Monday, July 11, 2022

ਹਰਕਤ ਵਿਚ ਸਰਕਾਰ,ਖੇਤੀਬਾੜੀ ਆਲੇ ਕੱਢੇ ਦਫ਼ਤਰਾਂ ਵਿਚੋਂ, 12 ਜੁਲਾਈ ਨੂੰ 37 ਟੀਮਾਂ ਜਾਣਗੀਆਂ ਖੇਤਾਂ ਵਿਚ

ਚੰਡੀਗੜ੍ਹ, 11 ਜੁਲਾਈ

ਨਰਮੇ Cotton ਤੇ ਗੁਲਾਬੀ ਸੂੰਡੀ Pink Bollworm ਦੇ ਮਾਮਲੇ ਵਿਚ ਪੰਜਾਬ ਸਰਕਾਰ Punjab Government  ਹਰਕਤ ਵਿਚ ਆਈ ਹੈ। ਖੇਤੀ ਮੰਤਰੀ ਨੇ ਖੇਤੀਬਾੜੀ ਵਿਭਾਗ Agriculture Department  ਨੂੰ ਦਫ਼ਤਰਾਂ ਵਿਖ ਕੱਢ ਕੇ ਖੇਤਾਂ ਦੇ ਰਾਹ ਤੋਰਿਆ ਹੈ। 


ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ Kuldeeep Singh Dhaliwal ਨੇ ਅੱਜ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ਵਿੱਚੋਂ ਕੱਢਣ, ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਅਤੇ ਕਿਸਾਨਾਂ ਨੂੰ ਕਣਕ-ਝੋਨੇ Paddy ਦੇ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਦਫ਼ਤਰਾਂ ਤੇ ਫ਼ਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜ਼ਮੀਨੀ ਪੱਧਰ ਉੱਤੇ ਨੀਤੀਆਂ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਫੀਲਡ Field ਵਿੱਚ ਨਿੱਤਰਨ ਲਈ ਕਿਹਾ। ਸ. ਧਾਲੀਵਾਲ ਨੇ ਖੇਤੀਬਾੜੀ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Mann ਵੱਲੋਂ ਰੰਗਲਾ ਪੰਜਾਬ ਸਿਰਜਣ ਦੇ ਲਏ ਸੁਫਨੇ ਨੂੰ ਪੂਰਾ ਕਰਨ ਲਈ ਸੂਬੇ ਦੀ ਖੇਤੀ ਨੂੰ ਬਚਾਉਣਾ ਸਭ ਤੋਂ ਜ਼ਰੂਰੀ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਅਰਥ ਵਿਵਸਥਾ ਖੇਤੀਬਾੜੀ ਆਧਾਰਿਤ ਹੈ। ਜੇ ਅਸੀਂ ਖੇਤੀ ਬਚਾ ਲਈ ਤਾਂ ਪੰਜਾਬ ਬਚਾ ਲਵਾਂਗੇ। 

ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨਾਲ ਨਜਿੱਠਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਫੀਲਡ ਅਧਿਕਾਰੀਆਂ ਤੋਂ ਲੈ ਕੇ ਮੁੱਖ ਦਫਤਰ ਤੱਕ ਦੇ ਸਮੂਹ ਅਧਿਕਾਰੀ ਭਲਕੇ ਤੋਂ ਹੀ ਮਾਲਵੇ ਦੀ ਨਰਮਾ ਪੱਟੀ Cotton Belt ਦਾ ਦੌਰਾ ਕਰਨਗੇ।ਉਹ ਖ਼ੁਦ ਵੀ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸੇ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।ਵਿਭਾਗ ਦੀਆਂ 37 ਟੀਮਾਂ ਨਰਮਾ ਪੱਟੀ ਦੇ ਛੇ ਜਿ਼ਲਿਆਂ ਵਿੱਚ ਫਸਲ ਦਾ ਜਾਇਜ਼ਾ ਲੈ ਕੇ ਰਿਪੋਰਟ ਕਰਨਗੀਆਂ।ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਮਾਹਿਰ ਇਸ ਟੀਮ ਦਾ ਹਿੱਸਾ ਹੋਣਗੇ।

ਖੇਤੀਬਾੜੀ ਮੰਤਰੀ ਨੇ ਮਾੜੀਆਂ ਕੀੜੇਮਾਰ ਜਹਿ਼ਰਾਂ Pesticide ਨੂੰ ਵੀ ਨਕੇਲ ਪਾਉਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਕਲੀ ਕੀਟਨਾਸ਼ਕ, ਖਾਦਾਂ fertilizer ਤੇ ਬੀਜਾਂ Seeds ਨੂੰ ਮੁਕੰਮਲ ਖਤਮ ਕੀਤਾ ਜਾਵੇ। ਅਜਿਹਾ ਕੁੱਝ ਵੀ ਨਕਲੀ ਸਮਾਨ ਕਿਤੇ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਕਲੀ ਦਵਾਈਆਂ ਤੇ ਬੀਜਾਂ ਦੀ ਅਲਾਮਤ ਪੰਜਾਬ ਵਿੱਚੋਂ ਜੜ੍ਹੋਂ ਖਤਮ ਕਰਨ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਤਾੜਨਾ ਕੀਤੀ।ਉਨ੍ਹਾਂ ਕਿਹਾ ਕਿ ਇਸ ਵਿਭਾਗ ਵਿੱਚ ਉਨ੍ਹਾਂ ਦਾ ਪਹਿਲਾ ਟੀਚਾ ਹੀ ਇਹੋ ਹੈ।ਦਵਾਈਆਂ ਤੇ ਬੀਜਾਂ ਦੀ ਅੱਜ ਫ਼ੈਕਟਰੀਆਂ ਦੀ ਸੂਚੀ ਬਣਾ ਕੇ ਸੌਂਪਣ ਨੂੰ ਕਿਹਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ Crop Diversification ਨੂੰ ਸਫਲ ਬਣਾਉਣ ਲਈ ਮੰਡੀਕਰਨ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਮੂੰਗੀ ਵਾਂਗ ਮੱਕੀ ਅਤੇ ਹੋਰ ਸਹਾਇਕ ਫਸਲਾਂ ਨੂੰ ਉਤਸ਼ਾਹਤ ਕਰਨ ਲਈ ਇਨ੍ਹਾਂ ਫਸਲਾਂ ਲਈ ਮੰਡੀਕਰਨ ਉੱਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਧਿਕਾਰੀ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨ ਅਤੇ ਛੋਟੇ ਕਿਸਾਨਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ।

   

Sunday, July 10, 2022

ਡਰੈਗਨ ਫਰੂਟ ਦੀ ਕਾਸ਼ਤ ਕਰ ਠੁੱਲੇਵਾਲ ਦੇ ਕਿਸਾਨ ਨੇ ਖੱਟਿਆ ਚੋਖਾ ਮੁਨਾਫਾ

ਬਰਨਾਲਾ,  10 ਜੁਲਾਈ

   ਜ਼ਿਲਾ ਬਰਨਾਲਾ ਦੇ ਪਿੰਡ ਠੁੱਲੇਵਾਲ ਦਾ ਕਿਸਾਨ ਹਰਬੰਤ ਸਿੰਘ (62 ਸਾਲ) ਡਰੈਗਨ ਫਰੂਟ ਦੀ ਖੇਤੀ ਨਾਲ ਜਿੱਥੇ ਚੰਗਾ ਮੁਨਾਫਾ ਖੱਟ ਰਿਹਾ ਹੈ, ਉਥੇ ਤੁਪਕਾ ਸਿੰਜਾਈ ਤਕਨੀਕ ਅਪਣਾ ਕੇ 80 ਤੋਂ 90 ਫੀਸਦੀ ਤੱਕ ਪਾਣੀ ਦੀ ਵੀ ਬੱਚਤ ਕਰ ਰਿਹਾ ਹੈ।

    ਸਾਬਕਾ ਸਰਪੰਚ ਹਰਬੰਤ ਸਿੰਘ ਵੱਲੋਂ ਮੌਜੂਦਾ ਸਮੇਂ 3 ਏਕੜ ਦੇ ਕਰੀਬ ਰਕਬੇ ’ਚ ਡਰੈਗਨ ਫਰੂਟ ਤੇ ਹੋਰ ਫਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ, ਜਦੋਂਕਿ ਸ਼ੁਰੂਆਤੀ ਰਕਬਾ ਡੇਢ ਕਨਾਲ ਸੀ।  ਹਰਬੰਤ ਸਿੰਘ ਨੇ ਦੱਸਿਆ ਕਿ ਉਸ ਨੇ ਟੈਲੀਵਿਜ਼ਨ ’ਤੇ ਡਰੈਗਨ ਫਰੂਟ ਦੀ ਖੇਤੀ ਬਾਰੇ ਦੇਖਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਜਿੱਥੇ ਇਹ ਫਸਲ ਬਹੁਤ ਘੱਟ ਪਾਣੀ ਲੈਂਦੀ ਹੈ, ਉਥੇ ਮੁਨਾਫਾ ਵੀ ਚੰਗਾ ਦਿੰਦੀ ਹੈ। ਇਸ ਮਗਰੋਂ ਉਨਾਂ ਅਤੇ ਉਨਾਂ ਦੇ ਪੁੱਤਰ ਸਤਨਾਮ ਸਿੰਘ (34 ਸਾਲ) ਨੇ ਡਰੈਗਨ ਫਰੂਟ ਦੀ ਖੇਤੀ ਦਾ ਤਜਰਬਾ ਕਰਨ ਦਾ ਸੋਚਿਆ ਅਤੇ ਇਸ ਬਾਰੇ ਮੁਢਲੀ ਜਾਣਕਾਰੀ ਹਾਸਲ ਕਰ ਕੇ ਸਾਲ 2016 ’ਚ ਅਹਿਮਦਾਬਾਦ (ਗੁਜਰਾਤ) ਦਾ ਦੌਰਾ ਕੀਤਾ ਤੇ ਉਥੋਂ 70-80 ਦੇ ਕਰੀਬ ਕਲਮਾਂ ਲਿਆਂਦੀਆਂ। ਉਨਾਂ ਦੱਸਿਆ ਕਿ  2016 ’ਚ ਟ੍ਰਾਇਲ ਕੀਤਾ ਅਤੇ 2018 ’ਚ ਪੂਰਨ ਤੌਰ ’ਤੇ ਇਹ ਖੇਤੀ ਅਪਣਾ ਲਈ। ਉਨਾਂ ਦੱਸਿਆ ਕਿ 3 ਏਕੜ ’ਚ 1300 ਦੇ ਕਰੀਬ ਸੀਮਿੰਟ ਦੇ ਪੋਲ ਪੌਦਿਆਂ ਨੂੰ ਸਹਾਰਾ ਦੇਣ ਲਈ ਲਾਏ ਗਏ ਹਨ।

     ਉਨਾਂ ਦੱਸਿਆ ਕਿ ਸ਼ੁਰੂਆਤੀ ਸਮੇਂ ਵਿੱਚ ਇਸ ਨੂੰ ਸ਼ੁਰੂ ਕਰਨ ’ਤੇ ਪੋਲਾਂ, ਸਿੰਜਾਈ ਪ੍ਰਬੰਧ, ਲੇਬਰ ਆਦਿ ’ਤੇ 4 ਲੱਖ ਪ੍ਰਤੀ ਏਕੜ ਦੇ ਕਰੀਬ ਖ਼ਰਚਾ ਆਂਇਆ, ਪਰ ਉਸ ਤੋਂ ਬਾਅਦ ਇਹ ਫਸਲ ਚੰਗਾ ਮੁਨਾਫਾ ਦਿੰਦੀ ਹੈ ਤੇ ਮੁਢਲਾ ਖਰਚਾ ਕਰੀਬ 2 ਸਾਲਾਂ ’ਚ ਪੂਰਾ ਹੋ ਜਾਂਦਾ ਹੈ। ਉਨਾਂ ਦੱਸਿਆ ਕਿ ਪਹਿਲੇ ਸਾਲ ਪ੍ਰਤੀ ਪੋਲ ਇਕ ਕਿਲੋ ਦੇ ਕਰੀਬ ਫਲ, ਦੂਜੇ ਸਾਲ ਤੋਂ ਬਾਅਦ 4 ਤੋਂ 5 ਕਿਲੋ ਉਪਜ ਹੁੰਦੀ ਹੈ। ਉਨਾਂ ਦੱਸਿਆ ਕਿ ਮੰਡੀਕਰਨ ਦੀ ਕੋਈ ਦਿੱਕਤ ਪੇਸ਼ ਨਹੀਂ ਆਉਦੀ, ਕਿਉਕਿ ਖੇਤੋਂ ਹੀ ਸਾਰੀ ਫਸਲ ਆਰਡਰ ’ਤੇ ਵਿਕ ਜਾਂਦੀ ਹੈ। ਉਨਾਂ ਦੱਸਿਆ ਕਿ 200 ਤੋਂ 250 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਸ ਦਾ ਭਾਅ ਮਿਲ ਜਾਂਦਾ ਹੈ। ਪਿਛਲੇ ਸਾਲ ਪ੍ਰਤੀ ਏਕੜ 3 ਲੱਖ ਰੁਪਏ ਦੀ ਫਸਲ ਦੀ ਵਿਕਰੀ ਹੋਈ ਹੈ।

   ਉਨਾਂ ਦੱਸਿਆ ਕਿ ਡਰੈਗਨ ਫਰੂਟ ਦੀ ਕਲਮਾਂ ਲਾਈਆਂ ਜਾਂਦੀਆਂ ਹਨ ਤੇ ਹੁਣ ਉਹ ਖੁਦ ਵੀ ਕਲਮਾਂ ਤਿਆਰ ਕਰ ਕੇ ਆਪਣੀ ਨਰਸਰੀ ’ਤੇ ਰੱਖਦੇ ਹਨ, ਜੋ ਪੰਜਾਬ ਭਰ ਤੋਂ ਕਿਸਾਨ ਲੈ ਕੇ ਜਾਂਦੇ ਹਨ।
   ਉਨਾਂ ਦੱਸਿਆ ਕਿ ਡਰੈਗਨ ਫਰੂਟ ਘੱਟ ਪਾਣੀ ਲੈਣ ਵਾਲੀ ਫਸਲ ਹੈ, ਜਿਸ ’ਤੇ ਤੁਪਕਾ ਸਿੰਜਾਈ ਬੇਹੱਦ ਕਾਮਯਾਬ ਹੈ। ਉਨਾਂ ਦੱਸਿਆ ਕਿ ਇਸ ਵੇਲੇ ਉਨਾਂ ਨੇ ਇਕ ਹੋਰ ਫਸਲ ’ਤੇ ਤੁਪਕਾ ਸਿੰਜਾਈ ਅਪਣਾਈ ਹੈ, ਜਿਸ ’ਤੇ ਸਬਸਿਡੀ ਵੀ ਪ੍ਰਾਪਤ ਕੀਤੀ ਹੈ।    


ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਦੀ ਸ਼ਲਾਘਾ
    ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਪਿੰਡ ਠੁੱਲੇਵਾਲ ਦੇ ਕਿਸਾਨ ਹਰਬੰਤ ਸਿੰਘ ਦੇ ਉਦਮ ਦੀ ਸ਼ਲਾਘਾ ਕੀਤੀ ਤੇ ਹੋਰਨਾਂ ਕਿਸਾਨਾਂ ਨੂੰ ਵੀ ਫਸਲੀ ਵਿਭਿੰਨਤਾ ਅਤੇ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਅਪਣਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ, ਜਿਸ ਵਾਸਤੇ ਅਜਿਹੇ ਉਦਮ ਕਰਨੇ ਬੇਹੱਦ ਜ਼ਰੂਰੀ ਹਨ।      


ਇਸ ਵੇਲੇ ਕਲਮ ਲਾਉਣ ਦਾ ਸਮਾਂ ਢੁਕਵਾਂ: ਡਿਪਟੀ ਡਾਇਰੈਕਟਰ ਬਾਗਬਾਨੀ
ਡਿਪਟੀ ਡਾਇਰੈਕਟਰ ਬਾਗਬਾਨੀ ਨਿਰਵੰਤ ਸਿੰਘ ਨੇ ਕਿਸਾਨ ਦੇ ਉਦਮ ਦੀ ਸ਼ਲਾਘਾ ਕੀਤੀ।  ਉਨਾਂ ਸੱਦਾ ਦਿੱਤਾ ਕਿ ਹੋਰ ਵੀ ਕਿਸਾਨ ਇਸ ਪਾਸੇ ਆਉਣ। ਉਨਾਂ ਦੱਸਿਆ ਕਿ ਕਲਮ ਲਾਉਣ ਦਾ ਢੁਕਵਾਂ ਸਮਾਂ ਜੁਲਾਈ-ਅਗਸਤ ਹੈ, ਜਦੋਂਕਿ ਡਰੈਗਨ ਫਰੂਟ ਦੀ ਤੁੜਾਈ ਸਤੰਬਰ ਤੋਂ ਦਸਬਰ ਤੱਕ ਹੁੰਦੀ ਹੈ। ਬਾਗਬਾਨੀ ਵਿਕਾਸ ਅਫਸਰ ਨਰਪਿੰਦਰ ਕੌਰ ਨੇ ਦੱਸਿਆ ਕਿ ਪਹਿਲੀ ਤੁੜਾਈ ਫੁੱਲ ਲੱਗਣ ਦੇ 45 ਦਿਨ ਬਾਅਦ ਤੇ ਦੂਜੀ ਅਤੇ ਤੀਜੀ ਤੁੜਾਈ 30 ਦਿਨ ਬਾਅਦ ਕੀਤੀ ਜਾਂਦੀ ਹੈ। ਉਨਾਂ ਅਗਾਂਹਵਧੂ ਕਿਸਾਨਾਂ ਨੂੰ ਕਿਸਾਨ ਹਰਬੰਤ ਸਿੰਘ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।  
 

ਫੁਹਾਰਾ ਸਿੰਜਾਈ ’ਤੇ ਵਿਭਾਗ ਵੱਲੋਂ 90 ਫੀਸਦੀ ਤੱਕ ਸਬਸਿਡੀ
ਭੌਂ ਰੱਖਿਆ ਅਫਸਰ ਬਰਨਾਲਾ ਮਨਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਹਰਵੰਤ ਸਿੰਘ ਵਾਂਗ ਤੁਪਕਾ /ਫੁਹਾਰਾ ਸਿੰਜਾਈ ਤਕਨੀਕ ਅਪਣਾ ਕੇ ਕਿਸਾਨ 80 ਫੀਸਦੀ ਤੱਕ ਪਾਣੀ ਦੀ ਬੱਚਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਛੋਟੇ ਤੇ ਦਰਮਿਆਨੇ ਭਾਵ 5 ਏਕੜ ਤੱਕ ਭੂਮੀ ਵਾਲੇ ਕਿਸਾਨਾਂ ਅਤੇ ਜ਼ਮੀਨ ਦੀ ਮਾਲਕੀ ਵਾਲੀਆਂ ਔਰਤਾਂ ਨੂੰ 90 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਦੋਂਕਿ ਬਾਕੀਆਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।    

Saturday, July 9, 2022

ਚਿੱਟੇ ਮੱਛਰ ਦੇ ਹਮਲੇ ਨੇ ਖੇਤੀਬਾਡ਼ੀ ਮਹਿਕਮੇ ਵਾਲੇ ਪਿੰਡਾਂ ਨੂੰ ਤੋਰੇ

ਨਰਮੇ ਵਿੱਚ ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਸ਼ ਮੁਤਾਬਕ ਹੀ ਦਵਾਈਆਂ ਵਰਤਣ-ਏ ਡੀ ਓ ਗਗਨਦੀਪ

ਨਰਮੇ ਦੀ ਫਸਲ ਸਬੰਧੀ ਆ ਰਹੀ ਕੋਈ ਵੀ ਸਮਸਿਆ ਅਪਣੇ ਸਰਕਲ ਦੇ ਏ ਡੀ ਓ ਨਾਲ ਸੰਪਰਕ ਕਰਕੇ ਸੁਲਝਾਉਣ

ਖੇਤੀਬਾੜੀ ਵਿਭਾਗ ਨੇ ਪਿੰਡ ਦੀਵਾਨ ਖੇੜਾ ਅਤੇ ਹਰੀਪੁਰਾ ਵਿਖੇ ਕਿਸਾਨਾਂ ਨੂੰ ਨਰਮੇ ਵਿੱਚ ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਸਬੰਧੀ ਜਾਗਰੂਕ ਕਰਵਾਇਆ


ਫਾਜ਼ਿਲਕਾ 9 ਜੁਲਾਈ 2022 ( ) ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੇ ਏ ਡੀ ਓ ਗਗਨਦੀਪ ਅਤੇ ਖੇਤੀਬਾੜੀ ਸਬ ਇੰਸਪੈਕਟਰ ਪੁਰਖਾ ਰਾਮ ਵਲੋਂ ਪਿੰਡ ਦੀਵਾਨ ਖੇੜਾ ਅਤੇ ਹਰੀਪੁਰਾ ਵਿਖੇ ਨਰਮੇ ਵਿੱਚ ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਸ਼ ਮੁਤਾਬਕ ਦਵਾਈਆਂ ਵਰਤਣ ਬਾਰੇ ਜਾਣੰੂ ਕਰਵਾਇਆ ਗਿਆ।


ਉਨ੍ਹਾਂ ਦੱਸਿਆ ਕਿ ਮੱਛਰਾਂ ਦੀ ਗਿਣਤੀ ਵਿੱਚ ਵਾਧੇ ਦੇ ਕਈ ਕਾਰਨ ਹਨ ਜਿਵੇਂ ਕਿ ਬਾਗਾਂ ਵਿੱਚ ਜਾਂ ਬਾਗਾਂ ਦੇ ਨੇੜੇ ਨਰਮੇ ਦੀ ਬਿਜਾਈ ਅਤੇ ਵੱਧ ਤਾਪਮਾਨ, ਨਹਿਰੀ ਪਾਣੀ ਦਾ ਪੂਰਾ ਉਪਲਬਧ ਨਾ ਹੋਣਾ, ਜ਼ਮੀਨੀ ਪਾਣੀ ਫਸਲਾਂ ਲਈ ਚੰਗਾ ਨਾ ਹੋਣਾ ਅਤੇ ਮੀਂਹਾਂ ਦਾ ਬਹੁਤ ਘੱਟ ਹੋਣਾ ਜਿਸ ਕਾਰਨ ਨਰਮੇ ਵਿੱਚ ਚਿੱਟੇ ਮੱਛਰ ਦਾ ਹਮਲਾ ਬਹੁਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਹਫਤੇ ਵਿਚ ਇਕ ਵਾਰ ਅਪਣੇ ਸਰਕਲ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੀ ਫਸਲ, ਕੀੜੇ ਅਤੇ ਬੀਮਾਰੀ ਦੇ ਹਮਲੇ ਦਾ ਸਰਵੇਖਣ ਕੀਤਾ ਜਾਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਖੂਈਆਂ ਸਰਵਰ ਵਿਚ ਇਸ ਸਾਲ ਲਗਭਗ 35 ਹਜ਼ਾਰ ਹੈਕਟੇਅਰ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਆਪਣੀ ਨਰਮੇ ਦੀ ਫਸਲ ਨੂੰ ਲੈ ਕੇ ਕੋਈ ਸਮਸਿਆ ਆਉਂਦੀ ਹੈ ਤਾਂ ਉਹ ਅਪਣੇ ਸਰਕਲ ਦੇ ਸਬੰਧਤ ਏ ਡੀ ਓ ਨਾਲ ਸੰਪਰਕ ਕਰਕੇ ਸਲਾਹ ਲੈ ਸਕਦਾ ਹੈ। ਕੱਲਰ ਖੇੜਾ ਦੇ ਏ ਡੀ ਓ ਸ੍ਰੀ. ਵਿਜੇ ਪਾਲ ਵਿਸਨੋਈ ਦੇ ਮੋਬਾਇਲ ਨੰ: 88752-20989, ਖੁਈਆ ਸਰਵਰ ਦੇ ਏ ਡੀ ਓ ਗਗਨਦੀਪ ਨਾਲ ਮੋਬਾਇਲ ਨੰ: 98550-60857,ਪੰਜਕੋਹੀ ਦੇ ਏ ਡੀ ਓ ਅਜੇ ਪਾਲ ਬਿਸਨੋਈ ਨਾਲ 80583-72229, ਰਾਮਕੋਟ ਦੇ ਏ ਡੀ ਓ ਦਿਨੇਸ਼ ਕੁਮਾਰ ਨਾਲ 80549-65636 ਤੇ ਅਤੇ ਘੱਲੂ ਦੇ ਏ ਡੀਓ ਸੌਰਵ ਸੰਧਾ ਨਾਲ 98555-66116 ਮੋਬਾਇਲ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

Friday, July 8, 2022

ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਦੇ ਖਤਰੇ ਨੇ ਖੇਤੀਬਾੜੀ ਵਿਭਾਗ ਤੋਰਿਆ ਪਿੰਡਾਂ ਦੇ ਰਾਹ

ਬਠਿੰਡਾ, 8 ਜੁਲਾਈ (        ): ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ਹੇਠ ਪਿੰਡ ਕਟਾਰ ਸਿੰਘ ਵਾਲਾ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।


          ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਗਪਾਲ ਸਿੰਘ ਨੇ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਸੰਬੰਧੀ ਕਿਸਾਨਾਂ ਨੂੰ ਵਿਸਥਾਰ ਨਾਲ ਸਮਝਾਉਂਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਨੁਕਸਾਨ ਦੇ ਆਰਥਿਕ ਕਗਾਰ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ ਜਦੋਂ ਫੁੱਲ ਜਾਂ ਟੀਡਿਆਂ ਤੇ ਹਮਲਾ 5# ਤੱਕ ਪਹੁੰਚ ਜਾਵੇ ਤਾਂ ਇਸ ਦੀ ਰੋਕਥਾਮ ਲਈ 60—120 ਦਿਨਾਂ ਦੇ ਅੰਦਰ ਅੰਦਰ ਮਹਿਕਮੇ ਵੱਲੋਂ ਸਿਫਾਰਿਸ਼ 800 ਮਿ:ਲੀ: ਈਥੀਆਨ 50 ਈ.ਸੀ. ਜਾਂ 500 ਮਿ:ਲੀ: ਪ੍ਰਫੈਨੋਫਾਸ 50 ਈ.ਸੀ. ਜਾਂ 100 ਗ੍ਰਾਮ ਪਰੋਕਲੇਮ 5 ਐਸ.ਜੀ. ਅਤੇ 120—150 ਦਿਨਾਂ ਬਾਅਦ 200 ਮਿ:ਲੀ: ਸਾਈਪਰਮੈਥਰਿਨ 10 ਈ.ਸੀ. ਜਾਂ 160 ਮਿ:ਲੀ: ਡੈਲਟਾਮੈਥਰਿਨ 2.8 ਈ.ਸੀ. ਜਾਂ 300 ਮਿ:ਲੀ: ਡੈਨੀਟੋਲ 10 ਈ.ਸੀ. ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿੱਚ ਮਿਲਾ ਕੇ ਸਪ੍ਰੇਅ ਕੀਤੀ ਜਾਵੇ।

          ਡਾ. ਜਗਪਾਲ ਸਿੰਘ ਨੇ ਕਿਸਾਨਾਂ ਨੂੰ ਨਰਮੇ ਵਿੱਚ ਫੁੱਲ ਪੈਣ ਤੋਂ ਲੈ ਕੇ ਟੀਂਡੇ ਪੈਣ ਤੱਕ ਵਧੇਰੇ ਝਾੜ ਲੈਣ ਲਈ ਦੋ ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਹਫ਼ਤੇ ਦੇ ਵਕਫ਼ੇ ਤੇ 4 ਸਪ੍ਰੇਆਂ 13:0:45 ਅਤੇ ਪੱਤਿਆਂ ਦੀ ਲਾਲੀ ਦੀ ਰੋਕਥਾਮ ਲਈ  1 ਕਿਲੋ ਮੈਗਨੀਸ਼ੀਅਮ ਸਲਫੇਟ 15 ਦਿਨਾਂ ਦੇ ਵਕਫ਼ੇ ਤੇ 2 ਸਪ੍ਰੇਆਂ ਪ੍ਰਤੀ ਏਕੜ ਦੇ ਹਿਸਾਬ ਨਾਲ ਫੁੱਲ ਡੋਡੀ ਪੈਣ ਅਤੇ ਟੀਂਡੇ ਬਣਨ ਤੱਕ ਕੀਤੀ ਜਾ ਸਕਦੀ ਹੈ।

          ਇਸ ਕੈਂਪ ਵਿੱਚ ਸ੍ਰੀ ਗੁਰਮਿਲਾਪ ਸਿੰਘ ਬੀ.ਟੀ.ਐਮ. ਦੁਆਰਾ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਚਿੱਟੀ ਮੱਖੀ ਦਾ ਸਰਵੇਖਣ ਕਰਨ ਲਈ ਕਿਹਾ ਗਿਆ ਅਤੇ ਜੇਕਰ ਚਿੱਟੀ ਮੱਖੀ ਦਾ ਹਮਲਾ ਬੂਟੇ ਦੇ ਉਪਰਲੇ ਹਿੱਸੇ ਵਿੱਚ 6 ਪ੍ਰਤੀ ਪੱਤਾ ਦਿਖਾਈ ਦੇਵੇ ਤਾਂ ਮਹਿਕਮੇ ਵੱਲੋਂ ਸਿਫਾਰਿਸ਼ 400 ਮਿ:ਲੀ: ਸਫੀਨਾ 50 ਡੀ ਸੀ ਜਾਂ 60 ਗ੍ਰਾਮ ਓਸ਼ੀਨ 20 ਐਸ.ਜੀ. ਜਾਂ 200 ਗ੍ਰਾਮ ਪੋਲੋ 50 ਡਬਲਯੂ ਪੀ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿੱਚ ਮਿਲਾ ਕੇ ਸਪ੍ਰੇਅ ਕਰਨ ਦੀ ਸਲਾਹ ਦਿੱਤੀ ਅਤੇ ਨਾਲ ਹੀ ਝੋਨੇ ਦੀ ਫ਼ਸਲ ਵਿੱਚ ਕੀਟ ਪ੍ਰਬੰਧਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਲਿਟਰੇਚਰ ਦੀ ਵੰਡ ਕੀਤੀ ਗਈ।

          ਇਸ ਕੈਂਪ ਵਿੱਚ ਪਿੰਡ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ।

Thursday, July 7, 2022

ਗੁਣਕਾਰੀ ਜਾਮੁਨ ਦੇ ਮੈਡੀਕਲ ਗੁਣ

ਕਿਸਾਨਾਂ ਦੇ ਖੇਤਾਂ ਵਿਚ ਪੈਦਾ ਹੁੰਦੀ ਜਾਮੂਨ ਇਸ ਸਮੇਂ ਪੱਕ ਕੇ ਤਿਆਰ ਹੈ ਅਤੇ ਬਜਾਰ ਵਿਚ ਆ ਰਹੀ ਹੈ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਜਾਮੁਨ ਦੇ ਮੈਡੀਕਲ ਗੁਣ ਤਾਂਕਿ ਤੁਸੀਂ ਇਸ ਰੁੱਤ ਵਿਚ ਇਹ ਫਲ ਖਾ ਕੇ ਇਸਦੇ ਸਿਹਤ ਤੇ ਪੈਣ ਵਾਲੇ ਚੰਗੇ ਪ੍ਰਭਾਵਾਂ ਦਾ ਲਾਭ ਲੈ ਸਕੋ ਅਤੇ ਤੁਹਾਡੇ ਵੱਲੋਂ ਕੀਤੀ ਖਰੀਦ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਵਿਚ ਸਹਾਈ ਹੋਵੇਗੀ।


ਤਾਂ ਆਓ ਜਾਣੋ ਫਿਰ ਗੁਣਕਾਰੀ ਜਾਮੁਨ ਦੇ ਮੈਡੀਕਲ ਫਾਇਦੇ।

1. ਜਾਮੁਨ ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਹੁੰਦਾ ਹੈ। ਇਹ ਖੂਨ ਵਿਚ ਹਿਮੋਗਲੋਬਿਨ ਦੀ ਮਾਤਰਾ ਵਧਾਉਂਦਾ ਹੈ। ਇਸ ਨਾਲ ਸਰੀਰ ਦੇ ਅੰਗਾਂ ਤੱਕ ਜਿਆਦਾ ਆਕਸੀਜਨ ਪਹੁੰਚਦੀ ਅਤੇ ਸਰੀਰ ਚੁਸਤ ਦਰੁਸਤ ਰਹਿੰਦਾ ਹੈ। ਇਹ ਅੱਖਾਂ ਦੀ ਰੌਸ਼ਨੀ ਲਈ ਚੰਗਾ ਹੈ। 

2 ਜਾਮੁਨ ਦਾ ਫਲ ਖੂਨ ਸਾਫ ਕਰਨ ਵਿਚ ਸਹਾਈ ਹੁੰਦਾ ਹੈ ਅਤੇ ਤੁਹਾਡੀ ਚਮੜੀ ਨੂੰ ਜਵਾਨ ਰੱਖਦਾ ਹੈ ਅਤੇ ਮੁੰਹ ਤੇ ਫਿੰਸੀਆਂ ਨਹੀਂ ਹੁੰਦੀਆਂ।

3 ਜਾਮੁਨ ਪੋਟਾਸ਼ੀਅਮ ਦਾ ਵੀ ਸ਼ੋ੍ਰਤ ਹੈ। ਇਹ ਤੁਹਾਡੇ ਦਿਲ ਨੂੰ ਰੋਗਾਂ ਤੋਂ ਬਚਾਉਂਦਾ ਹੈ। ਇਹ ਬੱਲਡ ਪ੍ਰੈਸਰ ਨੂੰ ਕੰਟਰੋਲ ਵਿਚ ਰੱਖਣ ਵਿਚ ਸਹਾਈ ਹੈ ਅਤੇ ਇਹ ਖੂਨ ਦੀਆਂ ਨਾੜੀਆਂ ਨੂੰ ਠੀਕ ਰੱਖਦਾ ਹੈ। 

4 ਜਾਮੁਨ ਵਿਚ ਪਾਏ ਜਾਣ ਵਾਲੇ ਤੱਕ ਸ਼ਰੀਰ ਨੂੰ ਇੰਨਫੈਕਸ਼ਨ ਤੋਂ ਬਚਾਉਂਦੇ ਹਨ। ਵਿਟਾਮਿਨ ਸੀ ਸ਼ਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮੱਰਥਾ ਵਧਾਊਂਦਾ ਹੈ। 

5 ਜਾਮੁਨ ਘੱਟ ਕਲੋਰੀ ਵਾਲਾ ਫਲ ਹੈ। ਇਸ ਲਈ ਜਿਹੜੇ ਲੋਕ ਭਾਰ ਘੱਟ ਕਰਨਾ ਚਾਹੁੰਦੇ ਹਨ ਉਹ ਇਸਦਾ ਸੇਵਨ ਕਰ ਸਕਦੇ ਹਨ। ਇਹ ਪਾਚਨ ਪ੍ਰਕ੍ਰਿਆ ਨੂੰ ਵੀ ਠੀਕ ਕਰਦਾ ਹੈ।   

ਚਿੱਟੀ ਮੱਖੀ ਤੋਂ ਨਰਮੇ ਦੇ ਬਚਾਅ ਲਈ ਖੇਤੀ-ਮਾਹਿਰਾਂ ਦੀਆਂ ਟੀਮਾਂ ਖੇਤਾਂ ਵਿੱਚ

ਫਰੀਦਕੋਟ 
 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਜਿਲ੍ਹਾ ਫਰੀਦਕੋਟ ਦੇ ਖੇਤੀ-ਮਾਹਿਰਾਂ ਵੱਲੋਂ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਡਾ. ਰਾਮ ਸਿੰਘ ਗਿੱਲ,  ਬਲਾਕ ਅਫਸਰਡਾ. ਕੁਲਵੰਤ ਸਿੰਘਭੌ ਪਰਖ ਅਫਸਰ ਅਤੇ ਦਵਿੰਦਰਪਾਲ ਸਿੰਘ ਸਰਕਲ ਇੰਚਾਰਜ ਵੱਲੋਂ ਨਰਮੇ ਅਤੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਸਰਵੇਖਣ ਕੀਤਾ ਗਿਆ।
ਨਰਮੇ ਤੇ ਚਿਟੇ ਮੱਛਰ ਦਾ ਹਮਲਾ ਆਰਥਿਕ ਕਗਾਰ ਪੱਧਰ (ਈ.ਟੀ.ਐਲ) ਤੋਂ ਉਪਰ ਹੈਜਿਸ ਅਨੁਸਾਰ ਟੀਮ ਵੱਲੋਂ ਕਿਸਾਨਾਂ ਨੂੰ ਸਲਾਹ ਦਿਤੀ ਕਿ ਆਉਣ ਵਾਲੇ ਦਿਨਾਂ 'ਚ ਬਾਰਿਸ਼ ਦੀ ਆਮਦ ਨੂੰ ਧਿਆਨ 'ਚ ਰੱਖਦਿਆਂ ਚਿੱਟੀ

ਮੱਖੀ ਦੇ ਬੱਚਿਆਂ ਨੂੰ ਲੈਨੋ (ਪਾਈਰੀਪਰੋਕਸੀਫਨ) 
500 ਮਿ.ਲੀ. ਅਤੇ ਇਸ ਦੇ ਬਾਲਗ ਤੇ ਪੋਲੋ (ਡਾਇਆਫੈਨਬੂਯੂਰੋਨ) 200 ਗ੍ਰਾਮ ਪ੍ਰਤੀ ਏਕੜ 100 ਲਿਟਰ ਪਾਣੀ ਵਿੱਚ ਘੋਲ ਕੇ ਸਵੇਰੇ ਜਾਂ ਸ਼ਾਮ ਨੂੰ ਛਿੜਕਾਅ ਕੀਤਾ ਜਾਵੇ। ਉਪਰੋਕਤ ਦਵਾਈਆਂ ਦੀ ਬਦਲ- ਬਦਲ ਕੇ ਸਪਰੇ ਕੀਤੀ ਜਾਵੇ ਅਤੇ ਝੋਨੇ ਦਾ ਛਿੜਕਾਅ ਗਿਲੇ ਖੇਤਾਂ ਵਿੱਚ ਹੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨਰਮੇ ਦੇ ਖੇਤਾਂ ਵਿੱਚ ਸੋਕਾ ਹੈ ਤਾਂ ਤੁਰੰਤ ਪਾਣੀ ਲਾਇਆ ਜਾਵੇ। ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨ-ਭਰਾ ਰੋਜਾਨਾ ਖੇਤਾਂ ਦਾ ਨਿਰੀਖਨ ਕਰਨ। ਜੇਕਰ ਇਸ ਕੀੜੇ ਦਾ ਕੋਈ ਪਤੰਗਾ ਫੁੱਲ 'ਚ ਜਾਂ ਫੋਰੋਮੈਨ ਟਰੈਪ ਵਿੱਚ ਮਿਲਦਾ ਹੈ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਝੋਨੇ ਦੇ ਖੇਤਾਂ ਵਿਚ ਲੋਹੇ ਦੀ ਘਾਟ ਕਾਫੀ ਵੇਖਣ ਨੂੰ ਮਿਲੀਜਿਸ ਦੀ ਪੂਰਤੀ ਲਈ ਇੱਕ ਕਿਲੋ ਫੈਰਸ ਸਲਫੇਟ ਪ੍ਰਤੀ ਏਕੜ 200 ਲਿਟਰ ਪਾਣੀ 'ਚ ਘੋਲ ਕੇ 3-4 ਸਪਰੇ ਹਫਤੇ-ਹਫਤੇ ਦੇ ਵਿੱਥ ਤੇ ਕੀਤੀਆਂ ਜਾਣ। ਜੇ ਪੱਤੇ ਜੰਗ੍ਹਾਲੇ ਹਨ ਤਾਂ 10 ਕਿਲੋ ਜਿੰਕ ਸਲ੍ਹਫੇਟ 21%  ਪ੍ਰਤੀ ਏਕੜ ਦਾ ਛੱਟਾ ਦਿੱਤਾ ਜਾਵੇ।
                   ਇਸ ਤੋਂ ਪਹਿਲਾਂ ਪਿੰਡ ਮਿਸ਼ਰੀਵਾਲਾ ਵਿੱਚ ਲੱਗਭਗ 50 ਕਿਸਾਨਾਂ ਦਾ ਕਿਸਾਨ ਸਿਖਲਾਈ ਕੈਂਪ ਵੀ ਲਗਾਇਆ ਗਿਆ ਜਿਸ 'ਚ ਉਨ੍ਹਾਂ ਨੂੰ ਨਰਮੇਝੋਨੇ ਅਤੇ ਬਾਸਮਤੀ ਫਸਲਾਂ ਦੀਆਂ ਮੌਜੂਦਾ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਕੈਪਂ ਦਾ ਪ੍ਰਬੰਧ ਰਣਬੀਰ ਸਿੰਘ ਵੱਲੋਂ ਕੀਤਾ ਗਿਆ। 

Wednesday, July 6, 2022

ਖੇਤੀਬਾੜੀ ਵਿਭਾਗ ਫਾਜਿਲਕਾ ਨੇ ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਐਡਵਾਈਜ਼ਰੀ ਕੀਤੀ ਜਾਰੀ

ਫਾਜਿਲਕਾ, 6 ਜੁਲਾਈ:

ਮੁੱਖ ਖੇਤੀਬਾੜੀ ਅਫ਼ਸਰ ਫਾਜਿ਼ਲਕਾ Fazilka ਡਾ: ਰੇਸਮ ਸਿੰਘ ਨੇ ਕਿਸਾਨਾਂ Farmers ਨਾਲ ਨਰਮੇ Cotton ਦੀ ਫ਼ਸਲ ਨੂੰ ਚਿੱਟੀ ਮੱਖੀ White fly ਤੋਂ ਬਚਾਉਣ ਦੇ ਢੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਤੋਂ ਬਚਾਓ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਅਤੇ ਆਲੇ-ਦੁਆਲੇ ਸਫ਼ਾਈ ਰੱਖਣੀ ਬਹੁਤ ਜਰੂਰੀ ਹੈ। ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਗਾਜਰ ਘਾਹ, ਗੁੱਤ ਪੱਟਣਾ ਆਦਿ ਨੂੰ ਉੱਗਣ ਜਾਂ ਵਧਣ ਨਹੀਂ ਦਿੱਤਾ ਜਾਣਾ ਚਾਹੀਦਾ।


ਉਨ੍ਹਾਂ ਅੱਗੇ ਦੱਸਿਆ ਕਿ ਫੁੱਲ-ਡੋਡੀ flowering  ਆਉਣ ਵੇਲੇ ਅਤੇ ਪੱਤਿਆਂ ਦੇ ਵਾਧੇ ਸਮੇਂ ਫ਼ਸਲ ਨੂੰ ਸੋਕਾ ਨਹੀਂ ਲੱਗਣਾ ਚਾਹੀਦਾ ਕਿਉਂਕਿ ਔੜ ਵਿੱਚ ਚਿੱਟੀ ਮੱਖੀ ਦੇ ਹਮਲੇ ਵਿੱਚ ਵਾਧਾ ਹੁੰਦਾ ਹੈ। ਨਰਮੇ ਦੇ ਖੇਤਾਂ ਦੇ ਆਲੇ-ਦੁਆਲੇ ਭਿੰਡੀ, ਮੂੰਗੀ, ਅਰਹਰ, ਮਿਰਚਾਂ, ਖੀਰਾ, ਚੱਪਣ ਕੱਦੂ ਆਦਿ ਬੀਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇ ਇਹ ਫਸਲਾਂ ਖੇਤ ਦੇ ਨੇੜੇ ਬੀਜੀਆਂ ਹਨ ਤਾਂ ਇਨ੍ਹਾਂ ਤੇ ਵੀ ਚਿੱਟੀ ਮੱਖੀ ਦੀ ਰੋਕਥਾਮ ਕਰੋ।

ਉਨ੍ਹਾਂ ਦੱਸਿਆ ਕਿ ਨਰਮੇ ਦੇ ਬੂਟੇ ਦੇ ਉੱਪਰਲੇ ਤਿੰਨ ਪੱਤਿਆਂ ਦਾ ਨਿਰੀਖਣ ਹਰ ਰੋਜ਼ ਸਵੇਰੇ 10 ਵਜੇ ਤੋਂ ਪਹਿਲਾਂ-2 ਕਰੋ। ਜੇ ਚਿੱਟੀ ਮੱਖੀ ਦੇ 4 ਪਤੰਗੇ ਪ੍ਰਤੀ ਪੱਤਾ ਤੋਂ ਘੱਟ ਹੋਣ ਤਾਂ ਘਬਰਾਉਣ ਦੀ ਜ਼ਰੂਰਤ ਨਹੀਂ, ਜੇਕਰ ਪਤੰਗੇ 4 ਤੋਂ 6 ਪ੍ਰਤੀ ਪੱਤਾ ਹੋਣ ਤਾਂ ਇੱਕ ਲੀਟਰ ਨਿੰਬੀਸੀਡੀਨ/ ਅਚੂਕ ਦਾ ਪ੍ਰਤੀ ਏਕੜ ਛਿੜਕਾਅ ਕਰਨਾ ਚਾਹੀਦਾ ਹੈ। 1200 ਮਿਲੀਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਘਰ ਤਿਆਰ ਕੀਤਾ ਨਿੰਮ ਦਾ ਘੋਲ ਵੀ ਛਿੜਕਿਆ ਜਾ ਸਕਦਾ ਹੈ। ਨਿੰਮ ਦਾ ਘੋਲ ਤਿਆਰ ਕਰਨ ਲਈ 4 ਕਿਲੋ ਨਿੰਮ ਦੀਆਂ ਕਰੂੰਬਲਾਂ (ਪੱਤੇ, ਟਹਿਣੀਆਂ, ਨਿਮੋਲੀਆਂ) ਨੂੰ 10 ਲੀਟਰ ਪਾਣੀ ਵਿੱਚ 30 ਮਿੰਟ ਲਈ ਉਬਾਲੋ ਅਤੇ ਇਸ ਘੋਲ ਨੂੰ ਕੱਪੜ ਛਾਣ ਕਰਨ ਉਪਰੰਤ ਕੀਟਨਾਸ਼ਕ ਦੇ ਤੌਰ ਤੇ ਛਿੜਕਾਅ ਲਈ ਵਰਤੋ।

ਡਾ: ਰੇਸ਼ਮ ਸਿੰਘ ਨੇ ਦੱਸਿਆ ਕਿ ਜੇਕਰ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ 6 ਪ੍ਰਤੀ ਪੱਤਾ ਹੋ ਜਾਵੇ ਤਾਂ ਨਰਮੇ ਤੇ ਛਿੜਕਾਅ ਲਈ ਜਿਹੜੇ ਕੀਟਨਾਸ਼ਕਾਂ ਦੀ ਸਿਫ਼ਾਰਿਸ਼ ਕੀਤੀ ਗਈ ਹੈ ਉਨ੍ਹਾਂ ਵਿੱਚ  ਈਥੀਆਨ 50 ਈ ਸੀ 800 ਮਿਲੀਲੀਟਰ ਪ੍ਰਤੀ ਏਕੜ, ਅਫਿਡੋਪਾਇਰੋਪਿਨ 50 ਡੀ ਸੀ 400 ਮਿਲੀਲੀਟਰ ਪ੍ਰਤੀ ਲੀਟਰ, ਡਾਇਨੋਟੈਫੂਨ 20 ਐਸ ਜੀ 60 ਗ੍ਰਾਮ ਪ੍ਰਤੀ ਏਕੜ, ਡਾਇਆਫੈਨਥੂਯੂਰੋਨ 50 ਡਬਲਯੂ ਪੀ 200 ਗ੍ਰਾਮ ਪ੍ਰਤੀ ਏਕੜ, ਫਲੋਨੀਕਾਮਿਡ 50 ਡਬਲਯੂ ਜੀ 80 ਗ੍ਰਾਮ ਪ੍ਰਤੀ ਲੀਟਰ ਦਾ ਛਿੜਕਾਅ ਕਰਨਾ ਚਾਹੀਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ ਨਰਮੇ ਤੇ ਪਾਈਰੀਪ੍ਰੋਕਸੀਫਿਨ 10 ਈ ਸੀ 500 ਮਿਲੀਲੀਟਰ ਪ੍ਰਤੀ ਏਕੜ ਜਾਂ ਸਪਾਈਰੋਮੈਸੀਫਿਨ 22.9 ਐਸ ਸੀ 200 ਮਿਲੀਲੀਟਰ ਪ੍ਰਤੀ ਏਕੜ ਦਾ ਛਿੜਕਾਅ ਕਰਨਾ ਚਾਹੀਦਾ ਹੈ।

ਵਧੇਰੇ ਜਾਣਕਾਰੀ ਲਈ ਅਬੋਹਰ Abohar ਬਲਾਕ ਦੇ ਕਿਸਾਨ ਫੋਨ ਨੰਬਰ 98158-40646 ਤੇ ਖੂਈਆਂ ਸਰਵਰ Khuian Sarwar ਬਲਾਕ ਦੇ ਕਿਸਾਨ 98154-95802 ਤੇ, ਫਾਜਿ਼ਲਕਾ Fazilkaਬਲਾਕ ਦੇ ਕਿਸਾਨ 94639-76472 ਤੇ ਅਤੇ ਜਲਾਲਾਬਾਦ Jalalabad ਦੇ ਕਿਸਾਨ ਫੋਨ ਨੰਬਰ 98964-01313 ਤੇ ਸੰਪਰਕ ਕਰ ਸਕਦੇ ਹਨ।  ਇਸ ਤੋਂ ਇਲਾਵਾ ਕਿਸਾਨ ਕਾਲ ਸੈਂਟਰ Kisan call Center ਦੇ ਟੋਲ ਫਰੀ ਨੰਬਰ 1800 180 1551 ਤੇ ਸਵੇਰੇ 6 ਵਜੇ ਤੋਂ ਸ਼ਾਮ 10 ਵਜੇ ਤੱਕ ਖੇਤੀਬਾੜੀ ਸਬੰਧੀ ਸਲਾਹ ਲਈ ਜਾ ਸਕਦੀ ਹੈ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...