Thursday, November 9, 2023

ਪਰਾਲੀ ਸਾੜਨ ਵਾਲੇ 85 ਲੋਕਾਂ ਦੇ ਕੀਤੇ ਚਲਾਨ, ਪੁਲਿਸ ਤੇ ਸਿਵਲ ਟੀਮਾਂ ਵੱਲੋਂ ਸਾਂਝੇ ਤੌਰ ਤੇ ਪਿੰਡਾਂ ਦੇ ਦੌਰੇ

—ਗੱਠਾਂ ਚੁਕਾਉਣ ਤੋਂ ਬਾਅਦ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾਉਣ ਤੇ ਵੀ ਹੋ ਜਾਵੇਗਾ ਚਲਾਨ


—ਜੇਕਰ ਕੋਈ ਪਰਾਲੀ ਸਾੜੇ ਤਾਂ ਨੇੜੇ ਦੇ ਥਾਣੇ ਨੂੰ ਦਿਓ ਸੂਚਨਾ
—ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਧੰਨਵਾਦ।
ਫਾਜਿਲ਼ਕਾ, 9 ਨਵੰਬਰ
ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ Stubble Burning ਦੀਆਂ ਘਟਨਾਵਾਂ ਰੋਕਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪੇ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਰਾਲੀ ਸੰਭਾਲ ਦੀਆਂ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Senu Duggal ਨੇ ਮੁੜ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪਰਾਲੀ ਦਾ ਨਿਬੇੜਾ ਕਰਨ। ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦਾ ਧੰਨਵਾਦ ਕੀਤਾ ਹੈ ਜਿਹੜੇ ਪਰਾਲੀ ਨੂੰ ਬਿਨ੍ਹਾਂ ਸਾੜੇ ਵੱਖ ਵੱਖ ਤਰੀਕਿਆਂ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ।
 ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀਆਂ ਉਪਗ੍ਰਹਿ Satellite ਤੋਂ ਮਿਲੀ ਰਿਪੋਰਟ ਤੋਂ ਬਾਅਦ ਭੌਤਿਕ ਪੜਤਾਲ ਕਰਵਾਉਣ ਤੋਂ ਬਾਅਦ ਜੋ ਮਾਮਲੇ ਸਹੀ ਪਾਏ ਗਏ ਹਨ ਉਨ੍ਹਾਂ ਵਿਚ 85 ਕੇਸਾਂ ਵਿਚ ਚਲਾਨ ਕੱਟੇ ਗਏ ਹਨ ਅਤੇ 2 ਲੱਖ 22 ਹਜਾਰ 500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾ ਕੇ ਚੁੱਕਵਾਂ ਦੇਣ ਜਾਂ ਕਿਸੇ ਹੋਰ ਤਰੀਕੇ ਨਾਲ ਪਰਾਲੀ ਖੇਤ ਤੋਂ ਬਾਹਰ ਕੱਢ ਦੇਣ ਤੋਂ ਬਾਅਦ ਖੇਤ ਵਿਚ ਬਚੀ ਰਹਿੰਦ ਖੁਹੰਦ ਨੂੰ ਸਾੜਨ ਜਾਂ ਖੇਤ ਦੇ ਕਿਨਾਰਿਆਂ ਤੇ ਰਹਿੰਦ ਖੁਹੰਦ ਨੂੰ ਸਾੜਨ ਨੂੰ ਵੀ ਉਪਗ੍ਰਹਿ ਵੱਲੋਂ ਰਿਪੋਰਟ ਕੀਤਾ ਜਾਂਦਾ ਹੈ ਅਤੇ ਅਜਿਹੇ ਮਾਮਲਿਆਂ ਵਿਚ ਵੀ ਚਲਾਨ ਹੋ ਸਕਦਾ ਹੈ। ਇਸ ਲਈ ਅਜਿਹਾ ਨਾ ਕੀਤਾ ਜਾਵੇ।
ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਸਾਂਝੇ ਤੌਰ ਤੇ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਤੇ ਕੋਈ ਪਰਾਲੀ ਸਾੜਦਾ ਹੋਵੇ ਤਾਂ ਇਸਦੀ ਸੂਚਨਾ ਸਿੱਧੇ ਨੇੜੇ ਦੇ ਥਾਣੇ ਦੇ ਐਸਐਚਓ ਨੂੰ ਵੀ ਦਿੱਤੀ ਜਾ ਸਕਦੀ ਹੈ।ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤੋਂ ਬਿਨ੍ਹਾਂ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਖੇਤਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਜਿੱਥੇ ਕਿਤੇ ਪਰਾਲੀ ਸਾੜਨ ਦੀ ਸੂਚਨਾ ਮਿਲਦੀ ਹੈ ਮੌਕੇ ਤੇ ਜਾ ਕੇ ਅੱਗ ਬੁਝਾਉਣ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ
ਇਹ ਵੀ ਪੜ੍ਹੋ

ਡੀਸੀ ਤੇ ਐਸਐਸਪੀ ਦੋਨੋ ਪਹੁੰਚੇ ਖੇਤਾਂ ਵਿਚ, ਕੋਲ ਖੜਕੇ ਬੁਝਾਈ ਅੱਗ

—ਮੁੜ ਕੀਤੀ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ


—ਕਿਹਾ, ਉਲੰਘਣਾ ਕਰਨ ਤੇ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ
ਫਾਜਿਲ਼ਕਾ, 9 ਨਵੰਬਰ
ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਅਤੇ ਇਸ ਕਾਰਨ ਕਿਸਾਨਾਂ ਦੀਆਂ ਜਮੀਨਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ Deputy Commissioner  ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ SSP ਸ: ਮਨਜੀਤ ਸਿੰਘ ਢੇਸੀ ਦੋਨੋਂ ਅੱਜ ਕਿਸਾਨਾਂ ਦੇ ਖੇਤਾਂ ਵਿਚ ਪਹੁੰਚੇ ਅਤੇ ਦੋਨਾਂ ਅਧਿਕਾਰੀਆਂ ਨੇ ਥਾਂ ਥਾਂ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਦੌਰਾਨ ਜਿੱਥੇ ਕਿਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਜਾਂ ਪਰਾਲੀ ਦੀਆਂ ਗੱਠਾਂ Bales of Paddy Stubble ਬਣਾ ਕੇ ਉਸਦੀ ਰਹਿੰਦ ਖੁਹੰਦ ਨੂੰ ਅੱਗ ਲਗਾਈ ਗਈ ਸੀ ਉੁਥੇ ਮੌਕੇ ਤੇ ਹੀ ਇੰਨ੍ਹਾਂ ਅਧਿਕਾਰੀਆਂ ਨੇ ਇਹ ਅੱਗ ਬੁਝਵਾਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੋਣ ਵਾਲਾ ਪ੍ਰਦੁਸ਼ਣ ਤਾਂ ਇਕ ਵੱਖਰਾ ਵਿਸ਼ਾ ਹੈ ਪਰ ਅਸਲ ਵਿਚ ਪਰਾਲੀ ਸਾੜ ਕੇ ਕਿਸਾਨ ਆਪਣਾ ਸਭ ਤੋਂ ਵੱਡਾ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਕੇ ਕਿਸਾਨ ਆਪਣੀ ਜਮੀਨ ਦੇ ਪੋਸ਼ਕ ਤੱਤ ਸਾੜ Soil Fertility ਰਿਹਾ ਹੈ ਜਿਸ ਨਾਲ ਜਮੀਨ ਲਗਾਤਾਰ ਬੰਜਰ ਹੁੰਦੀ ਜਾ ਰਹੀ ਹੈ। ਇਸ ਲਈ ਕਿਸਾਨ ਨੂੰ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਪਰਾਲੀ ਸਾੜਨੀ ਬੰਦ ਕਰਨੀ ਹੀ ਪਵੇਗੀ ਅਤੇ ਨਾਲ ਹੀ ਇਸ ਨੂੰ ਜਮੀਨ ਵਿਚ ਮਿਲਾ ਕੇ ਕਣਕ ਦੀ ਬਿਜਾਈ Wheat Sowing ਕਰਨੀ ਪਵੇਗੀ ਤਾਂ ਜੋ ਜਮੀਨ ਦਾ ਕਾਰਬਨਿਕ ਮਾਦਾ ਵਧੇ ਅਤੇ ਜਮੀਨ ਉਪਜਾਊ ਬਣੇ।
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਇਸ ਮੌਕੇ ਕਿਸਾਨਾਂ ਨੂੰ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਵੀ ਸਾਨੂੰ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਹਨ ਅਤੇ ਜੇਕਰ ਕੋਈ ਨਿਯਮਾਂ ਦਾ ਉਲੰਘਣ ਕਰਕੇ ਪਰਾਲੀ ਨੂੰ ਅੱਗ ਲਗਾਏਗਾ ਤਾਂ ਮਜਬੂਰੀ ਵਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਫਾਜਿ਼ਲਕਾ ਜਲਾਲਾਬਾਦ ਰੋਡ ਤੇ ਪੈਂਦੇ ਪਿੰਡਾਂ ਤੋਂ ਇਲਾਵਾ ਪਿੰਡ, ਬਾਧਾ, ਝੁੱਗੇ ਗੁਲਾਬ ਸਿੰਘ, ਬਹਿਕ ਖਾਸ ਦਾ ਵੀ ਦੌਰਾ ਕੀਤਾ। ਪਿੰਡ ਬਹਿਕ ਖਾਸ ਵਿਚ ਮੌਕੇ ਤੇ ਫਾਇਰ ਬ੍ਰੀਗੇਡ ਬੁਲਾ ਕੇ ਡੀਸੀ ਅਤੇ ਐਸਐਸਪੀ ਨੇ ਕੋਲ ਖੜ੍ਹ ਕੇ ਖੇਤ ਨੂੰ ਲੱਗੀ ਅੱਗ ਬੁਝਵਾਈ।

ਜਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ Supreme Court ਨੇ ਕਿਹਾ ਸੀ ਕਿ ਜਿਸ ਕਿਸੇ ਇਲਾਕੇ ਵਿਚ ਪਰਾਲੀ ਸੜੇਗੀ Stubble Burning ਉਸ ਇਲਾਕੇ ਦੇ ਐਸਐਚਓ SHO ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ, ਜਿਸਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਲਗਾਤਾਰ ਖੇਤਾਂ ਦੇ ਦੌਰੇ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਇਹ ਟੀਮਾਂ ਪਿੰਡਾਂ ਅਤੇ ਖੇਤਾਂ ਦਾ ਦੌਰਾ ਕਰ  ਰਹੀਆਂ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ , ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਅਤੇ ਹਰਪ੍ਰੀਤ ਕੌਰ ਵੀ ਹਾਜਰ ਸਨ।

Wednesday, November 8, 2023

ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਸਿਧੀ ਬਿਜਾਈ ਲਈ ਹੈਪੀ ਸੀਡਰ ਮਸ਼ੀਨ ਦੀ ਵਰਤੋਂ ਕਰਨ ਦੀ ਸਲਾਹ

ਫਾਜ਼ਿਲਕਾ, 7 ਨਵੰਬਰ (Balraj Sidhu)

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਵਾਤਾਵਰਣ ਦੀ ਰੱਖਿਆ ਅਤੇ Air Pollution ਹਵਾ ਨੂੰ ਪ੍ਰਦੂਸ਼ਨ ਮੁਕਤ ਬਣਾਉਣ ਲਈ ਵਾਰ—ਵਾਰ ਕਿਸਾਨ ਵੀਰਾਂ ਨੁੰ ਅਪੀਲ ਕੀਤੀ ਕਿ ਪਰਾਲੀ ਨੁੰ ਅੱਗ ਨਾ ਲਗਾ ਕੇ ਪੰਜਾਬ ਸਰਕਾਰ ਵੱਲੋਂ ਸਬਸਿਡੀ *ਤੇ ਮੁਹੱਈਆ ਕਰਵਾਈਆਂ ਖੇਤੀਬਾੜੀ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ ਤਾਂ ਜ਼ੋ ਪਰਾਲੀ ਦਾ ਪ੍ਰਦੂਸ਼ਨ ਮੁਕਤ ਵਿਧੀ ਰਾਹੀਂ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੁੰ ਅੱਗ ਨਾ ਲਗਾ ਕੇ ਇਸਨੂੰ ਖੇਤੀਬਾੜੀ ਸੰਦਾਂ ਰਾਹੀਂ ਜਮੀਨ ਵਿਚ ਹੀ ਨਿਪਟਾਰਾ ਕਰਨ ਦੀ ਤਰਜੀਹ ਕਰਨੀ ਚਾਹੀਦੀ ਹੈ।

ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਅਤੇ ਖੇਤੀਬਾੜੀ ਇੰਜੀਨੀਅਰ ਕਮਲ ਗੋਇਲ ਨੇ ਦੱਸਿਆ ਕਿ ਝੋਨੇ ਦੇ ਵੱਢ ਵਿਚ ਪਰਾਲੀ ਨੂੰ ਖੇਤ ਵਿਚੋਂ ਕੱਢੇ ਬਿਨਾਂ ਕਣਕ ਦੀ ਸਿਧੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵੱਲੋਂ ਹੈਪੀ ਸੀਡਰ ਮਸ਼ੀਨ Happy Seeder ਵਿਕਸਿਤ ਕੀਤੀ ਗਈ ਹੈ। ਇਸ ਨਾਲ ਕਣਕ ਦੀ ਬਿਜਾਈ ਬਿਨਾਂ ਪਰਾਲੀ ਸਾੜੇ ਹੋ ਜਾਂਦੀ ਹੈ। ਇਸ ਮਸ਼ੀਨ ਵਿਚ ਫਲੇਲ ਕਿਸਮ ਦੇ ਬਲੇਡ ਲਗੇ ਹੋਏ ਹਨ ਜ਼ੋ ਕਿ ਡਰਿਲ ਦੇ ਬਿਜਾਈ ਕਰਨ ਫਾਲੇ ਦੇ ਸਾਹਮਣੇ ਆਉਣ ਵਾਲੀ ਪਰਾਲੀ ਨੂੰ ਕੱਟਦੇ ਹਨ ਅਤੇ ਪਿਛੇ ਵੱਲ ਧੰਕਦੇ ਹਨ, ਜਿਸ ਨਾਲ ਮਸ਼ੀਨ ਦੇ ਫਾਲਿਆਂ ਵਿਚ ਪਰਾਲੀ ਨਹੀ ਫਸਦੀ ਅਤੇ ਬੀਜ ਸਹੀ ਤਰੀਕੇ ਨਾਲ ਪੋਰਿਆ ਜਾਂਦਾ ਹੈ। ਹੈਪੀ ਸੀਡਰ ਨਾਲ ਬੀਜੀ ਕਣਕ ਦਾ ਫਾਇਦਾ ਇਹ ਵੀ ਹੈ ਕਿ ਕਣਕ ਦੀ ਫਸਲ ਵਿਚ ਨਦੀਨ ਵੀ 50 ਤੋਂ 60 ਫੀਸਦੀ ਘਟ ਉਗਦੇ ਹਨ, ਬਿਜਾਈ ਤੋਂ ਪਹਿਲਾਂ ਰੌਣੀ ਲਈ ਵਰਤੇ ਜਾਣ ਵਾਲੇ ਪਾਣੀ ਦੀ ਬਚਤ ਹੁੰਦੀ ਹੈ। ਕਿਉਂਕਿ ਝੋਨੇ ਦੀ ਫਸਲ ਕਟਣ ਤੋਂ ਬਾਅਦ ਖੇਤ ਦੇ ਵਤਰ ਵਿਚ ਕਣਕ ਦੀ ਬਿਜਾਈ ਹੋ ਜਾਂਦੀ ਹੈ।
ਹੈਪੀ ਸੀਡਰ ਨਾਲ ਬੀਜੀ ਕਣਕ ਤੋਂ ਵਧ ਝਾੜ ਲੈਣ ਲਈ  ਖੇਤ ਨੂੰ ਝੋਨੇ ਲਗਾਉਣ ਤੋਂ ਪਹਿਲਾਂ ਲੇਜਰ ਲੈਵਲਰ ਰਾਹੀਂ ਪੱਧਰ ਕਰਵਾ ਲਿਆ ਜਾਵੇ। ਬੀਜ ਦੀ ਮਾਤਰਾ ਸਿਫਾਰਸ਼ ਤੋਂ 5—10 ਕਿਲੋ ਪ੍ਰਤੀ ਏਕੜ ਵੱਧ ਰਖੀ ਜਾਵੇ। ਬਿਜਾਈ ਵੇਲੇ ਡੀਏਪੀ. ਦੀ ਮਾਤਰਾ ਸਿਫਾਰਸ਼ ਤੋਂ 5 ਕਿਲੋ ਪ੍ਰਤੀ ਏਕੜ ਵਧ ਪਾਈ ਜਾਵੇ।ਸਵੇਰੇ ਜਾਂ ਸ਼ਾਮ ਨੂੰ ਤਰੇਲ ਪੈਣ ਵੇਲੇ ਹੈਪੀ ਸੀਡਰ ਨਾਲ ਬਿਜਾਈ ਨਾ ਕੀਤੀ ਜਾਵੇ।ਬਿਜਾਈ ਸਮੇਂ ਖੇਤ ਵਿਚ ਪੂਰਾ ਵਤਰ ਯਕੀਨੀ ਬਣਾਉਣ ਦਰਮਿਆਨੀਆਂ ਤੋਂ ਭਾਰੀਆਂ ਜਮੀਨਾਂ ਨੂੰ ਵਾਢੀ ਤੋਂ 2 ਹਫਤੇ ਪਹਿਲਾਂ ਅਖੀਰਲਾ ਪਾਣੀ ਲਗਾਇਆ ਜਾਵੇ ਅਤੇ ਹਲਕੀਆਂ ਜਮੀਨਾਂ ਨੂੰ ਵਾਢੀ ਤੋਂ 10 ਦਿਨਾਂ ਪਹਿਲਾਂ ਪਾਣੀ ਲਗਾਇਆ ਜਾਵੇ।ਝੋਨੇ ਦੀ ਲੁਆਈ ਤੋਂ ਪਹਿਲਾਂ ਇਕ ਏਕੜ ਵਿਚ ਘੱਟੋ—ਘੱਟ ਦੋ ਕਿਆਰੇ ਪਾਏ ਜਾਣ। ਕਣਕ ਵਿਚ ਚੂਹਿਆਂ ਦੀ ਰੋਕਥਾਮ ਲਈ ਦਵਾਈ ਪਾਉਣੀ ਚਾਹੀਦੀ ਹੈ ਤੇ ਸਤੰਬਰ—ਅਕਤੂਬਰ ਮਹੀਨੇ ਵਿਚ ਝੋਨੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ।
ਉਕਤ ਸਲਾਹ ਦੀ ਪਾਲਣਾ ਕਰਦਿਆਂ ਪਰਾਲੀ ਨੂੰ ਬਿਨਾਂ ਅਗ ਲਗਾਏ ਫਸਲ ਦੀ ਬਿਜਾਈ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਸਾਫ—ਸੁਥਰਾ ਰੱਖਣ ਵਿਚ ਆਪਣਾ ਬਣਦਾ ਯੋਗਦਾਨ ਪਾਹਿਆ ਜਾਵੇ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tuesday, November 7, 2023

ਪਰਾਲੀ ਵਿਚ ਪੁਲਿਸ ਦੀ ਐਂਟਰੀ, ਸੁਪਰੀਮ ਕੋਰਟ ਦੇ ਹੁਕਮਾਂ ਤੇ ਸਖ਼ਤੀ ਸ਼ੁਰੂ

ਭਾਰਤ ਦੀ ਸੁਪਰੀਮ ਕੋਰਟ Supreme Court  ਵਿਚ 7 ਨਵੰਬਰ ਨੂੰ ਹੋਈ ਪ੍ਰਦੁ਼ਸ਼ਣ Air Pollution  ਦੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਹੁਣ ਇਸ


ਮਾਮਲੇ ਵਿਚ ਪੁਲਿਸ ਦੀ ਐਂਟਰੀ ਹੋ ਗਈ ਹੈ। 

ਸੁਪਰੀਮ ਕੋਰਟ ਨੇ ਹੁਕਮ ਕੀਤਾ ਹੈ ਕਿ ਜੇਕਰ ਕਿਸੇ ਇਲਾਕੇ ਵਿਚ ਪਰਾਲੀ ਸੜੀ Stubble Burning ਇਸ  ਲਈ ਉਸ ਹਲਕੇ ਦੇ ਥਾਣੇ ਦਾ ਐਸਐਚਓ SHO ਜਿੰਮੇਵਾਰ ਹੋਵੇਗਾ। ਤੇ ਕਿਸਾਨ ਵੀਰੋ, ਹੁਣ ਜੇਕਰ ਐਸਐਚਓ ਦੀ ਜਵਾਬਦੇਹੀ ਤੈਅ ਹੋਵੇਗੀ ਤਾਂ ਕੀ ਫਿਰ ਉਹ ਪਰਾਲੀ ਸਾੜਨ ਦੇਵੇਗਾ। 

ਇਸ ਲਈ ਹੁਣ ਸਬੰਧਤ ਐਸਐਚਓ ਦੀ ਜਿੰਮੇਵਾਰੀ ਤੈਅ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਹੁਣ ਤੱਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਸਨ, ਪਰ ਹੁਣ ਇਸ ਸਾਰੇ ਮਾਮਲੇ ਵਿਚ ਪੁਲਿਸ ਦੀ ਵੀ ਐਂਟਰੀ ਹੋ ਸਕਦੀ ਹੈ।

ਪੁਲਿਸ ਜਿੱਥੇ ਜਿ਼ਲ੍ਹਾ ਮੈਜਿਸਟ੍ਰੇਟਾਂ ਵੱਲੋਂ ਧਾਰਾ 144 ਤਹਿਤ ਪਰਾਲੀ ਸਾੜਨ ਤੇ ਲਗਾਈ ਰੋਕ ਦੇ ਮੱਦੇਨਜਰ ਐਫਆਈਆਰ FIR ਵੀ  ਕਰ ਸਕਦੇ ਹਨ ਅਤੇ ਉਥੇ ਹੀ ਏਅਰ ਐਕਟ ਤਹਿਤ ਵੀ ਪਰਚਾ ਹੋ ਸਕਦਾ ਹੈ। 

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਸਖ਼ਤ ਰੁੱਖ ਅਪਨਾਇਆ ਹੈ ਅਤੇ  ਕਿਸੇ ਵੀ ਤਰੀਕੇ ਪਰਾਲੀ ਸਾੜਨ ਤੇ ਰੋਕ ਲਗਾਉਣ ਨੂੰ ਕਿਹਾ ਹੈ।

ਮਾਣਯੋਗ ਸੁਪਰੀਮ ਕੋਰਟ ਵਿਚ ਅੱਜ਼ ਪਰਾਲੀ ਸਾੜਨ ਨਾਲ ਹੋ ਰਹੇ ਪ੍ਰਦੂਸ਼ਨ ਬਾਰੇ ਸੁਣਵਾਈ ਹੋਈ। ਕੋਰਟ ਵੱਲੋਂ ਸਖ਼ਤ ਲਹਿਜੇ ਵਿਚ ਹਦਾਇਤ ਕੀਤੀ ਗਈ ਹੈ ਕਿ ਪਰਾਲੀ ਨੂੰ ਸਾੜਨ ਤੋਂ ਹਰ ਹੀਲੇ ਰੋਕਿਆ ਜਾਵੇ। 

ਇਸ ਲਈ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪੁਲਿਸ ਮੁਖੀਆਂ ਦੀ ਜਿੰਮੇਵਾਰੀ ਤੈਅ ਕੀਤੀ ਗਈ ਹੈ। ਅਗਲੀ ਸੁਣਵਾਈ ਸੁੱਕਰਵਾਰ ਨੂੰ ਰੱਖੀ ਗਈ ਹੈ।ਕੋਰਟ ਨੇ ਇਸ ਸਬੰਧੀ ਤਿੱਖੀਆਂ ਟਿੱਪਣੀਆਂ ਕੀਤੀਆਂ ਹਨ।

ਕਿਸਾਨ ਵੀਰਾਂ ਨੂੰ ਅਦਾਰਾ ਔਨਲੀ ਐਗਰੀਕਲਜਚਰ ਵੱਲੋਂ ਵੀ ਕੋਈ ਵੀ ਹੀਲਾ ਵਰਤ ਕੇ ਪਰਾਲੀ ਨਾ ਸਾੜਨ ਦੀ ਅਪੀਲ ਹੈ।

ਵੀਰੋਂ ਅੱਜ਼ ਦੀ ਸੁਣਵਾਈ ਦੌਰਾਨ ਕੇਂਦਰ ਨੂੰ ਪੰਜਾਬ ਵਿਚ ਝੋਨੇ ਤੇ ਐਮਐਸਪੀ ਬੰਦ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ। ਜੇਕਰ ਇਸ ਤਰਾਂ ਹੋ ਗਿਆ ਤਾਂ ਫਿਰ ਸੋਚਿਓ ਕੀ ਹੋਊ। ਇਸ ਲਈ ਔਖੇ ਸੌਖੇ ਹੋ ਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਬੀਜ ਲਈਏ ਕਿਤੇ ਮਾੜੀ ਮੋਟੀ ਔਖ ਤੋਂ ਬੱਚਦੇ ਬੱਚਦੇ ਐਮਐਸਪੀ ਬੰਦ ਨਾ ਕਰਵਾ ਲਈਏ। 

ਵੈਸੇ ਵੀ ਸਾਨੂੰ ਤਾਂ ਸਾਡੇ ਬਾਬਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਵਣੁ ਗੁਰੂ ਦਾ ਸੰਦੇਸ਼ ਦਿੱਤਾ ਹੈ। ਫਿਰ ਆਪਾਂ ਇਸ ਬਾਰੇ ਜਰੂਰ ਸੋਚੀਏ। 


ਪਰਾਲੀ ਬਾਰੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ, ਕੋਰਟ ਸਖ਼ਤ

ਸੁਪਰੀਮ ਕੋਰਟ Supreme Court ਹੋਈ ਸਖ਼ਤ, ਕਿਸੇ ਵੀ ਤਰੀਕੇ ਪਰਾਲੀ Stubble Burning ਸਾੜਨ ਤੇ ਰੋਕ


ਲਗਾਉਣ ਨੂੰ ਕਿਹਾ

ਮਾਣਯੋਗ ਸੁਪਰੀਮ ਕੋਰਟ ਵਿਚ ਅੱਜ਼ ਪਰਾਲੀ ਸਾੜਨ ਨਾਲ ਹੋ ਰਹੇ ਪ੍ਰਦੂਸ਼ਨ ਬਾਰੇ ਸੁਣਵਾਈ ਹੋਈ। ਕੋਰਟ ਵੱਲੋਂ ਸਖ਼ਤ ਲਹਿਜੇ ਵਿਚ ਹਦਾਇਤ ਕੀਤੀ ਗਈ ਹੈ ਕਿ ਪਰਾਲੀ ਨੂੰ ਸਾੜਨ ਤੋਂ ਹਰ ਹੀਲੇ ਰੋਕਿਆ ਜਾਵੇ। 

ਇਸ ਲਈ ਸੂਬਿਆਂ ਦੇ ਮੁੱਖ ਸਕੱਤਰਾਂ CS ਅਤੇ ਪੁਲਿਸ ਮੁਖੀਆਂ DGP ਦੀ ਜਿੰਮੇਵਾਰੀ ਤੈਅ ਕੀਤੀ ਗਈ ਹੈ। ਅਗਲੀ ਸੁਣਵਾਈ ਸੁੱਕਰਵਾਰ ਨੂੰ ਰੱਖੀ ਗਈ ਹੈ।ਕੋਰਟ ਨੇ ਇਸ ਸਬੰਧੀ ਤਿੱਖੀਆਂ ਟਿੱਪਣੀਆਂ ਕੀਤੀਆਂ ਹਨ।

ਕਿਸਾਨ ਵੀਰਾਂ ਨੂੰ ਅਦਾਰਾ ਔਨਲੀ ਐਗਰੀਕਲਚਰ ਵੱਲੋਂ ਵੀ ਕੋਈ ਵੀ ਹੀਲਾ ਵਰਤ ਕੇ ਪਰਾਲੀ ਨਾ ਸਾੜਨ ਦੀ ਅਪੀਲ ਹੈ।

ਵੀਰੋਂ ਅੱਜ਼ ਦੀ ਸੁਣਵਾਈ ਦੌਰਾਨ ਕੇਂਦਰ ਨੂੰ ਪੰਜਾਬ ਵਿਚ ਝੋਨੇ ਤੇ ਐਮਐਸਪੀ MSP ਬੰਦ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ। ਜੇਕਰ ਇਸ ਤਰਾਂ ਹੋ ਗਿਆ ਤਾਂ ਫਿਰ ਸੋਚਿਓ ਕੀ ਹੋਊ। ਇਸ ਲਈ ਔਖੇ ਸੌਖੇ ਹੋ ਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਬੀਜ ਲਈਏ ਕਿਤੇ ਮਾੜੀ ਮੋਟੀ ਔਖ ਤੋਂ ਬੱਚਦੇ ਬੱਚਦੇ ਐਮਐਸਪੀ ਬੰਦ ਨਾ ਕਰਵਾ ਲਈਏ। 

ਵੈਸੇ ਵੀ ਸਾਨੂੰ ਤਾਂ ਸਾਡੇ ਬਾਬਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਵਣੁ ਗੁਰੂ ਦਾ ਸੰਦੇਸ਼ ਦਿੱਤਾ ਹੈ। ਫਿਰ ਆਪਾਂ ਇਸ ਬਾਰੇ ਜਰੂਰ ਸੋਚੀਏ। ਸੁਪਰੀਕ ਕੋਰਟ ਦੇ ਜਦ ਕੋਈ ਸਖ਼ਤ ਆਰਡਰ ਆ ਗਏ ਤਾਂ ਫਿਰ ਕਿਸੇ ਅਫਸਰ ਨੇ ਸਾਡੀ ਸੁਣਵਾਈ ਨਹੀਂ ਕਰਨੀ ਤੇ ਨਾ ਕਿਸੇ ਸਰਕਾਰ ਦੇ ਕੁਝ ਵਸ ਰਹਿਣਾ ਹੈ।


Monday, November 6, 2023

ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

15 ਹਾਰਸ ਪਾਵਰ ਤੇ ਇਸ ਤੋਂ ਵੱਧ ਦੇ ਸੋਲਰ ਸਿੰਚਾਈ ਪੰਪਾਂ ‘ਤੇ ਵੀ ਸਬਸਿਡੀ ਮੁਹੱਈਆ ਕਰਨ ਦੀ ਉਠਾਈ ਮੰਗ

ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੌਰਾਨ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ

ਨਵੀਂ ਦਿੱਲੀ/ਚੰਡੀਗੜ੍ਹ, 06 ਨਵੰਬਰ (Balraj Sidhu)


ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ Power Minister Harbhajan Singh ETO ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) Viable Gap Funding ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ biomass power plants producing power using paddy straw ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਅੱਜ ਨਵੀਂ ਦਿੱਲੀ ਵਿਖੇ ‘ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ’ ਦੀ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਬਿਜਲੀ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰਮਾਣ ਪੱਤਰਾਂ ਲਈ ਨਵਿਆਉਣਯੋਗ ਖਰੀਦ ਜ਼ਿੰਮੇਵਾਰੀ (ਆਰ.ਪੀ.ਓ.) Renewable Purchase Obligation ਦੀ ਪਾਲਣਾ ਦੀ ਲਾਗਤ ਦੇ ਨਾਲ ਰਵਾਇਤੀ ਬਿਜਲੀ ਦੀ ਕੁੱਲ ਲਾਗਤ ਬਾਇਓਮਾਸ ਪਾਵਰ ਦੇ ਟੈਰਿਫ ਨਾਲੋਂ ਬਹੁਤ ਘੱਟ ਹੈ, ਜੋ ਕਿ ਲਗਭਗ 8 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਕਿਹਾ ਕਿ ਬਾਇਓਮਾਸ ਪਾਵਰ ਪਲਾਂਟਾਂ ਤੋਂ ਬਿਜਲੀ ਦੀ ਖਰੀਦ ਨੂੰ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਲਈ ਢੁਕਵਾਂ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਵੀ.ਜੀ.ਐਫ. ਮੁਹੱਈਆ ਕਰਵਾਉਣ ਦੀ ਲੋੜ ਹੈ।

ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਮੰਗੀ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਪ੍ਰਾਪਤ ਹੋਣ ਵਾਲੇ ਕੋਲੇ ਦਾ ਸਾਰਾ ਖਰਚਾ ਸੂਬੇ ਦੇ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। 

ਸੂਬੇ ਦੇ ਕਿਸਾਨਾਂ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੰਚਾਈ ਵਾਲੇ ਸੋਲਰ ਪੰਪ Solar Pump 'ਤੇ 30 ਫੀਸਦੀ ਸਬਸਿਡੀ ਦੀ ਵਿਵਸਥਾ ਸਿਰਫ 7.5 ਹਾਰਸ ਪਾਵਰ (ਐੱਚ.ਪੀ.) ਵਾਲੇ ਪੰਪਾਂ ਲਈ ਹੈ, ਜਦਕਿ ਪੰਜਾਬ ਵਿਚ 15 ਐਚ.ਪੀ ਅਤੇ ਇਸ ਤੋਂ ਵੱਧ ਵਾਲੇ ਪੰਪ ਸਿੰਚਾਈ ਲਈ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 15 ਐਚਪੀ ਜਾਂ ਇਸ ਤੋਂ ਵੱਧ ਦੇ ਸਿੰਚਾਈ ਵਾਲੇ ਸੋਲਰ ਪੰਪਾਂ ਨੂੰ ਵੀ ਮੌਜੂਦਾ ਸਬਸਿਡੀ ਦੇ ਘੇਰੇ ਵਿੱਚ ਲਿਆਇਆ ਜਾਣਾ ਚਾਹੀਦਾ ਹੈ।


ਸੁਪਰ ਸੀਡਰ ਨਾਲ ਬੀਜਣੀ ਹੈ ਕਣਕ ਤਾਂ ਸਮਝ ਲਵੋ ਇਹ ਗੱਲਾਂ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਸੰਭਾਲ ਸਬੰਧੀ ਵਰਤੀਆਂ ਜਾਂਦੀਆਂ ਮਸ਼ੀਨਾਂ Agri Machines ਸਬੰਧੀ ਜਾਣਕਾਰੀ ਦੇਣ ਲਈ ਉਪਰਾਲੇ ਜਾਰੀ ਹਨ। ਖੇਤੀਬਾੜੀ ਵਿਭਾਗ ਲਗਾਤਾਰ ਕਿਸਾਨਾਂ ਨੂੰ ਮਸ਼ੀਨਾਂ ਤੇ ਸਬਸਿਡੀ Subsidy ਵੀ ਦੇ ਰਿਹਾ ਹੈ।

ਇਸ ਲਈ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ Gurmeet Singh Cheema ਅਤੇ ਖੇਤੀਬਾੜੀ ਇੰਜਨੀਅਰ ਸ੍ਰੀ ਕਮਲ ਗੋਇਲ Kamal Goyal ਨੇ ਸੁਪਰ ਸੀਡਰ ਸਬੰਧੀ ਸਲਾਹ ਜਾਰੀ ਕਰਦਿਆਂ ਦੱਸਿਆ ਹੈ ਕਿ  ਸੁਪਰ ਸੀਡਰ ਨਾਲ ਬਿਨਾਂ ਵਹਾਈ ਕਣਕ ਦੀ ਬਿਜਾਈ ਝੋਨੇ ਦੇ ਵੱਢ ਵਿੱਚ ਪਰਾਲੀ ਨੂੰ ਖੇਤ ਵਿਚੋਂ ਕੱਢੇ ਬਿਨ੍ਹਾ ਹੀ ਕੀਤੀ ਜਾ ਸਕਦੀ ਹੈ। ਇਸ ਨਾਲ ਕਣਕ ਦੀ ਬਿਜਾਈ Wheat Sowing ਬਿਨਾ ਪਰਾਲੀ ਸਾੜੇ Without Burning Stubble ਹੋ ਜਾਂਦੀ ਹੈ।

ਮਸ਼ੀਨ ਦੀ ਬਣਤਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਸੁਪਰ ਸੀਡਰ Super Seeder ਮਸ਼ੀਨ ਵਿੱਚ ਅੱਗੇ ਰੋਟਾਵੇਟਰ ਲੱਗਾ ਹੁੰਦਾ ਹੈ ਜਿਸ ਤੇ ‘ਐਲ’ ਜਾਂ ‘ਜੇ’ ਜਾਂ ‘ਸੀ ਟਾਈਪ ਦੇ ਬਲੇਡ ਲੱਗੇ ਹੁੰਦੇ ਹਨ ਅਤੇ ਮਗਰ ਫਾਲੇ ਲੱਗੇ ਹੁੰਦੇ ਹਨ। ਰੋਟਾਵੇਟਰ ਅਤੇ ਫ਼ਾਲਿਆਂ ਵਿਚਕਾਰ ਇੱਕ ਰੋਲਰ ਲੱਗਾ ਹੁੰਦਾ ਹੈ ਜਿਸ ਤੇ ਡਿਸਕਾਂ ਲੱਗੀਆਂ ਹੁੰਦੀਆਂ ਹਨ ਅਤੇ ਇਹ ਰੋਲਰ 50—60 ਚੱਕਰ ਪ੍ਰਤੀ ਮਿੰਟ ਤੇ ਘੁੰਮਦਾ ਹੈ। ਰੋਟਾਵੇਟਰ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਂਦਾ ਹੈ। ਡਿਸਕ ਫ਼ਾਲੇ ਅੱਗੇ ਜ਼ਮੀਨ ਵਿੱਚ ਲਾਈਨ ਬਣਾਉਂਦੀ ਹੈ ਅਤੇ ਫ਼ਾਲੇ ਉੱਤੇ ਲੱਗੇ ਬੂਟ ਰਾਹੀਂ ਖਾਦ ਅਤੇ ਬੀਜ ਲਾਈਨਾਂ ਵਿੱਚ ਕੇਰੀ ਜਾਂਦੀ ਹੈ।


ਸੁਪਰ ਸੀਡਰ ਨਾਲ ਬੀਜਾਈ ਸਮੇਂ ਪ੍ਰਤੀ ਏਕੜ 45 ਕਿਲੋ ਬੀਜ Seed Rate ਪਾਉਣਾ ਚਾਹੀਦਾ ਹੈ ਅਤੇ 65 ਕਿਲੋ ਡੀਏਪੀ DAP ਪ੍ਰਤੀ ਏਕੜ ਪਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸੁਪਰ ਸੀਡਰ ਦੀ ਸਾਂਭ—ਸੰਭਾਲ ਬਾਰੇ ਸਲਾਹ ਦਿੰਦਿਆਂ ਕਿਹਾ ਕਿ ਇਸ ਵਿਧੀ ਨਾਲ  ਕਣਕ ਦੀ ਬਿਜਾਈ ਜਿਆਦਾ ਅਗੇਤੀ ਨਹੀਂ ਕਰਣੀ ਚਾਹੀਦੀ।ਖੇਤ ਵਿੱਚ ਕੂਲਾ ਵੱਤਰ ਹੋਣਾ ਚਾਹੀਦਾ ਹੈ।ਮਸ਼ੀਨ ਦੇ ਫਾਲਿਆਂ ਦੇ ਹਿਸਾਬ ਨਾਲ ਟਰੈਕਟਰ ਦੀ ਹਾਰਸ ਪਾਵਰ ਦੀ ਚੋਣ ਕਰੋ। ਟਰੈਕਟਰ ਨੂੰ ਹੋਲੀ ਸਪੀਡ ਤੇ ਚਲਾਉ। ਬਿਜਾਈ ਸਮੇਂ ਟਰੈਕਟਰ ਨੂੰ ਖੇਤ ਵਿਚ ਚਲਾਉਣ ਤੋਂ ਪਹਿਲਾਂ ਪੀ.ਟੀ.ਓ. ਨੂੰ ਚਲਾਉ। ਬਿਜਾਈ ਦੇ ਸਮੇਂ ਮੌੜਾਂ ਤੇ ਮਸੀਨ ਨੂੰ ਥੋੜ੍ਹਾ ਉੱਪਰ ਚੁੱਕੋ ਨਹੀਂ ਤਾਂ ਮਸੀਨ ਦੇ ਫਾਲੇ, ਡਿਸਕਾਂ ਟੇਡੇ ਹੋ ਸਕਦੇ ਹਨ ਅਤੇ ਬਲੇਡਾਂ ਅਤੇ ਮਸੀਨ ਨੂੰ ਨੁਕਸਾਨ ਹੋ ਸਕਦਾ ਹੈ। ਘਸੇ ਹੋਏ ਬਲੇਡਾਂ ਨੂੰ ਬਦਲੋ। ਚੇਨਾਂ ਨੂੰ ਗਰੀਸ ਕਰੋ ਅਤੇ ਨਿੱਪਲਾਂ ਵਿਚ ਗਰੀਸ ਭਰੋ। ਬੀਜ ਅਤੇ ਖਾਦ ਬਕਸੇ ਨੂੰ ਬਿਜਾਈ ਦੇ ਸੀਜ਼ਨ ਤੋਂ ਬਾਅਦ ਖਾਲੀ ਕਰਕੇ ਸਾਫ ਕਰੋ।ਜੇਕਰ ਇੰਨ੍ਹਾਂ ਸਾਵਧਾਨੀਆਂ ਨਾਲ ਇਸ ਮਸ਼ੀਨ ਦੀ ਵਰਤੋਂ ਕੀਤੀ ਜਾਵੇ ਤਾਂ ਕਿਸਾਨ ਬਿਨ੍ਹਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਇਸ ਮਸ਼ੀਨ ਨਾਲ ਕਰ ਸਕਦੇ ਹਨ। 


ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...