Monday, November 14, 2022

ਪਿੰਡ ਕੱਲ੍ਹੋ ਦਾ ਕਿਸਾਨ ਮਨਿੰਦਰ ਸਿੰਘ ਸਾਲ 2019 ਤੋਂ ਬਿਨ੍ਹਾਂ ਪਰਾਲੀ ਸਾੜੇ 10 ਏਕੜ ਵਿਚ ਕਰਦਾ ਹੈ ਖੇਤੀ

ਮਾਨਸਾ, 14 ਨਵੰਬਰ:

ਅਗਾਂਹਵਧੂ ਕਿਸਾਨ ਮਨਿੰਦਰ ਸਿੰਘ ਪਿੰਡ ਕੱਲ੍ਹੋ, ਬਲਾਕ ਮਾਨਸਾ 10 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ। ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅੁਨਸਾਰ ਅਤੇ ਸਲਾਹ ਅੁਨਸਾਰ ਇਸ ਕਿਸਾਨ ਨੇ ਸਾਲ 2019 ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ।

ਕਿਸਾਨ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਦਾ ਹੈ। ਉਸ ਨੇ ਵਿਭਾਗ ਨਾਲ ਤਾਲਮੇਲ ਰੱਖਣ ਉਪਰੰਤ ਸਾਲ 2019 ਦੌਰਾਨ 10 ਏਕੜ ਵਿੱਚ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਸੀ ਅਤੇ ਇਸ ਦੇ ਲਾਭ ਦੇਖਦਿਆਂ ਸਾਲ 2019 ਤੋ 2022 ਦੌਰਾਨ 10 ਏਕੜ ਵਿੱਚ ਪਰਾਲੀ ਨੂੰ ਬਿਨ੍ਹਾ ਅੱਗ ਲਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ।
ਕਿਸਾਨ ਨੇ ਦੱਸਿਆ ਕਿ ਖੜ੍ਹੇ ਕਰਚਿਆਂ ਵਿੱਚ ਹੈਪੀ ਸੀਡਰ ਨਾਲ ਕਣਕ ਤੇਜ਼ ਹਵਾਵਾਂ ਵਿੱਚ ਨਹੀ ਡਿੱਗਦੀ ਅਤੇ ਪਰਾਲੀ ਨੂੰ ਮਿੱਟੀ ਵਿੱਚ ਮਿਕਸ ਕਰਨ ਦੀ ਬਦੌਲਤ ਹੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਸ ਨੇ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਜ਼ਮੀਨ ਖੁਸ਼ਹਾਲ ਹੋਈ ਹੈ ਉੱਥੇ ਹੀ ਉਸ ਦੇ ਖੇਤੀ ਖਰਚੇ ਵੀ ਘਟੇ ਹਨ ਅਤੇ ਪਰਾਲੀ ਖੇਤ ਵਿੱਚ ਵਾਹੁਣ ਦਾ ਲਾਭ ਹਾੜ੍ਹੀ ਦੀ ਫਸਲ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਉਸ ਨੇ ਕਿਹਾ ਕਿ ਉਹ ਇਸ ਸਾਲ ਵੀ ਆਪਣੇ ਸਾਰੇ ਰਕਬੇ 10 ਏਕੜ ਵਿੱਚ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਹੀ ਕਰੇਗਾ।

Saturday, November 12, 2022

ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ

 ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਉਪਰੰਤ ਵੀ ਨਦੀਨ ਨਾਸ਼ਕਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ :ਡਾ.ਅਮਰੀਕ ਸਿੰਘ

----ਪਿੰਡ ਜਮਾਲਪੁਰ ਵਿੱਚ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਕੇ ਪ੍ਰਦਰਸ਼ਨੀ ਪਲਾਟ ਲਗਾਇਆ ਗਿਆ।



ਪਠਾਨਕੋਟ: 12 ਨਵੰਬਰ 2022 (     )  ਡਿਪਟੀ ਕਮਿਸ਼ਨਰ ਸ਼੍ਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਖੇਤੀਬਾੜੀ Agriculture ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੁਪਰ ਸੀਡਰ Super Seeder ਨਾਲ ਕਣਕ ਦੀ ਬਿਜਾਈ ਕਰਨ ਦਾ ਪ੍ਰਦਰਸ਼ਨੀ ਪਲਾਟ ਲਗਾ ਕੇ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਤਕਨੀਕ ਬਾਰੇ ਜਾਗਰੁਕ ਕੀਤਾ ਗਿਆ ਇਹ ਪ੍ਰਦਰਸ਼ਨੀ ਪਲਾਟ ਅਗਾਂਹ ਵਧੂ ਕਿਸਾਨ ਗੁਰਵਿੰਦਰ ਸਿੰਘ ਦੇ ਖੇਤਾਂ ਵਿੱਚ ਲਗਾਇਆ ਗਿਆ।   ਇਸ ਮੌਕੇ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ,ਅਨੁਪਮ ਡੋਗਰਾ ਖੇਤੀ ਵਿਸਥਾਰ ਅਫਸਰ, ਅਮਨਦੀਪ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ(ਆਤਮਾ) ਅਤੇ ਹੋਰ ਕਿਸਾਨ ਹਾਜ਼ਰ ਸਨ।

        ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ Wheat ਦੀ ਫਸਲ ਵਿੱਚ ਨਦੀਨਾਂ Weed ਦੁਆਰਾ ਹੋਣ ਵਾਲਾ ਨੁਕਸਾਨ ਨੂੰ ਸਹੀ ਛਿੜਕਾਅ ਤਕਨੀਕਾਂ ਦੀ ਵਰਤੋਂ ਕਰਕੇ ਘਟਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ ਜੇਕਰ ਨਦੀਨਾਂ ਦੀ ਸੁਚੱਜੀ ਵਰਤੋਂ ਨਾਂ ਕਤਿੀ ਜਾਵੇ ਤਾਂ ਨਦੀਨ ਕਣਕ ਦੀ ਫਸਲ ਦਾ ਤਕਰੀਬਨ 15-25 % ਨੁਕਸਾਨ ਕਰ ਦਿੰਦੇ ਹਨ ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਮੁੱਖ ਤੌਰ ਤੇ ਘਾਹ ਵਾਲੇ ਨਦੀਨ ਜਿਵੇਂ ਗੁੱਲੀ ਡੰਡਾ.ਜਵੀ,ਬੂੰਈਂ ਅਤੇ ਚੌੜੇ ਪੱਤਿਆਂ ਵਾਲੇ ਨਦੀਨ ਜਿਵੇਂ ਬਾਥੂ ,ਜੰਗਲੀ ਪਾਲਕ,ਮੈਣਾ,ਮੈਣੀ,ਜੰਗਲੀ ਹਾਲੋਂ ਅਤੇ ਹਿਰਨਖੁਰੀ ਹੁੰਦੇ ਹਨ।ਉਨਾ ਕਿਹਾ ਕਿ ਝੋਨਾ -ਕਣਕ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਗੁੱਲੀ ਡਮਡੇ ਦੀ ਵਧੇਰੇ ਸਮੱਸਿਆ ਹੁੰਦੀ ਹੈ ਅਤੇ ਇਸ ਸਮੱਸਿਆ ਨੂੰ ਕਣਕ ਦੀ ਬਿਜਾਈ ਉਪਰੰਤ ਨਦੀਨ ਨਾਸ਼ਕਾਂ ਦਾ ਸਹੀ ਤਕਨੀਕ ਵਰਤ ਕੇ ਛਿੜਕਾਅ ਕਰਕੇ ਘਟਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ  ਕਣਕ ਦੀ ਬਿਜਾਈ ਤੋਂ ਤੁਰੰਤ ਬਾਅਦ ਡੇਢ ਲਿਟਰ ਪੈਂਡੀਮੈਥਾਲੀਨ ਜਾਂ 60 ਗ੍ਰਾਮ ਪਾਈਰੋਕਸਾਸਲਫੋਨ ਜਾਂ ਇੱਕ ਲਿਟਰ ਪਲੈਟਫਾਰਮ 385 ਐਸ ਈ(ਪੈਂਡਾਮੈਥਾਲੀਨ +ਮੈਟਰੀਬਿਊਜਨ) ਪ੍ਰਤੀ ਏਕੜ ਛਿੜਕਾਅ ਕਰਨ ਨਾਲ ਗੁੱਲੀ ਡੰਡੇ ਅਤੇ ਕੁਝ ਚੌੜੇ ਪੱਤਿਆਂ ਵਾਲੇ ਨਦੀਨਾਂ ਦੇ ਬੀਜ ਨਹੀਂ ਉਗਦੇ।ਉਨਾਂ ਕਿਹਾ ਕਿ  ਕਣਕ ਦੀ ਬਿਜਾਈ ਸੁਪਰ ਸੀਡਰ/ਸਮਾਰਟ ਸੀਡਰ ਨਾਲ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਕਣਕ ਇੱਕਸਾਰ ਉੱਗਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚੋਂ ਹਟਾਉਣ ਦੀ ਬਿਜਾਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਪੈਦਾਵਾਰ ਵਧਣ ਦੇ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਵੀ ਹੁੰਦਾ ਹੈ।ਅਨੁਪਮ ਡੋਗਰਾ ਨੇ ਕਿਹਾ ਕਿ ਨਦੀਨਾਂ ਦੀ ਸਹੀ ਕਥਾਮ ਲਈ ਕੱਟ ਵਾਲੀ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ੳਤੇ ਗੰਨ ਵਾਲੀ ਨੋਜ਼ਲ ਤੋਂ ਪ੍ਰਹੇਜ਼ ਕਰਨਾ ਚਾਹੀਦਾ।ਉਨਾਂ ਨੇ ਕਿਹਾ ਕਿ  ਆਈ ਖੇਤ ਐਪ ਡਾਊਨਲੋਡ ਕਰਕੇ ਖੇਤੀ ਮਸ਼ੀਨਰੀ ਕਿਰਾਏ ਤੇ  ਲਈ ਅਤੇ ਦਿੱਤੀ ਜਾ ਸਕਦੀ ਹੈ ।ਕਿਸਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਖੇਤੀ ਦਾ ਤਿਆਗ ਕਰਕੇ ਨਵੀਨਤਮ ਤਕਨੀਕ ਵਾਲੀ ਖੇਤੀ ਅਪਨਾਉਣੀ ਚਾਹੀਦੀ ਹੈ ਤਾਂ ਜੋ ਪ੍ਰਤੀ ਹੈਕਟੇਅਰ ਵਧੇਰੇ ਆਮਦਨ ਲਈ ਜਾ ਸਕੇ।

Friday, October 28, 2022

ਕਿਸਾਨ ਹਿਰਦੇਪਾਲ ਸਿੰਘ ਨੇ ਇੰਝ ਕੀਤਾ ਫਸਲੀ ਝਾੜ ਤੇ ਆਮਦਨ ਵਿਚ ਵਾਧਾ

 ਬਲਾਕ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦਾ ਵਸਨੀਕ ਹਿਰਦੇਪਾਲ ਸਿੰਘ ਇੱਕ ਅਗਾਂਹਵਧੂ ਕਿਸਾਨ ਹੈ, ਜਿਸ ਵੱਲੋਂ 20 ਏਕੜ ਰਕਬੇ ਵਿੱਚ ਵਾਤਾਵਰਨ ਪੱਖੀ ਤਕਨੀਕਾਂ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾਂਦਾ ਹੈ।

  ਕਿਸਾਨ ਹਿਰਦੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪਿਛਲੇ 6

ਸਾਲਾਂ ਤੋਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਆ ਰਿਹਾ ਹੈ ਤੇ ਓਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਂਦਾ। ਉਸ ਨੇ ਦੱਸਿਆ ਕਿ ਇਸ ਤਕਨੀਕ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਨਹੀਂ ਹੁੰਦਾ, ਉੱਥੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ ਅਤੇ ਇਸ ਨਾਲ ਮਿੱਤਰ ਕੀੜੇ ਨਹੀਂ ਮਰਦੇ। ਇਸ ਤਕਨੀਕ ਨਾਲ ਉਸ ਦੀ ਫ਼ਸਲ ਦੇ ਝਾਡ਼ ਵਿੱਚ ਵੀ ਵਾਧਾ ਹੋਇਆ ਹੈ ਜਿਸ ਨਾਲ ਖੇਤੀ ਖਰਚੇ ਘਟੇ ਹਨ ਤੇ ਆਮਦਨ ਵਧੀ ਹੈ।
 ਕਿਸਾਨ ਨੇ ਦੱਸਿਆ ਕਿ ਉਸ ਨੇ ਹੈਪੀ ਸੀਡਰ ਖੇਤੀਬਾਡ਼ੀ ਵਿਭਾਗ ਰਾਹੀਂ ਸਬਸਿਡੀ 'ਤੇ ਲਿਆ ਸੀ ਤੇ ਮਹਿਲ ਕਲਾਂ ਬਲਾਕ ਦੇ ਵੱਡੀ ਗਿਣਤੀ ਕਿਸਾਨ ਇਸ ਪਾਸੇ ਤੁਰੇ ਹਨ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਵਾਤਾਵਰਨ ਪੱਖੀ ਤਕਨੀਕਾਂ ਨਾਲ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਕਿਸਾਨ ਦੀ ਸ਼ਲਾਘਾ ਕੀਤੀ ਗਈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਨ ਅਤੇ ਆਪਣੀ ਤੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਲਈ  ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਗਈ।

Thursday, October 27, 2022

80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ

ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ


6 ਮਰਲੇ ਰਕਬੇ ਵਿਚੋਂ ਸਾਰੇ ਸੀਜ਼ਨ ਦੌਰਾਨ ਪੈਦਾ ਹੁੰਦੀ ਹੈ 500 ਕਿਲੋ ਸਬਜ਼ੀ

ਗੁਰਦਾਸਪੁਰ, 27 ਅਕਤੂਬਰ (              ) - ਕੇਵਲ 80 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ।  80 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5 ਕੁਇੰਟਲ ਤੋਂ ਵੱਧ ਦੀਆਂ ਸਬਜ਼ੀਆਂ ਪ੍ਰਾਪਤ ਕਰਨਾ ਕੋਈ ਸੁਪਨਾ ਨਹੀਂ ਬਲਕਿ ਪੂਰੀ ਤਰਾਂ ਹਕੀਕਤ ਹੈ। ਪੰਜਾਬ ਸਰਕਾਰ ਵਲੋਂ ਸੰਤੁਲਿਤ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬੇ ਦੇ ਬਾਗਬਾਨੀ ਵਿਭਾਗ ਨੇ ਸਰਦ ਰੁੱਤ ਦੀਆਂ ਸਬਜ਼ੀਆਂ ਬੀਜ਼ਣ ਲਈ ਬੀਜ਼ਾਂ ਦੀ ਇੱਕ ਮਿੰਨੀ ਕਿੱਟ ਤਿਆਰ ਕੀਤੀ ਹੈ, ਜਿਸਦੀ ਕੀਮਤ 80 ਰੁਪਏ ਰੁਪਏ ਰੱਖੀ ਗਈ ਹੈ। ਇਸ ਬੀਜ਼ ਕਿੱਟ ਵਿੱਚ ਸਰਦੀਆਂ ਦੀਆਂ ਸਬਜ਼ੀਆਂ ਦੇ 10 ਕਿਸਮਾਂ ਦੇ ਬੀਜ਼ ਹਨ ਅਤੇ ਇਸ ਇੱਕ ਕਿੱਟ ਦੇ ਬੀਜ਼ 6 ਮਰਲੇ ਰਕਬੇ ਵਿੱਚ ਬੀਜ਼ ਕੇ ਸਾਰੇ ਸੀਜ਼ਨ ਦੌਰਾਨ ਤਾਜ਼ੀ ਤੇ ਘਰ ਦੀ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਰਦੀਆਂ ਦੀਆਂ ਸਬਜ਼ੀਆਂ ਲਈ ਘਰੇਲੂ ਬਗੀਚੀ ਲਈ ਸਬਜ਼ੀ ਬੀਜ ਕਿੱਟ ਬਾਗਬਾਨੀ ਵਿਭਾਗ ਦੇ ਦਫ਼ਤਰ ਤੋਂ 80 ਰੁਪਏ ਦੀ ਕੀਮਤ ਵਿੱਚ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਬੀਜ਼ ਕਿੱਟ ਵਿੱਚ ਗਾਜ਼ਰ, ਮੂਲੀ, ਸ਼ਲ਼ਗਮ, ਬਰੌਕਲੀ, ਮੇਥੀ, ਮਟਰ, ਧਨੀਆ ਅਤੇ ਹੋਰ ਸਿਆਲੀ ਸਬਜ਼ੀਆਂ ਦੇ ਬੀਜ਼ ਹਨ। ਉਨਾਂ ਦੱਸਿਆ ਕਿ ਇਹ ਬੀਜ਼ 6 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਅਤੇ ਸਾਰਾ ਸੀਜ਼ਨ 5 ਕੁਇੰਟਲ ਤੋਂ ਵੱਧ ਦੀ ਸਬਜ਼ੀ ਪੈਦਾ ਹੁੰਦੀ ਹੈ। ਉਨਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਰੋਜ਼ਾਨਾ ਸਬਜ਼ੀਆਂ ਦੀਆਂ ਲੋੜਾਂ ਬੜੀ ਅਸਾਨੀ ਨਾਲ ਇਸ ਘਰੇਲੂ ਬਗੀਚੀ ਤੋਂ ਪੂਰੀਆਂ ਹੋ ਜਾਂਦੀਆਂ ਹਨ ਅਤੇ ਬਜ਼ਾਰ ਤੋਂ ਸਬਜ਼ੀਆਂ ਨਾ ਖਰੀਦ ਕੇ ਵੱਡੀ ਵਿੱਤੀ ਬੱਚਤ ਹੁੰਦੀ ਹੈ। ਸ. ਬਾਜਵਾ ਨੇ ਦੱਸਿਆ ਕਿ ਘਰੇਲੂ ਬਗੀਚੀ ਨਾਲ ਜਿਥੇ ਧੰਨ ਦੀ ਬਚਤ ਹੁੰਦੀ ਹੈ ਉਥੇ ਨਾਲ ਹੀ ਇਹ ਸਬਜ਼ੀਆਂ ਜ਼ਹਿਰਾਂ ਰਹਿਤ ਹੁੰਦੀਆਂ ਹਨ ਅਤੇ ਰੋਜ਼ਾਨਾ ਤਾਜ਼ਾ ਤੋੜ ਕੇ ਬਣਾਈਆਂ ਇਹ ਸਬਜ਼ੀਆਂ ਸਿਹਤ ਲਈ ਬਹੁਤ ਵਧੀਆ ਹਨ।

ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਬੀਜ਼ ਕਿੱਟ ਹਰ ਬਾਗਬਾਨੀ ਦਫ਼ਤਰ ਵਿੱਚ ਉਪਲੱਬਧ ਹੈ ਅਤੇ 80 ਰੁਪਏ ਦੀ ਕੀਮਤ ਵਿੱਚ ਇਹ ਇੱਕ ਕਿੱਟ ਖਰੀਦੀ ਜਾ ਸਕਦੀ ਹੈ। ਉਨਾਂ ਕਿਸਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਕੋਲ ਵੀ ਥੋੜੀ ਬਹੁਤ ਥਾਂ ਉਪਲੱਬਧ ਹੈ ਉਹ ਆਪਣੀ ਘਰੇਲੂ ਬਗੀਚੀ ਜਰੂਰ ਬੀਜ਼ਣ ਅਤੇ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾ ਕੇ ਨਿਰੋਗ ਅਤੇ ਤੰਦਰੁਸਤ ਜੀਵਨ ਬਸਰ ਕਰਨ।

ਮੰਡੀਆਂ ਦੇ ਭਾਅ 27 ਅਕਤੂਬਰ 2022


ਨਰਮਾ

ਅਬੋਹਰ 8470

ਮਾਨਸਾ 8450

ਢੀਂਗ (ਸਿਰਸਾ) 8750

ਐਲਣਾਬਾਦ 8416

ਉਚਾਣਾ 8373

ਗੋਲੂਵਾਲਾ 8580

ਸੂਰਤਗੜ੍ਹ 8525

ਗੰਗਾਨਗਰ 8465

ਸਿਰਸਾ 8450

ਸੰਗਰੀਆ 8360

ਪਿਲੀਬੰਗਾ 8350

ਅਨੂਪਗੜ੍ਹ 8650

ਸਾਦੂਲ ਸ਼ਹਿਰ ਮਟੀਲੀ 8479


ਸਰੋਂ

ਅਬੋਹਰ 6000

ਸੰਗਰੀਆਂ 6345

ਗੋਲੂਵਾਲਾ 6254

ਸ੍ਰੀਗੰਗਾਨਗਰ 6450

ਐਲਣਾਬਾਦ 6000


ਬਾਸਮਤੀ

1121 ਪਿਪਲੀ (ਕੁਰਕੇਸ਼ਤਰ) 3515

1509  ਪਿਪਲੀ (ਕੁਰਕੇਸ਼ਤਰ) 3146 ਰੁ

1121 ਗੁਰੂਹਰਸਹਾਏ 3700

1121 ਜਲਾਲਾਬਾਦ 3711

ਪਿਲੂਖੇੜਾ ਮੰਡੀ (ਜੀਂਦ) 4075

1121 ਸਫੀਦੋਂ ਮੰਡੀ 4100

1121 ਉਚਾਣਾ 3921 ਰੂ


Wednesday, October 26, 2022

ਅਗਾਂਹਵਧੂ ਕਿਸਾਨ ਮਲਕੀਤ ਸਿੰਘ ਨੇ ਵਾਤਾਵਰਨ ਨਾਲ ਪਾਈ ਪ੍ਰੀਤ

*ਤਿੰਨ ਪੁੱਤਾਂ ਸਮੇਤ 18 ਏਕੜ 'ਚ ਕਰਦਾ ਹੈ ਵਾਹੀ, 5 ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਨਹੀਂ ਲਾਈ ਅੱਗ  


ਮਹਿਲ ਕਲਾਂ, 26 ਅਕਤੂਬਰ  
  ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਦਾ ਅਗਾਂਹਵਧੂ ਕਿਸਾਨ ਮਲਕੀਤ ਸਿੰਘ ਹੋਰਨਾਂ ਕਿਸਾਨਾਂ ਲਈ ਮਿਸਾਲ ਹੈ, ਜੋ ਆਪਣੇ ਤਿੰਨ ਪੁੱਤਾਂ ਸਮੇਤ ਕਰੀਬ 18 ਏਕੜ ਵਿੱਚ ਵਾਹੀ ਕਰਦਾ ਹੈ ਅਤੇ ਚਾਰਾਂ ਪਿਓ-ਪੁੱਤਾਂ ਨੇ ਕਰੀਬ ਪੰਜ ਸਾਲ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ।

  ਕਿਸਾਨ ਮਲਕੀਤ ਸਿੰਘ (67 ਸਾਲ) ਪੁੱਤਰ ਬਖਤੌਰ ਸਿੰਘ ਵਾਸੀ ਮਹਿਲ ਕਲਾਂ ਨੇ ਦੱਸਿਆ ਕਿ ਉਹ ਮੌਜੂਦਾ ਸਮੇਂ ਵਿਚ ਕਰੀਬ 18 ਕਿੱਲਿਆਂ ਵਿੱਚ ਖੇਤੀ ਕਰ ਰਹੇ ਹਨ ਅਤੇ ਝੋਨੇ ਤੋਂ ਇਲਾਵਾ ਆਲੂ, ਮੂੰਗੀ, ਮੱਕੀ ਆਦਿ ਲਾਉਂਦੇ ਹਨ। ਉਨ੍ਹਾਂ ਦੱਸਿਆ ਕਿ 5 ਸਾਲ ਪਹਿਲਾਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਝੋਨੇ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਜਿੱਥੇ ਧਰਤੀ ਦਾ ਸੀਨਾ ਬਲਦਾ ਹੈ, ਉਥੇ ਅਸਮਾਨ ਵੀ ਗੰਧਲਾ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵੀ ਲੱਗਦੀਆਂ ਹਨ। ਇਸ ਮਗਰੋਂ ਉਨ੍ਹਾਂ ਨੇ ਖੇਤੀਬਾਡ਼ੀ ਵਿਭਾਗ ਤੇ ਹੋਰਨਾਂ ਥਾਵਾਂ ਤੋਂ ਜਾਣਕਾਰੀ ਲੈ ਕੇ ਮਲਚਰ ਤੇ ਉਲਟਾਵੇਂ ਹਲ ਆਦਿ ਮਸ਼ੀਨਰੀ ਸਬਸਿਡੀ 'ਤੇ ਲਈ। 
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਵੀ ਉਨ੍ਹਾਂ ਨਾਲ ਖੇਤੀ ਕਰਦੇ ਹਨ। ਉਨ੍ਹਾਂ ਚਾਰਾਂ ਨੇ ਪਹਿਲਾਂ ਮਲਚਰ ਤੇ ਉਲਟਾਵੇਂ ਹਲਾਂ ਨਾਲ ਪਰਾਲੀ ਦਾ ਜ਼ਮੀਨ 'ਚ ਨਿਬੇੜਾ ਸ਼ੁਰੂ ਕੀਤਾ ਤੇ ਉਸ ਮਗਰੋਂ ਹੁਣ ਪਰਾਲੀ ਦੀ ਤੂੜੀ ਬਣਾ ਕੇ ਅੱਗੇ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਉਹ ਪਰਾਲੀ ਦੀ ਤੂੜੀ ਬਣਾ ਕੇ ਆਪਣੀ ਜ਼ਮੀਨ ਵਿੱਚ ਆਲੂ ਬੀਜ ਚੁੱਕੇ ਹਨ। ਇਸ ਤੋਂ ਇਲਾਵਾ ਓਹ ਮੱਕੀ ਅਤੇ ਮੂੰਗੀ ਆਦਿ ਵੀ ਲਾਉਂਦੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣੀ ਬੰਦ ਕੀਤੀ ਹੈ, ਉਦੋਂ ਤੋਂ ਮਿੱਟੀ ਦਾ ਸਿਹਤ ਸੁਧਾਰ ਹੋਇਆ ਹੈ ਅਤੇ ਖੇਤੀ ਖਰਚੇ ਘਟੇ ਹਨ ਤੇ ਆਮਦਨ ਵਧੀ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਫਸਲੀ ਰਹਿੰਦ ਖੂੰਹਦ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਦੀ ਅਪੀਲ ਕੀਤੀ।
 ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖੇਤੀਬਾਡ਼ੀ ਅਧਿਕਾਰੀਆਂ ਨੇ ਵੀ ਕਿਸਾਨ ਮਲਕੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਮਲਕੀਤ ਸਿੰਘ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ। 
ਇਸ ਮੌਕੇ ਮੁੱਖ ਖੇਤੀਬਾਡ਼ੀ ਅਫਸਰ ਡਾ. ਵਰਿੰਦਰ ਕੁਮਾਰ ਅਤੇ ਬਲਾਕ ਖੇਤੀਬਾਡ਼ੀ ਅਫਸਰ ਜਸਮੀਨ ਸਿੱਧੂ ਨੇ ਆਖਿਆ ਕਿ ਕਿਸਾਨ ਮਲਕੀਅਤ ਸਿੰਘ ਤੇ ਉਨ੍ਹਾਂ ਦੇ ਤਿੰਨੇ ਪੁੱਤ ਬਾਕੀ ਕਿਸਾਨਾਂ ਲਈ ਵੱਡੀ ਉਦਾਹਰਣ ਹਨ, ਜੋ ਵਾਤਾਵਰਨ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ ਤੇ ਖੇਤੀਬਾਡ਼ੀ ਮਹਿਕਮੇ ਦਾ ਇਸ ਮੁਹਿੰਮ ਵਿੱਚ ਸਾਥ ਦੇ ਰਹੇ ਹਨ। 

ਸਰਹੰਦ ਫੀਡਰ ਦੀ ਰੀਲਾਇਨਿੰਗ ਲਈ ਹੋਵੇਗੀ ਬੰਦੀ

ਫਾਜ਼ਿਲਕਾ, 26 ਅਕਤੂਬਰ

ਕੈਨਾਲ ਮੰਡਲ ਅਬੋਹਰ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸੁਖਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹੰਦ ਫੀਡਰ ਦੀ ਰੀਲਾਇਨਿੰਗ ਦੇ ਕੰਮ ਕੀਤੇ ਜਾਣੇ ਹਨ ਜਿਸ ਲਈ 30 ਨਵੰਬਰ 2022 ਤੋਂ 3 ਜਨਵਰੀ 2023 ਤੱਕ (ਦੋਨੋ ਦਿਨ ਸ਼ਾਮਿਲ) ਸਰਹੰਦ ਫੀਡਰ ਨਹਿਰ ਦੀ ਬੰਦੀ ਕੀਤੀ ਜਾਣੀ ਹੈ।


ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਚੰਡੀਗੜ ਦੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐਸ. ਵੱਲੋਂ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨਜ ਐਕਟ 1873 (ਐਕਟ 8 ਆਫ 1973) ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਸੂਚਿਤ ਕੀਤਾ ਹੈ ਕਿ ਮੌਸਮ ਅਤੇ ਫਸਲਾਂ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਉਕਤ 35 ਦਿਨਾਂ ਦੌਰਾਨ ਸਰਹੰਦ ਫੀਡਰ ਨਹਿਰ ਦੀ ਬੰਦੀ ਹੋਵੇਗੀ।

Sarhind Feeder Canal Closure Update 

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...