All about Agriculture, Horticulture and Animal Husbandry and Information about Govt schemes for Farmers
Friday, October 14, 2022
ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: ਮੁੱਖ ਮੰਤਰੀ
Friday, September 30, 2022
ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ
-ਕੱਚੇ ਗੰਨੇ ਦੀ ਪਿੜਾਈ ਤੋਂ ਕੀਤਾ ਜਾਵੇ ਗੁਰੇਜ਼ : ਮੁੱਖ ਖੇਤੀਬਾੜੀ ਅਫ਼ਸਰ
ਹੁਸ਼ਿਆਰਪੁਰ, 30 ਸਤੰਬਰ:
ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 25000 ਹੈਕਟੇਅਰ ਰਕਬੇ ’ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਗੰਨੇ ਦੀ ਕਾਸ਼ਤ ਵਿੱਚ ਮੋਹਰੀ ਹੈ। ਗੁੜ ਅਤੇ ਸ਼ੱਕਰ ਦੇ ਮਿਆਰੀ ਉਤਪਾਦਨ ਅਤੇ ਇਸ ਦੀ ਗਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਮੂਹ ਬੇਲਣਾਂ ਮਾਲਕਾਂ ਨੂੰ ਗੁੜ ਅਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਘਟੀਆ ਕੁਆਲਿਟੀ ਦੀ ਖੰਡ ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਇਸ ਦੀ ਮਿਆਰੀ ਉਪਲਬੱਧਤਾ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਉਨ੍ਹਾਂ ਦੀਆਂ ਫੂਡ ਸੇਫਟੀ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਬੇਲਣਿਆਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕਿਸੇ ਵੀ ਬੇਲਣੇ ’ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਮੀਕਲ ਜਾਂ ਕੋਈ ਹੋਰ ਅਜਿਹੇ ਪਦਾਰਥ ਪਾਏ ਜਾਂਦੇ ਹਨ ਤਾਂ ਅਜਿਹੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਗੰਨੇ ਦੀ ਪਿੜਾਈ ਦਾ ਸੀਜ਼ਨ ਨੇੜੇ ਹੋਣ ਕਾਰਨ ਜ਼ਿਲ੍ਹੇ ਵਿੱਚ ਗੁੜ ਅਤੇ ਸ਼ੱਕਰ ਉਤਪਾਦਨ ਲਈ ਲੱਗੇ ਬੇਲਣਿਆਂ ਵਲੋਂ ਗੰਨੇ ਦੀ ਪਿੜਾਈ ਨੂੰ ਕੇਵਲ ਮਿੱਲਾਂ ਚੱਲਣ ’ਤੇ ਹੀ ਸ਼ੁਰੂ ਕਰਨ ਸਬੰਧੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਮਿਆਰੀ ਗੁੜ ਅਤੇ ਸ਼ੱਕਰ ਦੇ ਉਤਪਾਦਨ ਲਈ ਕੱਚੇ ਗੰਨੇ ਦੀ ਅਗੇਤੀ ਪਿੜਾਈ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਗੰਨੇ ਤੋਂ ਮਿਆਰੀ ਗੁੜ ਅਤੇ ਸ਼ੱਕਰ ਤਿਆਰ ਕਰਕੇ ਆਪਣੀ ਉਪਜ ਦਾ ਪ੍ਰੋਸੈਸਿੰਗ ਦੇ ਨਾਲ ਮੰਡੀਕਰਨ ਕਰਕੇ ਆਮਦਨ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ।
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ
ਹੁਸ਼ਿਆਰਪੁਰ, 30 ਸਤੰਬਰ :
ਕ੍ਰਿਸ਼ੀ ਵਿਗਿਆਨ ਕੇਂਦਰ, (KVK) ਬਾਹੋਵਾਲ,
ਹੁਸ਼ਿਆਰਪੁਰ ਵੱਲੋਂ ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੂਮੈਨ, ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਨਰਿੰਦਰ ਕੌਰ ਘੁੰਮਣ ਨੇ ਆਏ ਮਹਿਮਾਨਾਂ ਤੇ ਮਾਹਿਰਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸੱਭ ਤੋਂ ਮਹੱਤਵਪੂਰਣ ਲੋੜ ਹੈ ਅਤੇ ਇਸ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਉਨ੍ਹਾਂ ਕੇ.ਵੀ.ਕੇ. ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ, ਡਾ. ਮਨਿੰਦਰ ਸਿੰਘ ਬੌੰਸ, ਉਪ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਕਿਰਸਾਨੀ ਪ੍ਰਤੀ ਸੇਵਾਵਾਂ ਬਾਰੇ ਚਾਨਣਾ ਪਾਇਆ। ਉਹਨਾਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਬਾਬਤ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ.ਬੌਂਸ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਜਰੂਰਤ ਹੈ। ਉਹਨਾਂ ਨੇ ਪਰਾਲੀ ਦੀ ਖੁੰਬ ਉਤਪਾਦਨ, ਪਸ਼ੂ ਆਹਾਰ ਵਜੋਂ, ਕਾਗਜ ਉਦਯੋਗ ਵਿੱਚ, ਮਲਚ ਲਈ, ਬਾਇਉ ਗੈਸ ਪਲਾਂਟ ਵਿੱਚ ਵਰਤੋਂ ਅਤੇ ਊੁਰਜਾ ਵਜੋਂ ਵਰਤੋਂ ਬਾਰੇ ਵੀ ਚਾਨਣਾ ਪਾਇਆ।
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ, ਰੰਗੋਲੀ ਅਤੇ ਪੇਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਵਿਦਿਆਰਥੀਆਂ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਨਾਲ ਵਾਤਾਵਰਣ, ਜ਼ਮੀਨ ਦੀ ਸਿਹਤ ਅਤੇ ਮਨੁੱਖਤਾ ਤੇ ਬੁਰੇ ਪ੍ਰਭਾਵ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਦੇ ਖੇਤੀਬਾੜੀ ਇਜੀਨੀਅਰਿੰਗ ਦੇ ਮਾਹਿਰ, ਡਾ. ਅਜੈਬ ਸਿੰਘ, ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ, ਹੁਸ਼ਿਆਰਪੁਰ ਤੋਂ ਡਾ. ਰਕੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਪਸਾਰ ਸਾਇੰਸਦਾਨ (ਕੀਟ ਵਿਗਿਆਨ) ਤੇ ਡਾ. ਇੰਦਰਾ ਦੇਵੀ, ਜ਼ਿਲ੍ਹਾ ਪਸਾਰ ਸਾਇੰਸਦਾਨ (ਫਲ ਵਿਗਿਆਨ) ਅਤੇ ਡਾ. ਜਵੰਤ ਕੌਰ, ਮੁਖੀ, ਜੂਆਲਜੀ ਵਿਭਾਗ ਤੇ ਕਾਲਜ ਦੇ ਹੋਰ ਅਧਿਆਪਕਾਂ ਦੀ ਦੇਖ-ਰੇਖ ਅਧੀਨ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।
ਡਾ. ਰਜਿੰਦਰ ਕੌਰ ਰੰਧਾਵਾ, ਡੀਨ, ਗੁਰੂ ਤੇਗ ਬਹਾਦਰ ਖਾਲਸਾ ਐੇਜੁਕੇਸ਼ਨ ਟਰੱਸਟ, ਦਸੂਹਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਭਰਵੀਂ ਸ਼ਮੂਲੀਅਤ ਲਈ ਵੀ ਸਲਾਹਿਆ।
ਡਾ. ਰੁਪਿੰਦਰ ਕੌਰ ਗਿੱਲ, ਸਹਾਇਕ ਪ੍ਰੋਫੈਸਰ (ਪੰਜਾਬੀ), ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੂਮੈਨ, ਦਸੂਹਾ ਵੱਲੋਂ ਬਖੂਬੀ ਨਾਲ ਸਟੇਜ ਅਤੇ ਸਾਰੇ ਪ੍ਰੋਗਰਾਮ ਦਾ ਸੰਚਾਲਣ ਕੀਤਾ ਗਿਆ। ਅੰਤ ਵਿੱਚ ਡਾ. ਸੁਮਨਜੀਤ ਕੌਰ, ਇੰਚਾਰਜ, ਡਾ. ਐਮ. ਐਸ. ਰੰਧਾਵਾ ਫਲ ਖੋਜ ਕੇਂਦਰ, ਗੰਗੀਆਂ ਨੇ ਕਾਲਜ ਪ੍ਰਸ਼ਾਸ਼ਣ, ਪਹੁੰਚੇ ਮਾਹਿਰਾਂ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਤੇ ਰਸਮੀ ਤੌਰ ’ਤੇ ਧੰਨਵਾਦ ਕੀਤਾ।
Friday, September 16, 2022
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 7 ਨਵੰਬਰ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਪਰਾਲੀ ਜਲਾਉਣ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਖੇਤੀਬਾੜੀ ਵਿਭਾਗ ਨੂੰ ਕੰਟਰੋਲ ਰੂਮ ਸਥਾਪਿਤ ਕਰਨ ਦਾ ਫੈਸਲਾ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਦਿੱਤਾ ਸੱਦਾ
ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਨੂੰ ਰੋਕਣ ਲਈ ਡੀ.ਸੀ. ਅਤੇ ਐਸ.ਐਸ.ਪੀ. ਨੂੰ ਨਿਯਮਤ ਤੌਰ ‘ਤੇ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ, 17 ਸਤੰਬਰ:
ਪੰਜਾਬ ਸਰਕਾਰ ਨੇ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪਿ੍ੰਟ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਨੂੰ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ ਜਿਵੇਂ ਡੀਕੰਪੋਜਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ ਕਾਗਜੀ ਖਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ। ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।
ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ‘ਤੇ ਨਜਰ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਹੁਕਮ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲਾ ਸਿਵਲ ਅਤੇ ਪੁਲਿਸ ਪ੍ਰਸਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਕਿਹਾ।
ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਨ.ਐਸ.ਐਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।
ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਹੈਪੀ ਸੀਡਰ ਮਸੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨਾਂ ਦੀ ਵਰਤੋਂ ਛੋਟੇ ਕਿਸਾਨ ਮੁਫਤ ਵਿੱਚ ਕਰ ਸਕਦੇ ਹਨ। ਉਨਾਂ ਦੱਸਿਆ ਕਿ ਬਲਾਕ ਪੱਧਰ ‘ਤੇ ਪਹਿਲਾਂ ਹੀ ਤਕਰੀਬਨ 2-5 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਲਗਭਗ 10 ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਸੀ.ਐਸ. ਖੇਤੀਬਾੜੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਸਮੂਹ ਜ਼ਿਲਾ ਖੇਤੀਬਾੜੀ ਅਧਿਕਾਰੀ ਹਾਜਰ ਸਨ।
Thursday, September 1, 2022
ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼
ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ
ਮਿਲਕਫੈੱਡ ਨੂੰ ਹੋਰ ਸੂਬਿਆਂ ਤੇ ਵਿਦੇਸ਼ਾਂ ਵਿਚ ਵੀ ਮੰਡੀਕਰਨ ਦੀਆਂ ਸੰਭਾਵਨਾ ਤਲਾਸ਼ਣ ਲਈ ਆਖਿਆ
ਚੰਡੀਗੜ੍ਹ, 1 ਸਤੰਬਰ
ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ।
‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ।
ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ ਸਗੋਂ ਦੇਸ਼ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ਼ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ 'ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ।
ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਨੀਲਕੰਠ ਐਸ. ਅਵਧ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਅਤੇ ਹੋਰ ਵੀ ਹਾਜ਼ਰ ਸਨ।
Wednesday, August 31, 2022
Monday, August 22, 2022
Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking
Fazilka : ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ *•ਮੁੱਖ ਮੰਤਰੀ ਭਗਵੰਤ ਸਿੰਘ ਮਾਨ ...