Tuesday, March 28, 2023

ਨਰਮੇ ਦੇ ਬੀਜਾਂ ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ ਸ਼ੁਰੂ

—ਪੰਜਾਬ ਸਰਕਾਰ ਦੇਵੇਗੀ ਬੀਜ ਤੇ 33 ਫੀਸਦੀ ਸਬਸਿਡੀ

ਫਾਜਿ਼ਲਕਾ, 29 ਮਾਰਚ
ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਟੀ ਬੀਜਾਂ BT Seeds ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ Portal ਖੋਲ ਦਿੱਤਾ ਗਿਆ ਹੈ ਅਤੇ ਬੀਜ ਤੇ ਸਬਸਿਡੀ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: Senu Duggal ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨhttps://agrimachinerypb.com/ ਪੋਰਟਲ ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਲਈ ਕਿਸਾਨ ਆਪਣੇ ਅਧਾਰ ਕਾਰਡ ਰਾਹੀਂ ਰਜਿਸਟਡਰ ਮੋਬਾਇਲ ਨੰਬਰ ਤੇ ਪ੍ਰਾਪਤ ਓਟੀਪੀ ਰਾਹੀਂ ਅਪਲਾਈ ਕਰਵਾ ਸਕਦੇ ਹਨ। ਜਿੰਨ੍ਹਾਂ ਕਿਸਾਨਾਂ ਦਾ ਵੇਰਵਾ ਪੋਰਟਲ ਤੇ ਅਪਲੋਡ ਨਹੀਂ ਹੈ ਤਾਂ ਉਹ Farmers ਕਿਸਾਨ ਨਵੀਂ ਰਜਿਸਟੇ੍ਰਸ਼ਨ ਵਾਲੇ ਲਿੰਕ ਤੇ ਜਾ ਕੇ ਪਹਿਲਾਂ ਆਪਣੀ ਰਜਿਸਟੇ੍ਰਸ਼ਨ ਕਰਵਾ ਕੇ ਫਿਰ ਅਪਲਾਈ ਕਰ ਸਕਣਗੇ।
ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਪੈਕਟ ਬੀਟੀ ਹਾਇਬ੍ਰਿਡ ਨਰਮੇ ਦੇ ਬੀਜ ਤੇ ਸਬਸਿਡੀ ਮਿਲਣ ਯੋਗ ਹੋਵੇਗੀ। ਸਬਸਿਡੀ ਕੇਵਲ ਸਰਕਾਰ ਤੋਂ ਪ੍ਰਵਾਨਿਤ ਕਿਸਮਾਂ ਦੇ ਬੀਜਾਂ ਤੇ ਹੀ ਮਿਲੇਗੀ। ਮਿਤੀ 25 ਮਾਰਚ ਤੋਂ 15 ਮਈ 2023 ਦੇ ਵਿਚਕਾਰਲੀ ਮਿਤੀਆਂ ਦੇ ਬਿੱਲ ਹੀ ਸਵਿਕਾਰ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਖੇਤੀ ਨੂੰ ਤਰਜੀਹ ਦੇਣ ਕਿਊਂਕਿ ਇਹ ਇਕ ਵਪਾਰਕ ਫਸਲ ਹੈ ਅਤੇ ਝੋਨੇ ਦੇ ਮੁਕਾਬਲੇ ਘੱਟ ਪਾਣੀ ਨਾਲ ਪੱਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਰਮੇ ਦੀ ਖੇਤੀ ਲਈ ਹਰ ਪ੍ਰਕਾਰ ਦਾ ਸਹਿਯੋਗ ਕਰੇਗੀ।
ਇਸ ਮੌਕੇ ਮੌਕੇ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਕੁਮਾਰ ਨੇ ਕਿਸਾਨਾਂ ਨੂੰ ਛੱਟੀਆਂ ਵਿਚਲੇ ਟੀੰਡਿਆਂ ਨੂੰ ਨਸ਼ਟ ਕਰਨ, ਨਦੀਨਾਂ ਨੂੰ ਨਸ਼ਟ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਛੱਟੀਆਂ ਨਾ ਛੱਡੀਆਂ ਜਾਣ ਕਿਉਂਕਿ ਇਸ ਵਿਚ ਲੁਕੀ ਗੁਲਾਬੀ ਸੂੰਡੀ ਨਰਮੇ ਦੀ ਅਗਲੀ ਫਸਲ ਤੇ ਹਮਲਾ ਕਰ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ ਵਿੱਕੀ ਕੁਮਾਰ ਵੀ ਹਾਜਰ ਸਨ।

ਖੇਤੀਬਾੜੀ ਵਿਭਾਗ ਨੇ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਕਿਸਾਨ ਮਿੱਤਰਾਂ ਨੂੰ ਦਿੱਤੀ ਇਕ ਦਿਨਾਂ ਸਿਖਲਾਈ

-ਕਿਸਾਨ ਮਿੱਤਰ ਨਰਮੇ ਸਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪੁੱਜਦੀ ਕਰਣਗੇ-ਐਸਡੀਐਮ

-137 ਕਿਸਾਨ ਮਿੱਤਰ ਤਾਇਨਾਤ ਕੀਤੇ-ਮੁੱਖ ਖੇਤੀਬਾੜੀ ਅਫ਼ਸਰ
-ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਵਿਗਿਆਨੀਆਂ ਨੇ ਦਿੱਤੀ ਟੇ੍ਰਨਿੰਗ

ਫਾਜ਼ਿਲਕਾ, 28 ਮਾਰਚ
ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਭਰਤੀ ਕੀਤੇ ਕਿਸਾਨ ਮਿੱਤਰਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਕ ਦਿਨਾਂ ਸਿਖਲਾਈ ਦਿੱਤੀ ਗਈ।

ਇਸ ਮੌਕੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਵਿਚ ਬੋਲਦਿਆਂ ਅਬੋਹਰ ਦੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਆਈਏਐਸ ਨੇ ਕਿਹਾ ਕਿ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮਿੱਤਰ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਨਰਮੇ ਦੀਆਂ ਛੱਟੀਆਂ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਕਿਉਂਕਿ ਇੰਨ੍ਹਾਂ ਛੱਟੀਆਂ ਵਿਚ ਗੁਲਾਬੀ ਸੁੰਡੀ ਦਾ ਲਾਰਵਾ ਲੁਕਿਆ ਹੋਇਆ ਹੈ ਜਿਸ ਤੋਂ ਅਗਲੀ ਫਸਲ ਤੇ ਹਮਲਾ ਹੋ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਕਾਸਤ ਲਈ ਪੂਰਾ ਨਹਿਰੀ ਪਾਣੀ, ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕ ਮੁਹਈਆ ਕਰਵਾਏ ਜਾਣਗੇ।
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਸਿੰਘ ਨੇ ਕਿਹਾ ਕਿ ਜਿ਼ਲ੍ਹੇ ਦੇ ਨਰਮੇ ਦੀ ਕਾਸਤ ਵਾਲੇ 137 ਪਿੰਡਾਂ ਵਿਚ ਕਿਸਾਨ ਮਿੱਤਰ ਰੱਖੇ ਗਏ ਹਨ ਜ਼ੋ ਕਿ ਨਰਮੇ ਦੀ ਕਾਸਤ ਸਬੰਧੀ ਹਰ ਬਰੀਕ ਜਾਣਕਾਰੀ ਕਿਸਾਨਾਂ ਨੂੰ ਪਿੰਡ ਵਿਚ ਜਾ ਕੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ ਅਤੇ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਤੇਜੀ ਨਾਲ ਕਿਸਾਨਾਂ ਤੱਕ ਪੁੱਜਦੀ ਕੀਤੀ ਜਾਵੇ।
ਇਸ ਮੌਕੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਡਾ: ਜਗਦੀਸ਼ ਅਰੋੜਾ, ਡਾ: ਮਨਪ੍ਰੀਤ ਸਿੰਘ, ਡਾ: ਵਿਜ਼ੈ ਕੁਮਾਰ, ਡਾ: ਅਮਨਦੀਪ ਕੌਰ ਨੇ ਨਰਮੇ ਦੀ ਕਾਸਤ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਕਿਸਾਨ ਮਿੱਤਰਾਂ ਨੂੰ ਦਿੱਤੀ।
ਇਸ ਮੌਕੇ ਖੇਤੀਬਾੜੀ ਬਲਾਕ ਅਫ਼ਸਰ ਸੁੰਦਰ ਲਾਲ ਸਮੇਤ ਖੇਤੀਬਾੜੀ ਵਿਭਾਗ ਦਾ ਸਟਾਫ ਵੀ ਹਾਜਰ ਸਨ।

ਚੜਦੀਕਲਾ ਮਹਿਲਾ ਕਿਸਾਨ ਉਤਪਾਦਕ ਸੰਗਠਨ ਦੀ ਦੁਕਾਨ ਦਾ ਉਦਘਾਟਨ

 ਬਰਨਾਲਾ, 

ਚੜਦੀਕਲਾ ਮਹਿਲਾ ਕਿਸਾਨ ਉਤਪਾਦਕ ਸੰਗਠਨ ਦਾ ਇਨਪੁਟ ਸ਼ਾਪ ਦਾ ਉਦਘਾਟਨ ਪਿੰਡ ਕੋਟਧੁਨਾ, ਬਰਨਾਲਾ ਵਿਖੇ ਹੋਇਆ। ਇਹ ਐਚ. ਡੀ. ਐੱਫ. ਸੀ ਬੈਂਕ ਦੁਆਰਾ ਸਹਿਯੋਗੀ ਮੋਹਰੀ ਫਾਰਮਰ ਪ੍ਰੋਡੂਸਰ ਕੰਪਨੀ (ਐੱਫ.ਪੀ.ਸੀ) ਵਿੱਚੋਂ ਇੱਕ ਹੈ ਅਤੇ ਗ੍ਰਾਂਟ ਥੋਰਨਟਨ ਭਾਰਤ ਲਾਗੂ ਕਰਨ ਵਾਲੇ ਭਾਈਵਾਲਾਂ ਵਜੋਂ ਕੰਮ ਕਰ ਰਿਹਾ ਹੈ। ਬਰਨਾਲਾ ਜ਼ਿਲ੍ਹੇ ਵਿੱਚ ਸਮੂਹਿਕ ਤੌਰ 'ਤੇ ਹੈ। 


ਐਫ.ਪੀ.ਸੀ. FPC ਬੋਰਡ ਆਫ਼ ਡਾਇਰੈਕਟਰਜ਼, ਇਨਪੁਟ ਸ਼ਾਪ ਦੇ ਉਦਘਾਟਨ ਵਿੱਚ ਇੱਕ ਮਤਾ ਲੈ ਕੇ ਆਏ ਹਨ ਜਿਸ ਵਿੱਚ ਉਨ੍ਹਾਂ ਨੇ ਐਫ.ਪੀ.ਸੀ. ਵਿੱਚ ਨਾਮਜਦ ਕਿਸਾਨਾਂ ਨੂੰ ਇਨਪੁਟ ਸ਼ਾਪ ਦੀ ਉਪਯੋਗਤਾ ਅਤੇ ਲਾਭਾਂ ਬਾਰੇ ਗੱਲ ਕੀਤੀ ਅਤੇ ਕੰਪਨੀ ਦੀ ਸਮਕਾਲੀ ਪ੍ਰਗਤੀ, ਇਸਦੀ ਅਗਲੀ ਯੋਜਨਾਬੰਦੀ ਅਤੇ ਰਣਨੀਤੀਆਂ ਦਾ ਪ੍ਰਦਰਸ਼ਨ ਵੀ ਕੀਤਾ। ਵਰਤਮਾਨ ਵਿੱਚ ਐਫ.ਪੀ.ਸੀ. ਨੇ ਖੇਤੀ ਇਨਪੁਟਸ ਲਈ ਸਾਂਝਾ ਸੇਵਾ ਕੇਂਦਰ ਸ਼ੁਰੂ ਕੀਤਾ ਹੈ ਜਿਸ ਵਿੱਚ ਉਹ ਕਲੱਸਟਰ ਵਿੱਚ ਮਾਹਿਰਾਂ ਦੁਆਰਾ ਡੇਅਰੀ ਪ੍ਰਬੰਧਨ ਸਿਖਲਾਈ ਦੇ ਨਾਲ-ਨਾਲ ਸਬਸਿਡੀ ਵਾਲੀ ਕੀਮਤ 'ਤੇ ਪ੍ਰਮੁੱਖ ਗੁਣਵੱਤਾ ਵਾਲੇ ਪਸ਼ੂ ਫੀਡ ਪ੍ਰਦਾਨ ਕਰ ਰਹੇ ਹਨ ਅਤੇ ਜਲਦੀ ਹੀ ਉਹ ਆਉਣ ਵਾਲੇ ਫਸਲੀ ਸੀਜ਼ਨ ਵਿੱਚ ਬੀਜ SEED ਕਾਰੋਬਾਰ ਵਿੱਚ ਕਦਮ ਰੱਖ ਰਹੇ ਹਨ।

ਇਸ ਮੌਕੇ ਗਡਵਾਸੂ ਦੇ ਸਾਬਕਾ ਡਾਇਰੈਕਟਰ ਸ੍ਰੀ ਸਹੋਤਾ, ਐਲ.ਡੀ.ਐਮ ਦਫ਼ਤਰ ਤੋਂ ਸ੍ਰੀ ਪਿਯੂਸ਼ ਗੋਇਲ, ਡੀ.ਸੀ. ਦਫ਼ਤਰ ਬਰਨਾਲਾ ਤੋਂ ਨੇਹਾ ਐਮ.ਜੀ.ਐਨ.ਐਫ, ਸ੍ਰੀ ਅਮਰਪੁਨੀਤ ਬੈਂਕ ਮੈਨੇਜਰ ਐਚਡੀਐਫਸੀ ਬੈਂਕ ਕੋਟਧੂਨਾ, ਡੇ ਹਿਊਜ਼ ਤੋਂ ਸ੍ਰੀ ਇਕਬਾਲ ਨੇ ਆਪਣੀ ਹਾਜ਼ਰੀ ਭਰੀ। ਗ੍ਰਾਂਟ ਥਾਰਨਟਨ ਭਾਰਤ ਵੱਲੋਂ ਸ੍ਰੀ ਮਨਪ੍ਰੀਤ ਸਿੰਘ, ਮੈਨੇਜਰ ਸ੍ਰੀ ਕੁੰਦਨ ਕੁਮਾਰ ਅਤੇ ਬਰਨਾਲਾ ਦੀ ਸਮੁੱਚੀ ਟੀਮ ਨੇ ਇਸ ਸਮਾਗਮ ਦਾ ਸੰਚਾਲਨ ਕੀਤਾ।
--

ਫਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਜਲਦ ਪੂਰੀ ਕੀਤੀ ਜਾਵੇ- ਦਲਜੀਤ ਸਿੰਘ ਮਾਂਗਟ

-ਡਵੀਜਨਲ ਕਮਿਸ਼ਨਰ ਨੇ ਕੀਤਾ ਫਾਜਿ਼ਲਕਾ ਦਾ ਦੌਰਾ

ਫਾਜ਼ਿਲਕਾ, 28 ਮਾਰਚ

ਡਵੀਜਨਲ ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ ਆਈਏਐਸ ਨੇ ਅੱਜ ਫਾਜਿਲ਼ਕਾ ਦਾ ਦੌਰਾ ਕੀਤਾ। ਇਸ ਮੌਕੇ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਡਵੀਜਨਲ ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ ਵੱਲੋਂ ਜਿ਼ਲ੍ਹੇ ਦੇ ਸੀਨਿਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿੱਛਲੇ ਦਿਨੀਂ ਹੋਈਆਂ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਖਰਾਬੇ ਸਬੰਧੀ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਗਿਰਦਾਵਰੀ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਅਜਿਹਾ ਵਿਅਕਤੀ ਜਿਸ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸਦਾ ਨਾਂਅ ਖਰਾਬੇ ਦੀ ਸੂਚੀ ਵਿਚ ਸ਼ਾਮਿਲ ਹੋਣ ਤਾਂ ਵਾਂਝਾ ਨਾ ਰਹੇ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਰਵਿਨਿਊ ਕੇਸ਼ਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।

ਇਸ ਮੌਕੇ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਹਿੱਤ ਦੀਆਂ ਸਕੀਮਾਂ ਦਾ ਲਾਭ ਤੇਜੀ ਨਾਲ ਅਤੇ ਪਾਰਦਰਸ਼ੀ ਤਰੀਕੇ ਨਾਲ ਸਮਾਜ ਦੇ ਹਰ ਵਰਗ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪੁੱਜਦਾ ਕਰਨ ਦੇ ਟੀਚੇ ਨਾਲ ਸਾਰੇ ਅਧਿਕਾਰੀ  ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇੰਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਨੂੰ ਹੋਰ ਵੀ ਪ੍ਰਭਾਵੀ ਤਰੀਕੇ ਨਾਲ ਜਮੀਨੀ ਪੱਧਰ ਤੇ ਲਾਗੂ ਕੀਤਾ ਜਾਵੇ।
ਡਵੀਜਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਅਧਿਕਾਰੀ ਨਿਯਮਤ ਤੌਰ ਤੇ ਫੀਲਡ ਦੇ ਦੌਰੇ ਕਰਕੇ ਲੋਕਾਂ ਵਿਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਨੂੰ ਜਿ਼ਲ੍ਹੇ ਵਿਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਐਸਡੀਐਮ ਅਬੋਹਰ ਸ੍ਰੀ ਅਕਾਸ਼ ਬਾਂਸਲ, ਐਸਡੀਐਮ ਫਾਜਿ਼ਲਕਾ ਸ੍ਰੀ ਨਿਕਾਸ ਖੀਂਚੜ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ ਵੀ ਹਾਜਰ ਸਨ।  

ਸਰਹਿੰਦ ਨਹਿਰ ਵਿੱਚ ਪਏ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ-ਡਾ. ਰੂਹੀ ਦੁੱਗ

ਲਗਭਗ 80 ਲੱਖ ਰੁਪਏ ਦੀ ਰਾਸ਼ੀ ਨਾਲ ਪਏ ਪਾੜ ਨੂੰ ਪੁਰ ਕੀਤਾ ਜਾਵੇਗਾ

ਫ਼ਰੀਦਕੋਟ28 ਮਾਰਚ () ਬੀਤੀਂ ਸ਼ਾਮ ਫਰੀਦਕੋਟ ਸ਼ਹਿਰ ਵਿੱਚੋਂ ਲੰਘਦੀਆਂ ਜੋੜੀਆਂ ਨਹਿਰਾਂ ਵਿੱਚੋਂ ਇੱਕ ਸਰਹਿੰਦ ਕਨਾਲ ਫੀਡਰ ਵਿੱਚ ਲਗਭਗ ਸਵਾ ਸੋ ਫੁੱਟ ਦਾ ਪਾੜ ਪੈਣ ਕਰਕੇ ਸਰਹਿੰਦ ਨਹਿਰ ਦਾ ਪਾਣੀ ਰਾਜਸਥਾਨ ਨਹਿਰ ਵਿੱਚ ਦਾਖਲ ਹੋ ਗਿਆ ਸੀ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਵੱਲੋਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਪਾੜ ਪੈਣ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਹਿੰਦ-ਰਾਜਸਥਾਨ ਫੀਡਰ ਵਿੱਚ ਆਮ ਦਿਨਾਂ ਨਾਲੋਂ ਪਾਣੀ ਘੱਟ ਸੀ, ਜਿਸ ਕਾਰਨ ਜ਼ਿਆਦਾ ਪਾੜ ਪੈਣ ਤੋਂ ਬਚਾਅ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੂੰ ਪਾੜ ਪੈਣ ਦੀ ਖਬਰ ਮਿਲਦਿਆਂ ਹੀ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਵੱਡੇ ਪੱਧਰ ਤੇ ਨਹਿਰਾਂ ਦੇ ਕੰਢੇ ਭਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।

ਇਸ ਮੌਕੇ ਚੀਫ ਇੰਜੀਨੀਅਰ ਸ਼ੰਮੀ ਸਿੰਗਲਾ, ਨਿਗਰਾਨ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ ਅਤੇ ਐਕਸੀਅਨ ਸਿੰਚਾਈ ਵਿਭਾਗ ਰਮਨਪ੍ਰੀਤ ਨੇ ਦੱਸਿਆ ਕਿ ਨਹਿਰ ਵਿੱਚ ਪਏ ਪਾੜ ਨੂੰ ਗੱਟਿਆ ਦੀ ਮਿੱਟੀ ਨਾਲ ਭਰ ਕੇ ਕੰਟਰੀਨ ਬੇਸ ਕਰੇਟਾਂ ਰਾਹੀਂ ਪੁਰ ਕੀਤਾ ਜਾਵੇਗਾ ਤਾਂ ਕਿ ਅੱਗੇ ਤੋਂ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਕੰਮ ਤੇ ਲਗਭਗ 80 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।

ਇਸ ਮੌਕੇ ਨਾਇਬ ਤਹਿਸੀਲਦਾਰ ਕੋਟਕਪੂਰਾ ਜੈ ਅਮਨਦੀਪ ਗੋਇਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪਸ਼ੂ ਪਾਲਣ ਵਿਭਾਗ ਸੂਰ ਪਾਲਣ ਤੇ ਬੱਕਰੀ ਪਾਲਣ ਦੀ ਦੇਵੇਗਾ ਟ੍ਰੇਨਿੰਗ

--ਡਿਪਟੀ ਡਾਇਰੈਕਟਰ ਨੇ ਟ੍ਰੇਨਿੰਗਾਂ ਦਾ ਸ਼ਡਿਊਲ ਕੀਤਾ ਸਾਂਝਾ

--ਟ੍ਰੇਨਿੰਗ ਦੇ ਚਾਹਵਾਨ ਸਬੰਧਤ ਵੈਟਨਰੀ ਅਫ਼ਸਰਾਂ ਨਾਲ ਕਰਨ ਰਾਬਤਾ


ਮੋਗਾ, 28 ਮਾਰਚ:
ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ ਉੱਪਰ ਪਸ਼ੂ ਪਾਲਕਾਂ ਨੂੰ ਮਾਹਿਰ ਸਟਾਫ਼ ਦੁਆਰਾ ਟ੍ਰੇਨਿੰਗਾਂ ਵੀ ਮੁਹੱਈਆ ਕਰਵਾ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ। ਵਿਭਾਗ ਦੀਆਂ ਟ੍ਰੇਨਿੰਗਾਂ ਜਰੀਏ ਪਸ਼ੂ ਪਾਲਕ ਆਪਣੀਆਂ ਆਮਦਨਾਂ ਵਿੱਚ ਚੋਖਾ ਵਾਧਾ ਕਰ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਹੁਣ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ (ਟ੍ਰੇਨਿੰਗ ਅਤੇ ਪ੍ਰਸਾਰ) ਪਟਿਆਲਾ (ਰੌਣੀ ਫਾਰਮ) ਵਿਖੇ ਪਸ਼ੂ ਪਾਲਕਾਂ ਲਈ ਸੂਰ ਪਾਲਣ ਅਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਿਤੀ 5  ਅਪ੍ਰੈਲ ਤੋਂ 6 ਅਪ੍ਰੈਲ, 11 ਤੋਂ 12 ਅਪ੍ਰੈਲ, 18 ਤੋਂ 19 ਅਪ੍ਰੈਲ ਤੱਕ ਬੱਕਰੀ ਪਾਲਣ ਦੀ ਟ੍ਰੇਨਿੰਗ ਅਤੇ 24 ਤੋਂ 28 ਅਪ੍ਰੈਲ, 2023 ਤੱਕ ਸੂਰ ਪਾਲਣ ਦੀ ਟ੍ਰੇਨਿੰਗ ਆਯੋਜਿਤ ਹੋ ਰਹੀ ਹੈ।ਇਸ ਟ੍ਰੇਨਿੰਗ ਵਿੱਚ ਮਾਹਿਰਾਂ ਵੱਲੋਂ ਬੱਕਰੀ ਪਾਲਣ, ਸੂਰ ਪਾਲਣ ਦੇ ਕਿੱਤੇ ਵਿੱਚ ਸਹਾਈ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ। ਵਧੇਰੀ ਜਾਣਕਾਰੀ ਲਈ ਸੰਪਰਕ ਨੰਬਰ 9814551648 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਇਸ ਕਿੱਤੇ ਨੂੰ ਪਹਿਲੀ ਵਾਰ ਅਪਣਾਉਣ ਜਾ ਰਹੇ ਅਤੇ ਇਹ ਧੰਦਾ ਕਰ ਰਹੇ ਦੋਨੋਂ ਤਰ੍ਹਾਂ ਦੇ ਵਿਅਕਤੀਆਂ ਨੂੰ ਇਸ ਟ੍ਰੇਨਿੰਗ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਪਸ਼ੂ ਪਾਲਕਾਂ ਲਈ ਪੰਜਾਬ ਸਰਕਾਰ ਦੀਆਂ ਲਾਹੇਵੰਦ ਸਕੀਮਾਂ ਬਾਰੇ ਵੀ ਜਾਗਰੂਕਤਾ ਫੈਲਾਈ ਜਾਵੇਗੀ।    
ਡਾ. ਹਰਵੀਨ ਕੌਰ ਨੇ ਦੱਸਿਆ ਕਿ ਜਿਹੜੇ ਜਿਹੜੇ ਵੀ ਵਿਅਕਤੀ/ਪਸ਼ੂ ਪਾਲਕ ਇਸ ਟ੍ਰੇਨਿੰਗ ਵਿੱਚ ਭਾਗ ਲੈਣਾ ਚਹੁੰਦੇ ਹਨ ਉਹ ਆਪਣੇ ਇਲਾਕੇ ਦੇ ਸਬੰਧਤ ਵੈਟਨਰੀ ਅਫ਼ਸਰਾਂ ਨਾਲ ਸੰਪਰਕ  ਕਰ ਸਕਦੇ ਹਨ।
ਉਨ੍ਹਾਂ ਸਮੂਹ ਪਸ਼ੂ ਪਾਲਕਾਂ ਅਤੇ ਪਸ਼ੂ ਪਾਲਣ ਦਾ ਕਿੱਤਾ ਅਪਣਾਉਣ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਅਕਤੀ ਇਨ੍ਹਾਂ ਮਹੱਤਵਪੂਰਨ ਟ੍ਰੇਨਿੰਗਾਂ ਵਿੱਚ ਸ਼ਮੂਲੀਅਤ ਕਰਕੇ ਆਪਣੇ ਧੰਦੇ ਨੂੰ ਪ੍ਰਫੁੱਲਤਾ ਵੱਲ ਲਿਜਾਣ।

ਬਿਨ੍ਹਾਂ ਕਿਸੇ ਭੇਦ ਭਾਵ ਦੇ ਅਸਲ ਕਿਸਾਨਾਂ ਨੂੰ ਮਿਲੇਗਾ ਖਰਾਬ ਫਸਲ ਦਾ ਮੁਆਵਜ਼ਾ

ਫਰੀਦਕੋਟ 28 ਮਾਰਚ () ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਪਿਛਲੇ ਦਿਨਾਂ ਵਿੱਚ ਹੋਈ ਬਰਸਾਤ ਨਾਲ ਖਰਾਬ ਹੋਈ ਫਸਲ ਸਬੰਧੀ ਕੀਤੀ ਜਾ ਰਹੀ ਗਿਰਦਾਵਰੀ ਸਬੰਧੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਵੀ ਵਿਸੇਸ਼ ਤੌਰ ਤੇ ਹਾਜ਼ਰ ਸਨ।


ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗਿਰਦਾਵਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਜਿਸ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਨੁਕਸਾਨ ਹੋਈ ਫਸਲ ਦਾ ਮੁਆਵਜ਼ਾ ਉਸੇ ਕਿਸਾਨ ਨੂੰ ਮਿਲੇ। ਇਸ ਦੇ ਲਈ ਗਿਰਦਾਵਰੀ ਕਰਨ ਵਾਲੇ ਕਰਮਚਾਰੀ ਖੁਦ ਜਮੀਨੀ ਪੱਧਰ ਤੇ ਖੇਤਾਂ ਵਿੱਚ ਜਾ ਕੇ ਖੁਦ ਗਿਰਦਾਵਰੀ ਕਰਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਕਿਸੇ ਦੇ ਕਹਿਣ ਤੇ ਗਿਰਦਾਵਰੀ ਨਾ ਕੀਤੀ ਜਾਵੇ। ਅਧਿਕਾਰੀ ਖੁਦ ਖੇਤਾਂ ਵਿੱਚ ਜਾ ਕੇ ਗਿਰਦਾਵਰੀ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਨੁਕਸਾਨ ਹੋਈ ਫਸਲ ਦੇ ਅਸਲ ਮਾਲਕਾਂ ਨੂੰ ਮੁਆਵਜਾ ਮਿਲ ਸਕੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਕਰਨ ਸਮੇਂ ਕਿਸੇ ਦੇ ਨਾਲ ਕੋਈ ਭੇਦ ਭਾਵ ਨਾ ਕੀਤਾ ਜਾਵੇ, ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਕੀਤੀ ਜਾਵੇ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...