Wednesday, October 19, 2022

28 ਅਕਤੂਬਰ ਤੋਂ 17 ਨਵੰਬਰ ਤੱਕ ਨਹਿਰ ਬੰਦੀ ਆਉਣ ਦੀ ਸੰਭਾਵਨਾ

 ਹਾੜੀ ਦੀ ਫਸਲ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਰਜਬਾਹੇ/ਮਾਈਨਰਾਂ ਦੀ ਸਫਾਈ ਲਈ ਹੋਵੇਗੀ ਨਹਿਰ ਬੰਦੀਕਾਰਜਕਾਰੀ ਇੰਜੀਨੀਅਰ

ਲੋਕਾਂ ਨੂੰ ਜ਼ਰੂਰਤ ਅਨੁਸਾਰ ਪਾਣੀ ਭੰਡਾਰ ਕਰਨ ਦੀ ਕੀਤੀ ਅਪੀਲ


ਫਰੀਦਕੋਟ 19 ਅਕਤੂਬਰ () ਬਠਿੰਡਾ ਨਹਿਰ ਮੰਡਲ ਵਿੱਚ ਬਠਿੰਡਾ ਬਰਾਂਚ ਮਿਤੀ 28 ਅਕਤੂਬਰ ਤੋਂ 17 ਨਵੰਬਰ ,2022 ਤੱਕ ਹਾੜੀ ਦੀ ਫਸਲ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਨਹਿਰਾਂ/ਰਜਬਾਹੇ/ਮਾਈਨਰਾਂ ਦੀ ਸਫਾਈ/ਰਿਪੇਅਰ ਕੀਤੀ ਜਾਣੀ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਬਠਿੰਡਾ ਨਹਿਰ ਮੰਡਲ ਸ੍ਰੀ ਗੁਰਸਾਗਰ ਸਿੰਘ ਚਾਹਲ ਨੇ ਦਿੱਤੀ।



ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਾੜੀ ਦੀ ਫਸਲ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਰਜਬਾਹੇ ਮਾਈਨਰਾਂ ਦੀ ਸਫਾਈ ਕੀਤੀ ਜਾਣੀ ਹੈਇਸ ਲਈ ਉਨ੍ਹਾਂ ਆਮ ਲੋਕਾਂਕਿਸਾਨਾਂ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਬਰਾਂਚ ਅਧੀਨ ਪੈਂਦੇ ਪਿੰਡਾਂ/ਸ਼ਹਿਰਾਂ ਦੇ ਵਾਟਰ ਵਰਕਸਾਂ ਦੇ ਪਾਣੀ ਵਾਲੇ ਟੈਂਕ ਦੇ ਭੰਡਾਰ ਯੋਗ ਮਾਤਰਾ ਵਿੱਚ ਵਰਤ ਲਏ ਜਾਣ ਤਾਂ ਜ਼ੋ  ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ।


Monday, October 17, 2022

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਬਚਾਉਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ ਜ਼ਿਲ੍ਹੇ ਦਾ ਅਗਾਂਹਵਧੂ ਕਿਸਾਨ ਲਖਬੀਰ ਸਿੰਘ

                ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜਿੱਥੇ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਲੱਗ ਨਾ ਲਗਾਉਣ ਦੀ ਥਾਂ ਖੇਤਾਂ ਵਿੱਚ ਵਾਹੁਣ ਜਾਂ ਫਿਰ ਗੱਠਾ ਬਣਾ ਕੇ ਜਮੀਨ ਵਿੱਚੋਂ ਕੱਢਣ ਤੋਂ ਬਾਅਦ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਅਗਾਂਹਵਧੂ ਕਿਸਾਨ ਲਖਬੀਰ ਸਿੰਘ ਪਿੰਡ ਪੱਟੀ ਪੂਰਨ ਵੱਲੋਂ ਆਪਣੇ ਪਿੰਡ ਵਾਸੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ ਅਤੇ ਆਪਣੇ 45 ਏਕੜ ਖੇਤ ਵਿਚਲੀ ਝੋਨੇ ਦੀ ਪਰਾਲੀ ਨੂੰ ਬੇਲਰ ਮਸੀਨ ਰਾਹੀਂ ਗੱਠਾਂ ਬੰਨ੍ਹ ਕੇ ਬਾਹਰ ਕੱਢ ਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ।


        ਅਗਾਂਹਵਧੂ ਕਿਸਾਨ ਲਖਬੀਰ ਸਿੰਘ ਨੇ ਦੱਸਿਆ ਕਿ ਸਾਲ 2014 ਤੋਂ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਉਹ ਆਪਣੀ ਕਣਕ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਂਦਾ। ਉਨ੍ਹਾਂ ਕਿਹਾ ਕਿ ਉਹ ਆਪਣੀ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਤੂੜੀ ਬਣਾ ਕੇ ਬਾਕੀ ਬਚੀ ਆਪਣੇ ਖੇਤਾਂ ਵਿੱਚ ਵਾਹ ਦਿੰਦਾ ਹੈ ਇਸੇ ਤਰ੍ਹਾਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਫੈਕਟਰੀ ਵਿੱਚ ਭੇਜ ਦਿੰਦਾ ਹੈ। ਕਿਸਾਨ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਇਸ ਤੋਂ ਪੈਦਾ ਹੋਏ ਧੂੰਏ ਨਾਲ ਨਾ ਸਿਰਫ ਵਾਤਾਵਰਨ ਹੀ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਅਨੇਕਾਂ ਸੜਕੀ ਦੁਰਘਟਨਾਵਾਂ ਵੀ ਪੈਦਾ ਹੁੰਦੀਆਂ ਹਨ। ਸਾਨੂੰ ਸਾਰਿਆਂ ਨੂੰ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਗੱਠਾ ਬਣਾ ਕੇ ਖੇਤਾਂ ਵਿੱਚ ਬਾਹਰ ਕੱਢ ਕੇ ਜ਼ਮੀਨ ਵਾਹੁਣੀ ਚਾਹੀਦੀ ਹੈ। ਇਸ ਤਰ੍ਹਾਂ ਕਰਨ ਨਾਲ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਅਤੇ ਜਮੀਨ ਵਿਚਲੇ ਮਿੱਤਰ ਕੀੜੇ ਵੀ ਨਸਟ ਨਹੀਂ ਹੋਣਗੇ ਅਤੇ ਸਾਡੀ ਅਗਲੀ ਫਸਲ ਦਾ ਝਾੜ ਵੀ ਵਧੇਗਾ। 

ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਰਾਜਿੰਦਰ ਕੰਬੋਜ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ  ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ।

ਹਾੜ੍ਹੀ 2022-23 ਲਈ ਕਣਕ ਦੇ ਬੀਜ ਦੀ ਸਬਸਿਡੀ ਦੀ ਪਾਲਿਸੀ ਜਾਰੀ

ਇਸ ਸਬੰਧੀ ਵੀਡੀਓ ਵੇਖਣ ਲਈ ਇੱਥੇ ਕਲਿੱਕ ਕਰੋ

ਫਾਜਿ਼ਲਕਾ, 17 ਅਕਤੂਬਰ ( ) - ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ ਤੇ ਸਬਸਿਡੀ ਦੇਣ ਲਈ ਪਨਸੀਡ ਨੂੰ ਰਾਜ ਬੀਜ ਨੋਡਲ ਏਜੰਸੀ ਘੋਸ਼ਿਤ ਕੀਤਾ ਗਿਆ ਹੈੈ ਅਤੇ ਕਣਕ ਦੇ ਬੀਜ ਦੀ ਸਬਸਿਡੀ ਪਨਸੀਡ ਰਾਹੀਂ ਹੀ ਸਬੰਧਤ ਅਦਾਰਿਆਂ ਅਤੇ ਏਜੰਸੀਆਂ ਨੂੰ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਹਾੜੀ 2022-23 ਦੌਰਾਨ ਕਿਸਾਨ ਵੀਰਾਂ ਨੂੰ ਕਣਕ ਦਾ ਤਸਦੀਕਸ਼ੁਦਾ (ਸਰਟੀਫਾਈਡ) ਬੀਜ ਖਰੀਦ ਸਮੇਂ ਹੀ Subsidy ਦੀ ਰਕਮ ਘਟਾ ਕੇ ਦਿੱਤਾ ਜਾਵੇਗਾ ਅਤੇ ਸਬਸਿਡੀ ਦੀ ਰਕਮ


Punseed ਰਾਹੀਂ ਸਬੰਧਤ ਏਜੰਸੀਆਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ ।ਕਣਕ ਦੇ ਤਸਦੀਕਸ਼ੁਦਾ ਬੀਜ ਦੀ ਖਰੀਦ ਸਮੇਂ ਹੀ ਕਿਸਾਨਾਂ ਨੂੰ ਬੀਜ ਦੀ ਕੀਮਤ ਦਾ 50% ਜਾਂ ਵੱਧ ਤੋ ਵੱਧ 1000/-ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੀ ਰਕਮ ਘਟਾ ਕੇ ਦਿੱਤਾ ਜਾਵੇਗਾ ਅਤੇ ਇੱਕ ਕਿਸਾਨ ਨੂੰ ਵੱਧ ਤੋ ਵੱਧ 5 ਏਕੜ ਲਈ ਬੀਜ ਤੇ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਪਹਿਲ ਦੇ ਆਧਾਰ ਉੱਤੇ ਢਾਈ ਏਕੜ ਤੱਕ ਦੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਬਕਾਇਆ ਸਬਸਿਡੀ ਢਾਈ ਤੋ ਪੰਜ ਏਕੜ ਤੱਕ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਦੇ ਬੀਜ ਦੀ ਸਬਸਿਡੀ ਪ੍ਰਾਪਤ ਕਰਨ ਲਈ ਨਿਰਧਾਰਤ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ www.agri.punjab.gov.in  ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਜਿੰਦਰ ਕੰਬੋਜ਼ ਨੇ ਕਿਹਾ ਕਿ ਕਿਸਾਨ ਵੀਰ ਆਪਣੇ ਮੁਕੰਮਲ ਬਿਨੈ ਪੱਤਰ ਖੇਤੀਬਾੜੀ ਵਿਭਾਗ ਦੇ ਬਲਾਕ ਦਫਤਰਾਂ ਵਿੱਚ ਮਿਤੀ 26.10.2022 ਤੱਕ ਜਮ੍ਹਾ ਕਰਵਾ ਸਕਦੇ ਹਨ ਅਤੇ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਅਰਜੀਆਂ `ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ

ਅਤੇ ਵਿਭਾਗ ਦੇ ਬਲਾਕ ਪੱਧਰ ਦੇ ਅਧਿਕਾਰੀ ਯੋਗ ਪਾਈਆਂ ਅਰਜੀਆਂ ਵਾਲੇ ਕਿਸਾਨਾਂ ਨੂੰ ਤੁਰੰਤ ਪਰਮਿਟ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਬਲਾਕ ਵਿੱਚ ਅਲਾਟ ਕੀਤੀ ਗਿਣਤੀ ਤੋਂ ਵੱਧ ਬਿਨੈ ਪੱਤਰ ਪ੍ਰਾਪਤ ਹੁੰਦੇ ਹਨ ਤਾਂ ਡਰਾਅ ਆਫ਼ ਲਾਟਸ ਰਾਹੀਂ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕਿਸਾਨ ਕੇਵਲ ਪੰਜਾਬ ਰਾਜ ਬੀਜ ਪ੍ਰਮਾਨਣ ਸੰਸਥਾ ਵੱਲੋ ਰਜਿਸਟਰਡ ਕੀਤੇ ਸਰਕਾਰੀ/ਅਰਧ ਸਰਕਾਰੀ ਸੰਸਥਾਵਾਂ/ਸਹਿਕਾਰੀ ਅਦਾਰੇ ਜਿਵੇਂ ਕਿ ਪਨਸੀਡ ਜੋ ਕਿ ਰਾਜ ਬੀਜ ਨੋਡਲ ਏਜੰਸੀ ਤੋਂ ਇਲਾਵਾ ਐਨ.ਐਸ.ਸੀ., ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਰਿਭਕੋਂ, ਪੰਜਾਬ ਐਗੋ, ਆਈ.ਐਫ.ਐਫ.ਡੀ.ਸੀ./ ਇਫਕੋ,ਐਚ.ਆਈ.ਐਲ, ਨੈਫੈਡ, ਐਨ.ਐਫ.ਐਲ ਆਦਿ ਦੇ ਸੇਲ ਸੈਟਰਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਪਾਸੋਂ ਹੀ ਤਸਦੀਕਸ਼ੁਦਾ (ਸਰਟੀਫਾਈਡ) ਬੀਜ ਸਬਸਿਡੀ ਦੀ ਰਕਮ ਘਟਾ ਕੇ ਪ੍ਰਾਪਤ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪਰਮਿਟ ਦੇ ਆਧਾਰ ਤੇ ਬੀਜ ਖਰੀਦਣ ਉਪਰੰਤ ਕਿਸਾਨ ਤਸਦੀਕ ਸੁਦਾ ਬੀਜ ਦਾ ਬਿੱਲ ਅਤੇ ਕਣਕ ਦੇ ਬੀਜ ਵਾਲਾ ਸਰਟੀਫਿਕੇਸ਼ਨ ਟੈਗ ਸਬੰਧਤ ਖੇਤੀਬਾੜੀ ਬਲਾਕ ਦਫਤਰ,ਸਹਿਕਾਰੀ ਸਭਾਵਾਂ,ਰਜਿਸਟਰਡ ਡੀਲਰ, ਸੇਲ ਸੈਂਟਰ ਕੋਲ ਬੀਜ ਦੀ ਖਰੀਦ ਸਮੇਂ ਹੀ ਜਮ੍ਹਾਂ ਕਰਵਾਏਗਾ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਣਕ ਦੇ ਤਸਦੀਕੁਸਦਾ ਬੀਜ ਦੀ ਸਬਸਿਡੀ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ ਕੀਤੀਆਂ ਕਿਸਮਾਂ ਅਤੇ ਭਾਰਤ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਨਵੀਂਆਂ ਕਿਸਮਾਂ ਐਚ.ਡੀ.3086, ਉਨਤ ਪੀ.ਬੀ.ਡਬਲਯੂ 343,ਉਨਤ ਪੀ.ਬੀ.ਡਬਲਯੂ 550, ਪੀ.ਬੀ.ਡਬਲਯੂ 1 ਜਿੰਕ, ਪੀ.ਬੀ.ਡਬਲਯੂ 725, ਪੀ.ਬੀ.ਡਬਲਯੂ 677, ਡਬਲਯੂ ਐਚ 1105, ਪੀ.ਬੀ.ਡਬਲਯੂ 766, ਐਚ.ਡੀ. 3226, ਡੀ.ਬੀ.ਡਬਲਯੂ, 187, ਡੀ.ਬੀ.ਡਬਲਯੂ 222, ਡੀ.ਬੀ.ਡਬਲਯੂ 303 ਅਤੇ ਪਿਛੇਤੀ ਬਿਜਾਈ ਲਈ ਪੀ.ਬੀ.ਡਬਲਯੂ 752, ਪੀ.ਬੀ.ਡਬਲਯੂ 757, ਪੀ.ਬੀ.ਡਬਲਯੂ 771 ਅਤੇ ਬਰਾਨੀ ਹਾਲਾਤਾਂ ਲਈ ਪੀ.ਬੀ.ਡਬਲਯੂ 660 ਤੇ ਹੀ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦਾ ਸਰਟੀਫਾਈਡ ਬੀਜ ਲੈਣ ਸਰਕਾਰ ਵੱਲੋਂ ਨਿਯਤ ਸਮੇਂ ਦੇ ਅੰਦਰ ਅੰਦਰ ਆਪਣੀਆਂ ਦਰਖਾਸਤਾਂ ਬਲਾਕ ਪੱਧਰ ਦੇ ਦਫਤਰਾਂ ਵਿੱਚ ਜਮ੍ਹਾ ਕਰਵਾਉਣ ਤਾਂ ਜੋ ਕਣਕ ਦਾ ਬਿਜਾਈ ਸਮੇਂ ਸਿਰ ਕੀਤੀ ਜਾ ਸਕੇ।     

ਕਿਸਾਨਾਂ ਨੂੰ ਹਾੜੀ ਸੀਜ਼ਨ ਦੌਰਾਨ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਮਾਨਸਾ, 17 ਅਕਤੂਬਰ: 

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਹਾੜੀ ਦੇ ਸੀਜ਼ਨ ਦੋਰਾਨ ਫ਼ਸਲਾਂ ਦੀ ਬਿਜਾਈ ਲਈ ਲੋੜੀਦੀਆਂ ਖਾਦਾਂ ਅਤੇ ਡੀ.ਏ.ਪੀ. ਦੀ ਕੋਈ ਕਿੱਲਤ ਨਹੀਂ ਰਹੇਗੀ ਅਤੇ ਹਾੜੀ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸਪਲਾਈ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਖਾਦਾਂ ਦੀ ਨਿਰੰਤਰ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। 


ਉਨਾਂ ਦੱਸਿਆ ਕਿ ਹਾੜੀ 2022-23 ਦੀਆਂ ਫਸਲਾਂ ਲਈ ਜ਼ਿਲਾ ਮਾਨਸਾ ਦੇ ਕਿਸਾਨਾਂ ਨੂੰ 55000 ਮੀਟਰਕ ਟਨ ਯੂਰੀਆ ਅਤੇ 25000 ਮੀਟਰਕ ਟਨ ਡੀ.ਏ.ਪੀ. ਖਾਦ ਦੀ ਜਰੂਰਤ ਹੋਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਦਿੱਕਤ ਇਹ ਖਾਦਾਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਸਹਿਕਾਰਤਾ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਨਾਲ ਹਾੜੀ ਸੀਜ਼ਨ ਦੌਰਾਨ ਬਿਜਾਈ ਕੀਤੀ ਜਾਵੇ, ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇ ਅਤੇ ਫਸਲਾਂ ਦਾ ਝਾੜ ਵੀ ਚੰਗਾ ਮਿਲੇ। 

ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਕਈ ਵਾਰ ਖਾਦ ਵਿਕਰੇਤਾਵਾਂ ਵੱਲੋਂ ਖਾਦਾਂ ਨਾਲ ਬੇਲੋੜੀ ਖੇਤ ਸਮੱਗਰੀ ਕਿਸਾਨਾਂ ਨੂੰ ਨਾਲ ਲਗਾਕੇ ਦੇ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਜੇਕਰ ਕੋਈ ਵੀ ਖਾਦ ਵਿਕਰੇਤਾ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ।

Saturday, October 15, 2022

ਆਈ ਖੇਤ ਪੰਜਾਬ ਐਪ ਰਾਹੀਂ ਕਿਸਾਨ ਪਰਾਲੀ ਦੀ ਸੰਭਾਲ ਲਈ ਆਪਣੇ ਨੇੜੇ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ

ਫਾਜਿ਼ਲਕਾ, 15 ਅਕਤੂਬਰ


ਪੰਜਾਬ ਖਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਸ਼ੁ਼ੁਰੂ ਕੀਤੀ ਆਈ ਖੇਤ ਪੰਜਾਬ ਐਪ (I Khet Punjab App) ਰਾਹੀਂ ਕਿਸਾਨ ਪਰਾਲੀ ਦੀ ਸੰਭਾਲ ਲਈ ਆਪਣੇ ਨੇੜੇ ਕਿਰਾਏ ਤੇ ਉਪਬੱਧ ਮਸ਼ੀਨਾਂ Machines ਦੀ ਜਾਣਕਾਰੀ ਲੈ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਐਪ ਤੇ ਸਹਿਕਾਰੀ ਸਭਾਵਾਂ, ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ ਜਾਂ ਪ੍ਰਾਇਵੇਟ ਲੋਕਾਂ ਕੋਲ ਪਰਾਲੀ ਸੰਭਾਲ ਲਈ ਕਿਰਾਏ ਤੇ ਦੇਣ ਲਈ ਉਪਲਬੱਧ ਮਸ਼ੀਨਰੀ ਦੀ ਜਾਣਕਾਰੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਜਿੰਦਰ ਕੰਬੋਜ਼ Rajinder Kamboj ਨੇ ਦੱਸਿਆ ਕਿ ਇਸ ਐਪ ਨੂੰ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਕੇ ਕਿਸਾਨ ਓਟੀਪੀ ਰਾਹੀਂ ਆਪਣੇ ਵੇਰਵੇ ਦਰਜ ਕਰਕੇ ਲਾਗਇਨ ਕਰ ਸਕਦਾ ਹੈ। ਇਸਤੋਂ ਬਾਅਦ ਕਿਸਾਨ ਨੂੰ ਜ਼ੋ ਵੀ ਖੇਤੀ ਸੰਦ ਚਾਹੀਦਾ ਹੋਵੇ ਉਸਦੀ ਭਾਲ ਕਰ ਸਕਦਾ ਹੈ। ਜਿਸਤੇ ਐਪ ਉਸਨੂੰ ਕਿਸਾਨ ਦੇ ਆਸਪਾਸ (ਉਸਦੇ ਆਪਣੇ ਪਿੰਡ ਜਾਂ ਨੇੜੇ ਦੇ ਪਿੰਡਾਂ ਵਿਚ) ਕਿਰਾਏ ਤੇ ਸੰਦ ਉਪਲਬੱਧ ਕਰਵਾਉਣ ਵਾਲਿਆਂ ਦੇ ਫੋਨ ਨੰਬਰ ਸਮੇਤ ਵੇਰਵੇ ਉਪਲਬੱਧ ਕਰਵਾ ਦਿੰਦੀ ਹੈ ਜਿੱਥੋਂ ਕਿਸਾਨ ਵੀਰ ਸੰਦ ਲੈ ਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦੀ ਸੰਭਾਲ ਕਰ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਬਿਨ੍ਹਾਂ ਸਾੜੇ ਜ਼ੇਕਰ ਕਿਸਾਨ ਕਣਕ ਬੀਜਦੇ ਹਨ ਤਾਂ ਇਸ ਨਾਲ ਕਿਸਾਨਾਂ ਦੀ ਜਮੀਨ ਦੀ ਸਿਹਤ ਸੁਧਰਦੀ ਹੈ, ਝਾੜ ਵੱਧਦਾ ਹੈ ਅਤੇ ਵਾਤਾਵਰਨ ਨੂੰ ਵੀ ਕੋਈ ਨੁਕਸਾਨ ਨਹੀਂ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਦੀ ਵਰਤੋਂ ਕਰਕੇ ਆਪਣੇ ਆਸਪਾਸ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਅਤੇ ਉਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧਨ ਕਰਨ।

Friday, October 14, 2022

अबोहर किनू मंडी रेट अपडेट


तारीख:- 14-10-2022 

किनू टॉप रेट :- 21.00₹

किनू औसत भाव :- 17-20₹

किनू गोली :- 5-7₹

किनू मीडियम :- 8-10 ₹

आवक :- 1000 qt.

माल्टा टॉप रेट :- 30.00₹g

माल्टा औसत भाव :- 27-29₹

माल्टा गोली :- 10-12₹

माल्टा मीडियम :- 18-20₹

आवक :- 300qt.

ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: ਮੁੱਖ ਮੰਤਰੀ

ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਬਾਰੇ ਹਰਿਆਣਾ ਸਰਕਾਰ ਦੀ ਮੰਗ ਮੁੱਢੋਂ ਰੱਦ
ਹਰਿਆਣਾ ਨੂੰ ਪਹਿਲਾਂ ਹੀ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹੈ
ਗੰਗਾ ਤੇ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਪੰਜਾਬ ਤੇ ਹਰਿਆਣਾ ਨੂੰ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨੀ ਚਾਹੀਦੀ ਹੈ: ਭਗਵੰਤ ਮਾਨ
ਐਸ.ਵਾਈ.ਐਲ. ਨਹਿਰ ਕਦੇ ਵੀ ਹਕੀਕੀ ਰੂਪ ਅਖਤਿਆਰ ਨਹੀਂ ਕਰੇਗੀ
ਪੰਜਾਬ ਦੇ ਹੱਕ ’ਤੇ ਪਏ ਡਾਕੇ ਲਈ ਅਕਾਲੀ ਤੇ ਕਾਂਗਰਸੀ ਬਰਾਬਰ ਜ਼ਿੰਮੇਵਾਰ
ਚੰਡੀਗੜ੍ਹ, 14 ਅਕਤੂਬਰ:

ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ।
ਐਸ.ਵਾਈ.ਐਲ. ਦੇ ਮੁੱਦੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਜਦੋਂ ਇਸ ਨਹਿਰ ਲਈ ਸਮਝੌਤਾ ਹੋਇਆ ਸੀ, ਉਦੋਂ ਪੰਜਾਬ ਨੂੰ 18.56 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਮਿਲ ਰਿਹਾ ਸੀ, ਜਿਹੜਾ ਹੁਣ ਘਟ ਕੇ 12.63 ਐਮ.ਏ.ਐਫ. ਰਹਿ ਗਿਆ ਹੈ, ਜਿਸ ਤੋਂ ਸਾਫ਼ ਹੈ ਕਿ ਪੰਜਾਬ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਸਤਲੁਜ, ਯਮੁਨਾ ਤੇ ਹੋਰ ਨਹਿਰਾਂ ਤੋਂ 14.10 ਐਮ.ਏ.ਐਫ. ਪਾਣੀ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 12.63 ਐਮ.ਏ.ਐਫ. ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਘੱਟ ਰਕਬਾ ਹੋਣ ਦੇ ਬਾਵਜੂਦ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਪਰ ਫੇਰ ਵੀ ਉਹ ਪੰਜਾਬ ਤੋਂ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਦੀ ਰੌਸ਼ਨੀ ਵਿੱਚ ਹਰਿਆਣਾ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ, ਜਦੋਂ ਕਿ ਸਾਡੇ ਕੋਲ ਆਪਣੇ ਖੇਤਾਂ ਲਈ ਪਾਣੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 1400 ਕਿਲੋਮੀਟਰ ਨਦੀਆਂ, ਨਹਿਰਾਂ ਤੇ ਨਾਲੇ ਸੁੱਕ ਚੁੱਕੇ ਹਨ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਧੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਖੇਤੀਬਾੜੀ ਜ਼ਰੂਰਤਾਂ ਲਈ ਸਿਰਫ਼ 27 ਫੀਸਦੀ ਨਹਿਰੀ ਪਾਣੀ ਮਿਲਦਾ ਹੈ, ਬਾਕੀ 73 ਫੀਸਦੀ ਲੋੜ ਧਰਤੀ ਹੇਠਲੇ ਪਾਣੀ ਤੋਂ ਪੂਰੀ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ ਅਤੇ ਰਾਜ ਦੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਪਾਣੀ ਮੰਗਣ ਦੀ ਬਜਾਏ ਹਰਿਆਣਾ ਨੂੰ ਯਮੁਨਾ ਦਾ ਪਾਣੀ ਪੰਜਾਬ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਅਤੇ ਪੁਨਰਗਠਨ ਤੋਂ ਪਹਿਲਾਂ ਪੰਜਾਬ ਨੂੰ ਯਮੁਨਾ ਦਾ ਪਾਣੀ ਮਿਲਦਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੁਨਰਗਠਨ ਮਗਰੋਂ ਪੰਜਾਬ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਇਸ ਹੱਕ ਤੋਂ ਵਾਂਝਾ ਕੀਤਾ ਗਿਆ ਸੀ।
 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਹਰਿਆਣਾ ਨੂੰ ਸੱਚਮੁੱਚ ਪਾਣੀ ਦੀ ਲੋੜ ਹੈ ਤਾਂ ਉਹ ਇਸ ਮਸਲੇ ਦੇ ਹੱਲ ਲਈ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਪ੍ਰਧਾਨ ਮੰਤਰੀ ਕੋਲ ਜਾਣ ਲਈ ਤਿਆਰ ਹਨ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਪ੍ਰਧਾਨ ਮੰਤਰੀ ਕੋਲ ਵੀ ਸੂਬਾ ਸਰਕਾਰ ਆਪਣਾ ਰੁਖ ਸਾਫ ਕਰੇਗੀ ਕਿ ਪੰਜਾਬ ਕੋਲ ਹਰਿਆਣਾ ਨੂੰ ਇਕ ਤੁਪਕਾ ਵੀ ਪਾਣੀ ਦੇਣ ਲਈ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਨੂੰ ਤਾਂ ਸਗੋਂ ਪ੍ਰਧਾਨ ਮੰਤਰੀ ਅੱਗੇ ਗੰਗਾ ਤੇ ਯਮੁਨਾ ਦੇ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਦੁਨੀਆ ਭਰ ਦੇ ਸਾਰੇ ਜਲ ਸਮਝੌਤਿਆਂ ਵਿਚ ਇਹ ਧਾਰਾ ਸ਼ਾਮਲ ਹੁੰਦੀ ਹੈ ਕਿ ਵਾਤਾਵਰਣ ਦੀ ਤਬਦੀਲੀ ਦੇ ਮੱਦੇਨਜ਼ਰ 25 ਸਾਲਾਂ ਬਾਅਦ ਸਮਝੌਤੇ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਸਮਝੌਤਾ ਹੀ ਇਕ ਅਜਿਹਾ ਸਮਝੌਤਾ ਹੈ ਜਿਸ ਵਿਚ ਇਸ ਧਾਰਾ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾਲ ਇਹ ਸਰਾਸਰ ਬੇਇਨਸਾਫੀ ਹੈ ਅਤੇ ਇਸ ਘਿਨਾਉਣੇ ਪਾਪ ਲਈ ਕੇਂਦਰ ਤੇ ਪੰਜਾਬ ਦੀਆਂ ਤਤਕਾਲੀ ਸਰਕਾਰਾਂ ਜ਼ਿੰਮੇਵਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਹਰਿਆਣਾ ਸਾਨੂੰ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਨ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕੋਲ ਵਾਧੂ ਪਾਣੀ ਹੀ ਨਹੀਂ ਹੈ ਤਾਂ ਅਸੀਂ ਨਹਿਰ ਦੀ ਉਸਾਰੀ ਕਿਵੇਂ ਕਰ ਸਕਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਪੰਜਾਬ ਨੂੰ ਉਸ ਦੇ ਪਾਣੀ ਦਾ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ।
ਕਾਂਗਰਸ ਤੇ ਅਕਾਲੀਆਂ ਉਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨਾਲ ਹੋਈ ਬੇਇਨਸਾਫੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਸਾਜ਼ਿਸ਼ ਘੜਨ ਲਈ ਇਕ-ਦੂਜੇ ਦੀ ਸੁਰ ਵਿਚ ਸੁਰ ਮਿਲਾਉਂਦੀਆਂ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਲੀਡਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਮਿੱਤਰ ਅਤੇ ਹਰਿਆਣਾ ਦੇ ਨੇਤਾ ਦੇਵੀ ਲਾਲ ਨੂੰ ਖੁਸ਼ ਕਰਨ ਲਈ ਨਹਿਰ ਦੇ ਸਰਵੇ ਦਾ ਹੁਕਮ ਦਿੱਤਾ ਸੀ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਰਿਆਸਤ ਦੇ ਵਾਰਸ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਉਸ ਵੇਲੇ ਸੰਸਦ ਮੈਂਬਰ ਸਨ, ਨੇ ਵੀ ਇਸ ਨਹਿਰ ਦਾ ਟੱਕ ਲਾਉਣ ਲਈ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਵੇ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਨੇਤਾਵਾਂ ਦਾ ਹਰੇਕ ਕਦਮ ਸਾਬਤ ਕਰਦਾ ਹੈ ਕਿ ਇਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਕਿ ਇਸ ਫੈਸਲੇ ਦਾ ਸਵਾਗਤ ਕਰਨ ਵਾਲੇ ਲੋਕ ਹੁਣ ਇਸ ਮੁੱਦੇ ਉਤੇ ਸਰਬ ਪਾਰਟੀ ਮੀਟਿੰਗ ਸੱਦਣ ਜਾਂ ਉਨ੍ਹਾਂ ਕੋਲੋਂ ਸਲਾਹ ਲੈਣ ਦਾ ਸੁਝਾਅ ਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਅਜਿਹੇ ਕਦਮਾਂ ਰਾਹੀਂ ਪੰਜਾਬ ਤੇ ਪੰਜਾਬੀਆਂ ਦੇ ਅੱਗੇ ਕੰਡੇ ਬੀਜੇ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਮੁਫਾਦ ਲਈ ਇਨ੍ਹਾਂ ਖੁਦਗਰਜ਼ ਸਿਆਸੀ ਲੀਡਰਾਂ ਨੇ ਸੂਬੇ ਨੂੰ ਸੰਕਟ ਵਿਚ ਧੱਕ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਹੱਥ ਇਸ ਜੁਰਮ ਨਾਲ ਰੰਗੇ ਹੋਏ ਹਨ ਅਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ ਨਹੀਂ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਵਾਦਪੂਰਨ ਸਮਝੌਤਾ ਹੋਣ ਤਾਂ ਬਾਅਦ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਨੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿਚ ਜਾਣ ਲਈ ਪੂਰੀ ਤਿਆਰੀ ਕਰਨ ਵਾਸਤੇ ਅਧਿਕਾਰੀਆਂ, ਮਾਹਿਰਾਂ, ਸੀਨੀਅਰ ਪੱਤਰਕਾਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਡੂੰਘਾ ਸਲਾਹ-ਮਸ਼ਵਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ਉਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਮਹਿਫੂਜ਼ ਰੱਖਣ ਲਈ ਦ੍ਰਿੜ੍ਹ ਹੈ।
ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...