Friday, February 2, 2024

9 ਹਜਾਰ ਪੰਜਾਬੀਆਂ ਨੂੰ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਵੇਗੀ ਪੰਜਾਬ ਸਰਕਾਰ

 


ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਦੱਸਿਆ ਹੈ ਕਿ ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ 7 ਹਜਾਰ ਨੌਜਵਾਨਾਂ ਨੂੰ ਡੇਅਰੀ ਕਿੱਤੇ ਦੀ ਸਿਖਲਾਈ ਦਿੱਤੀ ਗਈ ਹੈ ਜਦੋਂ ਕਿ ਆਉਣ ਵਾਲੇ ਸਾਲ ਵਿੱਚ 9 ਪੰਜਾਬੀਆਂ ਨੂੰ ਡੇਅਰੀ ਕਿੱਤੇ ਦੀ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਆਪਣਾ ਡੇਅਰੀ ਦਾ ਕਿੱਤਾ ਸ਼ੁਰੂ ਕਰਕੇ ਆਮਦਨ ਵਧਾ ਸਕਣ। ਇਸ ਤੋਂ ਬਿਨਾਂ ਪੰਜਾਬ ਸਰਕਾਰ ਪਸ਼ੂਆਂ ਵਿੱਚ ਮਲੱਪਾਂ ਦੀ ਰੋਕਥਾਮ ਲਈ ਦਵਾਈਆਂ ਵੀ ਦੇ।

ਇਸ ਸੈਮੀਨਾਰ ਵਿੱਚ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਸਹਾਇਕ ਧੰਦੇ ਜਰੂਰ ਅਪਣਾਉਣ ਤਾਂ ਜੋ ਕਿਸਾਨਾਂ ਦੀ ਆਮਦਨ ਵੱਧ ਸਕੇ। 

Monday, January 29, 2024

ਮੱਛੀ ਪਾਲਣ ਵਿਭਾਗ ਵਲੋਂ ਮਤੱਸਯ ਸੰਪਦਾ ਜਾਗਰੂਕਤਾ ਅਭਿਆਨ ਤਹਿਤ ਇੱਕ ਰੋਜਾ ਰਾਜ ਪੱਧਰੀ ਆਊਟਰੀਚ ਪ੍ਰੋਗਰਾਮ ਦਾ ਆਯੋਜਨ 2 ਫਰਵਰੀ ਨੂੰ

ਸ੍ਰੀ ਮੁੁਕਤਸਰ ਸਾਹਿਬ  29 ਜਨਵਰੀ

                              ਸ੍ਰੀ ਕੇਵਲ ਕ੍ਰਿਸ਼ਨ ਸਹਾਇਕ ਡਾਇਰੈਕਟਰ ਮੱਛੀ ਪਾਲਣ / ਡੈਮੋਂਸਟ੍ਰੇਸ਼ਨ ਫਾਰਮ-ਕਮ-ਟ੍ਰੇਨਿੰਗ ਸੈਂਟਰ ਪਿੰਡ ਈਨਾ ਖੇੜਾ, ਬਲਾਕ ਮਲੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੱਛੀ ਪਾਲਣ ਵਿਭਾਗ ਵਲੋਂ ਮਤੱਸਯ ਸੰਪਦਾ ਜਾਗਰੂਕਤਾ ਅਭਿਆਨ ਤਹਿਤ ਇੱਕ ਰੋਜਾ ਰਾਜ ਪੱਧਰੀ ਆਊਟਰੀਚ 

ਪ੍ਰੋਗਰਾਮ ਦਾ ਆਯੋਜਨ 2 ਫਰਵਰੀ ਨੂੰ ਸਵੇਰੇ 10.00 ਵਜੇ  ਪਿੰਡ ਈਨਾ ਖੇੜਾ ਵਿਖੇ ਕੀਤਾ ਜਾ ਰਿਹਾ ਹੈ।


ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ. ਗੁਰਮੀਤ ਸਿੰਘ ਖੁੱਡੀਆਂ  ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਕਰਨਗੇ, ਜਦਕਿ ਡਾ. ਬਲਜੀਤ ਕੌਰ ਸਮਾਜਿਕ ਸਿੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ।

      ਉਹਨਾਂ ਮੱਛੀ ਪਾਲਣ ਦਾ ਕਿੱਤਾ ਕਰਨ ਵਾਲਿਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ।

Friday, January 26, 2024

ਅਬੋਹਰ ਵਿਖੇ ਡਿਪਟੀ ਕਮਿਸ਼ਨਰ ਦੇ ਦਖਲ ਤੋਂ ਬਾਅਦ ਨਰਮਾ ਉਤਪਾਦਕਾਂ ਦਾ ਪ੍ਰਦਰਸ਼ਨ ਸਮਾਪਤ

  ਸੁਚਾਰੂ ਤਰੀਕੇ ਨਾਲ ਹੋਵੇਗੀ ਨਰਮੇ ਦੀ ਖਰੀਦ -ਡਿਪਟੀ ਕਮਿਸ਼ਨਰ

 ਅਬੋਹਰ 26 ਜਨਵਰੀ

 ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਖਲ ਨਾਲ ਅਬੋਹਰ ਵਿਖੇ ਪ੍ਰਦਰਸ਼ਨ ਕਰ ਰਹੇ ਨਰਮਾ ਉਤਪਾਦਕ ਕਿਸਾਨਾਂ ਦੇ ਮਸਲੇ ਦਾ ਹੱਲ ਹੋ ਗਿਆ ਹੈ ਅਤੇ ਉਹਨਾਂ ਦੀ ਫਸਲ ਦੀ ਵਿਕਰੀ ਸੁਚਾਰੂ ਤਰੀਕੇ ਨਾਲ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕੀਤਾ ।


ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਨਰਮੇ ਸਮੇਤ ਹੋਰ ਫਸਲਾਂ ਦੇ ਮੰਡੀਕਰਨ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤ ਹੈ ਕਿ ਕਿਸਾਨਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ । ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਫਸਲ ਦੀ ਭਵਿੱਖ ਵਿੱਚ ਨਿਯਮਿਤ ਤੌਰ ਤੇ ਖਰੀਦ ਹੁੰਦੀ ਰਹੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ ਸੁਥਰੀ ਫਸਲ ਮੰਡੀ ਵਿੱਚ ਲੈ ਕੇ ਆਉਣ। ਉਨਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਖੁਦ ਨਿਯਮਿਤ ਤੌਰ ਤੇ ਮੰਡੀ ਦੀ ਸਮੀਖਿਆ ਕਰਦੇ ਰਹਿਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀ ਵਿਖੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਜਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਭਾਰਤੀ ਕਪਾਹ ਨਿਗਮ ਵੱਲੋਂ ਨਰਮੇ ਦੀ ਖਰੀਦ ਨਹੀਂ ਕੀਤੀ ਜਾ ਰਹੀ ਸੀ ਜਿਸ ਕਾਰਨ ਕਿਸਾਨ ਭਾਰਤੀ ਕਪਾਹ ਨਿਗਮ ਦੇ ਖਿਲਾਫ ਪ੍ਰਦਰਸ਼ਨ ਤੇ ਬੈਠੇ ਸਨ। ਜਿਸ ਉਪਰੰਤ ਅੱਜ ਡਿਪਟੀ ਕਮਿਸ਼ਨਰ ਨੇ ਦਖਲ ਦੇ ਕੇ ਪ੍ਰਾਈਵੇਟ ਵਪਾਰੀਆਂ ਨੂੰ ਉਤਸਾਹਿਤ ਕੀਤਾ ਕਿ ਉਹ ਕਿਸਾਨਾਂ ਨੂੰ ਚੰਗਾ ਭਾਅ ਦੇਣ ਤਾਂ ਜੋ ਸਾਡੇ ਕਿਸਾਨ ਨੂੰ ਲਾਭ ਹੋ ਸਕੇ। ਹੁਣ ਖਰੀਦ ਸੁਚਾਰੂ ਤਰੀਕੇ ਨਾਲ ਸ਼ੁਰੂ ਹੋ ਜਾਣ ਦੀ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਨੇ ਵੀ ਆਪਣਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸੁਚਾਰੂ ਖਰੀਦ ਵਿੱਚ ਸਹਿਯੋਗ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਤੇ ਅਬੋਹਰ ਦੇ ਐਸਡੀਐਮ ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ।

Tuesday, January 23, 2024

ਇਜ਼ਰਾਇਲ ਸਿਖਾਏਗਾ ਪੰਜਾਬੀਆਂ ਨੂੰ ਹੁਣ ਬਾਗਬਾਨੀ

*ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ*

*ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ*

*ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ*

*ਚੰਡੀਗੜ੍ਹ, 23 ਜਨਵਰੀ:*

ਪੰਜਾਬ ਦੇ ਬਾਗ਼ਬਾਨੀ ਮੰਤਰੀ Horticulture Minister ਸ. ਚੇਤਨ ਸਿੰਘ ਜੌੜਾਮਾਜਰਾ Chetan Singh Jaura Majra ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਇਜ਼ਰਾਈਲ ਦੇ ਉੱਚ-ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਪ੍ਰਾਜੈਕਟਾਂ 'ਚ ਮੌਜੂਦਾ ਭਾਈਵਾਲੀ ਦੇ ਆਧਾਰ 'ਤੇ ਖੇਤੀ ਵਿੱਚ ਡਿਜੀਟਲ ਕ੍ਰਾਂਤੀ Digital Technology in Horticulture ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਪੰਜਾਬ ਵਿੱਚ ਇਜ਼ਰਾਈਲੀ ਭਾਈਵਾਲੀ ਨਾਲ ਬਾਗ਼ਬਾਨੀ ਖੇਤਰ ਵਿੱਚ ਪਹਿਲਾਂ ਵੀ ਕਈ ਪ੍ਰਾਜੈਕਟ ਚਲਾਏ ਜਾ ਰਹੇ ਹਨ।


ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਇਜ਼ਰਾਈਲੀ ਸਫ਼ਾਰਤਖ਼ਾਨੇ ਦੇ ਨਵੀਂ ਦਿੱਲੀ ਵਿਖੇ ਗ੍ਰਹਿ ਮਾਮਲਿਆਂ ਬਾਰੇ ਸਿਆਸੀ ਸਲਾਹਕਾਰ ਮੈਡਮ ਹਦਾਸ ਬਖ਼ਸਤ ਨਾਲ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬੜੀ ਤੇਜ਼ ਰਫ਼ਤਾਰ ਨਾਲ ਘਟ ਰਿਹਾ ਹੈ ਜਿਸ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਜ਼ਰਾਈਲ ਤੋਂ ਘੱਟ ਪਾਣੀ More Production with less Water ਨਾਲ ਵੱਧ ਝਾੜ ਦੇਣ ਵਾਲੀਆਂ ਅਤੇ ਬੀਮਾਰੀ ਤੇ ਵਾਇਰਸ ਰਹਿਤ ਬਾਗ਼ਬਾਨੀ ਦੀਆਂ ਕਿਸਮਾਂ ਉਪਲਬਧ ਕਰਵਾਉਣ ਲਈ ਕਿਹਾ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਕਿੰਨੂ Kinnow Marketing ਦੀ ਬੰਪਰ ਫ਼ਸਲ ਹੋਣ 'ਤੇ ਕਿੰਨੂ ਦੀ ਸਾਰੀ ਉਪਜ ਦੀ ਮਾਰਕਟਿੰਗ ਯਕੀਨੀ ਬਣਾਉਣ ਲਈ ਖੇਤ ਤੋਂ ਮੰਡੀ ਤੱਕ ਦੇ ਤਕਨਾਲੌਜੀ ਮੁਹੱਈਆ ਕਰਵਾਉਣ ਲਈ ਵੀ ਕਿਹਾ।

ਉਨ੍ਹਾਂ ਆਪਸੀ ਸਹਿਯੋਗ ਲਈ ਮੁੱਖ ਖੇਤਰਾਂ ਨੂੰ ਉਜਾਗਰ ਕੀਤਾ, ਜਿਨ੍ਹਾਂ ਵਿੱਚ ਕੀਟਾਂ ਦੇ ਨਾਸ਼ Pest control ਦੇ ਖਾਤਮੇ, ਜਲਵਾਯੂ ਅਤੇ ਮਿੱਟੀ ਲਈ ਨਿਗਰਾਨ ਪ੍ਰਣਾਲੀਆਂ ਹਿੱਤ ਡਿਜੀਟਲ ਹੱਲ ਵਿਕਸਿਤ ਕਰਨਾ, ਫਸਲ ਉਪਜ ਲਈ ਮਸਨੂਈ ਬੌਧਿਕਤਾ (ਏ.ਆਈ), ਡਿਜੀਟਲ ਸਪੋਰਟ ਸਿਸਟਮ, ਵਾਢੀ ਅਤੇ ਸਪਰੇਆਂ ਲਈ ਡਰੋਨਾਂ ਦੀ ਵਰਤੋਂ ਅਤੇ ਮਿਆਰੀ ਖੇਤੀ ਲਈ ਸਾਫਟਵੇਅਰ ਸਲਿਊਸ਼ਨ ਵਿਕਸਿਤ ਕਰਨਾ ਸ਼ਾਮਲ ਹੈ। ਵਿਚਾਰ-ਚਰਚਾ ਦੌਰਾਨ ਭੋਜਨ ਦੀ ਵਧਦੀ ਮੰਗ ਦੇ ਹੱਲ ਲਈ ਗ੍ਰੀਨਹਾਊਸਿਜ਼ ਅਤੇ ਹਾਈਡ੍ਰੋਪੋਨਿਕ ਖੇਤੀ ਵਿੱਚ ਸਾਲ ਭਰ ਕਾਸ਼ਤ ਦੀ ਸੰਭਾਵਨਾ ਬਾਰੇ ਵੀ ਵਿਚਾਰ ਕੀਤਾ ਗਿਆ।


ਕੈਬਨਿਟ ਮੰਤਰੀ ਨੇ ਉੱਚ-ਤਕਨੀਕੀ ਖੇਤੀ ਮਸ਼ੀਨਰੀ, ਕਟਾਈ ਮਸ਼ੀਨਾਂ, ਟ੍ਰੀ ਸ਼ੇਕਰਜ਼, ਕਲਟੀਵੇਟਰਸ, ਰੋਟਰੀ ਮਲਚਰਜ਼ ਅਤੇ ਸਪੈਸ਼ਲ ਫੀਲਡ ਰੋਬੋਟਸ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਕੁਸ਼ਲ ਅਤੇ ਟਿਕਾਊ ਖੇਤੀ ਲਈ ਸੈਂਸਰ ਤਕਨਾਲੌਜੀ ਆਧਾਰਤ ਸਿੰਚਾਈ ਪ੍ਰਣਾਲੀਆਂ ਅਤੇ ਨਵੀਨਤਮ ਸਟੋਰੇਜ ਸਲਿਊਸ਼ਨਜ਼ ਬਾਰੇ ਵਿਸ਼ੇਸ਼ ਧਿਆਨ ਦੁਆਇਆ।

ਨਿੰਬੂ ਪ੍ਰਜਾਤੀ ਦੀ ਖੇਤੀ ਵਿੱਚ ਉੱਨਤ ਅਭਿਆਸਾਂ ਦੀ ਲੋੜ ਦਾ ਜ਼ਿਕਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜੈਵਿਕ ਰਹਿੰਦ-ਖੂਹੰਦ ਦੇ ਪ੍ਰਭਾਵੀ ਪ੍ਰਬੰਧਨ ਲਈ ਬਾਈ-ਪ੍ਰੋਡੱਕਟ ਤਕਨੀਕਾਂ ਦੇ ਏਕੀਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਕਿਹਾ ਕਿ ਕਿੰਨੂ ਮੈਂਡਰਿਨ ਫਲ ਦੇ ਇੱਕ ਟੁਕੜੇ ਵਿੱਚ ਔਸਤਨ 45-50 ਫ਼ੀਸਦੀ ਜੂਸ ਹੁੰਦਾ ਹੈ ਅਤੇ ਬਾਕੀ ਹਿੱਸੇ ਵਿੱਚ ਛਿਲਕੇ ਵਗੈਰਾ ਹੁੰਦੇ ਹਨ, ਜਿਸ ਦੀ ਹੁਣ ਤੱਕ ਕੋਈ ਵਰਤੋਂ ਨਹੀਂ ਹੋਈ। ਇਸ ਲਈ ਨਿੰਬੂ ਪ੍ਰਜਾਤੀ ਦੀ ਜੈਵਿਕ ਰਹਿੰਦ-ਖੂਹੰਦ ਜਿਵੇਂ limonin ਲਿਮੋਨਿਨ, ਛਿਲਕੇ ਦਾ ਤੇਲ ਆਦਿ ਕੱਢਣ ਦੇ ਪ੍ਰਬੰਧਨ ਲਈ ਪ੍ਰੋਸੈਸਿੰਗ ਯੂਨਿਟਾਂ ਵਿੱਚ ਨਵੀਂ ਮਸ਼ੀਨਰੀ ਦੀ ਵਰਤੋਂ ਕਾਫ਼ੀ ਲਾਹੇਵੰਦ ਹੋਵੇਗੀ।

ਉਨ੍ਹਾਂ ਨੇ ਨਿੰਬੂ ਪ੍ਰਜਾਤੀਆਂ ਦੀਆਂ ਨਵੀਆਂ ਪੇਟੈਂਟ ਕਿਸਮਾਂ, ਕੀਟਾਂ ਪ੍ਰਤੀ ਰੋਧਕ ਰੂਟਸਟਾਕਸ ਅਤੇ ਡਰੈਗਨ ਫਰੂਟ ਅਤੇ ਰਸਬੇਰੀ ਵਰਗੀਆਂ ਨਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਨਵੇਂ ਬੀਜ ਪ੍ਰਦਾਨ ਕਰਨ ਵਾਸਤੇ ਵੀ ਕਿਹਾ।

ਉਨ੍ਹਾਂ ਸਬਜ਼ੀਆਂ ਦੇ ਖੇਤਰ ਵਿੱਚ, ਤਰਬੂਜ ਦੀਆਂ ਪਰਥੈਨੋਕਾਰਪਿਕ (ਬੀਜ ਰਹਿਤ) ਕਿਸਮਾਂ, ਮਸ਼ੀਨੀਕਰਨ ਲਈ ਢੁਕਵੀਆਂ ਮਟਰਾਂ ਅਤੇ ਟਮਾਟਰਾਂ ਦੀਆਂ ਇਕੋ ਵਾਰ 'ਚ ਤੋੜਨਯੋਗ ਕਿਸਮਾਂ ਅਤੇ ਫਰੂਟ ਤੇ ਸ਼ੂਟ ਬੋਰਜ਼ ਪ੍ਰਤੀ ਰੋਧਕ ਬੈਂਗਣ ਦੀਆਂ ਕਿਸਮਾਂ ਦੀ ਸ਼ੁਰੂਆਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਕੀਟਾਂ ਅਤੇ ਬਿਮਾਰੀਆਂ ਪ੍ਰਤੀ ਰੋਧਕ ਰੂਟਸਟਾਕ ਨਾਲ ਸਬਜ਼ੀਆਂ ਦੀ ਗ੍ਰਾਫਟਿੰਗ (ਪਿਉਂਦ ਚੜ੍ਹਾਉਣ) ਦੀ ਮਹੱਤਤਾ ਦੇ ਨਾਲ-ਨਾਲ ਸਬਜ਼ੀਆਂ, ਖਾਸ ਕਰਕੇ ਟਮਾਟਰਾਂ ਦੀਆਂ ਪ੍ਰੋਸੈਸਿੰਗ ਕਿਸਮਾਂ ਦੇ ਵਿਕਾਸ ’ਤੇ ਵੀ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿੱਚ ਬਾਇਓ-ਡੀਗ੍ਰੇਡੇਬਲ ਅਤੇ ਸਲੋਅ ਰਿਲੀਜ਼ ਖਾਦ ਤਕਨੀਕ ਦੀ ਲੋੜ ਦੇ ਨਾਲ-ਨਾਲ ਕੀਟਾਂ ਅਤੇ ਬਿਮਾਰੀਆਂ ’ਤੇ ਕਾਬੂ ਪਾਉਣ ਲਈ ਬਾਇਓ-ਪੈਸਟੀਸਾਈਡ ਤਕਨਾਲੌਜੀ ਦੀ ਵਰਤੋਂ ਵਾਸਤੇ ਕਿਹਾ। ਉਨ੍ਹਾਂ ਬਾਗ਼ਬਾਨੀ ਸਬੰਧੀ ਫਸਲਾਂ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਦਾ ਪਤਾ ਲਗਾਉਣ ਲਈ ਤਤਕਾਲ ਸੈਂਸਰ-ਆਧਾਰਿਤ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਵੀ ਤਜਵੀਜ਼ ਦਿੱਤੀ।

ਭਵਿੱਖੀ ਸੰਭਾਵਨਾਵਾਂ ਦੇ ਮੱਦੇਨਜ਼ਰ ਮੰਤਰੀ ਨੇ ਖੇਤੀਬਾੜੀ ਵਿਸਤਾਰ ਪ੍ਰਣਾਲੀਆਂ ਵਿੱਚ ਵਿਸ਼ਵਵਿਆਪੀ ਰੁਝਾਨਾਂ ਨੂੰ ਅਪਣਾਉਣ ਦੀ ਗੱਲ ਆਖੀ। ਇਸ ਤੋਂ ਇਲਾਵਾ ਉਨ੍ਹਾਂ ਨੇ 10 ਤੋਂ 20 ਅਧਿਕਾਰੀਆਂ ਦਾ ਇੱਕ ਵਫ਼ਦ ਇਜ਼ਰਾਈਲ ਭੇਜਣ ਦੀ ਇੱਛਾ ਵੀ ਪ੍ਰਗਟਾਈ ਤਾਂ ਜੋ ਅਜਿਹੀਆਂ ਨਵੀਨਤਾਕਾਰੀ ਤੇ ਲਾਭਕਾਰੀ ਪ੍ਰਣਾਲੀਆਂ ਪੰਜਾਬ ਵਿੱਚ ਲਾਗੂ ਕੀਤੀਆਂ ਜਾ ਸਕਣ ਅਤੇ ਸੂਬੇ ਦੇ ਕਿਸਾਨਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਤੇ ਉਜਵਲ ਬਣਾਇਆ ਜਾ ਸਕੇ।

ਬਾਗ਼ਬਾਨੀ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਬਾਗ਼ਬਾਨੀ ਫ਼ਸਲਾਂ ਦੀ ਤੁੜਾਈ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਇਜ਼ਰਾਈਲ ਤਕਨਾਲੌਜੀ ਦੇ ਸਹਿਯੋਗ ਨਾਲ ਪੰਜਾਬ ਵਿੱਚ ਏਕੀਕ੍ਰਿਤ ਵੈਲਿਊ ਚੇਨ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ 'ਤੇ ਜ਼ੋਰ ਦਿੱਤਾ।

ਮਿਸ ਹਦਾਸ ਬਖ਼ਸਤ ਨੇ ਕਿਹਾ ਕਿ ਇਜ਼ਰਾਈਲ ਪੰਜਾਬ ਰਾਜ ਨਾਲ ਖੇਤੀ ਅਤੇ ਬਾਗ਼ਬਾਨੀ ਖੇਤਰ ਵਿੱਚ ਤਕਨਾਲੌਜੀ ਦਾ ਹੋਰ ਵਿਸਥਾਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੌਜੀ ਪ੍ਰਦਾਨ ਕਰਨ ਅਤੇ ਨਵੀਆਂ ਬਾਗ਼ਬਾਨੀ ਕਿਸਮਾਂ ਆਦਿ ਮੁਹੱਈਆ ਕਰਵਾਉਣ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਦੌਰਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਜ਼ਰਾਈਲ ਵੱਲੋਂ ਪੰਜਾਬ ਵਿੱਚ ਦੋ ਸੈਂਟਰ ਆਫ ਐਕਸੀਲੈਂਸ ਪਹਿਲਾਂ ਹੀ ਚਲਾਏ ਜਾ ਰਹੇ ਹਨ ਅਤੇ ਇਜ਼ਰਾਈਲ ਅੱਗੇ ਵੀ ਖੇਤੀ ਤਕਨੀਕਾਂ ਸਾਂਝੀਆਂ ਕਰਦਾ ਰਹੇਗਾ।

ਮੀਟਿੰਗ ਦੌਰਾਨ ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲੇਂਦਰ ਕੌਰ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ, ਡਾ. ਦਲਜੀਤ ਸਿੰਘ ਅਤੇ ਡਾ. ਬਲਵਿੰਦਰ ਸਿੰਘ, ਬਾਗ਼ਬਾਨੀ ਵਿਕਾਸ ਅਫਸਰ ਸ਼੍ਰੀਮਤੀ ਬਲਵਿੰਦਰਜੀਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Sunday, January 21, 2024

ਪਸ਼ੂਆਂ ਵਿਚ ਰਹਸਮਈ ਬਿਮਾਰੀ, ਸਰਕਾਰ ਆਈ ਹਰਕਤ ਚ

*ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ*

• *ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ*

•*'ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ*

ਚੰਡੀਗੜ੍ਹ, 21 ਜਨਵਰੀ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ Rayeka Kalan (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। 

ਕੈਬਨਿਟ ਮੰਤਰੀ Gurmeet Singh Khuddian ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ।


ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਦਾ ਸਾਰਾ ਖਰਚ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਰਾਏਕੇ ਕਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਇੱਕ ਕੰਟਰੋਲ ਰੂਮ control room ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ, ਬਠਿੰਡਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। 

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਸ.ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਹੁਣ ਤੱਕ 82 ਪਸ਼ੂਆਂ Animal Treatment ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (FMD) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ।

ਪਸ਼ੂਧਨ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਧਨ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਪਾਉਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ  ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ 'ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਧਨ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ। ਬਾਇਓਸਕਿਊਰਿਟੀ Bio Security ਉਪਾਅ ਤਹਿਤ ਪਸ਼ੂਆਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ।

Friday, January 19, 2024

ਨਿੰਬੂ ਜਾਤੀ ਦੇ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ 23 ਅਤੇ 24 ਜਨਵਰੀ ਨੂੰ ਅਬੋਹਰ ਵਿਖੇ

ਫਾਜ਼ਿਲਕਾ 19 ਜਨਵਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਦੇ ਖੇਤਰੀ ਖੋਜ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ Abohar ਅਬੋਹਰ ਵੱਲੋਂ ਨਿੰਬੂ ਜਾਤੀ ਦੇ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ 23 ਅਤੇ 24 ਜਨਵਰੀ ਨੂੰ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਖੇਤਰੀ ਖੋਜ ਕੇਂਦਰ ਤੇ ਨਿਰਦੇਸ਼ਕ ਡਾ ਅਨਿਲ ਸਾਗਵਾਨ ਨੇ ਦਿੱਤੀ ।ਉਹਨਾਂ ਨੇ ਦੱਸਿਆ ਕਿ 23 ਜਨਵਰੀ ਨੂੰ ਨੀੰਬੂ ਜਾਤੀ ਦੇ ਫਲਾਂ ਦੇ ਮੁਕਾਬਲੇ ਹੋਣਗੇ ।ਫਲਾਂ ਦੇ ਨਮੂਨਿਆਂ ਦੀ ਪ੍ਰਾਪਤੀ 23 ਜਨਵਰੀ ਨੂੰ ਸਵੇਰੇ 10 ਵਜੇ ਤੱਕ ਤੋਂ 1 ਵਜੇ ਤੱਕ ਹੋਵੇਗੀ ਅਤੇ ਫਲਾਂ ਦੇ ਨਿਰੀਖਣ ਦੋ ਤੋਂ 4 ਵਜੇ ਤੱਕ ਹੋਣਗੇ।

 


ਡਾਕਟਰ ਜਗਦੀਸ਼ ਕੁਮਾਰ ਅਰੋੜਾ ਜ਼ਿਲ੍ਾ ਪਸਾਰ ਮਾਹਿਰ ਫਾਰਮ ਸਲਾਹਕਾਰ ਸੇਵਾ ਕੇਂਦਰ ਅਬੋਹਰ ਨੇ ਦੱਸਿਆ ਕਿ 24 ਜਨਵਰੀ ਨੂੰ ਪ੍ਰਦਰਸ਼ਨੀ ਦਾ ਉਦਘਾਟਨ ਸਵੇਰੇ 10:30 ਵਜੇ ਹੋਣ ਤੋਂ ਬਾਅਦ ਤਕਨੀਕੀ ਗੋਸ਼ਟੀ ਹੋਵੇਗੀ ਜਿਸ ਵਿੱਚ ਫਲਾਂ ਦੇ ਵੱਖ ਵੱਖ ਮਾਹਰ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣਗੇ । ਜਿਸ ਉਪਰੰਤ ਇਨਾਮਾਂ ਦੀ ਵੰਡ ਹੋਵੇਗੀ ।ਇਸ ਵਾਰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਦੇ ਸਾਇੰਸਦਾਨ ਵੀ ਵਿਸ਼ੇਸ਼ ਤੌਰ ਤੇ ਇਸ ਮੇਲੇ ਵਿੱਚ ਪੁੱਜ ਰਹੇ ਹਨ ।

ਇਸ ਸਮਾਗਮ ਦੇ ਮੁੱਖ ਮਹਿਮਾਨ ਡਾਕਟਰ ਸਤਬੀਰ ਸਿੰਘ ਗੋਸਲ ਕੁੱਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਹੋਣਗੇ ਜਦਕਿ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਸ਼ੈਲਿੰਦਰ ਕੌਰ ਡਾਰੈਕਟਰ ਬਾਗਵਾਨੀ ਵਿਭਾਗ ਪੰਜਾਬ ਅਤੇ ਡਾਕਟਰ ਅਜਮੇਰ ਸਿੰਘ ਢੱਟ ਨਿਰਦੇਸ਼ਕ ਖੋਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਹੋਣਗੇ ।

ਉਨਾਂ ਨੇ ਸਮੂਹ ਕਿਸਾਨਾਂ ਨੂੰ ਖਾਸ ਕਰਕੇ ਨਿੰਬੂ ਜਾਤੀ ਦੇ ਫਲਾਂ ਦੀ ਕਾਸ਼ਤ ਕਰਨ ਵਾਲੇ ਬਾਗਵਾਨਾਂ ਨੂੰ ਅਪੀਲ ਕੀਤੀ ਹੈ ਕਿ 23 ਅਤੇ 24 ਜਨਵਰੀ ਨੂੰ ਅਬੋਹਰ ਦੇ ਸੀਡ ਫਾਰਮ ਵਿਖੇ ਸਥਿਤ ਖੇਤਰੀ ਖੋਜ ਕੇਂਦਰ ਵਿਖੇ ਹੋ ਰਹੀ ਨਿੰਬੂ ਜਾਤੀ ਦੇ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਠੀ ਵਿੱਚ ਵੱਧ ਤੋਂ ਵੱਧ ਭਾਗ ਲਿਆ ਜਾਵੇ।

Thursday, January 18, 2024

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

• ਖੇਤੀਬਾੜੀ ਮੰਤਰੀ ਨੇ ਗੰਨੇ ਦੀ ਖ਼ਰੀਦ ਵਿੱਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼ 

• ਡੀ.ਸੀ. ਸੰਗਰੂਰ ਨੂੰ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕਰਵਾਉਣ ਲਈ ਕਿਹਾ

• ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਚੰਡੀਗੜ੍ਹ, 18 ਜਨਵਰੀ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ Sangrur  ਖੇਤਰ ਦੇ ਗੰਨਾ ਕਾਸ਼ਤਕਾਰਾਂ Sugar Cane Growers ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਲਗਭਗ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ। 

ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ।


ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਖ਼ਰੀਦ ਅਤੇ ਲਿਫਟਿੰਗ (ਚੁਕਾਈ) ਵਿੱਚ ਢਿੱਲ-ਮੱਠ ਜਿਹੀ ਕਿਸੇ ਵੀ ਬੇਨਿਯਮੀ ਕਾਰਨ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। 

ਸੰਗਰੂਰ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਭਗਵਾਨਪੁਰਾ ਸ਼ੂਗਰ ਮਿੱਲ ਵੱਲੋਂ ਅਮਲੋਹ, ਬੁੱਢੇਵਾਲ, ਮੁਕੇਰੀਆਂ ਅਤੇ ਨਕੋਦਰ ਵਿਖੇ ਸਥਿਤ ਖੰਡ ਮਿੱਲਾਂ ਰਾਹੀਂ ਲਗਭਗ 2 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਵਾਈ ਗਈ ਹੈ ਕਿਉਂਕਿ ਧੂਰੀ ਯੂਨਿਟ ਨੂੰ ਚਾਲੂ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅੰਨਦਾਤਾ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਣ ਵਾਲਾ ਸੂਬਾ ਹੈ। ਐਸ.ਏ.ਪੀ. ਦੇ ਵਾਧੇ ਨਾਲ ਹੁਣ ਕਿਸਾਨਾਂ ਨੂੰ ਆਪਣੀ  ਪੈਦਾਵਾਰ ਦਾ 391 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ।

ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਏ.ਡੀ.ਜੀ.ਪੀ. ਜਸਕਰਨ ਸਿੰਘ, ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ, ਕੇਨ ਕਮਿਸ਼ਨਰ ਪੰਜਾਬ ਰਾਜੇਸ਼ ਕੁਮਾਰ ਰਹੇਜਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...