ਪ੍ਰੋਟੀਨ, ਵਿਟਾਮਿਨ ਤੇ ਖਣਿਜ ਤੱਤਾਂ ਨਾਲ ਭਰਪੂਰ ਮੱਛੀ ਸਿਹਤਮੰਦ ਜੀਵਨ-ਜਾਚ ਲਈ ਲਾਭਦਾਇਕ
All about Agriculture, Horticulture and Animal Husbandry and Information about Govt schemes for Farmers
Wednesday, September 23, 2026
ਸੰਤੁਲਿਤ ਪੋਸ਼ਣ ਲਈ ਖੁਰਾਕ 'ਚ ਮੱਛੀ ਨੂੰ ਬਣਾਓ ਅਹਿਮ ਹਿੱਸਾ: ਸੀਨੀਅਰ ਮੱਛੀ ਪਾਲਣ ਅਫ਼ਸਰ ਤੇਜਿੰਦਰ ਕੌਰ
ਪੀ.ਏ.ਯੂ- ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਨਾਲ ਕੀਤਾ ਸੰਵਾਦ
ਸਹਾਇਕ ਕਿੱਤਿਆਂ, ਫਸਲੀ ਵਿਭਿੰਨਤਾ ਅਤੇ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਦਾ ਦਿੱਤਾ ਸੱਦਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਫਾਜ਼ਿਲਕਾ 23 ਸਤੰਬਰ 2026…
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਫਤਹਿਗੜ੍ਹ ਸਾਹਿਬ ਦੇ 03 ਅਗਾਂਹਵਧੂ ਕਿਸਾਨਾਂ ਨੇ ਕੀਤਾ ਜਿਲ੍ਹੇ ਦਾ ਨਾਮ ਰੌਸ਼ਨ
ਫਤਹਿਗੜ੍ਹ ਸਾਹਿਬ, 23 ਸਤੰਬਰ
Tuesday, September 22, 2026
ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ
•ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਪਾਸੋਂ ਹਾਸਿਲ ਕੀਤੇ ਐਵਾਰਡ
•ਮਾਨ ਸਰਕਾਰ ਦੇ ਆਧੁਨਿਕ ਤਕਨੀਕਾਂ ਜ਼ਰੀਏ ਗੰਨੇ ਦੀ ਪੈਦਾਵਾਰ ਵਧਾਉਣ ਦੇ ਉਪਰਾਲਿਆਂ ਨੂੰ ਕੌਮੀ ਪੱਧਰ `ਤੇ ਨਰੋਈ ਪਛਾਣ ਹਾਸਿਲ ਹੋਈ-ਖੁੱਡੀਆਂ
ਚੰਡੀਗੜ੍ਹ/ ਨਵੀਂ ਦਿੱਲੀ, 22 ਸਤੰਬਰ -
ਕੌਮੀ ਪੱਧਰ ਤੇ ਮਾਣ ਹਾਸਿਲ ਕਰਦਿਆਂ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿਲਾਂ ਨੇ ਨਵੀਂ ਦਿੱਲੀ ਵਿਖੇ ਹੋਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ 2026 ਦੌਰਾਨ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਸ਼੍ਰੇਣੀਆਂ ਵਿਚ ਕੌਮੀ ਪੱਧਰ ਦੇ ਐਵਾਰਡ ਹਾਸਿਲ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਪਾਸੋਂ ਇਹ ਐਵਾਰਡ ਪ੍ਰਾਪਤ ਕੀਤੇ।
ਇਸ ਕਨਕਲੇਵ ਦੌਰਾਨ ਵਿੱਤੀ ਪ੍ਰਬੰਧਨ ( ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ, ਉੱਤਮ ਗੰਨਾ ਵਿਕਾਸ ( ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ ਫਾਜਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਤਕਨੀਕੀ ਕੁਸ਼ਲਤਾ ਐਵਾਰਡ (ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ ਨਕੋਦਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਇਸੇ ਵਰਗ ਵਿਚ ਦੀ ਭੋਗਪੁਰ ਕੋਆਪਰੇਟਿਵ ਸ਼ੂਗਰ ਮਿਲਜ਼ ਲਿਮਟਿਡ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ।
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਇਸ ਮੌਕੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੰਨੇ ਦੀ ਉਤਪਾਦਕਤਾ ਵਧਾਉਣ, ਖੰਡ ਦੀ ਵਸੂਲੀ ਦਰ ਵਿੱਚ ਸੁਧਾਰ ਕਰਨ ਅਤੇ ਕਾਸ਼ਤ ਦੀ ਲਾਗਤ ਘਟਾਉਣ ਲਈ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾਉਣ ਵੱਲ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੰਜ ਖੰਡ ਮਿੱਲਾਂ ਨੂੰ ਕੌਮੀ ਪੱਧਰ ਤੇ ਐਵਾਰਡ ਮਿਲਣਾ ਸੂਬੇ ਲਈ ਮਾਣ ਵਾਲੀ ਗੱਲ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿਚ ਗੰਨਾ ਕਾਸ਼ਤਕਾਰਾਂ ਨੂੰ ਪੂਰੇ ਮੁਲਕ ਵਿਚੋਂ ਸਭ ਤੋਂ ਵਧ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਂਇੰਟਲ ਦਿੱਤਾ ਜਾ ਰਿਹਾ ਹੈ ਜਿਸ ਵਿਚ ਸੂਬਾ ਸਰਕਾਰ ਵੱਲੋਂ 68.50 ਰੁਪਏ ਬਤੌਰ ਸਬਸਿਡੀ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਖੰਡ ਮਿੱਲਾਂ ਵੱਲੋਂ ਕੀਤੇ ਗਏ ਸਰਵੇਖਣ ਅਨੁਸਾਰ ਸਾਲ 2025-26 ਦੌਰਾਨ ਪੰਜਾਬ ਵਿੱਚ ਗੰਨੇ ਹੇਠ ਰਕਬਾ 1,11,818 ਹੈਕਟੇਅਰ ਸੀ, ਜੋ ਸਾਲ 2026-27 ਦੌਰਾਨ ਵਧ ਕੇ 1,16,131 ਹੈਕਟੇਅਰ ਹੋ ਗਿਆ ਹੈ। ਜੇਕਰ ਮੌਸਮ ਅਨੁਕੂਲ ਰਿਹਾ ਤਾਂ ਇਸ ਰਕਬੇ ਤੋਂ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੰਨਾ ਮਾਹਿਰਾਂ, ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਨਾਂ ਰਾਹੀਂ ਚੌੜੀ ਵਿਧੀ ਨਾਲ ਬਿਜਾਈ, ਪ੍ਰਾਈਮਰੀ ਸੀਡ ਨਰਸਰੀ ਰਾਹੀਂ ਬਿਜਾਈ, ਸੁਧਰੇ ਅਤੇ ਰੋਗ-ਰਹਿਤ ਬੀਜ ਦੀ ਵਰਤੋਂ, ਖਾਦਾਂ ਦੀ ਸੰਤੁਲਿਤ ਵਰਤੋਂ, ਕੀਟ ਅਤੇ ਬਿਮਾਰੀ ਪ੍ਰਬੰਧਨ ਅਤੇ ਖੇਤੀ ਮਸ਼ੀਨੀਕਰਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਾਲ 2026-27 ਦੌਰਾਨ ਗੰਨੇ ਦੀ ਆਧੁਨਿਕ ਕਾਸ਼ਤ ਅਤੇ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਤਸਾਹਨ ਸਕੀਮ ਲਾਗੂ ਕੀਤੀ ਗਈ ਹੈ, ਜਿਸ ਤਹਿਤ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਸਿਫਾਰਸ਼ਸ਼ੁਦਾ ਗੰਨਾ ਕਾਸ਼ਤ ਤਕਨੀਕਾਂ ’ਤੇ ਆਧਾਰਿਤ ਇੱਕ ਹੈਕਟੇਅਰ ਦੇ ਪ੍ਰਦਰਸ਼ਨੀ ਪਲਾਟ ਸਥਾਪਤ ਕਰਨ ਲਈ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲਾ, ਫਾਜ਼ਿਲਕਾ, ਫਰੀਦਕੋਟ ਅਤੇ ਕਪੂਰਥਲਾ ਜ਼ਿਲ੍ਹਿਆਂ ਨੂੰ ਕਵਰ ਕੀਤਾ ਗਿਆ ਹੈ। ਕਿਸਾਨਾਂ ਨੂੰ ਗੰਨੇ ਨਾਲ ਸਬੰਧਤ ਖੇਤਰੀ ਗਤੀਵਿਧੀਆਂ ਅਤੇ ਨਵੀਨਤਮ ਤਕਨੀਕੀ ਜਾਣਕਾਰੀ ਸਮੇਂ ਸਿਰ ਉਪਲਬਧ ਕਰਵਾਉਣ ਲਈ ਫੇਸਬੁੱਕ ਅਤੇ ਯੂਟਿਊਬ ਵਰਗੇ ਸ਼ੋਸ਼ਲ ਮੀਡੀਆ ਰੂਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਪੀ.ਏ.ਯੂ. ਗੰਨਾ ਮਾਹਿਰਾਂ, ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੇ ਫੀਲਡ ਸਟਾਫ ਵੱਲੋਂ 320 ਕਿਸਾਨ ਸਿਖਲਾਈ ਕੈਂਪਾਂ ਰਾਹੀਂ ਲਗਭਗ 15,000 ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਗੰਨੇ ਦੀ ਫਸਲ ਦੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ 40 % ਸਬਸਿਡੀ 'ਤੇ ਮਸ਼ੀਨਾਂ ਜਿਵੇਂ ਕਿ ਗੰਨਾ ਕਟਾਈ ਵਾਲੀ ਮਸ਼ੀਨ, ਛੋਟਾ ਟਰੈਕਟਰ, ਗੰਨੇ ਦੀ ਬਿਜਾਈ ਕਰਨ ਵਾਲੀ ਮਸ਼ੀਨ, ਰੈਟਨ ਮੈਨੇਜਰ, ਆਦਿ ਗੰਨਾ ਕਾਸਤਕਾਰਾਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਤਾ ਜੋ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕੇ ।
ਇਸ ਮੌਕੇ ਸਹਿਕਾਰਤਾ ਵਿਭਾਗ ਪੰਜਾਬ ਦੇ ਸਕੱਤਰ ਅਜੀਤ ਬਾਲਾ ਜੋਸ਼ੀ ਅਤੇ ਸ਼ੂਗਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਡਾ. ਸੇਨੂੰ ਦੁੱਗਲ, ਐਵਾਰਡ ਪ੍ਰਾਪਤ ਕਰਨ ਵਾਲੀਆਂ ਖੰਡ ਮਿੱਲਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਸਾਲ 2024-25 ਅਤੇ 2025-26 ਲਈ ਇਹ ਕਨਕਲੇਵ ਨੈਸ਼ਨਲ ਫ਼ੈਡਰੇਸ਼ਨ ਆਫ ਕੋਔਪਰੇਟਿਵ ਸ਼ੁਗਰ ਫੈਕਟਰੀਜ਼ ਲਿਮਿਟਿਡ ਵੱਲੋਂ ਡਾ. ਅੰਬੇਦਕਰ ਅੰਤਰ ਰਾਸ਼ਟਰੀ ਕੇਂਦਰ ਨਵੀਂ ਦਿੱਲੀ ਵਿੱਖੇ ਕਰਵਾਈ ਗਈ।
Monday, September 21, 2026
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ
ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ
ਸਾਥੀ ਪੋਰਟਲ ਰਾਹੀਂ ਬੀਜ ਵਿਕਰੀ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਬੀਜ ਵਿਕਰੇਤਾਵਾਂ ਨੂੰ ਦਿੱਤੀ ਸਿਖਲਾਈ
ਰੂਪਨਗਰ, 21 ਸਤੰਬਰ 2026: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਸ. ਨਿਰਮਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੇ ਪੰਜਾਂ ਬਲਾਕਾਂ ਵਿੱਚ 16 ਤੋਂ 18 ਸਤੰਬਰ 2026 ਤੱਕ ਜ਼ਿਲ੍ਹੇ ਦੇ ਸਮੂਹ ਬੀਜ ਵਿਕਰੇਤਾਵਾਂ ਨੂੰ ਸਾਥੀ ਪੋਰਟਲ ਦੀ ਵਰਤੋਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦਾ ਮੁੱਖ ਉਦੇਸ਼ ਬੀਜ ਵਿਕਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ, ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਮਿਆਰੀ ਬੀਜ ਦੀ ਉਪਲਬਧਤਾ ਯਕੀਨੀ ਬਣਾਉਣਾ ਸੀ।
ਨਾਸ਼ਪਾਤੀ ਦੇ ਬਾਗ਼ਾਂ ਲਈ ਸਹੀ ਬੂਟੇ, ਸਹੀ ਤਕਨੀਕ ਅਤੇ ਪਾਣੀ ਦੀ ਸੁਚੱਜੀ ਵਰਤੋਂ ਜ਼ਰੂਰੀ - ਤਜਿੰਦਰ ਸਿੰਘ
-ਡਿਪਟੀ ਡਾਇਰੈਕਟਰ ਬਾਗਬਾਨੀ ਨੇ ਜ਼ਿਮੀਦਾਰਾਂ ਨੂੰ ਕੀਤਾ ਸੁਚੇਤ
25 ਸਤੰਬਰ ਨੂੰ ਪੀ.ਏ.ਯੂ. ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ ਵਿਖੇ ਕਿਸਾਨ ਮੇਲਾ
ਮੰਤਰੀ ਖੁੱਡੀਆਂ ਮੁੱਖ ਮਹਿਮਾਨ ਵੱਜੋਂ ਕਰਨਗੇ ਸ਼ਿਰਕਤ
ਬਠਿੰਡਾ, 21 ਸਤੰਬਰ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਡੱਬਵਾਲੀ ਰੋਡ ਬਠਿੰਡਾ ਵਿਖੇ ਕਿਸਾਨ ਮੇਲਾ 25 ਸਤੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਅਤੇ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਕਰਨਗੇ।
ਕਿਸਾਨ ਮੇਲੇ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਕਰਮਜੀਤ ਸਿੰਘ ਸੇਖੋਂ ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਬੈਠਕ ਕੀਤੀ ਗਈ। ਮੇਲੇ ਦੌਰਾਨ ਕਿਸਾਨਾਂ ਨੂੰ "ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ" ਬਾਰੇ ਦੱਸਿਆ ਜਾਵੇਗਾ। ਇਸ ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਸਬਜ਼ੀਆਂ ਦੀ ਪਨੀਰੀ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਇਸ ਮੇਲੇ 'ਚ ਖਾਸ ਤੌਰ 'ਤੇ ਕਣਕ ਦੀ ਨਵੀਂ ਕਿਸਮ ਪੀ.ਬੀ.ਡਬਲਯੂ-887 ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ਤੇ ਹੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸੰਬੰਧੀ ਨੁਮਾਇਸ਼ ਲਗਾਈ ਜਾਵੇਗੀ, ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।
Sunday, September 20, 2026
ਜ਼ਿਲ੍ਹੇ ਦੇ ਕਿਸਾਨ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀ ਵਿਚ ਲੈ ਲਿਆਉਣ-ਡਿਪਟੀ ਕਮਿਸ਼ਨਰ
· ਸਰਕਾਰ ਵੱਲੋਂ ਝੋਨੇ ਵਿੱਚ ਨਮੀਂ ਦੀ ਮਾਤਰਾ 17 ਫੀਸਦੀ ਤੱਕ ਕੀਤੀ ਗਈ ਨਿਰਧਾਰਤ
ਫਾਜ਼ਿਲਕਾ, 21 ਸਤੰਬਰ 2026….
ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝੋਨੇ ਦੀ ਫਸਲ ਨੂੰ ਪੂਰੀ ਤਰ੍ਹਾਂ ਪਕਾ ਕੇ ਹੀ ਕਟਵਾਉਣ ਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ‘ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਖਰੀਦ ਦੇ ਸਮੇਂ ਝੋਨਾ ਫਸਲ ਵਿੱਚ ਨਮੀ ਦੀ ਮਾਤਰਾ ਸਰਕਾਰ ਵੱਲੋਂ ਨਿਰਧਾਰਤ ਮਿਆਰ ਅਨੁਸਾਰ 17 ਫੀਸਦੀ ਤੱਕ ਹੀ ਹੋਣੀ ਚਾਹੀਦੀ ਹੈ। ਇਸ ਲਈ ਕਿਸਾਨ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਹਨਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਜਦ ਜਿਆਦਾ ਨਮੀ ਵਾਲੀ ਫਸਲ ਮੰਡੀ ਵਿਚ ਆਉਂਦੀ ਹੈ ਤਾਂ ਇਸ ਨਾਲ ਖਰੀਦ ਪ੍ਰਕ੍ਰਿਆ ਵਿਚ ਦੇਰੀ ਹੁੰਦੀ ਹੈ ਕਿਸਾਨਾਂ ਨੂੰ ਵੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜਰੂਰੀ ਹੈ ਕਿ ਫਸਲ ਦੀ ਕਟਾਈ ਹੀ ਫਸਲ ਦੇ ਪੂਰੀ ਤਰਾਂ ਪੱਕ ਜਾਣ ਤੇ ਕੀਤੀ ਜਾਵੇ ਅਤੇ ਮੰਡੀ ਵਿਚ ਸੁੱਕੀ ਫਸਲ ਹੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨਾ ਪਹਿਲੀ ਤਰਜੀਹ ਹੈ ਅਤੇ ਸਮੇਂ-ਸਿਰ ਭੁਗਤਾਨ ਯਕੀਨੀ ਬਣਾਉਣ ਲਈ ਖਾਸ ਉਪਾਅ ਕੀਤੇ ਗਏ ਹਨ।
ਕੇ.ਵੀ.ਕੇ. ਵਿਖੇ ਦੋ ਰੋਜ਼ਾ ‘ਫਾਰਮਰ-ਸਾਇੰਟਿਸਟ ਇੰਟਰਐਕਸ਼ਨ’ ਕਰਵਾਇਆ
ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ, ਪਰਾਲੀ ਪ੍ਰਬੰਧਨ ਤੇ ਫ਼ਸਲੀ ਵਿਭਿੰਨਤਾ ਸਬੰਧੀ ਦਿੱਤੀ ਨਵੀਨਤਮ ਤਕਨੀਕੀ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 21 ਸਤੰਬਰ:
ਕੋਠੇ ਸੁਰਜੀਤਪੁਰਾ ਦੇ ਕਿਸਾਨ ਭਰਾ ਬਣੇ ਰਾਹ ਦਸੇਰਾ
*105 ਏਕੜ 'ਚ ਕਰਦੇ ਹਨ ਵਾਹੀ; ਨਾਲੇ ਪਰਾਲੀ ਪ੍ਰਬੰਧਨ, ਨਾਲੇ ਫ਼ਸਲੀ ਵਿਭਿੰਨਤਾ*
Saturday, September 19, 2026
ਦੁੱਨੇਵਾਲਾ ਦਾ ਸੁਖਰਾਜ ਸਿੰਘ 21 ਏਕੜ ਰਕਬੇ 'ਚ ਝੋਨੇ ਦੀ ਪਰਾਲੀ ਦੀ ਬਿਨਾਂ ਅੱਗ ਲਗਾਏ ਕਰ ਰਿਹਾ ਹੈ ਸੰਭਾਲ
*ਪਿਛਲੇ 6-7 ਸਾਲਾਂ ਤੋਂ ਨਹੀਂ ਲਗਾ ਰਿਹਾ ਅੱਗ*
ਡੇਅਰੀ ਸਿਖ਼ਲਾਈ ਕੋਰਸਾਂ ਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੌਜਵਾਨ : ਡਿਪਟੀ ਡਾਇਰੈਕਟਰ ਡੇਅਰੀ
ਜਲੰਧਰ, 19 ਸਤੰਬਰ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਪਲਮੀਤ ਸਿੰਘ ਸੰਧੂ ਨੇ ਨੌਜਵਾਨਾਂ ਨੂੰ ਡੇਅਰੀ ਸਿਖ਼ਲਾਈ ਕੋਰਸਾਂ ਦਾ ਲਾਭ ਲੈ ਕੇ ਆਪਣਾ ਰੋਜ਼ਗਾਰ ਸਥਾਪਤ ਕਰਨ ਦਾ ਸੱਦਾ ਦਿੱਤਾ।
Thursday, September 17, 2026
ਕਿਸਾਨਾਂ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ: ਡਿਪਟੀ ਕਮਿਸ਼ਨਰ
ਆਉਣ ਵਾਲੇ ਸਮੇਂ ’ਚ ਸਬਸਿਡੀ ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ ਹੋਵੇਗੀ ਅਹਿਮ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...

















