ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀਆਂ ਹਦਾਇਤਾਂ ਤਹਿਤ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤੀ
All about Agriculture, Horticulture and Animal Husbandry and Information about Govt schemes for Farmers
Monday, October 12, 2026
ਪਰਾਲੀ ਨੂੰ ਅੱਗ ਲਾਉਣ ਵਾਲੇ ਪੰਜ ਕਿਸਾਨਾਂ ਖ਼ਿਲਾਫ਼ ਪਰਚੇ ਦਰਜ
ਕਿਸਾਨ ਜਸਗੀਰ ਸਿੰਘ ਵੱਲੋਂ ਸਬਸਿਡੀ ’ਤੇ ਬੇਲਰ ਲੈ ਕੇ ਪਰਾਲੀ ਪ੍ਰਬੰਧਨ ਵਿੱਚ ਪਾਇਆ ਜਾ ਰਿਹਾ ਅਹਿਮ ਯੋਗਦਾਨ
ਫਿਰੋਜ਼ਪੁਰ, 12 ਅਕਤੂਬਰ: ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਬਲਾਕ ਮਮਦੋਟ ਦੇ ਪਿੰਡ ਲੱਖਾ ਹਾਜ਼ੀ ਦੇ ਕਿਸਾਨ ਸ. ਜਸਗੀਰ ਸਿੰਘ ਪੁੱਤਰ ਸ. ਪਿਆਰਾ ਸਿੰਘ ਨੇ ਖੇਤੀਬਾੜੀ ਵਿਭਾਗ ਤੋਂ ਸਬਸਿਡੀ ’ਤੇ ਬੇਲਰ ਪ੍ਰਾਪਤ ਕਰਕੇ ਪਰਾਲੀ ਪ੍ਰਬੰਧਨ ਦਾ ਕੰਮ ਸ਼ੁਰੂ ਕੀਤਾ ਹੈ।
Sunday, October 11, 2026
ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ,
Saturday, October 10, 2026
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂ
ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਛਾਜਲੀ, ਬਲਾਕ ਸੁਨਾਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰੀ ਸਭਾ, ਛਾਜਲੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 150 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।
ਅੱਤੇਵਾਲੀ ਵਿਖੇ 13 ਅਕਤੂਬਰ ਨੂੰ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ :
Friday, October 9, 2026
ਮਿਲਕਿੰਗ ਮਸ਼ੀਨ ਅਤੇ ਆਧੁਨਿਕ ਕੈਟਲ ਸ਼ੈੱਡ ’ਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਮਿਲੇਗੀ ਭਾਰੀ ਸਬਸਿਡੀ
-ਯੋਗ ਲਾਭਪਾਤਰੀ ਜਲਦ ਤੋਂ ਜਲਦ ਡੇਅਰੀ ਵਿਭਾਗ ਦੇ ਦਫ਼ਤਰ ਨਾਲ ਕਰਨ ਸੰਪਰਕ - ਡਿਪਟੀ ਡਾਇਰੈਕਟਰ ਡੇਅਰੀ
ਖਾਦ ਅਤੇ ਖੇਤੀ ਇਨਪੁਟਸ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ
ਬਠਿੰਡਾ, 9 ਅਕਤੂਬਰ :
ਫਲਦਾਰ (ਸਦਾਬਹਾਰ) ਬੂਟਿਆਂ ਦੀ ਸੇਲ ਸਬੰਧੀ
ਡਿਪਟੀ ਡਾਇਰੈਕਟਰ ਬਾਗਬਾਨੀ, ਸ਼੍ਰੀ ਰਾਜੇਸ਼ ਕੁਮਾਰ , ਹੁਸ਼ਿਆਰਪੁਰ (ਵਾਧੂ ਚਾਰਜ) ਜੀ ਨੇ ਦੱਸਿਆ ਕਿ ਬਦਲਵੇਂ ਮੌਸਮ, ਬਦਲਦੀਆਂ ਖਾਣ-ਪੀਣ ਦੀਆਂ ਆਦਤਾਂ ਕਾਰਨ ਫਲਦਾਰ ਬੂਟਿਆਂ ਦੀ ਮਹੱਤਤਾ ਬਹੁਤ ਵੱਧ ਜਾਂਦੀ ਹੈ। ਫਲਦਾਰ ਬੂਟੇ ਵਾਤਾਵਰਣ ਨੂੰ ਸੁਧਾਰਨ ਦੇ ਨਾਲ- ਨਾਲ ਮਹੱਤਵਪੂਰਨ ਖੁਰਾਕੀ ਤੱਤਾਂ ਜਿਵੇਂ ਕਿ ਵਿਟਾਮਿਨ, ਖਣਿਜ ਪਦਾਰਥ ਅਤੇ ਊਰਜਾ ਦੇ ਬਿਹਤਰੀਨ ਸਰੋਤ ਹਨ।
Thursday, October 8, 2026
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਜਲੂਰ ਵਿਖੇ ਕਿਸਾਨ ਮਿਲਣੀ
— ਕਿਸਾਨ ਵੀਰ ਕੰਬਾਈਨ ਮਸ਼ੀਨਾਂ ਉੱਤੇ ਸੁਪਰ ਐੱਸ.ਐੱਮ.ਐੱਸ. ਲਾਜ਼ਮੀ ਲਗਾਉਣ, ਵਿਵੇਕ ਮੋਦੀ
— ਪਰਾਲੀ ਦੀ ਸੁਚੱਜੀ ਵਰਤੋਂ ਕਰਨ ਨੂੰ ਮਿਲਿਆ ਭਰਵਾਂ ਹੁੰਗਾਰਾ
— ਕਿਸਾਨ ਪਰਾਲੀ ਲੱਕੀ ਡਰਾਅ 'ਚ ਵੱਧ-ਚੜ੍ਹ ਕੇ ਲੈਣ ਹਿੱਸਾ
ਬਰਨਾਲਾ, 8 ਅਕਤੂਬਰ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਨੇ ਪਿੰਡ ਜਲੂਰ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਹੀ ਰਲਾ ਕੇ ਉਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਆ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਵਾਤਾਵਰਨ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਸਭ ਨੂੰ ਮਨੁੱਖੀ ਸਿਹਤ ਤੇ ਵਾਤਾਵਰਨ ਪ੍ਰਤੀ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਇਕੱਠੀ ਕਰਨ ਅਤੇ ਡੰਪ ਲਗਾਉਣ ਲਈ ਜ਼ਿਲ੍ਹੇ ਦੇ ਅੰਦਰ ਅਤੇ ਬਾਹਰਲੇ ਐਗਰੀਕੇਟਰਾਂ/ਬੇਲਰ ਮਾਲਕਾਂ ਨੂੰ ਸੱਦਾ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪੰਚਾਇਤੀ ਸ਼ਾਮਲਾਟ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ, ਜੇਕਰ ਕਿਸੇ ਨੂੰ ਪਰਾਲੀ ਦੀ ਸਟੋਰੇਜ ਲਈ ਜ਼ਮੀਨ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਲੂਰ-ਨੰਗਲ ਰੋਡ 'ਤੇ 'ਮਾਰਕ ਬਾਇਓ ਫਿਊਲ' ਲੱਗ ਚੁੱਕਾ ਹੈ ਅਤੇ ਪਿੰਡ ਵਿੱਚ ਬੇਲਰ ਪਹੁੰਚ ਚੁੱਕੇ ਹਨ, ਜਿਸ ਵਾਸਤੇ ਪੰਚਾਇਤ ਅੱਗੇ ਆ ਕੇ ਪੂਰਾ ਸਹਿਯੋਗ ਦੇਵੇ।
ਸ੍ਰੀ ਵਿਵੇਕ ਮੋਦੀ ਨੇ ਸਪੱਸ਼ਟ ਕੀਤਾ ਕਿ ਝੋਨੇ ਦੀ ਵਾਢੀ ਲਈ ਕੋਈ ਵੀ ਕੰਬਾਈਨ ਮਸ਼ੀਨ ਸੁਪਰ ਐੱਸ.ਐੱਮ.ਐੱਸ. (Super SMS) ਤੋਂ ਬਿਨਾਂ ਨਾ ਚਲਾਈ ਜਾਵੇ। ਸ਼ਾਮ 06:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ 'ਤੇ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਨਿਪਟਾਰਾ ਕੀਤਾ ਜਾਵੇ। ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਸਮੱਸਿਆ ਆਉਂਦੀ ਹੈ, ਤਾਂ ਉਹ ਸਵੇਰੇ 11 ਤੋਂ ਸ਼ਾਮ 07 ਵਜੇ ਦੌਰਾਨ ਕੰਟਰੋਲ ਰੂਮ ਦੇ ਨੰਬਰ 8264425663 ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ 7 ਲੱਖ ਰੁਪਏ ਦਾ ਲੱਕੀ ਡਰਾਅ ਵੀ ਚਲਾਇਆ ਗਿਆ ਹੈ। ਕਿਸਾਨ 10 ਅਕਤੂਬਰ ਤੱਕ ਦਿੱਤੇ ਗਏ ਲਿੰਕ https://dabarnala.in/lucky_
ਪ੍ਰਸ਼ਾਸਨ ਵੱਲੋਂ ਪਿੰਡ ਦੀਆਂ ਸਹਿਕਾਰੀ ਸਭਾਵਾਂ (ਸੁਸਾਇਟੀਆਂ) ਵਿੱਚ ਉਪਲਬਧ ਖੇਤੀ ਮਸ਼ੀਨਰੀ ਅਤੇ ਬੇਲਰਾਂ ਦੀਆਂ ਲਿਸਟਾਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਪੂਰਾ ਲਾਭ ਮਿਲ ਸਕੇ। ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਕਿਸਾਨਾਂ ਨੂੰ "ਪਰਾਲੀ ਖੇਤਾਂ ਵਿੱਚ ਮਿਲਾਓ, ਉੱਗਣ ਸ਼ਕਤੀ ਵਧਾਓ ਅਤੇ ਪਰਾਲੀ ਸਾੜ ਕੇ ਮਹਿੰਗੇ ਤੱਤ ਨਾ ਗਵਾਓ" ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਸੀ.ਏ.ਕਿਊ.ਐੱਮ ਸ਼ਾਹਿਦ ਖਾਨ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਡੀ.ਐੱਸ.ਪੀ. (HQ), ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ / ਟੈਕਨੀਕਲ ਬੇਅੰਤ ਸਿੰਘ, ਸਹਾਇਕ ਨੋਡਲ ਅਫ਼ਸਰ ਸੁਨੀਤਾ ਸ਼ਰਮਾ, ਕਲਸਟਰ ਅਫ਼ਸਰ, ਹੋਰ ਸਟਾਫ਼ ਅਤੇ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ।
ਨਰਮਾ ਮੰਡੀ ਭਾਅ ਅਪਡੇਟ Cotton Mandi Rate
8 ਅਕਤੂਬਰ 2026
ਨਰਮਾ Cotton Mandi Rate
ਅਬੋਹਰ-8565 ਰੁ:
ਸੂਰਤਗੜ੍ਹ-8655,
ਗੋਲੂਵਾਲਾ-8700,
ਸੰਗਰੀਆ-8555
(ਕਪਾਹ: ਅਬੋਹਰ-8175 ਰੁ:)
ਸਾਰੇ ਰੇਟ ਰੁ: ਪ੍ਰਤੀ ਕੁਇੰਟਲ
ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ
—ਪ੍ਰਸ਼ਾਸਨ ਵੱਲੋਂ ਬਾਹਰੀ ਝੋਨੇ ਦੀ ਵਿਕਰੀ ’ਤੇ ਸਖ਼ਤ ਨਿਗਰਾਨੀ
Wednesday, October 7, 2026
ਕਿਸਾਨ ਭਰਾਵਾਂ ਲਈ ਸਹਾਈ ਸਿੱਧ ਹੋ ਰਹੇ ਹਨ ਕਿਸਾਨ ਮੇਲੇ : ਗੁਰਮੀਤ ਸਿੰਘ ਖੁੱਡੀਆਂ
*ਕਿਸਾਨ ਭਰਾ ਘੱਟ ਲਾਗਤ ਅਤੇ ਵੱਧ ਝਾੜ ਤੇ ਆਮਦਨ ਵਾਲੀਆਂ ਫਸ਼ਲਾਂ ਨੂੰ ਦੇਣ ਤਰਜ਼ੀਹ*
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ
ਕਿਸਾਨ ਮੇਲੇ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਦਿੱਤਾ ਨਵੀਂ ਖੇਤੀ ਤਕਨੀਕਾਂ ਦਾ ਸੰਦੇਸ਼
ਖੇਤੀਬਾੜੀ ਵਿਭਾਗ ਨੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਾਇਆ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ
ਫਸਲੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ
ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਹਰ ਜਾਇਜ਼ ਮੰਗ ਦਾ ਹੱਲ ਕਰਨ ਲਈ ਵਚਨਬੱਧ
ਚੰਡੀਗੜ੍ਹ, 7 ਅਕਤੂਬਰ:
ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਕੋਲਡ ਸਟੋਰੇਜ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗ਼ਬਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ, ਡਾਇਰੈਕਟਰ ਮਨੀਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...


.jpeg)



.jpeg)









