All about Agriculture, Horticulture and Animal Husbandry and Information about Govt schemes for Farmers
ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ 'ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ
*ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ*
*• ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼*
*ਚੰਡੀਗੜ੍ਹ, 7 ਫਰਵਰੀ:*
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ Lumpy Skin Disease ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਏ.ਸੀ.ਐਸ. ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ।
ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।
ਪੰਜਾਬ ਸਰਕਾਰ ਵੱਲੋਂ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ
9.51 ਕਰੋੜ ਦੇ ਆਵੇਗਾ ਖਰਚ 13685 ਏਕੜ ਰਕਬੇ ਨੂੰ ਮਿਲੇਗਾ ਭਰਪੂਰ ਨਹਿਰੀ ਪਾਣੀ
ਫਾਜ਼ਿਲਕਾ 7 ਫਰਵਰੀ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਮੰਤਰੀ ਸ ਚੇਤਨ ਸਿੰਘ ਜੌੜਾ ਮਾਜਰਾ Chetan Singh Jaura Majra ਦੀ ਦੇਖ ਰੇਖ ਹੇਠ ਫਾਜ਼ਿਲਕਾ ਜ਼ਿਲੇ ਵਿੱਚ ਆਜ਼ਮ ਵਾਲਾ ਮਾਈਨਰ Aazam Wala Canal ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ।
ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਉਪਰਾਲੇ ਆਰੰਭੇ ਗਏ ਸਨ ਕਿ ਨਹਿਰਾਂ ਦੀਆਂ ਟੇਲਾਂ ਤੱਕ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲੇ ਅਤੇ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਾਈ ਜਾਵੇ ਤਾਂ ਜੋ ਦਿਨ ਪ੍ਰਤੀ ਦਿਨ ਥੱਲੇ ਜਾਂਦੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ । ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਨਹਿਰਾਂ ਦਾ ਨਵੀਨੀਕਰਨ ਕਰਦਿਆਂ ਇਹਨਾਂ ਨੂੰ ਕੰਕਰੀਟ ਰਾਹੀਂ ਦੁਬਾਰਾ ਤੋਂ ਬਣਾਇਆ ਜਾ ਰਿਹਾ ਹੈ ਤਾਂ ਜੋ ਰਸਤੇ ਵਿੱਚ ਪਾਣੀ ਦੀ ਸੀਪੇਜ਼ ਨਾ ਹੋਵੇ ਅਤੇ ਕਿਸਾਨਾਂ ਨੂੰ ਪੂਰਾ ਪਾਣੀ ਮਿਲੇ।
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਮਾਈਨਰ ਤੋਂ ਚੂਹੜੀ ਵਾਲਾ ਧੰਨਾ, ਪੱਤਰੇ ਵਾਲਾ, ਆਜ਼ਮ ਵਾਲਾ, ਖਿੱਪਾਂਵਾਲੀ, ਘੱਲੂ, ਜੰਡ ਵਾਲਾ ਮੀਰਾ ਸਾਂਗਲਾ, ਬਾਰੇਕਾਂ ਅਤੇ ਰੂਪਨਗਰ ਪਿੰਡਾਂ ਦੇ ਕਿਸਾਨਾਂ ਨੂੰ ਭਰਪੂਰ ਪਾਣੀ ਮਿਲੇਗਾ। ਇਹ ਨਹਿਰ ਹਲਕਾ ਬਲੂਆਣਾ ਅਤੇ ਹਲਕਾ ਫਾਜ਼ਿਲਕਾ ਦੇ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਮੁਹਈਆ ਕਰਵਾਉਂਦੀ ਹੈ। ਦੋਨਾਂ ਵਿਧਾਇਕਾਂ ਨੇ ਕਿਹਾ ਕਿ ਇਸ ਨਹਿਰ ਦੇ ਪੂਰੇ ਹੋਣ ਨਾਲ ਟੇਲ ਤੱਕ ਪੂਰਾ ਪਾਣੀ ਮਿਲ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫਸਲਾਂ ਦੀ ਭਰਪੂਰ ਉਪਜ ਮਿਲੇਗੀ। ਉਨਾਂ ਨੇ ਇਸ ਨਹਿਰ ਦੇ ਨਵੀਨੀਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ ਚੇਤਨ ਸਿੰਘ ਜੌੜਾ ਮਾਜਰਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।
ਓਧਰ ਜਲ ਸਰੋਤ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸੁਖਜੀਤ ਸਿੰਘ ਨੇ ਦੱਸਿਆ ਕਿ ਇਸ ਨਹਿਰ ਦੇ ਪੁਨਰ ਨਿਰਮਾਣ ਤੇ 951.75 ਲੱਖ ਰੁਪਏ ਦਾ ਖਰਚ ਕੀਤਾ ਜਾ ਰਿਹਾ ਹੈ ਅਤੇ ਇਸ ਨਹਿਰ ਦੀ ਕੁੱਲ ਲੰਬਾਈ 13.41 ਕਿਲੋਮੀਟਰ ਹੈ। ਇਸ ਦੇ ਬਣਨ ਨਾਲ 13685 ਏਕੜ ਰਕਬੇ ਨੂੰ ਪੂਰਾ ਨਹਿਰੀ ਪਾਣੀ ਮਿਲ ਸਕੇਗਾ । ਜਿਸ ਨਾਲ ਕਿਸਾਨਾਂ ਦੀ ਖੇਤੀ ਉਪਜ ਵਿੱਚ ਵਾਧਾ ਹੋਵੇਗਾ ਅਤੇ ਉਨਾਂ ਦੀ ਆਮਦਨ ਵੱਧ ਸਕੇਗੀ। ਉਨਾਂ ਨੇ ਦੱਸਿਆ ਕਿ ਜਲਦ ਹੀ ਇਹ ਕੰਮ ਪੂਰਾ ਹੋ ਜਾਵੇਗਾ ਜਿਸ ਉਪਰੰਤ ਕਿਸਾਨਾਂ ਨੂੰ ਨਹਿਰੀ ਪਾਣੀ ਦਿੱਤਾ ਜਾਵੇਗਾ।
ਅਬੋਹਰ 7 ਫਰਵਰੀ
ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ Sahiwal Mega Calf Rally ਦਾ ਆਯੋਜਨ ਮਿਤੀ 9 ਫਰਵਰੀ 2024 ਨੂੰ ਦੁਪਹਿਰ 2 ਵਜੇ ਦਾਣਾ ਮੰਡੀ ਸੀਤੋ ਗੁਨੋ Sito Gunno ਵਿਖੇ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਸ ਗੁਰਮੀਤ ਸਿੰਘ ਖੁਡੀਆਂ Gurmeet Singh Khuddian ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੁੱਖ ਮਹਿਮਾਨ ਹੋਣਗੇ ਅਤੇ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਐਮਐਲਏ ਹਲਕਾ ਬੱਲੂਆਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਨੇ ਦੱਸਿਆ ਕਿ ਇਸ ਰੈਲੀ ਵਿੱਚ ਪਸ਼ੂ ਪਾਲਣ ਵਿਭਾਗ ਦੁਆਰਾ ਮਨਸੂਈ ਗਰਭਦਾਨ ਨਾਲ ਪੈਦਾ ਕੀਤੇ ਸਾਹੀਵਾਲ ਨਸਲ ਦੇ ਬਛੇ ਬੱਛੀਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਉਹਨਾਂ ਦੇ ਮਾਲਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਮਾਹਿਰ ਡਾਕਟਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਤੇ ਵਿਭਾਗਾਂ ਵੱਲੋਂ ਖੇਤੀਬਾੜੀ ਅਤੇ ਪਸ਼ੂ ਪਾਲਣ ਦੀਆਂ ਉੱਤਮ ਤਕਨੀਕਾਂ ਬਾਰੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ । ਪ੍ਰੋਗਰਾਮ ਦੇ ਅਖੀਰ ਤੇ ਹਾਜ਼ਰ ਪਸ਼ੂ ਪਾਲਕਾਂ ਵਿੱਚੋਂ ਲੱਕੀ ਡਰਾਅ ਕੱਢਿਆ ਜਾਵੇਗਾ। ਇਸ ਮੌਕੇ ਤੇ ਡਾ ਗੁਰਚਰਨ ਸਿੰਘ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਫਾਜ਼ਿਲਕਾ, ਡਾ ਮਨਦੀਪ ਸਿੰਘ ਸੀਨੀਅਰ ਵੈਟਰਨਰੀ ਅਫਸਰ ਅਬੋਹਰ, ਡਾ ਅਮਿਤ ਨੈਨ ਪ੍ਰੋਜੈਕਟ ਕੋਆਰਡੀਨੇਟਰ ਸਾਹੀਵਾਲ ਪ੍ਰੋਜੈਕਟ, ਡਾ ਮਾਨਵ ਬਿਸ਼ਨੋਈ ਜ਼ਿਲਾ ਕੋਆਰਡੀਨੇਟਰ ਸਾਹੀਵਾਲ ਪ੍ਰੋਜੈਕਟ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨਾਂ ਨੇ ਪਸ਼ੂ ਪਾਲਕ ਕਿਸਾਨਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ।
ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ*
*ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ*
*ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ*
*ਚੰਡੀਗੜ੍ਹ, 6 ਫ਼ਰਵਰੀ:*
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 15 ਲੱਖ ਤੋਂ ਵੱਧ ਟਿਊਬਵੈਲ ਖੁੱਲ੍ਹੇ ਖਾਲਾਂ ਰਾਹੀਂ 50 ਤੋਂ 55 ਫ਼ੀਸਦੀ ਕੁਸ਼ਲਤਾ ਨਾਲ 29 ਲੱਖ ਹੈਕਟੇਅਰ ਰਕਬੇ ਦੀ ਸਿੰਜਾਈ ਕਰਦੇ ਹਨ ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਅੰਦਾਜ਼ਨ 20 ਤੋਂ 25 ਫ਼ੀਸਦੀ ਪਾਣੀ ਖੁੱਲ੍ਹੇ ਖਾਲਾਂ, ਜੋ ਜ਼ਿਆਦਾਤਰ ਕੱਚੇ ਹਨ, ਵਿੱਚ ਵਿਅਰਥ ਜਾਂਦਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਕਰੀਬ 10 ਹਜ਼ਾਰ ਹੈਕਟੇਅਰ ਰਕਬਾ ਖੁੱਲ੍ਹੇ ਖਾਲਾਂ ਅਧੀਨ ਹੋਣ ਕਰਕੇ ਖੇਤੀ ਉਤਪਾਦਕਤਾ ਤੋਂ ਵਾਂਝਾਂ ਰਹਿ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਨ ਦੇ ਸਨਮੁਖ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਾਉਣ ਦਾ ਤਹੱਈਆ ਕੀਤਾ ਹੈ ਜਿਸ ਤਹਿਤ ਸਰਕਾਰ ਨੇ 13471 ਨਹਿਰੀ ਖਾਲਿਆਂ ਨੂੰ ਬਹਾਲ ਕੀਤਾ ਹੈ ਅਤੇ ਹੁਣ ਹਰ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਣ ਲੱਗਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਜਾਈ ਲਈ ਟਿਊਬਵੈਲਾਂ ਅਤੇ ਨਹਿਰੀ ਸਰੋਤਾਂ ਤੋਂ ਇਲਾਵਾ ਕਿਸਾਨਾਂ ਨੂੰ ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ (ਯੂ.ਜੀ.ਪੀ.ਐਸ) ਰਾਹੀਂ ਸਿੰਜਾਈਯੋਗ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਪਾਈਪਾਂ, ਨਹਿਰੀ ਮੋਘਿਆਂ, ਸਾਂਝੇ ਜਾਂ ਨਿੱਜੀ ਟਿਊਬਵੈਲਾਂ, ਪਿੰਡਾਂ ਦੇ ਛੱਪੜਾਂ, ਫਾਰਮ ਵਾਟਰ ਸਟੋਰੇਜ ਟੈਂਕਾਂ, ਸੀਵੇਜ ਟਰੀਟਮੈਂਟ ਪਲਾਂਟਾਂ, ਸਾਲਾਨਾ ਜਾਂ ਮੌਸਮੀ ਨਦੀਆਂ ਤੋਂ ਖੇਤਾਂ ਤੱਕ ਜ਼ਮੀਨ ਤੋਂ ਘੱਟੋ-ਘੱਟ 3 ਫੁੱਟ ਹੇਠਾਂ ਦੱਬੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਕਨੀਕ ਕਈ ਦਹਾਕਿਆਂ ਤੋਂ ਖੇਤਾਂ ਅਤੇ ਸਿੰਜਾਈ ਪਾਣੀ ਦੀ ਸੁਚੱਜੀ ਵਰਤੋਂ ਲਈ ਬਹੁਤ ਕਾਮਯਾਬ ਹੈ ਅਤੇ ਜ਼ਿਆਦਾਤਰ ਕਿਸਾਨਾਂ ਦੀ ਪਸੰਦ ਵੀ ਹੈ।
ਉਨ੍ਹਾਂ ਕਿਹਾ ਕਿ ਆਈ.ਸੀ.ਏ.ਆਰ, ਨਾਬਾਰਡ ਅਤੇ ਪੀ.ਏ.ਯੂ. ਲੁਧਿਆਣਾ ਦੀਆਂ ਰਿਪੋਰਟਾਂ ਅਨੁਸਾਰ ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ ਭੂਮੀ ਦੀ ਸਮਰੱਥਾ ਅਨੁਸਾਰ 10 ਤੋਂ 20 ਫ਼ੀਸਦੀ ਪਾਣੀ ਤੇ ਮਜ਼ਦੂਰੀ ਦੀ ਬੱਚਤ ਕਰਦੀ ਹੈ ਅਤੇ ਘੱਟ ਸਮੇਂ ਵਿੱਚ ਸਿੰਜਾਈ ਲਈ ਕੁਸ਼ਲ ਤਕਨੀਕ ਹੈ। ਇਸ ਤੋਂ ਇਲਾਵਾ ਖੁੱਲ੍ਹੇ ਖਾਲਾਂ ਨੂੰ ਜ਼ਮੀਨਦੋਜ਼ ਪਾਈਪਲਾਈਨ ਨਾਲ ਬਦਲ ਕੇ ਲਗਭਗ 1 ਫ਼ੀਸਦੀ ਜ਼ਮੀਨ ਨੂੰ ਖੇਤੀ ਅਧੀਨ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ-ਕੇਵਲ ਸਤਹੀ ਪਾਣੀ ਦੀ ਸੁਚੱਜੀ ਵਰਤੋਂ ਕਰਦੀ ਹੈ, ਸਗੋਂ ਜ਼ਮੀਨਦੋਜ਼ ਪਾਣੀ ਦੀ ਬੱਚਤ ਲਈ ਵੀ ਮਦਦਗਾਰ ਹੈ।
ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੇ ਪਿਛਲੇ ਕਰੀਬ 22 ਮਹੀਨਿਆਂ ਦੌਰਾਨ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਰਾਹੀਂ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ ਸੂਬੇ ਵਿੱਚ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ ਹੈ।
ਇਸ ਸੈਮੀਨਾਰ ਵਿੱਚ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਸਹਾਇਕ ਧੰਦੇ ਜਰੂਰ ਅਪਣਾਉਣ ਤਾਂ ਜੋ ਕਿਸਾਨਾਂ ਦੀ ਆਮਦਨ ਵੱਧ ਸਕੇ।
ਸ੍ਰੀ ਮੁੁਕਤਸਰ ਸਾਹਿਬ 29 ਜਨਵਰੀ
ਸ੍ਰੀ ਕੇਵਲ ਕ੍ਰਿਸ਼ਨ ਸਹਾਇਕ ਡਾਇਰੈਕਟਰ ਮੱਛੀ ਪਾਲਣ / ਡੈਮੋਂਸਟ੍ਰੇਸ਼ਨ ਫਾਰਮ-ਕਮ-ਟ੍ਰੇਨਿੰਗ ਸੈਂਟਰ ਪਿੰਡ ਈਨਾ ਖੇੜਾ, ਬਲਾਕ ਮਲੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੱਛੀ ਪਾਲਣ ਵਿਭਾਗ ਵਲੋਂ ਮਤੱਸਯ ਸੰਪਦਾ ਜਾਗਰੂਕਤਾ ਅਭਿਆਨ ਤਹਿਤ ਇੱਕ ਰੋਜਾ ਰਾਜ ਪੱਧਰੀ ਆਊਟਰੀਚ
ਪ੍ਰੋਗਰਾਮ ਦਾ ਆਯੋਜਨ 2 ਫਰਵਰੀ ਨੂੰ ਸਵੇਰੇ 10.00 ਵਜੇ ਪਿੰਡ ਈਨਾ ਖੇੜਾ ਵਿਖੇ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਕਰਨਗੇ, ਜਦਕਿ ਡਾ. ਬਲਜੀਤ ਕੌਰ ਸਮਾਜਿਕ ਸਿੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ।
ਉਹਨਾਂ ਮੱਛੀ ਪਾਲਣ ਦਾ ਕਿੱਤਾ ਕਰਨ ਵਾਲਿਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ।
Fazilka : ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...