Wednesday, December 20, 2023

ਕਿਨੂੰ ਉਤਪਾਦਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਐਕਸ਼ਨ ਮੋਡ ਵਿਚ

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ


ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ

ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ

ਚੰਡੀਗੜ੍ਹ, 20 ਦਸੰਬਰ:

ਪੰਜਾਬ ਦੇ ਬਾਗਬਾਨੀ ਮੰਤਰੀ Horticulture Minister  ਚੇਤਨ ਸਿੰਘ ਜੌੜੇਮਾਜਰਾ Chetan Singh Jauramajra ਨੇ ਸੂਬੇ ਦੇ ਕਿੰਨੂ ਉਤਪਾਦਕਾਂ Kinnow Growers ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ Punjab Agro ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕਿੰਨੂ ਉਤਪਾਦਨ ਪੰਜਾਬ ਰਾਜ ਦੇ ਬਾਗਬਾਨੀ ਦਾ ਅਹਿਮ ਹਿੱਸਾ ਹੈ ਅਤੇ ਕਿੰਨੂ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਤੁਰੰਤ ਨਜਿੱਠਣਾ ਚਾਹੀਦਾ ਹੈ। 


ਇਸ ਮੌਕੇ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਾਗਾਂ ਦੀ ਸਿੰਚਾਈ ਲਈ Canal Water ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਿਤ ਪਾਣੀ ਨੂੰ ਰਲਣ ਤੋਂ ਰੋਕਣ ਲਈ ਵੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਨਹਿਰੀ ਖਾਲਿਆਂ ਦੀ ਫਰਵਰੀ ਮਹੀਨੇ ਤੋਂ ਪਹਿਲਾਂ ਸਫ਼ਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਮਾਰਚ ਮਹੀਨੇ ਵਿੱਚ ਨਹਿਰੀ ਬੰਦੀ ਨਾ ਕੀਤੀ ਜਾਵੇ ਕਿਉਂਕਿ ਫਰਵਰੀ ਮਹੀਨੇ ਤੋਂ ਬਾਗਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਬਾਗਾਂ ਵਿੱਚ ਪਾਣੀ ਦੀ ਸਟੋਰਜ਼ ਲਈ ਬਣਾਈਆਂ ਜਾਣ ਵਾਲੀਆਂ ਡਿੱਗੀਆਂ ਲਈ ਖਣਨ ਵਿਭਾਗ ਤੋਂ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰਨ ਬਾਰੇ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਤਰਜ਼ ‘ਤੇ ਨਰੇਗਾ NREGA ਅਧੀਨ ਕੰਮ ਕਰਨ ਵਾਲੇ ਵਰਕਰਾਂ ਦੀਆਂ ਸੇਵਾਵਾਂ ਬਾਗਾਂ ਨੂੰ ਦੇਣ ਲਈ ਪ੍ਰਸਤਾਵ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।


ਉਹਨਾਂ ਹੁਕਮ ਦਿੱਤਾ ਕਿ ਕਿੰਨੂ ਦੀ Kinnow Mandi ਬੋਲੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿੰਨੂ ਦੀ ਆਮਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਰੱਖਿਆ ਜਾਵੇ।  

ਮੀਟਿੰਗ ਦੌਰਾਨ ਉਹਨਾਂ ਅਧਿਕਾਰੀਆਂ ਨੂੰ ਕਿੰਨੂਆਂ ਦੀ ਪਕਾਈ ਨੂੰ ਧਿਆਨ ਵਿੱਚ ਰੱਖਦਿਆਂ ਤੁੜਵਾਈ ਲਈ ਇੱਕ ਮਿਤੀ ਤੈਅ ਕਰਨ ਬਾਰੇ ਪ੍ਰਪੋਜਲ ਤਿਆਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਕਿੰਨੂਆਂ ਦੇ ਪਲਾਂਟ 10 ਜਨਵਰੀ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ। 

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਬੈਲਟ ਵਿੱਚ ਨਵਾਂ ਵੈਕਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿੰਨੂ ਤੋਂ ਇਲਾਵਾ ਹੋਰ ਫ਼ਲਾਂ ਦੀ ਬਾਗਬਾਨੀ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ। 

ਬਾਗਬਾਨੀ ਮੰਤਰੀ ਨੇ  ਪੰਜਾਬ ਰਾਜ ਦੇ ਆਲੂ ਉਤਪਾਦਕਾਂ ਨੂੰ ਆਲੂ Potato ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਸ਼ਕਾਰਾਂ ਨੂੰ ਦਿੱਤੀਆਂ ਜਾਂਦੀਆਂ ਸਲਾਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


Monday, December 4, 2023

ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ, ਬਰਨਾਲਾ ਵਿਖੇ ਬੱਕਰੀ ਮੇਲਾ 6 ਦਸੰਬਰ ਨੂੰ

ਬਰਨਾਲਾ, 


ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ, ਬਰਨਾਲਾ Barnala ਵੱਲੋਂ ਐਸੋਸ਼ੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਦੀ ਯੋਗ ਅਗਵਾਈ ਹੇਠ ਬਰਨਾਲਾ ਜ਼ਿਲ੍ਹੇ ਦੇ ਪਿੰਡ ਹੰਡਿਆਇਆ ਵਿਖੇ ਬੱਕਰੀ ਪਾਲਣ Goat Farming  ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਮਿਤੀ 6 ਦਸੰਬਰ 2023 ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਬੱਕਰੀ ਮੇਲਾ Bakri Mela  ਲੱਗ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਵਿੱਚ ਬੀਟਲ Beetle  ਨਸਲ ਦੀਆਂ ਬੱਕਰੀਆਂ ਅਤੇ ਬੋਕ  ਦਾ ਮੁਕਾਬਲਾ ਕਰਵਾਇਆ ਜਾਵੇਗਾ । ਮੁਕਾਬਲੇ ਨੂੰ ਦੋ ਦੰਦ ਅਤੇ 4-8 ਦੰਦ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ । ਇਸ ਮੇਲੇ  ਵਿੱਚ  ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਉੱਪ ਕੁਲਪਤੀ ਡਾ. ਇੰਦਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੇਲੇ ਵਿੱਚ ਬੱਕਰੀਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ । ਮੇਲੇ ਵਿੱਚ ਜੇਤੂ ਬੱਕਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਬਰਨਾਲੇ ਜਿਲ੍ਹੇ ਦੇ ਬੱਕਰੀ ਪਾਲਕਾਂ ਨੂੰ ਮੇਲੇ ਵਿੱਚ ਆਉਣ ਦਾ ਸੱਦਾ ਦਿੱਤਾ।

Thursday, November 30, 2023

ਕਿਸਾਨਾਂ ਨੂੰ ਯੂਰੀਆ ਖਾਦ ਨਾਲ ਅਣਚਾਹੀ ਵਸਤੂ ਦੇਣ ਤੇ ਹੋਵੇਗੀ ਸਖਤ ਕਾਰਵਾਈ— ਮੁੱਖ ਖੇਤੀਬਾੜੀ ਅਫਸਰ

 ਸ੍ਰੀ ਮੁਕਤਸਰ ਸਾਹਿਬ 30 ਨਵੰਬਰ



ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਣਕ Wheat ਦੀ ਬਿਜਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ ਨਵੰਬਰ ਦੇ ਪਹਿਲੇ ਹਫਤੇ ਬੀਜੀ ਕਣਕ ਨੂੰ ਪਾਣੀ ਲਾਇਆ ਜਾ ਰਿਹਾ ਹੈ। ਇਸ ਸਮੇਂ ਕਣਕ ਦੀ ਫਸਲ ਨੂੰ ਯੂਰੀਆ ਖਾਦ ਦੀ ਪਹਿਲੀ ਕਿਸ਼ਤ ਪਾਈ ਜਾਣੀ ਹੈ ਸੋ ਇਸ ਨੂੰ ਮੁੱਖ ਰੱਖਦੇ ਸ.ਗੁਰਮੀਤ ਸਿੰਘ ਖੁੱਡੀਆ, ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਹਿੱਤ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਅੰਦਰ ਯੂਰੀਆ ਖਾਦ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ—2 ਸਿਰ ਲੋੜੀਂਦੀ ਯੂਰੀਆ ਖਾਦ ਪ੍ਰਾਈਵੇਟ ਡੀਲਰਾਂ, ਇਫਕੋ ਸੈਂਟਰਾਂ ਜਾਂ ਸਹਿਕਾਰੀ ਸਭਾਵਾਂ ਤੋਂ ਪੀ.ਓ.ਐੱਸ ਮਸ਼ੀਨ ਰਾਹੀਂ ਖਰੀਦ ਸਕਦੇ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਅਨੁਸਾਰ ਕਣਕ ਦੀ ਫਸਲ ਨੂੰ 110 ਕਿਲੋਗ੍ਰਾਮ ਯੂਰੀਆ UREA  ਖਾਦ ਪ੍ਰਤੀ ਏਕੜ ਪਾਉਣ ਦੀ ਸਿਫਾਰਸ਼ ਹੈ। ਜੇਕਰ ਬਿਜਾਈ ਸਮੇਂ ਕਣਕ ਦੀ ਫਸਲ ਨੂੰ 55 ਕਿਲੋਗ੍ਰਾਮ ਡੀ.ਏ.ਪੀ. ਖਾਦ ਪ੍ਰਤੀ ਏਕੜ ਪਾਈ ਗਈ ਹੈ ਤਾਂ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ ਘੱਟ ਪਾਈ ਜਾਵੇ ਕਲਰਾਠੀ ਜ਼ਮੀਨ ਵਿੱਚ ਬੀਜੀ ਕਣਕ ਨੂੰ 25 ਪ੍ਰਤੀਸ਼ਤ ਵੱਧ ਯੂਰੀਆ ਪਾਇਆ ਜਾਵੇ। ਜੇ ਯੂਰੀਆ ਖਾਦ ਦੀ ਪੂਰੀ ਮਾਤਰਾ ਖੇਤ ਵਿੱਚ ਪਾ ਦੇਣ ਉਪਰੰਤ ਵੀ ਕਣਕ ਦੀ ਫਸਲ ਤੇ ਨਾਈਟਰੋਜਨ ਤੱਤ ਦੀ ਘਾਟ ਦੇ ਲੱਛਣ ਆਉਣ ਤਾਂ 3 ਪ੍ਰਤੀਸ਼ਤ ਯੂਰੀਆ ਘੋਲ (9 ਕਿਲੋਗ੍ਰਾਮ ਯੂਰੀਆ 300 ਲੀ. ਪਾਣੀ ਵਿੱਚ) ਦਾ ਦੋ ਪਾਸਾ ਛਿੜਕਾਅ ਕੀਤਾ ਜਾਵੇ ਸਿਫਾਰਸ਼ ਤੋਂ ਵੱਧ ਯੂਰੀਆ ਖਾਦ ਪਾਉਣ ਨਾਲ ਫਸਲ ਨੂੰ ਕੀੜੇ ਮਕੌੜੇ ਅਤੇ ਬਿਮਾਰੀਆਂ ਵੱਧ ਲੱਗਦੀਆਂ ਹਨ ਅਤੇ ਫਸਲ ਡਿੱਗ ਪੈਂਦੀ ਹੈ।
ਉਨ੍ਹਾਂ ਪ੍ਰਾਇਵੇਟ ਡੀਲਰਾਂ/ਇਫਕੋ ਸੈਂਟਰਾਂ/ਸੁਸਾਇਟੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਖੇਤੀ ਇਨਪੁਟਸ ਖਰੀਦਣ ਸਮੇਂ ਉਨ੍ਹਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ, ਬਿੱਲ ਉੱਪਰ ਕਿਸਾਨ ਦਾ ਨਾਂ, ਪਿਤਾ ਦਾ ਨਾਂ, ਪਿੰਡ ਦਾ ਨਾਂ ਅਤੇ ਮੋਬਾਇਲ ਨੰਬਰ ਦਰਜ ਕੀਤਾ ਜਾਵੇ। ਸਟਾਕ ਰਜਿਸਟਰ ਅਤੇ ਸਟਾਕ ਬੋਰਡ ਐਕਟ ਅਨੁਸਾਰ ਭਰਿਆ ਜਾਵੇ ਖਾਦ ਮੰਨਜ਼ੂਰਸ਼ੁਦਾ ਗੋਦਾਮ ਵਿੱਚ ਹੀ ਰੱਖੀ ਜਾਵੇ ਜੇਕਰ ਖਾਦ ਵਿਕਰੇਤਾ ਪਾਸ ਯੂਰੀਆ ਖਾਦ ਮੌਜੂਦ ਹੈ ਤਾਂ ਕਿਸੇ ਕਿਸਾਨ ਨੂੰ ਖਾਦ ਦੇਣ ਤੋ ਇਨਕਾਰ ਨਾਂ ਕੀਤਾ ਜਾਵੇ ਅਤੇ ਕਿਸਾਨ ਨੂੰ ਯੂਰੀਆ ਖਾਦ ਦੇ ਨਾਲ ਕੋਈ ਵੀ ਅਣਚਾਹੀ ਵਸਤੂ ਨਾ ਦਿੱਤੀ ਜਾਵੇ। ਇਸ ਸਬੰਧੀ ਖੇਤੀਬਾੜੀ ਵਿਭਾਗ ਦੀਆਂ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਟੀਮਾਂ ਵੱਲੋ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਪਾਸ ਖਾਦ ਵਿਕਰੇਤਾ ਵੱਲੋਂ ਕਿਸੇ ਕਿਸਾਨ ਨੂੰ ਯੂਰੀਆ ਖਾਦ ਦੇ ਨਾਲ ਅਣਚਾਹੀ ਵਸਤੂ ਦੇਣ ਜਾਂ ਕੋਈ ਹੋਰ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਸਬੰਧਤ ਖਾਦ ਵਿਕਰੇਤਾ ਖਿਲਾਫ ਖਾਦ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਸਮੇਂ ਸਿਰ ਅਤੇ ਲੋੜੀਦੀ ਯੂਰੀਆ ਖਾਦ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।
ਕਿਸਾਨਾਂ ਵੱਲੋ ਖੇੇਤੀਬਾੜੀ ਇਨਪੁਟਸ ਲੈਣ ਸਮੇਂ ਕੋਈ ਮੁਸ਼ਕਿਲ ਆਉਦੀਂ ਹੈ ਜਾਂ ਫਸਲਾਂ ਸਬੰਧੀ ਜਾਣਕਾਰੀ ਲਈ ਸ਼੍ਰੀ ਸੰਦੀਪ ਭਟੇਜਾ ਬਲਾਕ ਖੇਤੀਬਾੜੀ ਅਫਸਰ (98787—25757) ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ (98780—20311) ਮਲੋਟ, ਸ਼੍ਰੀ ਵਿਜੇ ਸਿੰਘ ਬਲਾਕ ਖੇਤੀਬਾੜੀ ਅਫਸਰ (75894—11911) ਲੰਬੀ, ਸ਼੍ਰੀ ਜਗਮੋਹਨ ਸਿੰਘ ਖੇਤੀਬਾੜੀ ਵਿਕਾਸ ਅਫਸਰ (98883—20068) ਗਿੱਦੜਬਾਹਾ ਅਤੇ ਸ਼੍ਰੀ ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇਨਫੋ.) (96531—01058) ਹੈਡ ਕੁਆ.  ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋ ਇਲਾਵਾਂ ਉਨ੍ਹਾਂ ਵੱਲੋ ਕੈਮੀਕਲ/ਪਲਾਈਵੁੱਡ/ਰੈਜਿਨ/ਟੇਬਲਵੇਅਰ/ਡਾਈ/ਮਿਕਸਚਰ ਫਰਟਲਾਈਜਰ, ਮੈਨੂਫੈਕਚਰਰ ਯਨਿਟਾਂ ਨੂੰ ਸਖਤ ਤਾੜਨਾਂ ਕੀਤੀ ਕਿ ਸਬਸਡਾਈਜਡ ਖਾਦਾਂ ਦੀ ਵਰਤੋ ਇਨਾਂ ਉਦਯੋਗਾਂ ਵਿੱਚ ਨਾਂ ਕੀਤੀ ਜਾਵੇ।

Monday, November 20, 2023

ਵੱਡਾ ਐਕਸਨ: ਪਰਾਲੀ ਸਾੜਨ ਵਾਲਿਆਂ ਖਿਲਾਫ 1084 ਐਫਆਈਆਰ ਦਰਜ, 1.87 ਕਰੋੜ ਦਾ ਜੁਰਮਾਨਾ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ; ਉਲੰਘਣਾ ਕਰਨ ਵਾਲਿਆਂ ਵਿਰੁੱਧ 1084 ਐਫਆਈਆਰ ਦਰਜ

- 7990 ਮਾਮਲਿਆਂ ਵਿੱਚ ਲਗਾਇਆ 1.87 ਕਰੋੜ ਰੁਪਏ ਦਾ ਜੁਰਮਾਨਾ 


- ਪੰਜਾਬ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਰੇਂਜ ਅਫਸਰਾਂ, ਸੀਪੀਐਸ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਕੀਤੀਆਂ ਜਾ ਰਹੀਆਂ ਹਨ ਰੋਜ਼ਾਨਾ ਮੀਟਿੰਗਾਂ 

- ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਫਲਾਇੰਗ ਸਕੁਐਡ ਪਰਾਲੀ ਸਾੜਨ ’ਤੇ ਰੱਖ ਰਹੇ ਹਨ ਬਾਜ਼ ਅੱਖ 

ਚੰਡੀਗੜ੍ਹ, 20 ਨਵੰਬਰ:

ਪੰਜਾਬ ਪੁਲਿਸ Punjab Police ਵੱਲੋਂ ਪਰਾਲੀ ਸਾੜਨ ਨੂੰ Stubble Burning ਰੋਕਣ ਲਈ ਕੀਤੇ ਜਾ ਰਹੇ  ਨਿਰੰਤਰ ਤੇ ਅਣਥੱਕ ਯਤਨਾਂ ਸਦਕਾ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇੱਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਸੋਮਵਾਰ ਨੂੰ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ   ਪਰਾਲੀ ਸਾੜਨ ਨੂੰ ਰੋਕਣ ਸਬੰਧੀ ਨੋਡਲ ਅਫ਼ਸਰ ਵੀ ਹਨ , ਨੇ ਦਿੱਤੀ।

ਉਨ੍ਹਾਂ ਕਿਹਾ, “ਇਹ ਲਗਾਤਾਰ ਤੀਜੇ ਦਿਨ ਹੈ ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫੀਸਦੀ ਦੀ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਐਤਵਾਰ ਅਤੇ ਸ਼ਨੀਵਾਰ ਨੂੰ ਸੂਬੇ ਵਿੱਚ ਕ੍ਰਮਵਾਰ 740 ਅਤੇ 637 ਖੇਤਾਂ ਵਿੱਚ ਅੱਗ ਲਗਾਉਣ ਦੇ ਕੇਸ ਸਾਹਮਣੇ ਆਏ।

ਜ਼ਿਕਰਯੋਗ ਹੈ ਕਿ, ਪਰਾਲੀ ਸਾੜਨ ’ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲਿ੍ਹਆਂ , ਜਿੱਥੇ ਪਰਾਲੀ ਸਾੜਨ ਦੇ ਮਾਮਲੇ ਬਹੁਤ ਜ਼ਿਆਦਾ ਹਨ , ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। 

ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ, 2023 ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ  ਲਾਲ ਇੰਦਰਾਜ (ਰੈੱਡ ਐਂਟਰੀਜ਼) ਵੀ ਕੀਤੀਆਂ ਗਈਆਂ ਹਨ। 

ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਉਡਣ ਦਸਤੇ ਪਰਾਲੀ ਸਾੜਨ ’ਤੇ ਨਜ਼ਰ ਰੱਖ ਰਹੇ ਹਨ, ਜਦਕਿ ਸੀ.ਪੀ./ਐਸ.ਐਸ.ਪੀਜ਼ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀ.ਐਸ.ਪੀਜ਼ ਬਲਾਕ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2587 ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ।

ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਖੁਦ ਘੱਟੋ-ਘੱਟ ਤਿੰਨ ਪੁਲਿਸ ਜ਼ਿਲਿ੍ਹਆਂ- ਹੁਸ਼ਿਆਰਪੁਰ, ਐਸ.ਬੀ.ਐਸ. ਨਗਰ ਅਤੇ ਜਗਰਾਓਂ ਦਾ ਨਿੱਜੀ ਤੌਰ ’ਤੇ ਦੌਰਾ ਕਰਕੇ ਫੀਲਡ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਰਾਲੀ ਸਾੜਨ ਦੀ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਵਿੱਚ ਇਹ ਮਹੱਤਵਪੂਰਨ ਗਿਰਾਵਟ ਸੂਬੇ ਵਿੱਚ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਅਣਥੱਕ ਯਤਨਾਂ ਦਾ ਨਤੀਜਾ ਹੈ।

ਉਨ੍ਹਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਤੀਲੀ ਨਾ ਲਗਾਉਣ ਦੀ ਅਪੀਲ ਕੀਤੀ, ਜੋ ਕਿ ਵਾਤਾਵਰਨ ਦੇ ਨਾਲ-ਨਾਲ ਬੱਚਿਆਂ/ਬਜ਼ੁਰਗਾਂ ਦੀ ਸਿਹਤ ਲਈ ਵੀ ਖ਼ਤਰਨਾਕ ਹੈ।

ਦੱਸਣਯੋਗ ਹੈ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ’ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਹਨ, ਜਦਕਿ, ਉੱਡਣ ਦਸਤੇ ਵੀ ਪਰਾਲੀ ਸਾੜਨ ’ਤੇ ਬਾਜ਼ ਅੱਖ ਰੱਖ ਰਹੇ ਹਨ।


Saturday, November 18, 2023

ਪਸ਼ੂਆਂ ਲਈ ਪਰਾਲੀ ਦੀ ਵਰਤੋਂ ਕਿਵੇਂ ਕਰੀਏ।

ਪਰਾਲੀ ਨੂੰ ਸਾੜਨ ਦੀ ਬਜਾਏ ਪਸ਼ੂ ਚਾਰੇ ਵਜੋਂ ਸੰਭਾਲ ਸਕਦੇ ਹਨ ਕਿਸਾਨ


—ਸ਼ਰਦੀਆਂ ਵਿਚ ਪਸ਼ੂਆਂ ਥੱਲੇ ਸੁੱਕਾ ਕਰਨ ਲਈ ਵੀ ਪਰਾਲੀ ਦੀ ਵਰਤੋਂ ਲਾਹੇਵੰਦ

ਫਾਜਿ਼ਲਕਾ, 19 ਨਵੰਬਰ

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Senu Duggal ਨੇ ਕਿਸਾਨਾਂ Appeal to Farmers ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ Stubble Burning  ਦੀ ਬਜਾਏ ਇਸਨੂੰ ਪਸੂ ਚਾਰੇ Use Paddy Stubble as Cattle Feed ਵਜੋਂ ਵੀ ਸੰਭਾਲ ਸਕਦੇ ਹਨ। ਇਸ ਲਈ ਪਿੰਡਾਂ ਵਿਚ ਸਾਂਝੀਆਂ ਥਾਂਵਾਂ ਨੂੰ ਲੈਂਡ ਬੈਂਕ Land Bank ਵਜੋਂ ਨਿਰਧਾਰਤ ਕੀਤਾ ਹੈ ਜਿੱਥੇ ਕੋਈ ਵੀ ਕਿਸਾਨ ਆਪਣੀ ਪਰਾਲੀ ਸਟੋਰ ਕਰ ਸਕਦਾ ਹੈ ਅਤੇ ਫਿਰ ਆਉਣ ਵਾਲੇ ਦਿਨਾਂ ਵਿਚ ਪਸ਼ੂਆਂ ਦੇ ਚਾਰੇ ਵਜੋਂ ਵਰਤ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਲਗਭਗ ਹਰ ਕਿਸਾਨ ਤੇ ਘਰ ਜਾਨਵਰ ਹਨ ਅਤੇ ਉਹ ਪਰਾਲੀ ਦਾ ਚੋਖਾ ਹਿੱਸਾ ਇਸ ਕੰਮ ਲਈ ਵਰਤ ਸਕਦਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਹਿਰਾਂ ਅਨੁਸਾਰ ਬਾਸਮਤੀ  Basmati ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਿਚ ਤੂੜੀ ਦੀ ਥਾਂ ਤੇ ਵਰਤਿਆਂ ਜਾ ਸਕਦਾ ਹੈ ਅਤੇ ਇਸ ਨਾਲ ਪਸ਼ੂਆਂ ਦੀ ਸਿਹਤ ਤੇ ਕੋਈ ਅਸਰ ਨਹੀਂ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਸਮੇਤ ਹੋਰ ਸੋਕਾ ਗ੍ਰਸਤ ਸੂਬਿਆਂ ਵਿਚ ਪਰਾਲੀ ਪਸ਼ੂਆਂ ਦੀ ਖੁਰਾਕ ਦਾ ਇਕ ਮੁੱਖ ਸ਼ੋ੍ਰਤ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤੂੜੀ ਦੇ ਮੁਕਾਬਲੇ ਬਹੁਤ ਸਸਤੀ ਪੈਂਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕੋਲ ਪਰਾਲੀ ਭੰਡਾਰ ਕਰਨ ਲਈ ਥਾਂ ਨਾ ਹੋਵੇ ਤਾਂ ਉਹ ਆਪਣੇ ਪਿੰਡ ਦੀ ਪੰਚਾਇਤ ਨਾਲ ਤਾਲਮੇਲ ਕਰਕੇ ਜਾਂ ਪਹਿਲਾਂ ਤੋਂ ਨਿਰਧਾਰਤ ਥਾਂਵਾਂ ਤੇ ਪਰਾਲੀ ਨੂੰ ਸਟੋਰ ਕਰ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਕਰਨ ਨਾਲ ਅਸੀਂ ਪਰਾਲੀ ਨੂੰ ਸਾੜਨ ਤੋਂ ਵੀ ਬਚ ਜਾਵਾਂਗੇ ਅਤੇ ਪਰਾਲੀ ਦੀ ਸਹੀ ਵਰਤੋਂ ਕਰਕੇ ਇਸਤੋਂ ਲਾਭ ਵੀ ਲੈ ਸਕਾਂਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵੈਟਰਨਰੀ ਅਫ਼ਸਰ ਮਨਦੀਪ ਸਿੰਘ ਨੇ ਦੱਸਿਆ ਕਿ ਜੇਕਰ ਪਰਾਲੀ ਦੇ ਕੁਤਰੇ ਨੂੰ ਸੀਰੇ ਅਤੇ ਯੂਰੀਆਂ ਨਾਲ ਸੋਧ ਲਿਆ ਜਾਵੇ ਅਤੇ ਫਿਰ ਪਸ਼ੂਆਂ ਨੂੰ ਖੁਰਾਕ ਵਿਚ ਦਿੱਤਾ ਜਾਵੇ ਤਾਂ ਇਸ ਨਾਲ ਦੁੱਧ ਦੀ ਪੈਦਾਵਾਰ ਵਿ 7 ਤੋਂ 10 ਫੀਸਦੀ ਤੱਕ ਦਾ ਵਾਧਾ ਵੀ ਦਰਜ ਕੀਤਾ ਗਿਆ ਹੈ।

ਇਸੇ ਤਰਾਂ ਉਨ੍ਹਾਂ ਨੇ ਦੱਸਿਆ ਕਿ ਸਿਆਲਾਂ ਵਿਚ ਪਸ਼ੂਆਂ ਦੇ ਥੱਲੇ ਜਿੱਥੇ ਰਾਤ ਨੂੰ ਪਸ਼ੂਆਂ ਨੂੰ ਬੰਨਿਆਂ ਜਾਂਦਾ ਹੈ ਉਥੇ 8 ਇੰਚ ਮੋਟੀ ਪਰਾਲੀ ਦੀ ਤਹਿ ਵਿਛਾ ਦਿੱਤੀ ਜਾਵੇ ਤਾਂ ਇਸ ਨਾਲ ਪਸ਼ੂ ਰਾਤ ਸਮੇਂ ਸਰਦੀ ਤੋਂ ਬਚਦਾ ਹੈ। ਇਹ ਪਰਾਲੀ 5 ਤੋਂ 7 ਦਿਨ ਇਸੇ ਤਰਾਂ ਪਈ ਰਹਿਣ ਦਿਓ ਅਤੇ ਹਰ ਰੋਜ ਉਪਰ ਤੋਂ ਗੋਹਾ ਉਠਾ ਲਵੋ। ਪਸ਼ੂਆਂ ਦਾ ਪਿਸਾਬ ਹੇਠਲੀ ਪਰਤ ਵਿਚ ਹੀ ਰਹੇਗਾ ਅਤੇ ਉਪਰੋਂ ਪਰਾਲੀ ਸੁੱਕੀ ਰਹੇਗੀ। 5—7 ਦਿਨ ਬਾਅਦ ਇਸ ਨੂੰ ਬਦਲ ਦਿਓ ਅਤੇ ਨਵੀਂ ਪਰਾਲੀ ਪਾ ਦਿਓ ਜਦ ਕਿ ਇਸ ਨੂੰ ਰੂੜੀ ਤੇ ਹੀ ਸੁੱਟ ਦਿਓ। ਇੱਥੇ ਗੋਹੇ ਥੱਲੇ ਦੱਬ ਕੇ ਇਹ ਦੋ ਮਹੀਨੇ ਵਿਚ ਹੀ ਉੱਤਮ ਕੰਪੋਸਟ ਖਾਦ ਵਿਚ ਤਬਦੀਲ ਹੋ ਜਾਵੇਗਾ। 


Monday, November 13, 2023

ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ ਰਾਖੇ

—ਅਜਿਹੇ ਕਿਸਾਨਾਂ ਨੇ ਨਾ ਕੇਵਲ ਵਾਤਾਵਰਨ ਬਚਾਇਆ ਸਗੋਂ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਦੀ ਵੀ ਕੀਤੀ ਸੰਭਾਲ

—ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਦੀ ਰੱਖਿਆ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ


ਫਾਜਿਲ਼ਕਾ, 13 ਨਵੰਬਰ

ਫਾਜਿ਼ਲਕਾ Fazilka ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Senu Duggal ਨੇ ਉਨ੍ਹਾਂ ਵਾਤਾਵਰਨ ਦੇ ਰਾਖੇ ਕਿਸਾਨਾਂ Farmers ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰ ਲਈ ਹੈ ਜਾਂ ਕਰ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਹ ੳਹ ਕਿਸਾਨ ਹਨ ਜਿੰਨ੍ਹਾਂ ਨੇ ਪਰਾਲੀ Without Burning Stubble  ਨੂੰ ਬਿਨ੍ਹਾਂ ਸਾੜੇ Wheat Sowing ਕਣਕ ਬੀਜ ਕੇ ਨਾ ਕੇਵਲ ਵਾਤਾਵਰਨ ਨੂੰ ਪ੍ਰਦੁਸਿ਼ਤ ਹੋਣ ਤੋਂ ਬਚਾਇਆ ਹੈ ਸਗੋਂ ਇੰਨ੍ਹਾਂ ਕਿਸਾਨਾਂ ਨੇ ਆਪਣੀ ਜਮੀਨ ਨੂੰ ਵੀ ਬੰਜਰ ਹੋਣ ਤੋਂ ਬਚਾਇਆ ਹੈ। ਜਿਸਦਾ ਸਿੱਧਾ ਅਸਰ ਉਨ੍ਹਾਂ ਦੀ ਜਮੀਨ ਤੋਂ ਉਨ੍ਹਾਂ ਨੂੰ ਆਉਣ ਵਾਲੇ ਸਾਲਾਂ ਦੌਰਾਨ ਮਿਲਣ ਵਾਲੀ ਫਸਲ ਦੇ ਝਾੜ ਤੇ ਪਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦ ਪਰਾਲੀ ਨੂੰ ਸਾੜਿਆਂ ਜਾਂਦਾ ਹੈ ਤਾਂ ਇਸ ਨਾਲ ਪਰਾਲੀ ਦੇ ਰੂਪ ਵਿਚ ਪੌਸ਼ਕ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪਰਾਲੀ ਸਾਡੀ ਜਮੀਨ ਵਿਚੋਂ ਪੋਸ਼ਕ ਤੱਤ ਲੈ ਕੇ ਹੀ ਪੈਦਾ ਹੋਈ ਸੀ ਅਤੇ ਜੇਕਰ ਇਸ ਨੂੰ ਸਾੜ ਦਿੱਤਾ ਜਾਂਦਾ ਹੈ ਤਾਂ ਇਹ ਤੱਤ ਪ੍ਰਦੂਸਿ਼ਤ ਧੂੰਆ Smoke  ਬਣ ਕੇ ਉੱਡ ਜਾਂਦੇ ਹਨ ਪਰ ਜੇਕਰ ਇਸ ਨੂੰ ਖੇਤ ਵਿਚ ਮਿਲਾ ਕੇ ਕਣਕ ਦੀ ਬਿਜਾਈ ਕਰ ਦਿੱਤੀ ਜਾਵੇ ਤਾਂ ਇਸ ਨਾਲ ਇਹ ਸਾਰੇ ਤੱਤ ਜਮੀਨ ਵਿਚ ਵਾਪਸ ਚਲੇ ਜਾਂਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਕਿਸਾਨਾਂ ਲਈ ਪਰਾਲੀ ਨੂੰ ਖੇਤ ਵਿਚ


ਮਿਲਾ ਕੇ ਹੀ ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਨਾਲ ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਨਾ ਹੀ ਸਭ ਤੋਂ ਲਾਭਕਾਰੀ ਤਰੀਕਾ ਹੈ। ਕਿਉਂਕਿ ਜੇਕਰ ਅਸੀਂ ਪਰਾਲੀ ਦੀਆਂ ਗੱਠਾਂ ਬਣਾ ਕੇ ਵੀ ਚੁਕਵਾ ਦਿੰਦੇ ਹਾਂ ਤਾਂ ਵੀ ਪੌਸ਼ਕ ਤੱਤ ਵਾਪਿਸ ਜਮੀਨ ਨੂੰ ਨਹੀਂ ਮਿਲਦੇ ਹਨ। ਇਸ ਲਈ ਕਿਸਾਨ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਕਣਕ ਦੀ ਬਿਜਾਈ ਦੀਆਂ ਤਕਨੀਕਾਂ ਦੀ ਵਰਤੋਂ ਕਰਕੇ ਹੀ ਕਣਕ ਦੀ ਬਿਜਾਈ ਕਰਨ। 


Thursday, November 9, 2023

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਫਾਜਿ਼ਲਕਾ ਜਿ਼ਲ੍ਹੇ ਵਿਚ ਹੋਈਆਂ 11 ਐਫਆਈਆਰ ਦਰਜ

—ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਫਾਜਿ਼ਲਕਾ, 9 ਨਵੰਬਰ

          ਸ੍ਰੀ ਗੌਰਵ ਯਾਦਵ ਆਈਪੀਐਸ, ਡਾਇਰੈਕਟਰ ਜਨਰਲ ਪੁਲਿਸ, DGP ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ DIG ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਸਪੀ SSP  ਫਾਜਿ਼ਲਕਾ ਸ: ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਜਿ਼ਲ੍ਹਾ ਪੁਲਿਸ ਵੱਲੋਂ ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


          ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਸਬੰਧੀ ਜਿ਼ਲ੍ਹੇ ਵਿਚ ਅੱਜ 11 ਐਫਆਈਆਰ FIR against Farmers ਦਰਜ ਕੀਤੀਆਂ ਗਈਆਂ ਹਨ, ਇਸ ਤੋਂ ਪਹਿਲਾ 1 ਐੱਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਇਸ ਸਾਲ ਹੁਣ ਤੱਕ ਕੁੱਲ 12 ਐੱਫ.ਆਈ.ਆਰ.ਦਰਜ ਹੋ ਚੁੱਕੀਆਂ ਹਨ।   ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਸੁਝਾਏ ਅਨੁਸਾਰ ਪਰਾਲੀ ਦਾ ਨਿਪਟਾਰਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਕਿਸਾਨਾਂ ਦੀ ਜਮੀਨ ਦੀ ਸਿਹਤ ਖਰਾਬ ਹੁੰਦੀ ਹੈ ਅਤੇ ਇਹ ਮਨੁੱਖੀ ਸਿਹਤ ਲਈ ਵੀ ਘਾਤਕ ਹੈ।

          ਉਨ੍ਹਾਂ ਨੇ ਦੱਸਿਆ ਕਿ ਅੱਜ ਥਾਣਾ ਸਦਰ ਅਬੋਹਰ ਵਿਚ ਇਕ, ਥਾਣਾ ਬਹਾਵਵਾਲਾ ਵਿਚ ਇਕ, ਥਾਣਾ ਅਮੀਰ ਖਾਸ ਵਿਚ 2, ਥਾਣਾ ਵੈਰੋਕੇ ਵਿਚ 2, ਥਾਣਾ ਖੂਈਖੇੜਾ ਵਿਚ 1, ਅਤੇ ਥਾਣਾ ਸਦਰ ਫਾਜਿ਼ਲਕਾ ਵਿਚ 1 ਐਫਆਈਆਰ ਅਤੇ ਹੋਰਨਾਂ ਥਾਣਿਆਂ ਵਿੱਚ 3 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ

ਪਰਾਲੀ ਸਾੜਨ ਵਾਲੇ 85 ਲੋਕਾਂ ਦੇ ਕੀਤੇ ਚਲਾਨ, ਪੁਲਿਸ ਤੇ ਸਿਵਲ ਟੀਮਾਂ ਵੱਲੋਂ ਸਾਂਝੇ ਤੌਰ ਤੇ ਪਿੰਡਾਂ ਦੇ ਦੌਰੇ



ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...