Thursday, August 31, 2023

ਅਫਸਰਾਂ ਤੇ ਕਰਮਚਾਰੀਆਂ ਨੇ ਇੱਕਠੇ ਹੋ ਕੇ ਚੱਕ ਲਈ ਸਹੁੰ

ਫਾਜਿਲਕਾ 31 ਅਗਸਤ


ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ..ਐੱਸਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਸਹੁੰ ਚੁਕਾਈ ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (.) ਮੈਡਮ ਅਵਨੀਤ ਕੌਰਐੱਸ.ਡੀ.ਐੱਮਅਕਾਸ ਬਾਂਸਲ ਅਤੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਹਾਜ਼ਰ ਸਨ

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਓ ਅਸੀਂ ਸਾਰੇ ਸਹੁੰ ਚੁੱਕੀਏ ਕਿ ਅਸੀਂ ਦੇਸ਼ ਦੇ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਆਪਣੇ ਪਿੰਡ ਜਾਂ ਸਹਿਰ ਵਿੱਚ ਝੋਨੇ ਦੀ ਰਹਿੰਦਖੂੰਹਦ (ਪਰਾਲੀਨੂੰ ਨਾ ਹੀ ਸਾੜਾਗੇ ਅਤੇ ਨਾ ਹੀ ਸਾੜਨ ਦੇਵਾਂਗੇ ਉਨ੍ਹਾਂ ਕਿਹਾ ਕਿ ਜਿਹੜਾ ਕਰਮਚਾਰੀ ਖੇਤੀਬਾੜੀ ਦਾ ਧੰਦਾ ਵੀ ਕਰਦਾ ਹੈ ਉਹ ਯਕੀਨੀ ਬਣਾਵੇ ਕਿ ਉਹ ਆਪਣੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਏਗਾ ਅਤੇ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੁੰਦੇ ਵਾਤਾਵਰਨ ਤੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰੇਗਾ ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਝੋਨੇ ਦੀ ਪਰਾਲੀ ਸਾੜੀ ਜਾ ਰਹੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦੀ ਜਾਵੇ

          ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉੱਥੇ ਹੀ ਸਾਹ ਅਤੇ ਚਮੜੀ ਆਦਿ ਅਨੇਕਾਂ

 ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਏ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਖੇਤਾਂ ਵੀ ਹੀ ਵਾਹ ਦਿਆਗੇ ਤਾਂ ਅਜਿਹਾ ਕਰਨ ਨਾਲ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ  ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁੱਥਰਾ ਤੇ ਜੀਵਨ ਰਹਿਣ ਯੋਗ ਵਾਤਾਵਰਨ ਮੁਹੱਈਆ ਕਰਵਾਉਣ ਲਈ ਆਪਣੀਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ

Tuesday, August 29, 2023

ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 19 ਸਤੰਬਰ ਨੂੰ ਲੱਗੇਗਾ

              ਡਾ: ਕੁਲਦੀਪ ਸਿੰਘਨਿਰਦੇਸ਼ਕਪੀ.ਏ.ਯੂ਼ ਖੇਤਰੀ ਖੋਜ ਕੇਂਦਰ, PAU ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 19 ਸਤੰਬਰ 2023 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ । ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘਫੋਨ ਨੰਬਰ 94177-83052,01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

Friday, August 25, 2023

अबोहर मुक्तसर इलाको के लिए बनेगी नई नहर : बड़ी खबर

 पंजाब ने दक्षिणी मालवा के जिलों में नहरी पानी की सिंचाई के लिए नई नहर बनाने की योजना बनाई

मीत हेयर ने राजस्थान के जल संसाधन मंत्री मालवीया के साथ की बैठक

मालवीया ने राजस्थान फीडर के साथ राजस्थान की जगहों में नई नहर बनाने की माँग पर सहमति जताई

चंडीगढ़, 25 अगस्त:

पंजाब के जल संसाधन मंत्री गुरमीत सिंह मीत हेयर ने शुक्रवार को राजस्थान Rajasthan के जल संसाधन मंत्री महेंद्राजीत सिंह मालवीया के साथ मुलाकात की। मीत हेयर ने कहा कि हमारे मुख्यमंत्री स. भगवंत सिंह मान द्वारा पंजाब की टेलों Canal Tail End तक नहरी पानी पहुँचाने के लिए प्रगतिशील फ़ैसला लिया गया है कि राजस्थान फीडर Rajasthan Feeder  नहर के साथ राजस्थान की जगहों पर केवल पंजाब के लिए नई नहर बनाई जाए।  

मीत हेयर ने बताया कि आज की बैठक के दौरान राजस्थान के समक्ष पंजाब सरकार द्वारा प्रस्ताव रखा गया कि पंजाब के दक्षिणी मालवा के चार जिलों फाजिल्का, श्री मुक्तसर साहिब, बठिंडा और फरीदकोट में नहरी पानी की कमी को पूरा करने के लिए राजस्थान फीडर Rajasthan Feeder नहर के साथ राजस्थान की जगहों पर नयी नहर बनाई जाए,० जिससे पंजाब के इन इलाकों को अपेक्षित नहरी पानी मिल सके। पंजाब की इस माँग पर राजस्थान ने सहमति जताते हुए सैद्धांतिक मंजूरी दी और कहा कि पंजाब सरकार द्वारा इस सम्बन्धी लिखित प्रस्ताव भेजा जाए।  

मीत हेयर Meet Hayer ने कहा कि इस सम्बन्धी उन्होंने अपने जल संसाधन विभाग के अधिकारियों को जल्द प्रस्ताव तैयार करके राजस्थान सरकार को भेजने के लिए कहा, जिससे मुख्यमंत्री स. भगवंत सिंह मान की पंजाब की टेलों तक नहरी पानी पहुँचाने की वचनबद्धता को पूरी निष्ठा से पूरा किया जाये। उन्होंने कहा कि बैठक के दौरान राजस्थान द्वारा अधिक पानी की माँग पर पंजाब सरकार द्वारा असमर्थता ज़ाहिर करते हुए यह स्पष्ट किया गया कि राजस्थान को अधिक पानी देने के लिए हरीके में पानी का स्तर बढ़ाना पड़ेगा, जिससे पिछला दोआबा क्षेत्र भारी बाढ़ की चपेट के अधीन आ जायेगा। मौजूदा स्थिति को देखते हुए यह संभव नहीं।  

इस मौके पर प्रमुख सचिव जल संसाधन कृष्ण कुमार भी उपस्थित थे।  New Canal for Abohar

Wednesday, August 23, 2023

नरमे की तेजी मंदी रिपोर्ट

अबोहर (पंजाब) Abohar Mandi की मंडी में नरमे Cotton की आवक शुरू हो गई है . नई व पिछले


साल की भी फसल Cotton Crop Rate मंडी में आ रही है. देसी कपास Desi Kapas की भी आवक देखने को मिल रही है. कई दुकानो पर 24  अगस्त को खरीद Cotton Purchase का  महूर्त हुआ है.

नए सीजन का नरमा सुभ महुरत आज बठला कॉटजिन एण्ड ऑयल मिल्स के द्वारा भाव 6571/- में किया गया!

नरमा अराइवल 500 क्विंटल

नए सीजन कपास का सुभ महुरत आज सी एस ट्रेडिंग कंपनी  के द्वारा भाव 8071/- में किया गया!

नए सीजन नरमा का सुभ महुरत आज शिव लाल सत्यनारायण  के द्वारा भाव 6581/- में किया गया!

Cotton Rate

ਇਹ ਵੀ ਪੜ੍ਹੋ! ਨਰਮੇ ਦੀ ਫਸਲ ਦੀ ਇੰਨ੍ਹਾਂ ਦਿਨਾਂ ਵਿਚ ਕੀ ਦੇਖਭਾਲ ਕਰੀਏ।


ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ 6 ਸਤੰਬਰ 2023 ਨੂੰ ਹੋਵੇਗਾ ਜਨਰਲ ਬਾਡੀ ਦਾ ਆਮ ਇਜਲਾਸ

ਫਾਜ਼ਿਲਕਾ 23 ਅਗਸਤ

ਬਾਗਬਾਨੀ ਵਿਭਾਗ ਪੰਜਾਬ Horticulture Department Punjab ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ Citrus Estate Tahaliwala Jattan ਟਾਹਲੀਵਾਲਾ ਜੱਟਾਂ ਵੱਲੋਂ ਦਫਤਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਮਿਤੀ 6 ਸਤੰਬਰ 2023 ਨੂੰ ਸਵੇਰੇ 10 ਵਜੇ ਜਨਰਲ ਬਾਡੀ General Body Meeting ਦਾ ਆਮ ਇਜਲਾਸ ਰੱਖਿਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਹਰ ਪੰਜ ਸਾਲਾਂ ਬਾਅਦ ਕੀਤੀ ਜਾਂਦੀ ਹੈ ਤੇ ਇਸ ਇਜਲਾਸ ਵਿੱਚ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਅਧੀਨ ਸਾਰੇ ਰਜਿਸਟਰਡ ਮੈਂਬਰਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਉਹ ਜਨਰਲ ਬਾਡੀ ਦੇ ਇਸ ਆਮ ਇਜਲਾਸ ਵਿੱਚ ਸਮੇਂ ਸਿਰ ਪਹੁੰਚ ਕੇ ਨਵੇਂ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ।

ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

• ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਲਈ ਡੀਸੀ ਕਪੂਰਥਲਾ ਨੂੰ ਮਿੱਲ ਫਗਵਾੜਾ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਅਤੇ ਅਟੈਚ ਕਰਨ ਦੇ ਨਿਰਦੇਸ਼

 • ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

 ਚੰਡੀਗੜ੍ਹ, 23 ਅਗਸਤ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ


ਸੰਗਰੂਰ Sangrur ਅਤੇ ਕਪੂਰਥਲਾ Kapurthla  ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ Sugar Mills ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।  

 ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।

 ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ Sugar Cane Growers ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ Sugar ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ Sugar ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।

ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।

Tuesday, August 22, 2023

ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ  ਦੁਹਰਾਈ

ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ

ਕਿਸਾਨਾਂ ਨੂੰ ਵੱਧ ਤੋਂ ਵੱਧ ਦੁੱਧ ਵੇਰਕਾ ਕੋਲ ਪਹੁੰਚਾਉਣ ਦੀ ਅਪੀਲ

ਚੰਡੀਗੜ੍ਹ, 22 ਅਗਸਤ


ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਵੇਰਕਾ ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ।

ਇੱਥੇ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ


ਦੀ ਪੈਦਾਵਾਰ ਵਿੱਚ ਹੈ। ਉਨ੍ਹਾਂ ਕਿਹਾ ਕਿ ਮਿਆਰੀ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਵੱਲੋਂ ਅਤਿ ਆਧੁਨਿਕ ਮਿਲਕ ਪਲਾਂਟ ਅਤੇ ਦੁੱਧ ਦੀ ਜਾਂਚ ਕਰਨ ਵਾਲੇ ਉਪਕਰਨਾਂ ਦੀ ਸਥਾਪਨਾ ’ਤੇ ਭਾਰੀ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਦੁੱਧ ਦੀ ਬੂੰਦ- ਬੂੰਦ ਦੀ ਗੁਣਵੱਤਾ ਦੀ ਪੂਰਨ ਪਰਖ਼ ਕਰਕੇ ਹੀ ਖ਼ਰਾ ਦੁੱਧ ਆਵਾਮ ਤੱਕ ਪਹੁੰਚਾਇਆ ਜਾਵੇ । ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਖੁਰਾਕੀ ਵਸਤਾਂ ਮੁਹੱਈਆ ਕਰਨ ਲਈ ਵੇਰਕਾ ਡੇਅਰੀ ਮੋਹਾਲੀ ਵਿਖੇ ਜੇ.ਆਈ.ਸੀ.ਏ. ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ

ਬੁਨਿਆਦੀ ਢਾਂਚੇ ਵਾਲਾ 5 ਐਲਐਲਪੀਡੀ ਸਮਰੱਥਾ ਦਾ ਨਵਾਂ ਦੁੱਧ ਪ੍ਰੋਸੈਸਿੰਗ ਪਲਾਂਟ ਸਥਾਪਿਤ  ਕੀਤਾ ਜਾ ਰਿਹਾ ਹੈ। ਇਸ ਪਲਾਂਟ ਵਿੱਚ 50 ਐਮਟੀਪੀਡੀ  ਦਹੀਂ, 4 ਐਮਟੀਪੀਡੀ  ਘਿਓ  ਅਤੇ  50 ਐਮਟੀਪੀਡੀ  ਮੱਖਣ ਤਿਆਰ ਕੀਤਾ ਜਾਵੇਗਾ।


ਵੇਰਕਾ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵਿੱਚ ਅੱਜ ਨਵੇਂ ਉਤਪਾਦ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ 100 ਗ੍ਰਾਮ ਪੈਕਿੰਗ ਵਾਲਾ ਫਰੂਟ ਦਹੀਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਤਿੰਨ ਅਸਲੀ ਫਲ ਕਿਸਮਾਂ: ਅੰਬ, ਸਟਰਾਅਬੇਰੀ ਅਤੇ ਬਲੂਬੇਰੀ, 100 ਗ੍ਰਾਮ ਕੱਪ ਵਿੱਚ, 120 ਦਿਨਾਂ ਦੀ ਸ਼ੈਲਫ ਲਾਈਫ ਵਾਲਾ ਇਕ ਲਿਟਰ ਫਰੈਸ਼ ਕਰੀਮ ਪੈਕ ਅਤੇ 90 ਦਿਨਾਂ ਦੀ ਐਕਸਟੈਂਡਡ ਸ਼ੈਲਫ ਲਾਈਫ ਯੂਐਚਟੀ  ਦੁੱਧ ਸ਼ਾਮਲ ਹੈ।

ਮੁੱਖ ਮੰਤਰੀ ਨੇ ਵਿੱਤੀ ਸਾਲ 2022-23 ਦੌਰਾਨ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈੱਡ ਡੇਅਰੀ ਕਿਸਾਨਾਂ ਨੂੰ ਮਿਆਰੀ  ਸੇਵਾਵਾਂ ਪ੍ਰਦਾਨ ਕਰਨ ਅਤੇ ਵਧੀਆ ਗੁਣਵੱਤਾ ਵਾਲਾ  ਦੁੱਧ  ਉਤਪਾਦਕਾਂ ਤੋਂ ਖਪਤਕਾਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਿਲਕਫੈੱਡ ਪੰਜਾਬ ਨੂੰ ਇਸ ਦੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦੁੱਧ ਵੇਰਕਾ ਨੂੰ ਮੁਹੱਈਆ ਕਰ ਕੇ ਜਿੱਥੇ ਆਪਣੇ ਆਮਦਨ ਵਿੱਚ ਵਾਧਾ ਕਰਨ, ਉਥੇ ਇਸ ਸਹਿਕਾਰੀ ਅਦਾਰੇ ਦੇ ਵਿਸਥਾਰ ਵਿੱਚ ਵੀ ਯੋਗਦਾਨ ਪਾਉਣ।


ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਪੰਜਾਬ ਸਰਕਾਰ ਤੋਂ 100 ਕਰੋੜ ਦੀ ਵਿੱਤੀ ਸਹਾਇਤਾ ਦੇ ਬਜਟ  ਨੂੰ ਸਮੇਂ ਸਿਰ ਵੰਡਣ ਦਾ ਭਰੋਸਾ ਦਿੱਤਾ ਤਾਂ ਜੋ ਦੁੱਧ ਦੀ ਖਰੀਦ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਪਾਰ ਨੂੰ ਹੋਰ ਰਾਜਾਂ ਦੇ ਬਰਾਬਰ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਮਿਲਕਫੈੱਡ ਵੱਲੋਂ ਨਵੇਂ ਬੀ.ਆਈ.ਐੱਸ. ਐੱਸ.ਐੱਨ.ਐੱਫ. ਫਾਰਮੂਲੇ ਨੂੰ ਲਾਗੂ ਕਰਨ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਭਾਰਤ ਦੇ ਵੱਡੇ ਡੇਅਰੀ ਉਦਯੋਗਾਂ ਨਾਲ ਮੁਕਾਬਲਾ ਕਰਨ ਵਿੱਚ  ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਬਜ਼ਾਰ ਦੀ ਮੰਗ ਨੂੰ ਦੇਖਦੇ ਹੋਏ ਮਿਲਕਫੈੱਡ ਵੱਲੋਂ ਸਮੇਂ-ਸਮੇਂ ’ਤੇ ਦੁੱਧ ਦੇ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਵਿਸਤਾਰ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨਸੀਆਰ ਦੇ ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਿਲਕਫੈੱਡ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਵੱਖ-ਵੱਖ ਸਟੇਸ਼ਨਾਂ ’ਤੇ 30 ਵੇਰਕਾ ਮਿਲਕ ਬੂਥ ਅਤੇ ਦਿੱਲੀ  ਦੀਆਂ ਪ੍ਰਮੁੱਖ ਥਾਵਾਂ ’ਤੇ 100 ਮਿਲਕ ਬੂਥ ਖੋਲ੍ਹ ਕੇ ਦਿੱਲੀ ਅਤੇ ਐਨਸੀਆਰ ਮਾਰਕੀਟ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਵੱਲੋਂ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਆਪਣੇ ਪੁਰਾਣੇ ਮਜ਼ਬੂਤ ਬਾਜ਼ਾਰਾਂ ਨੂੰ ਸੁਰਜੀਤ ਕਰਨ ਲਈ ਵੀ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ।

ਵੇਰਕਾ ਦੇ ਉਤਪਾਦਾਂ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਨੇ ਪੈਕ ਕੀਤੇ ਦੁੱਧ ਵਿੱਚ 9 ਫੀਸਦੀ, ਦਹੀਂ ਵਿੱਚ 32 ਫੀਸਦੀ, ਲੱਸੀ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਪਨੀਰ ਵਿੱਚ 23 ਫੀਸਦ ਅਤੇ ਖੀਰ ਦੀ ਵਿਕਰੀ ਵਿੱਚ 21ਫੀਸਦ ਵਾਧਾ ਦਰਜ ਹੋਇਆ ਹੈ। 

ਪ੍ਰੋਡਕਟ ਜਾਰੀ ਕਰਨ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...