-ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਸ਼ਟ ਕਰਕੇ ਮਿੱਟੀ ਦੀ ਸਿਹਤ ਸੁਧਾਰੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ
–ਪਿੰਡ ਰੋੜੀ ਕਪੂਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਵਿਸ਼ੇਸ਼ ਜਾਗਰੂਕਤਾ ਕੈਂਪ - ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ:19 ਮਈ 2024( Only Agriculture ) ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਦੀ ਇੰਜਨਿਅਰਿੰਗ ਸ਼ਾਖਾ Engineering Wing ਵੱਲੋਂ ਫ਼ਸਲੀ ਰਹਿੰਦ ਖੂਹੰਦ ਸਕੀਮ ਤਹਿਤ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ Happy Seeder,ਸੁਪਰ ਸੀਡਰ Super Seeder,ਸ੍ਰਫੇਸ ਸੀਡਰ Surface Seeder ਚਾਲਕ ਜਾਂ ਮਾਲਕ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦੇਣ ਲਈ ਖੇਤੀ ਮਸ਼ੀਨਰੀ ਨਿਰਮਾਤਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਿਖਲਾਈ ਕੈਂਪਾਂ Training Camp ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ । ਇਸ ਪ੍ਰੋਗਰਾਮ ਤਹਿਤ ਬਲਾਕ ਕੋਟਕਪੂਰਾ ਦੇ ਪਿੰਡ ਰੋੜੀ ਕਪੂਰਾ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ ਤਾਂ ਜੋਂ ਜ਼ਿਲਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨਾਂ ਸਾੜ੍ਹਨ ਵਾਲਾ ਮੋਹਰੀ ਜ਼ਿਲਾ ਬਣਾਇਆ ਜਾ ਸਕੇ।
ਇਸ ਕੈਂਪ ਦੀ ਪ੍ਰਧਾਨਗੀ ਅਮਰੀਕ ਸਿੰਘ Amrik Singh ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ । ਅੱਜ ਦੇ ਕੈਂਪ ਨੂੰ ਸਫਲਤਾ ਪੂਰਵਕ ਲਗਾਉਣ ਵਿੱਚ ਗੋਗੀ ਐਂਡ ਕੰਪਨੀ ਕੋਟਕਪੂਰਾ ਨੇ ਸਹਿਯੋਗ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜ੍ਹੀ ਅਫ਼ਸਰ,ਡਾ. ਗੁਰਿੰਦਰਪਾਲ ਸਿੰਘ ਸਿਖਲਾਈ ਅਫਸਰ, ਇੰਜੀ. ਹਰਚਰਨ ਸਿੰਘ ਸਹਾਇਕ ਖ਼ੇਤੀਬਾੜੀ ਇੰਜੀਨੀਅਰ, ਸੁਖਚੈਨ ਸਿੰਘ ਜੂਨੀਅਰ ਟੈਕਨੀਸ਼ੀਅਨ, ਰਾਜਾ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ, ਬੂਟਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਮਸ਼ੀਨਰੀ ਮਾਲਕ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਆਮ ਕਰਕੇ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ,ਸਮਾਰਟ ਸੀਡਰ ਜਾਂ ਸਰਫੈਸ ਸੀਡਰ ਨਾਲ ਕੀਤੀ ਜਾਂਦੀ ਹੈ ਅਤੇ ਮਸ਼ੀਨਰੀ ਚਾਲਕ ਜਾਂ ਮਾਲਿਕ ਨੂੰ ਮਸ਼ੀਨਰੀ ਦੀ ਵਰਤੋਂ ਬਾਰੇ ਸਹੀ ਜਾਣਕਾਰੀ ਨਾਂ ਹੋਣ ਕਾਰਨ ਕਈ ਗਲਤੀਆਂ /ਅਣਗਹਿਲੀਆਂ ਕਰ ਜਾਂਦੇ ਹਨ ਜਿਸ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਵਧ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਜੀ DC Vineet Kumar ਵੱਲੋਂ ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ,ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਇਸ ਟੀਚੇ ਦੀ ਪ੍ਰਾਪਤੀ ਲਈ ਜ਼ਿਲਾ ਪੱਧਰ ਤੇ ਕੀਤੀ ਗਈ ਵਿਉਂਤਬੰਦੀ ਮੁਤਾਬਕ ਇਹ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਨਿਰਮਾਤਾ ਸਹਿਯੋਗ ਕਰਨਗੇ। ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਜ਼ਰੂਰੀ ਹੈ ਕਿ ਮਿੱਟੀ ਵਿਚ ਜੈਵਿਕ ਮਾਦੇ ਦਾ ਬਹੁਤਾਤ ਵਿਚ ਹੋਣਾ ਜ਼ਰੂਰੀ ਹੈ ਅਤੇ ਜੈਵਿਕ ਮਾਦਾ ਤਾਂ ਹੀ ਵਧੇਗਾ ਜੇਕਰ ਫ਼ਸਲੀ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜਨ ਦੀ ਬਿਜਾਏ ,ਖੇਤ ਵਿੱਚ ਹੀ ਨਸ਼ਟ ਕੀਤਾ ਜਾਵੇ। ਉਨ੍ਹਾਂ ਮਿੱਟੀ ਪਰਖ ਕਰਵਾਉਣ Soil Testing ਦੀ ਮਹੱਤਤਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਹਾਇਕ ਖੇਤੀ ਇੰਜੀਨੀਅਰ ਹਰਚਰਨ ਸਿੰਘ ਨੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਸੁਪਰ ਸੀਡਰ/ਹੈਪੀ ਸੀਡਰ/ਸਮਾਰਟ ਸੀਡਰ ਜਾਂ ਸ੍ਰਫ਼ੇਸ ਸੀਡਰ ਨਾਲ ਕਣਕ ਦੀ ਬਿਜਾਈ ,ਪਰਾਲੀ ਨੂੰ ਅੱਗ ਲਗਾਏ ਬਗੈਰ ਹੀ ਕਰਨੀ ਚਾਹੀਦੀ ਹੈ। ਤਾਂ ਜੋਂ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਮਿਆਰੀ ਅਤੇ ਵੱਧ ਪੈਦਾਵਾਰ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ ਝੋਨੇ ਦੀ ਕਟਾਈ ਸਮੇਂ ਕੰਬਾਈਨ ਦਾ ਨਾਲ ਸੁਪਰ ਐੱਸ ਐਮ ਐੱਸ ਜ਼ਰੂਰੀ ਕਰ ਦਿੱਤਾ ਗਿਆ ਹੈ ਤਾਂ ਜੋਂ ਨਵੀਨਤਮ ਖੇਤੀ ਮਸ਼ੀਨਰੀ ਨਾਲ ਕਣਕ ਦੀ ਬਿਜਾਈ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾਂ ਆਵੇ ਪਰ ਬੇਲਿੰਗ ਕਰਨ ਲਈ ਸੁਪਰ ਐੱਸ ਐਮ ਐਸ ਲਈ ਲੱਗੀ ਕੰਬਾਈਨ ਦੀ ਜ਼ਰੂਰਤ ਨਹੀਂ ਹੁੰਦੀ। ਡਾ ਗੁਰਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾਂ ਲਗਾਉਣ ਅਤੇ ਜ਼ਮੀਨ ਨੂੰ ਠੰਡਾ ਕਰਨ ਦੇ ਨਾਮ ਤੇ ਪਾਣੀ ਦੀ ਗਲਤ ਵਰਤੋਂ ਨਾਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਹਾਜ਼ਰ ਕਿਸਾਨਾਂ ਨੇ ਵੀ ਵਿਸ਼ਵਾਸ਼ ਦਿਵਾਇਆ ਕਿ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ,ਵਿਚ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।