ਜ਼ਿਲਾ ਫਰੀਦਕੋਟ ਤੋਂ ਇਲਾਵਾ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ,ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ
All about Agriculture, Horticulture and Animal Husbandry and Information about Govt schemes for Farmers
Tuesday, June 11, 2024
ਝੋਨੇ ਦੀ ਲਵਾਈ ਸਮੇਂ ਕਾਸਤਕਾਰੀ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ
ਕਿਸਾਨਾਂ ਲਈ ਸਬਸਿਡੀ ਸਕੀਮ, ਅਪਲਾਈ ਕਰਨ ਦੀ ਆਖਰੀ ਮਿਤੀ 20 ਜੂਨ
ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ
ਕਮਿਸ਼ਨਰ
Sunday, June 9, 2024
ਮੋਦੀ ਸਰਕਾਰ ਨੇ ਤੀਜੇ ਕਾਰਜਕਾਲ ਵਿੱਚ ਪਹਿਲਾ ਫੈਸਲਾ ਕੀਤਾ ਕਿਸਾਨਾਂ ਲਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਬੀਤੇ ਦਿਨ ਸੰਹੁ ਚੁੱਕਣ ਤੋਂ ਬਾਅਦ ਅੱਜ ਪਹਿਲਾ ਫੈਸਲਾ ਕਿਸਾਨਾਂ ਲਈ ਕੀਤਾ ਹੈ। ਜਿਕਰ ਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਸੀ। ਭਾਵੇਂ ਕਿ ਸ਼ਹਿਰੀ ਵੋਟ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਸੀ ਪਰ ਪਿੰਡਾਂ ਵਿੱਚ ਪਾਰਟੀ ਪਛੜ ਗਈ ਸੀ ਅਤੇ ਪਿੰਡਾਂ ਵਿੱਚ ਕਿਸਾਨਾਂ ਦੀਆਂ ਵੋਟਾਂ ਦੀ ਬਹੁਤਾਤ ਹੁੰਦੀ ਹੈ। ਇਸ ਲਈ ਤੀਜੇ ਕਾਰਜਕਾਲ ਵਿੱਚ ਆਸ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਬਾਰੇ ਬੇਹਤਰ ਨਿਰਨੇ ਕਰਨਗੇ। ਅੱਜ ਵੀ ਬੀਤੇ ਦਿਨ ਸੰਹੁ ਚੁੱਕਣ ਤੋਂ ਬਾਅਦ ਜਦ ਪ੍ਰਧਾਨ ਮੰਤਰੀ ਨੇ ਪਹਿਲੀ ਫਾਈਲ ਕਲੀਅਰ ਕੀਤੀ ਤਾਂ ਉਹ ਕਿਸਾਨਾਂ ਲਈ ਹੀ ਸੀ । ਉਹਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਮਿਲਣ ਵਾਲੀ ਰਾਸ਼ੀ ਦੀ ਫਾਈਲ਼ ਕਲੀਅਰ ਕੀਤੀ। ਜਿਸ ਅਨੁਸਾਰ ਦੇਸ਼ ਭਰ ਦੇ ਕਿਸਾਨਾਂ ਨੂੰ 20 ਹਜਾਰ ਕਰੋੜ ਰੁਪਏ ਮਿਲਣਗੇ । ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆਵੇਗੀ।
Saturday, June 8, 2024
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਜੂਨ ਨੂੰ
ਫਰੀਦਕੋਟ 8 ਜੂਨ (Only Agriculture) ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਸਾਉਣੀ 2024 ਧੀਂਗੜਾ ਪੈਲੇਸ ਫਰੀਦਕੋਟ ਵਿਖੇ 12 ਜੂਨ 2024 ਦਿਨ ਬੁੱਧਵਾਰ ਨੂੰ ਸਵੇਰੇ 09 ਵਜੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਕੈਂਪ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਾ. ਨਰਿੰਦਰਪਾਲ ਸਿੰਘ ਸੰਯੁਕਤ ਡਾਇਰੈਕਟਰ (ਪੀ.ਪੀ.) ਖੇਤੀਬਾੜੀ ਪੰਜਾਬ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ Kharif Crops ਦੀ ਸੁਚੱਜੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ਸਾਉਣੀ ਦੀਆਂ ਫਸਲਾਂ ਬੀਜ਼ਣ ਦਾ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬਿਮਾਰੀਆਂ ਤੋ ਬਚਾਉਣ ਲਈ ਕਿਸਾਨਾਂ ਨੂੰ ਵਿਸਥਾਰਤ ਜਾਣਕਾਰੀ ਦੇਣਗੇ। । ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿਲ੍ਹਾ ਪੱਧਰੀ ਕੈਂਪ ਵਿੱਚ ਸ਼ਿਰਕਤ ਕਰਕੇ ਇਸ ਦਾ ਵੱਧ ਤੋ ਵੱਧ ਲਾਹਾ ਉਠਾਉਣ।
Friday, June 7, 2024
ਫਾਜ਼ਿਲਕਾ ਵਿਖੇ ਲੱਗਿਆ ਜ਼ਿਲ੍ਹਾਂ ਪੱਧਰੀ ਕਿਸਾਨ ਸਿਖਲਾਈ ਕੈਂਪ, ਖੇਤੀਬਾੜੀ ਵਿਭਾਗ ਨੇ ਦਿੱਤੀਆਂ ਨਵੀਂਆਂ ਜਾਣਕਾਰੀਆਂ
ਬੇਲੋੜੇ ਖੇਤੀ ਖਰਚੇ ਘਟਾ ਕੇ ਤੇ ਪੈਦਾਵਾਰ ਵਧਾ ਕੇ ਕਿਸਾਨ ਕਮਾ ਸਕਦੇ ਹਨ ਵਧ ਮੁਨਾਫਾ-ਵਧੀਕ ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਖੇਤੀ ਗਿਆਨ ਦੀ ਵੰਡ ਕਰਨ ਲਈ ਖੇਤੀਬਾੜੀ ਵਿਭਾਗ ਕਾਰਜਸ਼ੀਲ, ਸਮੇਂ-ਸਮੇਂ *ਤੇ ਲਗਾਏ ਜਾਂਦੇ ਹਨ ਕੈਂਪ-ਸੰਯੁਕਤ ਡਾਇਰੈਕਟਰ
ਸਿਫਾਰਸ਼ ਕੀਤੀਆਂ ਖਾਦਾਂ ਅਤੇ ਲੋੜ ਅਨੁਸਾਰ ਸਪਰੇਆਂ ਦੀ ਵਰਤੋਂ ਕਰਕੇ ਫਸਲਾਂ ਤੋਂ ਪ੍ਰਾਪਤ ਕੀਤਾ ਜਾਵੇ ਵੱਧ ਝਾੜ
ਪਾਣੀ ਬਚਾਉਣ, ਪਰਾਲੀ ਨੂੰ ਵਰਤੋਂ ਵਿੱਚ ਲਿਆਉਣ ਅਤੇ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਉਣ ਦੇ ਢੁਕਵੇਂ ਤਰੀਕਿਆ ਬਾਰੇ ਕਰਵਾਇਆ ਜਾਣੂੰ
ਵੱਖ-ਵੱਖ ਖੇਤੀਬਾੜੀ ਮਾਹਰਾਂ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ *ਚ ਤਕਨੀਕੀ ਜਾਣਕਾਰੀਆਂ ਕੀਤੀਆਂ ਸਾਂਝੀਆਂ
ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਖੇਤੀ ਗਿਆਨ ਵਿਚ ਕੀਤਾ ਵਾਧਾ
ਫਾਜ਼ਿਲਕਾ 7 ਜੂਨ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ
ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਉਦਘਾਟਨ ਮੌਕੇ ਵਿਸ਼ੇਸ਼ ਤੌਰ *ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਿੰਦਰ ਸਿੰਘ ਮਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਵੀਰਾਂ ਨੂੰ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਰੋਕਣ, ਪਾਣੀ ਬਚਾਉਣ ਅਤੇ ਆਪਣੀ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਖੇਤੀਬਾੜੀ ਮਾਹਰਾਂ ਦੀ ਸਲਾਹਾ ਅਨੁਸਾਰ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਰਾਹੀਂ ਖੇਤੀਬਾੜੀ ਮਾਹਰਾਂ ਤੋਂ ਤਕਨੀਕੀ ਗਿਆਨ ਹਾਸਲ ਕਰਕੇ ਕਿਸਾਨ ਵੀਰ ਬੇਲੋੜੇ ਖੇਤੀ ਖਰਚੇ ਘਟਾ ਕੇ ਅਤੇ ਪੈਦਾਵਾਰ ਵਧਾ ਕੇ ਵਧ ਮੁਨਾਫਾ ਕਮਾ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਕਿਸਾਨਾਂ ਨੂੰ ਖੇਤੀ ਕਰਨ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਕਿ ਪਸ਼ੂਪਾਲਣ, ਮੱਛੀਪਾਲਣ ਤੇ ਡੇਅਰੀ ਫਾਰਮਿੰਗ ਆਦਿ ਹੋਰ ਧੰਦੇ ਅਪਣਾਉਣ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ-ਨਾਲ ਉਨ੍ਹਾਂ ਕਣਕ ਅਤੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਵਰਤੋਂ ਵਿੱਚ ਲਿਆਉਣ ਦੇ ਢੁਕਵੇਂ ਤਰੀਕਿਆਂ ਬਾਰੇ ਵੀ ਕਿਸਾਨਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਦੀ ਸੁੱਧਤਾ ਵਿੱਚ ਬੁਰਾ ਅਸਰ ਪੈਂਦਾ ਹੈ । ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਕਿਸਾਨਾਂ ਦੇ ਮਿੱਤਰ ਕੀੜੇ ਮਰ ਜਾਂਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨੇ ਕੈਂਪ ਦੌਰਾਨ ਲਗਾਈ ਗਈ ਪ੍ਰਦਰਸ਼ਨੀ ਦਾ ਨਿਰੀਖਣ ਵੀ ਕੀਤਾ।
ਕੈਂਪ ਦੌਰਾਨ ਵਿਸ਼ੇਸ਼ ਤੌਰ *ਤੇ ਪੁੱਜੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਡਾ. ਦਿਲਬਾਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਫਸਲੀ ਵਿਭਿਨਤਾ ਬਹੁਤ ਲਾਜਮੀ ਹੈ। ਉਨ੍ਹਾਂ ਕਿਹਾ ਕਿ ਆਪਣੇ ਖੇਤਰ ਅਤੇ ਆਪਣੀ ਜਮੀਨ ਅਨੁਸਾਰ ਵੇਖ ਕੇ ਫਸਲ ਦੀ ਬਿਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਵਾਇਤੀ ਚੱਕਰ ਵਿਚ ਫਸ ਕੇ ਵਾਹੀਯੋਗ ਜਮੀਨ ਤੋਂ ਤਾਂ ਵਾਂਝੇ ਹੋਵਾਂਗੇ ਬਲਕਿ ਆਰਥਿਕ ਪੱਖੋਂ ਵੀ ਕਮਜੋਰ ਹੋ ਜਾਂਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਤਕਨੀਕੀ ਜਾਣਕਾਰੀ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਕਿਸਾਨ ਵੀਰਾਂ ਨੂੰ ਲਗਾਤਾਰ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਸਮੇਂ ਸਮੇਂ *ਤੇ ਸਕੀਮਾਂ ਚਲਾਈਆਂ ਜਾਂਦੀਆਂ ਹਨ ਜਿਸ ਨਾਲ ਕਿਸਾਨਾਂ ਨੂੰ ਫਸਲ ਦੀ ਬਿਜਾਈ ਕਰਨ ਲਈ ਸਬਸਿਡੀ *ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਲਿਆਉਂਦੇ ਹੋਏ ਵਿਭਾਗ ਵੱਲੋਂ ਖੇਤੀਬਾੜੀ ਸੰਦਾਂ ਲਈ ਆਨਲਾਈਨ ਅਰਜੀਆਂ ਮੰਗੀਆਂ ਜਾਂਦੀਆਂ ਹਨ।
ਉਨ੍ਹਾਂ ਕਿਸਾਨਾਂ ਨੁੰ ਜਾਗਰੂਕ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜਰ ਝੋਨੇ ਦੀ ਪਰਾਲੀ ਨੁੰ ਅਗ ਨਾ ਲਗਾ ਕੇ ਸਗੋਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਮੀਨ ਵਿਚ ਵਹਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਫੇਸ ਸੀਡਰ-ਕਮ-ਮਲਚਿੰਗ ਤਕਨੀਕੀ ਇਸ ਖੇਤਰ ਵਿਚ ਕਾਫੀ ਲਾਹੇਵੰਦ ਸਾਬਿਤ ਹੋਈ ਹੈ। ਇਸ ਲਈ ਕਿਸਾਨ ਵੀਰ ਇਸ ਨੂੰ ਅਪਣਾਉਣ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਨ।
ਇਸ ਦੌਰਾਨ ਖੇਤੀਬਾੜੀ ਮਾਹਰ ਰਾਜਵਿੰਦਰ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਜਗਦੀਸ਼ ਅਰੋੜਾ, ਪਸ਼ੂ ਪਾਲਣ ਵਿਭਾਗ ਤੋਂ ਡਾ. ਮਨਦੀਪ ਸਿੰਘ ਆਦਿ ਹੋਰ ਸਾਇੰਸਦਾਨਾ ਨੇ ਨਰਮੇ ਦੀ ਕਾਸ਼ਤ ਕਰਨ ਦੀ ਵਿਧੀ ਅਤੇ ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਅਗੇਤੇ ਪ੍ਰਬੰਧਨ, ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਫਾਇਦਿਆਂ, ਪਸ਼ੂ ਪਾਲਕਾਂ ਨੂੰ ਪਸ਼ੂਆਂ ਦਾ ਗਰਮੀ ਦੇ ਦਿਨਾਂ ਵਿਚ ਖਾਸ ਤੌਰ *ਤੇ ਖਿਆਲ ਰੱਖਣ ਆਦਿ ਹੋਰ ਸਹਾਇਕ ਕਿਤਿਆਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ।
ਕੈਂਪ ਮੌਕੇ ਖੇਤੀ ਨਾਲ ਸਬੰਧਤ ਪੁੱਛੇ ਗਏ ਪ੍ਰਸ਼ਨਾਂ ਦਾ ਜਵਾਬ ਦੇਣ ਵਾਲੇ ਕਿਸਾਨਾਂ ਨੂੰ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਨੋਜਵਾਨ ਕਿਸਾਨ ਕਲੱਬ ਅਤੇ ਨੋਜਵਾਨ ਸੈਲਫ ਹੈਲਪ ਗਰੁੱਪ ਪਿੰਡ ਅਲਿਆਣਾ ਤੇ ਘਟਿਆਂ ਵਾਲਾ ਵੱਲੋਂ ਰਸਾਲੇ ਭੇਂਟ ਕਰਨ ਦਾ ਨਿਵੇਕਲਾ ਉਪਰਾਲਾ ਸਿਰਜਿਆ ਗਿਆ। ਇਸ ਰਸਾਲੇ ਵਿਚ ਖੇਤੀਬਾੜੀ ਨਾਲ ਸਬੰਧਤ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਹਨ।
ਇਸ ਮੌਕੇ ਕਾਰਜਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਜਿਥੇ ਸਨਮਾਨਿਤ ਕੀਤਾ ਉਥੇ ਕਿਸਾਨਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਉਮੀਦ ਕੀਤੀ ਕਿ ਕਿਸਾਨ ਵੀਰ
ਸਿਖਲਾਈ ਕੈਂਪ ਤੋਂ ਗਿਆਨ ਹਾਸਲ ਕਰਕੇ ਆਪਣੇ ਖੇਤਾਂ ਵਿਚ ਲਾਗੂ ਕਰਨਗੇ ਤੇ ਖੇਤੀਬਾੜੀ ਤੇ ਸਹਾਇਕ ਕਿਤਿਆਂ ਦੇ ਕਾਰੋਬਾਰ ਨੂੰ ਹੋਰ ਉਚਾਈਆਂ ਵੱਲ ਲਿਜਾਉਣਗੇ। ਖੇਤੀਬਾੜੀ ਵਿਭਾਗ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਕਿਸਾਨਾ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਬੁਟੇ ਵੀ ਵੰਡੇ ਗਏ।
ਇਸ ਮੌਕੇ ਵਿਭਾਗਾਂ ਤੇ ਕਿਸਾਨਾਂ ਵੱਲੋਂ ਵੱਖ-ਵੱਖ ਕਿਤਿਆਂ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਗਈ ਸੀ। ਸਟੇਜ ਦਾ ਸੰਚਾਨ ਰਜਿੰਦਰ ਵਰਮਾਂ ਵੱਲੋਂ ਕੀਤਾ ਗਿਆ।
ਇਸ ਦੌਰਾਨ ਖੇਤੀਬਾੜੀ ਅਫਸਰ ਮਮਤਾ, ਹਰਪ੍ਰੀਤ ਪਾਲ ਕੌਰ, ਸੁੰਦਰ ਲਾਲ, ਬਲਦੇਵ ਸਿੰਘ ਆਦਿ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਨਹਿਰ ਵਿਚ ਪਾਣੀ ਸਪਲਾਈ ਸਬੰਧੀ ਪੁੱਛਗਿੱਛ ਲਈ ਸਿੰਚਾਈ ਵਿਭਾਗ ਦਾ ਫੋਨ ਨੰਬਰ
ਕਿਸਾਨਾਂ Farmers ਲਈ ਖਾਸ ਕਰਕੇ ਮਾਲਵੇ Malwa ਦੇ ਕਿਸਾਨਾਂ ਲਈ ਨਹਿਰੀ ਪਾਣੀ Canal Water ਦਾ
ਬਹੁਤ ਮਹੱਤਵ ਹੈ। ਮਾਲਵੇ ਵਿਚੋਂ ਵੀ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਟੇਲਾਂ Tail End ਤੇ ਪੈਂਦੇ ਹੋਣ ਕਾਰਨ ਇੱਥੇ ਕਿਸਾਨਾਂ ਦਾ ਅਕਸਰ ਨਹਿਰੀ ਪਾਣੀ ਦੀ ਘਾਟ ਰੜਕਦੀ ਰਹਿੰਦੀ ਹੈ।
ਪਾਣੀ ਦੀ ਘਾਟ ਵਾਲੇ ਸਮੇਂ ਵਿਚ ਨਹਿਰਾਂ ਦੀ ਵਾਰਾਬੰਦੀ Canal Rotation ਵੀ ਕਈ ਵਾਰ ਲਾਗੂ ਕਰ ਦਿੱਤੀ ਜਾਂਦੀ ਹੈ ਜਿਸ ਅਨੁਸਾਰ ਨਹਿਰਾਂ ਵਿਚ ਵਾਰੋ ਵਾਰੀ ਪਾਣੀ ਛੱਡਿਆ ਜਾਂਦਾ ਹੈ। ਪਰ ਅਕਸਰ ਕਿਸਾਨਾਂ ਨੂੰ ਇਹ ਪਤਾ ਨਹੀਂ ਲੱਗ ਸਕਦਾ ਕਿ ਉਨ੍ਹਾਂ ਦੀ ਨਹਿਰ ਵਿਚ ਪਾਣੀ ਕਦੋਂ ਆਵੇਗਾ ਜਾਂ ਕਦੋ ਬੰਦ ਹੋਵੇਗਾ। ਜਿਸ ਕਾਰਨ ਉਹ ਆਪਣੇ ਖੇਤੀ ਕਾਰਜਾਂ ਨੂੰ ਉਸੇ ਅਨੁਸਾਰ ਵਿਊਂਤ ਨਹੀਂ ਸਕਦੇ।
ਪਰ ਹੁਣ ਪੰਜਾਬ ਸਰਕਾਰ Punjab Government ਨੇ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਸਬੰਧੀ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ CM Bhagwant Singh Maan ਦੀ ਅਗਵਾਈ ਵਿਚ ਹੋਈ ਬੈਠਕ ਵਿਚ ਇਸ ਸਬੰਧੀ ਇਕ ਫੋਨ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 'ਤੇ ਕਾਲ ਕਰ ਸਕਦਾ ਹੈ।
ਇਹ ਵੀ ਪੜ੍ਹੋ।
ਨਹਿਰਾਂ ਵਿਚ ਪਾਣੀ ਦੀ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...