Thursday, January 11, 2024

*ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ

 *ਹਾਈਪੋਥਰਮੀਆ ਤੋਂ ਬਚਾਉਣ ਲਈ ਪਸ਼ੂਆਂ ਨੂੰ ਕਵਰਡ ਸ਼ੈੱਡਾਂ ਵਿੱਚ ਰੱਖਣ ਅਤੇ ਪੌਸ਼ਟਿਕ ਫੀਡ ਦੇਣ ਦੀ ਸਲਾਹ*

*ਚੰਡੀਗੜ੍ਹ, 11 ਜਨਵਰੀ:*

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ Advisory to Farmer ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ, ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਠੰਢ ਵਿੱਚ ਪਸ਼ੂਆਂ ਦੇ ਬਿਮਾਰ ਹੋਣ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਅਤੇ ਹੋਰ ਸਮੱਸਿਆਵਾਂ ਆ ਸਕਦੀਆਂ ਹਨ।


ਇਸ ਐਡਵਾਇਜ਼ਰੀ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਜ਼ਿਆਦਾ ਠੰਢ Cold wave ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਇਕੱਲੇ ਸਾਧਾਰਨ ਸ਼ੈਲਟਰ ਇੰਨੇ ਪ੍ਰਭਾਵਸ਼ਾਲੀ ਨਹੀਂ ਹੁੰਦੇ, ਇਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਸ਼ੈੱਡਾਂ Animal Shed ਵਿੱਚ ਪਟਸਨ ਦੇ ਬੈਗਾਂ ਤੋਂ ਬਣੀਆਂ 'ਪੱਲੀਆਂ' ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਬਹੁਤ ਜ਼ਿਆਦਾ ਠੰਢ ਦੌਰਾਨ ਜਾਨਵਰਾਂ ਨੂੰ ਘਰ ਦੇ ਅੰਦਰ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਸਮੇਂ-ਸਮੇਂ 'ਤੇ ਨਿਗਰਾਨੀ ਕੀਤੀ ਜਾਵੇ। ਸ਼ੈੱਡਾਂ ਦੇ ਹੇਠਾਂ ਤਾਪਮਾਨ ਦੀ ਨਿਗਰਾਨੀ ਕੀਤੀ ਜਾਵੇ ਅਤੇ ਲੋੜ ਪੈਣ 'ਤੇ ਹੀਟਰਾਂ Heaters ਦੀ ਵਰਤੋਂ ਕੀਤੀ ਜਾਵੇ। ਅਮੋਨੀਆ ਦੇ ਪ੍ਰਭਾਵ ਤੋਂ ਬਚਣ ਲਈ ਪਸ਼ੂਆਂ ਹੇਠ ਜਗ੍ਹਾ ਨੂੰ ਸੁੱਕਾ ਅਤੇ ਸਾਫ਼ ਰੱਖਿਆ ਜਾਵੇ। ਪਸ਼ੂਆਂ ਦੇ ਸਰੀਰ ਦਾ ਤਾਪਮਾਨ ਆਮ ਨਾਲੋਂ ਘੱਟ ਹੋਣ 'ਤੇ ਹਾਈਪੋਥਰਮੀਆ ਹੋਣ ਦਾ ਖ਼ਤਰਾ ਹੁੰਦਾ ਹੈ। ਆਮ ਤੌਰ 'ਤੇ ਪਸ਼ੂਆਂ ਦੇ ਸਰੀਰ ਦਾ ਤਾਪਮਾਨ 30°-32° ਸੈਲਸੀਅਸ (86° ਫਾਰਨਹੀਟ-89° ਫਾਰਨਹੀਟ) ਹੋਣ 'ਤੇ ਮੱਧਮ ਹਾਈਪੋਥਰਮੀਆ, 22° ਸੈਲਸੀਅਸ -29° ਸੈਲਸੀਅਸ (71° ਫਾਰਨਹੀਟ -85° ਫਾਰਨਹੀਟ) 'ਤੇ ਮੌਡਰੇਟਿਡ ਹਾਈਪੋਥਰਮੀਆ ਅਤੇ 20° ਸੈਲਸੀਅਸ (68° ਫਾਰਨਹੀਟ) 'ਤੇ ਗੰਭੀਰ ਹਾਈਪੋਥਰਮੀਆ ਹੋਣ ਦੀ ਸੰਭਾਵਨਾ ਹੁੰਦੀ ਹੈ। ਗਊਆਂ ਤੇ ਹੋਰ ਗਊ ਵੰਸ਼ ਵਾਰਮਿੰਗ ਅਤੇ ਗਰਮ ਤਰਲ ਪਦਾਰਥਾਂ ਦੀ ਵਰਤੋਂ ਬਿਨਾਂ ਆਮ ਤਾਪਮਾਨ 'ਤੇ ਨਹੀਂ ਆ ਸਕਦੇ।

ਐਡਵਾਇਜ਼ਰੀ ਵਿੱਚ ਇਹ ਵੀ ਸਿਫਾਰਿਸ਼ ਕੀਤੀ ਗਈ ਹੈ ਕਿ ਬਹੁਤ ਜ਼ਿਆਦਾ ਠੰਢੇ ਮੌਸਮ ਵਿੱਚ ਪਸ਼ੂਆਂ ਨੂੰ ਚਾਰਨ ਲਈ ਨਾ ਲਿਜਾਇਆ ਜਾਵੇ ਅਤੇ ਵੱਡੇ ਫੀਡ ਸਟੋਰੇਜ ਦਾ ਪ੍ਰਬੰਧ ਕੀਤਾ ਜਾਵੇ। ਬਹੁਤ ਛੋਟੀ ਉਮਰ, ਬੁੱਢੇ ਜਾਂ ਬਿਮਾਰ ਜਾਨਵਰਾਂ ਨੂੰ ਆਮ ਤੌਰ 'ਤੇ ਤੰਦਰੁਸਤ, ਮੱਧ-ਉਮਰ ਦੇ ਜਾਨਵਰਾਂ ਦੇ ਮੁਕਾਬਲੇ ਸਰਦੀਆਂ ਦੌਰਾਨ ਵਧੇਰੇ ਪੌਸ਼ਟਿਕ ਭੋਜਨ ਦੀ ਲੋੜ ਹੁੰਦੀ ਹੈ। ਲੋੜੀਂਦੀ ਅਤੇ ਭਰਪੂਰ ਖ਼ੁਰਾਕ ਜਾਨਵਰਾਂ ਨੂੰ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਅਤੇ ਠੰਢ ਤੋਂ ਬਚਣ ਵਿੱਚ ਮਦਦ ਕਰੇਗੀ। ਕਿਸਾਨਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ ਕਿ ਸਟੋਰ ਕੀਤੀ ਸਰਦੀਆਂ ਦੀ ਖੁਰਾਕ ਚੰਗੀ ਪੌਸ਼ਟਿਕ ਗੁਣਵੱਤਾ ਵਾਲੀ ਹੋਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਵਿੱਚ ਤੰਦਰੁਸਤੀ ਲਈ ਪਸ਼ੂਆਂ ਦਾ ਲੋੜੀਂਦਾ ਪਾਣੀ ਪੀਣਾ ਮਹੱਤਵਪੂਰਨ ਹੈ। ਜੇਕਰ ਪਾਣੀ ਬਹੁਤ ਜ਼ਿਆਦਾ ਠੰਢਾ ਹੋਵੇ ਤਾਂ ਪਸ਼ੂ ਢੁਕਵੀਂ ਮਾਤਰਾ ਵਿੱਚ ਪਾਣੀ ਨਹੀਂ ਪੀਂਦੇ। ਇਸ ਲਈ ਪਸ਼ੂ ਪਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪਸ਼ੂਆਂ ਲਈ ਤਾਜ਼ੇ ਪਾਣੀ ਦਾ ਪ੍ਰਬੰਧ ਕਰਨ।

ਪਸ਼ੂਆਂ ਦੇ ਬਿਮਾਰ ਹੋਣ ਖਾਸ ਤੌਰ 'ਤੇ ਗੱਭਣ ਅਤੇ ਬਹੁਤ ਛੋਟੇ ਜਾਂ ਬਹੁਤ ਬੁੱਢੇ ਜਾਨਵਰਾਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਦੀ ਲੋੜ ਹੁੰਦੀ ਹੈ, ਲਈ ਤੁਰੰਤ ਵੈਟਰਨਰੀ ਇਲਾਜ ਦੀ ਸਿਫਾਰਸ਼ ਕੀਤੀ ਗਈ ਹੈ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

ਚੰਡੀਗੜ੍ਹ, 11 ਜਨਵਰੀ:

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. Chetan Singh Jaura Majra ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ Potato Growers ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।


ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ subsidy ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ RKVY ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ।

ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ lab ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ 'ਤੇ ਵਿਚਾਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ।

ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ 'ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ ਜਾਵੇਗਾ।

Wednesday, January 10, 2024

*20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਟੀਚਾ ਮਿੱਥਿਆ

*ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ*

*ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲਈ ਜਾ ਰਹੀ ਹੈ ਜ਼ਮੀਨੀ ਪੱਧਰ ਦੀ ਜਾਣਕਾਰੀ*

*ਚੰਡੀਗੜ੍ਹ, 10 ਜਨਵਰੀ:*

ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸ. ਜੌੜਾਮਾਜਰਾ ਮੁਕਾਮੀ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ ਦੀ ਹਕੀਕਤ ਜਾਣ ਰਹੇ ਹਨ ਅਤੇ ਤੁਰੰਤ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ।


ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਕਾਰਜਭਾਰ ਸਾਂਭਣ ਤੋਂ ਬਾਅਦ ਪਿਛਲੇ ਦਿਨਾਂ ਤੋਂ ਪਟਿਆਲਾ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ,  ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਨਿਰੰਤਰ ਉਪਰਾਲੇ ਕਰ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਇਸ ਗੰਭੀਰ ਮੁੱਦੇ ਉਤੇ ਟਾਲਾ ਵਟਦੀਆਂ ਰਹੀਆਂ ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਹਿਰੀ ਢਾਂਚੇ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰੇਗੀ।

ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਹੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਈ ਜਾ ਸਕਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ ਦੌਰਾਨ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਵੀ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਜਲ ਸਰੋਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਵੀ ਖਾਲੀ ਕਰਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ।

ਮੰਤਰੀ ਨੇ ਦੱਸਿਆ ਕਿ ਨਾਲਿਆਂ ਅਤੇ ਖਾਲਿਆਂ ਦੀ ਸਫ਼ਾਈ ਲਈ ਸਰਕਾਰ ਨੇ 10 ਵੱਡੀਆਂ ਮਸ਼ੀਨਾਂ ਦੀ ਖ਼ਰੀਦ ਕੀਤੀ ਹੈ ਜਿਸ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦੀ ਜਾਵੇਗੀ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ।

*• ਪ੍ਰਦੂਸ਼ਣ ਲਈ ਅੰਨਦਾਤਾ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇ: ਖੇਤੀਬਾੜੀ ਮੰਤਰੀ*

*ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ*

*• ਖੇਤੀਬਾੜੀ ਪੰਜਾਬ ਦੀ ਸ਼ਾਨ ਹੈ ਅਤੇ "ਅੰਨਦਾਤੇ" ਦਾ ਖਿਤਾਬ ਕਿਸੇ ਹੋਰ ਸੂਬੇ ਕੋਲ ਨਹੀਂ ਜਾਣ ਦੇਵਾਂਗੇ: ਕੇ.ਏ.ਪੀ. ਸਿਨਹਾ*

*ਪੀ.ਆਰ.ਐਸ.ਸੀ. ਨੇ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਸੂਬਾ ਪੱਧਰੀ ਵਰਕਸ਼ਾਪ*

*ਚੰਡੀਗੜ੍ਹ, 10 ਜਨਵਰੀ:*

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰ


ਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ।

ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਇੱਕ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ-ਕਮ-ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਵਿਸ਼ਾਲ ਮੁੱਦਾ ਹੈ ਅਤੇ ਇਸ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ ਕਿਉਂਕਿ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਣ ਦੇ ਸ਼ਿਕਾਰ ਹੋ ਰਹੇ ਹਨ। ਸ. ਖੁੱਡੀਆਂ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣ ਵਾਸਤੇ ਕੋਈ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਪੰਜਾਬ ਦੇ ਮਿਹਨਤਕਸ਼ ਕਿਸਾਨ ਅਤੇ ਮਜ਼ਦੂਰ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਮੰਤਵ ਲਈ ਵਿੱਤੀ ਸਾਲ 2023-24 ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਲਗਭਗ 23000 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਲ 2022 ਦੇ 49,922 ਤੋਂ ਘੱਟ ਕੇ 2023 ਵਿੱਚ 36,623 ਰਹਿ ਗਈਆਂ ਹਨ, ਜੋ 26 ਫ਼ੀਸਦ ਸਾਕਾਰਾਤਮਕ ਬਦਲਾਅ ਦੀ ਗਵਾਹੀ ਭਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਸਬਸਿਡੀ ਦੀ ਸਹੂਲਤ ਭਾਰਤ ਸਰਕਾਰ ਦੇ 100 ਫ਼ੀਸਦ ਯੋਗਦਾਨ ਅਧੀਨ ਚੱਲ ਰਹੀ ਸੀ ਪਰ ਮੌਜੂਦਾ ਸਮੇਂ ਇਹ 60 ਫ਼ੀਸਦ ਕੇਂਦਰ ਤੇ 40 ਫ਼ੀਸਦ ਸੂਬੇ ਦੀ ਹਿੱਸੇਦਾਰੀ ਦੇ ਅਧਾਰ 'ਤੇ ਚਲਾਈ ਜਾ ਰਹੀ ਹੈ।


ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਲਈ ਇਸ ਸਾਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮੁਹਿੰਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਦੋ ਫਸਲਾਂ (ਕਣਕ-ਝੋਨੇ) ਦੇ ਚੱਕਰ ਤੋਂ ਦੂਰ ਕਰਨ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਸੇ ਕਰਕੇ ਸੂਬੇ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਇਹ ਸਨਮਾਨ ਖੇਤੀਬਾੜੀ ਅਤੇ ਪੰਜਾਬ ਨਾਲ ਜੁੜਿਆ ਹੈ ਅਤੇ ਸੂਬਾ ਇਸ ਨੂੰ ਹਰ ਹਾਲਾਤ ਵਿੱਚ ਬਰਕਰਾਰ ਰੱਖੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਟ-ਸਪਾਟ ਖੇਤਰਾਂ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਦੀ ਸਮਰੱਥਾ ਵਿੱਚ ਵਾਧਾ ਕਰਨ ਦੇ ਨਾਲ ਨਾਲ ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸਾਨਾਂ ਦੀ ਸਹਾਇਤਾ ਲਈ ਸਹਿਕਾਰੀ ਸਭਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਪੀ.ਆਰ.ਐਸ.ਸੀ. ਦੇ ਡਾਇਰੈਕਟਰ ਡਾ. ਬੀ. ਪਟੇਰੀਆ ਨੇ ਪਰਾਲੀ ਸਾੜਨ ਨਾਲ ਹਵਾ, ਮਿੱਟੀ ਦੀ ਗੁਣਵੱਤਾ ਦੇ ਨਾਲ-ਨਾਲ ਮਨੁੱਖੀ ਸਿਹਤ 'ਤੇ ਹੋਣ ਵਾਲੇ ਹਾਨੀਕਾਰਕ ਪ੍ਰਭਾਵਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਖਤਰੇ ਨਾਲ ਨਜਿੱਠਣ ਲਈ ਖੇਤੀਬਾੜੀ ਵਿਭਾਗ, ਗੈਰ ਸਰਕਾਰੀ ਸੰਸਥਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗਾਂ ਅਤੇ ਕਿਸਾਨਾਂ ਵਿਚਕਾਰ ਤਾਲਮੇਲ ਬਣਾਉਣ ‘ਤੇ ਜ਼ੋਰ ਦਿੱਤਾ।


ਭਾਰਤੀ ਖੇਤੀਬਾੜੀ ਖੋਜ ਸੰਸਥਾਨ, ਨਵੀਂ ਦਿੱਲੀ ਦੇ ਪ੍ਰਮੁੱਖ ਵਿਗਿਆਨੀ ਡਾ. ਵਿਨੈ ਕੁਮਾਰ ਸਹਿਗਲ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਿੱਚ ਪੁਲਾੜ ਤਕਨਾਲੋਜੀ ਦੀ ਵਰਤੋਂ ਬਾਰੇ ਇੱਕ ਪੇਸ਼ਕਾਰੀ ਦਿੱਤੀ। ਗਰੁੱਪ ਹੈੱਡ ਡਾ. ਆਰ.ਕੇ. ਸੇਤੀਆ ਨੇ ਪੰਜਾਬ ਦੇ ਸੰਦਰਭ ਵਿੱਚ ਭੂ-ਸਥਾਨਕ ਤਕਨਾਲੋਜੀ ਦੀ ਭੂਮਿਕਾ ਅਤੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਗਰੁੱਪ ਹੈੱਡ ਡਾ. ਹਪਿੰਦਰ ਸਿੰਘ ਨੇ ਪੰਜਾਬ ਵਿੱਚ ਸੈਟੇਲਾਈਟ ਆਧਾਰਤ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਨਿਗਰਾਨੀ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਸਬੰਧਤ ਭਾਈਵਾਲਾਂ ਨਾਲ ਤਾਲਮੇਲ ਕਰਕੇ ਪਰਾਲੀ ਸਾੜਨ 'ਤੇ ਕਾਬੂ ਪਾਉਣ ਸਬੰਧੀ ਆਪਣੇ ਵਿਚਾਰ ਵੀ ਪੇਸ਼ ਕੀਤੇ।

Sunday, January 7, 2024

वह 10 कारण जिनकी वजह से किन्नू जूस सर्दियों में रोज़ाना पीना चाहिए

हमारे में से बहुत सारे लोग सर्दियों का इंतजार करते हैं क्योंकि उन्हें इस ऋतु में मिलता है उनका पसंदीदा फल किन्नू . किन्नू अपने पोशक गुणों  के कारण स्वास्थ्य के लिए कुदरत का महावरदान है. तो आइये  आज के इस आर्टिकल में जानते हैं किन्नू का जूस पीने के शरीर को जबरदस्त फायदे. Health Benefit of Kinnow Juice 

इम्युनिटी बढ़ाता है 


किन्नू विटामिन सी Vitamin C का उत्तम स्रोत है, इसलिए इसका जूस पीने से शरीर की इम्युनिटी Immunity बढती है और हमारा शरीर काम बीमार पड़ता है.

 ऊर्जा का स्रोत 

किन्नू में प्रचुर मात्रा में ग्लूकोज Glucose source  पाया जाता है जो कि शरीर की ऊर्जा Energy का एक प्रमुख स्रोत होता है. अपनी सुबह किन्नू के जूस के एक गिलास से करने से आप पूरा दिन active रहेंगे. यह आपको भरपूर मात्रा में ऊर्जा देगा .

पाचन प्रणाली के लिए उत्तम 

अगर आप पाचन प्रणाली Digestive System  से जुड़ी समस्याओं जैसे अप्पाचन, कवज  या डायरिया से परेशान रहते हैं या आपके पेट से संबंधित कुछ और समस्याएं हैं तो किन्नू का जूस आपके लिए वरदान साबित हो सकता है. यह आपके पाचन प्रक्रिया को दुरुस्त करता है इसलिए किन्नू जूस को अपनी दैनिक खुराक का हिस्सा बनाएं.

एसिडिटी कम करें 

बहुत सारे लोग एसिडिटी Acidity या हार्टबर्न Heartburn की समस्या से परेशान रहते हैं. इस समस्या से किन्नू जूस राहत दे सकता है. फैटी  मील  या भारी भोजन के बाद एक गिलास किन्नू जूस आपकी पाचन प्रक्रिया को दुरुस्त करते हुए आपको स्वस्थ रखता हैऔर एसिडिटी और हार्टबर्न जैसी समस्याओं से बचाता है. किन्नू के जूस में कुछ इस प्रकार के मिनरल्स व साल्ट्स होते हैं जो इन समस्याओं से हमारे शरीर को बचाते हैं .

कैंसर के खतरे को काम करता है

 एक खोज में पाया गया है की किन्नू की एंटीऑक्सीडेंट प्रॉपर्टीज Anti Oxidant Properties के कारण यह कैंसर Cancer होने के रिस्क को काम करता है, इसके अंदर लिमोनीन नाम का तत्व पाया जाता है जो एंटीऑक्सीडेंट है व कैंसर जैसी बीमारियां होने से रोकता है.

 एंटी प्वाइजन एक्टिविटी 

समझा जाता है की किन्नू एंटी प्वाइजन के तौर पर काम करता है, इसीलिए इसका जूस पीने से शरीर में मौजूद टॉक्सिक एलिमेंट्स Toxic Elements बाहर निकल जाते हैं.

मजबूत हड्डियां देता है 

किन्नू में बहुत सी  मात्रा में कैल्शियम पाया जाता है जो हमारी मजबूत व स्वस्थ हड्डियों Strong Bones के लिए आवश्यक है.  किन्नू जूस को पीने से हमारी बॉडी में कैल्शियम की कमी की पूर्ति होती है जिससे हमें स्ट्रांग व स्वस्थ हड्डियां मिलती हैं. 

अंतड़ियों के स्वास्थ्य के लिए उपयोगी 

जैसा कि आप जानते हैं की बहुत सारे जंक फूड हमारी अंतड़ियों को नुकसान पहुंचाते हैं. यह हमारी अंतड़ियों की लेयर को मोटा कर देते हैं जिससे बहुत सारी स्वास्थ्य संबंधी समस्याएं होती हैं. किन्नू का जूस पीने से हमारी अंतरियाँ  स्वस्थ होती हैं.

 कोलेस्ट्रोल का लेवल कम करना

मनुष्य के स्वास्थ्य के लिए कोलेस्ट्रोल का हाई लेवल खतरनाक होता है. इसी से हृदय रोग  Heart Diseases होते हैं. किन्नू का एक गिलास  जूस दैनिक रूप से पीने से कोलेस्ट्रॉल का लेवल कम होता है जो के आपके  हृदय के स्वास्थ्य के लिए भी उपयोगी है.

भार घटाने में सहायक 

किन्नू का जूस हमारे शरीर की मेटाबॉलिक रेट Metabolic Rate को तेज करता है.मेटाबॉलिक एक्टिविटी बढ़ जाने से हमारा बॉडी का वेट कम होने लगता है.


Friday, January 5, 2024

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਖਾਤੇ ਵਿੱਚ ਪਾਏ 19.83 ਕਰੋੜ

*ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ*

• *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ*

ਚੰਡੀਗੜ੍ਹ, 5 ਜਨਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ Kharif ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (DSR) ਕਰਨ ਵਾਲੇ 17007 ਕਿਸਾਨਾਂ Farmers ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ 'ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।

ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ Direct Sowing of Paddy ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।

Thursday, January 4, 2024

ਮਾਲ ਮਹਿਕਮੇ ਵਿਚ ਕੰਮ ਨਹੀਂ ਹੋ ਰਿਹਾ ਜਾਂ ਕੋਈ ਨਜਾਇਜ਼ ਤਰੀਕੇ ਨਾਲ ਤੁਹਾਡਾ ਕੰਮ ਲਟਕਾ ਰਿਹਾ ਹੈ ਤਾਂ

ਚੰਡੀਗੜ੍ਹ, 5 ਜਨਵਰੀ

ਪੰਜਾਬ ਦੇ ਮਾਲ ਮੰਤਰੀ Revenue Minister ਸ੍ਰੀ ਬ੍ਰਮ ਸ਼ੰਕਰ ਜਿੰਪਾ Bram Shankar Jimpa ਨੇ ਮਾਲ ਮਹਿਕਮੇ ਦੇ ਕੰਮ ਕਾਜ ਵਿਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਜਿਸ ਅਨੁਸਾਰ ਜੇਕਰ ਕਿਸੇ ਦਾ ਮਾਲ ਮਹਿਕਮੇ ਵਿਚ ਕੋਈ ਜਾਇਜ ਕੰਮ ਨਾ ਹੋ ਰਿਹਾ ਹੋਵੇ ਜਾਂ ਕੋਈ ਨਜਾਇਜ ਤਰੀਕੇ ਨਾਲ ਤੁਹਾਡਾ ਕੰਮ ਨਾ ਕਰ ਰਿਹਾ ਹੋਵੇ ਤਾਂ ਇਸ ਲਈ ਸਰਕਾਰ ਨੇ ਹੈਲਪਲਾਈਨ Help line No ਨੰਬਰ ਜਾਰੀ ਕੀਤੇ ਹਨ।


ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ NRIs ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ ਅਤੇ ਉਹ ਪੰਜਾਬ ਦੀਆਂ ਤਹਿਸੀਲਾਂ ਦੇ ਅਚਨਚੇਤ ਦੌਰੇ Surprise Visits ਵੀ ਕਰ ਰਹੇ ਹਨ। ਮੁੱਖ ਮੰਤਰੀ ਨੇ ਹੁਸ਼ਿਆਰਪੁਰ ਤਹਿਸੀਲ ਦੇ ਆਪਣੇ ਦੌਰੇ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਉਤੇ ਅਮਲ ਕਰਦਿਆਂ ਹੁਣ ਖ਼ੁਦ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।

--+++---


ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...