Saturday, April 1, 2023

2020 ਦੇ ਫਸਲਾਂ ਤੇ ਮਕਾਨਾਂ ਦੇ ਖਰਾਬੇ ਦਾ 20.10 ਕਰੋੜ ਰੁਪਏ ਦੇ ਮੁਆਵਜੇ ਦੀ ਵੰਫ ਮੁਕੰਮਲ

ਫਾਜਿ਼ਲਕਾ, 1 ਅਪ੍ਰੈਲ

                ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸਾਲ 2020 ਦੌਰਾਨ ਅਬੋਹਰ ਉਪਮੰਡਲ ਵਿਚ ਭਾਰੀ ਮੀਂਹਾਂ ਕਾਰਨ ਫਸਲਾਂ  ਅਤੇ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਵਜੋਂ ਹੁਣ ਤੱਕ 20.10 ਕਰੋੜ ਰੁਪਏ ਦੀ ਤਕਸੀਮ ਕੀਤੀ ਜਾ ਚੁੱਕੀ ਹੈ।ਇਸੇ ਤਰਾਂ ਵਰਤਮਾਨ ਸਮੇਂ ਵਿਚ ਪਿੱਛਲੇ ਦਿਨੀਂ ਪਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਵਿਸੇਸ਼ ਗਿਰਦਾਵਰੀ ਦਾ ਕੰਮ ਵੀਂ ਸ਼ੁਰੂ ਹੋ ਗਿਆ ਹੈ।



                ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਸਾਲ 2020 ਦੌਰਾਨ ਅਬੋਹਰ ਉਪਮੰਡਲ ਵਿਚ ਮਕਾਨਾਂ ਦੇ ਨੁਕਸਾਨ ਲਈ 2.48 ਕਰੋੜ ਦਾ ਮੁਆਵਜਾ ਆਇਆ ਸੀ ਜਿਸ ਵਿਚੋਂ 2.08 ਕਰੋੜ ਵੰਡ ਦਿੱਤਾ ਗਿਆ ਹੈ। ਜਦ ਕਿ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ 21.83 ਕਰੋੜ ਵਿਚੋਂ 18.02 ਕਰੋੜ ਰੁਪਏ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ੋ ਰਕਮ ਵੰਡਣ ਤੋਂ ਬਕਾਇਆ ਹੈ ਉਸਦੀ ਪ੍ਰਕ੍ਰਿਆ ਜਾਰੀ ਹੈ ਅਤੇ ਇਸ ਵਿਚ ਦੇਰੀ ਦਾ ਕਾਰਨ ਬੈਂਕਾਂ ਦੇ ਆਪਸੀ ਰਲੇਵੇਂ ਤੋਂ ਇਲਾਵਾ ਕੁਝ ਖਾਤੇ ਲਗਾਤਾਰ ਵਰਤੋਂ ਵਿਚ ਨਹੀਂ ਸਨ ਅਤੇ ਕੁਝ ਕੇਸਾਂ ਵਿਚ ਲਾਭਪਾਤਰੀ ਦੀ ਮੌਤ ਹੋ ਜਾਣ ਤੇ ਉਸਦੇ ਵਾਰਸਾਂ ਦੇ ਨਾਂਅ ਇੰਤਕਾਲ ਹੋਣ ਤੋਂ ਬਾਅਦ ਵੰਡ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਹਫਤੇ ਇਹ ਵੰਡ ਦਾ ਕੰਮ ਮੁਕੰਮਲ ਹੋਣ ਦੀ ਆਸ ਹੈ।ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਦਾ ਨਾਂਅ ਲਿਸਟ ਵਿਚ ਸੀ ਪਰ ਹਾਲੇ ਰਕਮ ਨਹੀਂ ਆਈ ਤਾਂ ਉਹ ਪਟਵਾਰੀ ਨਾਲ ਸੰਪਰਕ ਕਰ ਸਕਦਾ ਹੈ।

              ਉਨ੍ਹਾਂ ਨੇ ਹੋਰ ਦੱਸਿਆ ਕਿ ਪਿੱਛਲੇ ਦਿਨੀਂ ਹੋਈ ਬਰਸਾਤ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਤਹਿਸੀਲਦਾਰਨਾਇਬ ਤਹਿਸੀਲਦਾਰਪਟਵਾਰੀ ਪਿੰਡਾਂ ਵਿਚ ਜਾ ਕੇ ਖਰਾਬੇ ਦੀ ਰਿਪੋਰਟ ਤਿਆਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਪਿੰਡ ਦੇ ਲੋਕਾਂ ਦੀ ਹਾਜਰੀ ਵਿਚ ਕੀਤੀ ਜਾ ਰਹੀ ਹੈ ਜ਼ੋ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਪ੍ਰਭਾਵਿਤ ਦਾ ਨਾਂਅ ਸੂਚੀ ਵਿਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹੇ।

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 5 ਅਪ੍ਰੈਲ ਨੂੰ

 - ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨ ਨੂੰ ਖੁਸ਼ਹਾਲ ਬਨਾਉਣ ਲਈ ਯਤਨਸ਼ੀਲ - ਡਾ. ਤੇਜ ਪਾਲ


ਫ਼ਿਰੋਜ਼ਪੁਰ,           

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਗਤੀਸ਼ੀਲ ਵਿਕਾਸ ਕਾਰਜਾਂ ਦੀ ਲੜੀ ਵਿੱਚ ਫ਼ਸਲੀ ਵਿਭਿੰਨਤਾ ਅਤੇ ਖੁਸ਼ਹਾਲ ਕਿਸਾਨੀ ਨੂੰ ਅਮਲੀ ਜਾਮਾ ਪਹਿਨਾਉਣ ਹਿੱਤ ਜ਼ਿਲ੍ਹਾ ਫ਼ਿਰੋਜਪੁਰ ਦਾ ਸਾਉਣੀ ਦੀਆਂ ਪ੍ਰਮੁੱਖ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 05 ਅਪ੍ਰੈਲ 2023 (ਬੁੱਧਵਾਰ) ਨੂੰ ਨਵੀਂ ਦਾਣਾ ਮੰਡੀ ਫ਼ਿਰੋਜਪੁਰ ਛਾਉਣੀ ਵਿਖੇ ਸਵੇਰੇ 10:00 ਵਜੇ ਤੋਂ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਤੇਜ ਪਾਲ ਸਿੰਘ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਗਾਏ ਜਾ ਰਹੇ ਇਸ ਕੈਂਪ ਵਿੱਚ ਐਡਵੋਕੇਟ ਸ਼੍ਰੀ ਰਜਨੀਸ਼ ਦਹੀਯਾ ਵਿਧਾਇਕ ਫ਼ਿਰੋਜਪੁਰ ਦਿਹਾਤੀ ਅਤੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜਪੁਰ ਸ਼ਹਿਰੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ। ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨਾ ਅਤੇ ਬਾਸਮਤੀ ਬਾਰੇ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਦੇ ਉੱਤਮ ਬੀਜ ਵੀ ਮੁਹੱਈਆ ਕਰਵਾਏ ਜਾਣਗੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨ ਨੂੰ ਖੁਸ਼ਹਾਲ ਬਨਾਉਣ ਦੀ ਕੋਸ਼ਿਸ਼ ਵਿੱਚ ਖੇਤੀਬਾੜੀ ਵਿਭਾਗ ਦਿਨ ਰਾਤ ਯਤਨਸ਼ੀਲ ਹੈ। ਸਰਕਾਰ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਬਾਸਮਤੀ ਦੀ ਖੇਤੀ ਨੂੰ ਹੋਰ ਜਿਆਦਾ ਉਤਸ਼ਾਹਿਤ ਕਰਨ ਲਈ ਚੁਣਿਆ ਗਿਆ ਹੈ। ਬਾਸਮਤੀ ਦੀ ਖੇਤੀ ਬਾਰੇ ਵਿਸ਼ੇਸ਼ ਜਾਣਕਾਰੀ ਵੀ ਇਸ ਕੈਂਪ ਵਿੱਚ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਚਲਾਈਆਂ ਜਾਣ ਵਾਲੀਆਂ ਬੱਸਾਂ ਰਾਹੀਂ ਇਸ ਕੈਂਪ ਵਿੱਚ ਪੁੱਜਣ ਲਈ ਆਪਣੇ ਨਜਦੀਕੀ ਬਲਾਕ ਖੇਤੀਬਾੜੀ ਅਫ਼ਸਰ ਨਾਲ ਅੱਜ ਹੀ ਸੰਪਰਕ ਬਨਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਉੱਤਮ ਬੀਜਾਂ ਦੇ ਨਾਲ-ਨਾਲ ਕਿਸਾਨਾਂ ਨੂੰ ਫ਼ਸਲਾਂ ਬਾਰੇ ਫ਼ਰੀ ਕਿਤਾਬਚੇ ਵੀ ਵੰਡੇ ਜਾਣਗੇ। ਖੇਤੀਬਾੜੀ ਵਿਭਾਗ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜਪੁਰ ਤੇ ਬਾਗਬਾਨੀ ਵਿਭਾਗ ਵੀ ਇਸ ਕੈਂਪ ਵਿੱਚ ਕਿਸਾਨਾਂ ਦੇ ਰੂਬਰੂ ਹੋਣਗੇ। ਸਿਖਲਾਈ ਕੈਂਪ ਦਾ ਇੱਕ ਹੋਰ ਖਿੱਚ ਕੇਂਦਰ ਇਸ ਵਿੱਚ ਲਗਾਏ ਜਾਣ ਵਾਲੇ ਵੱਖ-ਵੱਖ ਸਟਾਲ ਹੋਣਗੇ ਜਿੰਨ੍ਹਾਂ ਵਿੱਚ ਕਿਸਾਨਾਂ ਨੂੰ ਵਾਜਬ ਮੁੱਲ ‘ਤੇ ਲਘੂ ਖੇਤੀ ਸੰਦ (ਕਹੀਆਂ, ਰੰਬੇ, ਦਾਤੀਆਂ ਆਦਿ), ਛਾਂ ਦਾਰ ਪੌਦੇ, ਮਿਆਰੀ ਸਾਹਿਤ ਵੀ ਉਪਲਭਧ ਕਰਵਾਇਆ ਜਾਵੇਗਾ। ਖੇਤੀ ਸਹਾਇਕ ਧੰਦਿਆਂ ਵਿੱਚ ਕਾਮਯਾਬ ਕਿਸਾਨ ਵੀ ਆਪਣੇ ਉਤਪਾਦ ਲੈ ਕੇ ਇਸ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਨਗੇ। ਉਪਰੰਤ ਮੇਲੇ ਵਿੱਚ ਆਏ ਸਮੂਹ ਕਿਸਾਨਾਂ ਲਈ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ।

Friday, March 31, 2023

ਕਿਸਾਨਾਂ ਨੂੰ ਮੁੰਗੀ ਦੀ ਫਸਲ ਦੀ ਕਾਸਤ ਨਾ ਕਰਨ ਦੀ ਸਲਾਹ

ਫਾਜਿ਼ਲਕਾ, 1 ਅਪ੍ਰੈਲ

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਮੁੰਗੀ ਦੀ ਕਾਸਤ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਜਿ਼ਲ੍ਹੇ ਵਿਚ ਨਰਮੇ ਦੀ ਫਸਲ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ, ਅਜਿਹੇ ਵਿਚ ਜ਼ੇਕਰ ਮੁੰਗੀ ਦੀ ਕਾਸਤ ਕੀਤੀ ਗਈ ਤਾਂ ਇਸ ਨਾਲ ਚਿੱਟੇ ਮੱਛਰ ਦਾ ਹਮਲਾ ਵੱਧਣ ਦਾ ਡਰ ਪੈਦਾ ਹੋ ਜਾਂਦਾ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜਿ਼ਲ੍ਹੇ ਵਿਚ ਨਰਮੇ ਦੀ ਕਾਸਤ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਪਿੱਛਲੇ ਸਾਲਾਂ ਦੇ ਅਨੁਭਵ ਤੋਂ ਪਾਇਆ ਗਿਆ ਹੈ ਕਿ ਜ਼ੇਕਰ ਗਰਮੀ ਰੁੱਤ ਦੀ ਮੂੰਗੀ ਦੀ ਕਾਸਤ ਕੀਤੀ ਜਾਂਦੀ ਹੈ ਤਾਂ ਇਸਤੇ ਚਿੱਟੀ ਮੱਖੀ ਦਾ ਅਗੇਤਾ ਵਾਧਾ ਹੋ ਜਾਂਦਾ ਹੈ ਜ਼ੋ ਕਿ ਬਾਅਦ ਵਿਚ ਨਰਮੇ ਦੀ ਫਸਲ ਤੇ ਹਮਲਾ ਕਰ ਦਿੰਦਾ ਹੈ। ਇਸ ਲਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਫਾਜਿ਼ਲਕਾ ਜਿ਼ਲ੍ਹੇ ਵਿਚ ਮੁੰਗੀ ਦੀ ਕਾਸਤ ਨਾ ਕਰਨ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਰਮੇ ਦੇ ਬੀਜ ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਲਈ ਕਿਸਾਨਾਂ ਲਈ ਪੋਰਟਲ ਖੋਲ ਦਿੱਤਾ ਗਿਆ ਹੈ ਅਤੇ ਕਿਸਾਨ ਨਰਮੇ ਤੇ ਬੀਟੀ ਬੀਜਾਂ ਦੇ ਸਬਸਿਡੀ ਲੈਣ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸਤੋਂ ਬਿਨ੍ਹਾਂ ਜਿ਼ਲ੍ਹੇ ਵਿਚ 137 ਕਿਸਾਨ ਮਿੱਤਰ ਵੀ ਰੱਖੇ ਗਏ ਹਨ ਜ਼ੋ ਕਿ ਨਰਮੇ ਦੀ ਕਾਸਤ ਸਬੰਧੀ ਕਿਸਾਨਾਂ ਨੂੰ ਹਰ ਪ੍ਰਕਾਰ ਦੀ ਜਾਣਕਾਰੀ ਮੁਹਈਆ ਕਰਵਾਉਣਗੇ।

Thursday, March 30, 2023

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 30 ਮਾਰਚ:

ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ  ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ’ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ’ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Tuesday, March 28, 2023

ਜੇ ਆਰਗੈਨਿਕ ਖੇਤੀ ਕਰਨ ਬਾਰੇ ਸੋਚ ਰਹੇ ਹੋ ਤਾਂ

 ਸਤਿ ਸ਼੍ਰੀ ਅਕਾਲ! ਪਿਆਰੇ ਕਿਸਾਨ ਵੀਰੋ ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਿਲ੍ਹਾ ਫਾਜਿਲਕਾ ਦਾ ਜ਼ਿਲ੍ਹਾ ਪੱਧਰੀ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖਲਾਈ ਕੈਂਪ ਪਿੰਡ ਅਰਾਈਆਂ ਵਾਲਾ (ਵਾਅ), ਮੁਕਤਸਰ ਰੋਡ ,ਬਲਾਕ ਜਲਾਲਾਬਾਦ 31 ਮਾਰਚ 2023 ਨੂੰ ਸਵੇਰੇ 10:30 ਵਜੇ ਲਗਾਇਆ ਜਾ ਰਿਹਾ ਹੈ| ਇਸ ਕੈਂਪ ਵਿੱਚ ਜੈਵਿਕ ਖੇਤੀ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਲਈ ਅਤੇ ਵਢਮੁੱਲੀ ਜਾਣਕਾਰੀ ਪ੍ਰਦਾਨ ਕਰਨ ਲਈ ਸ਼੍ਰੀ ਰਾਜਿੰਦਰ ਸਿੰਘ ਜੀ ( Agri clinic , Amritsar ) ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਰਹੇ ਹਨ| ਸੋ ਆਪ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਤੁਸੀਂ ਵੀ ਜੈਵਿਕ ਖੇਤੀ ਕਰ ਰਹੇ ਹੋ ਜਾਂ ਸ਼ੁਰੂ ਕਰਨ ਦੇ ਇਛੁੱਕ ਹੋ ਤਾਂ ਉਪਰੋਕਤ ਦੱਸੇ ਹੋਏ ਸਥਾਨ ‘ਤੇ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।

ਕੈਂਪ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਸੰਪਰਕ ਕਰੋ:

ਸ਼੍ਰੀ ਰਾਮ ਪ੍ਰਤਾਪ-88377-77348

ਸ਼੍ਰੀ ਅਮਿਤ ਕੁਮਾਰ- 81468-44434

ਸ਼੍ਰੀ ਅਰੁਣ ਕੁਮਾਰ- 90416-69734

ਧੰਨਵਾਦ।

Chak Arainwala

https://maps.app.goo.gl/Ue7oTBciA3erTvHB6

ਨਰਮੇ ਦੇ ਬੀਜਾਂ ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ ਸ਼ੁਰੂ

—ਪੰਜਾਬ ਸਰਕਾਰ ਦੇਵੇਗੀ ਬੀਜ ਤੇ 33 ਫੀਸਦੀ ਸਬਸਿਡੀ

ਫਾਜਿ਼ਲਕਾ, 29 ਮਾਰਚ
ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਟੀ ਬੀਜਾਂ BT Seeds ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ Portal ਖੋਲ ਦਿੱਤਾ ਗਿਆ ਹੈ ਅਤੇ ਬੀਜ ਤੇ ਸਬਸਿਡੀ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: Senu Duggal ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨhttps://agrimachinerypb.com/ ਪੋਰਟਲ ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਲਈ ਕਿਸਾਨ ਆਪਣੇ ਅਧਾਰ ਕਾਰਡ ਰਾਹੀਂ ਰਜਿਸਟਡਰ ਮੋਬਾਇਲ ਨੰਬਰ ਤੇ ਪ੍ਰਾਪਤ ਓਟੀਪੀ ਰਾਹੀਂ ਅਪਲਾਈ ਕਰਵਾ ਸਕਦੇ ਹਨ। ਜਿੰਨ੍ਹਾਂ ਕਿਸਾਨਾਂ ਦਾ ਵੇਰਵਾ ਪੋਰਟਲ ਤੇ ਅਪਲੋਡ ਨਹੀਂ ਹੈ ਤਾਂ ਉਹ Farmers ਕਿਸਾਨ ਨਵੀਂ ਰਜਿਸਟੇ੍ਰਸ਼ਨ ਵਾਲੇ ਲਿੰਕ ਤੇ ਜਾ ਕੇ ਪਹਿਲਾਂ ਆਪਣੀ ਰਜਿਸਟੇ੍ਰਸ਼ਨ ਕਰਵਾ ਕੇ ਫਿਰ ਅਪਲਾਈ ਕਰ ਸਕਣਗੇ।
ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਪੈਕਟ ਬੀਟੀ ਹਾਇਬ੍ਰਿਡ ਨਰਮੇ ਦੇ ਬੀਜ ਤੇ ਸਬਸਿਡੀ ਮਿਲਣ ਯੋਗ ਹੋਵੇਗੀ। ਸਬਸਿਡੀ ਕੇਵਲ ਸਰਕਾਰ ਤੋਂ ਪ੍ਰਵਾਨਿਤ ਕਿਸਮਾਂ ਦੇ ਬੀਜਾਂ ਤੇ ਹੀ ਮਿਲੇਗੀ। ਮਿਤੀ 25 ਮਾਰਚ ਤੋਂ 15 ਮਈ 2023 ਦੇ ਵਿਚਕਾਰਲੀ ਮਿਤੀਆਂ ਦੇ ਬਿੱਲ ਹੀ ਸਵਿਕਾਰ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਖੇਤੀ ਨੂੰ ਤਰਜੀਹ ਦੇਣ ਕਿਊਂਕਿ ਇਹ ਇਕ ਵਪਾਰਕ ਫਸਲ ਹੈ ਅਤੇ ਝੋਨੇ ਦੇ ਮੁਕਾਬਲੇ ਘੱਟ ਪਾਣੀ ਨਾਲ ਪੱਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਰਮੇ ਦੀ ਖੇਤੀ ਲਈ ਹਰ ਪ੍ਰਕਾਰ ਦਾ ਸਹਿਯੋਗ ਕਰੇਗੀ।
ਇਸ ਮੌਕੇ ਮੌਕੇ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਕੁਮਾਰ ਨੇ ਕਿਸਾਨਾਂ ਨੂੰ ਛੱਟੀਆਂ ਵਿਚਲੇ ਟੀੰਡਿਆਂ ਨੂੰ ਨਸ਼ਟ ਕਰਨ, ਨਦੀਨਾਂ ਨੂੰ ਨਸ਼ਟ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਛੱਟੀਆਂ ਨਾ ਛੱਡੀਆਂ ਜਾਣ ਕਿਉਂਕਿ ਇਸ ਵਿਚ ਲੁਕੀ ਗੁਲਾਬੀ ਸੂੰਡੀ ਨਰਮੇ ਦੀ ਅਗਲੀ ਫਸਲ ਤੇ ਹਮਲਾ ਕਰ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ ਵਿੱਕੀ ਕੁਮਾਰ ਵੀ ਹਾਜਰ ਸਨ।

ਖੇਤੀਬਾੜੀ ਵਿਭਾਗ ਨੇ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਕਿਸਾਨ ਮਿੱਤਰਾਂ ਨੂੰ ਦਿੱਤੀ ਇਕ ਦਿਨਾਂ ਸਿਖਲਾਈ

-ਕਿਸਾਨ ਮਿੱਤਰ ਨਰਮੇ ਸਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪੁੱਜਦੀ ਕਰਣਗੇ-ਐਸਡੀਐਮ

-137 ਕਿਸਾਨ ਮਿੱਤਰ ਤਾਇਨਾਤ ਕੀਤੇ-ਮੁੱਖ ਖੇਤੀਬਾੜੀ ਅਫ਼ਸਰ
-ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਵਿਗਿਆਨੀਆਂ ਨੇ ਦਿੱਤੀ ਟੇ੍ਰਨਿੰਗ

ਫਾਜ਼ਿਲਕਾ, 28 ਮਾਰਚ
ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਭਰਤੀ ਕੀਤੇ ਕਿਸਾਨ ਮਿੱਤਰਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਕ ਦਿਨਾਂ ਸਿਖਲਾਈ ਦਿੱਤੀ ਗਈ।

ਇਸ ਮੌਕੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਵਿਚ ਬੋਲਦਿਆਂ ਅਬੋਹਰ ਦੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਆਈਏਐਸ ਨੇ ਕਿਹਾ ਕਿ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮਿੱਤਰ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਨਰਮੇ ਦੀਆਂ ਛੱਟੀਆਂ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਕਿਉਂਕਿ ਇੰਨ੍ਹਾਂ ਛੱਟੀਆਂ ਵਿਚ ਗੁਲਾਬੀ ਸੁੰਡੀ ਦਾ ਲਾਰਵਾ ਲੁਕਿਆ ਹੋਇਆ ਹੈ ਜਿਸ ਤੋਂ ਅਗਲੀ ਫਸਲ ਤੇ ਹਮਲਾ ਹੋ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਕਾਸਤ ਲਈ ਪੂਰਾ ਨਹਿਰੀ ਪਾਣੀ, ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕ ਮੁਹਈਆ ਕਰਵਾਏ ਜਾਣਗੇ।
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਸਿੰਘ ਨੇ ਕਿਹਾ ਕਿ ਜਿ਼ਲ੍ਹੇ ਦੇ ਨਰਮੇ ਦੀ ਕਾਸਤ ਵਾਲੇ 137 ਪਿੰਡਾਂ ਵਿਚ ਕਿਸਾਨ ਮਿੱਤਰ ਰੱਖੇ ਗਏ ਹਨ ਜ਼ੋ ਕਿ ਨਰਮੇ ਦੀ ਕਾਸਤ ਸਬੰਧੀ ਹਰ ਬਰੀਕ ਜਾਣਕਾਰੀ ਕਿਸਾਨਾਂ ਨੂੰ ਪਿੰਡ ਵਿਚ ਜਾ ਕੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ ਅਤੇ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਤੇਜੀ ਨਾਲ ਕਿਸਾਨਾਂ ਤੱਕ ਪੁੱਜਦੀ ਕੀਤੀ ਜਾਵੇ।
ਇਸ ਮੌਕੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਡਾ: ਜਗਦੀਸ਼ ਅਰੋੜਾ, ਡਾ: ਮਨਪ੍ਰੀਤ ਸਿੰਘ, ਡਾ: ਵਿਜ਼ੈ ਕੁਮਾਰ, ਡਾ: ਅਮਨਦੀਪ ਕੌਰ ਨੇ ਨਰਮੇ ਦੀ ਕਾਸਤ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਕਿਸਾਨ ਮਿੱਤਰਾਂ ਨੂੰ ਦਿੱਤੀ।
ਇਸ ਮੌਕੇ ਖੇਤੀਬਾੜੀ ਬਲਾਕ ਅਫ਼ਸਰ ਸੁੰਦਰ ਲਾਲ ਸਮੇਤ ਖੇਤੀਬਾੜੀ ਵਿਭਾਗ ਦਾ ਸਟਾਫ ਵੀ ਹਾਜਰ ਸਨ।

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...