ਬਰਨਾਲਾ,
All about Agriculture, Horticulture and Animal Husbandry and Information about Govt schemes for Farmers
Tuesday, March 28, 2023
ਚੜਦੀਕਲਾ ਮਹਿਲਾ ਕਿਸਾਨ ਉਤਪਾਦਕ ਸੰਗਠਨ ਦੀ ਦੁਕਾਨ ਦਾ ਉਦਘਾਟਨ
ਫਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਜਲਦ ਪੂਰੀ ਕੀਤੀ ਜਾਵੇ- ਦਲਜੀਤ ਸਿੰਘ ਮਾਂਗਟ
-ਡਵੀਜਨਲ ਕਮਿਸ਼ਨਰ ਨੇ ਕੀਤਾ ਫਾਜਿ਼ਲਕਾ ਦਾ ਦੌਰਾ
ਫਾਜ਼ਿਲਕਾ, 28 ਮਾਰਚ
ਸਰਹਿੰਦ ਨਹਿਰ ਵਿੱਚ ਪਏ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ-ਡਾ. ਰੂਹੀ ਦੁੱਗ
ਲਗਭਗ 80 ਲੱਖ ਰੁਪਏ ਦੀ ਰਾਸ਼ੀ ਨਾਲ ਪਏ ਪਾੜ ਨੂੰ ਪੁਰ ਕੀਤਾ ਜਾਵੇਗਾ
ਫ਼ਰੀਦਕੋਟ, 28 ਮਾਰਚ () ਬੀਤੀਂ ਸ਼ਾਮ ਫਰੀਦਕੋਟ ਸ਼ਹਿਰ ਵਿੱਚੋਂ ਲੰਘਦੀਆਂ ਜੋੜੀਆਂ ਨਹਿਰਾਂ ਵਿੱਚੋਂ ਇੱਕ ਸਰਹਿੰਦ ਕਨਾਲ ਫੀਡਰ ਵਿੱਚ ਲਗਭਗ ਸਵਾ ਸੋ ਫੁੱਟ ਦਾ ਪਾੜ ਪੈਣ ਕਰਕੇ ਸਰਹਿੰਦ ਨਹਿਰ ਦਾ ਪਾਣੀ ਰਾਜਸਥਾਨ ਨਹਿਰ ਵਿੱਚ ਦਾਖਲ ਹੋ ਗਿਆ ਸੀ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਵੱਲੋਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਪਾੜ ਪੈਣ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਹਿੰਦ-ਰਾਜਸਥਾਨ ਫੀਡਰ ਵਿੱਚ ਆਮ ਦਿਨਾਂ ਨਾਲੋਂ ਪਾਣੀ ਘੱਟ ਸੀ, ਜਿਸ ਕਾਰਨ ਜ਼ਿਆਦਾ ਪਾੜ ਪੈਣ ਤੋਂ ਬਚਾਅ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੂੰ ਪਾੜ ਪੈਣ ਦੀ ਖਬਰ ਮਿਲਦਿਆਂ ਹੀ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਵੱਡੇ ਪੱਧਰ ਤੇ ਨਹਿਰਾਂ ਦੇ ਕੰਢੇ ਭਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਇਸ ਮੌਕੇ ਚੀਫ ਇੰਜੀਨੀਅਰ ਸ਼ੰਮੀ ਸਿੰਗਲਾ, ਨਿਗਰਾਨ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ ਅਤੇ ਐਕਸੀਅਨ ਸਿੰਚਾਈ ਵਿਭਾਗ ਰਮਨਪ੍ਰੀਤ ਨੇ ਦੱਸਿਆ ਕਿ ਨਹਿਰ ਵਿੱਚ ਪਏ ਪਾੜ ਨੂੰ ਗੱਟਿਆ ਦੀ ਮਿੱਟੀ ਨਾਲ ਭਰ ਕੇ ਕੰਟਰੀਨ ਬੇਸ ਕਰੇਟਾਂ ਰਾਹੀਂ ਪੁਰ ਕੀਤਾ ਜਾਵੇਗਾ ਤਾਂ ਕਿ ਅੱਗੇ ਤੋਂ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਕੰਮ ਤੇ ਲਗਭਗ 80 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।
ਇਸ ਮੌਕੇ ਨਾਇਬ ਤਹਿਸੀਲਦਾਰ ਕੋਟਕਪੂਰਾ ਜੈ ਅਮਨਦੀਪ ਗੋਇਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਸ਼ੂ ਪਾਲਣ ਵਿਭਾਗ ਸੂਰ ਪਾਲਣ ਤੇ ਬੱਕਰੀ ਪਾਲਣ ਦੀ ਦੇਵੇਗਾ ਟ੍ਰੇਨਿੰਗ
--ਡਿਪਟੀ ਡਾਇਰੈਕਟਰ ਨੇ ਟ੍ਰੇਨਿੰਗਾਂ ਦਾ ਸ਼ਡਿਊਲ ਕੀਤਾ ਸਾਂਝਾ
--ਟ੍ਰੇਨਿੰਗ ਦੇ ਚਾਹਵਾਨ ਸਬੰਧਤ ਵੈਟਨਰੀ ਅਫ਼ਸਰਾਂ ਨਾਲ ਕਰਨ ਰਾਬਤਾਬਿਨ੍ਹਾਂ ਕਿਸੇ ਭੇਦ ਭਾਵ ਦੇ ਅਸਲ ਕਿਸਾਨਾਂ ਨੂੰ ਮਿਲੇਗਾ ਖਰਾਬ ਫਸਲ ਦਾ ਮੁਆਵਜ਼ਾ
ਫਰੀਦਕੋਟ 28 ਮਾਰਚ () ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਪਿਛਲੇ ਦਿਨਾਂ ਵਿੱਚ ਹੋਈ ਬਰਸਾਤ ਨਾਲ ਖਰਾਬ ਹੋਈ ਫਸਲ ਸਬੰਧੀ ਕੀਤੀ ਜਾ ਰਹੀ ਗਿਰਦਾਵਰੀ ਸਬੰਧੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਵੀ ਵਿਸੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗਿਰਦਾਵਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਜਿਸ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਨੁਕਸਾਨ ਹੋਈ ਫਸਲ ਦਾ ਮੁਆਵਜ਼ਾ ਉਸੇ ਕਿਸਾਨ ਨੂੰ ਮਿਲੇ। ਇਸ ਦੇ ਲਈ ਗਿਰਦਾਵਰੀ ਕਰਨ ਵਾਲੇ ਕਰਮਚਾਰੀ ਖੁਦ ਜਮੀਨੀ ਪੱਧਰ ਤੇ ਖੇਤਾਂ ਵਿੱਚ ਜਾ ਕੇ ਖੁਦ ਗਿਰਦਾਵਰੀ ਕਰਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਕਿਸੇ ਦੇ ਕਹਿਣ ਤੇ ਗਿਰਦਾਵਰੀ ਨਾ ਕੀਤੀ ਜਾਵੇ। ਅਧਿਕਾਰੀ ਖੁਦ ਖੇਤਾਂ ਵਿੱਚ ਜਾ ਕੇ ਗਿਰਦਾਵਰੀ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਨੁਕਸਾਨ ਹੋਈ ਫਸਲ ਦੇ ਅਸਲ ਮਾਲਕਾਂ ਨੂੰ ਮੁਆਵਜਾ ਮਿਲ ਸਕੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਕਰਨ ਸਮੇਂ ਕਿਸੇ ਦੇ ਨਾਲ ਕੋਈ ਭੇਦ ਭਾਵ ਨਾ ਕੀਤਾ ਜਾਵੇ, ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਕੀਤੀ ਜਾਵੇ।
Wednesday, February 8, 2023
ਮੱਛੀ ਪਾਲਣ ਦਾ ਧੰਦਾ ਅਪਣਾ ਕੇ ਕਿਸਾਨ ਆਪਣੀ ਆਰਥਿਕਤਾ ਵਿੱਚ ਕਰ ਸਕਦੇ ਹਨ ਵਾਧਾ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਿੰਡ ਰਿਊਣਾ ਨੀਂਵਾ ਤੇ ਜਿਊਣਪੁਰਾ ਦੇ ਸਫਲ ਮੱਛੀ ਪਾਲਕਾਂ ਦੇ ਤਲਾਬ ਦਾ ਲਿਆ ਜਾਇਜਾ
ਮੋਟੇ ਅਨਾਜਾਂ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਹੋਣਗੇ ਉਪਰਾਲੇ
—ਲੋਕਾਂ ਨੂੰ ਮੋਟੇ ਅਨਾਜਾਂ ਨੂੰ ਆਪਣੀ ਰੋਜਮਰਾਂ ਦੀ ਖੁਰਾਕ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ
ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ
ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ, ਖੇਤੀ-ਇਨਪੁਟਸ ਜਿਵੇਂ ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ *•ਮੁੱਖ ਮੰਤਰੀ ਭਗਵੰਤ ਸਿੰਘ ਮਾਨ ...



%20(1).jpeg)

