Sunday, August 6, 2023

ਪਿੰਡ ਕਾਲਾ ਨੰਗਲ ਦੇ ਕਿਸਾਨ ਕੁਲਜਿੰਦਰ ਸਿੰਘ ਦੇ ਖੇਤੀ ਮਾਡਲ ਨੇ ਕਿਸਾਨਾਂ ਨੂੰ ਨਵੀਂ ਰਾਹ ਦਿਖਾਈ

 ਕੁਲਜਿੰਦਰ ਸਿੰਘ ਨੇ ਕਣਕ-ਝੋਨੇ ਦੇ ਫਸਲੀ ਚੱਕਰ `ਚੋਂ ਰਕਬਾ ਕੱਢ ਕੇ ਸਬਜ਼ੀਆਂ, ਬਾਗਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਸ਼ੁਰੂ ਕੀਤੀ

ਹੁਣ ਕੁਲਜਿੰਦਰ ਸਿੰਘ ਨੂੰ ਸਾਰਾ ਸਾਲ ਹੁੰਦੀ ਹੈ ਆਮਦਨ

ਗੁਰਦਾਸਪੁਰ, 6 ਅਗਸਤ (Only Agriculture) - ਜ਼ਿਲ੍ਹਾ ਗੁਰਦਾਸਪੁਰ Gurdaspur ਦੇ ਪਿੰਡ ਕਾਲਾ ਨੰਗਲ ਦੇ


ਕਿਸਾਨ ਕੁਲਜਿੰਦਰ ਸਿੰਘ ਦਾ ਖੇਤੀ ਮਾਡਲ New Agriculture Model ਕਿਸਾਨਾਂ ਨੂੰ ਕਰਜ਼ਾ ਮੁਕਤ Debt Free, ਵਾਤਾਵਰਨ ਪੱਖੀ Eco Friendly ਅਤੇ ਲਾਹੇਵੰਦੀ ਖੇਤੀ ਦੀ ਜਾਚ ਦੱਸਦਾ ਹੈ। ਕੇਵਲ 5 ਏਕੜ ਦੀ ਮਾਲਕੀ ਵਾਲੇ ਇਸ ਮਿਹਨਤੀ ਕਿਸਾਨ ਨੇ ਲੀਕ ਤੋਂ ਹਟ ਕੇ ਖੇਤੀ ਕਰਦਿਆਂ ਅਜਿਹੀ ਉਦਾਹਰਨ ਪੇਸ਼ ਕੀਤੀ ਹੈ ਕਿ ਹੁਣ ਦੂਰੋਂ-ਦੂਰੋਂ ਕਿਸਾਨ ਉਸਦੇ ਖੇਤੀ ਮਾਡਲ ਨੂੰ ਦੇਖਣ ਆਉਂਦੇ ਹਨ।


ਬਟਾਲਾ Batala ਸ਼ਹਿਰ ਦੇ ਨੇੜੇ ਗੁਰਦਾਸਪੁਰ ਬਾਈਪਾਸ ਕੋਲ ਪਿੰਡ ਕਾਲਾ ਨੰਗਲ Village Kala Nangal ਦੇ ਕਿਸਾਨ ਕੁਲਜਿੰਦਰ ਸਿੰਘ ਦੀ ਜ਼ਮੀਨ ਜਰਨੈਲੀ ਸੜਕ ਦੇ ਬਿਲਕੁਲ ਨਾਲ ਲੱਗਦੀ ਹੈ। ਕੁਲਜਿੰਦਰ ਸਿੰਘ ਵੀ ਪਹਿਲਾਂ ਆਮ ਕਿਸਾਨਾਂ ਵਾਂਗ ਕਣਕ ਅਤੇ ਝੋਨੇ Wheat and Paddy ਦੀ ਬਿਜਾਈ ਹੀ ਕਰਦਾ ਸੀ। ਇਸ ਫਸਲੀ ਚੱਕਰ ਦੇ ਗੇੜ ਵਿੱਚੋਂ ਉਸ ਨੂੰ ਕੋਈ ਬਹੁਤੀ ਬਚਤ ਨਾ ਹੋਣੀ। ਆਖਰ ਕੁਝ ਨਵਾਂ ਕਰਨ ਦੀ ਸੋਚ ਕੇ ਕਿਸਾਨ ਕੁਲਜਿੰਦਰ ਸਿੰਘ ਨੇ ਤਿੰਨ ਸਾਲ ਪਹਿਲਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਅਤੇ ਖੇਤੀ ਮਾਹਿਰਾਂ ਦੀ ਸਲਾਹ ਤੇ ਪ੍ਰੇਰਨਾ ਨਾਲ ਉਸਨੇ ਸਭ ਤੋਂ ਪਹਿਲਾਂ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਆਪਣਾ ਰਕਬਾ

ਕੱਢ ਕੇ ਸਬਜ਼ੀਆਂ Vegetable, ਕਮਾਦ Sugarcane, ਬਾਗਬਾਨੀ Horticulture, ਹਲਦੀ ਦੀ ਖੇਤੀ, ਅਚਾਰ, ਗੁੜ ਤਿਆਰ ਕਰਨਾ, ਸ਼ਹਿਦ ਦੀਆਂ ਮੱਖੀਆਂ Honey Bee ਪਾਲਣ ਦਾ ਕਿੱਤਾ ਸ਼ੁਰੂ ਕੀਤਾ। ਇਸ ਲਈ ਉਸਨੇ ਬਕਾਇਦਾ ਖੇਤੀਬਾੜੀ ਵਿਭਾਗ ਕੋਲੋਂ ਸਿਖਲਾਈ ਵੀ ਲਈ।

ਇਸ ਸਮੇਂ ਕਿਸਾਨ ਕੁਲਜਿੰਦਰ ਸਿੰਘ ਦੇ ਖੇਤਾਂ ਵਿੱਚ ਇੱਕ ਏਕੜ ਕਮਾਦ, ਡੇਡ ਏਕੜ ਬਾਸਮਤੀ, ਅੱਧਾ ਕਿੱਲਾ ਕਿੰਨੂ ਤੇ ਨਿੰਬੂ Lemon and Kinnow ਦੇ ਬਾਗ, ਇੱਕ ਏਕੜ ਗੋਭੀ, ਕੁਝ ਰਕਬੇ ਵਿੱਚ ਪਸ਼ੂਆਂ ਲਈ ਚਾਰਾ ਅਤੇ ਸ਼ਹਿਦ ਦੇ 45 ਬਕਸੇ ਹਨ। ਕਿਸਾਨ ਕੁਲਜਿੰਦਰ ਸਿੰਘ ਨੇ ਸਰਦੀਆਂ ਦੀ ਰੁੱਤ ਵਿੱਚ ਕਮਾਦ ਦੀ ਫਸਲ ਤੋਂ ਗੁੜ ਤਿਆਰ


ਕਰਦੇ ਹਨ। ਇਸੇ ਤਰਾਂ ਉਹ ਹਲਦੀ ਅਤੇ ਸ਼ਹਿਦ ਨੂੰ ਪ੍ਰੋਸੈੱਸ ਕਰਕੇ ਉਸਦੀ ਪੈਕਿੰਗ ਕਰਕੇ ਵੇਚਦੇ ਹਨ। ਮੌਸਮ ਦੇ ਹਿਸਾਬ ਨਾਲ ਫ਼ਲ ਤੇ ਸਬਜ਼ੀਆਂ ਤੋਂ ਉਨ੍ਹਾਂ ਨੂੰ ਲਗਾਤਾਰ ਆਮਦਨ ਹੁੰਦੀ ਰਹਿੰਦੀ ਹੈ। ਕਿਸਾਨ ਕੁਲਜਿੰਦਰ ਸਿੰਘ ਦੀ ਉੱਪਜ ਦੀ ਖਾਸ ਗੱਲ ਇਹ ਹੈ ਕਿ ਉਹ ਕਿਸੇ ਵੀ ਫ਼ਸਲ ਉੱਪਰ ਜ਼ਹਿਰਾਂ ਦਾ ਛਿੜਕਾਅ ਨਹੀਂ ਕਰਦੇ ਅਤੇ ਉਨ੍ਹਾਂ ਦੇ ਉਤਪਾਦ ਪੂਰੀ ਤਰਾਂ ਆਰਗੈਨਿਕ Organic Product ਹੁੰਦੇ ਹਨ।  

ਕਿਸਾਨ ਕੁਲਜਿੰਦਰ ਸਿੰਘ ਨੇ ਆਪਣੇ ਖੇਤਾਂ ਵਿੱਚ ਅੰਮ੍ਰਿਤਸਰ-ਪਠਾਨਕੋਟ ਜਰਨੈਲੀ ਸੜਕ ਉੱਪਰ `ਕਿਸਾਨ ਹੱਟ` Kisan Hut ਨਾਮ ਦਾ ਆਪਣਾ ਸੇਲਿੰਗ ਪੁਆਇੰਟ ਵੀ ਬਣਾਇਆ ਹੋਇਆ ਹੈ ਜਿਥੇ ਉਹ ਆਪਣੇ ਖੇਤਾਂ ਵਿੱਚ ਤਿਆਰ ਉਤਪਾਦਾਂ ਨੂੰ ਵੇਚਦੇ ਹਨ। ਉਨ੍ਹਾਂ ਦੇ ਉਤਪਾਦ ਉੱਚ ਗੁਣਵਤਾ ਅਤੇ ਤਾਜ਼ਾ ਹੋਣ ਕਾਰਨ ਗ੍ਰਾਹਕ ਏਥੋਂ ਸਮਾਨ ਲੈਣ ਨੂੰ ਤਰਜੀਹ ਦਿੰਦੇ ਹਨ। 

ਕਿਸਾਨ ਕੁਲਜਿੰਦਰ ਸਿੰਘ ਸਾਰੀ ਖੇਤੀ ਆਪਣੇ ਹੱਥੀਂ ਕਰਦੇ ਹਨ। ਕੁਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਦਾ


ਉਸਨੇ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਇਹ ਖੇਤੀ ਮਾਡਲ ਅਪਣਾਇਆ ਹੈ ਓਦੋਂ ਦੀ ਉਸਦੀ ਆਮਦਨ ਵੀ ਵਧੀ ਹੈ ਅਤੇ ਹੁਣ ਸਾਰਾ ਸਾਲ ਹੀ ਉਸ ਨੂੰ ਕਮਾਈ ਹੁੰਦੀ ਰਹਿੰਦੀ ਹੈ। ਉਸਨੇ ਆਪਣੇ ਸਾਥੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫਸਲਾਂ ਦੀ ਵੀ ਬਿਜਾਈ ਕਰਨ ਜਿਸ ਨਾਲ ਉਨ੍ਹਾਂ ਦੀ ਆਮਦਨੀ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਚੋਖਾ ਵਾਧਾ ਹੋਵੇਗਾ।

Friday, August 4, 2023

ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਲਈ ਮੁੱਖ ਮੰਤਰੀ ਨੇ ਅਫਸਰ ਸੱਦ ਕੇ ਕਰਤੇ ਹੁਕਮ!

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ


*ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਲਈ ਮੁਆਵਜ਼ਾ ਦੇਣ ਦੀ ਵਚਨਬੱਧਤਾ ਦੁਹਰਾਈ*


*ਵਿਸ਼ੇਸ਼ ਗਿਰਦਾਵਰੀ ਦਾ ਕੰਮ 15 ਅਗਸਤ ਤੱਕ ਹੋਵੇਗਾ ਮੁਕੰਮਲ*


*ਚੰਡੀਗੜ੍ਹ, 4 ਅਗਸਤ* 


ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ। 

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਉਤੇ ਹਾਲਾਤ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਹੜ੍ਹਗ੍ਰਸਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ਵਿਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸਬੰਧਤ ਸਾਜ਼ੋ-ਸਾਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ। 

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 19 ਜਿਲ੍ਹਿਆਂ ਵਿਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 22 ਵਿਅਕਤੀ ਜ਼ਖਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਤ ਕੀਤੇ 159 ਰਾਹਤ ਕੈਂਪਾਂ ਵਿਚ ਟਿਕਾਣਾ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। 

ਮੀਟਿੰਗ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਸਨ। 

----

ਇਸ ਸਮੇਂ ਕਿਹੜੇ ਫਲਾਂ ਦੇ ਨਵੇਂ ਬਾਗ ਲੱਗ ਸਕਦੇ ਹਨ। ਪੂਰੀ ਜਾਣਕਾਰੀ।

 ਸਦਾਬਹਾਰ ਫ਼ਲਦਾਰ ਬੂਟੇ ਨਿੰਬੂ ਜਾਤੀ, ਅੰਬ, ਲੀਚੀ, ਅਮਰੂਦ, ਲੁਕਾਠ, ਪਪੀਤਾ, ਚੀਕੂ ਆਦਿ ਲਗਾਉਣ ਲਈ ਅਗਸਤ ਦਾ ਮਹੀਨਾ ਬਹੁਤ ਹੀ ਢੁੱਕਵਾਂ - ਬਾਗਬਾਨੀ ਵਿਭਾਗ

ਗੁਰਦਾਸਪੁਰ, 4 ਅਗਸਤ (Only Agriculture) - ਸਦਾਬਹਾਰ ਫ਼ਲਦਾਰ ਬੂਟੇ ਜਿਵੇਂ ਨਿੰਬੂ ਜਾਤੀ Lemon, ਅੰਬ Mango , ਲੀਚੀ, ਅਮਰੂਦ Guava,


ਲੁਕਾਠ, ਪਪੀਤਾ Papaya , ਚੀਕੂ ਆਦਿ ਲਗਾਉਣ ਲਈ ਅਗਸਤ ਦਾ ਮਹੀਨਾ ਬਹੁਤ ਹੀ ਢੁੱਕਵਾਂ ਹੈ, ਇਸ ਲਈ ਅਗਸਤ ਮਹੀਨੇ ਕਿਸਾਨਾਂ ਨੂੰ ਆਪਣਾ ਕੁਝ ਖੇਤੀ ਰਕਬਾ ਬਾਗਾਂ New Orchard ਦੇ ਹੇਠਾਂ ਲਿਆਉਣਾ ਚਾਹੀਦਾ ਹੈ। ਕਿਸਾਨਾਂ ਨੂੰ ਇਹ ਅਪੀਲ ਕਰਦਿਆਂ ਬਟਾਲਾ Batala ਦੇ ਬਾਗਬਾਨੀ ਵਿਭਾਗ Horticulture Department ਦੇ ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਬਾਗਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨਾਂ ਕਿਹਾ ਕਿ ਬਾਗਾਂ ਵਿੱਚ ਬਹੁਤ ਦੇਰ ਖੜਾ ਪਾਣੀ ਖਰਾਬੀ ਕਰ ਸਕਦਾ ਹੈ, ਸੋ ਵਾਧੂ ਪਾਣੀ ਕੱਢਣ ਦਾ ਢੁੱਕਵਾਂ ਪ੍ਰਬੰਧ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜਿਆਦਾ ਪਾਣੀ ਖੜਨ ਕਾਰਨ ਬੂਟਿਆਂ ਖਾਸ ਕਰਕੇ ਪਪੀਤਾ,

ਨਾਸ਼ਪਾਤੀ ਅਤੇ ਆੜੂ ਦੀਆਂ ਜੜਾਂ ਗਲਣ ਦੀ ਸਿਕਾਇਤ ਹੋ ਸਕਦੀ ਹੈ, ਇਸ ਲਈ ਇਨਾਂ ਬੂਟਿਆਂ ਦੁਆਲਿਓ ਜਿੰਨੀ ਛੇਤੀ ਹੋ ਸਕੇ, ਪਾਣੀ ਕੱਢ ਦਿਓ ਅਤੇ ਵੱਤਰ ਆਉਣ ਤੇ ਹਲਕੀ ਗੋਡੀ ਕਰੋ।


ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਿੰਬੂ ਜਾਤੀ ਦੇ ਬੂਟਿਆਂ ਵਿੱਚ ਜ਼ਿੰਕ ਅਤੇ ਮੈਂਗਨੀਜ ਦੀ ਘਾਟ ਦੀ ਪੂਰਤੀ ਲਈ ਜ਼ਿੰਕ ਸਲਫੇਟ (4.70 ਗ੍ਰਾਮ ਪ੍ਰਤੀ ਲਿਟਰ ਪਾਣੀ) ਅਤੇ ਮੈਗਨੀਜ਼ ਸਲਫੇਟ (3.30 ਗ੍ਰਾਮ ਪ੍ਰਤੀ ਲਿਟਰ ਪਾਣੀ) ਨੂੰ ਮਿਲਾ ਕੇ ਛਿੜਕਾਅ ਕਰਨੀ ਚਾਹੀਦੀ ਹੈ। ਨਿੰਬੂ ਜਾਤੀ ਦੇ ਫਲਾਂ ਦੇ ਕੇਰੇ Fruit Dropping ਨੂੰ ਰੋਕਣ ਲਈ 2.4-ਡੀ ਸੋਡੀਅਮ ਸਾਲਟ (ਹਾਰਟੀਕਲਚਰਲ ਗ੍ਰੇਡ) 5 ਗ੍ਰਾਮ ਦਾ ਛਿੜਕਾਅ 500 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ। ਬੋਰਡੋ ਮਿਸਰਣ (2:2:250) ਦਾ ਛਿੜਕਾਅ ਸੰਤਰੇ, ਮਾਲਟੇ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਕਰੋ। ਨਿੰਬੂ ਜਾਤੀ ਦੇ foot rot  ਪੈਰ ਗਲਣ ਦੇ ਰੋਗ ਨੂੰ ਰੋਕਣ ਲਈ ਸੋਡੀਅਮ ਹਾਈਪੋਕਲੋਰਾਈਟ (5 ਫੀਸਦੀ) ਨੂੰ 10 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਬੂਟੇ ਦੇ ਹਿਸਾਬ ਨਾਲ ਬੂਟਿਆਂ ਦੀ ਛੱਤਰੀ ਹੇਠ ਮਿੱਟੀ ਅਤੇ ਮੁੱਖ ਤਣਿਆਂ ਨੂੰ ਗੜੁੱਚ ਕਰੋ। ਇਸ ਤੋਂ ਇਲਾਵਾ ਸੋਡੀਅਮ ਹਾਈਕਲੋਰਾਈਡ ਤੇ ਛਿੜਕਾਅ ਤੋਂ ਹਫਤੇ ਬਾਅਦ 100 ਗ੍ਰਾਮ ਟਰਾਈਕੋਡਰਮਾ ਅੇਸਪੈਰੇਲਮ ਫਾਰਮੂਲੇਸ਼ਣ ਨੂੰ 2.5 ਕਿੱਲੋ ਰੂੜੀ ਦੀ ਖਾਦ ਵਿੱਚ ਮਿਲਾ ਕੇ ਪ੍ਰਤੀ ਬੂਟੇ ਦੇ ਹਿਸਾਬ ਨਾਲ ਬੂਟੇ ਦੀ ਛੱਤਰੀ ਹੇਠ ਪਾ ਕੇ ਵੀ ਇਸ ਰੋਗ ਦੀ ਰੋਕਥਾਮ ਕੀਤੀ ਜਾ ਸਕਦੀ ਹੈ।

ਸ. ਬਾਜਵਾ ਨੇ ਅੱਗੇ ਦੱਸਿਆ ਕਿ ਨਿੰਬੂ ਜਾਤੀ ਦੇ ਫ਼ਲਾਂ ਵਿੱਚ ਫ਼ਲ ਦੀ ਮੱਖੀ Fruit Fly ਦੀ ਰੋਕਥਾਮ ਲਈ ਅਗਸਤ ਦੇ ਦੂਜੇ ਹਫਤੇ 16 ਪੀ.ਏ.ਯੂ. ਫਰੂਟ ਫਲਾਈ ਟਰੈਪ PAU Fruit Fly Trap ਪ੍ਰਤੀ ਏਕੜ ਦੇ ਹਿਸਾਬ ਨਾਲ ਲਗਾਉ ਅਤੇ ਲੋੜ ਪੈਣ ਤੇ ਦੁਬਾਰਾ ਟਰੈਪ ਲਾਓ।  ਅੰਗੂਰਾਂ ਦੇ ਕੋਹੜ ਅਤੇ ਪੀਲੇ ਧੱਬਿਆਂ ਦੀ ਰੋਕਥਾਮ ਲਈ ਅਗਸਤ ਦੇ ਆਖੀਰ ਵਿੱਚ ਬੋਰਡੋ ਮਿਸ਼ਰਣ ਦਾ ਛਿੜਕਾਅ 500 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਕੀਤਾ ਜਾਵੇ।

Thursday, August 3, 2023

ਸਿਟਰਸ ਅਸਟੇਟ ਦੇ ਮੈਂਬਰਾਂ ਲਈ ਜਰੂਰੀ ਸੂਚਨਾ

ਸਿਟਰਸ  ਅਸਟੇਟ ਟਾਹਲੀਵਾਲਾ ਜੱਟਾਂ ਵਿਖੇ 6 ਸਤੰਬਰ 2023 ਨੂੰ ਹੋਵੇਗਾ ਜਨਰਲ ਬਾਡੀ ਦਾ ਆਮ ਇਜਲਾਸ

ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਕੀਤੀ ਜਾਵੇਗੀ ਚੋਣ  

ਫਾਜ਼ਿਲਕਾ 2 ਅਗਸਤ 2023


ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਦਫਤਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਮਿਤੀ 6 ਸਤੰਬਰ 2023 ਨੂੰ ਸਵੇਰੇ 10 ਵਜੇ ਜਨਰਲ ਬਾਡੀ ਦਾ ਆਮ ਇਜਲਾਸ ਰੱਖਿਆ ਗਿਆ ਹੈ।

      ਇਹ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਸਿਟਰਸ ਅਸਟੇਟ ਟਾਹਲੀਵਾਲਾ ਜੱਟਾ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਹਰ ਪੰਜ ਸਾਲਾਂ ਬਾਅਦ ਕੀਤੀ ਜਾਂਦੀ ਹੈ ਤੇ ਇਸ ਇਜਲਾਸ ਵਿੱਚ ਸਿਟਰਸ ਅਸਟੇਟ ਟਾਹਲੀਵਾਲਾ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ।  ਉਨ੍ਹਾਂ ਸਿਟਰਸ ਅਸਟੇਟ ਟਾਹਲੀਵਾਲਾ ਅਧੀਨ ਸਾਰੇ ਰਜਿਸਟਰਡ ਮੈਂਬਰਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਉਹ ਜਨਰਲ ਬਾਡੀ ਦੇ ਇਸ ਆਮ ਇਜਲਾਸ ਵਿੱਚ ਸਮੇਂ ਸਿਰ ਪਹੁੰਚ ਕੇ ਨਵੇਂ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ।

Wednesday, August 2, 2023

ਪੰਜਾਬ ਦੇ ਬਾਗਬਾਨੀ ਮੰਤਰੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕਰਨਗੇ ਮੁਲਾਕਾਤ

ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਚੇਤਨ ਸਿੰਘ ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ



ਚੰਡੀਗੜ੍ਹ, 2 ਅਗਸਤ:


ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ।


ਅੱਜ ਇੱਥੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਾਇਜ਼ਾ ਲਿਆ ਗਿਆ । 


ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਵੱਲੋਂ ਸਾਲ 2016 ਵਿੱਚ ਕੇਂਦਰ ਸਰਕਾਰ ਦੀ ਇੰਡੀਅਨ ਕੌਂਸਲ ਆਫ ਐਗਰੀਕਲਚਰ ਰੀਸਰਚ ਇੰਸਟੀਚਿਊਟ(ਆਈ.ਸੀ.ਏ.ਆਰ.) ਨੂੰ 100 ਏਕੜ ਜ਼ਮੀਨ ਅਟਾਰੀ ਨਜ਼ਦੀਕ ਅੰਮ੍ਰਿਤਸਰ ਵਿਖੇ ਅਤੇ 50 ਏਕੜ ਜ਼ਮੀਨ ਅਬੋਹਰ ਵਿਖੇ ਦਿੱਤੀ ਗਈ ਮੁਫ਼ਤ ਵਿੱਚ ਦਿੱਤੀ ਗਈ ਸੀ। ਪਰੰਤੂ  ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਇਸ ਜ਼ਮੀਨ ਤੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਸਬੰਧੀ ਆਈ.ਸੀ.ਏ.ਆਰ. ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਇਸ ਇੰਸਟੀਚਿਊਟ ਸਬੰਧੀ ਅੱਜ ਤੱਕ ਕੋਈ ਡਿਟੇਲਡ ਪਲਾਨ ਪੰਜਾਬ ਸਰਕਾਰ ਨਾਲ ਸਾਂਝਾ ਕੀਤਾ ਗਿਆ ਹੈ।


ਬਾਗਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਇਸ ਮਾਮਲੇ ਦੇ ਜਲਦ ਨਿਪਟਾਰੇ ਲਈ ਕੇਂਦਰੀ ਬਾਗਬਾਨੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਉਹ ਮੀਟਿੰਗ ਕਰਨਗੇ ਤਾਂ ਜੋ ਇਸ ਅਤਿ ਜ਼ਰੂਰੀ ਮਾਮਲੇ ਦਾ ਜਲਦ ਨਿਪਟਾਰਾ ਹੋ ਸਕੇ । 

ਉਹਨਾਂ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਬਾਗਬਾਨੀ ਦੀ ਦ੍ਰਿਸ਼ਟੀ ਤੋਂ ਪੰਜਾਬ ਰਾਜ ਨਾਲ ਸਬੰਧਤ ਕੇਂਦਰ ਸਰਕਾਰ ਕੋਲ ਉਠਾਏ ਜਾਣ ਵਾਲੇ ਮਾਮਲਿਆਂ ਬਾਰੇ ਵੀ ਇੱਕ ਡੀਟੇਲਡ ਨੋਟ ਵੀ ਤਿਆਰ ਕਰਨ ਦੀ ਹਿਦਾਇਤ ਕੀਤੀ ਤਾਂ ਜੋ ਕੇਂਦਰੀ ਮੰਤਰੀ ਨਾਲ ਉਹਨਾਂ ਮਾਮਲਿਆਂ ਸਬੰਧੀ ਵੀ ਗੱਲਬਾਤ ਕੀਤੀ ਜਾ ਸਕੇ।


ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਥਿੰਦ ਸਪੈਸ਼ਲ ਸੈਕਟਰੀ, ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ, ਅਮਿਤ ਤਲਵਾੜ ਆਈ.ਏ.ਐਸ., ਪੀ.ਏ.ਯੂ ਡੀਨ  ਡਾਕਟਰ ਐਮ.ਆਈ. ਐਸ ਗਿੱਲ ਅਤੇ  ਡਾਇਰੈਕਟਰ ਰਿਸਰਚ ਪੀ.ਏ.ਯੂ ਡਾਕਟਰ ਏ.ਐਸ.ਢੱਟ ਹਾਜ਼ਰ ਸਨ।

Saturday, July 29, 2023

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੀ ਵਿਸੇਸ਼ ਗਿਰਦਾਵਰੀ ਕਰਵਾਉਣ ਬਾਰੇ ਪੰਜਾਬ ਸਰਕਾਰ ਦਾ ਅਹਿਮ ਫੈਸਲਾ

ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮਨਜ਼ੂਰੀ

ਚੰਡੀਗੜ੍ਹ, 29 ਜੁਲਾਈ

ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ Flood Affected ਦੇ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ CM Bhagwant Maan ਦੀ ਅਗਵਾਈ ਵਾਲੀ ਪੰਜਾਬ ਕੈਬਨਿਟ Punjab Cabinet ਨੇ ਨੁਕਸਾਨ ਦੇ ਅੰਦਾਜ਼ੇ ਅਤੇ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ Special Girdawari ਕਰਵਾਉਣ ਦੀ ਸਹਿਮਤੀ ਦੇ ਦਿੱਤੀ।


ਇਸ ਸਬੰਧੀ ਫੈਸਲਾ ਇੱਥੇ ਸ਼ਨਿੱਚਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਸਨ। ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ 44 ਵਿਅਕਤੀਆਂ ਦੀ ਜਾਨ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਲੋਕਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਲਈ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕੀਤੀ ਜਾਵੇਗੀ।

ਸਾਲ 2023-24 ਲਈ ‘ਪੰਜਾਬ ਕਸਟਮ ਮਿਲਿੰਗ ਨੀਤੀ’ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਸਾਉਣੀ ਮੰਡੀਕਰਨ ਸੀਜ਼ਨ- 2023-24 ਲਈ ‘ਪੰਜਾਬ ਕਸਟਮ ਮਿਲਿੰਗ ਨੀਤੀ’ Punjab Custom Milling Policy ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਅਨੁਸਾਰ ਵਿਭਾਗ ਵੱਲੋਂ ਸਮੇਂ ਸਿਰ ਚੌਲ ਮਿੱਲਾਂ ਨੂੰ ਖਰੀਦ ਕੇਂਦਰਾਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਆਰ.ਓ. ਸਕੀਮ ਅਧੀਨ ਚੌਲ ਮਿੱਲ ਮਾਲਕਾਂ ਨੂੰ ਝੋਨੇ ਦੀ ਅਲਾਟਮੈਂਟ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਤਰੀਕੇ ਨਾਲ ਹੋਵੇਗੀ ਅਤੇ ਝੋਨਾ Paddy ਸੂਬੇ ਦੀਆਂ ਖਰੀਦ ਏਜੰਸੀਆਂ Paddy Procurement Agencies ਅਤੇ ਚੌਲ ਮਿੱਲ ਮਾਲਕਾਂ Rice Millers ਵਿਚਕਾਰ ਕੀਤੇ ਗਏ ਸਮਝੌਤੇ ਅਤੇ ਉਨ੍ਹਾਂ ਦੇ ਕੋਟੇ ਅਨੁਸਾਰ ਯੋਗ ਚੌਲ ਮਿੱਲਾਂ ਵਿੱਚ ਭੰਡਾਰ ਕੀਤਾ ਜਾਵੇਗਾ। ਸਾਉਣੀ ਮੰਡੀਕਰਨ ਸੀਜ਼ਨ-2023-24 ਇਕ ਅਕਤੂਬਰ, 2023 ਤੋਂ ਸ਼ੁਰੂ ਹੋਵੇਗਾ ਅਤੇ ਝੋਨੇ ਦੀ ਖਰੀਦ 30 ਨਵੰਬਰ, 2023 ਤੱਕ ਮੁਕੰਮਲ ਹੋ ਜਾਵੇਗੀ।


ਹੁਣ ਖੇਤ ਮਜਦੂਰਾਂ ਨੂੰ ਵੀ ਮਿਲੇਗਾ ਆਫਤਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ, ਘਰਾਂ ਤੱਕ ਪਹੁੰਚੇਗਾ ਆਟਾ ਦਾਲ

 ਪੰਜਾਬ ਸਰਕਾਰ ਦੀ ਕੈਬਨਿਟ ਨੇ ਕਈ ਨਵੇਂ ਫੈਸਲੇ ਲਏ ਹਨ। ਇੰਨ੍ਹਾਂ ਫੈਸਲਿਆਂ ਵਿਚ ਦੋ ਪ੍ਰਮੁੱਖ ਫੈਸਲੇ ਹੋਏ ਹਨ। 



ਮੰਤਰੀ ਮੰਡਲ ਨੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਨਾਲ ਪ੍ਰਭਾਵਿਤ ਖ਼ੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਉਤੇ ਵੀ ਮੋਹਰ ਲਾ ਦਿੱਤੀ। ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ। ਇਸ ਲਈ ਇਸ ਨੀਤੀ ਤਹਿਤ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ ਸੂਬਾਈ ਬਜਟ ਵਿੱਚੋਂ 10 ਫੀਸਦੀ ਵਾਧੂ ਰਾਹਤ ਰਾਸ਼ੀ ਡਿਪਟੀ ਕਮਿਸ਼ਨਰਾਂ ਨੂੰ ਮੁਹੱਈਆ ਕੀਤੀ ਜਾਵੇਗੀ। ਇਹ ਨੀਤੀ ਪਹਿਲੀ ਮਈ 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖ਼ੇਤ ਮਜ਼ਦੂਰ ਪਰਿਵਾਰਾਂ, ਜਿਨ੍ਹਾਂ ਕੋਲ ਕੋਈ ਜ਼ਮੀਨ (ਰਿਹਾਇਸ਼ੀ ਪਲਾਟ ਤੋਂ ਇਲਾਵਾ) ਨਹੀਂ ਹੋਵੇਗੀ, ਜਾਂ ਉਹ ਜਿਨ੍ਹਾਂ ਕੋਲ ਠੇਕੇ/ਕਿਰਾਏ/ਕਾਸ਼ਤ ਲਈ ਇਕ ਏਕੜ ਤੋਂ ਘੱਟ ਜਗ੍ਹਾ ਹੋਵੇਗੀ, ਉਹ ਸਾਰੇ ਮੁਆਵਜ਼ਾ ਲੈਣ ਦੇ ਯੋਗ ਹੋਣਗੇ।

 

ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ਉਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ਉਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।

 

ਆਟਾ ਤੇ ਕਣਕ ਦੇਣ ਸਮੇਂ ਸਾਰੀਆਂ ਲੋੜੀਦੀਆਂ ਸ਼ਰਤਾਂ ਜਿਵੇਂ ਕਿ ਬਾਇਓ ਮੀਟਿਰਿਕ ਪੜਤਾਲ, ਲਾਭਪਾਤਰੀ ਨੂੰ ਪ੍ਰਿੰਟ ਕੀਤੀ ਵਜ਼ਨ ਰਸੀਦ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨੀਆਂ ਯਕੀਨੀ ਬਣਾਈਆਂ ਜਾਣਗੀਆਂ। ਹੋਮ ਡਿਲੀਵਰੀ ਸੇਵਾ, ਮਾਡਲ ਫੇਅਰ ਪ੍ਰਾਈਸ ਸ਼ਾਪ ਦੀ ਧਾਰਨਾ ਨੂੰ ਪੇਸ਼ ਕਰੇਗੀ, ਜੋ ਰਾਜ ਦੀ ਸਿਖਰਲੀ ਸਹਿਕਾਰੀ ਸਭਾ ‘ਦਿ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ’ ਵੱਲੋਂ ਚਲਾਈਆਂ ਜਾਣਗੀਆਂ ਕਿਉਂਕਿ ਇਹ ਮੋਹਰੀ ਸਹਿਕਾਰੀ ਅਦਾਰਾ ਹੋਣ ਦੇ ਨਾਲ-ਨਾਲ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਣੀ ਬਣਦੀ ਹੈ। ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਵੱਲੋਂ ਚਲਾਏ ਜਾ ਰਹੇ ਮਾਡਲ ਫੇਅਰ ਪ੍ਰਾਈਸ ਸ਼ਾਪਸ ਵੱਲੋਂ ਲਾਭਪਾਤਰੀਆਂ ਦੇ ਘਰ ਤੱਕ ਪੈਕ ਕੀਤੀ ਕਣਕ/ਪੈਕ ਕੀਤੇ ਆਟੇ ਦੀ ਸਪਲਾਈ ਕਰਨ ਲਈ ਸਮਾਰਟ ਟਰਾਂਸਪੋਰਟ ਸੇਵਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ।


Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...