Thursday, May 23, 2024

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

- ਸਮਾਜ ਦੀ ਤੰਦਰੁਸਤੀ ਲਈ ਫਸਲਾਂ ਤੇ ਘੱਟ ਤੋਂ ਘੱਟ ਕੀਟਨਾਸਕ ਦਵਾਈ ਦੀ ਕੀਤੀ ਜਾਵੇ ਵਰਤੋ

- ਝੋਨੇ ਦੀ ਸਿੱਧੀ ਬਿਜਾਈ 20 ਜੂਨ ਤੱਕ ਕੀਤੀ ਜਾ ਸਕਦੀ ਹੈ

ਸ੍ਰੀ ਮੁਕਤਸਰ ਸਾਹਿਬ 

 ਸਾਉਣੀ Kharif Crops ਦੀਆਂ ਫਸਲਾਂ ਸਬੰਧੀ ਨਵੀਨਤਮ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ Kisan Training Camp ਸ੍ਰੀ ਮੁਕਤਸਰ ਸਾਹਿਬ Sri Muktsar Sahibਵਿਖੇ ਲਗਾਇਆ ਗਿਆ।

                      ਇਸ ਕੈਪ ਦਾ ਉਦਘਾਟਨ ਅਤੇ ਕੈਪ ਦੀ ਪ੍ਰਧਾਨਗੀ ਡਾ. ਦਿਲਬਾਗ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਨੇ ਕੀਤੀ ਅਤੇ ਉਨਾਂ ਵੱਲੋ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਨੁਮਾਇਸ਼ਾ ਦਾ ਜਾਇਜਾ ਲਿਆ ਗਿਆ।
                    ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਦੀ ਨਵੀਨਤਮ ਟੈਕਨੋਲਜੀ New Technology in Agriculture ਨੂੰ ਅਪਣਾ ਕੇ ਵੱਧ ਤੋ ਵੱਧ ਮੁਨਾਫਾ ਲੈ ਸਕਦੇ ਹਨ। ਉਨਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਵੱਧ ਤੋ ਵੱਧ ਪੈਦਾਵਾਰ ਲੈਣ ਲਈ ਖੇਤੀਬਾੜੀ ਅਤੇ ਕਿਸਾਂਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਵੱਲੋ ਸਿ਼ਫਾਰਸ਼ ਕੀਤੇ ਬੀਜ Seeds, ਖਾਦ ਅਤੇ ਕੀੜੇਮਾਰ ਜਹਿਰਾ ਦੀ ਵਰਤੋ ਕਰਨੀ ਚਾਹੀਦੀ ਹੈ।
                   ਉਨਾਂ ਦੱਸਿਆ ਕਿ ਸਾਉਣੀ-2024 ਲਈ ਇਸ ਜਿਲ੍ਹੇ ਨੂੰ 25000 ਹੈਕਟੇਅਰ ਨਰਮੇ Cotton Cultivation ਦੀ ਫਸਲ ਦੀ ਬਿਜਾਈ ਲਈ ਟੀਚਾ ਅਲਾਟ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਹੇਠ ਵੱਧ ਤੋ ਰਕਬਾ ਲਿਆਦਾ ਜਾਵੇ। ਇਸ ਫਸਲ ਦੀ ਕਾਸ਼ਤ ਨਾਲ ਪਾਣੀ ਦੀ ਬਚਤ ਦੇ ਨਾਲ- ਨਾਲ ਜਮੀਨ ਦੀ ਸਿਹਤ ਦੀ ਸੰਭਾਲ Soil Health ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਸਾਨਾਂ ਨੂੰ ਬੇਲੋੜੇ ਖਰਚੇ ਘਟਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ, ਡੀਲਰਾਂ ਤੋ ਸਾਰੇ ਖੇਤੀ ਇੰਨਪੁਟਸ ਦੀ ਖਰੀਦ ਪੱਕੇ ਬਿੱਲ ਰਾਹੀ ਕਰਨ ਅਤੇ ਸਿ਼ਫਾਰਸ਼ ਬੀਜ, ਖਾਦ ਅਤੇ ਦਵਾਈਆਂ ਦੀ ਵਰਤੋ ਕਰਨ ਦੀ ਅਪੀਲ ਕੀਤੀ।
        ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਕਿਸਾਨੀ ਹਿੱਤ ਵਿੱਚ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀ ਰਾਇ ਅਨੁਸਾਰ ਹੀ ਫਸਲਾਂ ਦੀ ਕਾਸ਼ਤ ਕਰਨ ਅਤੇ ਇਸ ਮੰਤਵ ਲਈ ਆਪਣੇ ਬਲਾਕ, ਸਰਕਲ ਪੱਧਰ ਤੇ ਤੈਨਾਤ ਖੇਤੀ ਮਾਹਿਰਾਂ ਨਾਲ ਵੱਧ ਤੋ ਵੱਧ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਕਿਸੇ ਵੀ ਡੀਲਰ ਮਗਰ ਲੱਗ ਕੇ ਬੇਲੋੜੀਆਂ ਖਾਦਾ ਜਾਂ ਜਾਹਿਰਾਂ ਦੀ ਵਰਤੋ ਨਾ ਕੀਤੀ ਜਾਵੇ।

         ਉਨਾਂ ਕਿਹਾ ਕਿਸਾਨਾਂ ਕਿ ਇਸ ਜਿਲ੍ਹੇ ਨੂੰ ਪਕਾਵੀ ਮੱਕੀ Maize ਦੀ ਕਾਸ਼ਤ ਲਈ ਪਹਿਲੀ ਵਾਰ 1500 ਹੈਕਟੇਅਰ ਰਕਬੇ ਦਾ ਟੀਚਾ ਸਰਕਾਰ ਵੱਲੋ ਅਲਾਟ ਕੀਤਾ ਗਿਆ ਹੈ। ਇਸ ਲਈ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮੱਕੀ ਹੇਠ ਵੱਧ ਤੋ ਵੱਧ ਰਕਬੇ ਵਿੱਚ ਬਿਜਾਈ ਕਰਨ।
          ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਦੱਸਿਆ ਕਿ 15 ਮਈ ਤੋ 20 ਜੂਨ ਤੱਕ ਝੋਨੇ ਦੀ ਸਿੱਧੀ Direct Sowing of Rice ਬਿਜਾਈ ਕੀਤੀ ਜਾ ਸਕਦੀ ਹੈ ਤਾਂ ਜੋ ਧਰਤੀ ਹੇਠੇ ਪਾਣੀ ਨੂੰ ਥੱਲੇ ਜਾਣ ਤੋਂ ਰੋਕਿਆ ਜਾ ਸਕੇ।ਉਹਨਾਂ ਅੱਗੇ ਦੱਸਿਆ ਕਿ ਸਿੱਧੀ ਬਿਜਾਈ ਨਾਲ  ਜਿੱਥੇ 15 ਤੋ 20 ਪ੍ਰਤੀਸ਼ਤ ਪਾਣੀ ਦੀ ਬਚਤ ਦੇ ਨਾਲ-ਨਾਲ ਖੇਤੀ ਖਰਚਿਆਂ, ਬਿਜਲੀ ਅਤੇ ਲੇਬਰ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ।
      ਉਨਾਂ ਝੋਨੇ ਦੀ ਲਵਾਈ ਸਬੰਧੀ ਕਿਸਾਨਾਂ ਨੂੰ ਦੱਸਿਆ ਕਿ ਇਸ ਜਿਲ੍ਹੇ ਵਿੱਚ ਝੋਨੇ ਦੀ ਲਵਾਈ ਦਾ ਕੰਮ 11 ਜੂਨ ਤੋ ਸ਼ੁਰੂ ਹੋ ਰਿਹਾ ਹੈ ਅਤੇ ਕੋਈ ਵੀ ਕਿਸਾਨ  ਨਿਸ਼ਚਿਤ ਮਿਤੀ ਤੋ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ। ਇਸ ਸਮੇ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਲੰਮਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀਲੀ ਪੂਸਾ, ਪੂਸਾ-44 ਅਤੇ ਡੋਗਰ ਪੂਸਾ ਦੀ ਬਿਜਾਈ ਕਰਨ ਤੋ ਗੁਰੇਜ਼ ਕਰਨ ਕਿਉਕਿ ਇਹ ਕਿਸਮਾਂ ਪੀ.ਅਰ ਕਿਸਮਾਂ ਤੋ ਵੱਧ ਪਾਣੀ ਲੈਦੀਆਂ ਹਨ ਅਤੇ ਇੰਨਾਂ ਦੀ ਪਰਾਲੀ ਵੀ ਵੱਧ ਹੁੰਦੀ ਹੈ। ਇਸ ਲਈ ਕਿਸਾਂਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿ਼ਫਾਰਸ਼ ਕਿਸਮਾਂ ਦੀ ਹੀ ਬਿਜਾਈ ਕਰਨ।
     ਇਸ ਮੌਕੇ ਕਰਿਸ਼ੀ ਵਿਗਿਆਨ ਕੇਦਰ KVK, ਸ੍ਰੀ ਮੁਕਤਸਰ ਸਾਹਿਬ ਦੇ ਖੇਤੀ ਮਾਹਿਰਾਂ ਵੱਲੋ ਡਾ. ਕਰਮਜੀਤ ਸ਼ਰਮਾ, ਐਸ਼ੋਸ਼ੀਏਟ ਡਾਇਰੈਕਟਰ ਟੇ੍ਰਨਿੰਗ ਵੱਲੋ ਕਰਿਸ਼ੀ ਵਿਗਿਆਨ ਕੇਦਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨ ਹਿੱਤ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
     ਡਾ. ਗੁਰਮੇਲ ਸਿੰਘ, ਸਹਾਇਕ ਪ੍ਰੋਫੈਸਰ ਕੀਟ ਵਿਗਿਆਨ ਵੱਲੋ ਸਾਉਣੀ ਦੀਆਂ ਫਸਲਾਂ ਵਿੱਚ ਕੀਟ Pest Management in crops ਅਤੇ ਬਿਮਾਰੀਆਂ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ।
     ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ ਫਸਲ ਵਿਗਿਆਨ ਵੱਲੋ ਸਾਉਣੀ ਦੀਆਂ ਫਸਲਾਂ ਦੇ ਉਨਤ ਕਾਸ਼ਤਕਾਰੀ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਵਿਵੇਕ ਸ਼ਰਮਾਂ, ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਵੱਲੋ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨਾਂ ਦੇ ਬਚਾਅ ਸਬੰਧੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਗਈ।
     ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ ਫਲ ਵਿਗਿਆਨ ਵੱਲੋ ਫਲਾਂ ਦੀ ਕਾਸ਼ਤ ਸਬੰਧੀ ਜਰੂਰੀ ਨੁਕਤੇ ਕਿਸਾਨਾਂ ਨਾਲ ਸਾਝੇ ਕੀਤੇ ਗਏ ਅਤੇ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ ਭੂਮੀ ਵਿਗਿਆਨ ਵੱਲੋ ਮਿੱਟੀ ਅਤੇ ਪਾਣੀ ਦੀ ਪਰਖ ਸਬੰਧੀ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆਂ ਕਰਵਾਈ ਗਈ। ਸ੍ਰੀ ਮਨਪ੍ਰੀਤ ਸਿੰਘ ਜੰਗਲਾਤ ਵਿਭਾਗ ਵੱਲੋ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
     ਕੈਪ ਦੌਰਾਨ ਡਾ. ਨਰਿੰਦਰਪਾਲ ਸਿੰਘ ਏ.ਡੀ.ਓ ਵੱਲੋ ਨਰਮੇ ਅਤੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਕਿਸਾਨਾਂ ਨਾਲ ਜਾਣਕਾਰੀ ਸਾਝੀ ਕੀਤੀ ਗਈ।
     ਡਾ. ਕੁਲਦੀਪ ਸਿੰਘ ਸ਼ੇਰਗਿੱਲ ਵੱਲੋ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਝੀ ਕੀਤੀ ਗਈ।
       ਸ੍ਰੀ ਅਭੈਜੀਤ ਸਿੰਘ ਧਾਲੀਵਾਲ, ਸਹਾਇਕ ਖੇਤੀਬਾੜੀ ਇੰਜੀਨੀਅਰ(ਸੰਦ) ਸ੍ਰੀ ਮੁਕਤਸਰ ਸਾਹਿਬ ਵੱਲੋ ਖੇਤੀ ਮਸ਼ੀਨਰੀ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
       ਇਸ ਕੈਪ ਦੌਰਾਨ ਡਾ. ਪਰਮਿੰਦਰ ਸਿੰਘ ਧੰਜੂ, ਸਹਾਇਕ ਪੌਦਾ ਸੁਰੱਖਿਆ ਅਫਸਰ ਮਲੋਟ ਅਤੇ ਡਾ. ਵਿਜੇ ਸਿੰਘ, ਬਲਾਕ ਖੇਤੀਬਾੜੀ ਅਫਸਰ ਲੰਬੀ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦਾ ਸਮੁੱਚਾ ਸਟਾਫ ਮੌਕੇ ਤੇ ਹਾਜਰ ਰਿਹਾ। ਕੈਪ ਦਾ ਸਮੁੱਚਾ ਪ੍ਰਬੰਧਨ ਸ੍ਰੀ ਕਰਨਜੀਤ ਸਿੰਘ, ਪੋ੍ਰਜੈਕਟ ਡਾਇਰੈਕਟਰ(ਆਤਮਾ) ਵੱਲੋ ਸੰਭਾਲਿਆ ਗਿਆ।
  ਇਸ ਕੈਪ ਦੌਰਾਨ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਤੋਂ ਇਲਾਵਾ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਅਤੇ ਸਹਾਇਕ ਧੰਦਿਆਂ ਅਪਾਉਣ ਵਾਲੇ ਕਿਸਾਨ ਬੀਬੀਆਂ ਨੂੰ  ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।  
 ਸਟੇਜ਼ ਦਾ ਸੰਚਾਲਣ ਡਾ. ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ(ਪੀ.ਪੀ) ਸ੍ਰੀ ਮੁਕਤਸਰ ਸਾਹਿਬ ਵੱਲੋ ਬਾਖੂਬੀ ਨਿਭਾਇਆ ਗਿਆ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜੋਬਨਦੀਪ ਸਿੰਘ ਏ.ਡੀ.ਓ., ਡਾ. ਸ਼ਵਿੰਦਰ ਸਿੰਘ, ਡਾ. ਹਰਮਨਜੀਤ ਸਿੰਘ, ਡਾ.ਹਰਮਨਦੀਪ ਸਿੰਘ ਸਵਰਨਜੀਤ ਸਿੰਘ  ਅਤੇ ਕਿਸਾਨ ਆਗੂ  ਮੌਜੂਦ ਸਨ।

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਤਰਜੀਹ ਦੇਣ

ਫ਼ਰੀਦਕੋਟ 23 ਮਈ 2024 (Only Agriculture)  ਝੋਨੇ ਦੀ ਲਵਾਈ Paddy Transplantation ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ Ground Water ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਮੁੱਖ ਰੱਖਦਿਆਂ ਖੇਤੀਬਾੜੀ Agriculture Deparment ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਫਰੀਦਕੋਟ Faridkot ਵਿੱਚ ਝੋਨੇ ਦੀ ਸਿੱਧੀ ਬਿਜਾਈ DSR ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਆਰ.ਜੀ.ਆਰ.ਸੈਲ ਦੇ ਸਹਿਯੋਗ ਨਾਲ ਪਿੰਡ ਕੋਠੇ ਜਾਣੀਆਂ ਤੋਂ ਕੀਤੀ ।

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਅਤੇ ਬਾਸਮਤੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਆਰ.ਜੀ.ਆਰ.ਸੈਲ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਤਕਨੀਕ ਪੱਖੋਂ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਨਿੱਜੀ ਤੌਰ ਤੇ ਸੰਪਰਕ ਕਰਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਕੁੱਲ ਮਾਲਕੀ ਰਕਬੇ ਦਾ 10-20 ਫੀਸਦੀ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਮਜ਼ਦੂਰੀ ਅਤੇ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ । ਉਨ੍ਹਾਂ ਅਗਾਂਹਵਧੂ ਕਿਸਾਨ ਜਗਸੀਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਗਸੀਰ ਸਿੰਘ ਨੇ ਨਵੀਂ ਡਰਿੱਲ ਲਿਆ ਕੇ 55 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਜੋ ਪਿੰਡ ਦੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾਇਕ ਹੋਵੇਗੀ।

ਕਿਸਾਨ ਜਗਸੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਧਿਕਾਰੀਆਂ ਅਤੇ RGR ਸੈਲ ਦੇ ਫੀਲਡ ਸਟਾਫ ਦੀ ਪ੍ਰੇਰਨਾ ਸਦਕਾ ਏਕੜ ਆਪਣੀ ਅਤੇ ਬਾਕੀ ਠੇਕੇ ਵਾਲੇ ਰਕਬੇ ਵਿਚ ਝੋਨੇ ਦੀਆਂ ਵੱਖ ਵੱਖ ਕਿਸਮਾਂ ਦੀ ਡਰਿੱਲ ਨਾਲ ਸਿੱਧੀ ਬਿਜਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨ ਪਹਿਲੀ ਵਾਰ ਆਈ ਹੈ ਅਤੇ ਉਮੀਦ ਹੈ ਕਿ ਨਤੀਜੇ ਬਿਹਤਰ ਰਹਿਣਗੇ ।

ਡਾ. ਗੁਰਪ੍ਰੀਤ ਸਿੰਘ ਨੇ ਖੇਤਾਂ ਦੀ ਮਿੱਟੀ ਪਰਖ Soil Testing ਕਰਵਾ ਕੇ ਖਾਦਾਂ ਦੀ ਵਰਤੋਂ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾਉਣੀ ਚਾਹੀਦੀ ਹੈ ਅਤੇ ਰਿਪੋਰਟ ਦੇ ਅਧਾਰ ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਸ ਮੌਕੇ ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਖਚੈਨ ਸਿੰਘ ਜੂਨੀਅਰ ਤਕਨੀਸ਼ੀਅਨ ਅਰਸ਼ਦੀਪ ਸਿੰਘ ਆਰ ਜੀ ਆਰ ਸੈਲ ,ਨਰਿੰਦਰ ਕੁਮਾਰ ਅਤੇ ਕਿਸਾਨ ਜਗਸੀਰ ਸਿੰਘ ਹਾਜ਼ਰ ਸਨ ।

Monday, May 20, 2024

ਹਾਲੇ ਵੀ ਵਕਤ ਹੈ, ਜੇ ਇੰਨ੍ਹਾਂ ਕਰ ਲਵੋ ਤਾਂ ਗੁਲਾਬੀ ਸੁੰਡੀ ਦੇ ਪਤੰਗਿਆਂ ਦਾ ਖਾਤਮਾ ਹੋ ਸਕਦਾ ਹੈ

  ਖੇਤੀਬਾੜੀ ਵਿਭਾਗ ਵੱਲੋ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਲਈ ਇੱਕ ਦਿਨ ਸਿਖਲਾਈ ਕੈਂਪ ਦਾ ਆਯੋਜਨ

ਅਬੋਹਰ,  20 ਮਈ 


ਕਿਸਾਨਾਂ ਨੂੰ ਗੁਲਾਬੀ ਸੁੰਡੀ Pink Bollworm ਸਰਵ-ਪੱਖੀ ਕੀਟ ਪ੍ਰਬੰਧਨ ਸਬੰਧੀ ਕੇਂਦਰੀ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ CIPMC ਸੈਂਟਰ, ਜਲੰਧਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਸਿਟਰਮ ਇਸਟੇਟ, ਅਬੋਹਰ Abohar ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਫਾਜ਼ਿਲਕਾ, ਅਬੋਹਰ, ਖੂਈਆਂ ਸਰਵਰ ਅਤੇ ਜਲਾਲਾਬਾਦ ਦੇ 100 ਕਿਸਾਨਾਂ ਨੇ ਭਾਗ ਲਿਆ। CIPM Center Jalandhar  ਦੇ ਅਸਿਸਟੈਟ ਡਾਇਰੈਕਟਰ ਡਾ. ਪੀ.ਸੀ. ਭਾਰਦਵਾਜ਼ ਵੱਲੋ ਨਰਮੇ ਤੇ ਗੁਲਾਬੀ ਸੁੰਡੀ ਦੀ ਮਾਨੀਟਰਿੰਗ ਸਬੰਧੀ ਐਨ.ਪੀ.ਐਸ.ਐਸ. NPSS App ਐਪ ਬਾਰੇ ਜਾਣਕਾਰੀ ਦਿੱਤੀ ਗਈ। ਪੀ.ਏ.ਯੂ., ਲੁਧਿਆਣਾ ਦੇ ਖੇਤਰੀ ਖੋਜ ਕੇਂਦਰ, ਲੁਧਿਆਣਾ ਤੋਂ ਆਏ ਡਾ. ਸੁਨੇਣਾ ਪੂਣੀਆਂ ਪਲਾਂਟ ਬਰੀਡਰ ਵੱਲੋ ਨਰਮੇ ਦੀਆਂ ਵੱਖ-ਵੱਖ ਕਿਸਮਾਂ ਬਾਰੇ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋ ਮੰਨਜੂਰਸੁਦਾ ਕਿਸਮਾਂ ਬੀਜਣ ਦੀ ਸਲਾਹ ਦਿੱਤੀ। ਡਾ. ਮਨਪ੍ਰੀਤ ਸਿੰਘ, ਐਗਰੋਨੋਮਿਸਟ ਵੱਲੋ ਨਰਮੇ ਦੀ ਫਸਲ ਤੇ ਸਤੁੰਲਿਤ ਖਾਦਾਂ ਦੀ ਵਰਤੋਂ ਬਾਰੇ ਚਾਨਣਾ ਪਾਇਆ ਗਿਆ।

 ਡਾ. ਜਗਦੀਸ਼ ਅਰੋੜਾ, ਡਿਸਟ੍ਰਿਕਟ ਐਕਸਟੈਨਸ਼ਨ ਸਪੈਸ਼ਲਿਸਟ ਨੇ ਨਰਮੇ ਦੀ ਫਸਲ ਦੇ ਵੱਖ-ਵੱਖ ਕੀੜੇ-ਮਕੌੜੇ ਅਤੇ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਪਏ ਛਟੀਆਂ ਦੇ ਢੇਰਾਂ ਸਬੰਧੀ ਕਿਹਾ ਕਿ ਇਹ ਢੇਰ ਖੇਤ ਵਿੱਚ ਹੀ ਉਲਟ-ਪੁਲਟ ਕਰ ਦਿੱਤੇ ਜਾਣ ਤਾਂ ਜ਼ੋ ਗੁਲਾਬੀ ਸੁੰਡੀ ਦੇ ਪਤੰਗੇ ਦੀ ਜ਼ਿਆਦਾ ਤਾਪਮਾਨ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਆਟੋਮੈਟਿਕ ਸੁਸਾਈਡਲ ਡੈਥ ਹੋ ਜਾਵੇ।

 ਸੀ.ਆਈ.ਪੀ.ਐਮ. ਸੈਂਟਰ ਦੇ ਏ.ਪੀ.ਪੀ.ਓ. ਡਾ. ਚੰਦਰਭਾਨ ਦੁਆਰਾ ਕਿਸਾਨਾਂ ਨੂੰ ਐਨ.ਪੀ.ਐਸ.ਐਸ. ਐਪ ਚਲਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਟਰੇਨਿੰਗ ਲੈਣ ਵਾਲੇ ਹਰੇਕ ਕਿਸਾਨ ਨੂੰ ਪੰਜ-ਪੰਜ ਫਿਰੋਮੋਨ ਟਰੈਪ ਦਿੱਤੇ ਜਾਣਗੇ, ਜੋ ਕਿ ਕਿਸਾਨ ਵੱਲੋ ਆਪਣੇ ਖੇਤ ਵਿੱਚ ਪੰਜ ਥਾਵਾਂ ਤੇ ਲਗਾਏ ਜਾਣਗੇ ਅਤੇ ਫਿਰੋਮੋਨ ਟਰੈਪ ਤੋਂ ਖੇਤ ਵਿੱਚ ਕੀੜੇ ਦੀ ਮੌਜੂਦਗੀ ਦੇ ਲੈਵਲ ਬਾਰੇ ਜਾਣਕਾਰੀ ਮਿਲੇਗੀ, ਜਿਸਦੇ ਅਧਾਰ ਤੇ ਗੁਲਾਬੀ ਸੁੰਡੀ ਦੀ ਰੌਕਥਾਮ ਸਬੰਧੀ ਕਿਸਾਨਾਂ ਨੂੰ ਅਡਵਾਇਜ਼ਰੀ Advisory ਜਾਰੀ ਕੀਤੀ ਜਾਵੇਗੀ। ਡਾ. ਚੇਤਨ ਦੁਆਰਾ ਖੇਤ ਵਿੱਚ ਫਿਰੋਮੋਨ Feroman Trap ਟਰੈਪ ਲਗਾਉਣ ਦੀ ਵਿੱਧੀ ਸਮਝਾਈ ਗਈ। ਡਿਪਟੀ ਡਾਇਰੈਕਟਰ ਕਾਟਨ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਧਰਮਪਾਲ ਮੌਰਿਆ  ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਸਾਰੀਆਂ ਜਿਨਿੰਗ ਫੈਕਟਰੀਆਂ ਦੀ ਫਿਊਮੀਗੇਸ਼ਨ Fumigation  ਕਰਵਾ ਦਿੱਤੀ ਗਈ ਹੈ ਅਤੇ ਨਹਿਰੀ ਪਾਣੀ ਵੀ ਟੇਲਾਂ ਤੱਕ ਮੁਹੱਈਆ ਕਰਵਾਇਆ ਗਿਆ ਹੈ। ਉਹਨਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਰਮੇ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਵੱਲੋ ਸੀ.ਆਈ.ਪੀ.ਐਮ. ਸੈਂਟਰ, ਜਲੰਧਰ ਦੀ ਸਾਰੀ ਟੀਮ, ਖੇਤਰੀ ਖੋਜ ਕੇਂਦਰ, ਅਬੋਹਰ ਦੀ ਸਮੁੱਚੀ ਟੀਮ ਅਤੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ।ਸਟੇਜ਼ ਦਾ ਸੰਚਾਲਨ, ਸ੍ਰੀ ਰਜਿੰਦਰ ਕੁਮਾਰ ਵਰਮਾ, ਖੇਤੀਬਾੜੀ ਵਿਕਾਸ ਅਫਸਰ, ਅਬੋਹਰ ਦੁਆਰਾ ਕੀਤਾ ਗਿਆ।

ਇਸ ਮੌਕੇ ਸ੍ਰੀ ਸੁੰਦਰ ਲਾਲ, ਸਹਾਇਕ ਪੌਦਾ ਸੁਰੱਖਿਆ ਅਫਸਰ, ਅਬੋਹਰ, ਸ੍ਰੀਮਤੀ ਮਮਤਾ, ਖੇਤੀਬਾੜੀ ਅਫਸਰ(ਹ:ਕ), ਫਾਜ਼ਿਲਕਾ, ਸ੍ਰੀ ਅਸ਼ੀਸ਼ ਸ਼ਰਮਾ, ਖੇਤੀਬਾੜੀ ਵਿਕਾਸ ਅਫਸਰ(ਟੀ.ਏ.), ਫਾਜਿਲਕਾ, ਸ੍ਰੀ ਅਜੈਪਾਲ, ਖੇਤੀਬਾੜੀ ਵਿਕਾਸ ਅਫਸਰ, ਖੂਈਆ ਸਰਵਰ, ਸ੍ਰੀ ਸ਼ੀਸ਼ਪਾਲ ਗੋਦਾਰਾ, ਖੇਤੀਬਾੜੀ ਵਿਕਾਸ ਅਫਸਰ(ਪੀ.ਪੀ.), ਅਬੋਹਰ, ਸ੍ਰੀ ਹਰੀਸ਼ ਕੁਮਾਰ, ਖੇਤੀਬਾੜੀ ਵਿਕਾਸ ਅਫਸਰ(ਜ਼ਿਲ੍ਹਾ-ਕਮ), ਫਾਜ਼ਿਲਕਾ, ਸ੍ਰੀ ਦਿਆਲ

ਚੰਦ, ਖੇਤੀਬਾੜੀ ਐਕਸਟੈਂਸ਼ਨ ਅਫਸਰ, ਅਬੋਹਰ ਅਤੇ ਸ੍ਰੀ ਅਜੈ ਸ਼ਰਮਾ, ਖੇਤੀਬਾੜੀ ਉਪ-ਨਿਰੀਖਕ, ਫਾਜ਼ਿਲਕਾ ਵੀ ਹਾਜ਼ਰ ਸਨ।

ਪੀ ਏ ਯੂ ਮਾਹਿਰਾਂ ਨੇ ਵੱਧ ਰਹੀ ਗਰਮੀ ਤੋਂ ਫ਼ਸਲਾਂ ਅਤੇ ਸਿਹਤ ਦੇ ਬਚਾ ਲਈ ਕਿਸਾਨਾਂ ਨੂੰ ਦਿੱਤੇ ਸੁਝਾਓ

ਇਸ ਸਮੇਂ ਗਰਮੀ ਕਹਿਰ ਢਾਹ Heat Wave ਰਹੀ ਹੈ। ਇਹ ਜਿੱਥੇ ਮਨੁੱਖਾਂ ਲਈ ਖਤਰਨਾਕ ਹੈ ਉਥੇ ਹੀ ਇਸਦੇ ਫਸਲਾਂ ਤੇ ਵੀ ਮਾੜੇ ਪ੍ਭਾਵ ਪੈ ਰਹੇ ਹਨ। ਅਜਿਹੇ ਵਿਚ ਪੀਏਯੂ PAU ਨੇ ਕਿਸਾਨਾਂ ਲਈ ਸਲਾਹ ਜਾਰੀ ਕੀਤੀ ਹੈ।

ਪਿੱਛਲੇ ਕੁਝ ਦਿਨਾਂ ਤੋਂ ਗਰਮੀ ਦੀ ਲਹਿਰ ਚੱਲਣ ਕਾਰਨ ਤਾਪਮਾਨ  ਆਮ ਨਾਲੋਂ 4 ਡਿਗਰੀ ਸੈਂਟੀਗਰੇਡ ਵੱਧ ਦੇਖਿਆ ਜਾ ਰਿਹਾ ਹੈ। ਇਸੇ ਸਿਲਸਿਲੇ ਵਿਚ ਪੰਜਾਬ ਵਿਚ ਦਿਨ ਦਾ ਤਾਪਮਾਨ Maximum Temperature ਲਗਾਤਾਰ 43 ਡਿਗਰੀ ਸੈਂਟੀਗਰੇਡ ਅਤੇ ਰਾਤ ਦਾ ਤਾਪਮਾਨ 26 ਡਿਗਰੀ ਸੈਂਟੀਗਰੇਡ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਹਾਲਾਂਕਿ, ਰਾਜ ਦੇ ਕੁਝ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ 45-46 ਡਿਗਰੀ ਸੈਂਟੀਗਰੇਡ ਤੱਕ ਹੈ। ਦਿਨ ਦੇ ਸਮੇਂ ਦੇ ਆਮ ਤਾਪਮਾਨ ਤੋਂ ਵੱਧ ਗਰਮੀ ਕਾਰਨ ਗਰਮੀ ਲਹਿਰ ਦੇ ਹਾਲਾਤ ਪੈਦਾ ਹੋ ਰਹੇ ਹਨ। ਇਸ ਸਬੰਧੀ IMD ਮੌਸਮ ਵਿਭਾਗ ਵੱਲੋਂ ਵੀ ਰੈਡ ਅਲਰਟ ਜਾਰੀ ਕੀਤਾ ਗਿਆ ਹੈ।


ਕਿਉਂਕਿ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਇਸ ਲਈ ਅਗਲੇ 4-5 ਦਿਨਾਂ ਦੌਰਾਨ ਰਾਜ Punjab ਦੇ ਕਈ ਸਥਾਨਾਂ 'ਤੇ ਗਰਮੀ ਦੀ ਲਹਿਰ ਤੋਂ ਦੇ ਹੋਰ ਸਖ਼ਤ ਅਤੇ ਗੰਭੀਰ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਲਈ ਸਾਵਧਾਨੀਆਂ ਰੱਖਣੀਆਂ ਲਾਜਮੀ ਹਨ। 

 ਇਸ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੁਨੀਵਰਸਿਟੀ PAU ਲੁਧਿਆਣਾ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ Farm Advisory ਦਿੱਤੀ ਹੈ ਕਿ ਉਹ ਸਵੇਰੇ ਜਾਂ ਸ਼ਾਮ ਸਮੇਂ ਫ਼ਸਲਾਂ ਨੂੰ ਹਲਕੀ ਸਿੰਚਾਈ Irrigation ਕਰਨ। ਤੀਬਰ ਗਰਮੀ ਦੀਆਂ ਸਥਿਤੀਆਂ ਦੇ ਕਾਰਨ, ਖਾਸ ਤੌਰ 'ਤੇ ਕਿਸਾਨਾਂ ਨੂੰ ਆਪਣੇ ਖੇਤ ਦੇ ਕੰਮ ਸਵੇਰੇ 11.00 ਵਜੇ ਤੋਂ ਪਹਿਲਾਂ ਅਤੇ ਸ਼ਾਮ 4.00 ਵਜੇ ਤੋਂ ਬਾਅਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਸਿਹਤ 'ਤੇ ਗਰਮੀ ਦੇ ਤਣਾਅ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਕੰਮ ਕਰਨ ਸਮੇਂ ਛਾਂ ਵਿਚ ਵਾਰ-ਵਾਰ ਜਾ ਕੇ ਦਮ ਲੈਣਾ ਚਾਹੀਦਾ ਹੈ। ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬਹੁਤ ਸਾਰੇ ਤਰਲ ਪਦਾਰਥ ਲੈਣ ਅਤੇ ਸਿਹਤਮੰਦ ਖੁਰਾਕ ਦੇ ਨਾਲ-ਨਾਲ ਆਪਣੇ ਆਪ ਨੂੰ ਤਰ ਰੱਖਣ। 

ਪਸ਼ੂਆਂ Cow ਨੂੰ ਗਰਮੀ ਤੋਂ ਬਚਾਉਣ ਲਈ ਪੌਸ਼ਟਿਕ ਖੁਰਾਕ ਦੇ ਨਾਲ-ਨਾਲ ਵਾਰ-ਵਾਰ ਪਾਣੀ Water ਪਿਲਾਇਆ ਜਾਵੇ, ਤਾਂ ਜੋ ਪਸ਼ੂਆਂ ਦੀ ਪੈਦਾਵਾਰ ਅਤੇ ਸਿਹਤ 'ਤੇ ਗਰਮੀ ਦੀਆਂ ਸਥਿਤੀਆਂ ਦਾ ਮਾੜਾ ਅਸਰ ਨਾ ਪੈ ਸਕੇ।

ਇਹ ਜਿਲ੍ਹਾ ਬਣੇਗਾ ਪਰਾਲੀ ਨਾ ਸਾੜਨ ਵਾਲਾ ਜਿ਼ਲ੍ਹਾ

 -ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਸ਼ਟ ਕਰਕੇ ਮਿੱਟੀ ਦੀ ਸਿਹਤ ਸੁਧਾਰੀ ਜਾ ਸਕਦੀ ਹੈ  : ਮੁੱਖ ਖੇਤੀਬਾੜੀ ਅਫ਼ਸਰ 

ਪਿੰਡ ਰੋੜੀ ਕਪੂਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਵਿਸ਼ੇਸ਼ ਜਾਗਰੂਕਤਾ ਕੈਂਪ - ਮੁੱਖ ਖੇਤੀਬਾੜੀ ਅਫ਼ਸਰ

 

ਫਰੀਦਕੋਟ:19 ਮਈ 2024( Only Agriculture ) ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਦੀ ਇੰਜਨਿਅਰਿੰਗ ਸ਼ਾਖਾ Engineering Wing ਵੱਲੋਂ ਫ਼ਸਲੀ ਰਹਿੰਦ ਖੂਹੰਦ ਸਕੀਮ ਤਹਿਤ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ Happy Seeder,ਸੁਪਰ ਸੀਡਰ Super Seeder,ਸ੍ਰਫੇਸ ਸੀਡਰ Surface Seeder ਚਾਲਕ ਜਾਂ ਮਾਲਕ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ  ਜਾਣਕਾਰੀ ਦੇਣ ਲਈ ਖੇਤੀ ਮਸ਼ੀਨਰੀ ਨਿਰਮਾਤਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਿਖਲਾਈ ਕੈਂਪਾਂ Training Camp ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ । ਇਸ ਪ੍ਰੋਗਰਾਮ ਤਹਿਤ  ਬਲਾਕ ਕੋਟਕਪੂਰਾ ਦੇ ਪਿੰਡ ਰੋੜੀ ਕਪੂਰਾ ਵਿਚ  ਜਾਗਰੂਕਤਾ  ਕੈਂਪ ਲਗਾਇਆ ਗਿਆ ਤਾਂ ਜੋਂ ਜ਼ਿਲਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨਾਂ ਸਾੜ੍ਹਨ ਵਾਲਾ ਮੋਹਰੀ ਜ਼ਿਲਾ ਬਣਾਇਆ ਜਾ ਸਕੇ।


ਇਸ ਕੈਂਪ ਦੀ ਪ੍ਰਧਾਨਗੀ ਅਮਰੀਕ ਸਿੰਘ Amrik Singh ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ । ਅੱਜ ਦੇ ਕੈਂਪ ਨੂੰ ਸਫਲਤਾ ਪੂਰਵਕ ਲਗਾਉਣ ਵਿੱਚ ਗੋਗੀ ਐਂਡ ਕੰਪਨੀ ਕੋਟਕਪੂਰਾ ਨੇ ਸਹਿਯੋਗ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜ੍ਹੀ ਅਫ਼ਸਰ,ਡਾ. ਗੁਰਿੰਦਰਪਾਲ  ਸਿੰਘ  ਸਿਖਲਾਈ ਅਫਸਰ, ਇੰਜੀ. ਹਰਚਰਨ ਸਿੰਘ ਸਹਾਇਕ ਖ਼ੇਤੀਬਾੜੀ ਇੰਜੀਨੀਅਰ, ਸੁਖਚੈਨ ਸਿੰਘ ਜੂਨੀਅਰ ਟੈਕਨੀਸ਼ੀਅਨ, ਰਾਜਾ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ, ਬੂਟਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਮਸ਼ੀਨਰੀ ਮਾਲਕ ਹਾਜ਼ਰ ਸਨ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਆਮ ਕਰਕੇ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ  ਕਣਕ ਦੀ ਬਿਜਾਈ ਸੁਪਰ ਸੀਡਰਹੈਪੀ ਸੀਡਰ ,ਸਮਾਰਟ ਸੀਡਰ ਜਾਂ ਸਰਫੈਸ ਸੀਡਰ ਨਾਲ ਕੀਤੀ ਜਾਂਦੀ ਹੈ ਅਤੇ ਮਸ਼ੀਨਰੀ ਚਾਲਕ ਜਾਂ ਮਾਲਿਕ ਨੂੰ ਮਸ਼ੀਨਰੀ ਦੀ ਵਰਤੋਂ ਬਾਰੇ ਸਹੀ ਜਾਣਕਾਰੀ ਨਾਂ ਹੋਣ ਕਾਰਨ ਕਈ ਗਲਤੀਆਂ /ਅਣਗਹਿਲੀਆਂ ਕਰ ਜਾਂਦੇ ਹਨ ਜਿਸ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਵਧ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਜੀ DC Vineet Kumar ਵੱਲੋਂ ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ,ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਇਸ ਟੀਚੇ ਦੀ ਪ੍ਰਾਪਤੀ ਲਈ ਜ਼ਿਲਾ ਪੱਧਰ ਤੇ ਕੀਤੀ ਗਈ ਵਿਉਂਤਬੰਦੀ ਮੁਤਾਬਕ ਇਹ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਨਿਰਮਾਤਾ ਸਹਿਯੋਗ ਕਰਨਗੇ।  ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ  ਨੇ ਕਿਹਾ ਕਿ ਕਿਸੇ ਵੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਜ਼ਰੂਰੀ ਹੈ ਕਿ ਮਿੱਟੀ ਵਿਚ ਜੈਵਿਕ ਮਾਦੇ  ਦਾ ਬਹੁਤਾਤ ਵਿਚ ਹੋਣਾ ਜ਼ਰੂਰੀ ਹੈ ਅਤੇ ਜੈਵਿਕ ਮਾਦਾ ਤਾਂ ਹੀ ਵਧੇਗਾ ਜੇਕਰ ਫ਼ਸਲੀ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜਨ ਦੀ ਬਿਜਾਏ ,ਖੇਤ ਵਿੱਚ ਹੀ ਨਸ਼ਟ ਕੀਤਾ ਜਾਵੇ। ਉਨ੍ਹਾਂ ਮਿੱਟੀ ਪਰਖ ਕਰਵਾਉਣ Soil Testing ਦੀ ਮਹੱਤਤਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਹਾਇਕ ਖੇਤੀ ਇੰਜੀਨੀਅਰ ਹਰਚਰਨ ਸਿੰਘ  ਨੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਸੁਪਰ ਸੀਡਰ/ਹੈਪੀ ਸੀਡਰ/ਸਮਾਰਟ ਸੀਡਰ ਜਾਂ ਸ੍ਰਫ਼ੇਸ ਸੀਡਰ ਨਾਲ ਕਣਕ ਦੀ ਬਿਜਾਈ ,ਪਰਾਲੀ ਨੂੰ ਅੱਗ ਲਗਾਏ ਬਗੈਰ ਹੀ ਕਰਨੀ ਚਾਹੀਦੀ ਹੈ।  ਤਾਂ ਜੋਂ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਮਿਆਰੀ ਅਤੇ  ਵੱਧ ਪੈਦਾਵਾਰ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ ਝੋਨੇ ਦੀ ਕਟਾਈ ਸਮੇਂ ਕੰਬਾਈਨ ਦਾ ਨਾਲ ਸੁਪਰ ਐੱਸ ਐਮ ਐੱਸ ਜ਼ਰੂਰੀ ਕਰ ਦਿੱਤਾ ਗਿਆ ਹੈ ਤਾਂ ਜੋਂ ਨਵੀਨਤਮ ਖੇਤੀ ਮਸ਼ੀਨਰੀ ਨਾਲ ਕਣਕ ਦੀ ਬਿਜਾਈ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾਂ ਆਵੇ ਪਰ ਬੇਲਿੰਗ ਕਰਨ ਲਈ ਸੁਪਰ ਐੱਸ ਐਮ ਐਸ ਲਈ ਲੱਗੀ ਕੰਬਾਈਨ ਦੀ ਜ਼ਰੂਰਤ ਨਹੀਂ ਹੁੰਦੀ। ਡਾ ਗੁਰਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾਂ ਲਗਾਉਣ ਅਤੇ ਜ਼ਮੀਨ ਨੂੰ ਠੰਡਾ ਕਰਨ ਦੇ ਨਾਮ ਤੇ ਪਾਣੀ ਦੀ ਗਲਤ ਵਰਤੋਂ ਨਾਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਹਾਜ਼ਰ ਕਿਸਾਨਾਂ ਨੇ ਵੀ ਵਿਸ਼ਵਾਸ਼ ਦਿਵਾਇਆ ਕਿ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ,ਵਿਚ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

Saturday, May 18, 2024

ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਅਤੇ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਬਾਰੇ ਦਿੱਤੀ ਜਾਣਕਾਰੀ

 ਖੇਤੀਬਾੜੀ ਵਿਭਾਗ ਅਬੋਹਰ ਨੇ ਪਿੰਡ ਝੂਮਿਆਵਾਲੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਫਾਜ਼ਿਲਕਾ .....ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ Dr Senu Duggal ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਖੇਤੀਬਾੜੀ ਅਫਸਰ ਅਬੋਹਰ ਡਾ. ਸੁੰਦਰ ਲਾਲ Dr Sunder Lal ਦੀ ਅਗਵਾਈ ਹੇਠ ਨਰਮੇ Cotton ਦੀ ਫਸਲ ਨੂੰ ਪ੍ਰਫੁੱਲਿਤ ਕਰਨ ਅਤੇ ਸੁਚੱਜੀ ਕਾਤ ਲਈ ਖੇਤੀਬਾੜੀ ਵਿਭਾਗ ਅਬੋਹਰ ਅਤੇ ਪੀ.ਏ.ਯੂ. PAU ਦੇ ਮਾਹਿਰਾ ਵੱਲੋ ਪਿੰਡ ਝੂਮਿਆਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। 


ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ-ਕਮ-ਸਰਕਲ ਇੰਚਾਰਜ ਕੁੰਡਲ ਡਾ. ਵਿਕਰਾਂਤ ਵੱਲੋ ਕਿਸਾਨਾਂ ਨੂੰ ਨਰਮੇ ਦੀ ਫਸਲ ਹੇਠ ਵੱਧ ਤੋ ਵੱਧ ਰਕਬਾ ਬੀਜਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ Pink Bollworm ਦੇ ਪ੍ਰਬੰਧਨ ਤਹਿਤ ਜੇਕਰ ਕਿਤੇ ਖੇਤਾਂ ਵਿੱਚ ਛਟੀਆਂ ਪਈਆਂ ਹਨ ਤਾ ਉਨ੍ਹਾਂ ਨੂੰ ਝਾੜ ਕੇ ਰੱਖਣ ਅਤੇ ਚਿੱਟੀ ਮੱਖੀ ਦੇ ਹਮਲੇ ਤੋ ਬਚਾਅ ਲਈ ਖੇਤਾਂ ਦੀਆਂ ਵੱਟਾਂ ਅਤੇ ਆਸਾ-ਪਾਸਾ ਨਦੀਨ ਮੁਕਤ ਰੱਖਣ ਦੀ ਸਲਾਹ ਦਿੱਤੀ ਗਈ

ਪੀ.ਏ.ਯੂ. ਤੋਂ ਮਾਹਿਰ ਡਾ. ਮਨਪ੍ਰੀਤ ਵੱਲੋ ਕਿਸਾਨਾਂ ਨੂੰ ਨਰਮੇ ਦੀਆ ਕਿਸਮਾਂ ਦੀ ਚੋਣ ਅਤੇ ਬਿਜਾਈ ਦੇ ਤੌਰ ਤਰੀਕਿਆਂ ਤੋਂ ਲੈ ਕੇ ਨਰਮੇ ਦੀ ਸੁਚੱਜੀ ਕਾਤ ਲਈ ਜਾਣੂੰ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਵੱਖ-ਵੱਖ ਖਾਦਾਂ ਦੀ ਮਹੱਤਤਾ ਅਤੇ ਵਰਤੋਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ

ਪੀ.ਏ.ਯੂ. ਤੋ ਮਾਹਿਰ ਡਾ. ਜਗਦੀਸ ਕੁਮਾਰ ਅਰੋੜਾ Jagdish Arora ਵੱਲੋ ਨਰਮੇ ਦੀ ਫਸਲ ਨਾਲ ਸਬੰਧਤ ਕੀੜੇ ਮਕੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਨਰਮੇ ਦੀ ਫਸਲ ਤੇ ਹੋਣ ਵਾਲੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਸੁਚੱਜੇ ਪ੍ਰਬੰਧਨਾਂ ਬਾਰੇ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ।

ਖੇਤੀਬਾੜੀ ਉਪ-ਨਿਰੀਖਕ ਸ੍ਰੀ ਵਿਪਨ ਕੁਮਾਰ ਵੱਲੋ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਨਾੜ/ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾ ਨੂੰ ਪ੍ਰੇਰਿਆ ਅਤੇ ਆਏ ਹੋਏ ਕਿਸਾਨ ਵੀਰਾ ਦਾ ਧੰਨਵਾਦ ਵੀ ਕੀਤਾ ਗਿਆ।

ਕਿਸਾਨ, ਝੋਨੇ ਅਤੇ ਨਰਮੇ ਦਾ ਬੀਜ ਖ੍ਰੀਦਣ ਉਪਰੰਤ ਬਿੱਲ ਜ਼ਰੂਰ ਲੈਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਝੋਨੇ ਦੇ ਮਿਆਰੀ ਬੀਜ ਉਪਲਬਧ ਕਰਵਾਉਣ ਲਈ ਕੋਟਕਪੂਰਾ ਮੰਡੀ ਦੇ ਬੀਜ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਫਰੀਦਕੋਟ 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਉਣੀ 2024 kharif ਦੇ ਸੀਜਨ ਦੌਰਾਨ ਝੋਨੇ Paddy ਅਤੇ ਨਰਮੇ Cotton ਦਾ ਮਿਆਰੀ ਬੀਜ Seed ਉਪਲੱਬਧ ਕਰਵਾਉਣ ਦੇ ਮਕਸਦ ਨਾਲ ਡਾ.ਅਮਰੀਕ ਸਿੰਘਮੁੱਖ ਖੇਤੀਬਾੜੀ ਅਫਸਰਫਰੀਦਕੋਟ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਕੋਟਕਪੂਰਾ Kotkpura ਸ਼ਹਿਰ ਦੇ ਬੀਜ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਚੈਕਿੰਗ ਕੀਤੀ ਗਈ । ਟੀਮ ਵਿਚ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਡਾ.ਪਰਮਿੰਦਰ ਸਿੰਘਡਾ .ਲਖਵੀਰ ਸਿੰਘ ਗੁਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰਡਾ.ਪ੍ਰਿੰਸ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ.) ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ ਸ਼ਾਮਿਲ ਸਨ ।


            ਬੀਜ ਵਿਕ੍ਰੇਤਾਵਾਂ Seed dealers ਦੀਆਂ ਦੁਕਾਨਾਂ ਦੀ ਚੈਕਿੰਗ Sampling ਕਰਨ ਉਪਰੰਤ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰਡਾ.ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਲੋਂ ਝੋਨੇ ਦੀ ਗੈਰ ਸਿਫਾਰਸ਼ਸ਼ੁਦਾ, ਪੱਕਣ ਵਿੱਚ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 PUSA 44 ਦੀ ਕਿਸਾਨਾਂ ਨੂੰ ਨਾ ਵੇਚਿਆ ਜਾਵੇ । ਉਨ੍ਹਾਂ ਕਿਹਾ ਕਿ ਇਸ ਵਾਰ ਪੀ.ਆਰ 126 PR 126 ਕਿਸਮ ਦੇ ਬੀਜ ਦੀ ਮੰਗ ਵਧੇਰੇ ਹੋਣ ਕਾਰਨ, ਬੀਜ ਵਿੱਚ ਗੜਬੜ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ, ਇਸ ਲਈ  ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਆਦੇਸ਼ਾਂ ਤੇ ਪੀ.ਆਰ 126 ਕਿਸਮ ਦੇ  ਬੀਜ ਦੇ ਨਮੂਨੇ ਲੈ ਕੇ ਸ਼ੁੱਧਤਾ ਦੀ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਹਨ ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਅਤੇ ਝੋਨੇ ਦਾ ਬੀਜ ਸਿਰਫ ਭਰੋਸੇਯੋਗ ਸਰੋਤਾਂ ਤੋਂ ਹੀ ਪੱਕੇ ਬਿੱਲ ਤੇ ਖ੍ਰੀਦਿਆ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਤਰਾਂ ਦੀ ਮੁਸ਼ਕਲ ਤੋਂ ਬਚਿਆ ਜਾ ਸਕੇ । ਉਨ੍ਹਾਂ ਕਿਹਾ ਕਿ ਝੋਨੇ ਦੀ ਘੱਟ ਸਮਾਂ ਲੈਣ ਵਾਲੀ ਪੀ.ਆਰ 126 ਕਿਸਮ ਦੀ ਵਿਕਰੀ ਨੂੰ ਉਤਸ਼ਾਹਿਤ ਕੀਤਾ ਜਾਵੇ । ਇਸ ਮੌਕੇ ਮਾਰਕੀਟ ਵਿਚ ਬੀਜ ਦੀ ਖਰੀਦ ਕਰਨ ਆਏ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ਸ਼ੁਦਾ ਕਿਸਮਾਂ ਪੀ.ਆਰ 126 ਅਤੇ 131 ਦੀ ਜ਼ਿਆਦਾ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਪੂਸਾ 44 ਕਿਸਮ ਦੀ ਬਿਲਕੁੱਲ ਕਾਸ਼ਤ ਨਹੀਂ ਕੀਤੀ ਜਾਵੇਗੀ । ਇਸ ਮੌਕੇ  ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗੋਇਲ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਕੇਵਲ ਝੋਨੇ ਦੀ ਕਿਸਮ ਪੀ.ਆਰ 126 ਅਤੇ 131 ਦਾ ਮਿਆਰੀ ਬੀਜ ਹੀ ਪੱਕਾ ਬਿੱਲ ਕੱਟਣ ਉਪਰੰਤ ਕਿਸਾਨਾਂ ਨੂੰ ਵਿਕਰੀ ਕਰਨਗੇ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...