Saturday, May 18, 2024

ਨਰਮੇ ਦੀ ਸਫਲ ਕਾਸ਼ਤ ਲਈ ਬਿਜਾਈ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ

ਫਰੀਦਕੋਟ :18 ਮਈ 2024

 

 ਜ਼ਿਲਾ ਫਰੀਦਕੋਟ Faridkot ਵਿੱਚ ਨਰਮੇ Cotton ਦੀ ਫਸਲ ਦੀ ਪੁਨਰ ਸੁਰਜੀਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਨੂੰ ਨਰਮੇ ਦੀ ਕਾਸ਼ਤਕਾਰੀ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਬਲਾਕ ਕੋਟਕਪੂਰਾ Kotkpura ਦੇ ਪਿੰਡ ਖਾਰਾ Khara ਵਿੱਚ ਨਰਮੇ ਦੇ ਲਗਾਏ ਜਾ ਰਹੇ ਪ੍ਰਦਰਸ਼ਨੀ ਪਲਾਟਾਂ ਅਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਬਿਜਾਈ ਦਾ ਜਾਇਜਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ,ਲਖਵੀਰ ਸਿੰਘ ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ ਸਨ। 


ਕ੍ਰਿਸ਼ੀ ਵਿਗਿਆਨ ਕੇਂਦਰ KVK ਦੇ ਸਹਿਯੋਗ ਨਾਲ  ਕਿਸਾਨਾਂ ਨੂੰ ਝੋਨੇ ਹੇਠੋਂ ਰਕਬਾ ਕੱਢ ਕੇ ਨਰਮੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਨਰਮੇ ਦੀ ਕਾਸ਼ਤ ਘਟ ਪਾਣੀ ਇਲਾਕਿਆਂ ਵਿਚ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਕਾਸ਼ਤ ਲਈ ਬਹੁਤ ਵੱਡੀ ਮਾਤਰਾ ਵਿਚ ਪਾਣੀ ਦੀ ਜ਼ਰੂਰਤ ਪੈਂਦੀ ਹੈ ਜਦ ਕਿ ਨਰਮਾ ਘਟ ਪਾਣੀ ਨਾਲ ਵੀ ਹੋ ਜਾਂਦਾ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਮੌਸਮੀ ਖਰਾਬੀ ਦੇ ਕਾਰਨ ਨਰਮੇ ਦੀ ਫਸਲ ਦੀ ਪੈਦਾਵਰ ਘੱਟ ਮਿਲੀ ਸੀ। ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ । ਉਨਾਂ ਕਿਹਾ ਕਿ ਨਰਮੇ ਦੀ ਫਸਲ ਨੂੰ ਮੁੱਖ ਤੌਰ ਤੇ ਗੁਲਾਬੀ ਸੁੰਡੀ Pink Bollworm ਅਤੇ ਚਿੱਟੀ ਮੱਖੀ White Fly ਨਾਮੀ ਕੀਟ ਨੁਕਸਾਨ ਪਹੁੰਚਾਉਂਦੇ ਹਨ ,ਜਿਨ੍ਹਾਂ ਦੀ ਰੋਕਥਾਮ ਲਈ ਸਮੇਂ ਸਿਰ ਨਿਗਰਾਨੀ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ।  ਉਨਾਂ ਕਿਹਾ ਕਿ ਨਰਮੇ ਦੀ ਕਾਸਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਬਿਜਾਈ 15 ਮਈ  ਤੱਕ ਕਰ ਲੈਣ ਲਈ ਸਿਫਾਰਸ਼ ਕੀਤੀ ਜਾਂਦੀ  ਹੈ, ਪਰ ਇਸ ਵਾਰ ਕਣਕ ਦੀ ਕਟਾਈ ਪਿਛੇਤੀ ਹੋਣ ਕਾਰਨ ਨਰਮੇ ਦੀ ਬਿਜਾਈ ਵੀ ਪੱਛੜ ਗਈ ਹੈ।

ਉਨਾਂ ਕਿਹਾ ਕਿ ਕਿਸੇ ਕਿਸਮ ਦੀ ਸਮੱਸਿਆ ਤੋਂ ਬਚਣ ਲਈ ਨਰਮੇ ਦੀ ਬਿਜਾਈ ਜਲਦ ਤੋਂ ਜਲਦ ਮੁਕੰਮਲ ਕਰ ਲੈਣੀ ਚਾਹੀਦੀ ਹੈ ।ਉਨਾਂ ਦੱਸਿਆ ਨਰਮੇ ਦੀ ਕਾਸ਼ਤ ਲਈ ਖਾਦਾਂ ਦੀ ਵਰਤੋਂ  ਮਿੱਟੀ ਪਰਖ Soil Testing ਰਿਪੋਰਟ ਦੇ ਅਧਾਰ ਤੇ ਹੀ ਕਰਨੀ ਚਾਹੀਦੀ ਹੈ ।  ਉਨਾਂ ਕਿਹਾ ਕਿ ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਖਾਰਾ ਨੂੰ ਨਰਮੇ ਦੀ ਕਾਸ਼ਤ ਲਈ ਨਮੂਨੇ ਦੇ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ । ਉਨਾਂ ਦੱਸਿਆ ਕਿ ਇਨਾਂ ਪਿੰਡਾਂ ਵਿਚ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਤਕਨੀਕ ਪੱਖੋ ਹਰ ਮਦਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਨਾਂ ਪਿੰਡਾਂ ਦੇ ਖੇਤਾਂ ਦੀ ਮਿੱਟੀ ਦੇ ਨਮੂਨੇ  ਲਏ ਗਏ ਹਨ ਅਤੇ ਪ੍ਰਯੋਗਸ਼ਾਲਾ ਵਿਚ ਪਰਖ ਕਰਕੇ ਕਿਸਾਨਾਂ ਨੂੰ ਰਿਪੋਰਟ ਦੇ ਅਧਾਰ ਤੇ ਖਾਦਾਂ  ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕੀ ਆਤਮਾ ਤਹਿਤ ਪਿੰਡ ਖਾਰਾ  ਵਿੱਚ ਫਾਰਮ ਸਕੂਲ Farmer School ਲਗਾਏ ਜਾ ਰਹੇ ਹਨ ਤਾਂ ਜੋ ਨਰਮੇ ਦੀ ਕਾਸਤ ਨੂੰ ਪੁਨਰਸੁਰਜੀਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਬਿਜਾਈ ਤੋਂ ਲੈ ਕੇ ਛੱਟੀਆਂ ਦੀ ਸੰਭਾਲ ਤੱਕ ਲਗਾਈਆਂ ਜਾਣ ਵਾਲੀਆਂ ਛੇ ਕਲਾਸਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀਬਾੜੀ ਮਾਹਿਰਾਂ ਵੱਲੋਂ ਹਰ ਪੱਖੋਂ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।

ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ  ਨਰਮੇ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਇੱਕ ਲਿਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਬਿਜਾਈ ਤੋਂ 24 ਘੰਟਿਆਂ ਦੇ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ। ਡਾ. ਗੁਰਮਿੰਦਰ ਸਿੰਘ ਬਰਾੜ  ਨੇ ਨਰਮੇ ਦੀ ਕਾਸ਼ਤ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।

ਇਸ ਮੌਕੇ ਡਾ ਨਿਸ਼ਾਨ ਸਿੰਘ ਡਾ ਜਸਵੰਤ ਸਿੰਘ ,ਰਾਜਾ ਸਿੰਘ ,ਕਿਸਾਨ ਗੁਰਬਚਨ ਸਿੰਘ ਅਤੇ ਕਿਸਾਨ ਹਾਜ਼ਰ ਸਨ।

Wednesday, May 15, 2024

ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਵਾਹ ਕੇ ਮਿੱਟੀ ਦੀ ਸੁਧਾਰ ਕੀਤਾ ਜਾ ਸਕਦਾ :ਡਾ. ਅਮਰੀਕ ਸਿੰਘ

ਫਰੀਦਕੋਟ ; ਜ਼ਿਲਾ ਫਰੀਦਕੋਟ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਵਧਦੇ ਵਾਕਿਆ ਦੇ ਮੱਦੇਨਜ਼ਰ ਮੁੱਖ ਖੇਤੀਬਾੜ੍ਹੀ ਅਫ਼ਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀ ਅਧਿਕਾਰੀਆਂ ਦੀ ਟੀਮ ਵੱਲੋਂ ਬਲਾਕ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਜਿਵੇਂ ਅਰਾਈਆਵਾਲਾ ਕਲਾਂਘੁਗਿਆਣਾਝੋਟੀ ਵਾਲਾ ਅਤੇ ਬੁਰਜਮਸਤਾ ਵਿਚ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

 ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ Chief Agriculture Officer Faridkot Dr Amrik Singh ਨੇ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤੂੜੀ Wheat straw  ਬਨਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਨਾੜ ਖੇਤਾਂ ਵਿੱਚ ਬਚ ਜਾਂਦਾ ਹੈ ,ਜਿਸ ਨੂੰ ਕੁਝ ਕਿਸਾਨ ਅੱਗ ਲਗਾ ਕੇ ਸਾੜ ਦਿੰਦੇ ਹਨ ਜਿਸ ਨਾਲ ਨਾਈਟਰੋਜਨਫਾਸਫੋਰਸ ਅਤੇ ਪੋਟਾਸ਼ NPK ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ Micro Nutrients,ਸੂਖਮ ਜੀਵ Micro Organizm ਨਸ਼ਟ ਹੋਣ ਦੇ ਨਾਲ ਨਾਲ ਮਿੱਟੀ ਦੇ ਭੌਤਿਕੀ ਅਤੇ ਜੈਵਿਕ ਗੁਣ ਪ੍ਰਭਾਵਤ ਹੁੰਦੇ ਹਨ । ਉਨ੍ਹਾਂ ਕਿਹਾ ਕਿ ਕਣਕ ਦੇ ਨਾੜ੍ਹ ਦੇ ਸੜ੍ਹਨ ਨਾਲ ਪੈਦਾ ਹੋਏ ਜ਼ਹਿਰੀਲੇ ਧੂੰਏ ਕਾਰਨ ਜ਼ਹਿਰੀਲੀਆਂ ਗੈਸਾਂ Smoke ਮਨੁੱਖੀ ਅਤੇ ਪਸ਼ੂਆਂ ਦੀ ਸਿਹਤ ਲਈ ਖਤਰਨਾਕ Injurious to Human health  ਹੁੰਦੀਆਂ ਹਨ।


ਉਨ੍ਹਾਂ ਕਿਹਾ ਕਿ ਨਾੜ੍ਹ ਨੂੰ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜ ਕੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨ੍ਹਾਂ ਅੰਡਿਆਂ Eggs of Birds ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਤਾਂ ਨਾੜ ਨੂੰ ਅੱਗ ਲਗਾਉਣ ਨਾਲ ਮਨੁੱਖੀ ਜੀਵਨ ਵੀ ਖਤਰੇ ਵਿਚ ਪੈ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਹੀ ਵਾਹ ਕੇ ਜਾਂ Green Manure ਹਰੀ ਖਾਦ ਕਰਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ।

 ਉਨ੍ਹਾਂ ਕਿਹਾ ਕਿ ਰੀਪਰ ਨਾਲ ਤੂੜੀ ਬਨਾਉਣ ਉਪਰੰਤ 20 ਕਿਲੋ ਜੰਤਰ ਦੇ ਬੀਜ ਦਾ ਛੱਟਾ ਦੇ ਕੇ ਬੀਜ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਰੀ ਖਾਦ ਕਰਨ ਨਾਲ ਝੋਨੇ ਦੀ ਫਸਲ ਨੂੰ ਪਾਈ ਜਾਣ ਵਾਲੀ 35% ਰਸਾਇਣਕ ਖਾਦ ਯੂਰੀਆ Urea ਦੀ ਬੱਚਤ ਕੀਤੀ ਜਾ ਸਕਦੀ ਹੈ ਅਤੇ ਜ਼ਮੀਨ ਦੀ ਸਿਹਤ Soil Health ਵਿੱਚ ਸੁਧਾਰ ਵੀ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਜ਼ਿਲਾ ਫ਼ਰੀਦਕੋਟ ਦਾ ਵਾਤਾਵਰਨ ਸ਼ੁੱਧ ਰੱਖਣ ਦੇ ਨਾਲ ਨਾਲ ਮਿੱਤਰ ਕੀੜਿਆਂ ਅਤੇ ਪੰਛੀਆਂ ਦੀ ਜਾਨ ਨੂੰ ਬਚਾਇਆ ਜਾ ਸਕਦਾ।

ਇਸ ਮੌਕੇ ਡਾ. ਪਰਮਿੰਦਰ ਸਿੰਘਡਾ.ਲਖਵੀਰ ਸਿੰਘ ਡਾ. ਰਮਨਦੀਪ ਸਿੰਘਡਾ ਰਾਜਵੀਰ ਸਿੰਘ (ਸਾਰੇ ਖੇਤੀਬਾੜੀ ਵਿਕਾਸ ਅਫਸਰ) ਹਰਜਿੰਦਰ ਸਿੰਘ ਅਤੇ ਨਰਿੰਦਰ ਕੁਮਾਰ (ਖੇਤੀਬਾੜੀ ਉਪ ਨਿਰੀਖਕ) ਹਾਜ਼ਰ ਸਨ।

ਫਸਲ ਦੀ ਰਹਿੰਦ ਖੂੰਦ ਨੂੰ ਬਿਨਾਂ ਸਾੜੇ ਆਪਣੀ 25 ਕਿੱਲੇ ਜਮੀਨ ਵਿੱਚ ਨਰਮੇ ਦੀ ਕਾਸਤ ਕਰਕੇ ਵੱਧ ਮੁਨਾਫਾ ਕਮਾ ਰਿਹਾ ਹੈ ਜ਼ਿਲ੍ਹੇ ਦਾ ਅਗਾਹ ਵਧੂ ਕਿਸਾਨ ਅਸ਼ੋਕ ਕੁਮਾਰ

ਫਾਜ਼ਿਲਕਾ 16 ਮਈ 2024

 ਅਬੋਹਰ Abohar ਦਾ ਅਗਾਂਹ ਵਧੂ ਕਿਸਾਨ  ਅਸ਼ੋਕ ਕੁਮਾਰ Ashok Kumar ਆਪਣੀ 25 ਕਿੱਲੇ ਜਮੀਨ ਵਿੱਚ ਫਸਲ ਦੀ ਰਹਿੰਦ ਖੂੰਦ ਨੂੰ ਬਿਨਾਂ ਸਾੜੇ ਨਰਮੇ ਦੀ ਬਿਜਾਈ Cotton ਕੀਤੀ ਹੈ।  ਕਿਸਾਨ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ,
 ਕਿਸਾਨ ਨੇ ਦੱਸਿਆ ਕਿ ਜਦੋਂ ਤੋਂ ਉਸ ਨੇ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ Without Burning Stubble ਰਿਹਾ ਉਦੋਂ ਤੋਂ ਹੀ ਉਸ ਦੀ ਜਮੀਨ ਉਪਜਾਊ ਵੀ ਹੋਈ ਹੈ ਅਤੇ ਉਸ ਦੀ ਫਸਲ ਦਾ ਝਾੜ Crop Yield ਵੀ ਵਧਣਾ ਸ਼ੁਰੂ ਹੋ ਗਿਆ ਹੈ। ਕਿਸਾਨ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਸ ਦਾ 15 ਮਣ ਕਿੱਲੇ ਦੇ ਹਿਸਾਬ ਨਾਲ ਨਰਮਾ ਨਿਕਲਿਆ Cotton Production  ਸੀ, ਕਿਸਾਨ ਨੇ ਦੱਸਿਆ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਬਿਨਾਂ ਸਾੜੇ ਅਗਲੀ ਫਸਲ ਦੀ ਬਿਜਾਈ ਕਰਨ ਨਾਲ ਉਸ ਨੂੰ ਹੁਣ ਖਾਦਾਂ ਦੀ ਵੀ ਘੱਟ ਲੋੜ ਪੈਂਦੀ ਹੈ।

 ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ Dr Sunder Lal ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ Fazilka ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।  ਇਸੇ ਤਹਿਤ ਹੀ ਅੱਜ ਇਸ ਕਿਸਾਨ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਫਸਲ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ! ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਅਜਿਹੇ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਫਸਲ ਦੀ ਰਹਿੰਦ ਖੂੰਹਦ  ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਅਜਿਹਾ ਕਰਨ ਨਾਲ ਉਨ੍ਹਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਵਾਤਾਵਰਨ ਵੀ ਪ੍ਰਦੂਸ਼ਣ ਹੋਣ ਤੋਂ ਬਚਿਆ ਰਹੇਗਾ. Success Story of Progressive Farmer

ਖੇਤੀ ਲਾਗਤ ਖਰਚੇ ਘਟਾਉਣ ਲਈ ਜ਼ਰੂਰਤ ਅਨੁਸਾਰ ਫ਼ਸਲਾਂ ਦਾ ਬੀਜ ਖੁਦ ਤਿਆਰ ਕਰੋ

-ਕਿਸਾਨਾਂ ਦੁਆਰਾ ਘਰ ਵਿਚ ਰੱਖੇ ਬੀਜ ਦੀਆਂ ਪਰਖ ਰਿਪੋਰਟਾਂ ਤਕਸੀਮ ਕੀਤੀਆਂ ਗਈਆਂ

ਫਰੀਦਕੋਟ: 16 ਮਈ

ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਫਰੀਦਕੋਟ Faridkot ਦੇ  ਕਿਸਾਨਾਂ  ਦੁਆਰਾ ਘਰ ਵਿਚ ਰੱਖੇ ਝੋਨੇ Paddy Seed ਅਤੇ ਹੋਰ ਫ਼ਸਲਾਂ ਦੇ ਬੀਜ ਨੂੰ ਪਰਖ ਕਰਵਾਉਣ ਉਪਰੰਤ ਬੀਜ ਪਰਖ Seed Testing Report ਰਿਪੋਰਟਾਂ ਤਕਸੀਮ ਕੀਤੀਆਂ ਗਈਆਂ, ਤਾਂ ਜੋਂ ਕਿਸਾਨਾਂ ਰਿਪੋਰਟਾਂ ਦੇ ਅਧਾਰ ਤੇ ਆਪਣੀ ਫ਼ਸਲ ਦੀ ਬਿਜਾਈ ਕਰ ਸਕਣ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮੁੱਖ ਖੇਤੀਬਾੜ੍ਹੀ ਅਫ਼ਸਰ ਡਾ.ਅਮਰੀਕ ਸਿੰਘ Dr Amrik Singh ਨੇ ਕੀਤੀ ।


            ਕਿਸਾਨਾਂ ਨੂੰ ਬੀਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ  ਹਾੜੀ ਅਤੇ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਕਣਕ ਅਤੇ ਝੋਨੇ ਦੀ ਬਿਜਾਈ ਲਈ ਵੱਡੀ ਪੱਧਰ ਤੇ ਬੀਜ ਦੀ ਜ਼ਰੂਰਤ ਪੈਂਦੀ ਹੈ। ਬੀਜ ਹੀ ਇੱਕ ਅਜਿਹੀ ਖੇਤੀ ਸਮੱਗਰੀ ਹੈ ਜਿਸ ਤੇ ਸਾਰੀ ਫਸਲ ਦੀ ਸਫ਼ਲਤਾ ਨਿਰਭਰ ਕਰਦੀ ਹੈਜੇਕਰ ਬੀਜ ਹੀ ਸਹੀ ਨਾਂ ਹੋਇਆ ਤਾਂ ਖਾਦਾਂ,ਕੀਟਨਾਸ਼ਕਉੱਲੀਨਾਸ਼ਕ ਅਤੇ ਹੋਰ ਸਮੱਗਰੀ ਤੇ ਹੋਣ ਵਾਲੇ ਖਰਚੇ ਦਾ ਬਹੁਤਾ ਫਾਇਦਾ ਨਹੀਂ ਹੁੰਦਾ। ਉਨਾਂ ਕਿਹਾ ਕਿ ਜ਼ਿਲਾ ਫ਼ਰੀਦਕੋਟ ਵਿੱਚ ਹਰ ਸਾਲ ਤਕਰੀਬਨ 1.18 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ।  ਜਿਸ ਲਈ ਵੱਡੀ ਮਾਤਰਾ ਵਿਚ ਬੀਜ ਦੀ ਜ਼ਰੂਰਤ ਪੈਂਦੀ ਹੈ। ਉਨਾਂ ਦੱਸਿਆ ਕਿ ਦੋਗਲੀਆਂ ਕਿਸਮਾਂ ਦੇ ਇਲਾਵਾ ਫ਼ਸਲਾਂ ਦਾ ਬੀਜ ਕਿਸਾਨ ਦੁਆਰਾ ਆਪਣੀਆਂ ਜ਼ਰੂਰਤਾਂ ਅਨੁਸਾਰ ਖੁਦ ਤਿਆਰ ਕੀਤਾ ਜਾ ਸਕਦਾ ਹੈ , ਅਜਿਹਾ ਕਰਨ ਨਾਲ ਖੇਤੀ ਲਾਗਤ ਖਰਚੇ ਘਟਾਏ ਜਾ ਸਕਦੇ ਹਨ। ਉਨਾਂ ਕਿਸਾਨਾਂ ਨੂੰ ਬੀਜ ਖਰੀਦਣ ਉਪਰੰਤ ਦੁਕਾਨਦਾਰ ਤੋਂ ਬਿੱਲ ਜ਼ਰੁਰ ਲੈਣ ਲਈ ਸਲਾਹ ਦਿੱਤੀ ਅਤੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਲਿਖਤੀ ਰੂਪ ਵਿਚ ਦਸਿਆ ਜਾਵੇ।

ਡਾ.ਚਰਨਜੀਤ ਸਿੰਘ ਨੇ ਬੀਜ ਪਰਖ ਕਰਵਾ ਕੇ ਝੋਨੇ ਦੀ ਪਨੀਰੀ ਬਿਜਾਈ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰ ਵਿਚ ਰੱਖੇ ਫ਼ਸਲਾਂ ਦੇ ਬੀਜਾਂ ਨੂੰ ਬਿਜਾਈ ਤੋਂ ਪਹਿਲਾਂ ਪਰਖ ਕਰਵਾ ਲੈਣਾ ਚਾਹੀਦਾ, ਤਾਂ ਜੋਂ ਬੀਜ ਦੀ ਉੱਗਣ ਸ਼ਕਤੀ ਬਾਰੇ ਪਤਾ ਲੱਗ ਸਕੇ ਅਤੇ ਬਾਅਦ ਵਿੱਚ ਕਿਸੇ ਤਰਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ । ਉਨਾਂ ਕਿਹਾ ਕਿ ਘਰ ਵਿਚ ਰੱਖੇ ਬੀਜ ਦੀ ਪਰਖ ਕਰਵਾਉਣ ਲਈ ਖੇਤੀਬਾੜ੍ਹੀ ਅਧਿਕਾਰੀਆਂ ਨਾਲ ਸੰਪਰਕ ਕਰਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਬੀਜ ਪਰਖ ਪ੍ਰਯੋਗਸ਼ਾਲਾਵਾਂ ਤੋਂ ਪਰਖ ਕਰਵਾ ਲੈਣੀ ਚਾਹੀਦੀ ਹੈਜਿਸ ਦੀ ਪ੍ਰਤੀ ਸੈਂਪਲ 15/-ਰੁਪਏ ਫੀਸ ਹੈ। ਡਾ.ਰੁਪਿੰਦਰ ਸਿੰਘ ਨੇ ਕਿਸਾਨਾਂ ਨੂੰ ਬੀਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ

ਇਸ ਮੌਕੇ ਡਾ.ਚਰਨਜੀਤ ਸਿੰਘ ਬੀਜ ਪਰਖ ਅਫ਼ਸਰਰੁਪਿੰਦਰ ਸਿੰਘ ,ਲਖਵੀਰ ਸਿੰਘ,ਰਮਨਦੀਪ ਸਿੰਘਰਣਵੀਰ ਸਿੰਘ ਗੁਰਬਚਨ ਸਿੰਘ  ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ ।

Thursday, May 9, 2024

-ਕਿਸਾਨ, ਝੋਨੇ ਦੀ ਪੀ.ਆਰ. 131 ਕਿਸਮ ਦਾ ਬੀਜ ਖ੍ਰੀਦਣ ਸਮੇਂ ਬਿੱਲ ਜ਼ਰੂਰ ਲੈਣ

 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਉਣੀ 2024 ਦੇ ਸੀਜਨ ਦੌਰਾਨ ਝੋਨੇ ਦੀ ਕਿਸਮ ਪੀ.ਆਰ. 131 ਦੀ ਜਿਆਦਾ ਮੰਗ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੀ.ਆਰ. 131 ਦਾ ਮਿਆਰੀ ਬੀਜ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਅਮਰੀਕ ਸਿੰਘਮੁੱਖ ਖੇਤੀਬਾੜੀ ਅਫਸਰਫਰੀਦਕੋਟ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਬੀਜ ਡੀਲਰਾਂ ਦੀ ਇੱਕ ਅਹਿਮ ਮੀਟਿੰਗ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿੱਚ ਕੀਤੀ ਗਈ।


ਬੀਜ ਵਿਕ੍ਰੇਤਾਵਾਂ ਨਾਲ ਗੱਲਬਾਤ ਕਰਦਿਆ ਮੁੱਖ ਖੇਤੀਬਾੜੀ ਅਫਸਰਡਾ.ਅਮਰੀਕ ਸਿੰਘ ਨੇ ਕਿਹਾ ਕਿ PAddy ਝੋਨੇ ਦੀ ਗੈਰ ਸਿਫਾਰਸ਼ਸ਼ੁਦਾ ,ਪੱਕਣ ਵਿੱਚ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਦਾ ਬੀਜ ਕਿਸਾਨਾਂ ਨੂੰ ਨਾ ਵੇਚਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ PR 131 ਕਿਸਮ ਦੇ ਬੀਜ ਦੀ ਮੰਗ ਵਧੇਰੇ ਹੋਣ ਕਾਰਨ,ਬੀਜ ਵਿੱਚ ਗੜਬੜ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ ,ਇਸ ਲਈ ਪੀ ਆਰ 131 ਦਾ ਬੀਜ ਭਰੋਸੇਯੋਗ ਸਰੋਤਾਂ ਤੋਂ ਹੀ ਪੱਕੇ ਬਿੱਲ ਤੇ ਖ੍ਰੀਦਿਆ ਜਾਵੇ ਅਤੇ ਕਿਸਾਨਾਂ ਨੂੰ ਵਿਕਰੀ ਉਪਰੰਤ ਪੱਕਾ ਬਿੱਲ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਤਰਾਂ ਦੀ ਮੁਸ਼ਕਲ ਤੋਂ ਬਚਿਆ ਜਾ ਸਕੇ।


ਉਨ੍ਹਾਂ ਕਿਹਾ ਕਿ ਝੋਨੇ ਦੀ ਘੱਟ ਸਮਾਂ ਲੈਣ ਵਾਲੀ PR 126 ਕਿਸਮ ਦੀ ਵਿਕਰੀ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਦੀ ਹੀ ਵਿਕਰੀ ਕੀਤੀ ਜਾਵੇ।ਇਸ ਮੌਕੇ ਸਮੂਹ ਡੀਲਰਾਂ ਵੱਲੋਂ ਇਹ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਕੇਵਲ ਝੋਨੇ ਦੀ ਕਿਸਮ ਪੀ ਆਰ 131 ਦਾ ਮਿਆਰੀ ਬੀਜ ਹੀ ਪੱਕਾ ਬਿੱਲ ਕੱਟਣ ਉਪਰੰਤ ਕਿਸਾਨਾਂ ਨੂੰ ਵਿਕਰੀ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾਡਾ. ਰੁਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਬੀਜ) ਫਰੀਦਕੋਟਡਾ.ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ.) ਬਲਾਕ ਫਰੀਦਕੋਟ,ਸੁਰਿੰਦਰ ਸਿੰਘ ਬੜੀਵਾਲਾ,ਸੁਰਿੰਦਰ ਕੁਮਾਰ ਜੈਤੋ,ਰਾਜਨ ਗੋਇਲ,ਨਿਸ਼ਾਂਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੀਜ ਵਿਕਰੇਤਾ ਹਾਜ਼ਰ ਸਨ।

ਪਿੰਡ ਖਾਰਾ ਵਿਖੇ ਮਿੱਟੀ ਪਰਖ ਮੁਹਿੰਮ ਦਾ ਆਗਾਜ਼

ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ Amrik Singh ਜਿਲ੍ਹਾ ਫਰੀਦਕੋਟ Faridkot ਦੇ ਦਿਸਾ ਨਿਰਦੇਸ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਡਾ. ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਉਦਮ ਸਦਕਾ ਪਿੰਡ ਖਾਰਾ ਵਿਖੇ ਵਿਸ਼ੇਸ਼ ਤੌਰ ਤੇ ਮਿੱਟੀ ਪਰਖ ਮੁਹਿੰਮ Soil Testing ਦਾ ਅਗਾਜ ਕੀਤਾ ਗਿਆ।


 ਜਿਸ ਤਹਿਤ ਪਿੰਡ ਖਾਰਾ ਦੇ ਨਰਮੇ Cotton Cultivation ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਵਿੱਚੋਂ ਬਲਾਕ ਕੋਟਕਪੂਰਾ ਦੀਆਂ ਟੀਮਾਂ ਵੱਲੋ ਮਿੱਟੀ ਦੇ ਸੈਂਪਲ Soil Sample  ਇਕੱਤਰ ਕੀਤੇ ਗਏ ਤੇ ਇਸ ਦੌਰਾਨ ਕਿਸਾਨਾਂ ਨਾਲ ਨੁੱਕੜ ਮੀਟਿੰਗ ਕਰਦਿਆ ਡਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਨੇ ਦੱਸਿਆ ਕਿ ਮਿੱਟੀ ਪਰਖ ਕਰਵਾਉਣ ਨਾਲ ਸਾਨੂੰ ਸਾਡੇ ਖੇਤ ਦੀ ਉਪਜਾਊ ਸ਼ਕਤੀ Soil Fertility ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ ਤੇ ਖੇਤ ਵਿੱਚ ਪੈ ਰਹੀਆਂ ਬੇਲੋੜੀਆਂ ਖਾਦਾਂ ਦਾ ਖਰਚਾ ਵੀ ਘੱਟ ਹੁੰਦਾ ਹੈ।

ਉਹਨਾ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਖੇਤੀਬਾੜੀ ਕਿਸਾਨ ਭਲਾਈ ਦਫਤਰ Agriculture and Farmer Welfare Department ਦੀ ਮਿੱਟੀ ਪਰਖ ਲੈਬ ਵਿੱਚ ਆਧੁਨਿਕ ਤਕਨੀਕ ਨਾਲ ਟੈਸਟ ਕਰਨ ਵਾਲੀ ਮਸ਼ੀਨ ਮੌਜੂਦ ਹੈ ਜੋ ਕਿ ਸਾਰੇ ਸੂਖਮ ਤੱਤਾਂ ਦੀ ਰਿਪੋਰਟ ਮੁਹੱਈਆ ਕਰਵਾਉਦੀ ਹੈ। ਕਿਸਾਨਾਂ ਨੂੰ ਇਸ ਦਾ ਵੱਧ ਤੋ ਵੱਧ ਲਾਭ ਲੈਣਾਂ ਚਾਹੀਦਾ ਹੈ ਤੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋ ਮਿੱਟੀ ਦੇ ਸੈਂਪਲਾਂ ਨੂੰ ਵਧੀਆ ਤਰੀਕੇ ਲੈਣ ਲਈ ਵਿਭਾਗ ਨੂੰ ਮਿੱਟੀ ਦੇ ਸੈਂਪਲਾਂ ਦੀਆਂ ਕਿੱਟਾਂ ਵੀ ਤਕਸੀਮ ਕਰ ਦਿੱਤੀਆਂ ਹਨ।

ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ Stubble Burning  ਨੂੰ ਨਾ ਸਾੜਨ ਸਬੰਧੀ ਵੀ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਜਮੀਨ ਵਿੱਚ ਵਾਉਣ ਨਾਲ ਜੈਵਿਕ ਕਾਰਬਨ ਵਿੱਚ ਵਾਧਾ ਹੁੰਦਾ ਹੈ ਜਿਸ ਨਾਲ ਜਮੀਨ ਦੀ ਉਪਜਾਊ ਸਕਤੀ ਵੀ ਵਧੇਰੇ ਹੁੰਦੀ ਹੈ ਇਸ ਲਈ ਕਿਸਾਨ ਕਣਕ ਦੇ ਨਾੜ ਨੂੰ ਜਮੀਨ ਵਿੱਚ ਹੀ ਵਾਹੁਣ ਕਿੳਕਿ ਨਾੜ ਸਾੜਨ ਨਾਲ ਕੁਦਰਤ ਤੇ ਜਨ ਜੀਵਨ ਪ੍ਰਭਾਵਿਤ ਹੁੰਦੇ ਹਨ।

 ਮਿੱਟੀ ਦੇ ਸੈਂਪਲ ਲੈਣ ਸਬੰਧੀ ਡਾ. ਗੁਰਮਿੰਦਰ ਸਿੰਘ,ਡਾ. ਨਿਸ਼ਾਨ ਸਿੰਘਡਾ. ਜਗਮੀਤ ਸਿੰਘ,ਡਾ. ਜਤਿੰਦਰਪਾਲ ਸਿੰਘਪਵਨਦੀਪ ਸਿਘਮਨਪ੍ਰੀਤ ਸਿੰਘਸਰਬਨ ਸਿੰਘ ਤੇ ਸੁਖਦੇਵ ਸਿੰਘ ਵੱਲੋ ਡਿਊਟੀ ਨਿਭਾਈ ਗਈ।

 

Sunday, May 5, 2024

ਇਸ ਵਾਰ ਕਿਸਾਨ ਝੋਨੇ ਦੀਆਂ ਕਿਹੜੀਆਂ ਕਿਸਮਾਂ ਬੀਜ ਰਹੇ ਹਨ

-ਝੋਨੇ ਦੀਆਂ ਘੱਟ ਸਮੇਂ ਵਿੱਚ ਪਕਣ ਵਾਲੀਆਂ ਕਿਸਮਾਂ ਬਾਰੇ ਕਿਸਾਨਾਂ ਦੇ ਪ੍ਰਤੀਕ੍ਰਮ

 -ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ  ਜਾਣ ਤੋਂ ਰੋਕਣ ਲਈ ਪੀ ਆਰ 126 ਅਤੇ 131ਕਿਸਮ ਹੇਠ ਰਕਬਾ ਵਧਾਉਣ ਦੀ ਜ਼ਰੂਰਤ

ਫਰੀਦਕੋਟ : 5 ਮਈ  (ਓਨਲੀ ਐਗਰੀਕਲਚਰ ਬਿਓਰੋਜ਼ਿਲਾ ਫਰੀਦਕੋਟ Faridkot ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture Department  ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ । ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ Amrik Singh ਨੇ ਦਿੱਤੀ। 

ਡਾ: ਅਮਰੀਕ ਸਿੰਘ

ਉਨ੍ਹਾਂ ਦੱਸਿਆ ਕਿ ਝੋਨੇ Paddy Farming ਦੀ ਖੇਤੀ ਵਿਚ ਖਪਤ ਹੁੰਦੇ ਵਧੇਰੇ ਪਾਣੀ Water ਅਤੇ ਪ੍ਰਦੂਸ਼ਣ Pollution ਨਾਲ ਪੈਦਾ ਹੁੰਦੀਆਂ ਸਮੱਸਿਆਵਾਂ ਤੋਂ ਚਿੰਤਿਤ ਕਿਸਾਨ ਇਸ ਵਾਰ ਝੋਨੇ ਦੀਆਂ ਪੱਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੂਸਾ 44 PUSA 44 ਅਤੇ ਪੀਲੀ ਪੂਸਾ ਨੂੰ ਤਿਆਗ ਕੇ ਪੱਕਣ ਵਿਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ ਆਰ 131,ਪੀ ਆਰ 126 ਕਿਸਮ PR 131, PR 126 ਬਾਸਮਤੀ ਦੀਆਂ ਕਿਸਮਾਂ ਦੀ ਕਾਸ਼ਤ ਵੱਲ ਜ਼ਿਆਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਕਿਉਂਕਿ ਪੀ ਆਰ 126 ਅਜਿਹੀ ਕਿਸਮ ਹੈ ,ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ । 

ਇਸ ਬਾਰੇ ਵੱਖ ਵੱਖ ਕਿਸਾਨਾਂ ਦੇ ਵਿਚਾਰ ਲਏ ਗਏ ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਸ਼ੈਲਰ ਜਥੇਬੰਦੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਬਾਵਜੂਦ ਕਿਸਾਨਾਂ ਵੱਲੋਂ ਪੀ ਆਰ 126 ਅਤੇ 131  ਹੇਠ ਰਕਬਾ ਵਧਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪਿੰਡ ਹਰਦਿਆਲੇਆਨਾ ਦੇ ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਪਿਛਲੇ 3 ਸਾਲ ਤੋਂ ਪੀ ਆਰ 126 ਦੀ ਕਾਸ਼ਤ 5 ਏਕੜ ਰਕਬੇ ਵਿੱਚ ਕੀਤੀ ਜਾ ਰਹੀ ਹੈ ਅਤੇ ਪ੍ਰਤੀ ਏਕੜ ਪੈਦਾਵਾਰ 28-30 ਕੁਇੰਟਲ ਮਿਲ ਜਾਂਦੀ ਹੈ ਅਤੇ ਖਰਚਾ ਬਹੁਤ ਘੱਟ ਹੁੰਦਾ ਹੈ ਜਦ ਕਿ ਪਹਿਲਾਂ ਪਕਣ ਵਿਚ ਲੰਮਾਂ ਸਮਾਂ ਲੈਣ ਵਾਲੀਆਂ ਕਿਸਮਾਂ ਦੇਰ ਨਾਲ ਪੱਕ ਦੀਆਂ ਸਨ ਅਤੇ ਖਰਚਾ ਵੀ ਜ਼ਿਆਦਾ ਆਉਂਦਾ ਸੀ। 

ਪਿੰਡ ਚਹਿਲ ਦੇ ਕਿਸਾਨ ਹਰਚਰਨ ਸਿੰਘ ਨੇ ਦੱਸਿਆ ਕਿ ਪੀ ਆਰ 126 ਕਿਸਮ ,ਪੰਜਾਬ ਦੀ ਇੱਕੋ ਇੱਕ ਅਜਿਹੀ ਕਿਸਮ ਹੈ ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਂਵਾਂ ਜਾਣ ਤੋਂ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ।ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਪੀ ਆਰ 126 ਕਿਸਮ ਦੀ ਉਚਾਈ ਘੱਟ ਹੋਣ ਕਾਰਨ ਪਰਾਲੀ ਘੱਟ ਬਣਦੀ ਹੈ ਜਿਸ ਕਾਰਨ Surface Seeder ਸਰਫੇਸ ਸੀਡਰ,ਸੁਪਰ ਸੀਡਰ,ਹੈਪੀ ਸੀਡਰ Happy Seeder  ਜਾਂ ਸਮਾਰਟ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਜਲਾਏ ਜਾਂ ਖੇਤ ਵਿੱਚੋਂ ਬਾਹਰ ਕੱਢੇ ਬਗੈਰ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਪਿੰਡ ਅਰਾਈਆਂਵਾਲਾ ਦੇ ਕਿਸਾਨ ਸਰਵਣ ਸਿੰਘ ਨੇ ਦੱਸਿਆ ਕਿ ਪੀ ਆਰ 126  ਕਿਸਮ ਲੁਆਈ ਤੋਂ ਬਾਅਦ 93


ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਜਿਸ ਕਾਰਨ ਜ਼ਮੀਨ ਹੇਠਲਾ ਪਾਣੀ ਦੀ ਬੱਚਤ ਬਹੁਤ ਹੁੰਦੀ ਹੈ ਕਿਉਂਕਿ ਜੂਨ ਦੇ ਅਖੀਰ ਜਾਂ ਜੁਲਾਈ ਦੇ ਪਹਿਲੇ ਪੰਦਰਵਾੜੇ ਦੌਰਾਨ ਲਵਾਈ ਕਰਨ ਸਮੇਂ ਬਰਸਾਤਾਂ ਸ਼ੁਰੂ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ  ਪੀ ਆਰ 131 ਦੀ ਕਾਸ਼ਤ ਵੀ ਕੀਤੀ ਜਾਵੇਗੀ ਜੋਂ  ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਦੇ ਦਿੰਦੀ ਹੈ। ਉਨਾਂ ਕਿਹਾ ਕਿ ਪੀ ਆਰ 126 ਕਿਸਮ ਦੀ ਪਨੀਰੀ ਦੀ ਬਿਜਾਈ 25 ਮਈ ਤੋਂ ਬਾਅਦ ਅਤੇ ਲਵਾਈ 25 ਜੂਨ ਤੋਂ ਬਾਅਦ ਕੀਤੀ ਜਾਵੇ ਤਾਂ ਵੱਧ ਪੈਦਾਵਾਰ ਮਿਲਦੀ ਹੈ ।


ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...