Monday, July 18, 2022

ਸਰਕਾਰ ਵੱਲੋਂ ਕਿਸਾਨਾਂ ਨੂੰ 22 ਕਰੋੜ ਰੁਪਏ ਦਾ ਭੁਗਤਾਨ ਕਰਨ ਦੇ ਹੁਕਮ

ਚੰਡੀਗੜ੍ਹ, 18 ਜੁਲਾਈ:

Punjab ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Kuldeep Singh Dhaliwal ਨੇ ਆਖਿਆ ਹੈ ਕਿ ਮੁੱਖ ਮੰਤਰੀ CM Bhagwant Mann  ਦੀ ਅਗਵਾਈ ਵਾਲੀ Punjab Government ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਹ ਅੱਜ ਇੱਥੇ Punjab Bhawan ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਅਤੇ ਸੰਧਰ ਸ਼ੂਗਰ ਮਿੱਲ, ਫਗਵਾੜਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।


ਗੰਨਾ ਕਾਸ਼ਤਕਾਰਾਂ Sugarcane Growers ਨੂੰ ਬਕਾਇਆ ਅਦਾਇਗੀਆਂ ਨਾ ਕਰਨ `ਤੇ ਮਿੱਲ ਪ੍ਰਬੰਧਕਾਂ `ਤੇ ਸਖ਼ਤ ਰੁਖ ਅਖਤਿਆਰ ਕਰਦਿਆਂ Minister ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ `ਤੇ ਹਦਾਇਤ ਕੀਤੀ ਕਿ ਕਿਸਾਨਾਂ ਦੀ ਬਕਾਇਆ 72 ਕਰੋੜ ਰੁਪਏ (ਪਿਛਲੇ ਤਿੰਨ ਸਾਲਾਂ ਤੋਂ) ਦੀ ਰਾਸ਼ੀ ਵਿੱਚੋਂ ਭੂਨਾ, ਹਰਿਆਣਾ ਵਿਖੇ ਮਿੱਲ ਦੀ ਜਾਇਦਾਦ ਨੂੰ ਵੇਚ ਕੇ 22 ਕਰੋੜ ਰੁਪਏ ਦੀ ਰਾਸ਼ੀ ਦੀ ਤੁਰੰਤ ਅਦਾਇਗੀ ਕਰਨਾ ਅਤੇ ਕਿਸਾਨਾਂ ਦੇ Bank account ਵਿੱਚ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ । 


ਇਸ ਦੇ ਨਾਲ ਹੀ ਮੰਤਰੀ ਨੇ ਸਾਰੇ ਪਹਿਲੂਆਂ ਨੂੰ ਬਾਰੀਕੀ ਨਾਲ ਘੋਖ ਕੇ ਮਿੱਲ ਦਾ Audit  ਕਰਵਾਉਣ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ਪ੍ਰਬੰਧਕਾਂ ਨੂੰ 50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕਰਨ ਲਈ notice ਜਾਰੀ ਕੀਤਾ ਜਾਵੇ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸ ਸਾਲ November  ਤੱਕ ਮਿੱਲ ਦੇ ਕੰਮਕਾਜ ਨੂੰ ਬੰਦ ਕਰਨਾ ਪਵੇਗਾ।


The Punjab Government led by the Chief Minister Bhagwant Mann is fully committed to the welfare of the farming community of the State, which forms the backbone of the economy of Punjab, and would leave no stone unturned to protect their interests. This was reiterated by the Agriculture and Farmers Welfare Minister Kuldeep Singh Dhaliwal here today at Punjab Bhawan while presiding over a meeting with the representatives of the Bhartiya Kisan Union (Doaba) and the Sandhar Sugar Mill, Phagwara. 

Taking a tough stand on the management of the mill reneging on making the due payments to the Sugarcane farmers, the Minister categorically directed the officers of the department to ensure that out of the Rs. 72 crore payment due (since the last three years) towards the farmers, an amount of Rs. 22 crore must be realized soon and credited into the accounts of farmers by selling the property of the mill at Bhuna in Haryana.

Going further, the Minister ordered an audit of the mill to be conducted by looking into all aspects in a thorough manner. "Corruption would not be tolerated at any cost", said the Minister who also directed the officers of department to issue a notice to the mill management to pay the remaining amount of Rs. 50 crore otherwise the mill would have to close operations by November this year.

     

Sunday, July 17, 2022

ਮੁੱਖ ਮੰਤਰੀ ਨੇ ਬਣਵਾਈ ਆਸ, ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਕੀਤਾ ਐਲਾਨ

ਇਸ ਜਨਤਕ ਲਹਿਰ ਲਈ ਲੋਕਾਂ ਤੋਂ ਸਹਿਯੋਗ ਮੰਗਿਆ

ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਮੂਲੀਅਤ, ਭਗਵੰਤ ਮਾਨ ਨੇ ਵੇਈਂ ਦਾ ਪਾਣੀ ਪੀਤਾ ਅਤੇ ਕਿਨਾਰੇ ਉਤੇ ਪੌਦੇ ਲਗਾਏ

ਸੁਲਤਾਨਪੁਰ ਲੋਧੀ (ਕਪੂਰਥਲਾ), 17 ਜੁਲਾਈ


ਪੰਜਾਬ ਦੇ ਨਦੀ ਨਾਲਿਆਂ ਦੀ ਸਾਫ ਸਫਾਈ ਦੀ ਉਮੀਦ ਬੱਝੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਪਵਿੱਤਰ ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਦੌਰਾਨ  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ਉਤੇ ਚੱਲਦਿਆਂ ਸੂਬਾ ਸਰਕਾਰ ਜਲਦੀ ਹੀ ਪੰਜਾਬ ਦੇ ਕੁਦਰਤੀ ਸਰੋਤਾਂ ਦਰਿਆਵਾਂ ਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਮੁਹਿੰਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਲਈ ਸ਼ਹੀਦ ਭਗਤ ਸਿੰਘ ਹਰਿਆਲੀ ਲਹਿਰ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।

ਗੁਰਬਾਣੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਰਾਹੀਂ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ (ਅਧਿਆਪਕ), ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ ਪਰ ਬਦਕਿਸਮਤੀ ਨਾਲ ਅਸੀਂ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਕ ਨਹੀਂ ਚੱਲ ਰਹੇ ਅਤੇ ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਬੇਹੱਦ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਤਹੀ ਜਲ ਦੀ ਵਿਵੇਕਸ਼ੀਲ ਵਰਤੋਂ ਯਕੀਨੀ ਬਣਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਉਤੇ ਦਬਾਅ ਘਟਾ ਕੇ ਤੇਜ਼ੀ ਨਾਲ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਉਤੇ ਮਾਲੀ ਮਦਦ ਦਾ ਐਲਾਨ ਕੀਤਾ, ਜਿਸ ਕਾਰਨ ਸੂਬੇ ਭਰ ਵਿੱਚ 20 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਕੋਸ਼ਿਸ਼ ਤਹਿਤ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਤੋੜਨ ਤੇ ਪਾਣੀ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਵਾਸਤੇ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ।

ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਲਈ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ, ਉਸ ਪਵਿੱਤਰ ਵੇਈਂ ਦੀ ਸਫ਼ਾਈ ਸਬੰਧੀ ਸੰਤ ਸੀਚੇਵਾਲ ਵੱਲੋਂ 22 ਵਰ੍ਹੇ ਪਹਿਲਾਂ ਅਰੰਭਿਆ ਇਤਿਹਾਸਕ ਕਾਰਜ ਅਹਿਮ ਤਬਦੀਲੀ ਦਾ ਸਬੱਬ ਬਣਿਆ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ ਦੀ ਵਿਰਾਸਤ ਨੂੰ ਅੱਗੇ ਲੈ ਜਾਣ ਲਈ ਅਜਿਹੇ ਉਪਰਾਲੇ ਵੱਡੇ ਪੱਧਰ `ਤੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਇਸ ਨੇਕ ਕਾਰਜ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਿਛਲੇ 22 ਵਰ੍ਹਿਆਂ ਦੌਰਾਨ ਪਾਵਨ ਵੇਈਂ ਦੀ ਸਫ਼ਾਈ ਲਈ ਕੀਤੇ ਉੱਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਸਦਕਾ ਇਸੇ ਤਰਜ਼ `ਤੇ ਬੁੱਢੇ ਨਾਲੇ ਅਤੇ ਚਿੱਟੀ ਵੇਈਂ ਦੀ ਵੀ ਸਫ਼ਾਈ ਕਰਨ ਦੀ ਲੋੜ `ਤੇ ਜ਼ੋਰ ਦਿੱਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਈਂ ਕੰਢੇ ਪੌਦਾ ਵੀ ਲਗਾਇਆ। ਉਨ੍ਹਾਂ ਵੇਈਂ ਦਾ ਪਾਣੀ ਵੀ ਪੀਤਾ ਤੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ।

   

Friday, July 15, 2022

ਪੰਜਾਬ ਦੇ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸੂਬੇ ਦੀ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਕੇਂਦਰ ਕੋਲੋਂ ਮੰਗਿਆ ਵੱਡਾ ਆਰਥਿਕ ਪੈਕੇਜ

ਬੈਂਗਲੁਰੂ ਵਿਖੇ ਸੂਬਾਈ ਖੇਤੀਬਾੜੀ ਮੰਤਰੀਆਂ ਅਸੀਂ ਕੌਮੀ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਤੋਮਰ ਨੂੰ ਮਿਲ ਕੇ ਕੀਤੀ ਮੰਗ

ਕਰਜ਼ਾ ਮੁਆਫੀ,ਫ਼ਸਲੀ ਵਿਭਿੰਨਤਾ, ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ, ਕੰਡਿਆਲੀ ਤਾਰ ਪਾਰਲੇ ਕਿਸਾਨਾਂ ਅਤੇ ਆਧੁਨਿਕ ਸਾਧਨਾਂ ਲਈ ਆਰਥਿਕਤਾ ਸਹਾਇਤਾ ਦੀ ਲੋੜ

ਪਾਕਿਸਤਾਨ, ਇਰਾਕ ਤੇ ਮੱਧ ਪੂਰਬ ਤੱਕ ਖੇਤੀਬਾੜੀ ਤੇ ਬਾਗਬਾਨੀ ਉਤਪਾਦਾਂ ਦਾ ਵਪਾਰ ਖੋਲ੍ਹਣ ਦੀ ਕੀਤੀ ਵਕਾਲਤ

ਬੈਂਗਲੁਰੂ, 15 ਜੁਲਾਈ


ਪੰਜਾਬ Punjab ਦੇ Agriculture Minister Kuldeep Singh Dhaliwal ਨੇ ਕੇਂਦਰੀ ਖੇਤੀਬਾੜੀ ਮੰਤਰੀ Narinder Singh Tomar ਨੂੰ ਨਿੱਜੀ ਤੌਰ ਮਿਲ ਕੇ ਪੱਤਰ ਸੌਂਪਦਿਆਂ ਸੂਬੇ ਦੇ ਕਿਸਾਨਾਂ  Farmers ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ, ਕਣਕ-ਝੋਨੇ ਦੇ ਚੱਕਰ ਚੋਂ ਬਾਹਰ ਕੱਢ ਕੇ ਫ਼ਸਲੀ ਵਿਭਿੰਨਤਾ Crop Diversification ਅਤੇ Fruit and Vegetable  ਦੀ ਖੇਤੀ ਨੂੰ ਉਤਸ਼ਾਹਤ ਕਰਨ, ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ, ਕੰਡਿਆਲੀ ਤਾਰ ਪਾਰਲੇ ਕਿਸਾਨਾਂ ਦੀ ਔਕੜ ਘਟਾਉਣ ਅਤੇ ਖੇਤੀਬਾੜੀ ਵਿੱਚ ਪਾਣੀ ਦੀ ਬੱਚਤ ਤੇ ਕੀੜਿਆਂ ਆਦਿ ਦੇ ਹਮਲੇ ਤੋਂ ਬਚਾਉਣ ਲਈ ਆਧੁਨਿਕ ਸਾਧਨਾਂ ਦੀ ਵਰਤੋਂ ਲਈ ਵੱਡਾ ਆਰਥਿਕ ਪੈਕੇਜ ਮੰਗਿਆ ਹੈ। ਇਸ ਤੋਂ ਇਲਾਵਾ ਮੱਧ ਪੂਰਬ ਤੱਕ ਖੇਤੀਬਾੜੀ ਤੇ ਬਾਗਬਾਨੀ ਉਤਪਾਦਾਂ ਦਾ ਵਪਾਰ Trade ਖੋਲ੍ਹਣ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਦਾ ਕਿਸਾਨ ਖੁਸ਼ਹਾਲ ਹੋ ਸਕੇ।

ਸ. ਧਾਲੀਵਾਲ ਬੈਂਗਲੁਰੂ ਵਿਖੇ ਸੂਬਿਆਂ ਦੇ ਖੇਤੀਬਾੜੀ ਤੇ ਬਾਗਬਾਨੀ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਸ਼ਿਰਕਤ ਪੁੱਜੇ ਹੋਏ ਹਨ ਜਿੱਥੇ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਕਿਸਾਨਾਂ ਲਈ ਆਰਥਿਕ ਰਾਹਤ ਦੀ ਮੰਗ ਕੀਤੀ ਹੈ।

ਸ. ਧਾਲੀਵਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਛੋਟਾ ਕਿਸਾਨ Small Farmers ਇਸ ਵੇਲੇ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ।ਸੂਬੇ ਦੇ ਕਿਸਾਨਾਂ ਸਿਰ 75 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ Pakistan  ਹਮੇਸ਼ਾ ਸੂਬੇ ਦੀ ਦੀ ਵੱਡੀ ਕਿਸਾਨ ਆਬਾਦੀ ਦੀਆਂ ਕਮਜ਼ੋਰੀਆਂ ਦੀ ਭਾਲ ਵਿਚ ਰਹਿੰਦਾ ਹੈ ਜੋ ਕਿ ਨਸ਼ਿਆਂ ਅਤੇ ਅਤਿਵਾਦ ਨੂੰ ਹੁਲਾਰਾ ਦੇ ਕੇ ਇਸ ਨੂੰ ਹੋਰ ਕਮਜ਼ੋਰ ਕੀਤਾ ਜਾ ਸਕੇ। ਇਸ ਲਈ ਰਾਜ ਨੂੰ ਕਰਜ਼ਾ ਮੁਆਫੀ ਫੰਡ ਦਿੱਤਾ ਜਾਵੇ।

 ਇਸੇ ਤਰ੍ਹਾਂ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੋਂ ਪਾਰ 150 ਫੁੱਟ ਚੌੜੀ 425 ਕਿਲੋਮੀਟਰ ਲੰਬੀ ਬੇਟ ਵਿੱਚ 14000 ਏਕੜ ਵਾਲੇ ਕਿਸਾਨਾਂ ਨੂੰ ਉਨ੍ਹਾਂ ਉੱਤੇ ਲਗਾਈਆਂ ਪ੍ਰਤੀਕੂਲ ਸ਼ਰਤਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ। ਉਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੰਮ ਕਰ ਸਕਦੇ ਹਨ ਅਤੇ ਤਿੰਨ ਫੁੱਟ ਤੋਂ ਉੱਚੀ ਫਸਲਾਂ ਦੀ ਪੈਦਾਵਾਰ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੂੰ 15000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦਾ ਮੁਆਵਜ਼ਾ ਦਿੱਤਾ ਜਾਵੇ। 

ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਹੈ ਕਿ ਪੰਜਾਬ ਨੇ ਪਿਛਲੇ ਚਾਰ ਦਹਾਕਿਆਂ ਵਿੱਚ ਅੰਨ Grains ਦੇ ਘਾਟੇ ਵਿੱਚ ਦੇਸ਼ ਨੂੰ ਕਣਕ Wheat and Rice  ਦਿੱਤੇ ਹਨ। ਇਸ ਪ੍ਰਕਿਰਿਆ ਵਿੱਚ 1000 ਸਾਲਾਂ ਤੋਂ ਬਣੀ ਮਿੱਟੀ ਵਿੱਚੋਂ ਪੌਸ਼ਟਿਕ ਤੱਤ ਖਤਮ ਹੋ ਗਏ ਹਨ ਅਤੇ ਧਰਤੀ ਹੇਠਲਾ ਪਾਣੀ Ground Water  ਖਤਰਨਾਕ ਪੱਧਰ ਤੱਕ ਡਿੱਗ ਚੁੱਕਿਆ ਹੈ। ਸੂਬੇ ਕੋਲ 15 ਤੋਂ 20 ਸਾਲਾਂ ਵਿੱਚ ਕੱਢਣ ਲਈ ਪਾਣੀ ਨਹੀਂ ਹੋਵੇਗਾ। ਭਾਰਤ ਸਰਕਾਰ ਨੂੰ ਇੱਕ ਨੈਤਿਕ ਫਰਜ਼ ਵਜੋਂ ਸੂਬੇ ਦੇ ਕਿਸਾਨਾਂ ਨੂੰ ਅਗਲੇ ਦਹਾਕੇ ਵਿੱਚ ਵਿਭਿੰਨਤਾ,ਪਾਣੀ ਦੀ ਸੰਭਾਲ ਅਤੇ ਉੱਚ ਮੁੱਲ ਵਾਲੀਆਂ ਫਸਲਾਂ,ਜਿਵੇਂ Cotton , Pulses ਫਲ, ਸਬਜ਼ੀਆਂ, Sugar Can , Oil Seeds ਵਿੱਚ ਵਿਭਿੰਨਤਾ ਲਿਆਉਣ ਵਿੱਚ ਮਦਦ ਕਰਨ ਲਈ ਇੱਕ ਢੁਕਵਾਂ ਕਾਰਪਸ (ਫੰਡ) ਸਥਾਪਤ ਕਰਨਾ ਚਾਹੀਦਾ ਹੈ।  ਇਸ ਵਿੱਚ ਦੋ ਭਾਗ ਹੋਣੇ ਚਾਹੀਦੇ ਹਨ। ਇੱਕ ਕਿਸਾਨ ਨੂੰ ਝੋਨਾ-ਕਣਕ ਦੇ ਚੱਕਰ ਵਿੱਚੋਂ ਬਾਹਰ ਕੱਢਣ  ਲਈ ਅਤੇ ਦੂਜਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਵਿੱਚ ਖੋਜ ਦੇ ਮਿਆਰ ਨੂੰ ਉੱਚਾ ਚੁੱਕਣ ਲਈਲੋੜੀਦਾ ਹੈ।

ਕੇਂਦਰੀ ਖੇਤੀਬਾੜੀ ਨੂੰ ਇਸ ਗੱਲ ਤੋਂ ਵੀ ਜਾਣੂੰ ਕਰਵਾਇਆ ਹੈ ਕਿ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ ਸਿਰਫ਼ 15 ਦਿਨਾਂ ਦਾ ਸਮਾਂ ਹੁੰਦਾ ਹੈ। ਝੋਨੇ ਦੀ ਪਰਾਲੀ ਨੂੰ ਸਾੜਨਾ ਕਿਸਾਨ ਦੀ ਆਦਤ ਨਾਲੋਂ ਮਜਬੂਰੀ ਵਧੇਰੇ ਹੈ ਜਿਸ ਕਰਕੇ ਕਿਸਾਨ ਨੂੰ 2500 ਰੁਪਏ ਪ੍ਰਤੀ ਏਕੜ ਦਿੱਤੇ ਜਾਣ ਦੀ ਲੋੜ ਹੈ ਤਾਂ ਜੋ ਉਹ ਪਰਾਲੀ ਨੂੰ ਮਸ਼ੀਨੀ ਤੌਰ ਉਤੇ ਖੇਤੀ ਸੰਦਾਂ ਨਾਲ ਮਿਲਾ ਸਕੇ। ਝੋਨੇ ਅਧੀਨ 75 ਲੱਖ ਏਕੜ ਲਈ ਭਾਰਤ ਸਰਕਾਰ ਨੂੰ 1125 ਕਰੋੜ ਰੁਪਏ ਸਲਾਨਾ ਸੂਬੇ ਨੂੰ ਦਿੱਤੇ ਜਾਣ।

ਸ. ਧਾਲੀਵਾਲ ਨੇ ਲਿਖਿਆ ਹੈ ਕਿ ਕਿਸਾਨਾਂ ਨੂੰ ਪਾਣੀ ਬਚਾਉਣ,ਖਾਦ Fertilizer  ਪਾਉਣ,ਡਰੋਨ ਦੀ ਵਰਤੋਂ,ਫਲਾਂ ਦੀ ਚੁਗਾਈ ਅਤੇ ਕੀੜਿਆਂ ਤੇ ਨਜ਼ਰ ਰੱਖਣ ਲਈ ਸੇਧ ਦੇਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ AI ਦਾ ਨਿਵੇਸ਼ ਸਮੇਂ ਦੀ ਲੋੜ ਹੈ। ਇਸੇ ਤਰ੍ਹਾਂ ਸ਼ੁੱਧ ਖੇਤੀ, ਗਰੀਨ ਹਾਊਸਾਂ Green House ਵਿੱਚ, ਵਰਟੀਕਲ ਐਗਰੀਕਲਚਰ Vertical Agriculture  ਅਤੇ ਹਾਈਡ੍ਰੋਪੋਨਿਕਸ ਹੁਣ ਇਜ਼ਰਾਈਲ ਅਤੇ ਹੋਰ ਵਿਕਸਤ ਦੇਸ਼ਾਂ ਵਿੱਚ ਵਿਆਪਕ ਤੌਰ ਉਤੇ ਅਭਿਆਸ ਕੀਤੇ ਜਾਂਦੇ ਹਨ ਜੋ ਕਿ ਲ ਛੋਟੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦੇ ਹਨ। ਅਗਲੇ ਦਹਾਕੇ ਵਿੱਚ ਹਰ ਸਾਲ ਘੱਟੋ-ਘੱਟ 300 ਕਰੋੜ ਰੁਪਏ ਬਦਲਾਅ ਲਿਆਉਣ ਵਿੱਚ ਮੱਦਦਗਾਰ ਸਾਬਤ ਹੋਣਗੇ।

ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ ਗੋਦਾਮਾਂ ਅਤੇ ਟਰੱਕਾਂ/ਵਾਹਨਾਂ ਦੀ ਇੱਕ ਕੋਲਡ ਚੇਨ ਦੀ ਲੋੜ ਹੁੰਦੀ ਹੈ। 1000 ਕਰੋੜ ਰੁਪਏ ਦੀ ਸਹਾਇਤਾ ਸੂਬੇ ਦੀ ਵਿਭਿੰਨਤਾ ਵਿੱਚ ਲੰਮਾ ਸਫ਼ਰ ਤੈਅ ਕਰਨ ਲਈ ਲੋੜੀਂਦਾ ਹੋਵੇਗਾ।

ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਪਾਕਿਸਤਾਨ,ਇਰਾਨ ਅਤੇ ਮੱਧ ਪੂਰਬ ਦੇ ਮੁਲਕਾਂ ਨਾਲ ਖੇਤੀਬਾੜੀ ਅਤੇ ਬਾਗਬਾਨੀ ਉਤਪਾਦਾਂ ਦਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ ਜਿਸ ਨਾਲ ਸੂਬੇ ਦੀ ਆਰਥਿਕਤਾ ਵਿੱਚ ਬਹੁਤ ਮਦਦ ਮਿਲੇਗੀ।        

Wednesday, July 13, 2022

ਫਾਜਿ਼ਲਕਾ ਜਿ਼ਲ੍ਹੇ ਵਿਚ ਗੁਲਾਬੀ ਸੂੰਡੀ ਦਾ ਸੱਚ

ਫਾਜਿਲਕਾ, 13 ਜੁਲਾਈ:

Agriculture Department Fazilka ਦੀਆਂ 29 ਟੀਮਾਂ ਨੇ ਮੰਗਲਵਾਰ ਨੂੰ ਜਿ਼ਲ੍ਹੇ ਦੇ ਨਰਮੇ Cotton ਵਾਲੇ ਖੇਤਾਂ ਦਾ ਦੌਰਾ ਕੀਤਾ। ਵਿਭਾਗ ਦੇ ਜ਼ੁਆਇੰਟ ਡਾਇਰੈਕਟਰ (ਘਣੀ ਖੇਤੀ) ਸ: ਅਵਤਾਰ ਸਿੰਘ ਨੇ ਸਰਵੇਖਣ ਮੁਹਿੰਮ ਵਿਚ ਸ਼ਾਮਿਲ ਹੋ ਕੇ ਵਿਭਾਗ ਦੀਆਂ Teams ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਕਿਤੇ ਵੀ ਗੁਲਾਬੀ ਸੂੰਡੀ Pink Bollworm ਨਹੀਂ ਮਿਲੀ ਪਰ  Whitefly ਦਾ ਹਮਲਾ ਵੇਖਣ ਨੂੰ ਮਿਲਿਆ ਹੈ। 


ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ Chief Agriculture Officer ਫਾਜਿਲਕਾ ਡਾ: ਰੇਸਮ ਸਿੰਘ, ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਬਲਾਕ ਖੇਤੀਬਾੜੀ ਅਫ਼ਸਰ ਸਰਵਣ ਸਿੰਘ ਆਦਿ ਵੀ ਹਾਜਰ ਸਨ। ਉਨ੍ਹਾਂ ਵੱਲੋਂ Panjkoshi, Doulat Pura, Dalmir Khera, Telu Pura, Bahawalwasi ਆਦਿ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਜਾਣਕਾਰੀ ਵੀ ਦਿੱਤੀ ਗਈ। 

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਦਲਮੀਰ ਖੇੜਾ ਵਿਚ ਇਕ ਕਿਸਾਨ ਦੀ ਨਰਮੇ ਦੀ ਫਸਲ ਚਿੱਟੀ ਮੱਖੀ ਤੋਂ ਬਹੁਤ ਪ੍ਰਭਾਵਿਤ ਸੀ ਪਰ ਕਿਸਾਨ ਨੇ ਵਿਭਾਗ ਦੀ ਸਲਾਹ ਅਨੁਸਾਰ ਦੇਖਭਾਲ ਕੀਤੀ ਤਾਂ ਉਹ ਫਸਲ ਹੁਣ ਬਹਾਲ ਹੋ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਊਣ ਨਾ ਸਗੋਂ ਵਿਭਾਗ ਦੀਆਂ ਸਿ਼ਫਾਰਸਾਂ ਤੇ ਅਮਲ ਕਰਨ। ਇਸ ਮੌਕੇ PAU ਦੀ ਟੀਮ ਨੇ ਵੀ ਡਾ: ਸੰਦੀਪ ਰਹੇਜਾ ਅਤੇ ਸ੍ਰੀ ਸੁਭਾਸ ਚੰਦਰ ਦੀ ਅਗਵਾਈ ਵਿਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ। 

   ਵਧੇਰੇ ਜਾਣਕਾਰੀ ਲਈ Abohar ਬਲਾਕ ਦੇ ਕਿਸਾਨ ਫੋਨ ਨੰਬਰ 98158-40646 ਤੇ Khuian Sarwar ਬਲਾਕ ਦੇ ਕਿਸਾਨ 98154-95802 ਤੇ, Fazilka ਬਲਾਕ ਦੇ ਕਿਸਾਨ 94639-76472 ਤੇ ਅਤੇ Jalalabad ਦੇ ਕਿਸਾਨ ਫੋਨ ਨੰਬਰ 98964-01313 ਤੇ ਸੰਪਰਕ ਕਰ ਸਕਦੇ ਹਨ।  ਇਸ ਤੋਂ ਇਲਾਵਾ Kisan Call Center ਦੇ ਟੋਲ ਫਰੀ ਨੰਬਰ 1800 180 1551 ਤੇ ਸਵੇਰੇ 6 ਵਜੇ ਤੋਂ ਸ਼ਾਮ 10 ਵਜੇ ਤੱਕ ਖੇਤੀਬਾੜੀ ਸਬੰਧੀ ਸਲਾਹ ਲਈ ਜਾ ਸਕਦੀ ਹੈ। 

ਇਹ ਵੀ ਪੜ੍ਹੋ (ਪੜ੍ਹਨ ਲਈ ਨਿਮਨ ਲਿੰਕ ਤੇ ਕਲਿੱਕ ਕਰੋ)

ਚਿੱਟਾ ਮੱਛਰ: ਕਿਸ ਸਟੇਜ ਤੇ ਕਿਹੜੀ ਸਪ੍ਰੇਅ ਕਰੀਏ    

Tuesday, July 12, 2022

ਚਿੱਟਾ ਮੱਛਰ: ਕਿਸ ਸਟੇਜ ਤੇ ਕਿਹੜੀ ਸਪ੍ਰੇਅ ਕਰੀਏ

  ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਨਰਮੇ Cotton ਦੇ ਖੇਤਾਂ ਵਿੱਚ ਚਿੱਟੀ ਮੱਖੀ White Fly attackਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਖੇਤਾਂ ਵਿੱਚ ਚਿੱਟੀ ਮੱਖੀ ਦੇ ਹਮਲੇ ਦਾ ਪੱਧਰ ETL ਵੱਖ ਵੱਖ ਹੋ ਸਕਦਾ ਹੈ ਜਿਨ੍ਹਾਂ ਨੂੰ ਵੱਖਰੇ ਤੌਰ 'ਤੇ ਹੱਲ ਕਰਨ ਦੀ ਲੋੜ ਹੈ।


ਸਭ ਤੋਂ ਪਹਿਲਾਂ ਸਾਨੂੰ ਖੇਤਾਂ ਵਿੱਚ ਚਿੱਟੀ ਮੱਖੀ ਦੇ ਹਮਲੇ ਦਾ ਸਰਵੇਖਣ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਚਿੱਟੀ ਮੱਖੀ ਦਾ ਘੱਟ ਹਮਲਾ (6 ਤੋਂ 8 ਚਿੱਟੀਆਂ ਮੱਖੀਆਂ ਪ੍ਰਤੀ ਪੱਤਾ) ਹੋਵੇ ਤਾਂ ਅਸੀਂ ਈਥੀਆਨ @ 800 ਮਿਲੀਲੀਟਰ ਪ੍ਰਤੀ ਏਕੜ ਜਾਂ ਓਸ਼ੀਨ (ਡਾਇਨੋਟੈਫੂਰਾਨ) @ 60 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰ ਸਕਦੇ ਹਾਂ। ਇਸ ਤੋਂ ਬਾਅਦ, ਪਹਿਲੇ ਛਿੜਕਾਅ ਤੋਂ 10 ਦਿਨਾਂ ਬਾਅਦ ਲੈਨੋ (ਪਾਈਰੀਪ੍ਰੋਕਸਿਫੇਨ) @ 500 ਮਿਲੀਲੀਟਰ ਪ੍ਰਤੀ ਏਕੜ ਜਾਂ ਓਬੇਰੋਨ (ਸਪੈਰੋਮੇਸੀਫੇਨ) @ 200 ਮਿਲੀਲੀਟਰ ਪ੍ਰਤੀ ਏਕੜ ਦੀ ਦੂਜੀ ਸਪਰੇਅ ਕਰੋ। 

ਜੇਕਰ ਚਿੱਟੀ ਮੱਖੀ ਦਾ ਹਮਲਾ 10 ਤੋਂ 20 ਬਾਲਗ ਪ੍ਰਤੀ ਪੱਤਾ ਹੈ, ਤਾਂ ਸਫੀਨਾ (ਐਫੀਡੋਪਾਇਰੋਪਿਨ) @ 400 ਮਿ.ਲੀ. ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨ ਨੂੰ ਤਰਜੀਹ ਦਿੰਦੇ ਹਾਂ। ਇਸ ਤੋਂ ਬਾਅਦ, ਪਹਿਲੇ ਛਿੜਕਾਅ ਤੋਂ 7 ਦਿਨਾਂ ਬਾਅਦ ਲੈਨੋ (ਪਾਈਰੀਪ੍ਰੋਕਸਿਫੇਨ) @ 500 ਮਿਲੀਲੀਟਰ ਪ੍ਰਤੀ ਏਕੜ ਜਾਂ ਓਬੇਰੋਨ (ਸਪੈਰੋਮੇਸੀਫੇਨ) @ 200 ਮਿ.ਲੀ. ਪ੍ਰਤੀ ਏਕੜ ਕਰਨੀ ਚਾਹੀਦੀ ਹੈ।

 ਜੇਕਰ ਚਿੱਟੀ ਮੱਖੀ ਬਹੁਤ ਜ਼ਿਆਦਾ ਹੈ ਜਾਂ ਅਣਗਿਣਤ ਹੈ, ਤਾਂ ਪੋਲੋ (ਡਾਇਆਫੈਨਥੂਯੂਰੋਨ) @ 200 ਮਿਲੀਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨ ਨੂੰ ਤਰਜੀਹ ਦਿਓ। ਇਸ ਤੋਂ ਬਾਅਦ, ਪਹਿਲੀ ਸਪਰੇਅ ਤੋਂ 5 ਦਿਨਾਂ ਬਾਅਦ ਲੈਨੋ (ਪਾਈਰੀਪ੍ਰੋਕਸੀਫੇਨ) 500 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। 

ਲੈਨੋ ਅਤੇ ਉਬੇਰੋਨ ਚਿੱਟੀ ਮੱਖੀ ਦੇ ਬੱਚਿਆਂ ਲਈ ਜ਼ਿਆਦਾ ਅਸਰਦਾਰ ਹਨ, ਇਹਨਾਂ ਕੀਟਨਾਸ਼ਕਾਂ ਦਾ ਅਸਰ ਦੇਖਣ ਲਈ 5-7 ਦਿਨਾਂ ਦਾ ਇੰਤਜ਼ਾਰ ਕਰੋ।

ਖੇਤੀ ਮੰਤਰੀ ਖੇਤਾਂ ਵਿਚ, ਕਿਹਾ ਕਿਸਾਨਾਂ ਦੇ ਨਾਲ ਖੜੀ ਹੈ ਸਰਕਾਰ

          ਬਠਿੰਡਾ, 12 ਜੁਲਾਈ : ਨਰਮੇ ਤੇ ਚਿੱਟੇ ਮੱਛਰ White Fly ਤੇ ਗੁਲਾਬੀ ਸੂੰਡੀ Pink Bollworm ਦੇ ਅਸਰ ਵਿਚ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ Kuldeep Singh Dhaliwal ਅੱਜ ਖੇਤਾਂ ਵਿਚ ਵਿਖਾਈ ਦਿੱਤੇ। 


ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ Bathinda ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਜੋਧਪੁਰ ਰੋਮਾਣਾ, ਫੁੱਲੋ ਮਿੱਠੀ, ਪੱਕਾ ਕਲਾਂ, ਦੁਨੇਵਾਲਾ, ਤਰਖਾਣਵਾਲੇ ਅਤੇ ਗੁਰੂਸਰਸੈਣੇ ਵਾਲਾ ਦੇ ਖੇਤਾਂ ਚ ਨਰਮੇ ਦੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਸਰਵੇਖਣ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਰਮਾ ਪੱਟੀ ਦੇ ਕਿਸਾਨਾਂ  Farmers ਨੂੰ ਧੋਖੇ ਵਿੱਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ Seed ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ। 

          ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ Crop ਦਾ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵਲੋਂ ਉਨ੍ਹਾਂ ਦੇ ਧਿਆਨ ਚ ਲਿਆਉਣ ਤੇ ਕਈ ਦਵਾਈ ਵਿਕਰੇਤਾਵਾਂ ਵਲੋਂ ਕਿਸਾਨਾਂ ਨੂੰ ਲੋੜੀਂਦੀ ਇੱਕ ਵਸਤੂ ਦੇ ਨਾਲ ਕਈ ਹੋਰ ਜਬਰੀ ਵਸਤੂਆਂ ਵੀ ਖ਼ਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ, ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਅਜਿਹੇ ਵਿਕਰੇਤਾਵਾਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਦਾ ਲਾਇਸੰਸ ਰੱਦ ਕੀਤਾ ਜਾਵੇ।

          ਇਸ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ State Government  ਕਿਸਾਨਾਂ ਦੀ ਭਲਾਈ ਲਈ ਹਰੇਕ ਪੱਖ ਤੋਂ ਉਨ੍ਹਾਂ ਨਾਲ ਚੱਟਾਨ ਵਾਂਗ ਨਾਲ ਖੜ੍ਹੀ ਹੈ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਨਿਯੁਕਤ ਕੀਤੀਆਂ ਟੀਮਾਂ ਵਲੋਂ ਮੁੜ 28 ਜੁਲਾਈ July ਨੂੰ ਨਰਮੇ ਦੀ ਫ਼ਸਲ ਨਾਲ ਸਬੰਧਤ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਜਾਵੇਗਾ।

          ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵਲੋਂ ਤਿੰਨ ਮੈਂਬਰੀ ਫਲਾਇੰਗ ਸਕਿਊਅਡ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਲਦ ਹੈਲਪ ਲਾਇਨ Helpline No  ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਬਣਾਈ ਗਈਆਂ ਵੱਖ-ਵੱਖ 230 ਟੀਮਾਂ ਵਲੋਂ ਅੱਜ 757 ਥਾਵਾਂ ਤੇ ਜਾ ਕੇ ਨਰਮੇ ਦੀ ਫ਼ਸਲ ਦਾ ਸਰਵੇਖਣ Survey ਕੀਤਾ ਗਿਆ, ਜਿਸ ਵਿੱਚ 370 ਥਾਵਾਂ ਤੇ ਚਿੱਟਾ ਮੱਛਰ ਤੇ 14 ਥਾਵਾਂ ਤੇ ਨਾ ਮਾਤਰ ਗੁਲਾਬੀ ਸੁੰਡੀ ਦਾ ਅਸਰ ਦੇਖਣ ਨੂੰ ਮਿਲਿਆ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੋਈ ਵੀ ਵਿਕਰੇਤਾ ਨਕਲੀ ਕੀਟਨਾਸ਼ਕ ਦਵਾਈ ਜਾਂ ਨਿਰਧਾਰਤ ਰੇਟਾਂ ਤੋਂ ਵੱਧ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

          ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿੱਚ ਕੈਬਨਿਟ ਮੰਤਰੀ ਵਲੋਂ ਮਾਲਵਾ ਪੱਟੀ ਦੇ ਨਰਮਾ ਬਿਜਾਈ ਕਰਨ ਵਾਲੇ 7 ਜ਼ਿਲ੍ਹਿਆਂ ਬਠਿੰਡਾ ਤੋਂ ਇਲਾਵਾ ਮਾਨਸਾ Mansa, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ Fazilka , ਬਰਨਾਲਾ, ਫ਼ਰੀਦਕੋਟ ਤੇ ਸੰਗਰੂਰ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ।    

Monday, July 11, 2022

ਨਿੰਬੂ ਜਾਤੀ ਫਲ, ਅੰਬ, ਲੀਚੀ, ਅਮਰੂਦ, ਲੁਕਾਠ, ਬੇਰ ਅਤੇ ਪਪੀਤੇ ਦੇ ਬਾਗਾਂ ਦੀ ਲਵਾਈ ਲਈ ਢੁੱਕਵਾਂ ਸਮਾਂ

ਬਰਸਾਤ ਰੁੱਤ Rainy Season ਸਦਾਬਹਾਰ ਫ਼ਲਦਾਰ ਬੂਟਿਆਂ Fruit Plants ਜਿਵੇਂ ਕਿ ਨਿੰਬੂ ਜਾਤੀ Citrus, Kinnow ਅੰਬ, Mango ਲੀਚੀ, ਅਮਰੂਦ, ਲੁਕਾਠ, ਬੇਰ ਅਤੇ ਪਪੀਤੇ ਦੇ ਬਾਗਾਂ ਦੀ ਲਵਾਈ ਲਈ ਢੁੱਕਵੀਂ ਹੈ। ਬਾਗਬਾਨੀ ਵਿਭਾਗ ਅਬੋਹਰ Horticulture Department ਦੇ ਡਿਪਟੀ ਡਾਇਰੈਕਟਰ ਸ੍ਰੀ ਮਲਕੀਤ ਸਿੰਘ ਨੇ ਕਿਹਾ ਹੈ ਕਿ ਜ਼ੇਕਰ ਇਹ ਪੌਦੇ ਲਗਾਉਣੇ ਹਨ ਤਾਂ ਹੁਣ ਲਗਾਏ ਜਾ ਸਕਦੇ ਹਨ। 


ਉਨ੍ਹਾਂ ਨੇ ਬਾਗਬਾਨਾਂ ਨੂੰ ਸਲਾਹ ਦਿੱਤੀ ਹੈ ਕਿ ਭਾਰੀਆਂ ਬਾਰਸ਼ਾਂ ਕਾਰਨ ਕਈ ਵਾਰ ਬਾਗਾਂ ਵਿੱਚ ਜ਼ਿਆਦਾ ਪਾਣੀ ਖੜਾ ਹੋ ਜਾਂਦਾ ਹੈ, ਇਹ ਵਾਧੂ ਪਾਣੀ Water ਬਾਗਾਂ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ, ਕਿਉਂਕਿ ਇਹ ਵਾਧੂ ਖੜਾ ਪਾਣੀ ਬੂਟਿਆਂ ਦਾ ਨੁਕਸਾਨ ਕਰ ਸਕਦਾ ਹੈ।

ਡਿਪਟੀ ਡਾਇਰੈਕਟਰ ਨੇ ਕਿਹਾ ਕਿ ਖਾਲੀ ਜ਼ਮੀਨ ਤੇ ਅੰਤਰ ਫਸਲਾਂ Inter Cropping ਦੀ ਕਾਸਤ ਅਤੇ ਹਰੀ ਖਾਦ ਲਈ ਸਾਉਣੀ kharif ਦੀਆਂ ਫ਼ਲੀਦਾਰ ਫ਼ਸਲਾਂ ਜਿਵੇਂ ਕਿ ਮੂੰਗੀ, ਮਾਂਹ, ਜੰਤਰ ਆਦਿ ਬੀਜ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਨਾਖਾਂ ਦੇ ਫ਼ਲਾਂ ਨੂੰ ਬਗੈਰ ਟਾਹਣੀਆਂ ਦੀ ਟੁੱਟ-ਭੱਜ ਦੇ ਤੋੜਨਾ ਚਾਹੀਦਾ ਹੈ। ਬੇਰਾਂ ਦੇ ਪੂਰੇ ਤਿਆਰ ਦਰਖ਼ਤਾਂ ਨੂੰ 500 ਗ੍ਰਾਮ ਯੂਰੀਆ urea ਪ੍ਰਤੀ ਬੂਟਾ ਇਸ ਮਹੀਨੇ ਪਾ ਦੇਣਾ ਚਾਹੀਦਾ ਹੈ। ਕਿੰਨੂ ਵਿੱਚ ਝਾੜ ਅਤੇ ਫਲਾਂ ਦੀ ਗੁਣਵੱਤਾ ਸੁਧਾਰਨ ਲਈ ਪੋਟਾਸ਼ੀਅਮ ਨਾਈਟ੍ਰੇਟ (1.0 ਪ੍ਰਤੀਸ਼ਤ) ਦਾ ਛਿੜਕਾਅ ਕਰਨਾ ਚਾਹੀਦਾ ਹੈ। ਚੂਨੇ ਦੀ ਕਲੀ ਤਣੇ ਦੁਆਲੇ ਦੂਸਰੀ ਵਾਰ ਫੇਰ ਦਿਓ ਕਿਉਂਕਿ ਅਜਿਹਾ ਕਰਨ ਨਾਲ ਤਣਾ ਗਰਮੀ Heat wave ਤੋਂ ਬਚਿਆ ਰਹੇਗਾ। ਨਿੰਬੂ ਜਾਤੀ ਦੇ ਕੀੜਿਆਂ ਦੀ ਰੋਕਥਾਮ ਲਈ 200 ਮਿ.ਲਿ. ਕਰੋਕੋਡਾਇਲ/ਕੰਨਫੀਡੋਰ 17.8 ਐਸ ਐਲ (ਇਮਿਡਾਕਲੋਪਰਡਿ) ਜਾਂ 160 ਗ੍ਰਾਮ ਐਕਟਾਰਾ (ਥਾਇਆਮੈਥਾਕਸਮ) ਨੂੰ 500 ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰੋ। ਇਹ ਘੋਲ ਇੱਕ ਏਕੜ ਦੇ ਪੂਰੇ ਤਿਆਰ ਬਾਗ ਲਈ ਕਾਫ਼ੀ ਹੈ।

ਸ੍ਰ ਮਲਕੀਤ ਸਿੰਘ ਨੇ ਕਿਹਾ ਕਿ ਅੰਗੂਰਾਂ ਦੇ ਬੂਟਿਆਂ ਨੂੰ ਕੋਹੜ ਦੇ ਰੋਗ ਤੋਂ ਬਚਾਉਣ ਲਈ ਜੁਲਾਈ ਦੇ ਪਹਿਲੇ ਅਤੇ ਅਖੀਰਲੇ ਹਫਤੇ ਵਿੱਚ ਬੋਰਡੋ ਮਿਸ਼ਰਣ (2:2:250) ਦਾ ਛਿੜਕਾਅ 500 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ। ਅਮਰੂਦਾਂ ਵਿੱਚ ਫਲ ਦੀ ਮੱਖੀ ਦੀ ਰੋਕਥਾਮ ਲਈ ਜੁਲਾਈ ਦੇ ਪਹਿਲੇ ਹਫਤੇ ਪੀ ਏ ਯੂ ਫਰੂਟ ਫਲਾਈ ਟਰੈਪ (16 ਟਰੈਪ ਪ੍ਰਤੀ ਏਕੜ) ਲਗਾਉ ਅਤੇ ਲੋੜ ਪੈਣ ਤੇ ਦੁਬਾਰਾ ਲਾਓ। ਬਾਗਾਂ ਵਿੱਚ ਫਲ ਦੀ ਮੱਖੀ ਗ੍ਰਸਤ ਫਲਾਂ ਨੂੰ ਲਗਾਤਾਰ ਇਕੱਠਾ ਕਰਕੇ ਦਬਾਉਂਦੇ ਰਹੋ। ਬਰਸਾਤ ਰੁੱਤ ਦੇ ਅਮਰੂਦਾਂ ਨੂੰ ਫ਼ਲ ਦੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਪੂਰੇ ਵੱਡੇ ਪਰ ਸਖਤ ਹਰੇ ਫ਼ਲਾਂ ਚਿੱਟੇ ਰੰਗ ਦੇ ਨਾਨ-ਵੂਵਨ ਲਿਫ਼ਾਫ਼ਿਆਂ ਨਾਲ ਢਕਿਆ ਜਾ ਸਕਦਾ ਹੈ ।   

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਨਿੰਬੂ ਅਤੇ ਅੰਗੂਰਾਂ ਵਿੱਚ ਮਿੱਲੀਬੱਗ ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਪੱਤਿਆਂ ਦੇ ਹੇਠਲੇ ਪਾਸੇ, ਨਰਮ ਸ਼ਾਖਾਵਾਂ, ਜ਼ਮੀਨ ਨਾਲ ਛੂੰਹਦੀਆਂ ਟਹਿਣੀਆਂ ਤੇ ਫਲਾਂ ਦੀ ਜਾਂਚ ਕਰਦੇ ਰਹੋ। ਬਾਗਾਂ ਨੂੰ ਸਾਫ-ਸੁਥਰਾ ਰੱਖਣ ਲਈ ਨਦੀਨਾਂ ਅਤੇ ਘਾਹ ਦੀ ਰੋਕਥਾਮ ਕਰੋ। ਦਰੱਖਤ ਦੀਆਂ ਟਹਿਣੀਆਂ ਦੀ ਕਾਂਟ-ਛਾਂਟ ਇਸ ਢੰਗ ਨਾਲ ਕਰੋ ਕਿ ਉਹ ਜ਼ਮੀਨ ਨੂੰ ਨਾ ਲੱਗਣ। ਹਮਲੇ ਹੇਠ ਆਈਆਂ ਟਹਿਣੀਆਂ ਨੂੰ ਕੱਟ ਕੇ ਨਸਟ ਕਰ ਦਿਉ।ਬਾਗਾਂ ਚੋਂ ਕੀੜੀਆਂ/ਕਾਢਿਆਂ ਦੇ ਭੌਂਣ ਨਸ਼ਟ ਕਰੋ। ਨਿੰਬੂ ਜਾਤੀ ਦੇ ਟਾਹਣੀਆਂ ਸੁੱਕਣ ਦੇ ਰੋਗ, ਸਕੈਬ ਅਤੇ ਕੋਹੜ ਰੋਗ ਨੂੰ ਰੋਕਣ ਲਈ ਬੋਰਡੋ ਮਿਸ਼ਰਣ ਦਾ ਛਿੜਕਾਅ 15 ਦਿਨਾਂ ਦੇ ਵਕਫ਼ੇ ਤੇ ਕਰੋ। ਨਿੰਬੂ ਜਾਤੀ ਦੇ ਪੈਰੋਂ ਗਲਣ ਦੇ ਰੋਗ (ਫ਼ਾਈਟਪਥੋਰਾ ਰੋਗ) ਦੀ ਰੋਕਥਾਮ ਲਈ ਬੂਟਿਆਂ ਦੀ ਛੱਤਰੀ ਹੇਠ ਜਮੀਨ ਅਤੇ ਮੁੱਖ ਤਣਿਆਂ ਉੱਪਰ 50 ਮਿਲੀਲਿਟਰ ਸੋਡੀਅਮ ਹਾਈਪੋਕਲੋਰਾਈਟ (5%) ਨੂੰ 10 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਬੂਟਾ ਪਾਇਆ ਜਾ ਸਕਦਾ ਹੈ।


    

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...