ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ
All about Agriculture, Horticulture and Animal Husbandry and Information about Govt schemes for Farmers
Friday, June 7, 2024
ਨਹਿਰਾਂ ਵਿਚ ਪਾਣੀ ਦੀ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
Thursday, June 6, 2024
ਝੋਨੇ ਦੀ ਸਿੱਧੀ ਬਿਜਾਈ ਨਾਲ 25 ਫੀਸਦੀ ਪਾਣੀ ਦੀ ਹੁੰਦੀ ਹੈ ਬੱਚਤ
ਬਠਿੰਡਾ, 7 ਜੂਨ- ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਦੁਆਰਾ ਝੋਨੇ ਦੀ
ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ KVK Bathinda ਵੱਲੋਂ ਵੱਖ-ਵੱਖ ਪਿੰਡ ਮਾਨਸਾ ਖੁਰਦ, ਕਿਲੀ ਨਿਹਾਲ ਸਿੰਘ, ਤਿਉਣਾ, ਕੋਟ ਫੱਤਾ ਵਿੱਚ ਪ੍ਰਦਰਸ਼ਨੀ ਪਲਾਂਟ ਲਗਵਾਏ ਜਾ ਰਹੇ ਹਨ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ.ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੱਗਭਗ 25% ਪਾਣੀ ਦੀ ਬੱਚਤ Saving of Water ਹੁੰਦੀ ਹੈ ਅਤੇ ਇੱਕ ਤਿਹਾਈ ਲੇਬਰ ਦਾ ਖਰਚਾ ਘੱਟ ਆਉਂਦਾ ਹੈ ਅਤੇ ਝੋਨਾ ਕੱਟਣ ਤੋਂ ਬਾਅਦ ਬੀਜੀ ਫ਼ਸਲ ਕਣਕ ਦੇ ਝਾੜ ਵਿੱਚ 1 ਕੁਇੰਟਲ ਤੱਕ ਦਾ ਵਾਧਾ ਹੁੰਦਾ ਹੈ ਅਤੇ ਹੱਥੀ ਲਵਾਏ ਝੋਨੇ ਦੇ ਮੁਕਾਬਲੇ ਝਾੜ Yield of Paddy ਵਿੱਚ ਕੋਈ ਅੰਤਰ ਨਹੀਂ ਰਹਿੰਦਾ। ਉਨ੍ਹਾਂ ਦੱਸਿਆ ਕਿ ਪਰਮਲ ਝੋਨੇ ਦੀ ਕਿਸਮਾਂ ਦੀ ਬਿਜਾਈ ਲਈ ਜੂਨ ਦਾ ਪਹਿਲਾ ਪੰਦਰਵਾੜਾ ਅਤੇ ਬਾਸਮਤੀ ਕਿਸਮਾਂ ਲਈ ਜੂਨ ਦਾ ਦੂਜਾ ਪੰਦਰਵਾੜਾ ਢੁਕਵਾਂ ਸਮਾਂ ਹੈ।
ਡਾ.ਗੁਰਮੀਤ ਸਿੰਘ ਢਿੱਲੋਂ ਪ੍ਰੋਫੈਸਰ ਪਸਾਰ ਸਿੱਖਿਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ ਕਿਸਮਾਂ ਦੀ ਹੀ ਸਿੱਧੀ ਬਿਜਾਈ ਕਰਨ ਤਾਂ ਜੋ ਪਾਣੀ ਦੀ ਬੱਚਤ ਕੀਤੀ ਜਾ ਸਕੇ।ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੀ ਦੁਕਾਨ ਤੇ ਉਪਲੱਬਧ ਹਨ।
ਇਸ ਮੌਕੇ ਡਾ.ਤੇਜਵੀਰ ਸਿੰਘ ਬੁੱਟਰ ਨੇ ਕਿਸਾਨਾਂ ਦੇ ਮੁਖਾਤਿਬ ਹੁੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਪਹਿਲਾ ਖੇਤ ਵਿੱਚ ਕੰਪਿਊਟਰ ਕਰਾਹਾ Laser Leveling ਲਾ ਕੇ ਪੱਧਰ ਕਰ ਲੈਣਾ ਚਾਹੀਦਾ ਹੈ ਤਾਂ ਜੋ ਬਿਜਾਈ ਇੱਕਸਾਰ ਹੋ ਸਕੇ ਅਤੇ ਨਦੀਨਾਂ ਦੀ ਸਮੱਸਿਆ ਘੱਟ ਆਵੇ। ਉਨ੍ਹਾਂ ਨੇ ਸਿੱਧੀ ਬਿਜਾਈ ਵਿੱਚ ਆਉਣ ਵਾਲੇ ਤੱਤਾਂ ਦੀ ਘਾਟ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ।
ਡਾ.ਵਿਨੈ ਸਿੰਘ ਨੇ ਝੋਨੇ ਦੀ ਫ਼ਸਲ ਦੇ ਕੀੜੇ-ਮਕੌੜਿਆਂ Pest Control in Paddy ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾ ਮੁਤਾਬਿਕ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ।
ਮਿੱਟੀ ਪਰਖ ਲਈ ਖੇਤ ਵਿਚੋਂ ਮਿੱਟੀ ਦਾ ਨਮੂਨਾ ਲੈਣ ਦਾ ਤਰੀਕਾ ਕੀ ਹੋਵੇ।
ਸ੍ਰੀ ਮੁਕਤਸਰ ਸਾਹਿਬ, 6 ਜੂਨ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰੀ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਮਿੱਟੀ ਪਾਣੀ ਪਰਖ ਕਰਵਾਉਣ Soil and Water Testing ਤੇ ਜਮੀਨ ਵਿੱਚ ਉਪਲਬਧ ਜੈਵਿਕ ਕਾਰਬਨ ਅਤੇ ਹੋਰ ਉਪਲਬਧ ਤੱਤਾਂ ਦੇ ਨਾਲ-ਨਾਲ ਜਮੀਨ ਦੇ ਤੇਜਾਬੀਪਨ/ਖਾਰੇਪਨ ਅਤੇ ਲੂਣਾਂ ਦੀ ਮਾਤਰਾ ਬਾਰੇ ਵੀ ਪਤਾ ਲੱਗਦਾ ਹੈ।
ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ ਉਪਰੰਤ ਖੁਰਾਕੀ ਤੱਤਾਂ ਦੇ ਅਧਾਰ ’ਤੇ ਜਮੀਨਾਂ ਨੂੰ ਘੱਟ, ਦਰਿਮਿਆਨੀ ਅਤੇ ਜਿਆਦਾ ਸ਼ੇਣੀਆਂ ਵਿੱਚ ਵੰਡਿਆਂ ਜਾਂਦਾ ਹੈ। ਫਸਲ ਅਤੇ ਫਸਲੀ ਚੱਕਰ Crop Rotation ਦੇ ਅਧਾਰ ’ਤੇ ਹੀ ਹਰ ਸ੍ਰੇਣੀ ਲਈ ਖਾਦਾਂ ਦੀਆਂ ਸਿਫਾਰਸ਼ਾਂ ਕੀਤੀਆਂ ਜਾਂਦੀਆਂ ਹਨ। ਜਿਸ ਤਰ੍ਹਾਂ ਮਨੁੱਖੀ ਸਿਹਤ ਲਈ ਹੈਲਥ ਕਾਰਡ Soil Health Card ਜਰੂਰੀ ਹਨ ਉਸੇ ਤਰ੍ਹਾਂ ਮਿੱਟੀ ਦੀ ਸਿਹਤ ਲਈ ਮਿੱਟੀ ਸਿਹਤ ਕਾਰਡ ਜਰੂਰੀ ਹਨ। ਇਸ ਕਾਰਡ ਦੇ ਅਧਾਰ ’ਤੇ ਹੀ ਲੋੜੀਦੀਆਂ ਖਾਦਾਂ ਦੀ ਵਰਤੋ ਕਰਕੇ ਖੇਤੀ ਖਰਚੇ ਘਟਾਏ ਜਾ ਸਕਦੇ ਹਨ। ਇਸ ਲਈ ਮਿੱਟੀ ਪਰਖ ਕਰਾਉਣਾ ਬਹੁਤ ਜਰੂਰੀ ਹੈ।
ਇਸ ਸਬੰਧੀ ਉਨ੍ਹਾਂ ਦੱਸਿਆ ਕਿ ਮਿੱਟੀ ਪਰਖ ਲਈ ਮਿੱਟੀ ਦਾ ਸੈਪਲ Soil Sampling Techniques ਲੈਣ ਲਈ ਧਰਤੀ ਦੀ ਸਤ੍ਹਾਂ ਤੋ ਘਾਹ-ਫੂਸ ਹਟਾਉਣ ਤੋਂ ਬਾਅਦ ਖੁਰਪੇ ਜਾਂ ਕਹੀ ਨਾਲ ਅੰਗਰੇਜੀ ਦੇ ਅੱਖਰ ‘V’ ਵਾਂਗ 6 ਇੰਚ ਡੂੰਘਾ ਕੱਟ ਲਗਾਉਣ। ਇਸ ਟੱਕ ਦੇ ਇੱਕ ਪਾਸਿਓ ਲੱਗਭਗ 1 ਇੰਚ ਮੋਟੀ ਤਹਿ ਉਤਾਰ ਲਓ। ਜੇ ਖੇਤ ਇਕੋ ਜਿਹਾ ਹੋਵੇ ਤਾਂ ਇੱਕ ਖੇਤ ਵਿੱਚੋ 7 ਤੋ 8 ਥਾਵਾਂ ਤੋ ਇਸ ਤਰ੍ਹਾਂ ਦੇ ਮਿੱਟੀ ਦੇ ਨਮੂਨੇ ਲਓ। ਇਸ ਮਿੱਟੀ ਨੂੰ ਸਾਫ ਬਾਲਟੀ, ਤਸਲੇ ਜਾਂ ਕੱਪੜੇ ’ਤੇ ਚੰਗੀ ਤਰ੍ਹਾਂ ਮਿਲਾ ਲਓ। ਇਸ ਵਿੱਚੋ ਲਗਭੱਗ ਅੱਧਾ ਕਿਲੋ ਮਿੱਟੀ ਲੈ ਕੇ ਸਾਫ ਕੱਪੜੇ ਦੀ ਥੈਲੀ ਵਿੱਚ ਪਾ ਲਓ ਅਤੇ ਖੇਤ ਨੰਬਰ, ਕਿਸਾਨ ਦਾ ਨਾਮ, ਪਤਾ ਅਤੇ ਮਿਤੀ ਦਰਜ ਕਰ ਦਿਓ।
ਇਸ ਤਰ੍ਹਾਂ ਮਿੱਟੀ ਦਾ ਸੈਪਲ ਲੈਣ ਉਪਰੰਤ ਸੈਂਪਲ ਖੇਤੀਬਾੜੀ ਦਫਤਰ ਦੀ ਮਿੱਟੀ ਪਰਖ ਪ੍ਰਯੋਗਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਜਾਂ ਗਿੱਦੜ੍ਹਬਾਹਾ ਵਿਖੇ ਜਮਾਂ ਕਰਵਾ ਸਕਦੇ ਹਨ। ਮਿੱਟੀ ਪਰਖ ਦੇ ਸੈਪਲਾਂ ਸਬੰਧੀ ਖੇਤੀਬਾੜੀ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 12500 ਸੈਪਲਾਂ ਦਾ ਟੀਚਾ ਪ੍ਰਾਪਤ ਹੋਇਆ ਹੈ।
ਕੇ.ਵਾਈ.ਕੇ ਅਤੇ ਪੀ.ਏ.ਯੂ-ਐੱਫ.ਏ.ਐੱਸ.ਸੀ ਨੇ ਕਿਸਾਨਾਂ ਨੂੰ ਡੀ.ਐਸ.ਆਰ ਅਪਣਾਉਣ ਲਈ ਕੀਤਾ ਉਤਸ਼ਾਹਿਤ
ਫਰੀਦਕੋਟ 6 ਜੂਨ (Only Agriculture)
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ (PAU-KVK) ਨੇ ਡਾਇਰੈਕਟੋਰੇਟ ਆਫ ਪਸਾਰ ਸਿੱਖਿਆ, ਪੀ.ਏ.ਯੂ, ਲੁਧਿਆਣਾ ਦੀ ਸਰਪ੍ਰਸਤੀ ਹੇਠ ਅਤੇ ਡਾ: ਅਮਨਦੀਪ ਸਿੰਘ ਬਰਾੜ, ਐਸੋਸੀਏਟ ਡਾਇਰੈਕਟਰ (TRG) ਦੀ ਅਗਵਾਈ ਹੇਠ ਪਿੰਡ ਪੱਖੀ ਕਲਾਂ ਵਿਖੇ ਸਿੱਧੇ ਬੀਜ ਵਾਲੇ ਚੌਲਾਂ (DSR) ਬਾਰੇ ਜਾਗਰੂਕਤਾ ਕੈਂਪ ਲਗਾਇਆ ਜਿਸ ਵਿੱਚ ਲਗਭਗ 27 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।
ਡਾ: ਰਾਕੇਸ਼ ਕੁਮਾਰ, ਪ੍ਰੋਫੈਸਰ (ਖੇਤੀਬਾੜੀ ਇੰਜਨੀਅਰਿੰਗ) ਨੇ ਕਿਸਾਨਾਂ ਨੂੰ ਡੀ.ਐਸ.ਆਰ ਤਕਨੀਕ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਲੱਕੀ ਸੀਡ ਡਰਿੱਲ ਅਤੇ ਹੋਰ ਮਸ਼ੀਨਾਂ ਨਾਲ ਬਿਜਾਈ ਸਬੰਧੀ ਤਕਨੀਕੀ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਕਿਸਾਨਾਂ ਨੂੰ ਇਸ ਤਕਨੀਕ ਨਾਲ ਪਾਣੀ ਦੀ ਬੱਚਤ Water Saving ਕਰਨ ਦੀ ਅਪੀਲ ਕੀਤੀ।
ਡਾ: ਪਵਿਤਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਚਰਚਾ ਕੀਤੀ ਅਤੇ ਖਾਦਾਂ Fertilizer ਦੀ ਸੁਚੱਜੀ ਵਰਤੋਂ ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਇਕੱਠਾ ਕਰਨ, ਮਿੱਟੀ ਵਿੱਚ ਜੈਵਿਕ ਖਾਦ Bio Fertilizer ਅਤੇ ਹਰੀ ਖਾਦ Green Manure ਪਾਉਣ ਦੀ ਅਪੀਲ ਕੀਤੀ ਤਾਂ ਜੋ ਮਿੱਟੀ ਦੀ ਉਤਪਾਦਕਤਾ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਿਆ ਜਾ ਸਕੇ ਅਤੇ ਮਿੱਟੀ ਦੀ ਸਿਹਤ ਨੂੰ ਕਾਇਮ ਰੱਖਿਆ ਜਾ ਸਕੇ। ਡਾ: ਫਤਿਹਜੀਤ ਸਿੰਘ, ਡੀ.ਈ.ਐਸ. (ਐਗਰੋਨੋਮੀ), ਪੀ.ਏ.ਯੂ.-ਐਫ.ਏ.ਐਸ.
ਪਿੰਡ ਦੇ ਅਗਾਂਹਵਧੂ ਕਿਸਾਨ ਸ: ਕੁਲਜੀਤ ਸਿੰਘ, ਜੋ ਪਿਛਲੇ 5 ਸਾਲਾਂ ਤੋਂ 12 ਏਕੜ ਰਕਬੇ ਵਿੱਚ ਡੀ.ਐਸ.ਆਰ. ਨੂੰ ਅਪਣਾ ਰਹੇ ਹਨ, ਨੇ ਡੀ.ਐਸ.ਆਰ ਬਾਰੇ ਆਪਣਾ ਤਜਰਬਾ ਸਾਂਝਾ ਕੀਤਾ ਅਤੇ ਕਿਹਾ ਕਿ ਉਹ ਡੀ.ਐਸ.ਆਰ. ਦੀ ਟਾਰ ਵਾਟਰ ਤਕਨੀਕ ਤੋਂ ਸੰਤੁਸ਼ਟ ਹਨ ਜਿਸ ਵਿੱਚ ਪਾਣੀ ਦੀ ਖਪਤ, ਮਜ਼ਦੂਰੀ ਦੀ ਲੋੜ ਅਤੇ ਲਾਗਤ ਹੋਰ ਇੰਪੁੱਟ ਘਟਾਏ ਜਾਂਦੇ ਹਨ। ਉਹ ਪਿੰਡ ਦੇ ਹੋਰ ਕਿਸਾਨਾਂ ਲਈ ਰੋਲ ਮਾਡਲ ਹਨ ਜਿਨ੍ਹਾਂ ਨੇ ਇਸ ਸਾਲ 51 ਏਕੜ ਰਕਬੇ ਵਿੱਚ ਟਾਰ ਵਾਟਰ ਤਕਨੀਕ ਨਾਲ ਡੀਐਸਆਰ ਸ਼ੁਰੂ ਕੀਤਾ ਹੈ।
Wednesday, June 5, 2024
ਫਾਜ਼ਿਲਕਾ ਜ਼ਿਲ੍ਹੇ ਵਿਚ ਸਵਾ ਲੱਖ ਏਕੜ ਰਕਬੇ ਵਿਚ ਹੋਈ ਨਰਮੇ ਦੀ ਬਿਜਾਈ
-ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਕਿ ਨਰਮੇ ਸਬੰਧੀ ਜਿਆਦਾ ਤੋਂ ਜਿਆਦਾ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਜਾਵੇ
-ਕਿਸਾਨ ਸਿਖਲਾਈ ਕੈਂਪ 7 ਨੂੰਫਾਜ਼ਿਲਕਾ, 6 ਜੂਨ
ਹਲਕੀਆਂ ਜ਼ਮੀਨਾਂ ਵਿੱਚ ਬਿਜਾਈ ਕੀਤੀ ਝੋਨੇ ਦੀ ਪਨੀਰੀ ਵਿੱਚ ਲੋਹੇ ਦੀ ਘਾਟ ਦੀ ਪੂਰਤੀ ਕਿਵੇਂ ਕੀਤੀ ਜਾਵੇ
ਫਰੀਦਕੋਟ : ਝੋਨੇ ਦੀ ਲਵਾਈ Paddy ਦਾ ਸਮਾਂ 11 ਜੂਨ ਨਿਰਧਾਰਿਤ ਕੀਤਾ ਗਿਆ ਹੈ,ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ
ਐਕਟ 2009 (Punjab prevention of sub soil water act 2009) ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਝੋਨੇ ਦੀ ਪਨੀਰੀ ਦੀ ਲਵਾਈ ਅਤੇ ਸੰਭਾਲ ਬਾਰੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਦੀ ਉਮਰ ਇਸ ਵਕਤ ਤਕਰੀਬਨ 15 ਤੋਂ 20 ਦਿਨ ਦੀ ਹੋ ਗਈ ਹੈ ਅਤੇ 11 ਜੂਨ ਤੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ।
Tuesday, June 4, 2024
ਫਾਜ਼ਿਲਕਾ ਵਿਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 7 ਨੂੰ
ਫਾਜ਼ਿਲਕਾ, 5 ਜੂਨ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਫਾਜ਼ਿਲਕਾ Fazilka ਵੱਲੋਂ ਜ਼ਿਲ੍ਹਾ ਪੱਧਰੀ
ਕੈਂਪ Farmer Training Camp 7 ਜੂਨ 2024 ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਫਾਜ਼ਿਲਕਾ ਦੇ ਸ਼ਾਹ ਪੈਲੇਸ (ਅਬੋਹਰ ਰੋਡ) ਫਾਜ਼ਿਲਕਾ
ਵਿਖੇ ਲੱਗੇਗਾ । ਕੈਂਪ ਦੀ ਰਜਿਸਟ੍ਰੇਸ਼ਨ ਸਵੇਰੇ 8:30 ਵਜੇ ਸ਼ੁਰੂ ਹੋਵੇਗੀ ਅਤੇ ਕੈਂਪ ਦਾ ਉਦਘਾਟਨ
10 ਵਜੇ ਹੋਣ ਤੋਂ ਬਾਅਦ 10 ਤੋਂ 1 ਵਜੇ ਤੱਕ ਤਕਨੀਕੀ ਸੈਸ਼ਨ ਹੋਵੇਗਾ। ਖੇਤੀਬਾੜੀ ਅਫ਼ਸਰ ਡਾ: ਮਮਤਾ
ਨੇ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਸਾਊਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ
ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਕੈਂਪ ਵਿਚ ਪੁੱਜਣ ਦਾ ਸੱਦਾ ਦਿੱਤਾ।
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...