--ਡਿਪਟੀ ਡਾਇਰੈਕਟਰ ਨੇ ਟ੍ਰੇਨਿੰਗਾਂ ਦਾ ਸ਼ਡਿਊਲ ਕੀਤਾ ਸਾਂਝਾ
--ਟ੍ਰੇਨਿੰਗ ਦੇ ਚਾਹਵਾਨ ਸਬੰਧਤ ਵੈਟਨਰੀ ਅਫ਼ਸਰਾਂ ਨਾਲ ਕਰਨ ਰਾਬਤਾAll about Agriculture, Horticulture and Animal Husbandry and Information about Govt schemes for Farmers
Tuesday, March 28, 2023
ਪਸ਼ੂ ਪਾਲਣ ਵਿਭਾਗ ਸੂਰ ਪਾਲਣ ਤੇ ਬੱਕਰੀ ਪਾਲਣ ਦੀ ਦੇਵੇਗਾ ਟ੍ਰੇਨਿੰਗ
ਬਿਨ੍ਹਾਂ ਕਿਸੇ ਭੇਦ ਭਾਵ ਦੇ ਅਸਲ ਕਿਸਾਨਾਂ ਨੂੰ ਮਿਲੇਗਾ ਖਰਾਬ ਫਸਲ ਦਾ ਮੁਆਵਜ਼ਾ
ਫਰੀਦਕੋਟ 28 ਮਾਰਚ () ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਪਿਛਲੇ ਦਿਨਾਂ ਵਿੱਚ ਹੋਈ ਬਰਸਾਤ ਨਾਲ ਖਰਾਬ ਹੋਈ ਫਸਲ ਸਬੰਧੀ ਕੀਤੀ ਜਾ ਰਹੀ ਗਿਰਦਾਵਰੀ ਸਬੰਧੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਵੀ ਵਿਸੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗਿਰਦਾਵਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਜਿਸ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਨੁਕਸਾਨ ਹੋਈ ਫਸਲ ਦਾ ਮੁਆਵਜ਼ਾ ਉਸੇ ਕਿਸਾਨ ਨੂੰ ਮਿਲੇ। ਇਸ ਦੇ ਲਈ ਗਿਰਦਾਵਰੀ ਕਰਨ ਵਾਲੇ ਕਰਮਚਾਰੀ ਖੁਦ ਜਮੀਨੀ ਪੱਧਰ ਤੇ ਖੇਤਾਂ ਵਿੱਚ ਜਾ ਕੇ ਖੁਦ ਗਿਰਦਾਵਰੀ ਕਰਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਕਿਸੇ ਦੇ ਕਹਿਣ ਤੇ ਗਿਰਦਾਵਰੀ ਨਾ ਕੀਤੀ ਜਾਵੇ। ਅਧਿਕਾਰੀ ਖੁਦ ਖੇਤਾਂ ਵਿੱਚ ਜਾ ਕੇ ਗਿਰਦਾਵਰੀ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਨੁਕਸਾਨ ਹੋਈ ਫਸਲ ਦੇ ਅਸਲ ਮਾਲਕਾਂ ਨੂੰ ਮੁਆਵਜਾ ਮਿਲ ਸਕੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਕਰਨ ਸਮੇਂ ਕਿਸੇ ਦੇ ਨਾਲ ਕੋਈ ਭੇਦ ਭਾਵ ਨਾ ਕੀਤਾ ਜਾਵੇ, ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਕੀਤੀ ਜਾਵੇ।
Wednesday, February 8, 2023
ਮੱਛੀ ਪਾਲਣ ਦਾ ਧੰਦਾ ਅਪਣਾ ਕੇ ਕਿਸਾਨ ਆਪਣੀ ਆਰਥਿਕਤਾ ਵਿੱਚ ਕਰ ਸਕਦੇ ਹਨ ਵਾਧਾ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਿੰਡ ਰਿਊਣਾ ਨੀਂਵਾ ਤੇ ਜਿਊਣਪੁਰਾ ਦੇ ਸਫਲ ਮੱਛੀ ਪਾਲਕਾਂ ਦੇ ਤਲਾਬ ਦਾ ਲਿਆ ਜਾਇਜਾ
ਮੋਟੇ ਅਨਾਜਾਂ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਹੋਣਗੇ ਉਪਰਾਲੇ
—ਲੋਕਾਂ ਨੂੰ ਮੋਟੇ ਅਨਾਜਾਂ ਨੂੰ ਆਪਣੀ ਰੋਜਮਰਾਂ ਦੀ ਖੁਰਾਕ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ
ਰਾਮਸਰਾ ਮਾਇਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ
—ਪੰਜਾਬ ਸਰਕਾਰ 9.5 ਕਰੋੜ ਰੁਪਏ ਨਾਲ ਕਰਵਾ ਰਹੀ ਹੈ ਨਵੀਨੀਕਰਨ —ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 13 ਫਰਵਰੀ ਨੂੰ
ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ- ਨਿਰਵੈਰ ਸਿੰਘ ਬਰਾੜ
ਫਰੀਦਕੋਟ 8 ਫਰਵਰੀ () ਸ੍ਰ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਫਰਵਰੀ 2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 13 ਫਰਵਰੀ ਨੂੰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਡਿਪਟੀ ਡਾਇਰੈਕਟਰ ਡੇਅਰੀ ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99148-01227 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਖੇਤੀਬਾੜੀ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਾਉਣ ਲਈ ਡਰਾਅ ਕੱਢਿਆ
ਫਰੀਦਕੋਟ 3 ਫਰਵਰੀ () ਪੰਜਾਬ ਰਾਜ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ- ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਜਪਾਲ ਸਿੰਘ ਦੀ ਨਿਗਰਾਨੀ ਹੇਠ ਜਿਲ੍ਹਾ ਪੱਧਰੀ ਕਾਰਜ਼ਕਾਰਨੀ ਕਮੇਟੀ ਦੀ ਹਾਜ਼ਰੀ ਵਿੱਚ ਕੰਪਿਊਟਰਾਈਜਡ ਰੈਡਮਾਈਜੇਸ਼ਨ ਰਾਹੀਂ ਡਰਾਅ ਕੱਢਿਆ ਗਿਆ।
ਡਾ ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਸਰਕਾਰ ਵਲੋਂ “ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.)” ਦੀ ਸਬ ਸਕੀਮ “ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.)” ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਨੈਪਸੈਕ ਸਪਰੇਅਰ (ਹੈਂਡ ਓਪਰੇਟਡ, ਫੁੱਟ ਓਪਰੇਟਡ, ਬੈਟਰੀ ਓਪਰੇਟਡ),
ਨੈਪਸੈਕ ਸਪਰੇਅਰ 8-12 ਲੀਟਰ (ਇੰਜਣ ਓਪਰੇਟਡ), ਨੈਪਸੈਕ ਸਪਰੇਅਰ 12-16 ਲੀਟਰ (ਇੰਜਣ ਓਪਰੇਟਡ), ਨੈਪਸੈਕ ਸਪਰੇਅਰ >16ਲੀਟਰ (ਇੰਜਣ ਓਪਰੇਟਡ), ਟਰੈਕਟਰ ਓਪਰੇਟਡ ਸਪਰੇਅਰ (ਏਅਰ ਕੈਰੀਅਰ/ਏਅਰ ਅਸਿਸਟਡ), ਟਰੈਕਟਰ (ਬੂਮ ਟਾਈਪ), ਬਹੁ-ਫਸਲੀ ਪਲਾਂਟਰ, ਚਾਰੇ ਦੀਆਂ ਗੰਢਾਂ ਬਣਾਉਣ ਲਈ ਮਸ਼ੀਨ (14-16 ਕਿ.ਗ., 16-25 ਕਿ.ਗ.), ਮਿੱਲਟ ਮਿੱਲ/ ਤੇਲ ਮਿੱਲ ਅਤੇ ਨਿਊਮੈਟਿਕ ਪਲਾਂਟਰ ਆਦਿ ਮਸ਼ੀਨਾਂ ਉੱਤੇ 40% ਅਤੇ 50% ਸਬਸਿਡੀ ਮੁਹੱਈਆ ਕਰਵਾਉਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜੀ ਵਲੋਂ ਪ੍ਰਾਪਤ ਟੀਚਿਆਂ ਅਨੁਸਾਰ ਡਰਾਅ ਕੱਢਿਆ ਗਿਆ। ਸਕੀਮ ਅਧੀਨ ਚੁਣੇ ਗਏ ਅਰਜ਼ੀਕਰਤਾਵਾਂ ਦੀ ਸੂਚੀ ਵਿਭਾਗ ਦੇ ਨੋਟਿਸ ਬੋਰਡ ਤੇ ਦੇਖੀ ਜਾ ਸਕਦੀ ਹੈ ਅਤੇ ਚੁਣੇ ਹੋਏ ਕਿਸਾਨਾਂ ਨੂੰ ਦੋ ਦਿਨਾਂ ਵਿੱਚ ਮੰਨਜੂਰੀ ਪੱਤਰ ਜਾਰੀ ਕਰ ਦਿੱਤੇ ਜਾਣਗੇ।
ਮੀਟਿੰਗ ਦੌਰਾਨ ਡਾ ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫਸਰ, ਇੰਜ਼. ਹਰਚਰਨ ਸਿੰਘ, ਸਹਾਇਕ ਖੇਤੀਬਾੜੀ ਇੰਜਨੀਅਰ, ਡਾ ਅਮਨਦੀਪ ਕੇਸਵ, ਪੀ.ਡੀ.ਆਤਮਾ, ਡਾ ਆਰ.ਕੇ. ਸਿੰਘ, ਪ੍ਰੋਫੈਸਰ ਕੇ.ਵੀ.ਕੇ., ਇੰਜ਼. ਅਕਸ਼ਿਤ ਜੈਨ, ਡਾ ਲਖਵੀਰ ਸਿੰਘ, ਸ੍ਰੀ ਸ਼ਾਤਨ, ਸ੍ਰੀ ਹਰਮਨਮੀਤ ਸਿੰਘ, ਸ੍ਰੀ ਸੁਖਵੀਰ ਸਿੰਘ, ਕਿਸਾਨ ਮੈੰਬਰ ਸ੍ਰੀ ਹਰਜਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਹਾਜ਼ਿਰ ਹੋਏ।
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...