ਫਾਜ਼ਿਲਕਾ, 19 ਨਵੰਬਰ
All about Agriculture, Horticulture and Animal Husbandry and Information about Govt schemes for Farmers
Thursday, November 19, 2026
ਖੇਤ ਬਚਾਓ ਮੁਹਿੰਮ ਤਹਿਤ ਫਾਜ਼ਿਲਕਾ ਦੇ 47 ਪਿੰਡਾਂ ਵਿੱਚ ਪਹੁੰਚੀ ਕੇ.ਵੀ.ਕੇ. ਫਾਜ਼ਿਲਕਾ ਦੀ ਟੀਮ, ਕੁਦਰਤੀ ਖੇਤੀ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
ਸਰ੍ਹੋਂ ਦੀਆਂ ਬਿਮਾਰੀਆਂ ਸਬੰਧੀ ਲਗਾਇਆ ਸਿਖਲਾਈ ਕੈਂਪ
ਤਰਨ ਤਾਰਨ, 19 ਨਵੰਬਰ :
ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ
•ਪਸ਼ੂ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ 579 ਵੈਟਰਨਰੀ ਇੰਸਪੈਕਟਰ ਅਤੇ ਸਹਾਇਕ ਅਮਲਾ ਕੀਤਾ ਭਰਤੀ : ਖੁੱਡੀਆਂ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਰਾਇਤ ਬਾਹੜਾ ਪ੍ਰੋਫੈਸ਼ਨਲ ਯੁਨੀਵਰਸਿਟੀ, ਹੁਸ਼ਿਆਰਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਕਰਵਾਈ ਗਈ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਰਾਇਤ ਬਾਹੜਾ ਪ੍ਰੋਫੈਸ਼ਨਲ ਯੁਨੀਵਰਸਿਟੀ, ਹੁਸ਼ਿਆਰਪੁਰ ਵਿਖੇ ਕੌਮੀ ਸੇਵਾ ਯੋਜਨਾ (ਐੇਨ.ਐਸ.ਐਸ.) ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਮਿਤੀ 18 ਅਕਤੂਬਰ, 2026 ਨੂੰ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਕਰਵਾਇਆ ਗਿਆ।
Wednesday, November 18, 2026
ਪੰਜਾਬ ਘੋੜਸਵਾਰੀ ਮੇਲੇ 3.0 ਦੀਆਂ ਤਿਆਰੀਆਂ ਦਾ ਜਾਇਜ਼ਾ
27 ਤੋਂ 29 ਨਵੰਬਰ ਤੱਕ ਹੋਣ ਵਾਲੇ ਤਿੰਨ ਰੋਜ਼ਾ ‘ਚੈਂਪੀਅਨਾਂ ਦੇ ਮਹਾਂਉਤਸਵ’ ਵਿੱਚ ਘੋੜਿਆਂ ਦੇ ਮੁਕਾਬਲੇ, ਘੋੜਿਆਂ ਦੀ ਪਰੇਡ ਅਤੇ ਪੰਜਾਬੀ ਸੱਭਿਆਚਾਰਕ ਵੰਨਗੀਆਂ ਹੋਣਗੀਆਂ ਖਿੱਚ ਦਾ ਕੇਂਦਰ
14 ਕਰੋੜ ਨਾਲ ਬਣੇਗੀ ਕੰਕਰੀਟ ਲਾਈਨਿੰਗ ਨਾਲ ਨਵੀਂ ਮੌਜਮ ਮਾਈਨਰ, 20 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ ਲਾਭ
ਫਾਜ਼ਿਲਕਾ 18 ਨਵੰਬਰ 2026…
ਪਿੰਡ ਸੁਚਾਨੀਆਂ ਵਿੱਚ ਕਿਸਾਨ ਜਾਗਰੂਕਤਾ ਕੈਂਪ
ਬਹਾਰ ਰੁੱਤ ਵਿੱਚ ਚੌੜੀ-ਡੂੰਘੀ ਖਾਲੀ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਕਿਸਾਨ: ਡਾ. ਅਮਰੀਕ ਸਿੰਘ
ਜ਼ਿਲ੍ਹੇ ਦੇ ਕਿਸਾਨ ਬਣੇ ਵਾਤਾਵਰਨ ਦੇ ਰਾਖੇ: ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨ ਸਨਮਾਨਿਤ
50 ਕਿਸਾਨਾਂ ਨੂੰ ਮਿਲੇ ਇਨਾਮ, ਹੋਰਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਕੀਤੀ ਅਪੀਲ
ਕਣਕ ਦੇ ਤਸਦੀਕਸ਼ੁਦਾ ਬੀਜ ਅਤੇ ਜਿਪਸਮ ਦੀ ਖਰੀਦ ’ਤੇ ਦਿੱਤੀ ਜਾ ਰਹੀ ਹੈ ਸਬਸਿਡੀ
-ਬਲਾਕ ਪੱਟੀ ਵਿਖੇ 4 ਹਜ਼ਾਰ ਏਕੜ ਰਕਬੇ ਲਈ ਵੰਡਿਆ ਜਾ ਚੁੱਕਾ ਹੈ ਤਸਦੀਕਸ਼ੁਦਾ ਕਣਕ ਦਾ ਬੀਜ
Tuesday, November 17, 2026
ਆਲੂ, ਪਿਆਜ਼ ਤੇ ਟਮਾਟਰ ਉਤਪਾਦਕਾਂ ਦੀ ਫ਼ਸਲ ਦੂਜੇ ਰਾਜਾਂ ਵਿੱਚ ਵੇਚਣ ਦਾ ਖਰਚ ਚੁੱਕੇਗੀ ਕੇਂਦਰ ਸਰਕਾਰ; ਨਕਲੀ ਕੀਟਨਾਸ਼ਕਾਂ ਵਿਰੁੱਧ ਆਵੇਗਾ ਸਖ਼ਤ ਕਾਨੂੰਨ: ਸ਼ਿਵਰਾਜ ਸਿੰਘ ਚੌਹਾਨ
ਪੀਏਯੂ ਦੇ ਇੱਕ ਏਕੜ ਵਿੱਚ ਤਿੰਨ ਫ਼ਸਲਾਂ ਵਾਲੇ ਮਾਡਲ ਦੀ ਸ਼ਲਾਘਾ, ਕਿਸਾਨ ਸਾਲਾਨਾ ਡੇਢ ਲੱਖ ਰੁਪਏ ਤੱਕ ਦੀ ਸ਼ੁੱਧ ਆਮਦਨ ਕਮਾ ਸਕਦੇ ਹਨ
ਫ਼ਸਲਾਂ ਦੇ ਭਾਅ ਡਿੱਗਣ 'ਤੇ ਮਾਰਕੀਟਿੰਗ ਇੰਟਰਵੈਂਸ਼ਨ ਸਕੀਮ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਜਾਵੇਗੀ ਮੁਆਵਜ਼ੇ ਦੀ ਰਕਮ
ਪਰਾਲੀ ਕਿਸਾਨਾਂ ਦੀ ਬਦਨਾਮੀ ਦਾ ਕਾਰਨ ਨਹੀਂ, ਇਹ ਖੇਤ ਦੀ ਖੁਰਾਕ ਅਤੇ ਮਿੱਟੀ ਵਿੱਚ ਆਰਗੈਨਿਕ ਕਾਰਬਨ ਵਧਾਉਣ ਦਾ ਸਾਧਨ ਹੈ: ਚੌਹਾਨ
ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਫਾਰਮਰ ਆਈਡੀਜ਼ ਬਣਾਉਣ 'ਤੇ ਜ਼ੋਰ, ਪੰਜਾਬ ਵਿੱਚ ਹੁਣ ਤੱਕ ਬਣੀਆਂ 6 ਲੱਖ ਫਾਰਮਰ ਆਈਡੀਜ਼
ਸਮਰਾਲਾ (ਲੁਧਿਆਣਾ), 17 ਨਵੰਬਰ: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ Shivraj Singh Chauhan ਨੇ ਕਿਸਾਨਾਂ ਲਈ ਕਈ ਅਹਿਮ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਲੂ, ਪਿਆਜ਼ ਅਤੇ ਟਮਾਟਰ ਦੇ ਭਾਅ ਡਿੱਗਣ ਦੀ ਸੂਰਤ ਵਿੱਚ ਕਿਸਾਨਾਂ ਦੀ ਉਪਜ ਦੂਜੇ ਰਾਜਾਂ ਦੇ ਵੱਡੇ ਬਾਜ਼ਾਰਾਂ ਵਿੱਚ ਵੇਚਣ ਲਈ ਆਉਣ ਵਾਲਾ ਪੂਰਾ ਟਰਾਂਸਪੋਰਟੇਸ਼ਨ ਖਰਚ ਕੇਂਦਰ ਸਰਕਾਰ ਚੁੱਕੇਗੀ। ਇਸ ਤੋਂ ਇਲਾਵਾ ਮਾਰਕੀਟਿੰਗ ਇੰਟਰਵੈਂਸ਼ਨ ਸਕੀਮ ਤਹਿਤ ਫ਼ਸਲ ਦੇ ਘੱਟ ਭਾਅ ਮਿਲਣ 'ਤੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ 50-50 ਫ਼ੀਸਦੀ ਦੀ ਹਿੱਸੇਦਾਰੀ ਨਾਲ ਕੀਮਤ ਦੇ ਅੰਤਰ ਦੀ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਨਕਲੀ ਕੀਟਨਾਸ਼ਕਾਂ ਅਤੇ ਘਟੀਆ ਬੀਜਾਂ ਦੀ ਵਿਕਰੀ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ, ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਸਸਤੀਆਂ ਕਰਨ ਅਤੇ ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਫਾਰਮਰ ਆਈਡੀਜ਼ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰਨ ਦਾ ਵੀ ਐਲਾਨ ਕੀਤਾ। ਉਹ ਅੱਜ 'ਸਿਹਤਮੰਦ ਧਰਤੀ, ਖੁਸ਼ਹਾਲ ਕਿਸਾਨ' ਦੇ ਸੰਕਲਪ ਨਾਲ 22 ਅਕਤੂਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾ ਰਹੀ 'ਖੇਤ ਬਚਾਓ ਮੁਹਿੰਮ' ਤਹਿਤ ਖੇਤੀਬਾੜੀ ਵਿਗਿਆਨ ਕੇਂਦਰ (ਕੇਵੀਕੇ), ਸਮਰਾਲਾ ਵਿਖੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨਾਲ ਸਿੱਧੀ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਉਨ੍ਹਾਂ ਦੇ ਦੌਰੇ ਦੌਰਾਨ ਹਾਜਰ ਰਹੇ ਸਨ।
ਇਸ ਮੌਕੇ ਉਨ੍ਹਾਂ ਪੰਜਾਬ ਦੀ ਉਪਜਾਊ ਧਰਤੀ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵੱਲੋਂ ਖੇਤੀ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਖੋਜਾਂ ਅਤੇ ਨਵੀਨਤਮ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਏਕੀਕ੍ਰਿਤ ਖੇਤੀ, ਫ਼ਸਲੀ ਵਿਭਿੰਨਤਾ, ਮਿੱਟੀ ਦੀ ਸਿਹਤ, ਪਰਾਲੀ ਪ੍ਰਬੰਧਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਵਾਜਬ ਮੁੱਲ ਦਿਵਾਉਣ ਲਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਆਉਣ ਵਾਲੇ ਕਦਮਾਂ ਬਾਰੇ ਜਾਣਕਾਰੀ ਦਿੱਤੀ।
ਸਮਾਗਮ ਦੀ ਸ਼ੁਰੂਆਤ ਮੌਕੇ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਸ਼੍ਰੀ ਚੌਹਾਨ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਗਿਆ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਮਾਰਗ ਪੂਰੀ ਦੁਨੀਆ ਨੂੰ ਖੁਸ਼ਹਾਲ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਇੱਥੇ ਕਿਸੇ ਮੰਤਰੀ ਦੇ ਅਹੁਦੇ ਦੇ ਅਹੰਕਾਰ ਨਾਲ ਨਹੀਂ, ਸਗੋਂ ਇੱਕ ਕਿਸਾਨ ਅਤੇ 'ਮਾਮਾ' ਵਜੋਂ ਕਿਸਾਨਾਂ ਦੇ ਸੇਵਕ ਬਣ ਕੇ ਆਏ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਯੋਜਨਾਵਾਂ ਦਿੱਲੀ ਦੇ ਬੰਦ ਕਮਰਿਆਂ ਵਿੱਚ ਬੈਠ ਕੇ ਨਹੀਂ, ਸਗੋਂ ਖੇਤਾਂ ਦੀਆਂ ਵੱਟਾਂ 'ਤੇ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਕੇ ਬਣਾਈਆਂ ਜਾਣੀਆਂ ਚਾਹੀਦੀਆਂ ਹਨ।
ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਇਆ
ਕੇਂਦਰੀ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਭਾਰਤ ਨੂੰ ਵਿਦੇਸ਼ਾਂ ਤੋਂ ਲਾਲ ਕਣਕ ਮੰਗਵਾਉਣੀ ਪੈਂਦੀ ਸੀ, ਪਰ ਪੰਜਾਬ ਤੋਂ ਸ਼ੁਰੂ ਹੋਈ ਹਰੀ ਕ੍ਰਾਂਤੀ ਨੇ ਦੇਸ਼ ਦੀ ਤਸਵੀਰ ਬਦਲ ਦਿੱਤੀ। ਅੱਜ ਭਾਰਤ ਦੇ ਅਨਾਜ ਭੰਡਾਰ ਭਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੌਲਾਂ ਦੇ ਉਤਪਾਦਨ ਵਿੱਚ ਚੀਨ ਨੂੰ ਪਛਾੜ ਕੇ ਦੁਨੀਆ ਵਿੱਚ ਪਹਿਲੇ ਅਤੇ ਕਣਕ ਦੇ ਉਤਪਾਦਨ ਵਿੱਚ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ।
ਪੀਏਯੂ ਦੇ ਇੱਕ ਏਕੜ ਵਿੱਚ ਤਿੰਨ ਫ਼ਸਲਾਂ ਵਾਲੇ ਮਾਡਲ ਦੀ ਸ਼ਲਾਘਾ
ਕਿਸਾਨਾਂ ਕੋਲ ਘਟ ਰਹੀ ਖੇਤੀਯੋਗ ਜ਼ਮੀਨ ਨੂੰ ਵੱਡੀ ਚੁਣੌਤੀ ਦੱਸਦਿਆਂ ਸ਼੍ਰੀ ਚੌਹਾਨ ਨੇ ਕਿਹਾ ਕਿ ਭਾਰਤ ਵਿੱਚ ਵਿਦੇਸ਼ਾਂ ਵਾਂਗ ਹਜ਼ਾਰਾਂ ਏਕੜ ਦੇ ਵੱਡੇ ਫਾਰਮ ਨਹੀਂ ਹਨ। ਇਸ ਲਈ ਛੋਟੀ ਜ਼ਮੀਨ ਵਿੱਚੋਂ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਵਾਲੇ ਖੇਤੀ ਮਾਡਲ ਅਪਣਾਉਣ ਦੀ ਲੋੜ ਹੈ।
ਉਨ੍ਹਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਵੱਲੋਂ ਤਿਆਰ ਕੀਤੇ ਗਏ ਇੱਕ ਏਕੜ ਵਿੱਚ ਤਿੰਨ ਫ਼ਸਲਾਂ ਦੀ ਖੇਤੀ ਦੇ ਮਾਡਲ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਡਲ ਰਾਹੀਂ ਕਿਸਾਨ ਸਾਲਾਨਾ ਡੇਢ ਲੱਖ ਰੁਪਏ ਤੱਕ ਦੀ ਸ਼ੁੱਧ ਆਮਦਨ ਹਾਸਲ ਕਰ ਸਕਦੇ ਹਨ। ਉਨ੍ਹਾਂ ਕੇਵੀਕੇ ਸਮਰਾਲਾ ਦੇ ਅਧਿਕਾਰੀਆਂ ਨੂੰ ਇਸ ਮਾਡਲ ਨੂੰ ਪੂਰੇ ਖੇਤਰ ਵਿੱਚ ਪ੍ਰਚਲਿਤ ਕਰਨ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿਰਫ਼ ਕਣਕ ਅਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਕਿਉਂਕਿ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੋ ਰਹੀ ਹੈ। ਫ਼ਸਲੀ ਵਿਭਿੰਨਤਾ ਅਪਣਾਉਂਦਿਆਂ ਅਨਾਜ ਦੇ ਨਾਲ ਫਲਾਂ, ਫੁੱਲਾਂ, ਸਬਜ਼ੀਆਂ, ਔਸ਼ਧੀ ਪੌਦਿਆਂ ਦੀ ਖੇਤੀ ਅਤੇ ਪਸ਼ੂ ਪਾਲਣ, ਬੱਕਰੀ ਪਾਲਣ ਤੇ ਮੱਛੀ ਪਾਲਣ ਵਰਗੇ ਸਹਾਇਕ ਕਿੱਤਿਆਂ ਨੂੰ ਵੀ ਖੇਤੀ ਨਾਲ ਜੋੜਨਾ ਚਾਹੀਦਾ ਹੈ।
ਕੁਦਰਤੀ ਖੇਤੀ ਅਤੇ ਮਿੱਟੀ ਦੀ ਸਿਹਤ ਵੱਲ ਧਿਆਨ ਦੇਣ ਦੀ ਅਪੀਲ
ਮਿੱਟੀ ਦੀ ਵਿਗੜ ਰਹੀ ਸਿਹਤ Soil Health ਅਤੇ ਖਾਦਾਂ ਦੀ ਬੇਲੋੜੀ ਵਰਤੋਂ 'ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਮਿੱਟੀ ਦੀ ਜਾਂਚ ਕਰਵਾਏ ਬਿਨਾਂ ਲੋੜ ਤੋਂ ਵੱਧ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਨਾਲ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਕੇਂਚੂਏ ਨਸ਼ਟ ਹੋ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੂਰੀ ਜ਼ਮੀਨ ਦੀ ਬਜਾਏ ਪਹਿਲਾਂ ਅੱਧੇ ਹਿੱਸੇ ਵਿੱਚ ਕੁਦਰਤੀ ਖੇਤੀ ਕਰਕੇ ਦੇਖਣ, ਤਾਂ ਜੋ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕੇ ਅਤੇ ਉਤਪਾਦਨ ਨੂੰ ਵੀ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ।
ਪਰਾਲੀ ਕਿਸਾਨਾਂ ਲਈ ਬਦਨਾਮੀ ਨਹੀਂ, ਮਿੱਟੀ ਦੀ ਖੁਰਾਕ ਹੈ: ਚੌਹਾਨ
ਪਰਾਲੀ ਸਾੜਨ Paddy Stubble Burning ਦੇ ਮੁੱਦੇ 'ਤੇ ਕਿਸਾਨਾਂ ਦਾ ਪੱਖ ਲੈਂਦਿਆਂ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਦੂਸ਼ਣ ਦੇ ਨਾਮ 'ਤੇ ਹਰ ਵਾਰ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਹੋਣਾ ਚਾਹੀਦਾ ਹੈ। ਕਿਸਾਨ ਹੁਣ ਪਰਾਲੀ ਦੇ ਪ੍ਰਬੰਧਨ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਇਸ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣ ਦੇ ਉਪਰਾਲੇ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਖੇਤ ਦੀ ਖੁਰਾਕ ਹੈ। ਇਸ ਨੂੰ ਮਿੱਟੀ ਵਿੱਚ ਮਿਲਾਉਣ ਨਾਲ ਜੈਵਿਕ ਕਾਰਬਨ (Organic Carbon) ਦੀ ਮਾਤਰਾ ਵਧਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਸੀਡਰ ਵਰਗੀਆਂ ਮਸ਼ੀਨਾਂ ਨੂੰ ਹੋਰ ਸਸਤੀਆਂ ਬਣਾਉਣ ਅਤੇ ਖੇਤੀ ਮਸ਼ੀਨੀਕਰਨ ਦੀਆਂ ਯੋਜਨਾਵਾਂ ਨੂੰ ਕਿਸਾਨਾਂ ਦੀ ਲੋੜ ਅਨੁਸਾਰ ਬਣਾਉਣ ਦਾ ਭਰੋਸਾ ਦਿੱਤਾ।
ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਫਾਰਮਰ ਆਈਡੀਜ਼ ਬਣਾਉਣ 'ਤੇ ਜ਼ੋਰ
ਖਾਦਾਂ ਦੀ ਉਪਲਬਧਤਾ ਅਤੇ ਕਾਲਾਬਾਜ਼ਾਰੀ ਬਾਰੇ ਗੱਲ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਲਗਭਗ 5,000 ਰੁਪਏ ਦੀ DAP ਦੀ ਬੋਰੀ 1,350 ਰੁਪਏ ਵਿੱਚ ਅਤੇ ਲਗਭਗ 3,000 ਰੁਪਏ ਦੀ UREA ਦੀ ਬੋਰੀ ਸਿਰਫ਼ 266 ਰੁਪਏ ਵਿੱਚ ਮੁਹੱਈਆ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਖਾਦ ਨੂੰ ਉਦਯੋਗਾਂ ਜਾਂ ਹੋਰ ਗਲਤ ਕੰਮਾਂ ਵਿੱਚ ਵਰਤੇ ਜਾਣ ਤੋਂ ਰੋਕਣ ਲਈ ਫਾਰਮਰ ਆਈਡੀ ਬਣਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਹੁਣ ਤੱਕ 6 ਲੱਖ ਫਾਰਮਰ ਆਈਡੀਜ਼ ਬਣਾਈਆਂ ਜਾ ਚੁੱਕੀਆਂ ਹਨ। ਇਸ ਨਾਲ ਕਿਸਾਨਾਂ ਦੀ ਜ਼ਮੀਨ ਅਤੇ ਫ਼ਸਲ ਦੀ ਅਸਲ ਲੋੜ ਅਨੁਸਾਰ ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਨਕਲੀ ਕੀਟਨਾਸ਼ਕਾਂ ਅਤੇ ਘਟੀਆ ਬੀਜਾਂ ਦੀ ਵਿਕਰੀ ਨੂੰ ਰੋਕਣ ਲਈ ਵੀ ਗੰਭੀਰ ਹੈ। ਇਸ ਮਕਸਦ ਲਈ ਕੇਂਦਰ ਸਰਕਾਰ ਵੱਲੋਂ ਜਲਦ ਹੀ ਸਖ਼ਤ ਪੈਸਟੀਸਾਈਡ ਐਕਟ ਅਤੇ ਬੀਜ ਕਾਨੂੰਨ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਆਲੂ, ਪਿਆਜ਼ ਅਤੇ ਟਮਾਟਰ ਉਤਪਾਦਕਾਂ ਲਈ ਵੱਡੀ ਰਾਹਤ
ਕਿਸਾਨਾਂ ਨੂੰ ਫ਼ਸਲਾਂ ਦੇ ਵਾਜਬ ਭਾਅ ਦਿਵਾਉਣ ਅਤੇ ਬਾਜ਼ਾਰ ਵਿੱਚ ਕੀਮਤਾਂ ਦੇ ਉਤਰਾਅ-ਚੜ੍ਹਾਅ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਕੇਂਦਰੀ ਮੰਤਰੀ ਨੇ ਦੋ ਅਹਿਮ ਰਾਹਤ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਆਲੂ, ਪਿਆਜ਼ ਜਾਂ ਟਮਾਟਰ ਦੇ ਭਾਅ ਡਿੱਗ ਜਾਂਦੇ ਹਨ, ਪਰ ਦਿੱਲੀ, ਮੁੰਬਈ, ਕੋਲਕਾਤਾ ਜਾਂ ਚੇਨਈ ਵਰਗੇ ਵੱਡੇ ਸ਼ਹਿਰਾਂ ਵਿੱਚ ਇਨ੍ਹਾਂ ਫ਼ਸਲਾਂ ਦੇ ਚੰਗੇ ਭਾਅ ਮਿਲ ਰਹੇ ਹੋਣ ਤਾਂ ਰਾਜ ਸਰਕਾਰ ਦੀਆਂ ਸੰਸਥਾਵਾਂ ਰਾਹੀਂ ਉਪਜ ਨੂੰ ਉੱਥੇ ਲਿਜਾ ਕੇ ਵੇਚਣ ਲਈ ਆਉਣ ਵਾਲਾ ਪੂਰਾ ਟਰਾਂਸਪੋਰਟੇਸ਼ਨ ਖਰਚ ਕੇਂਦਰ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਇਸ ਤੋਂ ਇਲਾਵਾ 'ਮਾਰਕੀਟਿੰਗ ਇੰਟਰਵੈਂਸ਼ਨ ਸਕੀਮ' ਤਹਿਤ ਜੇਕਰ ਕਿਸਾਨਾਂ ਨੂੰ ਆਪਣੀ ਫ਼ਸਲ ਬਹੁਤ ਘੱਟ ਕੀਮਤ 'ਤੇ ਵੇਚਣੀ ਪੈਂਦੀ ਹੈ ਤਾਂ ਕੇਂਦਰ ਅਤੇ ਸੂਬਾ ਸਰਕਾਰ 50-50 ਫ਼ੀਸਦੀ ਦੀ ਹਿੱਸੇਦਾਰੀ ਨਾਲ ਬਾਜ਼ਾਰ ਵਿੱਚ ਦਖ਼ਲ ਦੇਣਗੀਆਂ ਅਤੇ ਕੀਮਤਾਂ ਦੇ ਅੰਤਰ ਦੀ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਛੋਟੀ ਜੋਤ ਵਾਲੇ ਕਿਸਾਨਾਂ ਲਈ ਮਸ਼ੀਨੀਕਰਨ ਅਤੇ ਆਧੁਨਿਕ ਤਕਨੀਕ 'ਤੇ ਜ਼ੋਰ
ਸ਼੍ਰੀ ਚੌਹਾਨ ਨੇ ਬਿਨਾਂ ਡਰਾਈਵਰ ਤੋਂ ਚੱਲਣ ਵਾਲੇ ਆਧੁਨਿਕ ਮੈਪਿੰਗ ਆਧਾਰਿਤ ਟਰੈਕਟਰ ਦੀ ਵਰਤੋਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਛੋਟੀ ਜੋਤ ਵਾਲੇ ਕਿਸਾਨਾਂ ਦੀ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਮਸ਼ੀਨੀਕਰਨ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ, ਪਰ ਕਿਸਾਨਾਂ ਦੀ ਭਲਾਈ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਿਚਕਾਰ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਰਾਸ਼ਟਰੀ ਖੇਤੀਬਾੜੀ ਵਿਕਾਸ ਯੋਜਨਾ (RKVY) ਤਹਿਤ ਭੇਜੇ ਗਏ ਸਾਰੇ ਪ੍ਰਸਤਾਵ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕਰ ਲਏ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦਿੱਲੀ ਵਿੱਚ ਕੋਈ ਵੀ ਕਿਸਾਨ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਲੈ ਕੇ ਪਹਿਲਾਂ ਸਮਾਂ ਲੈ ਕੇ ਉਨ੍ਹਾਂ ਨਾਲ ਸਿੱਧੀ ਮੁਲਾਕਾਤ ਕਰ ਸਕਦਾ ਹੈ।
ਇਸ ਮੌਕੇ ਕੇਂਦਰੀ ਖੇਤੀਬਾੜੀ ਕਮਿਸ਼ਨਰ ਪੀ.ਕੇ. ਸਿੰਘ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਹਰਵਿੰਦਰ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਖੇਤੀ ਵਿਗਿਆਨੀ, ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।
ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 30 ਨਵੰਬਰ 2026 ਤੋਂ ਸ਼ੁਰੂ
ਸਿਖਲਾਈ ਉਪਰੰਤ ਦਿੱਤਾ ਜਾਵੇਗਾ 3500 ਰੁਪਏ ਵਜ਼ੀਫ਼ਾ
ਸਿਰਫ਼ ਐਸ.ਸੀ. ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
Monday, November 16, 2026
ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਤਰੁਣ ਪੀਠੋੜੇ ਵੱਲੋਂ ਸਟੱਬਲ ਬਰਨਿੰਗ ਬਾਰੇ ਪ੍ਰਸ਼ਾਸਨਿਕ, ਖੇਤੀਬਾੜੀ ਤੇ ਸਬੰਧਿਤ ਵਿਭਾਗੀ ਅਧਿਕਾਰੀਆਂ ਨਾਲ ਬੈਠਕ
ਕਿਹਾ, ਪਰਾਲੀ ਮੈਨੇਜਮੈਂਟ ਸਿਸਟਮ ਨੂੰ ਮਜ਼ਬੂਤ ਬਣਾਇਆ ਜਾਵੇ
Sunday, November 15, 2026
ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਚਾਰ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਰੀ ਦੀਆਂ ਖੇਤ ਪ੍ਰਦਰਸ਼ਨੀਆਂ
ਇੱਕ ਦਰਜਨ ਤੋਂ ਵੱਧ ਪ੍ਰਦਰਸ਼ਨੀਆਂ ਰਾਹੀਂ ਕਿਸਾਨਾਂ ਨੂੰ ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ ਅਤੇ ਮਲਚਰ ਦੀ ਵਰਤੋਂ ਬਾਰੇ ਦਿੱਤੀ ਜਾਣਕਾਰੀ
ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਹੋਰ ਕਿਸਾਨਾਂ ਦੀ ਚੋਣ
*ਪਹਿਲਾ ਇਨਾਮ ਪਿੰਡ ਹਮੀਦੀ ਦੇ ਕਿਸਾਨ ਕੌਰ ਸਿੰਘ ਨੇ ਜਿੱਤਿਆ*
Saturday, November 14, 2026
ਪਿੰਡ ਕੱਟੂ ਵਿਚ ਪਸ਼ੂ ਪਾਲਣ ਵਿਭਾਗ ਵੱਲੋਂ ਮੁਰਹਾ ਪੀ.ਟੀ. ਸਕੀਮ ਤਹਿਤ ‘ਕਾਫ਼ ਰੈਲੀ’
ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਨਸਲ ਸੁਧਾਰ ਅਤੇ ਸਾਂਭ-ਸੰਭਾਲ ਬਾਰੇ ਕੀਤਾ ਗਿਆ ਜਾਗਰੂਕ; 41 ਕੱਟੀਆਂ ਦੇ ਕਰਵਾਏ ਮੁਕਾਬਲੇ
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
*ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ 'ਬਲੂ ਕਰਾਸ' ਸਟੋਰ: ਗੁਰਮੀ...




.jpg)










