Monday, July 3, 2023

ਸਿੰਚਾਈ ਮੰਤਰੀ ਦਾ ਦਾਅਵਾ- ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ ਕੁਮੈਂਟ ਕਰਕੇ ਦੱਸੋ ਤੁਹਾਡਾ ਇਸ ਬਾਰੇ ਕੀ ਖਿਆਲ ਹੈ।

ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ


ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੰਦ ਪਏ 13471 ਖਾਲੇ ਕੀਤੇ ਬਹਾਲ


ਨਹਿਰੀ ਪਾਣੀ ਦੇ ਝਗੜਿਆਂ ਦੇ 5016 ਕੇਸ ਹੱਲ ਕੀਤੇ


89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ


ਚੰਡੀਗੜ, 3 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann ਵੱਲੋਂ ਕਿਸਾਨਾਂ Farmers  ਨੂੰ ਨਹਿਰੀ ਪਾਣੀ Canal Water  ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ State ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ। ਕਿਸਾਨੀ ਦੀ ਨਵੀਂ ਪੀੜੀ ਨੇ ਆਪਣੇ ਜੀਵਨ ਵਿੱਚ ਪਹਿਲੀ ਵਾਰ ਕੁਦਰਤ Nature ਦੀ ਬਖਸ਼ਿਸ਼ ਨਹਿਰੀ ਪਾਣੀ ਨਾਲ ਆਪਣੇ ਖੇਤਾਂ ਨੂੰ ਸਿੰਜਦਿਆਂ ਵੇਖਿਆ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ Gurmeet Singh Meet Hayer ਨੇ ਅੱਜ ਇਥੇ ਪੰਜਾਬ ਭਵਨ Punjab Bhawan ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਖੀ।


ਮੀਤ ਹੇਅਰ ਨੇ ਨਹਿਰੀ ਪਾਣੀ ਦੇ ਇਤਿਹਾਸਕ ਕੰਮ ਲਈ ਆਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸੂਬੇ ਦੇ ਕਿਸਾਨੀ ਅਤੇ ਧਰਤੀ ਹੇਠਲੇ ਪਾਣੀ Ground Water ਨੂੰ ਬਚਾਉਣ ਲਈ ਨਹਿਰੀ ਪਾਣੀ ਦਾ ਨੈਟਵਰਕ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਆਖਿਆ ਕਿ ਕਿਸਾਨਾਂ ਨੂੰ ਜਿੱਥੇ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ ਉਥੇ ਨਰਮਾ ਕਾਸ਼ਤਕਾਰਾਂ Cotton Growers ਦੀ ਮੰਗ ਉਤੇ ਸਮੇਂ ਤੋਂ ਪਹਿਲਾਂ ਉਨਾਂ ਨੂੰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ। 

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿੱਚ ਬੰਦ ਕੀਤੇ ਸਿੰਜਾਈ ਵਾਲੇ 15741 ਨਹਿਰੀ ਖਾਲਾਂ ਵਿੱਚੋਂ 13471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ। ਹੁਣ ਪੰਜਾਬ ਵਿੱਚ ਕੁੱਲ 47000 ਖਾਲਾਂ ਵਿੱਚੋਂ ਸਿਰਫ 2270 ਖਾਲਿਆਂ ਨੂੰ ਬਹਾਲ ਕਰਨਾ ਰਹਿੰਦਾ ਹੈ ਜਿਨਾਂ ਉਤੇ ਵੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਇਹ ਖਾਲੇ ਬੰਦ ਕਰਕੇ ਪੱਧਰੇ ਕਰ ਦਿੱਤੇ ਗਏ ਸਨ। ਖਾਲਿਆਂ ਨੂੰ ਬਹਾਲ ਕਰਨ ਲਈ ਸਰਕਾਰ ਨੇ ਨੋਟੀਫਿਕੇਸ਼ਨ Notification ਜਾਰੀ ਕਰਕੇ ਇਨਾਂ ਨੂੰ ਭਾਈਚਾਰਕ ਖਾਲਿਆਂ ਦੀ ਥਾਂ ਸਰਕਾਰੀ ਰੁਤਬਾ ਦਿੱਤਾ ਗਿਆ। ਇਸ ਤੋਂ ਇਲਾਵਾ 25 ਸਾਲ ਬਾਅਦ ਹੀ ਖਾਲਿਆਂ ਦੀ ਮੁਰੰਮਤ ਕਰਨ ਦੀ ਸ਼ਰਤ ਖਤਮ ਕੀਤੀ ਗਈ।


 

ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਗਨਰੇਗਾ ਰਾਹੀਂ 200 ਕਰੋੜ ਰੁਪਏ ਦੀ ਲਾਗਤ ਨਾਲ ਇਨਾਂ ਬੰਦ ਪਏ ਖਾਲਿਆਂ ਨੂੰ ਬਹਾਲ ਕੀਤਾ ਗਿਆ। ਇਸੇ ਤਰਾਂ ਅਣਵਰਤੇ ਫੰਡਾਂ ਦੀ ਵਰਤੋਂ ਕੀਤੀ ਗਈ। ਪੰਜਾਬ ਵਿੱਚ 20 ਫੀਸਦੀ ਤੋਂ ਵੱਧ ਨਹਿਰਾਂ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੀਆਂ ਹਨ ਜਿਸ ਕਾਰਨ ਟੇਲਾਂ Canal Tail  ਉਤੇ ਵੀ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ। ਭਾਖੜਾ ਮੇਨ ਲਾਈਨ, ਬਿਸਤ ਦੁਆਬ ਨਹਿਰ ਤੇ ਅੱਪਰਵਾਰੀ ਦੁਆਬ ਨਹਿਰ ਦੀ ਸਮਰੱਥਾ ਵਿੱਚ ਵਾਧਾ ਕੀਤਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਿਭਾਗ ਦੇ ਪਟਵਾਰੀ ਤੋਂ ਲੈ ਕੇ ਐਕਸੀਅਨ ਤੱਕ ਖਾਲਿਆਂ ਦਾ ਨਿਰੰਤਰ ਨਿਰੀਖਣ ਕਰ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਸਾਲ ਤੱਕ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਸਿਰਫ 21 ਫੀਸਦੀ ਸਿੰਜਾਈ ਕੀਤੀ ਜਾਂਦੀ ਸੀ ਜਦੋਂ ਕਿ ਬਾਕੀ 79 ਫੀਸਦੀ ਧਰਤੀ ਹੇਠਲੇ ਪਾਣੀ ਨਾਲ ਸਿੰਜਾਈ ਕੀਤੀ ਜਾਂਦੀ ਹੈ। ਨਵੀਂ ਪਹਿਲਕਦਮੀ ਨਾਲ ਨਹਿਰੀ ਪਾਣੀ ਨਾਲ ਸਿੰਜਾਈ ਦੇ ਰਕਬੇ ਵਿੱਚ ਚੋਖਾ ਵਾਧਾ ਹੋਵੇਗਾ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਤੇਜ਼ੀ ਨਾਲ ਹੱਲ ਕੀਤੇ ਗਏ। ਇਕ ਸਾਲ ਵਿੱਚ ਝਗੜਿਆਂ ਦੇ 4700 ਕੇਸ ਨਵੇਂ ਆਏ ਜਦੋਂ ਕਿ ਵਿਭਾਗ ਵੱਲੋਂ 5016 ਕੇਸ ਹੱਲ ਕੀਤੇ ਗਏ ਹਨ ਜਿਨਾਂ ਵਿੱਚ ਬੈਕਲਾਗ ਵੀ ਦੂਰ ਕੀਤਾ ਗਿਆ। ਹੁਣ ਸਿਰਫ 1563 ਕੇਸ ਪੈਂਡਿੰਗ ਹਨ ਜਿਨਾਂ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। 

ਮਾਨਸੂਨ ਸੀਜ਼ਨ ਵਿੱਚ ਹੜਾਂ Flood ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਗਏ ਹਨ। ਇਨਾਂ ਵਿੱਚ ਜਿੱਥੇ 39.53 ਕਰੋੜ ਰੁਪਏ ਨਾਲ ਡਰੇਨਾਂ ਦੀ ਸਫਾਈ ਦੇ 193 ਕੰਮ ਮੁਕੰਮਲ ਕੀਤੇ ਗਏ ਉਥੇ 46.43 ਕਰੋੜ ਨਾਲ 75 ਵੱਖ-ਵੱਖ ਹੜ ਰੋਕੂ ਕੰਮ ਕੀਤੇ ਗਏ। ਇਸੇ ਤਰਾਂ ਵਿਭਾਗ ਵੱਲੋਂ 3.15 ਕਰੋੜ ਦੀ ਲਾਗਤ ਨਾਲ ਪੰਜ ਵੱਡੀਆਂ ਮਸ਼ੀਨਾਂ ਖਰੀਦੀਆਂ ਗਈਆਂ ਜੋ ਡਰੇਨਾਂ ਦੀ ਸਫਾਈ ਕਰ ਰਹੀਆਂ ਹਨ। ਉਨਾਂ ਕਿਹਾ ਕਿ ਇਸ ਨਾਲ ਵਿਭਾਗ ਵੱਲੋਂ ਹੁਣ ਸਾਰਾ ਸਾਲ ਡਰੇਨਾਂ ਦੀ ਸਫਾਈ ਕੀਤੀ ਜਾਇਆ ਕਰੇਗੀ।


ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

ਭਰਾਓ ਆਹ ਦਵਾਈ ਨਾ ਵਰਤੋ, ਨਹੀਂ ਤਾਂ

ਚੰਡੀਗੜ੍ਹ, 3 ਜੁਲਾਈ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ Kultar Singh Sandhwan ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ Moong ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ ਕੀਤੀ ਹੈ।


ਸ. ਸੰਧਵਾਂ ਨੇ ਕਿਸਾਨਾਂ Farmers ਵੱਲੋਂ ਖ਼ਤਰਨਾਕ ਕੈਮੀਕਲ ਵਰਤਣ ਦੇ ਰੁਝਾਨ ਸਬੰਧੀ ਚਿੰਤਾ ਜ਼ਾਹਰ ਕਿਹਾ ਹੈ ਕਿ ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ Chemicals ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਝ ਕਿਸਾਨ ਮੂੰਗੀ ਦੀ ਫ਼ਸਲ ਨੂੰ ਕੁਦਰਤੀ ਤੌਰ ‘ਤੇ ਪਕਾਉਣ ਦੀ ਥਾਂ ‘ਪੈਰਾਕੁਆਟ’ ਕੈਮੀਕਲ ਦੀ ਸਪਰੇਅ ਕਰਕੇ ਸੁਕਾਉਣ ਨੂੰ ਤਰਜੀਹ ਦੇ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਕੈਮੀਕਲ ਜਿੱਥੇ ਫ਼ਸਲ ਲਈ ਨੁਕਸਾਨਦੇਹ ਹੈ, ਉੱਥੇ ਹੀ ਮਨੁੱਖ ਦੀ ਸਿਹਤ Human Health ਲਈ ਵੀ ਬਹੁਤ ਖ਼ਤਰਨਾਕ ਹੈ।

ਸ. ਸੰਧਵਾਂ ਨੇ ਅੱਗੇ ਕਿਹਾ ਕਿ ਛੇਤੀ ਝੋਨਾ Paddy ਲਾਉਣ ਲਈ ਕਿਸਾਨ ਮੂੰਗੀ ਨੂੰ ਵੱਢ ਕੇ ਸੁਕਾਉਣ ਦੀ ਥਾਂ ਖੜ੍ਹੀ ਫ਼ਸਲ ਉੱਪਰ ਸਪਰੇਅ ਕਰਕੇ 2-3 ਦਿਨ ਵਿੱਚ ਸੁਕਾਉਣ ਅਤੇ ਆਪਣਾ ਖ਼ਰਚ ਘਟਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ‘ਪੈਰਾਕੁਆਟ’ ਕੈਮੀਕਲ ਨਦੀਨਾਂ ਦੇ ਖਾਤਮੇ ਲਈ ਵਰਤਿਆਂ ਜਾਣ ਵਾਲਾ ਕੈਮੀਕਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਜਾਂ ਖੇਤੀਬਾੜੀ ਯੂਨੀਵਰਸਿਟੀ PAU ਵੱਲੋਂ ਇਸ ਕੈਮੀਕਲ ਦੀ ਸਿਫ਼ਾਰਸ਼ ਨਹੀਂ ਕੀਤੀ, ਸਗੋਂ ਕਿਸਾਨ ਸਮੇਂ ਦੀ ਘਾਟ ਕਾਰਨ ਅਜਿਹਾ ਕਰ ਰਹੇ ਹਨ।

ਸ. ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਵਡੇਰੇ ਲੋਕ ਹਿੱਤ ਮੁੱਖ ਰੱਖਦਿਆਂ ‘ਪੈਰਾਕੁਆਟ’ ਕੈਮੀਕਲ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਰਵਾਇਤੀ ਢੰਗ ਨਾਲ ਮੂੰਗੀ ਦੀ ਫ਼ਸਲ ਦਾ ਉਤਪਾਦਨ ਕਰਨ ਨੂੰ ਤਰਜੀਹ ਦੇਣ।


Sunday, April 9, 2023

ਜੇਕਰ ਕਿਸੇ ਕਿਸਾਨ ਦੀ ਗਿਰਦਾਵਰੀ ਨਹੀਂ ਹੋਈ ਤਾਂ ਉਹ 10 ਅਪ੍ਰੈਲ ਨੂੰ ਐਸਡੀਐਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿਖੇ ਕਰ ਸਕਦਾ ਹੈ ਪਹੁੰਚ

 ਗੜੇਮਾਰੀ ਅਤੇ ਬੇਮੌਸਮੀ ਬਰਸਾਤਾਂ ਕਾਰਨ ਹੋਏ ਨੁਕਸਾਨ ਦੀ ਗਿਰਦਾਰਵੀ ਲਗਭਗ ਪੂਰੀ ਹੋਈ—ਅਕਾਸ਼ ਬਾਂਸਲ

ਫਾਜਿ਼ਲਕਾ, 9 ਅਪ੍ਰੈਲ 

ਪਿੱਛਲੇ ਦਿਨੀਂ ਹੋਈ ਗੜੇਮਾਰੀ ਅਤੇ ਬੇਮੌਸਮੀ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਅਬੋਹਰ ਦੇ SDM ਸ੍ਰੀ ਅਕਾਸ਼ ਬਾਂਸਲ ਨੇ ਦਿੱਤੀ ਹੈ।
ਐਸਡੀਐਮ ਨੇ ਦੱਸਿਆ ਕਿ ਪਿੱਛਲੇ ਦਿਨੀਂ ਹੋਈ ਗੜ੍ਹੇਮਾਰੀ ਕਾਰਨ ਅਤੇ ਫਸਲਾਂ ਦੇ ਪਾਣੀ ਵਿਚ ਡੁੱਬਣ ਕਾਰਨ ਨੁਕਸਾਨ ਹੋਇਆ ਸੀ, ਜਿਸ ਬਾਬਤ ਮੁੱਖ ਮੰਤਰੀ ਸ: Bhagwant Mann ਵੱਲੋਂ ਜਲਦ ਤੋਂ ਜਲਦ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਸਨ। ਜਿਸ ਤੋਂ ਬਾਅਦ ਪਟਵਾਰੀਆਂ ਅਤੇ Agriculture ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਕ੍ਰਿਆ ਦੀ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵੱਲੋਂ ਵੀ ਲਗਾਤਾਰ ਨਿਗਰਾਨੀ ਲਈ ਪਿੰਡਾਂ ਦੇ ਦੌਰੇ ਕੀਤੇ ਗਏ ਹਨ ਅਤੇ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੇ ਵਿਚ ਜਾ ਕੇ ਗਿਰਦਾਵਰੀ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਬੋਹਰ ਤਹਿਸੀਲ ਦੇ 78 ਪਿੰਡਾਂ ਤੋਂ ਇਲਾਵਾ ਫਾਜਿ਼ਲਕਾ ਅਤੇ ਜਲਾਲਾਬਾਦ ਦੇ ਪਿੰਡਾਂ ਵਿਚ ਵੀ ਗਿਰਦਾਵਰੀ Girdawari ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਅਰਨੀਵਾਲਾ ਸਬ ਤਹਿਸੀਲ ਦੇ ਸੇਮ ਤੋਂ ਪ੍ਰਭਾਵਿਤ ਪਿੰਡਾਂ ਜਿਵੇਂ ਮੰਮੂਖੇੜਾ, ਸਜਰਾਣਾ, ਘਟਿਆਂਵਾਲੀ ਬੋਦਲਾ, ਚਿਮਨੇ ਵਾਲਾ, ਚਾਹਲਾਂ ਵਾਲੀ, ਸਿੰਘ ਪੁਰਾ, ਮੁੰਮੂ ਖੇੜਾ ਵਿਚ ਗਿਰਦਾਵਰੀ ਜਾਰੀ ਹੈ ਜਦ ਕਿ ਬਾਕੀ ਪਿੰਡਾਂ ਵਿਚ ਇਹ ਕੰਮ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਣ ਦੀ ਆਸ ਹੈ।

ਐਸਡੀਐਮ ਨੇ ਕਿਹਾ ਕਿ ਉਪਰੋਕਤ ਪਿੰਡਾਂ ਨੂੰ ਛੱਡ ਕੇ ਬਾਕੀ ਜ਼ੇਕਰ ਕਿਤੇ ਵੀ ਕਿਸੇ ਕਿਸਾਨ ਦੀ ਗੜ੍ਹੇਮਾਰੀ ਕਾਰਨ ਜਾਂ ਮੀਂਹ ਕਾਰਨ ਨੁਕਸਾਨ ਹੋਇਆ ਹੋਵੇ ਅਤੇ ਉਸਦੀ ਗਿਰਦਾਵਰੀ ਹਾਲੇ ਨਾ ਹੋਈ ਹੋਵੇ ਤਾਂ ਉਹ ਮਿਤੀ 10 ਅਪ੍ਰੈਲ 2023 ਨੂੰ ਆਪੋ ਆਪਣੇ ਇਲਾਕੇ ਦੇ ਐਸਡੀਐਮ, ਤਹਿਸੀਲਦਾਰਾਂ ਜਾਂ ਨਾਇਬ ਤਹਿਸੀਲਦਾਰਾਂ ਦੇ ਦਫ਼ਤਰਾਂ ਵਿਚ ਪਹੁੰਚ ਕਰਕੇ ਆਪਣੀ ਅਰਜੀ ਦੇ ਸਕਦਾ ਹੈ ਤਾਂ ਜ਼ੋ ਅਜਿਹੇ ਰਹਿ ਗਏ ਕਿਸਾਨਾਂ ਦੀ ਗਿਰਦਾਵਰੀ ਕਰਵਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਉਪਰੰਤ ਖਰਾਬੇ ਦੀ ਰਿਪੋਰਟ ਸਰਕਾਰ ਨੂੰ ਭੇਜ਼ ਦਿੱਤੀ ਜਾਵੇਗੀ ਤਾਂ ਜੋ ਜਲਦ ਤੋਂ ਜਲਦ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

Friday, April 7, 2023

ਬਰਨਾਲਾ ਜਿਲ੍ਹੇ ਵਿੱਚ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਬਰਨਾਲਾ, 5 ਅਪ੍ਰੈਲ 

ਅੱਜ ਸਾਉਣੀ 2023 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾ. ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ, ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਵਿਭਾਗ ਵੱਲੋਂ ਅਨਾਜ ਮੰਡੀ, ਬਰਨਾਲਾ Barnala ਵਿਖੇ ਲਗਾਇਆ ਗਿਆ। ਇਸ ਵਿੱਚ ਜ਼ਿਲ੍ਹੇ ਵਿੱਚੋਂ ਲੱਗਭੱਗ 1000 ਕਿਸਾਨਾਂ ਨੇ ਭਾਗ ਲਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਗਿਆ। 

ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਖੇਤੀਬਾੜੀ Agriculture  ਦੀਆਂ ਨਵੀਨਤਮ ਅਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਵੱਧ ਮੁਨਾਫਾ ਲੈਣ ਦੀ ਅਪੀਲ ਕੀਤੀ। ਉਨਾਂ ਅਪੀਲ ਕੀਤੀ ਕਿ ਕਣਕ Wheat ਦੇ ਨਾੜ ਨੂੰ ਅੱਗ ਨਾ ਲਗਾ ਕੇ ਉਸ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈ਼ਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ  ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ  ਸਿਫਾਰਿਸ਼ਾਂ ਅਨੁਸਾਰ ਖੇਤੀ ਕੀਤੀ ਜਾਵੇ ਤਾਂ ਜ਼ੋ ਖੇਤੀ ਖਰਚੇ ਘਟਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
         ਇਸ ਕੈਂਪ ਵਿੱਚ ਮੁੱਖ ਮਹਿਮਾਨ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ Gurmeer Singh Meet Hayer ਕੈਬਨਿਟ ਮੰਤਰੀ ਪੰਜਾਬ Punjab ਸਰਕਾਰ ਵਲੋਂ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਮੁੱਖ ਅਧਾਰ ਹੈ। ਪੰਜਾਬ ਵਿੱਚ ਕੇਵਲ ਦੇਸ਼ ਦੇ ਰਕਬੇ ਦਾ 1.5 ਪ੍ਰਤੀਸ਼ਤ ਭੂਗੋਲਿਕ ਰਕਬਾ ਹੋਣ ਦੇ ਬਾਵਜੂਦ ਵੀ ਪੰਜਾਬ ਦੇਸ਼ ਦੀ 20% ਕਣਕ,11% ਚਾਵਲ ਅਤੇ 12% ਕਪਾਹ ਪੈਦਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਉਂਦੀ ਸਾਉਣੀ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ਼ ਮੁਹਇਆ ਕਰਵਾਉਣ ਲਈ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਇਸ ਸਾਉਣੀ ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ ਦਾ ਪੂਰਾ ਭੰਡਾਰ ਪੰਜਾਬ ਸਰਕਾਰ ਵੱਲੋਂ ਉਪਲਬੱਧ ਕਰਵਾ ਦਿੱਤਾ ਗਿਆ ਹੈ ਅਤੇ ਚਾਲੂ ਸਮੇਂ ਦੋਰਾਨ ਖਾਦ ਦੀ ਕੋਈ ਵੀ ਕਮੀ ਨਹੀਂ ਆਵੇਗੀ। ਉਹਨਾਂ ਨੇ ਕੈਂਪ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨ ਹੇਠਲੇ ਪਾਣੀ ਦੀ ਸੁੱਚਜ਼ੀ ਵਰਤੋ਼ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜ਼ੀਹ ਦੇਣ।

ਕੇਨ ਕਮਿਸ਼ਨਰ  ਪੰਜਾਬ  ਡਾ  ਰਾਜੇਸ਼ ਕੁਮਾਰ ਰਹੇਜਾ ਨੇ ਪਾਣੀ ਦੀ ਖਪਤ ਘਟਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਨਰਮੇ ਦੀ ਬਿਜਾਈ ਤੋਂ ਪਹਿਲਾਂ ਖੇਤਾਂ ਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਣ ਤੇ ਰਹਿੰਦ ਖੂਹਦ ਨੂੰ ਨਸ਼ਟ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਇਆ ਜਾ ਸਕੇ । ਉਨਾ ਇਹ ਵੀ ਅਪੀਲ ਕੀਤੀ ਕਿ ਖੇਤਾਂ, ਰਾਹਗੀਰਾਂ, ਟੋਭਿਆਂ ਤੇ ਹੋਰ ਥਾਵਾਂ ਤੇ ਉੱਗੇ ਨਦੀਨਾਂ ਨੂੰ ਵੀ ਨਸ਼ਟ ਕੀਤਾ ਜਾਵੇ ਤਾਂ ਜੋ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਤੋਂ ਬਚਿਆ ਜਾ ਸਕੇ। 
ਮੁੱਖ ਖੇਤੀਬਾੜੀ ਅਫਸਰ ਡਾ ਜਗਦੀਸ਼ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਤੇ ਨਵੀਨਤਮ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਗਈ ਹੈ।ਕਿਸਾਨ ਵੱਧ ਤੋਂ ਵੱਧ ਖੇਤੀ ਮਸ਼ੀਨਰੀ ਦੀ ਵਰਤੋ ਕਰਨ ਤੇ ਆਪਣੀ ਖੇਤੀ ਵਿੱਚ ਆਧੁਨਿਕ ਤੇ ਵਿਗਿਆਨਕ ਤਰੀਕੇ ਅਪਨਾਉਣ ਤੇ ਆਪਣੀ ਖੇਤੀ ਵਿੱਚ ਨਵੀਨੀਕਰਨ ਲਿਆਉਣ, ਉਨ੍ਹਾਂ ਕਿਹਾ ਕਿ ਵਾਤਾਵਰਣ ਵਿੱਚ ਤਬਦੀਲੀ ਦੇ ਨਾਲ ਸਾਨੂੰ ਆਪਣੀ ਖੇਤੀ ਵਿੱਚ ਤਬਦੀਲੀ ਲਿਆਉਣੀ ਪਵੇਗੀ ਤਾਂ ਜ਼ੋ ਸਮੇਂ ਦੇ ਹਾਣੀ ਬਣੀਏ ਤੇ ਸਾਡੀਆਂ ਫਸਲਾਂ ਦਾ ਕੋਈ ਨੁਕਸਾਨ ਨਾ ਹੋਵੇ।  

 ਇਸ ਕੈਂਪ ਵਿੱਚ ਖਾਦਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ  ਡਾ ਨਵਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸਾਂਇਸਦਾਨਾਂ ਦੀ ਟੀਮ ਖੇਤੀਬਾੜੀ ਯੂਨੀਵਰਸੀਟੀ ਲੁਧਿਆਣਾ ਤੋਂ ਵਿਸ਼ੇਸ਼ ਤੌਰ ਤੇ ਆਈ ਹੋਈ ਸੀ, ਜਿਸ ਵਿੱਚ ਡਾ ਅਮਨਦੀਪ ਕੌਰ  ਵੱਲੋਂ ਸਾਉਣੀ ਦੀਆਂ ਫਸਲਾਂ ਦੀਆਂ ਉਨਤ ਕਿਸਮਾਂ ਸਬੰਧੀ, ਡਾ: ਸੁਰਿੰਦਰ ਸਿੰਘ ਕੇ ਵੀ ਕੇ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਸਬੰਧੀ, ਡਾ: ਪ੍ਰਿਤਪਾਲ ਸਿੰਘ ਕੇ ਵੀ ਕੇ ਬਠਿੰਡਾ ਵੱਲੋਂ ਮਿੱਟੀ ਪਰਖ ਅਤੇ ਖਾਦਾਂ ਦੀ ਯੋਗ ਵਰਤੋਂ ਸਬੰਧੀ, ਡਾ: ਗੁਰਵੀਰ ਕੋਰ ਕੇ ਵੀ ਕੇ ਸੰਗਰੂਰ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਕੀੜੇ—ਮਕੌੜਿਆਂ ਦੀ ਸਰਬਪੱਖੀ ਰੋਕਥਾਮ ਸਬੰਧੀ ਅਤੇਸਾਉਣੀ ਦੀਆਂ ਫਸਲਾਂ ਵਿੱਚ ਬਿਮਾਰੀਆਂ ਦੀ ਸਰਬਪੱਖੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਅਤੇ ਕਿਸਾਨਾਂ ਵੱਲੋਂ ਪੇਸ਼ ਕੀਤੇ ਗਏ ਸਵਾਲਾਂ ਦਾ ਬਾਖੁਬੀ ਤਰੀਕੇ ਨਾਲ ਢੁਕਵਾਂ ਹੱਲ ਦੱਸਿਆ ਗਿਆ। ਭੁਪਿੰਦਰ ਸਿੰਘ ਭੂਮੀ ਸੰਭਾਲ ਸੰਬੰਧੀ ਜਾਣਾਕਰੀ ਦਿੱਤੀ। ਡਾ ਜਤਿੰਦਰ ਸਿੰਘ ਪਸ਼ੂ ਪਾਲਣ ਵਿਭਾਗ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਡਾ ਅਵਤਾਰ ਸਿੰਘ ਖੇਤੀ ਖੋਜ਼ ਕੇਂਦਰ ਨੇ ਕਿਸਾਨਾਂ ਨੂੰ ਫਸਲੀ ਵਿਭੰਨਤਾ ਅਪਨਾਉਣ ਬਾਰੇ ਅਪੀਲ ਕੀਤੀ।
ਡਾ: ਸੁਖਪਾਲ ਸਿੰਘ, ਖੇਤੀਬਾੜੀ ਅਫਸਰ , ਬਰਨਾਲਾ ਨੇ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਹਾ  ਕਿ  ਖਾਦਾਂ ਅਤੇ ਦਵਾਈਆਂ ਦੀ ਬਿਨਾਂ ਸਿਫਾਰਸ ਵਰਤੋਂ ਕਰਨ ਨਾਲ ਮਿੱਟੀ ਵਿੱਚ ਇਸ ਦਾ ਅੰਸ ਰਹਿਣ ਕਰਕੇ ਮੋਜੂਦਾ ਸਮੇਂ ਦੋਰਾਨ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਵੱਧ ਤੋਂ ਵੱਧ ਰਕਬਾ ਜੈਵਿਕ ਜਾਂ ਆਰਗੈਨਿਕ ਖੇਤੀ ਅਧੀਨ ਲਿਆ ਕੇ ਕੁਦਰਤੀ ਸਰੋਤਾਂ ਅਤੇ ਮਾਨਵਤਾ ਦੀ ਸੇਵਾ ਕੀਤੀ ਜਾਵੇ। ਇਸ ਲਈ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੈਵਿਕ ਖੇਤੀ ਵੱਲ ਆਪਣਾ ਰੁਝਾਨ ਵਧਾਇਆ ਜਾਵੇ।
ਡਾ ਗੁਰਚਰਨ ਸਿੰਘ ਖੇਤੀਬਾੜੀ ਅਫਸਰ ਸਹਿਣਾ ਕਿਸਾਨਾਂ ਨੂੰ ਆਪਣੇ ਖੇਤ ਦੇ ਆਲੇ ਦੁਆਲੇ ਰੱੁਖ ਲਗਾਉਣ ਦੀ ਅਪੀਲ ਵੀ ਕੀਤੀ, ਜਿਸ ਨਾਲ ਵਾਤਾਵਰਣ ਵੀ ਸਾਫ ਸੁਥਰਾ ਬਣਿਆ ਰਹੇਗਾ ਅਤੇ ਇਹ ਕਿਸਾਨਾਂ ਦੀ ਆਮਦਨ ਦਾ ਸਾਧਨ ਵੀ ਹਨ। ਉਨ੍ਹਾ ਕਿਹਾ ਕਿ ਝੋਨੇ ਅਤੇ ਹੋਰ ਫਸਲਾਂ ਦੀਆਂ ਯੂਨੀਵਰਸਿਟੀ ਤੋਂ ਸਿਫਾਰਸ ਕਿਸਮਾਂ ਦੀ ਬਿਜਾਈ ਕੀਤੀ ਜਾਵੇ।
ਡਾ ਜਸਵਿੰਦਰ ਸਿੰਘ,ਖੇਤੀਬਾੜੀ  ਵਿਕਾਸ ਅਫਸਰ, ਬਰਨਾਲਾ ਨੇ ਆਏ ਹੋਏ ਮਹਿਮਾਨਾਂ, ਕਿਸਾਨਾਂ, ਸਾਇਸਦਾਨਾ ਪ੍ਰਿੰਟ ਅਤੇ ਇਲੈਕਟ੍ਹੋਨਿਕ ਮੀਡੀਆ ਦਾ ਧੰਨਵਾਦ ਕੀਤਾ।ਕੈਂਪ ਦਾ ਸਮੁੱਚਾ ਪ੍ਰਬੰਧ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਨੇ ਬਖੂਬੀ ਨਿਭਾਇਆ।
ਇਸ ਸਮੇਂ ਵੱਖ ਵੱਖ ਵਿਭਾਗਾਂ , ਅਗਾਂਹਵਧੂ ਕਿਸਾਨਾਂ ਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ।

ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਦੇ ਉਪਰਾਲੇ ਜਾਰੀ

ਕੇਨ ਕਮਿਸ਼ਨਰ ਵੱਲੋਂ ਫਾਜਿਲਕਾ ਜ਼ਿਲ੍ਹੇ ਦਾ ਦੌਰਾ

ਫਾਜਿਲਕਾ 6 ਅਪ੍ਰੈਲ
ਪੰਜਾਬ ਸਰਕਾਰ ਵੱਲੋਂ ਮਿਸ਼ਨ ਉਨੰਤ ਕਿਸਾਨ Farmer ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਸ੍ਰੀ ਰਾਜੇਸ਼ ਕੁਮਾਰ ਰਹੇਜਾ ਮੁਹਾਲੀ ਵੱਲੋਂ ਨਰਮੇ/ਕਪਾਹ Cotton ਦੀ ਫਸਲ ਨੂੰ ਕਾਮਯਾਬ ਕਰਨ ਲਈ ਮਿਤੀ 05-04-2023 ਅਤੇ 06-04-2023 ਨੂੰ ਜਿਲ੍ਹਾ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ।

ਕੇਨ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ Fazilka ਨੂੰ ਨਾਲ ਲੈ ਕੇ ਛੱਟੀਆਂ ਦੇ ਢੇਰਾਂ ਦੀ ਸਾਫ-ਸਫਾਈ ਦੀ ਚੈਕਿੰਗ ਲਈ ਪਿੰਡ ਟਾਹਲੀਵਾਲਾ ਬੋਦਲਾ ਅਤੇ ਸਿੰਘਪੁਰਾ ਦਾ ਦੌਰਾ ਕੀਤਾ ਗਿਆ।ਚੈਕਿੰਗ ਦੌਰਾਨ ਕਿਸੇ ਪ੍ਰਕਾਰ ਦਾ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਵਿੱਚ ਨਹੀਂ ਪਾਇਆ ਗਿਆ।ਉਨ੍ਹਾਂ ਵਲੋਂ ਕਿਸਾਨਾਂ ਨੂੰ ਛੱਟੀਆਂ ਦੇ ਢੇਰਾਂ ਦੀ ਸਾਫ-ਸਫਾਈ ਰੱਖਣ ਬਾਰੇ ਅਤੇ ਖੇਤਾਂ ਦੇ ਆਲੇ-ਦੁਆਲੇ ਨਦੀਨਾਂ ਦੀ ਸਫਾਈ ਕਰਨ ਬਾਰੇ ਕਿਹਾ ਗਿਆ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਜੀਨਿੰਗ ਫੈਕਟਰੀਆਂ ਬਦਾਨੀ ਇੰਟਰਪ੍ਰਾਇਜ, ਅਬੋਹਰ ਹੋੜ, ਫਾਜਿਲਕਾ, ਸ੍ਰੀ ਰਾਮ ਕਾਟਨ ਐਂਡ ਆਇਲ ਮਿਲ,ਘੱਲੂ ਅਤੇ ਬਾਂਸਲ ਐਗਰੋ ਇੰਡਸਟਰੀਜ਼ ਫਾਜ਼ਿਲਕਾ ਰੋਡ ਅਬੋਹਰ ਦਾ ਦੋਰਾ ਕੀਤਾ ਗਿਆ।ਜਿਥੇ ਉਨ੍ਹਾਂ ਵੱਲੋਂ ਮਿਲਾਂ ਦੀ ਚੈਕਿੰਗ ਕੀਤੀ ਗਈ ਅਤੇ ਮਿਲ ਮਾਲਕਾਂ ਨੂੰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਨਿਰਦੇਸ਼ ਦਿੱਤੇ ਕਿ ਜਿਥੇ ਵੀ ਬਿਨੌਲਾ ਸਟੋਰ ਕੀਤਾ ਗਿਆ ਹੈ ਲੋੜ ਅਨੁਸਾਰ ਉਸ ਥਾਂ ਤੇ ਫਿਊਮੀਗੇਸ਼ਨ ਕਰਵਾਈ ਜਾਵੇ ਅਤੇ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ।

Tuesday, April 4, 2023

ਬੱਲੂਆਣਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

—ਕਿਸਾਨਾਂ ਨੂੰ ਮਿਲੇਗਾ ਮੁਆਵਜਾ—ਅਮਨਦੀਪ ਸਿੰਘ ਗੋਲਡੀ ਮੁਸਾਫਿਰ

—ਗਿਰਦਾਵਰੀ ਕਰਕੇ ਪ੍ਰਭਾਵਿਤ ਕਿਸਾਨਾਂ ਦੀਆਂ ਸੂਚੀਆਂ ਸਾਂਝੀਆਂ ਥਾਂਵਾਂ ਤੇ ਸੋਸ਼ਲ ਆਡਿਟ ਲਈ ਲਗਾਈਆਂ ਜਾਣਗੀਆਂ—ਡਾ: ਸੇਨੂ ਦੁੱਗਲ

ਫਾਜਿ਼ਲਕਾ, 4 ਅਪ੍ਰੈਲ

ਪਿੱਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਕੁਝ ਇਲਾਕਿਆਂ ਵਿਚ ਹੋਈ ਗੜ੍ਹੇਮਾਰੀ ਨਾਲ ਪ੍ਰਭਾਵਿਤ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਅੱਜ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੌਰਾ ਕੀਤਾ।


ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਖੇਤਾਂ ਵਿਚ ਜਾ ਕੇ ਕਿਸਾਨਾਂ ਦੀਆਂ ਮੀਂਹ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਵੇਖੀਆਂ ਅਤੇ ਮੌਕੇ ਪਰ ਹੀ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਕਾਰਜ ਜਲਦ ਤੋਂ ਜਲਦ ਨੇਪਰੇ ਚਾੜਨ ਦੇ ਹੁਕਮ ਦਿੱਤੇ।ਉਨ੍ਹਾਂ ਨੇ ਪਿੰਡ ਜ਼ੋਧਪੁਰ ਅਤੇ ਮਲੂਕਪੁਰਾ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਮੁਆਵਜਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕੀਤਾ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਤੱਕ ਮੁਆਵਜਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਕਾਰਜ ਜਲਦ ਤੋਂ ਜਲਦ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਹੈ।


ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਦੀਆਂ ਸੂਚੀਆਂ ਪਿੰਡਾਂ ਵਿਚ ਸਾਂਝੀਆਂ ਥਾਂਵਾਂ ਤੇ ਚਸਪਾ ਕੀਤੀਆਂ ਜਾਣਗੀਆਂ ਤਾਂ ਜ਼ੋ ਸਾਰੇ ਪਿੰਡ ਦੇ ਲੋਕ ਇੰਨ੍ਹਾਂ ਨੂੰ ਵੇਖ ਸਕਨ ਅਤੇ ਜ਼ੇਕਰ ਕਿਸੇ ਪ੍ਰਭਾਵਿਤ ਕਿਸਾਨ ਦਾ ਨਾਂਅ ਸੂਚੀ ਵਿਚ ਸ਼ਾਮਿਲ ਹੋਣ ਤੋਂ ਰਹਿ ਗਿਆ ਹੋਵੇ ਤਾਂ ਉਹ ਆਪਣਾ ਨਾਂਅ ਸ਼ਾਮਿਲ ਕਰਵਾ ਸਕੇ। ਉਨ੍ਹਾਂ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਿਸਾਨਾਂ ਦੀ ਹਾਜਰੀ ਵਿਚ ਪੂਰੇ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ ਅਤੇ ਸਾਰੇ ਪਿੰਡਾਂ ਵਿਚ ਟੀਮਾਂ ਗਿਰਦਾਵਰੀ ਕਰ ਰਹੀਆਂ ਹਨ।

ਇਸ ਮੌਕੇ ਐਸਡੀਐਮ ਸ੍ਰੀ ਅਕਾਸ਼ ਬਾਂਸਲ, ਤਹਿਸੀਲਦਾਰ ਸ੍ਰੀ ਮਨਿੰਦਰਜੀਤ ਸਿੰਘ ਸਿੱਧੂ ਤੋਂ ਇਲਾਵਾ ਵੱਖ ਵੱਖ ਅਧਿਕਾਰੀ ਅਤੇ ਹੋਰ ਪਤਵੰਤੇ ਹਾਜਰ ਸਨ। 

Sunday, April 2, 2023

ਨਰਮੇਂ ਦੀ ਬਿਜਾਈ ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ  2 ਅਪ੍ਰੈਲ

ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ  ਖੇਤੀਬਾੜੀ ਮੰਤਰੀ ਪੰਜਾਬ  ਮੁੱਖ ਸਕੱਤਰ  ਅਤੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ  ਦੀ ਯੋਗ ਅਗਵਾਈ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ ਵਾਲੇ ਜਿ਼ਲ੍ਹਿਆਂ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼

ਉਪਰਾਲੇ ਕੀਤੇ ਜਾ ਰਹੇ ਹਨ।


                              ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਨੁਸਾਰ ਜਿ਼ਲ੍ਹੇ ਦੇ ਪਿੰਡ ਰਾਮਗੜ੍ਹ ਚੁੰਘਾ ਵਿਖੇ ਕਿਸਾਨ ਸ੍ਰ.ਗੁਰਬਾਜ ਸਿੰਘ ਦੇ ਖੇਤ ਵਿਖੇ ਨਰਮੇਂ ਦੀ ਬਿਜਾਈ ਦੀ ਸ਼ੁਰੂਆਤ ਕਰਵਾਉਂਦਿਆਂ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਨਰਮੇਂ ਦੇ ਬੀ.ਟੀ. ਬੀਜ਼ ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ।

                              ਉਹਨਾਂ ਦੱਸਿਆ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ, 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿ਼ਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ। ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ  www.agrimachinerypb.com     ਪੋਰਟਲ ਉਪਰ 15 ਮਈ ਤੱਕ ਅਪਲਾਈ ਕਰ ਸਕਦੇ ਹਨ ਅਤੇ ਕਿਸਾਨ ਪਾਸ ਬੀ.ਟੀ. ਬੀਜ਼ ਦਾ ਪੱਕਾ ਬਿੱਲ ਵੀ 25 ਮਾਰਚ ਤੋਂ 15

ਮਈ ਤੱਕ ਦੇ ਸਮੇਂ ਦੌਰਾਨ ਦਾ ਕੱਟਿਆ ਹੋਣਾ ਚਾਹੀਦਾ ਹੈ।

                             ਉਹਨਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਤੋਂ ਪਹਿਲਾਂ ਅਤੇ ਬਾਅਦ ਵਾਲੇ ਬਿੱਲਾਂ ਤੇ ਸਬਸਿਡੀ ਨਹੀਂ ਮਿਲੇਗੀ। ਭਾਰਤ ਸਰਕਾਰ ਵੱਲੋਂ ਨਰਮੇਂ ਨਭ੍ਜ਼ਜ਼ ਦੇ ਪ੍ਰਤੀ ਬੀਜ਼ ਪੈਕੇਟ ਦਾ ਮੁੱਲ 853/-ਰੁਪਏ ਨਿਰਧਾਰਿਤ ਕੀਤਾ ਗਿਆ ਹੈ। ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

                ਉਨ੍ਹਾਂ ਦੱਸਿਆ ਕਿ ਅਗੇਤੇ ਬੀਜ਼ੇ ਗਏ ਨਰਮੇਂ ਦੀ ਫ਼ਸਲ ਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ 01 ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਟੇਲ ਐਂਡ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਅਤੇ ਪਾਣੀ ਦੀ ਚੋਰੀ ਰੋਕਣ ਲਈ ਨਹਿਰੀ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬਿਜਾਈ ਵਾਲੇ ਇਨ੍ਹਾਂ ਦਿਨਾਂ ਦੌਰਾਨ ਨਰਮੇਂ ਵਾਲੇ ਪਿੰਡਾਂ ਵਿੱਚ ਟਿਊਬਵੈਲਾਂ ਤੇ ਬਿਜਲੀ ਦੀ ਸਪਲਾਈ ਵੀ ਦਿੱਤੀ ਜਾਵੇਗੀ।

              ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 189 ਕਿਸਾਨ ਮਿੱਤਰ ਅਤੇ 12 ਸੁਪਰਵਾਈਜ਼ਰ ਭਰਤੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਛਟੀਆਂ ਦੇ ਪ੍ਰਬੰਧਨ ਤੋਂ ਇਲਾਵਾ ਜਿ਼ੰਨਿੰਗ ਅਤੇ ਆਇਲ ਮਿੱਲਾਂ ਵਿੱਚ ਵੀ ਲੋੜੀਂਦੇ ਪ੍ਰਬੰਧਨ ਕਰਵਾਏ ਗਏ ਹਨ। ਨਰਮੇ਼ ਦੀ ਫ਼ਸਲ ਨੂੰ ਚਿੱਟੇ ਮੱਛਰ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਵੀ ਚਲਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਨਰਮੇਂ ਵਾਲੇ ਜਿ਼ਲ੍ਹਿਆਂ ਵਿੱਚ ਮੂੰਗੀ ਦੀ ਸਰਕਾਰੀ ਖ੍ਰੀਦ ਨਹੀਂ ਕੀਤੀ ਜਾਵੇਗੀ ਕਿਉਂਕਿ ਮੂੰਗੀ ਦੀ ਫ਼ਸਲ ਤੇ ਚਿੱਟੀ ਮੱਖੀ ਪਲਦੀ ਹੈ ਅਤੇ ਬਾਅਦ ਵਿੱਚ ਨਰਮੇਂ ਦੀ ਫ਼ਸਲ ਤੇ ਹਮਲਾ ਕਰ ਦਿੰਦੀ ਹੈ।

              ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਫ਼ਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਫ਼ਸਲੀ ਬੀਮੇ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਅੰਤ ਵਿੱਚ ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਤੂੜੀ ਬਣਾਉਣ ਉਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਨਰਮੇਂ ਦੀ ਬਿਜਾਈ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਨਰਮੇਂ ਦੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ, ਜਿ਼ਲ੍ਹੇ ਅੰਦਰ ਸੱਠੀ ਮੂੰਗੀ ਦੀ ਬਿਜਾਈ ਨਾ ਕੀਤੀ ਜਾਵੇ, ਖੇਤਾਂ ਦੁਆਲੇ ਉਘੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਜੇਕਰ ਕਿਸੇ ਕਿਸਾਨ ਨੇ ਅਜੇ ਤੱਕ ਛਟੀਆਂ ਦਾ ਪ੍ਰਬੰਧਨ ਨਹੀਂ ਕੀਤਾ ਤਾਂ ਤੁਰੰਤ ਛਟੀਆਂ ਝਾੜ ਕੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਵੇ ਅਤੇ ਕਿਸੇ ਗਲਤ ਪ੍ਰਚਾਰ ਅਧੀਨ ਆ ਕੇ ਗੁਜਰਾਤ ਤੋਂ ਬੀਜ਼ ਨਾ ਲਿਆ ਕੇ ਬੀਜਿ਼ਆ ਜਾਵੇ। ਇਸ ਤੋਂ ਇਲਾਵਾ ਬੀਜ਼, ਖਾਦ ਅਤੇ ਦਵਾਈਆਂ ਖ੍ਰੀਦ ਦੇ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਜੇਕਰ ਕੋਈ ਡੀਲਰ ਅਣਚਾਹੀ ਖੇਤੀ ਸਮੱਗਰੀ ਖ੍ਰੀਦਣ ਲਈ ਕਿਸਾਨ ਨੂੰ ਮਜ਼ਬੂਰ ਕਰਦਾ ਹੈ ਤਾਂ ਉਸ ਦੀ ਸੂਚਨਾਂ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਦਿੱਤੀ ਜਾਵੇ। ਇਸ ਸਮੇਂ ਮੌਕੇ ਸ਼੍ਰੀ ਹਰਮਨਦੀਪ ਸਿੰਘ ਏ.ਡੀ.ਓ,  ਸ਼੍ਰੀ ਸ਼ਵਿੰਦਰ ਸਿੰਘ ਏ.ਡੀ.ਓ, ਸ਼੍ਰੀ ਸਵਰਨਜੀਤ ਸਿੰਘ ਏ.ਟੀ.ਐਮ, ਸ਼੍ਰੀ ਹਰਦੀਪ ਸਿੰਘ ਏ.ਟੀ.ਐਮ ਅਤੇ ਸ਼੍ਰੀ ਹਰਚਰਨ ਸਿੰਘ ਕਿਸਾਨ ਮਿੱਤਰ ਤੋ ਇਲਾਵਾਂ ਹੋਰ ਕਿਸਾਨ ਵੀ ਮੋਜੂਦ ਸਨ।

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...