Tuesday, February 13, 2024

ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਿਸਾਨਾਂ ਨੂੰ ਪੀਲੀ ਕੁੰਗੀ ਬਿਮਾਰੀ ਅਤੇ ਹੋਰ ਸਮੱਸਿਆਵਾਂ ਪ੍ਰਤੀ ਜਾਗਰੁਕ ਰਹਿਣ ਦੀ ਲੋੜ

-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਫ਼ਰੀਦਕੋਟ 14 ਫਰਵਰੀ 2024


 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਫ਼ਰੀਦਕੋਟ ਦੇ  ਪਿਪਲੀਗੋਲੇਵਾਲਾ ਆਦਿ ਪਿੰਡਾਂ ਦਾ ਦੌਰਾ ਕਰਕੇ ਹਾੜੀ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਵੱਲੋਂ ਫਸਲਾਂ ਤੇ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਟੀਮ ਵਿੱਚ ਡਾ.ਯਾਦਵਿੰਦਰ ਸਿੰਘਡਾ.ਅਸ਼ਵਨੀ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਿਲ ਸਨ 

           ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਲਗਾਤਾਰ ਧੁੰਦ ਅਤੇ ਬੱਦਲਵਾਈ ਤੋਂ ਬਾਅਦ ਧੁੱਪ ਨਿਕਲਣ ਕਾਰਨ ਮੌਸਮ ਕਣਕ ਦੀ ਫਸਲ ਲਈ ਬਹੁਤ ਹੀ ਅਨੁਕੂਲ ਹੋ ਗਿਆ ਹੈਜੇਕਰ ਇਹੀ ਹਾਲਾਤ ਬਣੇ ਰਹੇ ਤਾਂ ਕਣਕ ਦੀ ਪੈਦਾਵਾਰ ਵਧੀਆ ਹੋਣ ਦੀ ਸੰਭਾਵਨਾ ਹੈ l ਉਨ੍ਹਾਂ ਕਿਹਾ ਕਿ  ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਨੂੰ ਵਧਦੇ ਤਾਪਮਾਨ ਦੇ ਬੁਰੇ ਪ੍ਰਭਾਵ ਤੋਂ ਬਚਾਉਣ ਅਤੇ ਮਿਆਰੀ ਪੈਦਾਵਾਰ ਲਈ ਸਿੱਟੇ ਵਾਲਾ ਪੱਤਾ ਨਿਕਲਣ ਤੇ ਕਿਲੋ ਪੋਟਾਸ਼ੀਅਮ ਸਲਫੇਟ ਪ੍ਰਤੀ ਏਕੜ ਨੂੰ 200 ਲਿਟਰ ਦੇ ਘੋਲ ਵਿੱਚ ਦੋਹਰਾ ਛਿੜਕਾਅ ਕਰ ਦੇਣਾ ਚਾਹੀਦਾ ਹੈ l

ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਜਾਂ ਹੋਰਨਾਂ ਫਸਲਾਂ ਵਿੱਚ ਕਿਸੇ ਸਮੱਸਿਆ ਦੇ ਹੱਲ ਲਈ ਕਿਸੇ ਦੇ ਕਹਿਣ ਤੇ ਕੋਈ ਛਿੜਕਾਅ  ਨਹੀਂ ਕਰਨੀ ਚਾਹੀਦੀ ਸਗੋਂ ਖੇਤੀਬਾੜੀ ਮਾਹਿਰਾਂ ਦੁਆਰਾ ਕੀਤੀਆਂ ਸਿਫਾਰਸ਼ਾਂ ਅਨੁਸਾਰ ਹੀ ਕੋਈ ਛਿੜਕਾਅ ਕਰਨਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਕਿਸੇ ਦੇ ਕਹਿਣ ਤੇ ਗ਼ੈਰ ਜ਼ਰੂਰੀ ਛਿੜਕਾਅ ਕਰਨ ਨਾਲ ਖੇਤੀ ਲਾਗਤ ਖਰਚੇ ਵਧਦੇ ਹਨ ਜਦਕਿ ਪੈਦਾਵਾਰ ਘਟਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਫਸਲ ਕੁਝ ਪੀਲੀ ਪੈ ਗਈ ਹੈ ਤਾਂ ਕਿਲੋ ਯੂਰੀਆ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ ਹੈ।

ਡਾ.ਯਾਦਵਿੰਦਰ ਸਿੰਘ ਨੇ ਕਿਹਾ ਕਿ ਜ਼ਿਲਾ ਫਰੀਦਕੋਟ ਵਿੱਚ ਕਣਕ ਦੀ ਫਸਲ ਉੱਪਰ ਕਿਤੇ ਵੀ ਪੀਲੀ ਕੁੰਗੀ ਬਿਮਾਰੀ ਦਾ ਹਮਲਾ ਨਹੀਂ ਦੇਖਿਆ ਗਿਆ ਪਰ ਫਿਰ ਵੀ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਉਨ੍ਹਾਂ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉਂਗਲਾਂ ਵਿੱਚ ਫੜਿਆ ਜਾਵੇ ਤਾਂ ਉਂਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ।

 ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ 25 ਈ ਸੀ (ਟਿਲਟ/ਬੰਪਰ/ਸ਼ਾਈਨ/ਕੰਪਾਸ/ਮਾਰਕਜ਼ੋਲ) ਜਾਂ 200 ਗ੍ਰਾਮ ਟੈਬੂਕੋਨਾਜ਼ੋਲ ਜਾਂ 120 ਗ੍ਰਾਮ ਨੈਟੀਵੋ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਧੌੜੀਆਂ ਵਿੱਚ ਹੀ ਛਿੜਕਾਅ ਕਰ ਦੇਣਾ ਚਾਹੀਦਾ ਹੈ ਤਾਂ ਜੋ ਬਿਮਾਰੀ ਦਾ ਫੈਲਾਅ ਅੱਗੇ ਨਾਂ ਵਧੇ। 

Saturday, February 10, 2024

ਕਿਸਾਨ ਅੰਦੋਲਨ ਦੀ ਗੱਲ

 ਸਾਡੇ ਕਿਸਾਨ ਭਰਾ 13 ਫਰਵਰੀ ਤੋਂ ਦਿੱਲੀ Delhi ਕਿਸਾਨ ਹਿੱਤਾਂ ਲਈ ਸੰਘਰਸ਼ Farmer Unions Protest ਕਰਨ ਜਾ ਰਹੇ ਹਨ। ਬਹੁਤ ਸਾਰੇ ਕਿਸਾਨ ਅਤੇ ਹੋਰ ਪੰਜਾਬੀ ਵੀ ਉਹਨਾਂ ਦੇ ਨਾਲ ਜਾਣਾ ਚਾਹੁੰਦੇ ਹਨ ਪਰ ਵੱਖ ਵੱਖ ਕਾਰਨਾਂ ਕਰਕੇ ਜਾ ਨਹੀਂ ਸਕਦੇ। ਪਰ ਅਸੀਂ ਹੋਰ ਬਹੁਤ ਸਾਰੇ ਤਰੀਕੇ ਹਨ ਜਿਨਾਂ ਰਾਹੀਂ ਸਾਡੇ ਕਿਸਾਨ ਭਰਾਵਾਂ ਦੀ ਮਦਦ ਕਰ ਸਕਦੇ ਹਾਂ। ਉਦਾਹਰਨ ਵਜੋਂ ਅਸੀਂ ਕਿਸਾਨਾਂ ਵੱਲੋਂ ਤਿਆਰ ਕੀਤੀਆਂ ਫਸਲਾਂ ਅਤੇ ਹੋਰ ਖੇਤੀ ਉਤਪਾਦ ਜੇਕਰ ਖਰੀਦ ਕਰੀਏ ਤਾਂ ਇਸ ਨਾਲ ਵੀ ਅਸੀਂ ਆਪਣੇ ਕਿਸਾਨ ਦੀ ਮਦਦ ਕਰ ਸਕਦੇ ਹਾਂ । ਦਿੱਲੀ ਜਾ ਰਹੇ ਇਹਨਾਂ ਕਿਸਾਨਾਂ ਦੀ ਮੁੱਖ ਮੰਗ ਉਨਾਂ ਦੀਆਂ ਫਸਲਾਂ ਲਈ ਇੱਕ ਨਿਸ਼ਚਿਤ ਭਾਅ ਯਕੀਨੀ ਬਣਾਉਣਾ ਹੈ ਪਰ ਇਸ ਸਮੇਂ ਪੰਜਾਬ ਦੇ ਕਿੰਨੂ Kinnow Rate ਉਤਪਾਦਕ ਕਿਸਾਨ ਸਭ ਤੋਂ ਬੁਰੇ ਦੌਰ ਵਿੱਚੋਂ ਗੁਜਰ ਰਹੇ ਹਨ ਕਿਉਂਕਿ ਵਪਾਰੀਆਂ ਨੇ ਕਿਨੂੰ ਦੀ ਕੀਮਤ ਬਹੁਤ ਜਿਆਦਾ ਡੇਗ ਦਿੱਤੀ ਹੈ ਅਤੇ ਕਿਸਾਨ ਦਾ ਖਰਚਾ ਵੀ ਪੂਰਾ ਨਹੀਂ ਹੋ ਰਿਹਾ ਹੈ। ਅਜਿਹੇ ਵਿੱਚ ਜੇਕਰ ਅਸੀਂ ਕੁਝ ਦਿਨ ਕਿੰਨੂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਲਈਏ ਤਾਂ ਕਿਨੂੰ ਦੀ ਮੰਗ ਵੱਧ ਜਾਵੇਗੀ ਅਤੇ ਕਿਸਾਨਾਂ ਨੂੰ ਲਾਭ ਹੋ ਜਾਵੇਗਾ। 


ਅਜਿਹਾ ਕਰਕੇ ਵੀ ਅਸੀਂ ਆਪਣੇ ਕਿਸਾਨਾਂ ਦੀ ਮਦਦ ਕਰ ਸਕਦੇ ਹਾਂ। ਇਵੇਂ ਹੀ ਆਪਣੇ ਨਜ਼ਦੀਕ ਉਹਨਾਂ ਕਿਸਾਨਾਂ ਦੀ ਪਹਿਚਾਨ ਕਰੋ ਜੋ ਖੁਦ ਆਪਣੇ ਖੇਤੀ ਉਤਪਾਦ ਡਾਇਰੈਕਟ ਤੌਰ ਤੇ ਲੋਕਾਂ ਨੂੰ ਵੇਚਦੇ ਹਨ ਹਨ। ਚੰਗਾ ਹੋਵੇ ਜੇਕਰ ਅਸੀਂ ਅਜਿਹੇ ਕਿਸਾਨਾਂ ਤੋਂ ਸਮਾਨ ਖਰੀਦਣ ਨੂੰ ਪਹਿਲ ਦਈਏ। ਇਹ ਸਾਰੇ ਯਤਨ ਕਰਾਂਗੇ ਤਾਂ ਅਸੀਂ ਆਪਣੇ ਕਿਸਾਨੀ ਨੂੰ ਬਚਾ ਸਕਦੇ ਹਾਂ। ਜੇਕਰ ਕਿਸਾਨੀ ਬਚੇਗੀ ਤਾਂ ਹੀ ਦੇਸ਼ ਬਚੇਗਾ ਕਿਉਂਕਿ ਜੇਕਰ ਸਾਡਾ ਭੋਜਨ ਬਹੂ ਰਾਸ਼ਟਰੀ ਕੰਪਨੀਆਂ ਦੇ ਕੰਟਰੋਲ ਵਿੱਚ ਆ ਗਿਆ ਤਾਂ ਫਿਰ ਸਾਡੀ ਹਾਲਤ ਕਿੰਨੀ ਤਰਸਯੋਗ ਹੋਵੇਗੀ ਇਹ ਸੋਚ ਕੇ ਹੀ ਡਰ ਆਉਣ ਲੱਗਦਾ ਹੈ।।

ਇਸ ਵਿਸ਼ੇ ਤੇ ਤੁਹਾਡੇ ਕੀ ਵਿਚਾਰ ਹਨ ਕਮੈਂਟ ਕਰਕੇ ਜਰੂਰ ਦੱਸਣਾ।

Friday, February 9, 2024

ਕਿੰਨੂ ਨੂੰ ਮਿਡ ਡੇ ਮੀਲ ਵਿੱਚ ਦੇਣ ਦੀ ਹੋ ਗਈ ਸ਼ੁਰੂਆਤ

ਇਹ ਜੋ ਤਸਵੀਰ ਤੁਸੀਂ ਵੇਖ ਰਹੇ ਹੋ ਇਹ ਸਰਕਾਰੀ ਸੀਨੀਅਰ ਸੈਕਡਰੀ ਸਕੂਲ  ਵਲਟੋਹਾ ( ਕੰ) ਦੀ ਹੈ ਜਿੱਥੇ  ਮਿਡ ਡੇ ਮੀਲ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੌਸਮੀ ਫ਼ਲ ਕਿੰਨੂ ਦਿੱਤੇ ਗਏ। 

ਜਿਕਰ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਮਿਡ ਡੇ ਮੀਲ ਵਿੱਚ ਕਿਨੂੰ ਫਲ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ ਜਿਸ ਨਾਲ ਕਿਨੂੰ ਦੀ ਲਾਗਤ ਵਧ ਜਾਵੇਗੀ ਪੰਜਾਬ ਵਿੱਚ 19 ਲੱਖ ਤੋਂ ਜਿਆਦਾ ਬੱਚਿਆਂ ਨੂੰ ਹਰ ਰੋਜ਼ ਮਿਡ ਡੇ ਮੀਲ ਦਿੱਤਾ ਜਾਂਦਾ ਹੈ। ਇਸ ਲਿਹਾਜ ਨਾਲ ਲਗਭਗ 3 ਹਜਾਰ ਕੁਇੰਟਲ ਕਿੰਨੂ ਦੀ ਖਪਤ ਇਹਨਾਂ ਸਕੂਲਾਂ ਵਿੱਚ ਇੱਕ ਦਿਨ ਵਿੱਚ ਹੋ ਸਕਦੀ ਹੈ ਜੇਕਰ ਇੱਕ ਵਿਦਿਆਰਥੀ ਨੂੰ ਇੱਕ ਕਿੰਨੂੰ ਫਲ ਦਿੱਤਾ ਜਾਵੇ ਇਸ ਨਾਲ ਕਿੰਨੂ ਦੇ ਭਾਵ ਵਿੱਚ ਤੇਜੀ ਆਉਣ ਦੀ ਪੂਰੀ ਸੰਭਾਵਨਾ ਹੈ ਇਸ ਤੋਂ ਬਿਨਾਂ ਹੁਣ ਮੌਸਮ ਖੁੱਲ ਗਿਆ ਹੈ ਜਿਸ ਨਾਲ ਵੀ ਮਾਰਕੀਟ ਵਿੱਚ ਕਿਹਨੂੰ ਦੀ ਮੰਗ ਵੱਧ ਰਹੀ ਹੈ ਜਦਕਿ ਖੇਤਾਂ ਵਿੱਚ ਨੂੰ ਵੀ ਬਹੁਤ ਥੋੜੀ ਫਸਲ ਬਚੀ ਹੈ।
ਇਥੇ ਦੱਸਣ ਯੋਗ ਹੈ ਕਿ ਕਿੰਨੂ ਵਿਟਾਮਿਨ ਸੀ ਨਾਲ ਭਰਪੂਰ ਪਲ ਹੈ ਇਸਨੂੰ ਖਾਣ ਨਾਲ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ ਤੇ ਮਨੁੱਖ ਘੱਟ ਬਿਮਾਰ ਹੁੰਦਾ ਹੈ ਇਸ ਤੋਂ ਬਿਨਾਂ ਇਸ ਵਿੱਚ ਵੀ ਪਾਇਆ ਜਾਣ ਵਾਲਾ ਲਿਮੋਨਿਨ ਤਤ ਮਨੁੱਖਾਂ ਨੂੰ ਕੈਂਸਰ ਦੇ ਰੋਗ ਤੋਂ ਬਚਾਉਣ ਵਿੱਚ ਸਹਾਈ ਹੈ ਇਸ ਨੂੰ ਖਾਣ ਨਾਲ ਐਸੀਡਿਟੀ ਤੋਂ ਰਾਹਤ ਮਿਲਦੀ ਹੈ ਅਤੇ ਇਹ ਦਿਲ ਦੇ ਰੋਗਾਂ ਤੋਂ ਵੀ ਬਚਾਉਂਦਾ ਹੈ। ਇਹ ਊਰਜਾ ਦਾ ਸਰੋਤ ਵੀ ਹੈ ਅਤੇ ਇਸ ਵਿੱਚ ਕੈਲਸ਼ੀਅਮ ਸਮੇਤ ਹੋਰ ਤੱਤ ਵੀ ਪਾਏ ਜਾਂਦੇ ਹਨ ਜੋ ਮਨੁੱਖੀ ਸਰੀਰ ਲਈ ਜਰੂਰੀ ਹਨ। ਇਸ ਲਈ ਹਰੇਕ ਸਿਹਤਮੰਦ ਮਨੁੱਖ ਨੂੰ ਰੋਜਾਨਾ ਘੱਟੋ ਘੱਟਇਕ ਕਿਹਨੂੰ ਜਰੂਰ ਖਾਣਾ ਚਾਹੀਦਾ ਹੈ।।

ਕਿੰਨੂ ਬਾਰੇ ਪੰਜਾਬ ਦੇ ਖੇਤੀਬਾੜੀ ਮੰਤਰੀ ਦਾ ਐਲਾਨ

 ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ -ਗੁਰਮੀਤ ਸਿੰਘ ਖੁਡੀਆਂ 

ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫੀ ਰੈਲੀ ਕਰਵਾਈ ਗਈ

 ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਕੀਤੀ ਸ਼ਿਰਕਤ

ਕਿੰਨੂੰ ਮਿਡ ਡੇ ਮੀਲ ਵਿੱਚ ਦਿੱਤਾ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਬੱਲੂਆਣਾ ਹਲਕੇ ਵਿੱਚ ਕਰਵਾ ਰਹੀ ਹੈ 800 ਕਰੋੜ ਦੇ ਵਿਕਾਸ ਕਾਰਜ - ਵਿਧਾਇਕ ਗੋਲਡੀ ਮੁਸਾਫਰ

ਅਬੋਹਰ 9 ਫਰਵਰੀ 



ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵੱਧੇ ਲਈ ਬਚਨਵੱਧ ਹੈ। ਇਸ ਮੌਕੇ ਉਨਾਂ ਨੇ ਪਸ਼ੂ ਪਾਲਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਸ਼ੂ ਪਾਲਣ ਇੱਕ ਅਜਿਹਾ ਕੀਤਾ ਹੈ ਜਿਸ ਦੇ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਕਿਉਂਕਿ ਹੁਣ ਜਮੀਨ ਤਾਂ ਹੋਰ ਵਧਾਈ ਨਹੀਂ ਜਾ ਸਕਦੀ ਇਸ ਲਈ ਸਾਨੂੰ ਆਮਦਨ ਵਧਾਉਣ ਲਈ ਸਹਾਇਕ ਖੇਤੀ  ਧੰਦਿਆਂ ਦਾ ਲਾਹਾ ਲੈਣਾ ਚਾਹੀਦਾ ਹੈ।

ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਪੜ੍ਹਾਈ ਕਰਕੇ ਸਾਡੇ ਨੌਜਵਾਨ ਯੋਗ ਬਣਨ ਤਾ ਕਿ ਉਹ ਵੱਖ-ਵੱਖ ਤਰੀਕਿਆਂ ਨਾਲ ਆਪਣੀ ਆਮਦਨ ਪੈਦਾ ਕਰ ਸਕਣ। ਉਹਨਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਵਿਦੇਸ਼ ਨਾਲੋਂ ਆਪਣਾ ਮੁਲਕ ਬਿਹਤਰ ਹੈ ਇਥੇ ਮਿਹਨਤ ਕਰੋ ਤਾਂ ਸਰਕਾਰ ਤੁਹਾਡੀ ਹਰ ਪ੍ਰਕਾਰ ਦੀ ਮਦਦ ਕਰੇਗੀ।

 ਕਿੰਨੂੰ ਦੀ ਗੱਲ ਕਰਦਿਆਂ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮਿਡ ਡੇ ਮੀਲ ਵਿੱਚ ਕਿੰਨੂ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਕਿੰਨੂ ਬਾਗਵਾਨਾਂ ਨੂੰ ਲਾਭ ਮਿਲੇਗਾ। ਉਹਨਾਂ ਨੇ ਅਬੋਹਰ ਦੀ ਜੂਸ ਫੈਕਟਰੀ ਦੀ ਸਮਰੱਥਾ ਵਧਾਉਣ ਦੀਆਂ ਸੁਭਾਵਨਾਵਾਂ ਤਲਾਸ਼ਣ ਦੀ ਗੱਲ ਵੀ ਆਖੀ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਨਰਮੇ ਨੂੰ ਵੀ ਪੰਜਾਬ ਸਰਕਾਰ ਪ੍ਰਫੁੱਲਤ ਕਰੇਗੀ ।

ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ 25 ਲੱਖ ਗਊਆਂ ਦਾ 25 ਫਰਵਰੀ ਤੋਂ ਟੀਕਾਕਰਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸੇ ਤਰਾਂ ਉਹਨਾਂ ਦੱਸਿਆ ਕਿ ਜਾਨਵਰਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਮੁਫਤ ਦਵਾਈ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਸਾਹੀਵਾਲ ਨਸਲ ਸੁਧਾਰ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਅਤੇ ਸੈਕਸਡ ਸਿਮਨ ਦੀ ਸਪਲਾਈ ਵੀ ਹਸਪਤਾਲਾਂ ਵਿੱਚ ਦਿੱਤੀ ਜਾ ਰਹੀ ਹੈ। 

ਸ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਵਿੱਚ ਮੈਰੀਟ ਅਧਾਰ ਤੇ ਹੋਈਆਂ ਭਰਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ 326 ਨਵੇਂ ਵੈਟਰਨਰੀ ਅਫਸਰ ਅਤੇ 504 ਵੈਟਰਨਰੀ ਇੰਸਪੈਕਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । 

ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਨਾ ਹੀ ਉਪਰਾਲਿਆਂ ਕਾਰਨ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਹੁਣ ਤੱਕ 40 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦ੍ਰਿੜਤਾ ਨਾਲ ਲੋਕ ਮਸਲਿਆਂ ਦੇ ਹੱਲ ਕਰਨ ਲਈ ਸਮਰਪਿਤ ਹੈ। 

ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਸਵਾਗਤ ਕਰਦਿਆਂ ਸਥਾਨਕ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਵਿੱਚ 800 ਕਰੋੜ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਵਿੱਚ ਪੱਤਰੇ ਵਾਲਾ ਦਾ ਮੈਗਾ ਵਾਟਰ ਵਰਕਸ ਅਤੇ ਸੁਖਚੈਨ ਵਿਖੇ ਨਵਾਂ ਕਾਲਜ ਬਣ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਸਾਰੇ ਵਰਗਾਂ ਨੂੰ ਇੱਕ ਸਮਾਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ 300 ਯੂਨਿਟ ਮੁਫਤ ਬਿਜਲੀ ਦਾ ਲਾਭ ਸਭ ਨੂੰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਜੀਐਸ ਬੇਦੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ, ਸਵਾਮੀ ਸੁੱਖਾਨੰਦ, ਡਾ ਰਾਜੇਸ਼ ਗੁਪਤਾ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਮਾਸਟਰ ਭਜਨ ਲਾਲ ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਸ਼੍ਰੀਮਤੀ ਪੂਜਾ ਲੂਥਰਾ ਧਰਮਵੀਰ ਗੋਦਾਰਾ ਨੇ ਵੀ ਸੰਬੋਧਨ ਕੀਤਾ। ਮੰਚ 

ਸੰਚਾਲਨ ਡਾ ਮਨਦੀਪ ਸਿੰਘ ਅਤੇ ਕੇਵਲ ਅਰੋੜਾ ਨੇ ਕੀਤਾ। ਇਸ ਮੌਕੇ ਐਸਡੀਐਮ ਬਲਕਰਨ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰਾਜੀਵ ਛਾਵੜਾ, ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ ਵੀ ਹਾਜ਼ਰ ਸਨ। ਰੈਲੀ ਵਿੱਚ 126 ਸਾਹੀਵਾਲ ਨਸਲ ਦੇ ਜਾਨਵਰ ਪੁਹੰਚੇ। ਇਸ ਮੌਕੇ ਇਨਾਮ ਜੇਤੂ ਜਾਨਵਰਾਂ ਦੇ ਮਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Thursday, February 8, 2024

ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋਈ ਬੈਠਕ, ਮੁੱਖ ਮੰਤਰੀ ਮਾਨ ਨੇ ਨਿਭਾਈ ਸਾਰਥਕ ਭੂਮਿਕਾ

ਮੁੱਖ ਮੰਤਰੀ ਦੇ ਦਖਲ ਨਾਲ ਭਾਰਤ ਸਰਕਾਰ ਅਤੇ ਕਿਸਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਹਿਮਤੀ 'ਤੇ ਪਹੁੰਚੇ

ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਗੱਲਬਾਤ ਦਾ ਪਹਿਲਾ ਦੌਰ ਸਕਾਰਾਤਮਕ ਦਿਸ਼ਾ ਵਿੱਚ ਸਮਾਪਤ ਹੋਇਆ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਅੱਗੇ ਕਿਸਾਨਾਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ

 ਚੰਡੀਗੜ੍ਹ, 8 ਫਰਵਰੀ-


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਦੇ ਨਿੱਜੀ ਦਖਲ 'ਤੇ ਕੇਂਦਰ ਸਰਕਾਰ Union Government ਅਤੇ ਕਿਸਾਨਾਂ Farmers ਵਿਚਾਲੇ ਪਹਿਲੇ ਦੌਰ ਦੀ ਗੱਲਬਾਤ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਸਹਿਮਤੀ ਬਣੀ।

ਇਹ ਮੀਟਿੰਗ ਇੱਥੇ ਮਗਸੀਪਾ ਕੰਪਲੈਕਸ ਵਿਖੇ ਹੋਈ ਅਤੇ ਇਸ ਵਿੱਚ ਕੇਂਦਰੀ ਮੰਤਰੀਆਂ Piyush Goyal ਪਿਊਸ਼ ਗੋਇਲ, ਅਰਜੁਨ ਮੁੰਡਾ Arjun Munda ਅਤੇ ਨਿਤਿਆਨੰਦ ਤੋਂ ਇਲਾਵਾ ਮੁੱਖ ਮੰਤਰੀ ਅਤੇ ਵੱਖ-ਵੱਖ ਕਿਸਾਨ Farmer Unions ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।


ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਦੇ ਪਹਿਲੇ ਗੇੜ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਬਾਰੇ ਆਮ ਸਹਿਮਤੀ ਬਣੀ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰਾ ਸੁਖਾਵੇਂ ਮਾਹੌਲ ਵਿੱਚ ਹੋਇਆ ਅਤੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਸਿਧਾਂਤਕ ਤੌਰ ਉੱਤੇ ਪ੍ਰਵਾਨਗੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਕਲੀ ਬੀਜਾਂ ਦੇ ਉਤਪਾਦਕਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ ਗਈ ਤਾਂ ਜੋ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।


ਮੁੱਖ ਮੰਤਰੀ ਨੇ ਕਿਸਾਨਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹੋਏ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰੱਖਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣਾ ਸਮੇਂ ਦੀ ਮੁੱਖ ਲੋੜ ਹੈ।  ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵਾਪਸ ਲੈਣਾ ਸਿਰਫ਼ ਉਨ੍ਹਾਂ ਅਰਥ ਸ਼ਾਸਤਰੀਆਂ ਦੀਆਂ ਕਿਆਸਅਰਾਈਆਂ ਹਨ ਜੋ ਜ਼ਮੀਨੀ ਹਕੀਕਤਾਂ ਦੀ ਪਰਵਾਹ ਕੀਤੇ ਬਿਨਾਂ ਕੌਮੀ ਰਾਜਧਾਨੀ ਵਿੱਚ ਆਪਣੇ ਆਰਾਮਦਾਇਕ ਦਫ਼ਤਰਾਂ ਵਿੱਚ ਬੈਠੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਬੰਦ ਕਰਨ ਦਾ ਅਜਿਹਾ ਕੋਈ ਵੀ ਕਦਮ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਤਰ੍ਹਾਂ ਦੇਸ਼ ਦੇ ਹਿੱਤ ਵਿੱਚ ਨਹੀਂ ਹੋਵੇਗਾ।

ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਲਈ ਵੀ ਜ਼ੋਰ ਦਿੱਤਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ।  ਉਨ੍ਹਾਂ ਕਿਹਾ ਕਿ ਭਾਰਤ ਅੱਜ ਮੌਜ਼ੰਬੀਕ ਆਦਿ ਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਜਦਕਿ ਜੇਕਰ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲੇ ਤਾਂ ਉਹ ਇਨ੍ਹਾਂ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬੱਚਤ ਹੋਵੇਗੀ।

ਕਿਸਾਨਾਂ ਦੇ ਮਸਲਿਆਂ ਨੂੰ ਵਿਚਾਰਨ ਲਈ ਗੱਲਬਾਤ ਕਰਨ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਅਤੇ ਢੁਕਵਾਂ ਮੰਚ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਨਹੀਂ ਚਾਹੁੰਦੇ ਕਿ ਇਨ੍ਹਾਂ ਮੁੱਦਿਆਂ 'ਤੇ ਅੰਦੋਲਨ ਹੋਵੇ, ਸਗੋਂ ਇਨ੍ਹਾਂ ਮੁੱਦਿਆਂ ਨੂੰ ਦੁਵੱਲੀ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।  ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਅਜਿਹੀਆਂ ਹੋਰ ਵੀ ਵਿਚਾਰ-ਚਰਚਾਵਾਂ ਹੋਣਗੀਆਂ।

ਪੰਜਾਬੀਓ, ਕਿਨੂੰ ਕਿਸਾਨਾਂ ਦੀ ਮਦਦ ਕਿਵੇਂ ਕਰੀਏ।

 ਪੰਜਾਬ ਦਾ ਕਿਨੂੰ ਉਤਪਾਦਕ ਕਿਸਾਨ ਇਸ ਸਮੇਂ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਕਿਉਂਕਿ ਵਪਾਰੀਆਂ ਨੇ ਕਿੰਨੂ ਦੀ


ਕੀਮਤ ਡੇਗ ਦਿੱਤੀ ਹੈ ਜਿਸ ਕਾਰਨ ਕਿਸਾਨ ਕਿੰਨੂ ਦੇ ਬਾਗ ਪੱਟਣ ਲਈ ਮਜਬੂਰ ਹੋ ਰਹੇ ਹਨ ਪਰ ਅਸੀਂ ਉਸ ਦੀ ਮਦਦ ਕਰ ਸਕਦੇ ਹਾਂ। ਤੁਸੀਂ ਪੁੱਛੋਗੇ ਕਿਸ ਤਰ੍ਹਾਂ ਮਦਦ ਕਰ ਸਕਦੇ ਹਾਂ ਤਾਂ ਸੁਣੋ ਭਰਾਵੋ।

 ਪੰਜਾਬ ਦੀ ਆਬਾਦੀ ਹੈ ਸਾਢੇ ਤਿੰਨ ਕਰੋੜ । ਜੇਕਰ ਹਰੇਕ ਵਿਅਕਤੀ ਇੱਕ ਕਿਨੂੰ ਵੀ ਖਰੀਦੇ ਤਾਂ ਇੱਕ ਦਿਨ ਵਿੱਚ 50 ਹਜਾਰ ਕੁਇੰਟਲ ਕਿਨੂੰ ਦੀ ਖਪਤ ਪੰਜਾਬ ਵਿੱਚ ਹੋ ਸਕਦੀ ਹੈ ਅਤੇ ਜੇਕਰ ਅਜਿਹਾ ਸਿਰਫ ਤਿੰਨ ਦਿਨ ਹੋ ਜਾਵੇ ਤਾਂ ਮਾਰਕੀਟ ਵਿੱਚ ਕਿੰਨੂ ਦੀ ਡਿਮਾਂਡ ਪੈਦਾ ਹੋਣ ਨਾਲ ਭਾਅ ਵੱਧ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਯੋਗ ਮੁੱਲ ਮਿਲ ਜਾਵੇਗਾ ਅਤੇ ਕਿਸਾਨ ਪੁੱਤਾਂ ਵਾਂਗ ਪਾਲੇ ਕਿੰਨੂ ਦੇ ਬਾਗ ਪੁੱਟਣ ਤੋਂ ਬਚ ਜਾਵੇਗਾ।  ਇਸ ਔਖੀ ਘੜੀ ਵਿਚ ਜੇਕਰ ਅਸੀਂ ਕਿਨੂੰ ਉਤਪਾਦਕ ਕਿਸਾਨਾਂ ਦੀ ਮਦਦ ਨਾ ਕੀਤੀ ਤਾਂ ਮਜਬੂਰੀ ਵਿੱਚ ਉਹ ਕਿਸਾਨ ਸਾਰੇ ਬਾਗ ਪੁੱਟ ਦੇਣਗੇ ਤੇ ਫਿਰ ਨਾਗਪੁਰੀ ਸੰਤਰਾ ਡੇਢ ਸੌ ਰੁਪਏ ਕਿਲੋ ਲਿਆ ਕੇ ਖਾਇਆ ਕਰਾਂਗੇ

ਪਰਾਲੀ ਦਾ ਹੋ ਜਾਵੇਗਾ ਪੱਕਾ ਹੱਲ

*ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

• *ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ

*• ⁠*ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ*

*ਚੰਡੀਗੜ੍ਹ, 8 ਫਰਵਰੀ:*


ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ Aman Arora ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ Green Energy ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (TPD) ਦੀ ਕੁੱਲ ਸਮਰੱਥਾ ਵਾਲੇ ਸੱਤ Compressed Biogas ਕੰਪਰੈੱਸਡ ਬਾਇਓਗੈਸ (CBG) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ।

ਸ੍ਰੀ ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ Ravi Bhagat ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ।

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ Paddy Stubble Burning ਦੇ ਮਾਮਲਿਆਂ ਨੂੰ ਸਿਫ਼ਰ 'ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ Bio Fuel ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ 'ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ।

ਸ੍ਰੀ ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ PEDA ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...