Wednesday, July 26, 2023

ਸਰਕਾਰ ਨੇ ਜਾਰੀ ਕੀਤੇ ਖਰੀਫ ਫਸਲਾਂ ਹੇਠ ਰਕਬੇ ਦੇ ਆਂਕੜੇ, ਜਾਣੋ ਕਿਹੜੀ ਫਸਲ ਦੀ ਕਿੰਨੀ ਹੋਈ ਬਿਜਾਈ

ਨਵੀਂ ਦਿੱਲੀ, 26 ਜੁਲਾਈ (ਓਨਲੀ ਐਗਰੀਕਲਚਰ ਬਿਓਰੋ) 


ਦੇਸ਼ ਵਿਚ ਖਰੀਫ ਫਸਲਾਂ ਹੇਠ ਰਕਬਾ 733 ਲੱਖ ਹੈਕਟੇਅਰ ਹੋ ਗਿਆ ਹੈ। ਇਹ ਪਿੱਛਲੇ ਸਾਲ ਦੇ ਇਸੇ ਸਮੇਂ ਦੇ ਆਂਕੜੇ ਨਾਲੋਂ ਵਧੇਰੇ ਹੈ। ਦੇਸ਼ ਵਿਚ ਝੋਨੇ ਹੇਠ ਰਕਬਾ ਵਧਿਆ ਹੈ ਪਰ ਦਾਲਾਂ ਹੇਠ ਘੱਟਿਆ ਹੈ। ਖੇਤੀ ਅਤੇ ਕਿਸਾਨ ਭਲਾਈ ਵਿਭਾਗ, ਭਾਰਤ ਸਰਕਾਰ ਵੱਲੋਂ ਜਾਰੀ ਆਂਕੜੇ ਨਿਮਨ ਅਨੁਸਾਰ ਹਨ।

ਜਦ ਕਿ ਨਰਮੇ ਹੇਠ ਰਕਬਾ ਪਿੱਛਲੇ ਸਾਲ ਦੇ ਲਗਭਗ ਬਰਾਬਰ ਹੈ। ਫਸਲਾਂ ਹੇਠ ਰਕਬੇ ਤੋਂ ਫਸਲਾਂ ਦੇ ਕੀ ਭਾਅ ਰਹਿਣਗੇ ਇਸ ਬਾਰੇ ਵੀ ਇਕ ਅੰਦਾਜਾ ਲਗਦਾ ਹੈ ਕਿਉਂਕਿ ਜੇਕਰ ਕਿਸੇ ਫਸਲ ਹੇਠ ਰਕਬਾ ਬਹੁਤ ਜਿਆਦਾ ਘਟ ਜਾਵੇ ਤਾਂ ਉਸਦੇ ਭਾਅ ਵਿਚ ਤੇਜੀ ਰਹਿ ਸਕਦੀ ਹੈ ਅਤੇ ਜੇਕਰ ਵੱਧ ਜਾਵੇ ਤਾਂ ਸਪਲਾਈ ਵੱਧਣ ਨਾਲ ਭਾਅ ਘੱਟਣ ਦਾ ਡਰ ਬਣ ਜਾਂਦਾ ਹੈ।

ਖੇਤਰਫਲ : ਲੱਖ ਹੈਕਟੇਅਰ ਵਿੱਚ

ਲੜੀ ਨੰ.

 

ਫਸਲ

ਬਿਜਿਆ ਗਿਆ ਖੇਤਰ

ਵਰਤਮਾਨ ਵਰ੍ਹੇ 2023

ਪਿਛਲਾ ਵਰ੍ਹਾ 2022

1

ਝੋਨਾ

180.20

175.47

2

ਦਾਲ਼ਾਂ

85.85

95.22

a

ਅਰਹਰ

27.20

33.33

b

ਉੜਦਬਿਨ

22.91

25.36

c

ਮੂੰਗ

26.12

26.67

d

ਕੁਲਥੀ

0.18

0.15

e

ਹੋਰ ਦਾਲਾਂ

9.44

9.72

3

ਸ਼੍ਰੀ ਅੰਨ ਅਤੇ ਮੋਟੇ ਅਨਾਜ

134.91

128.75

a

ਜਵਾਰ

10.07

9.72

b

ਬਾਜਰਾ

57.99

52.11

c

ਰਾਗੀ

1.69

1.67

d

ਸਮਾਲ ਮਿਲਟਸ

2.17

2.36

e

ਮੱਕਾ

63.00

62.89

4

ਤਿਲਹਨ

160.41

155.29

a

ਮੂੰਗਫਲੀ

34.94

34.56

b

ਸੋਇਆਬੀਨ

114.48

111.31

c

ਸੂਰਜਮੁਖੀ

0.47

1.46

d

ਤਿਲ

8.73

7.20

e

ਨਾਈਜਰ

0.07

0.13

f

ਅਰੰਡੀ

1.66

0.53

g

ਹੋਰ ਤਿਲਹਨ

0.07

0.10

5

ਗੰਨਾ

56.00

53.34

6

ਜੂਟ ਅਤੇ ਮੇਸਟਾ

6.36

6.92

7

ਕਪਾਹ

109.69

109.99                                                                                                                                                                          

ਕੁੱਲ

733.42

724.99


Tuesday, July 25, 2023

ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ’ਤੇ ਦਿੱਤੀ ਜਾਵੇਗੀ 35 ਫੀਸਦੀ ਸਬਸਿਡੀ

ਹੁਸ਼ਿਆਰਪੁਰ ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਫੈਪਰੋ ’ਚ ਪੀ.ਐਮ.ਐਫ.ਐਮ.ਈ ਸਕੀਮ ਤਹਿਤ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 25 ਜੁਲਾਈ:
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਉਦਯੋਗ ਕੇਂਦਰ GM DIC ਵੱਲੋਂ ਬਲਾਕ ਭੂੰਗਾ Block Bhunga ਦੇ ਪਿੰਡ ਕੰਗਮਾਈ ਵਿਚ ਫਾਰਮਰਜ਼ ਪ੍ਰੋਡਿਊਸ਼ ਪ੍ਰੋਮੋਸ਼ਨ ਸੁਸਾਇਟੀ Farmers Produce Promotion Society (ਫੈਪਰੋ) ਵਿਖੇ ਪੀ.ਐਮ.ਐਫ.ਐਮ.ਈ ਸਕੀਮ PMFME ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਜਿਲ੍ਹੇ ਦੇ ਲਗਭਗ 80 ਕਿਸਾਨਾਂ/ ਉਦਮੀਆਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ Arun Kumar GM DIC ਨੇ ਦੱਸਿਆ ਕਿ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਵਲੋਂ ਰਾਜ ਸਰਕਾਰ ਦੀ ਭਾਈਵਾਲੀ ਨਾਲ ਰਾਸ਼ਟਰੀ ਪੱਧਰ ’ਤੇ ਪ੍ਰਧਾਨ ਮੰਤਰੀ ਫਰਮਲਾਈਜੇਸ਼ਨ ਆਫ਼ ਮਾਈਕ੍ਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਜ਼ (ਪੀ.ਐਮ.ਐਫ.ਐਮ.ਈ) ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਵਿਚ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ Punjab Agro ਨੂੰ ਸਟੇਟ ਨੋਡਲ ਏਜੰਸੀ State Nodal Agency ਬਣਾਇਆ ਗਿਆ ਹੈ, ਜਦਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਜਿਲ੍ਹੇ ਦੇ ਨੋਡਲ ਅਫ਼ਸਰ ਹੋਣਗੇ।

ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ, ਹੁਸ਼ਿਆਰਪੁਰ ਨੇ ਉਕਤ ਸਕੀਮ ਬਾਰੇ ਪੂਰਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਅਧੀਨ 1 ਕਰੋੜ ਰੁਪਏ ਤੱਕ ਦੇ ਫੂਡ ਪ੍ਰੋਸੈਸਿੰਗ ਪ੍ਰੋਜੈਕਟ ਲਗਾਏ ਜਾ ਸਕਦੇ ਹਨ, ਜਿਸ ਵਿੱਚ ਘੱਟੋਂ ਘੱਟ 10 ਵਿਅਕਤੀ ਕੰਮ ਕਰਦੇ ਹੋਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 35 ਫੀਸਦੀ ਕੈਪੀਟਲ ਸਬਸਿਡੀ ਵੀ ਮਿਲਦੀ ਹੈ, ਜ਼ੋ ਕਿ ਵੱਧ ਤੋਂ ਵੱਧ 10 ਲੱਖ ਰੁਪਏ ਤੱਕ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਬਿਨੈਕਾਰ ਨੂੰ ਪ੍ਰੋਜੈਕਟ ਕੀਮਤ ਦਾ 10 ਫੀਸਦੀ ਹਿੱਸਾ ਆਪਣੇ ਕੋਲੋਂ ਲਗਾਉਣਾ ਹੋਵੇਗਾ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਕਰਜ਼ਾ ਲੈਣ ਵਾਲੀ ਇਕਾਈ ਨੂੰ 3 ਫੀਸਦੀ ਤੱਕ ਦੇ ਵਿਆਜ ਦੀ ਵੀ ਛੋਟ ਦਾ ਲਾਭ ਵੀ ਦਿਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਮੰਤਰਾਲੇ ਦੇ ਆਨਲਾਈਨ ਪੋਰਟਲ www.pmfme.mofpi.gov.in ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ ਨੇ ਦੱਸਿਆ ਕਿ ਆਨ—ਲਾਈਨ ਫਾਰਮ ਭਰਨ ਅਤੇ ਬੈਂਕ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਹਿੱਤ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ 5 ਡਿਸਟ੍ਰਿਕਟ ਰੀਸੋਰਸਪਰਸਨ ਨਿਯੁਕਤ ਕੀਤੇ ਹਨ ਜ਼ੋ ਕਿ ਬਿਨਾਂ ਕਿਸੇ ਫੀਸ ਦੇ ਲਾਭਪਾਤਰੀ ਦੀ ਪ੍ਰੋਜੈਕਟ ਰਿਪੋਰਟ ਬਣਾਉਣ ਅਤੇ ਬੈਂਕ ਦੀਆਂ ਫਾਰਮੈਲਟੀਜ਼ਨੂੰ ਪੂਰੀਆਂ ਕਰਨ ਵਿੱਚ ਬਿਨੈਕਾਰ ਦੀ ਪੂਰਨ ਸਹਾਇਤਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਨਵੀਆਂ ਅਤੇ ਪਹਿਲਾਂ ਤੋਂ ਚੱਲ ਰਹੀਆਂ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਇਕਾਈਆਂ ਲਈ ਉਪਲੱਬਧ ਹੈ। ਇਸ ਸਕੀਮ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਦਫਤਰ ਜਨਰਲ ਮੈਨੇਜਰ,ਜ਼ਿਲ੍ਹਾ ਉਦਯੋਗ ਕੇਂਦਰ, ਹੁਸ਼ਿਆਰਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਕੀਮ ਤਹਿਤ ਲਾਭ ਪ੍ਰਾਪਤ ਕਰ ਚੁੱਕੇ ਲਾਭਪਾਤਰੀ ਅਮਰਿੰਦਰ ਸਿੰਘ, ਹਰਮੇਸ਼ ਲਾਲ, ਗੁਰਪ੍ਰੀਤ ਸਿੰਘ ਵੱਲੋਂ ਵੀ ਉਦਮੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਦੇ ਡਿਪਟੀ ਡਾਇਰੈਕਟਰ ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਉਨ੍ਹਾਂ ਦੇ ਕੇਂਦਰ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਲਗਵਾਉਣ ਸਬੰਧੀ ਟੇ੍ਰਨਿੰਗ ਦਿੱਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੇਵ ਸਿੰਘ ਨੇ ਕੈਂਪ ਵਿੱਚ ਆਏ ਵਿਅਕਤੀਆਂ ਨੂੰ ਫੂਡ ਪ੍ਰੋਸੈਸਿੰਗ ਸਬੰਧੀ ਉਨ੍ਹਾਂ ਦੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਫਾਰਮਰਜ਼ ਪ੍ਰੋਡਿਊਸ ਪ੍ਰੋਮੋਸ਼ਨ ਸੋਸਾਇਟੀ ਦੇ ਪ੍ਰਧਾਨ ਜ਼ਸਵੀਰ ਸਿੰਘ, ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨਿਰੂਪਾ ਰਾਮਪਾਲ ਵੀ ਮੌਜੂਦ ਸਨ।

Monday, July 24, 2023

ਸਿਟਰਸ ਅਸਟੇਟ ਅਬੋਹਰ ਦੇ ਆਮ ਇਜਲਾਸ ਬਾਰੇ ਬਾਗਬਾਨਾਂ ਲਈ ਜਰੂਰੀ ਸੂਚਨਾ


 ਸਿਟਰਸ ਅਸਟੇਟ ਅਬੋਹਰ  ਵਿਖੇ 31 ਅਗਸਤ 2023 ਨੂੰ ਜਨਰਲ ਬਾਡੀ ਦਾ ਆਮ ਇਜਲਾਸ  ਰੱਖਿਆ

ਫਾਜਿਲਕਾ 24 ਜੁਲਾਈ

ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ, ਅਬੋਹਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਦਫਤਰ ਸਿਟਰਸ ਅਸਟੇਟ ਅਬੋਹਰ ਜਿਲ੍ਹਾ ਫਾਜਿਲਕਾ ਵਿਖੇ ਮਿਤੀ 31 ਅਗਸਤ 2023 ਨੂੰ ਸਵੇਜੇ 10:00 ਵਜੇ ਜਨਰਲ ਬਾਡੀ ਦਾ ਆਮ ਇਜਲਾਸ ਰੱਖਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਜਨਰਲ ਬਾਡੀ ਦੇ ਆਮ ਇਜਲਾਸ ਵਿੱਚ ਮਿਤੀ 31 ਜੁਲਾਈ 2023 ਤੱਕ ਰਜਿਸਟਰਡ ਬਾਗਬਾਨ ਹੀ ਭਾਗ ਲੈਣਗੇ। ਚਾਹਵਾਨ ਬਾਗਬਾਨ ਮਿਤੀ 31 ਜੁਲਾਈ 2023 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।

Sunday, July 23, 2023

ਕਿਸਾਨ ਤਰਸੇਮ ਸਿੰਘ ਨੇ `ਮਿਹਨਤ ਅੱਗੇ ਲੱਛਮੀ, ਪੱਖੇ ਅੱਗੇ ਪੌਣ` ਦੀ ਕਹਾਵਤ ਨੂੰ ਸੱਚ ਕਰ ਦਿਖਾਇਆ

ਸਬਜ਼ੀਆਂ ਅਤੇ ਬਾਗਬਾਨੀ ਦੀ ਸਫਲ ਕਾਸ਼ਤ ਕਰਕੇ ਛੋਟੇ ਕਿਸਾਨਾਂ ਲਈ ਉਦਾਹਰਨ ਬਣਿਆ ਕਿਸਾਨ ਤਰਸੇਮ ਸਿੰਘ


ਗੁਰਦਾਸਪੁਰ, 2- `ਮਿਹਨਤ ਅੱਗੇ ਲੱਛਮੀ, ਪੱਖੇ ਅੱਗੇ ਪੌਣ` ਦੀ ਕਹਾਵਤ ਨੂੰ ਪਿੰਡ ਕਾਹਲਵਾਂ ਦੇ ਕਿਸਾਨ ਨੇ ਆਪਣੀ ਮਿਹਨਤ ਨਾਲ ਸੱਚ ਕਰ ਦਿਖਾਇਆ ਹੈ। Gurdaspur ਕਾਦੀਆਂ ਨੇੜਲੇ ਪਿੰਡ ਕਾਹਲਵਾਂ ਦੇ ਕਿਸਾਨ ਤਰਸੇਮ ਸਿੰਘ Farmer Tarsem Singh ਕੋਲ ਭਾਵੇਂ ਖੇਤੀ ਲਈ 14 ਕਨਾਲ ਦੀ ਵਾਹੀ ਹੈ ਪਰ ਉਹ ਸਬਜ਼ੀਆਂ ਦੀ ਕਾਸ਼ਤ Vegetable Cultivation ਅਤੇ ਬਾਗਬਾਨੀ Horticulture ਜਰੀਏ ਇਸਤੋਂ ਚੋਖੀ ਕਮਾਈ ਕਰ ਰਿਹਾ ਹੈ। 

ਕਿਸਾਨ ਤਰਸੇਮ ਸਿੰਘ ਪਿਛਲੇ ਕਰੀਬ 13 ਸਾਲ ਤੋਂ ਸਬਜ਼ੀਆਂ ਅਤੇ ਫ਼ਲਾਂ ਦੀ ਸਫਲ ਕਾਸ਼ਤ ਕਰ ਰਿਹਾ ਹੈ। ਉਹ ਆਪਣੇ ਖੇਤਾਂ ਵਿੱਚ ਹਰ ਸਾਲ ਮੌਸਮੀ ਸਬਜ਼ੀਆਂ ਦੀ ਕਾਸ਼ਤ ਕਰਦਾ ਹੈ ਜਿਸ ਵਿੱਚ ਉਹ ਮੁੱਖ ਤੌਰ `ਤੇ ਤੋਰੀ, ਭਿੰਡੀ, ਸਾਗ, ਧਨੀਆ, ਪਾਲਕ, ਆਲੂ ਆਦਿ ਨੂੰ ਉਗਾਉਂਦਾ ਹੈ। ਤਰਸੇਮ ਸਿੰਘ ਆਪਣੀਆਂ ਸਬਜ਼ੀਆਂ ਦੀ ਕਾਸ਼ਤ ਨੂੰ ਕੋਈ ਕੀਟ-ਨਾਸ਼ਕ ਰਸਾਇਣ ਨਹੀਂ ਪਾਉਂਦਾ ਸਗੋਂ ਉਹ ਦੇਸੀ ਰੂੜੀ ਅਤੇ ਗੰਡੋਇੰਆਂ ਦੀ ਖਾਦ ਦੀ ਵਰਤੋਂ ਹੀ ਕਰਦਾ ਹੈ। ਉਹ ਖੇਤਾਂ ਵਿੱਚ ਸਾਰਾ ਕੰਮ ਆਪਣੇ ਹੱਥੀਂ ਖੁਦ ਕਰਦਾ ਹੈ ਜਿਸ ਨਾਲ ਉਸਦੀ ਖੇਤੀ ਲਾਗਤ ਵੀ ਘੱਟ ਜਾਂਦੀ ਹੈ। Organic Farming 


ਕਿਸਾਨ ਤਰਸੇਮ ਸਿੰਘ ਸਬਜ਼ੀਆਂ ਦੀ ਕਾਸ਼ਤ ਤੋਂ ਇਲਾਵਾ ਬਾਗਬਾਨੀ ਵੀ ਕਰਦਾ ਹੈ। ਉਸਨੇ ਆਪਣੇ ਖੇਤਾਂ ਵਿੱਚ ਅੰਬ, Mango ਲੀਚੀ, ਆਲੂ-ਬੁਖਾਰਾ ਅਤੇ ਨਿੰਬੂ ਦੇ ਬੂਟੇ ਲਗਾਏ ਹੋਏ ਹਨ ਜਿਨ੍ਹਾਂ ਤੋਂ ਹਰ ਸਾਲ ਉਸਨੂੰ ਮੌਸਮੀ ਫ਼ਲ ਪ੍ਰਾਪਤ ਹੋ ਜਾਂਦੇ ਹਨ। ਇਹ ਫ਼ਲ ਉਸਦੀ ਆਮਦਨ ਵਿੱਚ ਹੋਰ ਵੀ ਵਾਧਾ ਕਰਦੇ ਹਨ। 

ਕਿਸਾਨ ਤਰਸੇਮ ਸਿੰਘ ਦੀ ਏਨੀ ਥੋੜੀ ਖੇਤੀ ਵਿਚੋਂ ਵੀ ਸਫਲਤਾ ਦਾ ਮੁੱਖ ਕਾਰਨ ਉਸ ਵੱਲੋਂ ਖੁਦ ਹੱਥੀਂ ਕੰਮ ਕਰਨਾ ਹੈ ਅਤੇ ਆਪਣੀ ਉਪਜ ਦਾ ਖੁਦ ਮੰਡੀਕਰਨ Self Marketing ਕਰਨਾ ਹੈ। ਉਹ ਆਪਣੀਆਂ ਸਬਜ਼ੀਆਂ ਅਤੇ ਫ਼ਲਾਂ ਨੂੰ ਖੁਦ ਕਾਦੀਆਂ ਸ਼ਹਿਰ Kadiya  ਵਿੱਚ ਜਾ ਕੇ ਵੇਚਦਾ ਹੈ। ਤਰਸੇਮ ਸਿੰਘ ਦੱਸਦਾ ਹੈ ਕਿ ਇਸ ਸਾਲ ਜਦੋਂ ਮੰਡੀ ਵਿੱਚ ਆਲੂ ਦਾ ਰੇਟ 4-5 ਰੁਪਏ ਮਿਲ ਰਿਹਾ ਸੀ ਤਾਂ ਉਸ ਵੱਲੋਂ ਸਿੱਧੀ ਗ੍ਰਾਹਕਾਂ ਤੱਕ ਮਾਰਕਟਿੰਗ ਕਰਦੇ ਹੋਏ ਆਲੂਆਂ ਦਾ ਭਾਅ 10-12 ਰੁਪਏ ਪ੍ਰਤੀ ਕਿਲੋ ਵੱਟਿਆ ਗਿਆ। ਉਸਨੇ ਕਿਹਾ ਕਿ ਹੁਣ ਉਸਦੀ ਮਾਰਕਿਟ ਬਣ ਗਈ ਹੈ ਅਤੇ ਉਸਦੀਆਂ


ਸਬਜ਼ੀਆਂ ਅਤੇ ਫਲ਼ਾਂ ਦੀ ਕੁਆਲਿਟੀ ਵਧੀਆ ਹੋਣ ਕਾਰਨ ਗ੍ਰਾਹਕ ਵੀ ਬਜ਼ਾਰੀ ਕੀਮਤ ਨਾਲੋਂ ਵੱਧ ਕੀਮਤ ਭਰਦੇ ਹਨ। ਇਸਤੋਂ ਇਲਾਵਾ ਤਰਸੇਮ ਸਿੰਘ ਆਪਣੀਆਂ ਜਿਨਸਾਂ ਖੇਤ ਤੋਂ ਕਿਸਾਨ ਸਿਖਲਾਈ ਕੈਂਪਾਂ, ਕਿਸਾਨ ਮੇਲਿਆਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਵੀ ਵੇਚਦੇ ਹਨ। 

ਕਿਸਾਨ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਹੱਥੀਂ ਮਿਹਨਤ ਕਰਕੇ ਸਾਫ਼-ਸੁਥਰੀ ਪੈਦਾਵਾਰ ਕਰਨ ਦੀ ਲੋੜ ਹੈ ਅਤੇ ਜਦੋਂ ਤੁਸੀਂ ਗ੍ਰਾਹਕ ਸਾਹਮਣੇ ਆਪਣੀ ਮਿਆਰੀ ਉਪਜ ਪੇਸ਼ ਕਰੋਗੇ ਤਾਂ ਉਸ ਤੋਂ ਬਾਅਦ ਗ੍ਰਾਹਕ ਖੁਦ ਹੀ ਤੁਹਾਡੇ ਤੱਕ ਪਹੁੰਚ ਕਰ ਲੈਂਦੇ ਹਨ। ਕਿਸਾਨ ਤਰਸਮੇ ਸਿੰਘ ਨੇ ਛੋਟੇ ਕਿਸਾਨਾਂ ਨੂੰ ਕਿਹਾ ਹੈ ਕਿ ਸਬਜ਼ੀਆਂ ਅਤੇ ਫ਼ਲਾਂ ਦੀ ਪੈਦਾਵਾਰ ਬੇਹਤਰ ਵਿਕਲਪ ਹੈ ਅਤੇ ਛੋਟੇ ਕਿਸਾਨਾਂ ਨੂੰ ਥੋੜੀ ਜ਼ਮੀਨ ਵਿੱਚੋਂ ਵੱਧ ਆਮਦਨ ਪ੍ਰਾਪਤ ਕਰਨ ਲਈ ਸਬਜ਼ੀਆਂ ਅਤੇ ਬਾਗਬਾਨੀ ਨੂੰ ਅਪਨਾਉਣਾ ਚਾਹੀਦਾ ਹੈ। ਕਿਸਾਨ ਤਰਸੇਮ ਛੋਟੇ ਕਿਸਾਨਾਂ ਲਈ ਕਾਮਯਾਬੀ ਦੀ ਇੱਕ ਵਧੀਆ ਉਦਾਹਰਨ ਹੈ।

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...