-ਡਿਪਟੀ ਡਾਇਰੈਕਟਰ ਬਾਗਬਾਨੀ ਨੇ ਜ਼ਿਮੀਦਾਰਾਂ ਨੂੰ ਕੀਤਾ ਸੁਚੇਤ
All about Agriculture, Horticulture and Animal Husbandry and Information about Govt schemes for Farmers
Monday, September 21, 2026
ਨਾਸ਼ਪਾਤੀ ਦੇ ਬਾਗ਼ਾਂ ਲਈ ਸਹੀ ਬੂਟੇ, ਸਹੀ ਤਕਨੀਕ ਅਤੇ ਪਾਣੀ ਦੀ ਸੁਚੱਜੀ ਵਰਤੋਂ ਜ਼ਰੂਰੀ - ਤਜਿੰਦਰ ਸਿੰਘ
25 ਸਤੰਬਰ ਨੂੰ ਪੀ.ਏ.ਯੂ. ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ ਵਿਖੇ ਕਿਸਾਨ ਮੇਲਾ
ਮੰਤਰੀ ਖੁੱਡੀਆਂ ਮੁੱਖ ਮਹਿਮਾਨ ਵੱਜੋਂ ਕਰਨਗੇ ਸ਼ਿਰਕਤ
ਬਠਿੰਡਾ, 21 ਸਤੰਬਰ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਡੱਬਵਾਲੀ ਰੋਡ ਬਠਿੰਡਾ ਵਿਖੇ ਕਿਸਾਨ ਮੇਲਾ 25 ਸਤੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਅਤੇ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਕਰਨਗੇ।
ਕਿਸਾਨ ਮੇਲੇ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਕਰਮਜੀਤ ਸਿੰਘ ਸੇਖੋਂ ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਬੈਠਕ ਕੀਤੀ ਗਈ। ਮੇਲੇ ਦੌਰਾਨ ਕਿਸਾਨਾਂ ਨੂੰ "ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ" ਬਾਰੇ ਦੱਸਿਆ ਜਾਵੇਗਾ। ਇਸ ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਸਬਜ਼ੀਆਂ ਦੀ ਪਨੀਰੀ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਇਸ ਮੇਲੇ 'ਚ ਖਾਸ ਤੌਰ 'ਤੇ ਕਣਕ ਦੀ ਨਵੀਂ ਕਿਸਮ ਪੀ.ਬੀ.ਡਬਲਯੂ-887 ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ਤੇ ਹੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸੰਬੰਧੀ ਨੁਮਾਇਸ਼ ਲਗਾਈ ਜਾਵੇਗੀ, ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।
Sunday, September 20, 2026
ਜ਼ਿਲ੍ਹੇ ਦੇ ਕਿਸਾਨ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀ ਵਿਚ ਲੈ ਲਿਆਉਣ-ਡਿਪਟੀ ਕਮਿਸ਼ਨਰ
· ਸਰਕਾਰ ਵੱਲੋਂ ਝੋਨੇ ਵਿੱਚ ਨਮੀਂ ਦੀ ਮਾਤਰਾ 17 ਫੀਸਦੀ ਤੱਕ ਕੀਤੀ ਗਈ ਨਿਰਧਾਰਤ
ਫਾਜ਼ਿਲਕਾ, 21 ਸਤੰਬਰ 2026….
ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝੋਨੇ ਦੀ ਫਸਲ ਨੂੰ ਪੂਰੀ ਤਰ੍ਹਾਂ ਪਕਾ ਕੇ ਹੀ ਕਟਵਾਉਣ ਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ‘ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਖਰੀਦ ਦੇ ਸਮੇਂ ਝੋਨਾ ਫਸਲ ਵਿੱਚ ਨਮੀ ਦੀ ਮਾਤਰਾ ਸਰਕਾਰ ਵੱਲੋਂ ਨਿਰਧਾਰਤ ਮਿਆਰ ਅਨੁਸਾਰ 17 ਫੀਸਦੀ ਤੱਕ ਹੀ ਹੋਣੀ ਚਾਹੀਦੀ ਹੈ। ਇਸ ਲਈ ਕਿਸਾਨ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਹਨਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਜਦ ਜਿਆਦਾ ਨਮੀ ਵਾਲੀ ਫਸਲ ਮੰਡੀ ਵਿਚ ਆਉਂਦੀ ਹੈ ਤਾਂ ਇਸ ਨਾਲ ਖਰੀਦ ਪ੍ਰਕ੍ਰਿਆ ਵਿਚ ਦੇਰੀ ਹੁੰਦੀ ਹੈ ਕਿਸਾਨਾਂ ਨੂੰ ਵੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜਰੂਰੀ ਹੈ ਕਿ ਫਸਲ ਦੀ ਕਟਾਈ ਹੀ ਫਸਲ ਦੇ ਪੂਰੀ ਤਰਾਂ ਪੱਕ ਜਾਣ ਤੇ ਕੀਤੀ ਜਾਵੇ ਅਤੇ ਮੰਡੀ ਵਿਚ ਸੁੱਕੀ ਫਸਲ ਹੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨਾ ਪਹਿਲੀ ਤਰਜੀਹ ਹੈ ਅਤੇ ਸਮੇਂ-ਸਿਰ ਭੁਗਤਾਨ ਯਕੀਨੀ ਬਣਾਉਣ ਲਈ ਖਾਸ ਉਪਾਅ ਕੀਤੇ ਗਏ ਹਨ।
ਕੇ.ਵੀ.ਕੇ. ਵਿਖੇ ਦੋ ਰੋਜ਼ਾ ‘ਫਾਰਮਰ-ਸਾਇੰਟਿਸਟ ਇੰਟਰਐਕਸ਼ਨ’ ਕਰਵਾਇਆ
ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਪਰਾਲੀ ਪ੍ਰਬੰਧਨ ਤੇ ਫ਼ਸਲੀ ਵਿਭਿੰਨਤਾ ਸਬੰਧੀ ਦਿੱਤੀ ਨਵੀਨਤਮ ਤਕਨੀਕੀ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 21 ਸਤੰਬਰ:
ਕੋਠੇ ਸੁਰਜੀਤਪੁਰਾ ਦੇ ਕਿਸਾਨ ਭਰਾ ਬਣੇ ਰਾਹ ਦਸੇਰਾ
*105 ਏਕੜ 'ਚ ਕਰਦੇ ਹਨ ਵਾਹੀ; ਨਾਲੇ ਪਰਾਲੀ ਪ੍ਰਬੰਧਨ, ਨਾਲੇ ਫ਼ਸਲੀ ਵਿਭਿੰਨਤਾ*
Saturday, September 19, 2026
ਦੁੱਨੇਵਾਲਾ ਦਾ ਸੁਖਰਾਜ ਸਿੰਘ 21 ਏਕੜ ਰਕਬੇ 'ਚ ਝੋਨੇ ਦੀ ਪਰਾਲੀ ਦੀ ਬਿਨਾਂ ਅੱਗ ਲਗਾਏ ਕਰ ਰਿਹਾ ਹੈ ਸੰਭਾਲ
*ਪਿਛਲੇ 6-7 ਸਾਲਾਂ ਤੋਂ ਨਹੀਂ ਲਗਾ ਰਿਹਾ ਅੱਗ*
ਡੇਅਰੀ ਸਿਖ਼ਲਾਈ ਕੋਰਸਾਂ ਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੌਜਵਾਨ : ਡਿਪਟੀ ਡਾਇਰੈਕਟਰ ਡੇਅਰੀ
ਜਲੰਧਰ, 19 ਸਤੰਬਰ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਪਲਮੀਤ ਸਿੰਘ ਸੰਧੂ ਨੇ ਨੌਜਵਾਨਾਂ ਨੂੰ ਡੇਅਰੀ ਸਿਖ਼ਲਾਈ ਕੋਰਸਾਂ ਦਾ ਲਾਭ ਲੈ ਕੇ ਆਪਣਾ ਰੋਜ਼ਗਾਰ ਸਥਾਪਤ ਕਰਨ ਦਾ ਸੱਦਾ ਦਿੱਤਾ।
Thursday, September 17, 2026
ਕਿਸਾਨਾਂ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ: ਡਿਪਟੀ ਕਮਿਸ਼ਨਰ
ਆਉਣ ਵਾਲੇ ਸਮੇਂ ’ਚ ਸਬਸਿਡੀ ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ ਹੋਵੇਗੀ ਅਹਿਮ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਵਿੱਚ ਰੀਪਰ ਚਲਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
ਫ਼ਿਰੋਜ਼ਪੁਰ, 17 ਸਤੰਬਰ :
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
Wednesday, September 16, 2026
ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ- ਖੁੱਡੀਆਂ
ਕਿਸਾਨਾਂ ਤੇ ਵਪਾਰੀਆਂ ਨੂੰ ਮਿਲੇਗੀ ਵੱਡੀ ਸਹੂਲਤ
ਖੇਤੀਬਾੜੀ ਵਿਭਾਗ ਦੀ ਯੋਜਨਾਵਾਂ ਦਾ ਸੁਖਾਲੇ ਢੰਗ ਨਾਲ ਲਾਭ ਲੈਣ ਲਈ ਕਿਸਾਨ ਆਪਣੀ ‘ਕਿਸਾਨ ਆਈ.ਡੀ.’ ਜ਼ਰੂਰ ਬਣਵਾਉਣ
ਡਿਜੀਟਲ ਕਿਸਾਨ ਪਛਾਣ ਨਾਲ ਸਰਕਾਰੀ ਸਹਾਇਤਾ ਦੀ ਪਹੁੰਚ ਹੋਵੇਗੀ ਹੋਰ ਮਜ਼ਬੂਤ
Tuesday, September 15, 2026
ਦਿੜ੍ਹਬਾ ਵਿਖੇ ਬੱਕਰੀ ਪਾਲਣ ਸਿਖਲਾਈ ਦੇ ਦੂਜੇ ਪੜਾਅ ਤਹਿਤ 45 ਸਿਖਿਆਰਥੀਆਂ ਨੂੰ 3-ਰੋਜ਼ਾ ਸਿਖਲਾਈ ਦੇਣ ਦੀ ਸ਼ੁਰੂਆਤ; ਨੌਜਵਾਨ ਸਹਾਇਕ ਕਿੱਤੇ ਅਪਣਾ ਕੇ ਸੂਬੇ ਵਿੱਚ ਹੀ ਬਣਨ ਆਤਮ-ਨਿਰਭਰ
*ਕੈਬਨਿਟ ਮੰਤਰੀ Harpal Singh Cheema ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਨੌਜਵਾਨਾਂ ਤੇ ਕਿਸਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ
ਜੈਵਿਕ ਖੇਤੀ ਤੇ ਆਪਣੀ ਉਪਜ ਤੋਂ ਉਤਪਾਦ ਤਿਆਰ ਕਰਕੇ ਸਫਲਤਾ ਦੀ ਨਵੀਂ ਮਿਸਾਲ ਕਾਇਮ ਕਰਨ ਵਾਲੇ ਅਗਾਂਹਵਧੂ ਕਿਸਾਨ ਗੁਰਜੀਤ ਸਿੰਘ ਧੀਰ ਸਨਮਾਨਿਤ
ਐਮਪੀ ਮਲਵਿੰਦਰ ਸਿੰਘ ਕੰਗ ਨੇ ਕਿਸਾਨੀ ਵਿੱਚ ਨਵੀਆਂ ਪੈੜਾਂ ਪਾਉਣ ਵਾਲੇ ਗੁਰਜੀਤ ਸਿੰਘ ਧੀਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼
ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ
ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦੇ ਸੀਜ਼ਨ 2026-27 ਦੀ ਸਫ਼ਲਤਾ ਲਈ ਡੀ.ਐਫ.ਐਸ.ਸੀਜ਼. ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ, 15 ਸਤੰਬਰ:
ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ 'ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ।
ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਮੁੱਦਾ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹਾ ਹੈ।
ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਭੰਡਾਰਨ ਲਈ ਹੋਰ ਜਗ੍ਹਾ ਯਕੀਨੀ ਬਣਾਉਣ ਵਾਸਤੇ ਸੂਬੇ ਤੋਂ ਅਨਾਜ ਦੀ ਪਹਿਲ ਦੇ ਆਧਾਰ ਉੱਤੇ ਚੁਕਾਈ ਸਬੰਧੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਬੰਧੀ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਜਨਰਲ ਮੈਨੇਜਰ ਨਾਲ ਸੰਪਰਕ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਖ਼ਰੀਦ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਝੋਨੇ ਅਧੀਨ ਰਕਬਾ 26.22 ਲੱਖ ਹੈਕਟੇਅਰ ਹੈ। ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2441 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਝੋਨੇ ਦੀ ਭਰਾਈ ਲਈ ਲੋੜੀਂਦੀਆਂ ਗੰਢਾਂ ਸਬੰਧੀ, 5.09 ਲੱਖ ਦੀ ਜ਼ਰੂਰਤ ਦੇ ਮੁਕਾਬਲੇ 4.20 ਲੱਖ ਗੰਢਾਂ ਪਹਿਲਾਂ ਹੀ ਉਪਲਬਧ ਹਨ, ਜੋ ਕਿ ਕੁੱਲ ਜ਼ਰੂਰਤ ਦਾ 82 ਫ਼ੀਸਦ ਬਣਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਅਲਾਟਮੈਂਟ ਲਈ 3600 ਮਿੱਲਾਂ ਤਿਆਰ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਵੀ ਹਾਜ਼ਿਰ ਸਨ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...

















