Tuesday, August 22, 2023

ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਆਉਣ ਵਾਲੇ 20 ਦਿਨ ਬਹੁਤ ਅਹਿਮ

                        ਪੰਜਾਬ ਸਰਕਾਰ ਵੱਲੋਂ ਨਰਮੇਂ ਉਪਰ ਗੁਲਾਬੀ ਸੁੰਡੀ Pink Bollworm ਦੇ ਹਮਲੇ ਨੂੰ ਰੋਕਣ ਲਈ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਕੈਬਨਿਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਨਰਮਾ ਪੱਟੀ Cotton Belt ਵਿੱਚ ਸੀਨੀਅਰ ਖੇਤੀਬਾੜੀ ਅਧਿਕਾਰੀ ਤਾਇਨਾਤ ਕੀਤੇ ਗਏ ਹਨ।


                                ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸ਼੍ਰੀ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਵੱਲੋਂ ਜਿ਼ਲ੍ਹੇ ਅੰਦਰ ਨਰਮੇਂ Cotton ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।

                               ਇਸ ਮੌਕੇ ਉਨ੍ਹਾਂ ਵਲੋਂ ਪਿੰਡ  ਮੌੜ ਵਿਖੇ ਲਗਾਏ ਜਾ ਰਹੇ ਪਿੰਡ ਪੱਧਰ ਦੇ ਕਿਸਾਨ ਸਿਖ਼ਲਾਈ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਪਿੰਡ ਮੌੜ, ਰਾਮਗੜ੍ਹ ਚੁੰਘਾਂ, ਬੱਲਮਗੜ੍ਹ, ਭਾਗਸਰ ਅਤੇ ਰਹੂੜਿਆਂਵਾਲੀ ਵਿਖੇ ਨਰਮੇਂ ਦੀ ਫ਼ਸਲ ਦਾ ਸਰਵੇਖਣ ਵੀ ਕੀਤਾ ।

                               ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਸਮੂਹ ਸਟਾਫ਼ ਨਾਲ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਅਹਿਮ ਮੀਟਿੰਗ ਕੀਤੀ ਅਤੇ ਕੁਆਲਿਟੀ ਕੰਟਰੋਲ Quality Control  ਦੇ ਮੱਦੇਨਜ਼ਰ ਖੇਤੀ ਇਨਪੁਟਸ ਦੀ ਸੈਂਪਲਿੰਗ ਅਤੇ ਯੂਰੀਆ ਖਾਦ ਦੀ ਕਿਸਾਨਾਂ ਤੱਕ ਸਹੀ ਵੰਡ ਲਈ ਗੋਦਾਮਾਂ ਦੀ ਚੈਕਿੰਗ ਕੀਤੀ ਗਈ।

                            ਸ਼੍ਰੀ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਅਤੇ ਸ਼੍ਰੀ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸਮੇਂ ਨਰਮੇਂ ਦੀ ਫ਼ਸਲ ਲਈ 20 ਦਿਨ ਬਹੁਤ ਅਹਿਮ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਇਸ ਸਮੇਂ ਨਰਮੇਂ ਦੀ ਫ਼ਸਲ ਲਈ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਿਆ ਜਾਵੇ।

                           ਇਹਨਾਂ ਅਨੁਸਾਰ ਇਸ ਸਮੇਂ ਨਰਮੇਂ ਦੀ ਫ਼ਸਲ ਫੁੱਲ ਡੋਡੀ Flowers ਤੇ ਹੈ ਅਤੇ ਟੀਂਡੇ Bolls ਬਣ ਰਹੇ ਹਨ, ਇਸ ਲਈ ਨਰਮੇਂ ਦੀ ਫ਼ਸਲ ਨੂੰ ਪਾਣੀ ਦੀ ਘਾਟ ਨਾ ਆਉਣ ਦਿੱਤੀ ਜਾਵੇ।

                           ਇਸ ਸਮੇਂ ਨਰਮੇਂ ਦੀ ਫ਼ਸਲ ਫੁੱਲ ਡੋਡੀ ਤੇ ਹੈ ਅਤੇ ਟੀਂਡੇ ਬਣ ਰਹੇ ਹਨ, ਇਸ ਲਈ ਨਰਮੇਂ ਦੀ ਫ਼ਸਲ ਨੂੰ ਖਾਦ(ਤੱਤਾਂ) Fertilizer  ਦੀ ਜ਼ਰੂਰਤ ਹੈ। ਇਸ ਲਈ ਖਾਦ ਛਿੱਟੇ ਰਾਹੀਂ ਨਾ ਪਾਈ ਜਾਵੇ ਸਗੋਂ ਪੱਤਿਆਂ ਰਾਹੀਂ ਦਿੱਤੀ ਜਾਵੇ। ਖਾਦਾਂ ਦੀ ਪੂਰਤੀ ਲਈ ਨਰਮੇਂ ਦੀ ਫ਼ਸਲ ਉਪਰ Potassium Nitrate ਪੋਟਾਸ਼ੀਅਮ ਨਾਈਟ੍ਰੇਟ (13:0:45) ਦੋ ਕਿ:ਗ੍ਰਾ: ਪ੍ਰਤੀ ਏਕੜ ਦੀਆਂ 4 ਸਪਰੇਆਂ 7 ਦਿਨਾਂ ਦੇ ਵਕਫ਼ੇ ਤੇ ਕੀਤੀਆਂ ਜਾਣ। ਇਸ ਨਾਲ ਨਰਮੇਂ ਦੀ ਫ਼ਸਲ ਨੂੰ ਤਾਕਤ ਦੇ ਨਾਲ-2 ਖਾਦਾਂ ਦੀ ਪੂਰਤੀ ਹੋਵੇਗੀ ਅਤੇ ਫੁੱਲ ਡੋਡੀ ਨਹੀਂ ਡਿੱਗੇਗੀ ਅਤੇ ਪੂਰੇ ਟੀਂਡੇ ਬਣਨਗੇ। ਇਸ ਉਪਰੰਤ ਪੱਤਿਆਂ ਦੀ ਲਾਲੀ ਦੀ ਰੋਕਥਾਮ ਲਈ ਇੱਕ ਕਿ:ਗ੍ਰਾ: Magnesium Sulphate ਮੈਗਨੀਸ਼ੀਅਮ ਸਲਫ਼ੇਟ 100 ਲੀਟਰ ਪਾਣੀ ਵਿੱਚ ਘੋਲ ਕੇ 2 ਸਪਰੇਆਂ Spray 7 ਦਿਨਾਂ ਦੇ ਵਕਫ਼ੇ ਤੇ ਕੀਤੀਆਂ ਜਾਣ। ਇਸ ਨਾਲ ਝਾੜ ਵੀ ਵਧਦਾ ਹੈ।

                            ਸਰਵੇਖਣ ਦੌਰਾਨ ਕਿਤੇ-2 ਨਰਮੇਂ ਦੀ ਫ਼ਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਗਿਆ। ਇਸ ਸੁੰਡੀ ਦੀ ਰੋਕਥਾਮ ਲਈ 100 ਗ੍ਰਾਮ ਐਮਾਮੈਕਟੀਨ ਬੈਨਜ਼ੋਏਟ 5 ਐਸ ਜੀ(ਪਰੋਕਲੇਮ) ਜਾਂ 500 ਮਿ:ਲੀ: ਪਰੋਫੈਨੋਫ਼ਾਸ 50 ਈ ਸੀ(ਕਿਊਰਾਕਰਾਨ) ਜਾਂ 200 ਮਿ:ਲੀ: ਇੰਡੋਕਸਾਕਾਰਬ 15 ਈ ਸੀ(ਅਵਾਂਟ) ਜਾਂ

800 ਮਿ:ਲੀ: ਈਥੀਆਨ 50 ਈ ਸੀ(ਫਾਸਮਾਈਟ) ਕੀਟਨਾਸ਼ਕਾਂ ਦਾ ਛਿੜਕਾਅ ਕਰੋ। ਇਨ੍ਹਾਂ ਕੀਟਨਾਸ਼ਕਾਂ ਦੀ ਵਰਤੋਂ 7 ਤੋਂ 10 ਦਿਨਾਂ ਦੇ ਵਕਫ਼ੇ ਤੇ ਲੋੜ ਪੈਣ ਤੇ ਦੁਬਾਰਾ ਅਦਲ ਬਦਲ ਕੇ ਕੀਤੀ ਜਾਵੇ।

                            ਸੋਕੇ ਕਾਰਨ/ਬਾਰਿਸ਼ਾਂ ਨਾ ਹੋਣ ਕਾਰਨ ਅਤੇ ਹਵਾ ਵਿੱਚ ਨਮੀਂ ਦੀ ਮਾਤਰਾ ਜਿ਼ਆਦਾ ਹੋਣ ਕਾਰਨ ਕੁਝ ਖੇਤਾਂ ਵਿੱਚ ਚਿੱਟੀ ਮੱਖੀ White Fly in Cotton ਦਾ ਹਮਲਾ ਪਾਇਆ ਗਿਆ ਹੈ ਕਿਉਂਕਿ ਇਹ ਮੌਸਮ ਚਿੱਟੀ ਮੱਖੀ ਲਈ ਅਨੁਕੂਲ ਹੈ। ਨਰਮੇਂ ਵਾਲੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾਵੇ ਅਤੇ ਜੇਕਰ ਕਿਤੇ ਵੀ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ ਤਾਂ ਸਪਰੇਅ ਕਰਨ ਦੀ ਜ਼ਰੂਰਤ ਹੈ। ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ ਅਫਿਡੋਪਾਇਰੋਪਿਨ 50 ਡੀ.ਸੀ.(ਸਫ਼ੀਨਾ) 400 ਮਿ:ਲੀ: ਜਾਂ ਡਾਇਨੋਟੈਫੂਰਾਨ 20 ਐਸ.ਜੀ.(ਓਸ਼ੀਨ) 60 ਗ੍ਰਾਮ ਜਾਂ ਡਾਇਆਫੈਨਥੂਯੂਰੋਨ 50 ਡਬਲਯੂ ਪੀ.(ਪੋਲੋ) 200 ਗ੍ਰਾਮ ਜਾਂ ਫਲੋਨਿਕਾਮਿਡ(ਓਲਾਲਾ) 50 ਡਬਲਯੂ ਜੀ 80 ਗ੍ਰਾਮ ਜਾਂ ਕਲੋਥੀਅਨਡਿਨ 50 ਡਬਲਯੂ ਜੀ(ਡੈਂਟਟੋਟਸੂ) 20 ਗ੍ਰਾਮ ਜਾਂ ਈਥੀਆਨ 50 ਈ.ਸੀ. 800 ਮਿ:ਲੀ: ਪ੍ਰਤੀ ਏਕੜ ਕੀਤੀ ਜਾ ਸਕਦੀ ਹੈ। ਚਿੱਟੀ ਮੱਖੀ ਦੇ ਬੱਚਿਆਂ ਦੀ ਰੋਕਥਾਮ ਲਈ ਪਾਈਰੀਪਰੋਕਸੀਫਿਨ 10 ਈ.ਸੀ.(ਲੈਨੋ) 500 ਮਿ:ਲੀ: ਦਾ ਪ੍ਰਤੀ ਏਕੜ ਛਿੜਕਾਅ ਕੀਤਾ ਜਾ ਸਕਦਾ ਹੈ।ਲੋੜ ਪੈਣ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਕੀਟਨਾਸ਼ਕ ਦਵਾਈਆਂ ਬਦਲ ਕੇ ਦੁਬਾਰਾ ਸਪਰੇਅ ਕੀਤੀ ਜਾ ਸਕਦੀ ਹੈ।

                       ਨਰਮੇਂ ਦੀ ਫ਼ਸਲ ਉਪਰ ਹਰੇ ਤੇਲੇ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਕੀਤਾ ਜਾਵੇ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ। ਇਸਦੀ ਰੋਕਥਾਮ ਲਈ ਡਾਇਨੋਟੈਫੂਰਾਨ 20 ਐਸ.ਜੀ. (ਓਸ਼ੀਨ) 60 ਗ੍ਰਾਮ, ਫਲੋਨਿਕਾਮਿਡ 50 ਡਬਲਯੂ.ਜੀ(ਓਲਾਲਾ) 80 ਗ੍ਰਾਮ, ਟੋਲਫੈਨਪਾਇਰੈਡ 15 ਈ.ਸੀ.(ਕੀਫ਼ਨ) ਮਿ:ਲੀ:, ਫੈਨਪਾਇਰੋਕਸੀਮੇਟ 5 ਈ.ਸੀ.(ਨਿਓਨ) 300 ਮਿ:ਲੀ:, ਥਾਇਆਮੀਥਾਕਸਮ 25 ਡਬਲਯੂ.ਜੀ.(ਐਕਟਾਰਾ) 40 ਗ੍ਰਾਮ ਪ੍ਰਤੀ ਏਕੜ ਛਿੜਕਾਅ ਕੀਤਾ ਜਾਵੇ।

                       ਸਪਰੇਅ ਕਰਨ ਸਮੇਂ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ। ਨਰਮੇਂ ਦੀ ਫ਼ਸਲ ਭਾਰੀ ਹੋਣ ਕਾਰਨ ਸਪਰੇਅ ਇਸ ਢੰਗ ਨਾਲ ਕੀਤੀ ਜਾਵੇ ਕਿ ਖੇਤ ਦੇ ਸਾਰੇ ਬੂਟੇ ਕਵਰ ਹੋ ਜਾਣ।

               ਕਿਸੇ ਵੀ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲੈਣ ਲਈ ਆਪਣੇ ਪਿੰਡ ਨਾਲ ਸਬੰਧਤ ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


    ਦੂਜੇ ਪਾਸੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿਖਲਾਈ ਅਫਸਰ, ਗੁਰਦਾਸਪੁਰ-ਕਮ-ਜ਼ਿਲ੍ਹਾ ਇੰਚਾਰਜ ਫਾਜ਼ਿਲਕਾ ਡਾ. ਅਮਰੀਕ ਸਿੰਘ ਵੱਲੋਂ ਨਰਮੇ ਦੀ ਗੁਲਾਬੀ ਸੁੰਡੀ ਦੇ ਸੁਚੱਜੇ ਪ੍ਰਬੰਧਨ ਲਈ ਅਬੋਹਰ ਦੇ ਪਿੰਡ ਰੁਹੇੜਿਆਵਾਲੀ ਦੇ ਕਿਸਾਨ ਵਰਿੰਦਰ ਕੁਮਾਰ ਦੇ ਖੇਤ ਵਿੱਚ ਖੇਤ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ. ਗੁਰਮੀਤ ਸਿੰਘ ਚੀਮਾ, ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ, ਖੇਤੀਬਾੜੀ ਵਿਕਾਸ ਅਫਸਰ ਡਾ. ਵਿਕਰਾਂਤ ਅਤੇ ਖੇਤੀਬਾੜੀ ਉਪ-ਨਿਰੀਖਕ ਸ੍ਰੀ ਵਿਪਨ ਕੁਮਾਰ ਵੀ ਹਾਜ਼ਰ ਸਨ। 

Monday, August 21, 2023

*ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ*

*ਬਾਗ਼ਬਾਨੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਵਿਭਾਗ ਦੀਆਂ ਜ਼ਮੀਨਾਂ ਸਬੰਧੀ ਜ਼ਿਲ੍ਹਾਵਾਰ ਸੂਚੀਆਂ ਸੌਂਪਣ ਦੇ ਨਿਰਦੇਸ਼*

*ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਦੀ ਹਦਾਇਤ*

*ਬਾਗ਼ਬਾਨੀ ਅਧਿਕਾਰੀ ਸੂਬੇ ਦੇ ਵਾਤਾਵਰਣ ਅਨੁਕੂਲ ਬੂਟੇ ਲਾਉਣੇ ਬਣਾਉਣਗੇ ਯਕੀਨੀ*

ਚੰਡੀਗੜ੍ਹ, 21 ਅਗਸਤ:*



ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ।


ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਅਧਿਕਾਰੀ 15 ਦਿਨਾਂ ਦੇ ਅੰਦਰ-ਅੰਦਰ ਵਿਭਾਗ ਦੀਆਂ ਜ਼ਮੀਨਾਂ ਦੀਆਂ ਜ਼ਿਲ੍ਹਾਵਾਰ ਸੂਚੀਆਂ ਅਤੇ ਤਸਵੀਰਾਂ ਸੌਂਪਣ ਤਾਂ ਜੋ ਰਿਕਾਰਡ ਆਨਲਾਈਨ ਕਰਨ ਵਾਸਤੇ ਮੁਕੰਮਲ ਡਾਟਾ ਅਪਲੋਡ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੀ ਮਲਕੀਅਤ ਵਾਲੀਆਂ ਜ਼ਮੀਨਾਂ 'ਤੇ ਕਬਜ਼ੇ ਦੀ ਸੰਭਾਵਨਾ ਬਿਲਕੁਲ ਮਨਫ਼ੀ ਹੋ ਜਾਵੇਗੀ, ਉਥੇ ਵਿਭਾਗ ਖ਼ਾਲੀ ਥਾਵਾਂ 'ਤੇ ਬੂਟੇ ਲਾ ਕੇ ਆਮਦਨ ਦੇ ਵਧੇਰੇ ਸਰੋਤ ਪੈਦਾ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦਾ ਡਾਟਾ ਆਨਲਾਈਨ ਕਰਨ ਦਾ ਮਕਸਦ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ।


ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਾਗ਼ਬਾਨੀ ਅਫ਼ਸਰਾਂ ਨੂੰ ਤੁਰੰਤ ਪੱਤਰ ਜਾਰੀ ਕਰਕੇ ਕਾਰਵਾਈ ਅਮਲ ਵਿੱਚ ਲਿਆਉਣ।


ਸੂਬੇ ਦੀਆਂ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੀ ਬਾਗ਼ਬਾਨੀ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਮਰਸ਼ੀਅਲ ਵਰਤੋਂ ਲਈ ਸੂਬੇ ਦੇ ਵਾਤਾਵਰਣ ਦੇ ਅਨੁਕੂਲ ਬੂਟੇ ਹੀ ਲਾਏ ਜਾਣ।


ਵਿਭਾਗ ਵਿੱਚ ਕੰਮ ਕਰਦੇ ਐਨ.ਐਚ.ਐਮ. ਮੁਲਾਜ਼ਮ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਮੁਲਾਜ਼ਮ ਵਿਭਾਗ ਦਾ ਅਨਿਖੱੜਵਾਂ ਅੰਗ ਹਨ। ਇਸ ਲਈ ਇਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਦਾ ਰੁਜ਼ਗਾਰ ਖੋਹਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਉਹ ਸੂਬੇ ਦੇ ਸਮੂਹ ਦਫ਼ਤਰਾਂ ਦਾ ਦੌਰਾ ਕਰਨ ਅਤੇ ਸਟਾਫ਼ ਅਤੇ ਸਾਮਾਨ ਸਬੰਧੀ ਰਿਪੋਰਟ ਦੇਣ।


ਮੀਟਿੰਗ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ ਅਪਨਾਉਣ 'ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਸਬੰਧੀ ਬਾਗ਼ਬਾਨੀ ਵਿਭਾਗ ਫ਼ਸਲੀ ਵਿਭਿੰਨਤਾ ਵਿੱਚ ਅਹਿਮ ਯੋਗਦਾਨ ਪਾਵੇ ਅਤੇ ਵਿਭਾਗ ਦੀਆਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰੇ। ਸ. ਜੌੜਾਮਾਜਰਾ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਰਾਹੀਂ ਕਿਸਾਨਾਂ ਨੂੰ ਬਾਗ਼ਬਾਨੀ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਕਿਸਾਨ ਰਵਾਇਤੀ ਫ਼ਸਲਾਂ ਨਾਲੋਂ ਵੱਧ ਆਮਦਨ ਕਮਾ ਸਕਣ।


ਇਸ ਤੋਂ ਇਲਾਵਾ ਵਿਭਾਗ ਵਿੱਚ ਤਰੱਕੀ ਦੇ ਮਾਮਲਿਆਂ, ਦਰਜਾ-4 ਕਰਮਚਾਰੀਆਂ ਦੀ ਭਰਤੀ ਸਬੰਧੀ ਤਜਵੀਜ਼ ਅਤੇ ਉਪ-ਨਿਰੀਖਕਾਂ, ਮਾਲੀਆਂ ਤੇ ਬੇਲਦਾਰਾਂ ਦੇ ਨਿਯਮਾਂ ਸਬੰਧੀ ਤਾਜ਼ਾ ਸਥਿਤੀ ਆਦਿ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

अबोहर में सीजन 2023 नरमे का मुहूर्त, जाने क्या भाव निकला

अबोहर। Abohar नई अनाज मंडी में नरमे Cotton की खरीद का आज कई दुकानो पर मुहूर्त निकला. नरमा आवक 325


क्वंटल.  श्रीराम कॉटन इंडस्ट्रीज द्वारा  21 अगस्त सोमवार सुबह 10:00 बजे फर्म सोहन लाल नत्थू राम सेठी की दुकान पर 6571/- में  फैक्ट्री संचालक मनोज जी द्वारा किया गया! 

अंकित ट्रेडर्स का कपास का शुभ मुहरत 8051 रूपए हुआ. Cotton Rate Season 2023

बालकृष्ण सुभाष चन्द्र द्वारा नरमा खरीद का शुभ मुहूर्त सोमवार 28 अगस्त 2023 को प्रातः 10:00 बजे शेड नं 5 में तिलोक चन्द सुभाष चन्द्र की दुकान से किया जाएगा।


वहीँ दिनांक :-21-08-2023 को अबोहर में Mustard Rate सरसो :- 4500-5120   ग्वार :- 4900   जो  :- 1650 मूंगी :- 5300-7010

मेथी:- 5252  व कनक Wheat Rate:- 2170-2175 के भाव बिकी है . 

Crop Rates

Only Agriculture

Sunday, August 20, 2023

ਗੁਲਾਬੀ ਸੂੰਡੀ ਨੂੰ ਲੈਕੇ ਸਰਕਾਰ ਐਕਸਨ ਮੋਡ ਚ, ਖੇਤਰੀ ਮੰਤਰੀ ਦਾ ਐਲਾਣ !

 ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ

• ਅਧਿਕਾਰੀਆਂ ਨੂੰ ਨਰਮੇ ਤੇ ਕਪਾਹ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਰੋਜ਼ਾਨਾ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ 

• ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 20 ਅਗਸਤ:

ਸੂਬੇ ਦੀ ਨਰਮਾ ਪੱਟੀ Cotton Belt ਵਿੱਚ ਗੁਲਾਬੀ ਸੁੰਡੀ ਦੇ ਹਮਲੇ Pink Boll Worm Attack ਨਾਲ ਨਜਿੱਠਣ


ਲਈ ਕਿਸਾਨਾਂ Farmers ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ Punjab Agriculture and Farmer Welfare Department  ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ Muktsar, Fazilka, Bathinda, Mansa  ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ  ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।


ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ Pink Bollworm ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ  Gurmeet Singh Khuddian ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ Field Visit  ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।

ਗੁਰਮੀਤ ਸਿੰਘ ਖੁੱਡੀਆਂ


ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Mann  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ Pesticide ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ Sampling  ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 


ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੀਏਯੂ ਦੇ ਮਾਹਿਰਾਂ ਦੀ ਸਲਾਹ, ਇੰਨ੍ਹਾਂ ਦਿਨਾਂ ਵਿਚ ਨਰਮੇ ਵਿਚ ਕੀ ਕਰੀਏ ਚੰਗੀ ਉਪਜ ਲਈ

 ਅਬੋਹਰ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ Punjab Agriculture University ਦੇ ਖੇਤਰੀ ਖੋਜ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਪਾਹ Cotton Farmers  ਦੇ ਕਿਸਾਨਾਂ ਲਈ ਵਧੀਆ ਖੇਤੀ ਅਭਿਆਸਾਂ


ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਭਾਰਤੀ ਕਪਾਹ ਨਿਗਮ (CCI) ਦੇ ਪ੍ਰੋਜੈਕਟ ਤਹਿਤ ਅਬੋਹਰ ਨੇੜੇ ਪਿੰਡ ਝੁੰਮਿਆਂਵਾਲੀ ਵਿਖੇ ਇੱਕ ਕਿਸਾਨ ਖੇਤ ਸਕੂਲ Farmer Field School ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਲਗਭਗ 150 ਕਿਸਾਨਾਂ ਨੇ ਭਾਗ ਲਿਆ ਜੋ ਕਿ ਆਪਣੇ ਖੇਤਾਂ ਵਿੱਚ ਇਨ੍ਹਾਂ ਅਭਿਆਸਾਂ ਨੂੰ ਸਿੱਖਣ ਅਤੇ ਲਾਗੂ ਕਰਨ ਲਈ ਕਾਫੀ ਉਤਸੁਕ ਨਜ਼ਰ ਆਏ।

ਫਾਰਮਰਜ਼ ਫੀਲਡ ਸਕੂਲ ਵਿੱਚ ਮਾਹਿਰਾਂ ਵਿੱਚੋਂ ਨਰਮੇ ਦੀ ਖੇਤੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਜਾਣਕਾਰੀ ਭਰਪੂਰ ਲੈਕਚਰ ਦਿੱਤੇ ਗਏ।  ਇਸ ਮੌਕੇ ਡਾ. ਸੁਧੀਰ ਮਿਸ਼ਰਾ ਨੇ ਵੱਖ-ਵੱਖ ਫ਼ਸਲਾਂ ਦੇ ਕਾਰਜਾਂ ਲਈ ਸਹੀ ਸਮਾਂ ਨਿਰਧਾਰਤ ਕਰਨ ਲਈ ਖੇਤੀ ਮੌਸਮ ਸੰਬੰਧੀ ਸਲਾਹਕਾਰ ਸੇਵਾਵਾਂ ਦੀ ਵਰਤੋਂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਇਹ ਜਾਣਕਾਰੀ ਕਿਸਾਨਾਂ ਨੂੰ ਸੂਚਿਤ ਫੈਸਲੇ ਲੈਣ ਵਿੱਚ ਬਹੁਤ ਮਦਦ ਕਰ ਸਕਦੀ ਹੈ ਜੋ ਉਨ੍ਹਾਂ ਦੀ ਫਸਲ ਦੀ ਸਿਹਤ 'ਤੇ ਸਕਾਰਾਤਮਕ ਪ੍ਰਭਾਵ ਪਾਵੇਗੀ।

ਡਾ. ਕੁਲਵੀਰ ਸਿੰਘ Dr Kulveer Singh ਪ੍ਰਿੰਸੀਪਲ ਖੇਤੀ ਵਿਗਿਆਨੀ ਨੇ ਨਰਮੇ ਦੀ ਕਾਸ਼ਤ ਵਿੱਚ ਪੱਤਿਆਂ ਦੇ ਪੋਸ਼ਣ Nutrition in Cotton ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ 7-10 ਦਿਨਾਂ ਦੇ ਵਕਫ਼ੇ 'ਤੇ 2% ਪੋਟਾਸ਼ੀਅਮ ਨਾਈਟਰੇਟ (13-0-45) ਦੀਆਂ ਘੱਟੋ-ਘੱਟ ਚਾਰ ਸਪਰੇਆਂ ਕਰਨ ਦੇ ਨਾਲ-ਨਾਲ 1% ਮੈਗਨੀਸ਼ੀਅਮ ਸਲਫੇਟ ਦੀਆਂ ਦੋ ਸਪਰੇਆਂ 15 ਦਿਨਾਂ ਦੇ ਵਕਫ਼ੇ 'ਤੇ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਉਪਾਅ ਫ਼ਸਲ ਦੇ ਸਮੇਂ ਤੋਂ ਪਹਿਲਾਂ ਖ਼ਰਾਬ ਹੋਣ ਤੋਂ ਰੋਕਣ ਅਤੇ ਚੰਗੇ ਉਤਪਾਦਨ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰਨਗੇ।


ਸੀਨੀਅਰ ਖੇਤੀ ਵਿਗਿਆਨੀ ਡਾ: ਮਨਪ੍ਰੀਤ ਸਿੰਘ Dr Manpreet Singh ਨੇ ਫ਼ਸਲ ਦੇ ਵਾਧੇ ਨੂੰ ਰੋਕਣ ਲਈ ਖਾਦਾਂ ਦੀ ਖੁਰਾਕ ਘਟਾਉਣ ਦੀ ਬਜਾਏ ਗ੍ਰੋਥ ਰਿਟਾਰਡੈਂਟ Growth Retardant ਚਮਤਕਾਰ ਵਰਤਣ ਦੀ ਸਲਾਹ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਨਵੰਬਰ ਦੇ ਅੱਧ ਤੱਕ ਫ਼ਸਲ ਨੂੰ ਖ਼ਤਮ ਕਰ ਲੈਣ ਅਤੇ ਨਰਮੇ ਦੀ ਰਹਿੰਦ-ਖੂੰਹਦ ਨੂੰ ਸਿੱਧਾ ਖੇਤ ਵਿੱਚ ਹੀ ਵਾਹੁਣ। ਇਹ ਤਕਨੀਕ ਕਪਾਹ ਦੀ ਅਗਲੀ ਫ਼ਸਲ 'ਤੇ ਗੁਲਾਬੀ ਸੁੰਡੀ Pink Boll Worm ਦੇ ਪ੍ਰਭਾਵ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ।

ਪ੍ਰਮੁੱਖ ਕੀਟ ਵਿਗਿਆਨੀ ਡਾ: ਪਰਸ਼ੋਤਮ ਅਰੋੜਾ Dr Parshotam Arora ਨੇ ਨਰਮੇ ਵਿੱਚ ਗੁਲਾਬੀ ਸੁੰਡੀ ਦੇ ਪ੍ਰਬੰਧਨ ਲਈ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕਾਂ ਦੀ ਸਹੀ ਵਰਤੋਂ ਬਾਰੇ ਵੱਡਮੁੱਲੀ ਸੇਧ ਦਿੱਤੀ। ਉਨ੍ਹਾਂ ਅਗਸਤ ਵਿੱਚ ਗੁਲਾਬੀ ਸੁੰਡੀ ਦੇ Pink Boll Worm Management ਪ੍ਰਬੰਧਨ ਲਈ 500 ਮਿਲੀਲੀਟਰ ਪ੍ਰੋਫੇਨੋਫੋਸ, 40 ਮਿਲੀਲੀਟਰ ਫੇਮ ਜਾਂ 200 ਗ੍ਰਾਮ ਅਵਾਂਟ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ। ਸਤੰਬਰ ਦੌਰਾਨ 120 ਦਿਨ ਪੁਰਾਣੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੇ ਨਿਯੰਤਰਣ ਲਈ, ਉਹਨਾਂ ਨੇ ਸਿੰਥੈਟਿਕ ਪਾਈਰੇਥਰੋਇਡਜ਼ ਜਿਵੇਂ ਕਿ 300 ਮਿਲੀਲੀਟਰ ਡੈਨੀਟੋਲ, 160 ਮਿਲੀਲੀਟਰ ਡੇਸਿਸ ਜਾਂ 200 ਮਿਲੀਲੀਟਰ ਸਾਈਪਰਮੇਥਰਿਨ 10 ਈਸੀ ਵਰਤਣ ਦੀ ਸਿਫ਼ਾਰਸ਼ ਕੀਤੀ।

ਜਿਲ੍ਹਾ ਪਸਾਰ ਮਹਿਰ ਡਾ: ਜਗਦੀਸ਼ ਅਰੋੜਾ Dr Jagdish Arora ਨੇ ਕਿਸਾਨਾਂ ਨੂੰ ਸੁਚੇਤ ਰਹਿਣ ਅਤੇ ਛਿੜਕਾਅ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅਨੁਸਾਰ ਕੀਟਨਾਸ਼ਕਾਂ ਦੀ ਵਰਤੋਂ ਅਗਸਤ ਅਤੇ ਸਤੰਬਰ ਵਿੱਚ 8-10 ਦਿਨਾਂ ਦੇ ਵਕਫੇ ਤੇ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ 80 ਗ੍ਰਾਮ ਉਲਾਲਾ ਜਾਂ 60 ਗ੍ਰਾਮ ਓਸ਼ੀਨ ਦੀ ਵਰਤੋਂ ਕਰਕੇ ਚਿੱਟੀ ਮੱਖੀ ਨਾਲ ਨਜਿੱਠਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਦੋਂ ਚਿੱਟੀ ਮੱਖੀ ਦੀ ਆਬਾਦੀ ਈਟੀਐਲ (ਆਰਥਿਕ ਥ੍ਰੈਸ਼ਹੋਲਡ ਪੱਧਰ) ਦੇ ਨੇੜੇ ਹੈ। ਚਿੱਟੀ ਮੱਖੀ ਦੀ ਵੱਧ ਆਬਾਦੀ ਲਈ, ਉਹਨਾਂ ਨੇ ਇੱਕ ਪ੍ਰਭਾਵਸ਼ਾਲੀ ਨਿਯੰਤਰਣ ਉਪਾਅ ਵਜੋਂ 200 ਗ੍ਰਾਮ ਪੋਲੋ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ।

ਇਸ ਉਪਰੰਤ ਪਿੰਡ ਝੁਮਿਆਂਵਾਲੀ ਦੇ ਕਿਸਾਨਾਂ ਨੇ ਕਿਹਾ ਕਿ ਫਾਰਮਰ ਫੀਲਡ ਸਕੂਲ ਇੱਕ ਸ਼ਲਾਘਾਯੋਗ ਉਪਰਾਲਾ ਸੀ ਜਿਸ ਨੇ ਨਰਮੇ ਦੇ ਕਿਸਾਨਾਂ ਨੂੰ ਵਧੀਆ ਖੇਤੀ ਅਭਿਆਸਾਂ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੈਕਚਰਾਂ ਤੋਂ ਪ੍ਰਾਪਤ ਗਿਆਨ ਨੂੰ ਲਾਗੂ ਕਰਕੇ ਕਿਸਾਨ ਆਪਣੀ ਨਰਮੇ ਦੀ ਫਸਲ ਦੀ ਸਿਹਤ ਅਤੇ ਉਤਪਾਦਕਤਾ ਵਿੱਚ ਸੁਧਾਰ ਕਰ ਸਕਦੇ ਹਨ, ਜਿਸ ਨਾਲ ਵਧੀਆ ਝਾੜ ਅਤੇ ਵੱਧ ਮੁਨਾਫਾ ਹੋ ਸਕਦਾ ਹੈ।

#OnlyAgriculture #Cotton #PinkBollwormManagement 

Friday, August 18, 2023

ਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਮੋਹਰੀ

ਚੰਡੀਗੜ੍ਹ, 18 ਅਗਸਤ: 


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ।


ਖੇਤੀਬਾੜੀ ਮੰਤਰੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿੱਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ।

ਬਾਸਮਤੀ ਦੀ ਕਾਸ਼ਤ ਦੇ ਜ਼ਿਲ੍ਹਾਵਾਰ ਅੰਕੜੇ ਦਿੰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਤਰਨ ਤਾਰਨ ਵਿੱਚ ਕ੍ਰਮਵਾਰ 90,000 ਹੈਕਟੇਅਰ, 78,800 ਹੈਕਟੇਅਰ ਅਤੇ 52,000 ਹੈਕਟੇਅਰ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ 24,000 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂਕਿ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਬਾਸਮਤੀ ਦੇ ਅਧੀਨ ਰਕਬੇ ਵਿੱਚ ਕ੍ਰਮਵਾਰ 21,500 ਹੈਕਟੇਅਰ ਅਤੇ 18000 ਹੈਕਟੇਅਰ ਦਾ ਵਾਧਾ ਹੋਇਆ ਹੈ।

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਿੱਚ ਇਹ ਵਾਧਾ ਇਸ ਕਰਕੇ ਦੇਖਣ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਝੱਲਣਾ ਪਵੇ।

Wednesday, August 16, 2023

ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ

ਪੋਂਗ  ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ

ਪੰਜਾਬ ਵਾਸੀਆਂ ਦੇ ਜਾਨ ਤੇ ਮਾਲ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ


ਚੰਡੀਗੜ੍ਹ, 16 ਅਗਸਤ



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ।


ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ। 


ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...