ਕਰਨਾ, ਬਾਗ਼ਬਾਨੀ ਹੇਠਲੇ ਖੇਤਰ ਦਾ ਵਿਸਥਾਰ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉੱਚ-ਗੁਣਵੱਤਾ ਤੇ ਲਾਹੇਵੰਦ ਬੂਟਿਆਂ ਨਾਲ ਨਰਸਰੀਆਂ ਦੀ ਵਿਭਿੰਨਤਾ ਅਤੇ ਸੁਧਾਰ ਨੂੰ ਹੁਲਾਰਾ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਵਾਢੀ ਤੋਂ ਬਾਅਦ ਪ੍ਰਬੰਧਨ ਬੁਨਿਆਦੀ ਢਾਂਚੇ ਦੇ ਵਿਕਾਸ, ਮਾਰਕੀਟ ਪਹੁੰਚ ਵਿੱਚ ਸੁਧਾਰ, ਵਿਸਥਾਰ ਸੇਵਾਵਾਂ ਨੂੰ ਮਜ਼ਬੂਤ ਕਰਨ, ਤਕਨੀਕੀ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।”
ਉਨ੍ਹਾਂ ਕਿਹਾ, “ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਵਿਆਪਕ ਤੇ ਅਹਿਮ ਪਹਿਲਕਦਮੀ ਹੈ, ਜੋ ਖੋਜ, ਤਕਨੀਕੀ ਗਿਆਨ, ਸਮਰੱਥਾ ਨਿਰਮਾਣ ਅਤੇ ਨਵੀਨਤਮ ਬਾਗਬਾਨੀ ਅਭਿਆਸਾਂ ਨੂੰ ਅਪਣਾਉਣ ਲਈ ਸੰਸਥਾਗਤ ਸਹਾਇਤਾ ਮੁਹੱਈਆ ਕਰੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਹਿਲਕਦਮੀ ਨਾਲ ਵਧੀਆ ਬੂਟੇ ਅਤੇ ਕਾਸ਼ਤ ਤੋਂ ਲੈ ਕੇ ਵਾਢੀ ਤੋਂ ਬਾਅਦ ਦੇ ਪ੍ਰਬੰਧਨ, ਮਾਰਕੀਟਿੰਗ ਅਤੇ ਮਾਰਕੀਟ ਪਹੁੰਚ ਤੱਕ ਸਮੁੱਚੇ ਬਾਗਬਾਨੀ ਮਾਹੌਲ ਨੂੰ ਮਜ਼ਬੂਤ ਕਰਨ ਦੀ ਉਮੀਦ ਹੈ, ਜਿਸ ਨਾਲ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਦਿਆਂ ਕਿਸਾਨਾਂ ਦੀ ਆਰਥਿਕਤਾ ਨੂੰ ਹੋਰ ਬਿਹਤਰ ਬਣਾਉਣ ਲਈ ਢੁਕਵੇਂ ਮੌਕੇ ਪੈਦਾ ਹੋਣਗੇ।’’
ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...






.jpeg)



.jpeg)


