ਬਠਿੰਡਾ, 7 ਜੂਨ- ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਦੁਆਰਾ ਝੋਨੇ ਦੀ
ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ KVK Bathinda ਵੱਲੋਂ ਵੱਖ-ਵੱਖ ਪਿੰਡ ਮਾਨਸਾ ਖੁਰਦ, ਕਿਲੀ ਨਿਹਾਲ ਸਿੰਘ, ਤਿਉਣਾ, ਕੋਟ ਫੱਤਾ ਵਿੱਚ ਪ੍ਰਦਰਸ਼ਨੀ ਪਲਾਂਟ ਲਗਵਾਏ ਜਾ ਰਹੇ ਹਨ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ.ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੱਗਭਗ 25% ਪਾਣੀ ਦੀ ਬੱਚਤ Saving of Water ਹੁੰਦੀ ਹੈ ਅਤੇ ਇੱਕ ਤਿਹਾਈ ਲੇਬਰ ਦਾ ਖਰਚਾ ਘੱਟ ਆਉਂਦਾ ਹੈ ਅਤੇ ਝੋਨਾ ਕੱਟਣ ਤੋਂ ਬਾਅਦ ਬੀਜੀ ਫ਼ਸਲ ਕਣਕ ਦੇ ਝਾੜ ਵਿੱਚ 1 ਕੁਇੰਟਲ ਤੱਕ ਦਾ ਵਾਧਾ ਹੁੰਦਾ ਹੈ ਅਤੇ ਹੱਥੀ ਲਵਾਏ ਝੋਨੇ ਦੇ ਮੁਕਾਬਲੇ ਝਾੜ Yield of Paddy ਵਿੱਚ ਕੋਈ ਅੰਤਰ ਨਹੀਂ ਰਹਿੰਦਾ। ਉਨ੍ਹਾਂ ਦੱਸਿਆ ਕਿ ਪਰਮਲ ਝੋਨੇ ਦੀ ਕਿਸਮਾਂ ਦੀ ਬਿਜਾਈ ਲਈ ਜੂਨ ਦਾ ਪਹਿਲਾ ਪੰਦਰਵਾੜਾ ਅਤੇ ਬਾਸਮਤੀ ਕਿਸਮਾਂ ਲਈ ਜੂਨ ਦਾ ਦੂਜਾ ਪੰਦਰਵਾੜਾ ਢੁਕਵਾਂ ਸਮਾਂ ਹੈ।
ਡਾ.ਗੁਰਮੀਤ ਸਿੰਘ ਢਿੱਲੋਂ ਪ੍ਰੋਫੈਸਰ ਪਸਾਰ ਸਿੱਖਿਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ ਕਿਸਮਾਂ ਦੀ ਹੀ ਸਿੱਧੀ ਬਿਜਾਈ ਕਰਨ ਤਾਂ ਜੋ ਪਾਣੀ ਦੀ ਬੱਚਤ ਕੀਤੀ ਜਾ ਸਕੇ।ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੀ ਦੁਕਾਨ ਤੇ ਉਪਲੱਬਧ ਹਨ।
ਇਸ ਮੌਕੇ ਡਾ.ਤੇਜਵੀਰ ਸਿੰਘ ਬੁੱਟਰ ਨੇ ਕਿਸਾਨਾਂ ਦੇ ਮੁਖਾਤਿਬ ਹੁੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾ ਖੇਤ ਵਿੱਚ ਕੰਪਿਊਟਰ ਕਰਾਹਾ Laser Leveling ਲਾ ਕੇ ਪੱਧਰ ਕਰ ਲੈਣਾ ਚਾਹੀਦਾ ਹੈ ਤਾਂ ਜੋ ਬਿਜਾਈ ਇੱਕਸਾਰ ਹੋ ਸਕੇ ਅਤੇ ਨਦੀਨਾਂ ਦੀ ਸਮੱਸਿਆ ਘੱਟ ਆਵੇ। ਉਨ੍ਹਾਂ ਨੇ ਸਿੱਧੀ ਬਿਜਾਈ ਵਿੱਚ ਆਉਣ ਵਾਲੇ ਤੱਤਾਂ ਦੀ ਘਾਟ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ।
ਡਾ.ਵਿਨੈ ਸਿੰਘ ਨੇ ਝੋਨੇ ਦੀ ਫ਼ਸਲ ਦੇ ਕੀੜੇ-ਮਕੌੜਿਆਂ Pest Control in Paddy ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾ ਮੁਤਾਬਿਕ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ।