Tuesday, July 5, 2022

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 7 ਨੂੰ 30 दिवसीय डेयरी उद्यम प्रशिक्षण पाठ्यक्रम, राजस्थान के किसान भी ले सकते है ट्रेनिंग

ਫਾਜ਼ਿਲਕਾ 05 ਜੁਲਾਈ

(हिंदी में पढ़ने के लिए नीचे की तरफ जाएँ )

ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ Fazilka ਰਣਦੀਪ ਕੁਮਾਰ ਹਾਂਡਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ Dairy Development Department ਵੱਲੋ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ Dairy Manager ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 14 ਜੁਲਾਈ 2022 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੈਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ ਕੌਂਸਲਿੰਗ 7 ਜੁਲਾਈ 2022 ਨੂੰ ਰੱਖੀ ਗਈ ਹੈ। ਜਿਸ ਵਿੱਚ ਦੁੱਧ Milk ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੈਨਿੰਗ Training ਦਿੱਤੀ ਜਾ ਰਹੀ ਹੈ। 

ਇਸ ਸਿਖਲਾਈ ਲਈ ਜਿਲਾ ਫਾਜਿਲਕਾ ਅਤੇ ਰਾਜਸਥਾਨ Rajasthan ਦੇ ਚਾਹਵਾਨ ਡੇਅਰੀ ਫਾਰਮਰ 7 ਜੁਲਾਈ 2022 ਨੂੰ ਮੈਟ੍ਰਿਕ ਦਾ ਸਰਟੀਫਿਕਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਕੋਸਲਿੰਗ ਲਈ ਹਾਜਰ ਹੋਣ।

ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਤੋ ਪ੍ਰਾਪਤ ਕੀਤੇ ਜਾ  ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 96463-06700, 98149-95616  ਤੇ ਸੰਪਰਕ ਕਰ ਸਕਦੇ ਹਨ।


उप निदेशक, फाजिल्का रणदीप कुमार हांडा ने कहा कि डेयरी विकास विभाग द्वारा डेयरी किसानों को कुशल डेयरी प्रबंधक बनाने के लिए पंजाब के विभिन्न डेयरी प्रशिक्षण केंद्रों में 14 जुलाई 2022 को 30 दिवसीय डेयरी उद्यम प्रशिक्षण पाठ्यक्रम आयोजित किया जा रहा है। उन्होंने कहा कि डेयरी उद्यम प्रशिक्षण परामर्श 7 जुलाई, 2022 को निर्धारित किया गया है। दुग्ध उत्पादन, डेयरी फार्मों के प्रबंधन, दुधारू पशुओं के प्रजनन और संतुलित पशु आहार से संबंधित आधुनिक तकनीकों पर प्रशिक्षण दिया जा रहा है।

इस प्रशिक्षण के लिए जिला फाजिल्का और राजस्थान के इच्छुक डेयरी किसान 7 जुलाई 2022 को एकीकृत किसान प्रशिक्षण केंद्र, अबुल खुराना में मैट्रिक प्रमाण पत्र, पासपोर्ट साइज फोटो के साथ आधार कार्ड के साथ कोसलिंगर आएं।

निर्धारित प्रोफार्मा के लिए प्रोस्पेक्टस उप निदेशक डेयरी, फाजिल्का के कार्यालय से प्राप्त किया जा सकता है। अधिक जानकारी के लिए, कृपया 96463-06700, 98149-95616 पर संपर्क करें।

7 ਤੋਂ 9 ਜੁਲਾਈ ਤੱਕ ਦਾ ਮੌਸਮ ਅਨੁਮਾਨ

ਭਾਰਤੀ ਮੌਸਮ ਵਿਭਾਗ IMD ਵੱਲੋਂ ਜਾਰੀ ਤਾਜਾ ਸੂਚਨਾ ਅਨੁਸਾਰ 7, 8 ਅਤੇ 9 ਜੁਲਾਈ ਨੂੰ ਪੰਜਾਬ Punjab ਦੇ ਜਿਆਦਾਤਰ ਹਿੱਸਿਆਂ ਵਿਚ  ਵਰਖਾ Rain ਦੀ ਭਵਿੱਖ ਬਾਣੀ Weather forecast ਕੀਤੀ ਗਈ ਹੈ। 

ਇੰਨ੍ਹਾਂ ਤਿੰਨਾਂ ਦਿਨਾਂ ਲਈ ਪੰਜਾਬ ਲਈ ਵਿਭਾਗ ਨੇ ਯੈਲੋ ਅਲਰਟ Yellow alert ਜਾਰੀ ਕੀਤਾ ਹੈ।


7 ਜੁਲਾਈ ਦੀ ਭਵਿੱਖਬਾਣੀ ਵਿਚ ਪੰਜਾਬ ਦੇ ਨਾਲ ਲੱਗਦੇ ਰਾਜਸਥਾਨ Rajasthan ਦੇ ਸ੍ਰੀਗੰਗਾਨਗਰ Sri Ganganagar ਜਿ਼ਲ੍ਹੇ ਵਿਚ ਵੀ ਵਰਖਾ ਦੀ ਭਵਿੱਖਬਾਣੀ ਕੀਤੀ ਗਈ ਹੈ। ਅਤੇ ਪੰਜਾਬ ਵਾਂਗ ਹੀ ਯੈਲੋ ਅਲਰਟ ਦੱਸਿਆ ਗਿਆ ਹੈ।

ਯੈਲੋ ਅਲਰਟ ਵਾਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਦਾ ਖਤਰਾ ਨਹੀਂ ਹੁੰਦਾ ਹੈ। 

8 ਅਤੇ 9 ਜੁਲਾਈ ਲਈ ਪੰਜਾਬ ਲਈ ਤਾਂ ਯੈਲੋ ਅਲਰਟ ਹੀ ਹੈ ਪਰ ਪੰਜਾਬ ਦੇ ਨਾਲ ਲੱਗਦੇ ਰਾਜਸਥਾਨ ਦੇ ਜਿ਼ਲ੍ਹਿਆਂ ਲਈ ਸੰਤਰੀ ਅਲਰਟ Orange Alert ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਇਸ ਇਲਾਕੇ ਵਿਚ ਥੋੜੇ ਜਿਆਦਾ ਮੀਂਹ ਦੀ ਸੰਭਾਵਨਾ ਹੈ। 

ਅਜਿਹੇ ਵਿਚ ਰਾਜਸਥਾਨ ਦੇ ਨਾਲ ਲੱਗਦੇ ਪੰਜਾਬ ਦੇ ਜਿ਼ਲ੍ਹਿਆਂ ਵਿਚ ਰਾਜਸਥਾਨ ਦੇ ਮੌਸਮ ਦਾ ਅਸਰ ਪਵੇਗਾ ਜਾਂ ਪੰਜਾਬ ਨਾਲ ਲੱਗਦੇ ਰਾਜਸਥਾਨ ਦੇ ਜਿ਼ਲਿਆਂ ਤੇ ਪੰਜਾਬ ਦੇ ਮੌਸਮ ਦਾ ਅਸਰ ਪਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ, ਕਿਉਂਕਿ ਪਿੱਛਲੇ ਸਪੈਲ ਵਿਚ ਬਾਕੀ ਪੰਜਾਬ ਦੇ ਮੁਕਾਬਲੇ ਫਾਜਿ਼ਲਕਾ ਜਿ਼ਲ੍ਹੇ ਵਿਚ ਕਾਫੀ ਘੱਟ ਬਾਰਿਸ ਹੋਈ ਹੈ। 

Monday, July 4, 2022

ਹਰਿਆਣਾ ਬਾਗਬਾਨੀ ਵਿਭਾਗ ਕੋਲ ਅਮਰੂਦ ਦੇ ਪੌਦੇ ਉਪਲਬੱਧ, ਖਰੀਦਣ ਲਈ ਕਰਵਾਓ ਆਨਲਾਇਨ ਬੂਕਿੰਗ

ਜੇਕਰ ਤੁਸੀਂ ਅਮਰੂਦ ਦਾ ਬਾਗ ਲਗਾਉਣਾ ਚਾਹੁੰਦੇ ਹੋ ਤਾਂ ਹਰਿਆਣਾ ਦੇ ਬਾਗਬਾਨੀ ਵਿਭਾਗ ਵੱਲੋਂ ਚਲਾਏ ਜਾ ਰਹੇ ਅਮਰੂਦ ਸੈਂਟਰ ਵਿਚ ਅਮਰੂਦ ਦੇ ਪੌਦੇ ਉਪਲਬੱਧ ਹਨ। ਕਿਸਾਨ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ। 


अमरूद उत्कृष्टता केंद्र भूना पर अमरूद के कलमी पौधों की बुकिंग दिनांक 05-07-2022 से शुरू हो चुकी है जो भी अमरुद के कलमी पौधों की बुकिंग करना चाहता है वह विभाग की वेबसाइट पर जाकर किसान पंजीकरण करने उपरांत पौधों की बुकिंग कर सकता है !वेबसाइट का लिंक नीचे दिया गया है :-

https://nursery.hortharyana.gov.in/Farmer_Registration.aspx



ਪਸ਼ੂ ਪਾਲਣ ਵਿਭਾਗ ਵੱਲੋਂ ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਦੁਧਾਰੂ ਪਸ਼ੂਆਂ ਦੀ ਖੁਰਾਕ ਸਬੰਧੀ ਐਡਵਾਈਜ਼ਰੀ ਜਾਰੀ

ਮੋਗਾ, 4 ਜੁਲਾਈ:


ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ Moga ਡਾ. ਹਰਵੀਨ ਕੌਰ ਧਾਲੀਵਾਲ Harveen Kaur Dhaliwal Deputy Director ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ Rainy Season ਵਿੱਚ ਜਿੱਥੇ ਪਾਲਤੂ ਦੁਧਾਰੂ ਪਸ਼ੂਆਂ Animals ਨੂੰ ਗਰਮੀ ਤੋਂ ਬਚਾਉਣਾ ਜਰੂਰੀ ਹੁੰਦਾ ਹੈ, ਉਥੇ ਉਨ੍ਹਾਂ ਦੇ ਖਾਣ ਵਾਲੇ ਪੱਠੇ ਅਤੇ ਖੁਰਾਕ ਆਦਿ ਦਾ ਧਿਆਨ ਰੱਖਣਾ ਵੀ ਬਹੁਤ ਜਰੂਰੀ ਹੁੰਦਾ ਹੈ। ਇਸ ਮੌਸਮ ਵਿੱਚ ਤਾਪਮਾਨ Temperature ਅਤੇ ਨਮੀ Humidity ਬਹੁਤ ਜਿਆਦਾ ਹੁੰਦੀ ਹੈ ਜੋ ਕਿ ਫੀਡ feed ਵਿੱਚ ਉੱਲੀ Fungus ਅਤੇ ਜੀਵਾਣੂ Bacteria ਪੈਦਾ ਕਰਦੀ ਹੈ, ਇਹ ਮਾਈਕਰੋਟੋਕਸਿਨ ਦੁਧਾਰੂ ਜਾਨਵਰ ਦੇ ਸਰੀਰ ਵਿੱਚ ਜਾ ਕੇ ਬਿਮਾਰੀਆਂ ਪੈਦਾ ਕਰਦੇ ਹਨ ਅਤੇ ਦੁੱਧ Milk ਨਾਲ ਮੁਨੱਖੀ ਸਰੀਰ ਵਿੱਚ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਆਮ ਤੌਰ `ਤੇ ਦੇਖਿਆ ਜਾਂਦਾ ਹੈ ਕਿ ਘਰਾਂ ਵਿੱਚ ਖਰਾਬ/ਉੱਲੀ ਲੱਗਿਆ ਅਨਾਜ, ਗੁੜ, ਅਚਾਰ, ਸਬਜ਼ੀਆ ਦੇ ਡੰਢਲ/ਛਿਲਕੇ ਆਦਿ ਜਾਨਵਰਾਂ ਦੀਆ ਖੁਰਲੀਆਂ ਵਿੱਚ ਸੁੱਟ ਦਿੱਤੇ ਜਾਂਦੇ ਹਨ, ਇਸ ਨਾਲ ਜਿੱਥੇ ਜਾਨਵਰ ਦੀ ਪਾਚਣ ਕਿਰਿਆ ਖਰਾਬ ਹੁੰਦੀ ਹੈ, ਉੱਥੇ ਇਨ੍ਹਾਂ ਦਾ ਅਸਰ ਦੁੱਧ ਰਾਹੀ ਮੁਨੱਖਾਂ Human  ਵਿੱਚ ਵੀ ਆਉਂਦਾ ਹੈ।
ਡਾ. ਹਰਵੀਨ ਕੌਰ ਨੇ ਦੱਸਿਆ ਕਿ ਜਿਹੜੇ ਪੱਠੇ ਔੜ ਜਾਂ ਜਿਆਦਾ ਬਰਸਾਤ Rain ਤੋਂ ਬਾਅਦ ਪਸ਼ੂਆਂ ਨੂੰ ਦਿੱਤੇ ਜਾਂਦੇ ਹਨ, ਉਨਾਂ ਵਿੱਚ ਨਾਈਟ੍ਰਾਈਟ, ਸਾਈਨਾਈਡ, ਸਲੀਨੀਅਮ, ਲੈਡ, ਆਰਸੇਨਿਕ ਆਦਿ ਦਾ ਜ਼ਹਿਰਵਾ ਹੋ ਜਾਂਦਾ ਹੈ, ਜਿਸ ਕਾਰਨ ਪਸ਼ੂਆਂ ਵਿੱਚ ਚਮੜੀ ਰੋਗ, ਪੇਟ ਦੇ ਰੋਗ, ਮੋਕ, ਜਿਗਰ, ਫੇਫੜਿਆਂ, ਦਿਲ ਦੇ ਰੋਗ ਹੋਣ ਤੋਂ ਇਲਾਵਾ ਪਸ਼ੂ ਦੀ ਅਚਾਨਕ ਮੌਤ ਵੀ ਹੋ ਸਕਦੀ ਹੈ। ਮੋਟੇ ਤਣੇ ਦੇ ਜਾਂ ਜਿਆਦਾ ਪੱਕੇ ਪੱਠੇ ਵੀ ਜਹਿਰਬਾਦ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਪਸ਼ੂ ਨੂੰ ਜਹਿਰਵੇ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੇ ਪਸ਼ੂ ਹਸਪਤਾਲ ਨਾਲ ਸੰਪਰਕ ਕਰਕੇ ਪਸ਼ੂ ਦਾ ਇਲਾਜ ਕਰਵਾਇਆ ਜਾਵੇ।
ਉਨ੍ਹਾਂ ਅੱਗੇ ਦੱਸਿਆ ਕਿ ਬਰਸਾਤ ਦੀ ਰੁੱਤ ਤੋਂ ਪਹਿਲਾ ਆਪਣੇ ਪਸ਼ੂਆਂ ਦੇ ਮੂੰਹਖੁਰ Foot & mouth diease ਅਤੇ ਗਲਘੋਟੂ ਦੀ ਵੈਕਸੀਨ vaccine ਜਰੂਰੀ ਲਗਵਾਈ ਜਾਵੇ ਜੋ ਕਿ ਵਿਭਾਗ ਪਾਸ 5 ਰੂਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਲਗਾਈ ਜਾ ਰਹੀ ਹੈ।

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਸਲਾਹ ਜਾਰੀ

ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਸਲਾਹ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੂੰ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਦੱਸਿਆ ਗਿਆ ਹੈ। ਵੇਖੋ ਵਿਭਾਗ ਵੱਲੋਂ ਜਾਰੀ ਸਲਾਹ।



Sunday, July 3, 2022

ਬਠਿੰਡੇ ਆਲੇ: ਪਿਛਲੇ 14 ਸਾਲਾਂ ਤੋਂ ਸੱਠੀ ਮੂੰਗੀ ਦੀ ਫ਼ਸਲ ਬੀਜ ਕੇ ਆਪਣੀ ਆਮਦਨ ’ਚ ਵਾਧਾ ਕਰ ਰਿਹਾ ਹੈ ਕਿਸਾਨ ਨਿਰਮਲ ਸਿੰਘ

ਝੋਨੇ ਦੀ ਬਾਸਮਤੀ ਤੇ ਪਛੇਤੀ ਕਿਸਮ ਲਗਾ ਕੇ ਪਾਣੀ ਅਤੇ ਬਿਜਲੀ ਦੀ ਬੱਚਤ ਦਾ ਆਮ ਲੋਕਾਂ ਨੂੰ ਦੇ ਰਿਹਾ ਸੁਨੇਹਾ

          ਬਠਿੰਡਾ : Bathinda ਜ਼ਿਲ੍ਹੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ Talwandi Sabo ਦੇ ਪਿੰਡ ਗੋਲੇਵਾਲਾ Golewala ਦਾ ਕਿਸਾਨ ਨਿਰਮਲ ਸਿੰਘ Nirmal Singh ਕਣਕ wheat ਦੀ ਕਟਾਈ ਕਰਨ ਤੋਂ ਬਾਅਦ ਸੱਠੀ ਮੂੰਗੀ Summer Moong ਬੀਜ ਕੇ ਆਪਣੀ ਆਮਦਨ ’ਚ ਮੁਨਾਫ਼ਾ ਕਰ ਰਿਹਾ ਹੈ। ਨਿਰਮਲ ਸਿੰਘ ਪਿਛਲੇ ਲਗਭਗ 14 ਸਾਲਾਂ ਤੋਂ ਮੂੰਗੀ ਦੀ ਕਾਸ਼ਤ ਕਰ ਰਿਹਾ ਹੈ। ਇਸ ਦੇ ਵਧੀਆ ਮੁਨਾਫ਼ੇ profit ਨੂੰ ਵੇਖਦੇ ਹੋਏ ਇਸ ਸਾਲ ਵੀ ਉਸ ਵਲੋਂ 15 ਏਕੜ ਮੂੰਗੀ ਦੀ ਫ਼ਸਲ ਬੀਜੀ ਹੈ।


          ਇਹ ਕਿਸਾਨ ਬਾਸਮਤੀ ਅਤੇ ਝੋਨੇ Paddy ਦੀ ਪਛੇਤੀ ਕਿਸਮ ਲਗਾਉਣ ਤੋਂ ਪਹਿਲਾਂ ਸੱਠੀ ਮੂੰਗੀ ਦੀ ਕਾਸ਼ਤ ਕਰਦਾ ਹੈ। ਇਸ ਨਾਲ ਜਿੱਥੇ ਇਕ ਵਾਧੂ ਫ਼ਸਲ ਰਾਹੀਂ ਇਸ ਨੂੰ ਵਾਧੂ ਆਮਦਨ Extra income ਹੁੰਦੀ ਹੈ ਉੱਥੇ ਹੀ ਮੂੰਗੀ ਦੀ ਫ਼ਸਲ ਆਪਣੀਆਂ ਜੜ੍ਹਾਂ ਦੇ ਕੁਦਰਤੀ ਗੁਣ ਕਾਰਨ ਜ਼ਮੀਨ ਵਿਚ ਨਾਈਟ੍ਰੋਜ਼ਨ ਫਿਕਸੇਸ਼ਨ Nitrogen Fixation ਰਾਹੀਂ ਜ਼ਮੀਨ ਵਿਚ ਨਾਈਟ੍ਰੋਜ਼ਨ ਖਾਦ ਦੀ ਮਾਤਰਾ ਵਧਾਉਂਦੀ ਹੈ। ਇਸ ਤਰ੍ਹਾਂ ਕਰਨ ਨਾਲ ਅਗਲੀ ਫ਼ਸਲ ਨੂੰ ਘੱਟ ਨਾਈਟ੍ਰੋਜ਼ਨ ਖਾਦ ਭਾਵ ਘੱਟ ਯੂਰੀਆ ਖਾਦ ਪਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਨਾਲ ਘੱਟ ਲਾਗਤਾਂ ਨਾਲ ਜਿੱਥੇ ਕਿਸਾਨ ਚੰਗੀ ਫ਼ਸਲ ਪ੍ਰਾਪਤ ਕਰ ਸਕਦੇ ਹਨ, ਉੱਥੇ ਹੀ ਘੱਟ ਰਸਾਇਣਕ ਖਾਦਾਂ Chemical Fertilizer ਵਾਲੀ ਉਪਜ ਦਾ ਵੀ ਕਿਸਾਨ Farmer ਨੂੰ ਚੰਗਾ ਮੁੱਲ ਮਿਲ ਸਕਦਾ ਹੈ।

          ਉਦਮੀ ਕਿਸਾਨ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਉਸ ਵੱਲੋਂ ਦਾਲਾਂ ਨੂੰ ਫ਼ਸਲ ਚੱਕਰ Crop Cycle ਦਾ ਹਿੱਸਾ ਬਣਾਉਣ ਨਾਲ ਉਸਦੀ ਜ਼ਮੀਨ ਦੀ ਸਿਹਤ Soil Health ਵਿਚ ਸੁਧਾਰ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਸ ਖੇਤ ਵਿਚ ਮੂੰਗੀ ਦੀ ਫ਼ਸਲ ਬੀਜੀ ਜਾਂਦੀ ਹੈ ਉਸ ਖੇਤ ਵਿਚ ਬਾਸਮਤੀ ਅਤੇ ਪਿਛੇਤੀ ਕਿਸਮ ਦਾ ਝੋਨਾ ਲਗਭਗ 20 ਜੁਲਾਈ ਤੋਂ ਬਾਅਦ ਹੀ ਲਗਾਇਆ ਜਾਂਦਾ ਹੈ। ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਬਿਜਲੀ ਦੀ ਵੀ ਖ਼ਪਤ ਘੱਟਦੀ ਹੈ ਅਤੇ ਇਹ ਝੋਨਾ ਪਰਮਲ ਝੋਨਾ ਜੋ ਕਿ ਜੂਨ ਮਹੀਨੇ ਲਗਾਇਆ ਜਾਂਦਾ ਹੈ ਦੇ ਬਰਾਬਰ ਸਮੇਂ ਵਿੱਚ ਹੀ ਪੱਕ ਕੇ ਤਿਆਰ ਹੋ ਜਾਂਦਾ ਹੈ।

          ਮਿਹਨਤਕਸ਼ ਕਿਸਾਨ ਨੇ ਦੱਸਿਆ ਕਿ ਸੱਠੀ ਮੂੰਗੀ ਹੇਠ ਰਕਬਾ ਵਧਾ ਕੇ ਉਸ ਨੂੰ ਹੋਰ ਉਪਜਾਊ ਬਣਾਉਣ ਦੇ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੱਠੀ ਮੂੰਗੀ 65 ਤੋਂ 70 ਦਿਨਾਂ ਤੱਕ ਦੀ ਫ਼ਸਲ ਹੈ, ਜਿਹੜੀ ਕਿ ਕਣਕ ਅਤੇ ਝੋਨੇ ਦੇ ਵਿਚਕਾਰਲੇ ਸਮੇਂ ਦੌਰਾਨ ਬੀਜੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਚੰਗਾ ਲਾਭ ਦਿੰਦੀ ਹੈ। ਇਸ ਕਿਸਮ ਦਾ ਔਸਤਨ ਝਾੜ 4 ਤੋਂ 5 ਕੁਇੰਟਲ ਤੱਕ ਪ੍ਰਤੀ ਏਕੜ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ’ਚ ਵਧਦੇ ਸੱਠੀ ਮੂੰਗੀ ਦੇ ਰੁਝਾਨ ਨੂੰ ਵੇਖਦੇ ਹੋਏ ਅਤੇ ਪੰਜਾਬ ਸਰਕਾਰ Punjab Government ਵੱਲੋਂ ਮੂੰਗੀ ਦੀ ਫ਼ਸਲ ਦੀ ਖ਼ਰੀਦ ਐਮ.ਐਸ.ਪੀ MSP ਤੇ ਕੀਤੇ ਜਾਣ ਕਾਰਣ ਅਗਲੇ ਸਾਲ ਇਸ ਸਾਲ ਨਾਲੋਂ ਵੀ ਜ਼ਿਆਦਾ ਰਕਬਾ ਸੱਠੀ ਮੂੰਗੀ ਹੇਠ ਆਉਣ ਦੀ ਸੰਭਾਵਨਾ ਹੈ।


          ਉਨ੍ਹਾਂ ਦੱਸਿਆ ਕਿ ਸੱਠੀ ਮੂੰਗੀ ਦਾ ਬੀਜ Seed ਕਰੀਬ 10 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਇਆ ਜਾਂਦਾ ਹੈ। ਕਣਕ ਵੱਢਣ ਉਪਰੰਤ ਗਰਮੀ ਰੁੱਤ ਦੀ ਮੂੰਗੀ ਬਿਨਾ ਖੇਤ ਵਾਹੇ ਵੀ ਬੀਜੀ ਜਾ ਸਕਦੀ ਹੈ। ਜੇਕਰ ਖੇਤ ਵਿਚ ਕਣਕ ਦਾ ਨਾੜ ਨਹੀਂ ਹੈ ਤਾਂ ਮੂੰਗੀ ਜ਼ੀਰੋ-ਟਿਲ ਡਰਿੱਲ ਰਾਹੀਂ ਬੀਜੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਫਲੀਦਾਰ ਫ਼ਸਲ ਨਾ ਸਿਰਫ ਪੌਸ਼ਟਿਕ ਆਹਾਰ ਦਿੰਦੀ ਹੈ, ਬਲਕਿ ਮਿੱਟੀ ’ਚ ਨਾਈਟਰੋਜਨ ਦੀ ਮਾਤਰਾ ਨੂੰ ਵਧਾਕੇ ਆਉਣ ਵਾਲੀ ਝੋਨੇ ਦੀ ਫ਼ਸਲ ਲਈ ਤਿਆਰ ਕਰਦੀ ਹੈ।

ਨਹਿਰ ਬੰਦੀ ਕਰਕੇ ਖੇਤ ਖਾਲੀ ਰਹਿ ਗਏ ਤਾਂ ? नहर बंदी के कारण खेत खाली रह गए तो ?

 ਨਹਿਰ ਬੰਦ Canal Closer ਹੋਣ ਕਾਰਨ ਕਈ ਖੇਤ ਖਾਲੀ ਰਹਿ ਗਏ ਸਨ, ਜਿੱਥੇ ਗੁਆਰੇ Gwar ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਖੇਤੀ ਖੋਜ ਕੇਂਦਰ ਸ੍ਰੀ ਗੰਗਾਨਗਰ Sri Ganganagar  ਅਨੁਸਾਰ ਗੁਆਰੇ ਦੀ ਬਿਜਾਈ ਲਈ ਆਰ.ਜੀ.ਸੀ. 936, ਆਰ.ਜੀ.ਸੀ. 986,


ਆਰ.ਜੀ.ਸੀ. 1002, ਐੱਚ.ਜੀ. 365, ਐੱਚ ਜੀ 563, ਐੱਚ.ਜੀ. 2-20 ਆਦਿ ਕਿਸਮਾਂ ਦੇ ਪ੍ਰਮਾਣਿਤ ਬੀਜ ਦੀ ਵਰਤੋਂ ਕਰੋ। ਬੀਜ ਦੀ ਦਰ 3-4 ਕਿਲੋ ਬੀਜ Seed ਪ੍ਰਤੀ ਬਿਘਾ (ਪ੍ਰਤੀ 5 ਕਨਾਲ)  ਰੱਖੋ ਅਤੇ ਕਤਾਰ ਤੋਂ ਕਤਾਰ ਦੀ ਦੂਰੀ 30 ਸੈਂਟੀਮੀਟਰ ਰੱਖੋ। ਬਿਜਾਈ ਸਮੇਂ ਬੇਸਲ ਵਜੋਂ 10 ਤੋਂ 11 ਕਿਲੋ ਯੂਰੀਆ urea ਅਤੇ 62.5 ਕਿਲੋ ਸੁਪਰ ਫਾਸਫੇਟ ਪ੍ਰਤੀ ਬਿਘਾ (ਪੰਜ ਕਨਾਲ) ਪਾਓ। ਬਰਾਨੀ ਗੁਆਰੇ ਵਿਚ ਫਾਸਫੋਰਸ ਖਾਦ ਦੀ ਮਾਤਰਾ ਅੱਧੀ ਕਰ ਦਿਓ। ਹੁਣ ਜਿੱਥੇ ਚੰਗਾ ਮੀਂਹ Rain ਪਿਆ ਹੈ, ਬਿਜਾਈ ਕੀਤੀ ਜਾ ਸਕਦੀ ਹੈ। 


नहर बंदी के कारण कई खेत खाली रह गए वहां ग्वार की खेती की जा सकती है. कृषि अनुसंधान केंदर श्री गंगानगर के अनुसार ग्वार की बिजाई के लिए आर.जी.सी. 936, आर.जी.सी. 986, आर.जी.सी. 1002 , एच.जी. 365, एच जी. 563, एच.जी. 2-20 आदि किस्मों का प्रमाणित बीज प्रयोग करें । बीज दर 3-4 किलो बीज प्रति बीघा रखे तथा कतार से  कतार की दूरी 30 से मी रखे। बिजाई के समय 10 से  11 किलोग्राम यूरिया  व 62.5 किलो सुपर फास्फेट प्रति बीघा बेसल के रूप में देवें। बारानी ग्वार में फास्फोरस की मात्रा आधी प्रयोग करें।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...