Wednesday, June 19, 2024

ਕੇਂਦਰ ਨੇ ਐਲਾਣੇ ਸਾਊਣੀ ਦੀਆਂ ਫਸਲਾਂ ਦੇ ਐਮਐਸਪੀ ਭਾਅ

 ਕੇਂਦਰ ਸਰਕਾਰ ਨੇ ਸਾਉਣੀ ਦੀਆਂ ਫਸਲਾਂ ਲਈ ਐਮਐਸਪੀ ਐਲਾਣ ਦਿੱਤਾ ਹੈ। ਝੋਨੇ ਦੀ ਕੀਮਤ 117 ਰੁਪਏ ਦਾ


ਵਾਧਾ ਕੀਤਾ ਗਿਆ ਹੈ ਜਦ ਕਿ ਨਰਮੇ ਦੀ ਕੀਮਤ ਵਿਚ 501 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਝੋਨਾ ਇਸ ਵਾਰ 2300 ਰੁਪਏ ਕੁਇੰਟਲ ਵਿਕੇਗਾ ਜਦ ਕਿ ਨਰਮੇ ਦੀ ਕੀਮਤ 7521 ਰੁਪਏ ਕੀਤੀ ਗਈ ਹੈ।

ਸਾਰੀਆਂ ਫਸਲਾਂ ਦੇ ਰੇਟ ਹੇਠਾਂ ਦਿੱਤੇ ਹਨ। 


Crops

MSP
2024-25

Cost* KMS
2024-25

Margin over
cost (%)

MSP
2023-24

MSP Increase
in 2024-25
over 2023-24

 

Cereals

 

 

 

 

 

 

 

Paddy

Common

2300

1533

50

2183

117

 

Grade A^

2320

-

-

2203

117

 

Jowar

Hybrid

3371

2247

50

3180

191

 

Maldandi"

3421

-

-

3225

196

 

Bajra

2625

1485

77

2500

125

 

Ragi

4290

2860

50

3846

444

 

Maize

2225

1447

54

2090

135

 

Pulses

 

 

 

 

 

 

Tur /Arhar

7550

4761

59

7000

550

 

Moong

8682

5788

50

8558

124

 

Text Box: Page 2 of 5

Crops

MSP
2024-25

Cost* KMS
2024-25

Margin over
cost (%)

MSP
2023-24

MSP Increase
in 2024-25
over 2023-24

 

 

 

 

Urad

7400

4883

52

6950

450

Oilseeds

 

 

 

 

 

Groundnut

6783

4522

50

6377

406

Sunflower Seed

7280

4853

50

6760

520

Soybean (Yellow)

4892

3261

50

4600

292

Sesamum

9267

6178

50

8635

632

Nigerseed

8717

5811

50

7734

983

Commercial

 

 

 

 

 

Cotton

(Medium Staple)

7121

4747

50

6620

501

(Long Stapler

7521

-

-

7020

501

 

Saturday, June 15, 2024

ਬਰਨਾਲਾ ਵਿੱਚ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਬਰਨਾਲਾ, 
 ਸਾਉਣੀ 2024 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾ. ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ Barnala ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ Kisan Camp ਖੇਤੀਬਾੜੀ ਵਿਭਾਗ ਵੱਲੋਂ ਬਰਨਾਲਾ ਵਿਖੇ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਵਿੱਚੋਂ ਲੱਗਭੱਗ 1000 ਕਿਸਾਨਾਂ ਨੇ ਭਾਗ ਲਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ DC  ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਐਲ. ਐਲ. ਏ. ਸ੍ਰੀ ਕੁਲਵੰਤ ਸਿੰਘ ਪੰਡੋਰੀ ਦੇ ਪੀ. ਏ. ਬਿੰਦਰ ਸਿੰਘ ਖਾਲਸਾ, ਸਲਾਹਕਾਰ ਸ੍ਰੀ ਦਵਿੰਦਰ ਸਿੰਘ ਧਨੋਆ ਅਤੇ ਯਾਦਵਿੰਦਰ ਸਿੰਘ ਛਾਪਾ ਹਾਜ਼ਰ ਹੋਏ।


ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਅਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਵੱਧ ਮੁਨਾਫਾ ਲੈਣ ਦੀ ਅਪੀਲ ਕੀਤੀ। ਉਨਾਂ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਉਸ ਦੀ ਸੁਚੱਜੀ ਸਾਂਭ  ਸੰਭਾਲ ਕਰਨੀ ਚਾਹੀਦੀ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ  ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ ਅਨੁਸਾਰ ਖੇਤੀ ਕੀਤੀ ਜਾਵੇ ਤਾਂ ਜੋ ਖੇਤੀ ਖਰਚੇ Agriculture Cost ਘਟਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਉਨਾਂ ਕਿਹਾ ਕਿ ਪੌਣ, ਪਾਣੀ ਅਤੇ ਜ਼ਮੀਨ ਕੁਦਰਤ ਦੇ ਉਹ ਅਨਮੋਲ ਕੁਦਰਤੀ ਸਰੋਤ ਹਨ ਜਿਨ੍ਹਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਡੀ. ਸੀ. ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਅੱਜ ਇੱਕ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ ਸਾਡੀ ਇਹ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਵਾਤਾਵਰਣ ਪ੍ਰਦੂਸ਼ਣ Environment Pollution ਨੂੰ ਠੱਲ ਪਾਉਣ ਲਈ ਅੱਗੇ ਆ ਕੇ ਲੋਕ ਲਹਿਰ ਸ਼ੁਰੂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਬਰਨਾਲਾ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਸਾਲ 202324 ਦੌਰਾਨ ਝੋਨੇ ਦੇ ਝਾੜ Paddy Yield ਵਿੱਚ ਪੰਜਾਬ ਵਿੱਚੋਂ ਬਰਨਾਲਾ ਜਿਲ੍ਹਾ ਦੂਸਰੇ ਨੰਬਰ ਉੱਪਰ ਅਤੇ  ਕਣਕ ਦੇ ਝਾੜ ਵਿੱਚ ਪਹਿਲੇ ਨੰਬਰ 'ਤੇ ਰਿਹਾ ਹੈ। 
ਸੰਯੁਕਤ ਡਾਇਰੈਕਟਰ ਖੇਤੀਬਾੜੀ  ਪੰਜਾਬ ਡਾ. ਦਿਲਬਾਗ ਸਿੰਘ ਨੇ ਪਾਣੀ ਦੀ ਖਪਤ ਘਟਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਘੱਟ ਸਮਾਂ ਲੈਣ ਵਾਲੀਆਂ ਫਸਲਾਂ ਦੀ ਕਾਸ਼ਤ ਕਰਨ ਅਤੇ ਪਾਣੀ ਦੀ ਬਚਤ ਕਰਨ ਦੀ ਅਪੀਲ ਕੀਤੀ।
ਇਸ ਕੈਂਪ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵੱਲੋਂ ਕਿਸਾਨਾਂ ਨੂੰ ਦੱਸਿਆ ਕਿ  ਸਾਉਣੀ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ਼ ਮੁਹੱਈਆ ਕਰਵਾਉਣ ਲਈ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਇਸ ਸਾਉਣੀ ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ ਦਾ ਪੂਰਾ ਭੰਡਾਰ ਪੰਜਾਬ ਸਰਕਾਰ ਵੱਲੋਂ ਉਪਲਬੱਧ ਕਰਵਾ ਦਿੱਤਾ ਗਿਆ ਹੈ ਅਤੇ ਚਾਲੂ ਸਮੇਂ ਦੌਰਾਨ ਖਾਦ ਦੀ ਕੋਈ ਵੀ ਕਮੀ ਨਹੀਂ ਆਵੇਗੀ। ਉਨ੍ਹਾਂ ਨੇ ਕੈਂਪ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨ ਹੇਠਲੇ ਪਾਣੀ ਦੀ ਸੁੱਚਜ਼ੀ ਵਰਤੋ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜ਼ੀਹ ਦੇਣ।ਇਸ ਵਿਧੀ ਰਾਹੀਂ ਬਿਜਾਈ ਕਰਨ ਲਈ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।ਇਸ ਸੰਬੰਧੀ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਪੋਰਟਲ ' ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਤੇ ਨਵੀਨਤਮ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਅਤੇ ਸਬਸਿਡੀ ਦਿੱਤੀ ਗਈ ਹੈ।ਇਸ ਤੋਂ ਇਲਾਵਾ ਸਾਲ 2024 ਲਈ ਖੇਤੀ ਮਸ਼ੀਨਰੀ ਤੇ ਸਬਸਿਡੀ ਦੇਣ ਲਈ 20 ਜੂਨ 2024 ਤੱਕ ਪੋਰਟਲ ਰਾਹੀਂ ਅਰਜੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ ਕਿਸਾਨ ਇਸ ਦਾ ਲਾਭ ਲੈਣ ਲਈ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਕਿਸਾਨ ਵੱਧ ਤੋਂ ਵੱਧ ਖੇਤੀ ਮਸ਼ੀਨਰੀ ਦੀ ਵਰਤੋ ਕਰਨ ਤੇ ਆਪਣੀ ਖੇਤੀ ਵਿੱਚ ਆਧੁਨਿਕ ਤੇ ਵਿਗਿਆਨਕ ਤਰੀਕੇ ਅਪਨਾਉਣ ਤੇ ਆਪਣੀ ਖੇਤੀ ਵਿੱਚ ਨਵੀਨੀਕਰਨ ਲਿਆਉਣ, ਉਨਾਂ ਕਿਹਾ ਕਿ ਵਾਤਾਵਰਣ ਵਿੱਚ ਤਬਦੀਲੀ ਦੇ ਨਾਲ ਸਾਨੂੰ ਆਪਣੀ ਖੇਤੀ ਵਿੱਚ ਤਬਦੀਲੀ ਲਿਆਉਣੀ ਪਵੇਗੀ ਤਾਂ ਜ਼ੋ ਸਮੇਂ ਦੇ ਹਾਣੀ ਬਣੀਏ ਤੇ ਸਾਡੀਆਂ ਫਸਲਾਂ ਦਾ ਕੋਈ ਨੁਕਸਾਨ ਨਾ ਹੋਵੇ। 
 ਇਸ ਕੈਂਪ ਵਿੱਚ ਡਾ. ਪ੍ਰਹਲਾਦ ਤੰਵਰ ਐਸੋਸੀਏਟ ਡਾਇਰੈਕਟਰ ਕੇ ਵੀ ਕੇ ਹੰਡਿਆਇਆ ਨੇ ਆਪਣੀ ਟੀਮ ਨਾਲ ਇਸ ਕੈਂਪ ਵਿੱਚ ਸ਼ਿਰਕਤ ਕੀਤੀ।ਇਸ ਕੈਂਪ ਵਿੱਚ ਡਾ. ਅਮਨਦੀਪ ਕੌਰ ਫਾਰਮ ਸਲਾਹਕਾਰ ਕੇਂਦਰ ਬਰਨਾਲਾ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਕਰਨ ਅਤੇ ਨਦੀਨਾਂ ਦੀ ਰੋਕਥਾਮ ਸੰਬੰਧੀ  ਜਾਣਕਾਰੀ ਦਿੱਤੀ ਗਈ, ਡਾ: ਅਸ਼ੋਕ ਕੁਮਾਰ ਸਾਇਲ ਵਿਗਿਆਨੀ ਨੇ          ਮਿੱਟੀ ਪਰਖ ਅਤੇ ਖਾਦਾਂ ਦੀ ਯੋਗ ਵਰਤੋਂ ਸਬੰਧੀ, ਡਾ.ਸੰਜੇ ਕੁਮਾਰ ਐਸ. ਐਮ. ਐਸ. ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਕੀੜੇਮਕੌੜਿਆਂ ਦੀ ਸਰਬਪੱਖੀ ਰੋਕਥਾਮ ਸਬੰਧੀ ਅਤੇ ਸਾਉਣੀ ਦੀਆਂ ਫਸਲਾਂ ਵਿੱਚ ਬਿਮਾਰੀਆਂ ਦੀ ਸਰਬਪੱਖੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਅਤੇ ਕਿਸਾਨਾਂ ਵੱਲੋਂ ਪੇਸ਼ ਕੀਤੇ ਗਏ ਸਵਾਲਾਂ ਦਾ ਬਾਖੁਬੀ ਤਰੀਕੇ ਨਾਲ ਢੁੱਕਵਾਂ  ਹੱਲ ਦੱਸਿਆ ਗਿਆ।ਇਜ ਭੁਪਿੰਦਰ ਸਿੰਘ ,ਭੂਮੀ ਰੱਖਿਆ ਅਫ਼ਸਰ ਨੇ ਭੂਮੀ ਸੰਭਾਲ ਸੰਬੰਧੀ ਜਾਣਾਕਰੀ ਦਿੱਤੀ ਅਤੇ ਇਜ ਸੁਸ਼ੀਲ ਕੁਮਾਰ ਨੇ ਖੇਤੀ ਮਸ਼ੀਨਰੀ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਸਾਝੀ ਕੀਤੀ । ਡਾ. ਹਰਜੋਤ ਸਿੰਘ ਬੈਂਸ ਨੇ ਬਾਗਬਾਨੀ ਤੇ ਸਬਜੀਆਂ ਬਾਰੇ ਵਿਸਥਾਰਪੂਰਵਕ ਦੱਸਿਆ।
ਡਾ. ਸੁਖਪਾਲ ਸਿੰਘ, ਖੇਤੀਬਾੜੀ ਅਫ਼ਸਰ , ਬਰਨਾਲਾ ਨੇ ਕਿਸਾਨਾਂ ਨੂੰ ਮਿੱਟੀ ਪਾਣੀ ਪਰਖ ਸੰਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ  ਕਿ  ਖਾਦਾਂ ਅਤੇ ਦਵਾਈਆਂ ਦੀ ਬਿਨਾਂ ਸਿਫਾਰਿਸ਼ ਵਰਤੋਂ ਕਰਨ ਅਤੇ ਕਿਸੇ ਵੀ ਤਰਾਂ ਦੀਆਂ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜ ਖਰੀਦਣ ਤੇ ਪੱਕਾ ਬਿੱਲ ਜਰੂਰ ਲਿਆ ਜਾਵੇ ।
ਡਾ. ਸੱਤਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਬਰਨਾਲਾ ਨੇ ਕਿਹਾ ਕਿ ਕਿਸਾਨ ਵੱਧ ਤੋਂ ਵੱਧ ਰਕਬਾ ਜੈਵਿਕ ਜਾਂ ਆਰਗੈਨਿਕ ਖੇਤੀ ਅਧੀਨ ਲਿਆ ਕੇ ਕੁਦਰਤੀ ਸਰੋਤਾਂ ਅਤੇ ਮਾਨਵਤਾ ਦੀ ਸੇਵਾ ਕੀਤੀ ਜਾਵੇ। ਇਸ ਲਈ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੈਵਿਕ ਖੇਤੀ ਵੱਲ ਆਪਣਾ ਰੁਝਾਨ ਵਧਾਇਆ ਜਾਵੇ।
ਡਾ. ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਇਨਫੋ) ਨੇ ਕੈਂਪ ਨੂੰ ਲਗਾਉਣ ਤੇ ਇਸਦੇ ਪੁਖਤਾ ਪ੍ਰਬੰਧ ਕਰਨ ਵਿੱਚ ਪੂਰਾ ਸਹਿਯੋਗ ਦਿੱਤਾ ।
ਡਾ. ਜਸਵਿੰਦਰ ਸਿੰਘ,ਖੇਤੀਬਾੜੀ  ਵਿਕਾਸ ਅਫ਼ਸਰ, ਬਰਨਾਲਾ ਨੇ ਬਖੂਬੀ ਸਟੇਜ ਸੰਭਾਲੀ ਤੇ ਆਏ ਹੋਏ ਮਹਿਮਾਨਾਂ, ਕਿਸਾਨਾਂ, ਸਾਇਸਦਾਨਾਂ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਦਾ ਧੰਨਵਾਦ ਕੀਤਾ।ਕੈਂਪ ਦਾ ਸਮੁੱਚਾ ਪ੍ਰਬੰਧ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਅਤੇ ਆਤਮਾ ਸਟਾਫ ਨੇ ਬਖੂਬੀ ਨਿਭਾਇਆ।
ਇਸ ਕੈਂਪ ਵਿੱਚ ਪਰਾਲੀ ਦੀ ਸੁੱਚਜੀ ਵਰਤੋਂ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਵੱਖ ਵੱਖ ਵਿਭਾਗਾਂ , ਅਗਾਂਹਵਧੂ ਕਿਸਾਨਾਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ।

ਨਰਮੇ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਅਤੇ ਭਰਪੂਰ ਪੈਦਾਵਰ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ

ਫਰੀਦਕੋਟ 15 ਜੂਨ (Only Agriculture ) ਜ਼ਿਲਾ ਫਰੀਦਕੋਟ Faridkot ਵਿੱਚ ਨਰਮੇ ਦੀ ਫਸਲ Cotton Crops ਦੀ ਪੁਨਰ ਸੁਰਜੀਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਦੇ ਨਾਲ ਦਾ ਡਾ.ਪਰਮਿੰਦਰ ਸਿੰਘ ,ਡਾ.ਲਖਵੀਰ ਸਿੰਘ ,ਹਰਜਿੰਦਰ ਸਿੰਘ ,ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਰਾਜਾ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਹਾਜ਼ਰ ਸਨ। 


ਪਿੰਡ ਖਾਰਾ ਵਿਚ ਨਰਮਾ ਉਤਪਾਦਕਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਕਾਸ਼ਤ ਘਟ ਪਾਣੀ ਵਾਲੇ ਇਲਾਕਿਆਂ ਵਿਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਮੌਸਮੀ ਖਰਾਬੀ ਦੇ ਕਾਰਨ ਨਰਮੇ ਦੀ ਫਸਲ ਦੀ ਪੈਦਾਵਰ ਘੱਟ ਮਿਲੀ ਸੀ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ । ਉਨਾਂ ਕਿਹਾ ਕਿ ਨਰਮੇ ਦੀ ਫਸਲ ਨੂੰ ਮੁੱਖ ਤੌਰ ਤੇ ਗੁਲਾਬੀ ਸੁੰਡੀ Pink Bollworm ਅਤੇ ਚਿੱਟੀ ਮੱਖੀ White Fly ਨਾਮੀ ਕੀਟ ਨੁਕਸਾਨ ਪਹੁੰਚਾਉਂਦੇ ਹਨ ,ਜਿਨ੍ਹਾਂ ਦੀ ਰੋਕਥਾਮ ਲਈ ਨਿਰੰਤਰ ਨਿਰੀਖਣ ਕਰਨ ਦੀ ਬਹੁਤ ਜ਼ਰੂਰੀ ਹੁੰਦੀ ਹੈ । ਉਨਾਂ ਕਿਹਾ ਕਿ ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਖਾਰਾ ਨੂੰ ਨਰਮੇ ਦੀ ਕਾਸ਼ਤ ਲਈ ਨਮੂਨੇ ਦੇ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ । ਉਨਾਂ ਕਿਹਾ ਕਿ ਨਰਮੇ ਦੀ ਫ਼ਸਲ ਲਈ ਜੂਨ ਮਹੀਨਾ ਬਹੁਤ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਸਮੇਂ ਸਿਰ ਬੀਜੀ ਗਈ ਨਰਮੇ ਦੀ ਫਸਲ ਨੂੰ ਪਹਿਲਾ ਪਾਣੀ First Irrigation ਬਿਜਾਈ ਤੋਂ 4-6 ਹਫ਼ਤਿਆਂ ਬਾਅਦ ਲਗਾਓ ਅਤੇ ਸੰਘਣੇ ਬੂਟਿਆਂ ਨੂੰ ਵਿਰਲੇ ਕਰੋ ਅਤੇ ਵਿਰਲਾ ਕਰਦੇ ਸਮੇਂ ਬੂਟੇ ਤੋਂ ਬੂਟੇ ਦਾ ਫਾਸਲਾ 75 ਸੈਂਟੀਮੀਟਰ ਦੋਗਲੀ ਬੀ ਟੀ ਨਰਮੇ ਦੀ ਕਿਸਮਾਂ ਵਿਚਕਾਰ ਰੱਖੋ। ਉਨਾਂ ਕਿਹਾ ਕਿ ਪਹਿਲੇ ਪਾਣੀ ਮਗਰੋਂ ਨਦੀਨਾਂ ਦੀ ਰੋਕਥਾਮ ਲਈ ਗੋਡੀ ਕਰੋ। ਮੁਕੰਮਲ ਤੌਰ ਤੇ ਨਦੀਨਾਂ ਦੀ ਰੋਕਥਾਮ ਲਈ 2-3 ਗੋਡੀਆਂ ਕਾਫੀ ਹਨ। ਉਨਾਂ ਕਿਹਾ ਕਿ ਚਿੱਟੀ ਮੱਖੀ,ਹਰਾ ਤੇਲਾ,ਭੁਰੀ ਜੁੰ,ਮਿਲੀ ਬੱਗ ਅਤੇ ਹੋਰ ਰਸ ਚੂਸਣ ਵਾਲੇ ਕੀੜਿਆਂ ਦਾ ਲਗਾਤਾਰ ਸਰਵੇਖਣ ਕਰੋ।ਉਨਾਂ ਕਿਹਾ ਪਹਿਲਾ ਪਾਣੀ ਲਾਉਣ ਉਪਰੰਤ ਜਾਂ ਬਰਸਾਤ ਤੋਂ ਬਾਅਦ ਉੱਗੇ ਮੋਥੇ ਅਤੇ ਹੋਰ ਨਦੀਨਾਂ ਦੀ ਰੋਕਥਾਮ ਲਈ 500 ਮਿਲੀ ਲਿਟਰ ਪੈਰਾਕੁਐਟ 24 ਤਾਕਤ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਨਰਮੇ ਦੀਆਂ ਦੋ ਲਾਈਨਾਂ ਵਿਚ ਛਿੜਕਾਅ ਕਰੋ। ਛਿੜਕਾਅ ਕਰਦੇ ਸਮੇਂ ਨੌਜ਼ਲ ਅੱਗੇ ਸੁਰੱਖਿਅਤ ਹੁੱਡ ਜ਼ਰੂਰ ਲਗਾ ਲਓ ਤਾਂ ਨਰਮੇ ਦੀ ਫ਼ਸਲ ਨਦੀਨਨਾਸ਼ਕ ਨਾਲ ਪ੍ਰਭਾਵਤ ਨਾ ਹੋਵੇ। ਉਨਾਂ ਕਿਹਾ ਕਿ ਨਰਮੇ ਦੀ ਬਿਜਾਈ ਤੋਂ 40-50 ਦਿਨਾਂ ਬਾਅਦ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕ੍ਰੇਮੀਟ/ਨੇਟਮੈਟ ,ਪੀ ਬੀ ਰੋਪ ਜਾਂ ਸੈਕਸ ਫਿਰੋਮਨ ਟ੍ਰੈਪ ਨਰਮੇ ਦੀ ਫਸਲ ਵਿਚ ਲਗਾਓ। ਉਨਾਂ ਕਿਹਾ ਕਿ ਨਰਮੇ ਦੀ ਫਸਲ ਉੱਪਰ ਕਿਸੇ ਤਰਾਂ ਦੀ ਵੀ ਸਮੱਸਿਆ ਆਵੇ ਤਾਂ ਖੇਤੀ ਅਧਿਕਾਰੀਆਂ ਨਾਲ ਸੰਪਰਕ ਕਰੋ ਅਤੇ ਕਿਸੇ ਵੀ ਆਂਢੀ ਗੁਆਂਢੀ ਜਾਂ ਦੁਕਾਨਦਾਰ ਦੇ ਕਹੇ ਤੇ ਕੋਈ ਛਿੜਕਾਅ ਨਾ ਕਰੋ।

Wednesday, June 12, 2024

ਪ੍ਰਤੀ ਏਕੜ 1500 ਰੁਪਏ ਦੀ ਸਬਸਿਡੀ ਸਕੀਮ

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ


• *ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਦੇ ਨਿਰਦੇਸ਼*

ਚੰਡੀਗੜ੍ਹ, 12 ਜੂਨ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ Basmati Rice ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh khuddian ਨੇ ਦਿੱਤੀ।

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। 

ਝੋਨੇ ਦੀ ਸਿੱਧੀ ਬਿਜਾਈ (DSR) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ Subsidy ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੀ ਮੌਜੂਦਾ ਬਿਜਾਈ ਸੀਜ਼ਨ ਦੌਰਾਨ 2 ਲੱਖ ਹੈਕਟੇਅਰ ਝੋਨਾ (ਗ਼ੈਰ-ਬਾਸਮਤੀ) ਇਸ ਤਕਨੀਕ ਅਧੀਨ ਲਿਆਉਣ ਦੀ ਯੋਜਨਾ ਹੈ ਜਦੋਂਕਿ ਪਿਛਲੇ ਸਾਲ ਇਸ ਵਿਧੀ ਅਧੀਨ 1.70 ਲੱਖ ਹੈਕਟੇਅਰ ਰਕਬਾ ਸੀ।

ਖੇਤੀਬਾੜੀ ਮੰਤਰੀ ਨੇ ਜੈਵਿਕ ਖਾਦਾਂ ਬਿਓ Fertilizer ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ, ਬਠਿੰਡਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਥਾਪਿਤ ਕੀਤੀਆਂ ਜਾ ਰਹੀਆਂ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਗੁਰਦਾਸਪੁਰ ਲੈਬ ਲਈ ਪਹਿਲਾਂ ਹੀ 80 ਲੱਖ ਰੁਪਏ ਰੱਖੇ ਜਾ ਚੁੱਕੇ ਹਨ ਅਤੇ ਜਲਦ ਹੀ ਇਸ ਲੈਬ ਲਈ ਉਪਕਰਣਾਂ ਦੀ ਖਰੀਦ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਸਮੇਂ ਸਮੇਂ ਉਤੇ ਨਮੂਨੇ ਲੈ ਕੇ ਕਿਸਾਨਾਂ ਨੂੰ ਬਿਹਤਰ ਗੁਣਵੱਤਾ ਵਾਲੀਆਂ ਖੇਤੀਬਾੜੀ ਸਮੱਗਰੀਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਇਹਨਾਂ ਸਮੱਗਰੀਆਂ ਦੀ ਗੁਣਵੱਤਾ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਨਰਮੇ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਫੈਰੋਮੋਨ ਟਰੈਪ ਦੀ ਖਰੀਦ ਲਈ ਲਗਭਗ 2 ਕਰੋੜ ਰੁਪਏ ਰੱਖੇ ਗਏ ਹਨ।

ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ (ਅੰਕੜਾ) ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ (ਈ ਐਂਡ ਟੀ) ਦਿਲਬਾਗ ਸਿੰਘ, ਜੁਆਇੰਟ ਡਾਇਰੈਕਟਰ (ਇਨਪੁਟਸ) ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਗੁਲਾਬੀ ਸੂੰਡੀ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਦੀ ਯੋਜਨਾਬੰਦੀ

 

ਗੁਲਾਬੀ ਸੁੰਡੀ ਦੀ ਸਿਰੀ ਨੱਪਣ ਲਈ ਖੇਤੀਬਾੜੀ ਮਹਿਕਮਾ ਅਤੇ ਕਿਸਾਨ ਤਿਆਰ


ਵਿਭਾਗ ਨੇ ਗਠਿਤ ਕੀਤੀਆਂ 43 ਸਰਵੇਲੈਂਸ ਟੀਮਾਂ

ਫਾਜ਼ਿਲਕਾ 12 ਜੂਨ

 ਫਾਜ਼ਿਲਕਾ ਜ਼ਿਲ੍ਹੇ ਵਿੱਚ ਨਰਮੇ Cotton ਦੀ ਕਾਸ ਨੂੰ ਮੁੜ ਪ੍ਰਫੁੱਲਤ ਕਰਨ ਅਤੇ ਫਸਲ ਤੇ ਗੁਲਾਬੀ ਸੂੰਡੀ Pink BollWorm ਦੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਣ ਲਈ ਜ਼ਿਲ੍ਹੇ ਦੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੇ ਕਮਰ ਕਸ ਲਈ ਹੈ ਖੇਤੀਬਾੜੀ ਵਿਭਾਗ ਨੇ ਗੁਲਾਬੀ ਸੂੰਡੀ ਦੀ ਸਿਰੀ ਨੱਪਣ ਲਈ ਜ਼ਿਲ੍ਹੇ ਵਿੱਚ 43 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ ਸਵਾ ਲੱਖ ਏਕੜ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਪਿਛਲੀ ਵਾਰ ਦੇ ਤਜਰਬੇ ਨੂੰ ਵੇਖਦਿਆਂ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵੱਲੋਂ ਨਰਮੇ ਤੇ ਗੁਲਾਬੀ ਸੂੰਡੀ ਦੇ ਸੰਭਾਵਿਤ ਖਤਰੇ ਨੂੰ ਟਾਲਣ ਲਈ ਹੁਣੇ ਤੋਂ ਹੀ ਵਿਉਂਤਬੰਦੀ ਆਰੰਭ ਕਰ ਦਿੱਤੀ ਗਈ ਹੈ। ਉਨਾਂ ਨੇ ਕਿਹਾ ਕਿ 38 ਸਰਕਲ ਲੈਵਲ ਤੇ ਸਰਵੀਲੈਂਸ ਟੀਮਾਂ Surveillance Teams ਗਠਿਤ ਕੀਤੀਆਂ ਗਈਆਂ ਹਨ ਜਦਕਿ ਚਾਰ ਟੀਮਾਂ ਬਲਾਕ ਪੱਧਰ ਤੇ ਅਤੇ ਇੱਕ ਟੀਮ ਜ਼ਿਲ੍ਹਾ ਹੈਡ ਕੁਆਰਟਰ ਪੱਧਰ ਤੇ ਗਠਿਤ ਕੀਤੀ ਗਈ ਹੈ ਇਹ ਟੀਮਾਂ ਹਰ ਹਫਤੇ ਦੋ ਦਿਨ ਮੰਗਲਵਾਰ ਅਤੇ ਵੀਰਵਾਰ ਨੂੰ ਖੇਤਾਂ ਵਿੱਚ ਜਾ ਕੇ ਨਰਮੇ ਦੀ ਫਸਲ ਦਾ ਮੁਆਇਨਾ ਕਰਨਗੀਆਂ ਅਤੇ ਜੇਕਰ ਕਿਤੇ ਗੁਲਾਬੀ ਸੂੰਡੀ ਦੀ ਆਵਕ ਦੇ ਸੰਕੇਤ ਮਿਲਣਗੇ ਤਾਂ ਤੁਰੰਤ ਉਸ ਅਨੁਸਾਰ ਕਿਸਾਨਾਂ ਨੂੰ ਸਲਾਹਕਾਰੀ ਜਾਰੀ ਕਰਕੇ ਉਸ ਹਮਲੇ ਨੂੰ ਮੁੱਢਲੇ ਪੱਧਰ ਤੇ ਹੀ ਰੋਕਿਆ ਜਾਵੇਗਾ।

ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਰਮੇ ਦੀ ਫਸਲ ਦਾ ਨਿਯਮਿਤ ਤੌਰ ਤੇ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਤਕਨੀਕੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਆਪਣੇ ਬਲਾਕ ਖੇਤੀਬਾੜੀ ਦਫਤਰਾਂ ਨਾਲ ਰਾਬਤਾ ਕਰਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੀਆਂ ਸਿਫਾਰਸਾਂ ਅਨੁਸਾਰ ਹੀ ਨਰਮੇ ਦੀ ਖੇਤੀ ਦੀ ਸਾਂਭ ਸੰਭਾਲ ਕਰਨ ਅਤੇ ਕਿਸੇ ਕੰਪਨੀਆਂ ਵਾਲਿਆਂ ਦੇ ਆਖੇ ਲੱਗ ਕੇ ਨਰਮੇ ਦੀ ਫਸਲ ਤੇ ਕੋਈ ਵੀ ਦਵਾਈ ਜਾਂ ਖਾਦ ਦੀ ਵਰਤੋਂ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਜੇਕਰ ਖਾਦਾਂ ਅਤੇ ਕੀਟਨਾਸਕਾਂ ਦੀ ਵਰਤੋਂ ਸੰਜਮ ਨਾਲ ਕੀਤੀ ਜਾਵੇ ਤਾਂ ਕਿਸਾਨ ਦੇ ਖਰਚੇ ਘੱਟਦੇ ਹਨ ਅਤੇ ਨਾਲ ਹੀ ਇਸ ਨਾਲ ਵਾਤਾਵਰਨ ਦਾ ਵੀ ਨੁਕਸਾਨ ਨਹੀਂ ਹੁੰਦਾ ਹੈ।

Tuesday, June 11, 2024

ਝੋਨੇ ਵਾਲੇ ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ

ਚੰਡੀਗੜ੍ਹ, 11 ਜੂਨ


  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ Paddy Season ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ Electricity Supply ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ Farmers  ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਬਿਜਲੀ ਦੀ ਅਨੁਮਾਨਿਤ ਮੰਗ ਤੋਂ ਵੱਧ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. PSPCL ਅਤੇ ਪੀ.ਐਸ.ਟੀ.ਸੀ.ਐਲ. ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਅਤੇ ਗਰਮੀਆਂ ਦੇ ਦਿਨਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਚੱਤੋ-ਪਹਿਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਹੋਰ ਖਪਤਕਾਰਾਂ ਦੀਆਂ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦੇ ਸਮਾਂ-ਬੱਧ ਨਿਪਟਾਰੇ ਲਈ ਢੁਕਵੀਂ ਵਿਵਸਥਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਲਈ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਿਕਾਇਤ ਕੇਂਦਰਾਂ ਨੂੰ ਮਜ਼ਬੂਤ ਬਣਾਇਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਕਿਸਾਨ ਨੂੰ ਸ਼ਿਕਾਇਤ ਦੇ ਨਿਬੇੜੇ ਵਿੱਚ ਕਿਸੇ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਜੀ.ਵੀ.ਕੇ. ਥਰਮਲ ਪਲਾਂਟ 1080 ਕਰੋੜ ਰੁਪਏ ਦੀ ਕੀਮਤ ਨਾਲ ਖਰੀਦ ਕੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ Pachhwara Coal mine ਤੋਂ ਪੰਜਾਬ ਨੂੰ ਅਲਾਟ ਹੋਇਆ ਕੋਲਾ ਸਿਰਫ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਵਰਤਿਆ ਜਾ ਸਕਦਾ ਹੈ ਜਿਸ ਕਰਕੇ ਹੁਣ ਇਹ ਪਲਾਂਟ ਖਰੀਦਣ ਨਾਲ ਕੋਲਾ ਇਸ ਪਲਾਂਟ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਕਾਰਨ ਪੰਜਾਬ ਵਿੱਚ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿਲ ਆ ਰਿਹਾ ਹੈ। 

----

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...