Thursday, July 18, 2024

ਲਾਲ ਟਮਾਟਰ ਅਤੇ ਲਾਲ ਮਿਰਚ ਬਦਲੇਗੀ ਫਾਜ਼ਿਲਕਾ ਦੇ ਕਿਸਾਨਾਂ ਦੀ ਕਿਸਮਤ

 ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ, 

ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ 

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਜਾਇਜਾ 

ਫਾਜ਼ਿਲਕਾ 18 ਜੁਲਾਈ


 ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਅਤੇ ਲਾਲ ਮਿਰਚ ਦੀ ਕਾਸਤ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ।

 ਅੱਜ ਫਾਜ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਬੋਹਰ ਦੇ ਆਲਮਗੜ੍ਹ ਵਿਖੇ ਬਣੀ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਥੋਂ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ ਖਾੜੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਖਾੜੀ ਦੇਸ਼ਾਂ ਵਿੱਚ ਇਸ ਦੀ ਵੱਡੀ ਮੰਗ ਹੋਣ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੀ ਮਿਰਚ ਅਤੇ ਟਮਾਟਰ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ।

 ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਐਗਰੋ ਨਾਲ ਤਾਲਮੇਲ ਕਰਕੇ ਲਾਲ ਮਿਰਚ ਅਤੇ ਟਮਾਟਰ ਦੀ ਕਾਸ਼ਤ ਵੱਲ ਆਉਣ।  ਉਹਨਾਂ ਨੇ ਕਿਹਾ ਕਿ ਇਸ ਲਈ ਪੰਜਾਬ ਐਗਰੋ ਦੀ ਹਾਈਟੈਕ ਨਰਸਰੀ ਤੋਂ ਹੀ ਪਨੀਰੀ ਵੀ ਲੋਕਾਂ ਨੂੰ ਮਿਲ ਸਕਦੀ ਹੈ। 

ਉਨਾਂ ਦੱਸਿਆ ਕਿ ਅਬੋਹਰ ਦੀ ਜੂਸ ਫੈਕਟਰੀ ਵਿੱਚ ਸਲਾਨਾ 6 ਹਜਾਰ ਮੀਟਰਿਕ ਟਨ ਟਮਾਟਰ ਦੀ ਪੇਸਟ ਤਿਆਰ ਕਰਨ ਦੀ ਸਮਰੱਥਾ ਹੈ ਜਦਕਿ ਰੋਜ਼ਾਨਾ 30 ਮੀਟਰਿਕ ਟਨ ਮਿਰਚ ਦੀ ਪ੍ਰੋਸੈਸਿੰਗ ਦੀ ਸਮਰੱਥਾ ਹੈ।

 ਇਸ ਵੇਲੇ ਪੰਜਾਬ ਐਗਰੋ ਵੱਲੋਂ 28 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਡੰਡੀ ਸਮੇਤ ਕੌੜੀ ਗਿੱਲੀ ਲਾਲ ਮਿਰਚ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਪੇਸਟ ਤਿਆਰ ਕਰਕੇ ਵਿਦੇਸ਼ਾਂ ਨੂੰ ਭੇਜੀ ਜਾਂਦੀ ਹੈ। 

ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਪਲਾਂਟ ਹੈਡ ਸੁਭਾਸ਼ ਚੌਧਰੀ ਅਤੇ ਮੈਨੇਜਰ ਗੁਰਪ੍ਰੀਤ ਸਿੰਘ ।ਵੀ ਹਾਜ਼ਰ ਸਨ । ਉਨਾਂ ਆਖਿਆ ਕਿ ਕਿਸਾਨ ਇਸ ਸਬੰਧੀ ਪੰਜਾਬ ਐਗਰੋ ਨਾਲ ਸੰਪਰਕ ਕਰਨ। ਪੰਜਾਬ ਐਗਰੋ ਵੱਲੋਂ ਟਮਾਟਰ ਅਤੇ  ਮਿਰਚ ਤੇ ਲਵਾਈ, ਸਾਂਭ ਸੰਭਾਲ, ਤੁੜਾਈ ਅਤੇ ਮੰਡੀਕਰਨ ਵਿੱਚ ਪੂਰੀ ਮਦਦ ਕਰਨ ਲਈ ਪੂਰੀ ਸਹਾਇਤਾ ਚੇਨ ਕਿਸਾਨਾਂ ਨੂੰ ਮੁਹਈਆ ਕਰਵਾਈ ਜਾਂਦੀ ਹੈ।

Sunday, July 14, 2024

ਪੰਜਾਬ ਦੀ ਬਾਗਬਾਨੀ ਲਈ ਡੈਨਮਾਰਕ ਦੀ ਲਈ ਜਾਵੇਗੀ ਮਦਦ

*ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ*

*ਨਵੀਂ ਦਿੱਲੀ/ਚੰਡੀਗੜ੍ਹ, 14 ਜੁਲਾਈ:*


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਨਵੀਂ ਦਿੱਲੀ ਵਿਖੇ ਰਾਇਲ ਡੈਨਿਸ਼ ਅੰਬੈਸੀ ਦੇ ਰਾਜਦੂਤ ਸ੍ਰੀ ਫਰੈਡੀ ਸਵੈਨ ਨਾਲ ਮੀਟਿੰਗ ਕੀਤੀ।

ਪੰਜਾਬ ਅਤੇ ਡੈਨਮਾਰਕ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਵਪਾਰ ਲਈ ਸੰਭਾਵੀ ਸਹਿਯੋਗ ਬਾਰੇ ਗੱਲਬਾਤ 'ਤੇ ਕੇਂਦਰਿਤ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਡੈਨਮਾਰਕ ਦੇ ਰਾਜਦੂਤ ਸ੍ਰੀ ਸਵੈਨ ਨੇ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਦਿਆਂ ਖੁਲ੍ਹੀ ਵਿਚਾਰ-ਚਰਚਾ ਕੀਤੀ।

ਮੀਟਿੰਗ ਦੌਰਾਨ ਦੋਹਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਆਪੋ-ਆਪਣੇ ਖੇਤਰਾਂ ਦੀਆਂ ਸਮਰੱਥਾਵਾਂ ਦਾ ਲਾਭ ਉਠਾਉਣ 'ਤੇ ਜ਼ੋਰ ਦਿੱਤਾ। ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ  ਗੱਲਬਾਤ ਕੀਤੀ ਗਈ, ਜਿਸ ਵਿੱਚ ਟਿਕਾਊ ਖੇਤੀ ਅਤੇ ਬਾਗ਼ਬਾਨੀ ਖੇਤਰ ‘ਚ ਨਵੀਨ ਤਕਨੀਕਾਂ, ਫ਼ੂਡ ਪ੍ਰੋਸੈਸਿੰਗ, ਬਾਇਓਗੈਸ ਖੇਤਰ ਦੇ ਵਿਕਾਸ, ਧਰਤੀ ਹੇਠਲੇ ਪਾਣੀ ਦੇ ਪ੍ਰਬੰਧਨ, ਕੁਸ਼ਲ ਸਿੰਜਾਈ ਤਕਨੀਕਾਂ, ਜਲ ਸੰਭਾਲ ਉਦਮਾਂ ਅਤੇ ਡੇਅਰੀ ਖੇਤਰ ਵਿੱਚ ਸਹਿਯੋਗ ਆਦਿ ਸ਼ਾਮਲ ਰਿਹਾ।

ਬਾਗ਼ਬਾਨੀ ਮੰਤਰੀ Horticulture Minister ਨੇ ਪੰਜਾਬ ਦੀ ਅਮੀਰ ਖੇਤੀ ਵਿਰਾਸਤ ਅਤੇ ਬਾਗ਼ਬਾਨੀ ਖੇਤਰ ਦੇ ਆਧੁਨਿਕੀਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਸੂਬੇ ਦੀ ਖ਼ੁਸ਼ਹਾਲੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਕੌਮਾਂਤਰੀ ਭਾਈਵਾਲੀ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਲਈ ਵਚਨਬੱਧ ਹੈ, ਜੋ ਸੂਬੇ ਦੇ ਖੇਤੀ ਅਤੇ ਆਰਥਿਕ ਵਿਕਾਸ ਵਿੱਚ ਵੱਡੇ ਪੱਧਰ ‘ਤੇ ਯੋਗਦਾਨ ਪਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਬਾਇਓਗੈਸBiogas ਦੇ ਖੇਤਰ 'ਚ ਵਿਕਾਸ, ਜ਼ਮੀਨ ਹੇਠਲੇ ਪਾਣੀ ਦਾ ਪ੍ਰਬੰਧਨ ਅਤੇ ਕੁਸ਼ਲ ਸਿੰਜਾਈ ਤਕਨੀਕਾਂ 'ਤੇ ਧਿਆਨ ਕੇਂਦਰਤ ਕਰਨ ਨਾਲ ਦੋਵਾਂ ਖੇਤਰਾਂ ਦੀਆਂ ਟਿਕਾਊ ਵਿਕਾਸ ਅਤੇ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾਵਾਂ ਨੂੰ ਪੂਰਾ ਕੀਤਾ ਜਾ ਸਕੇਗਾ।

ਡੈਨਿਸ਼ ਰਾਜਦੂਤ ਸ੍ਰੀ ਸਵੈਨ ਨੇ ਟਿਕਾਊ ਖੇਤੀ ਤਕਨੀਕਾਂ, ਨਵਿਆਉਣਯੋਗ ਊਰਜਾ ਤਕਨੀਕਾਂ ਅਤੇ ਜਲ ਪ੍ਰਬੰਧਨ ਵਿੱਚ ਡੈਨਮਾਰਕ ਦੀ ਮੁਹਾਰਤ ਬਾਰੇ ਚਾਨਣਾ ਪਾਇਆ ਅਤੇ ਪੰਜਾਬ ਨਾਲ ਸੰਭਾਵੀ ਸਹਿਯੋਗ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਅਤੇ ਡੈਨਮਾਰਕ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਅਗਲੇ ਦਿਨਾਂ ਦੌਰਾਨ ਸ੍ਰੀ ਫਰੈਡੀ ਸਵੈਨ ਦੀ ਮੁਲਾਕਾਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਕਰਵਾਉਣ ਲਈ ਉਪਰਾਲੇ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸੂਬਾ ਪੱਧਰ ‘ਤੇ ਇੰਡੋ-ਡੈਨਿਸ਼ ਸਬੰਧਾਂ ਦੀ ਮਜ਼ਬੂਤੀ ਲਈ ਇੱਕ ਅਹਿਮ ਕਦਮ ਸਾਬਿਤ ਹੋਵੇਗੀ, ਜੋ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਖੇਤਰਾਂ 'ਚ ਆਪਸੀ ਸਹਿਯੋਗ ਲਈ ਰਾਹ ਪੱਧਰਾ ਕਰੇਗੀ। ਇਸ ਦੇ ਨਾਲ ਹੀ ਇਹ ਕਦਮ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਡੈਨਮਾਰਕ ਦੇ ਕਾਰੋਬਾਰ ਦੋਹਾਂ ਲਈ ਵੀ ਲਾਹੇਵੰਦ ਹੋਵੇਗਾ।

Thursday, July 11, 2024

ਕਿਸਾਨਾਂ ਨੂੰ ਮਿਲਣਗੀਆਂ 22 ਹਜਾਰ ਮਸ਼ੀਨਾਂ

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ*

• *ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਗਸਤ ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਮਸ਼ੀਨਾਂ ਦੀ ਬਣਦੀ ਸਬਸਿਡੀ ਜਾਰੀ ਕਰਨ ਦੇ ਨਿਰਦੇਸ਼* 

• *ਖੇਤੀਬਾੜੀ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਦੇ ਹੁੰਗਾਰੇ ਦੀ ਕੀਤੀ ਸ਼ਲਾਘਾ; ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦ ਵਾਧਾ ਹੋਇਆ*

ਚੰਡੀਗੜ੍ਹ, 11 ਜੁਲਾਈ:


ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ  Gurmeet Singh khuddian ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ Paddy Stubble Management ਲਈ ਕਿਸਾਨਾਂ ਨੂੰ ਸਬਸਿਡੀ Subsidy'ਤੇ 22,000 ਤੋਂ ਵੱਧ CRM . ਮਸ਼ੀਨਾਂ ਮੁਹੱਈਆ ਕਰਵਾਏਗੀ।

ਖੇਤੀਬਾੜੀ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਥੇ ਕਿਸਾਨ ਭਵਨ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਡਰਾਅ Draw ਇਸ ਮਹੀਨੇ ਦੇ ਅੰਦਰ-ਅੰਦਰ ਕੱਢੇ ਜਾਣ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਅਗਸਤ, 2024 ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ Farmers ਨੂੰ ਸਬਸਿਡੀ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਝੋਨੇ ਦੀ ਕਟਾਈ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨ ਦੀ ਲਾਗਤ 'ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਸਹਿਕਾਰੀ ਸਭਾਵਾਂ, FPO . ਅਤੇ ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੋਵੇਗੀ।

ਝੋਨੇ ਦੀ ਸਿੱਧੀ ਬਿਜਾਈ (DSR) ਨੂੰ ਭਰਵਾਂ ਹੁੰਗਾਰਾ ਦੇਣ ਲਈ ਸੂਬੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 2.20 ਲੱਖ ਏਕੜ ਰਕਬੇ ਵਿੱਚ ਸਿੱਧੀ ਬਿਜਾਈ ਕੀਤੀ ਜਾ ਚੁੱਕੀ ਹੈ, ਜੋ ਕਿ 2023 ਵਿੱਚ ਕੁੱਲ 1.72 ਲੱਖ ਏਕੜ ਸੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸੀਜ਼ਨ ਦੌਰਾਨ ਸਿੱਧੀ ਬਿਜਾਈ ਅਧੀਨ 5 ਲੱਖ ਏਕੜ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ ਸੂਬੇ ਵਿੱਚ ਸਾਉਣੀ ਦੀ ਮੱਕੀ Maize ਦੀ ਬਿਜਾਈ ਸਬੰਧੀ ਸਥਿਤੀ ਦਾ ਵੀ ਜਾਇਜ਼ਾ ਲਿਆ, ਜਿਸ ਲਈ ਸੂਬਾ ਸਰਕਾਰ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਹਾਈਬ੍ਰਿਡ ਬੀਜ ਦੀ ਖਰੀਦ ਪਿੱਛੇ 100 ਰੁਪਏ ਸਬਸਿਡੀ ਦੇ ਰਹੀ ਹੈ। ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਾਉਣੀ ਦੀ ਮੱਕੀ ਦੀ ਹੁਣ ਤੱਕ 1 ਲੱਖ ਏਕੜ ਰਕਬੇ ਵਿੱਚ ਬਿਜਾਈ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਉਣੀ ਦੀ ਮੱਕੀ ਅਧੀਨ ਦੋ ਲੱਖ ਏਕੜ ਰਕਬੇ ਨੂੰ ਲਿਆਉਣ ਦਾ ਟੀਚਾ ਜਲਦੀ ਪੂਰਾ ਕੀਤਾ ਜਾਵੇਗਾ।

ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਗ਼ੈਰ-ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤੂਆਂ ਦੀ ਵਿਕਰੀ ਖਿ਼ਲਾਫ਼ ਕਾਰਵਾਈ ਜਾਰੀ ਰੱਖਣ ਲਈ ਆਖਦਿਆਂ ਖੇਤੀਬਾੜੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਇੰਜਨੀਅਰਿੰਗ ਜਗਦੀਸ਼ ਸਿੰਘ, ਜੁਆਇੰਟ ਡਾਇਰੈਕਟਰ (ਪਲਾਂਟ ਪ੍ਰੋਟੈਕਸ਼ਨ) ਨਰਿੰਦਰ ਸਿੰਘ ਬੈਨੀਪਾਲ, ਜੁਆਇੰਟ ਡਾਇਰੈਕਟਰ ਅੰਕੜਾ ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ ਪਸਾਰ ਤੇ ਸਿਖਲਾਈ ਦਿਲਬਾਗ ਸਿੰਘ, ਜੁਆਇੰਟ ਡਾਇਰੈਕਟਰ (ਇਨਪੁਟਸ) ਗੁਰਜੀਤ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਪੰਜਾਬ ਤੋਂ ਫਲਾਂ ਦੇ ਨਰਿਯਾਤ ਲਈ ਯੋਜਨਾ ਬੰਦੀ

*ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ*

*ਬਰਤਾਨੀਆ ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ*

*ਲੀਚੀ ਦੀ ਅਗਲੀ ਵੱਡੀ ਖੇਪ ਇੰਗਲੈਂਡ ਨੂੰ ਛੇਤੀ ਕੀਤੀ ਜਾਵੇਗੀ ਐਕਸਪੋਰਟ: ਚੇਤਨ ਸਿੰਘ ਜੌੜਾਮਾਜਰਾ*

*ਚੰਡੀਗੜ੍ਹ, 11 ਜੁਲਾਈ:*


ਪੰਜਾਬ ਦੀ ਲੀਚੀ Litchi ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ Export ਕਰਨ ਤੋਂ ਬਾਅਦ ਅੱਜ ਇੰਗਲੈਂਡ (UK) ਦੀ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਵੱਲੋਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਭਵਿੱਖ ਵਿੱਚ ਲੀਚੀ ਦੇ ਨਿਰਯਾਤ ਸਬੰਧੀ ਅਗਲੇਰੀ ਰਣਨੀਤੀ ਅਤੇ ਖੇਤੀ ਸਹਾਇਕ ਤਕਨੀਕਾਂ ਨੂੰ ਸਾਂਝਾ ਤੇ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ।

ਪੰਜਾਬ ਤੋਂ ਖੇਤੀਬਾੜੀ ਨਾਲ ਸਬੰਧਤ ਨਿਰਯਾਤ ਸੰਭਾਵਨਾਵਾਂ ਨੂੰ ਵਧਾਉਣ ਅਤੇ ਕੌਮਾਂਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ’ਤੇ ਕੇਂਦਰਿਤ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਬਣਦੀ ਥਾਂ ਦਿਵਾਉਣ ਦੀ ਦੂਰ-ਦਰਸ਼ੀ ਸੋਚ ਰੱਖਦੀ ਹੈ। ਇਸ ਦਿਸ਼ਾ 'ਚ ਹਾਲ ਹੀ ਵਿੱਚ ਸੂਬੇ ਤੋਂ ਲੀਚੀ ਐਕਸਪੋਰਟ ਕਰਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਉਤਪਾਦਾਂ ਨੂੰ ਦੁਨੀਆਂ ਭਰ ਦੇ ਨਵੇਂ ਬਾਜ਼ਾਰਾਂ ਵਿੱਚ ਹੋਰ ਪ੍ਰਫੁੱਲਿਤ ਕਰਨ ਮੱਦੇਨਜ਼ਰ ਸਰਕਾਰ ਦੀ ਇਹ ਪਹਿਲਕਦਮੀ ਇੱਕ ਨਵੇਕਲੀ ਉਦਾਹਰਣ ਹੈ ।

ਮੀਟਿੰਗ ਦੌਰਾਨ ਪੰਜਾਬ ਦੇ ਨਿਰਯਾਤ ਲਈ ਏਕੀਕ੍ਰਿਤ ਬ੍ਰਾਂਡ ਦੇ ਵਿਕਾਸ ਸਣੇ ਸੂਰਜੀ ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਰੋਨ ਮੈਪਿੰਗ, ਖੇਤੀ ਦੀਆਂ ਉੱਨਤ ਤਕਨੀਕਾਂ, ਖੇਤੀ ਕਾਰੋਬਾਰ ਉੱਦਮਾਂ ਸਬੰਧੀ ਮੌਕੇ ਅਤੇ ਕਾਰਬਨ ਅਤੇ ਵਾਟਰ ਕ੍ਰੈਡਿਟ ਦੀ ਖੋਜ ਬਾਰੇ ਸੰਭਾਵੀ ਸਹਿਯੋਗ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਸ੍ਰੀਮਤੀ ਰੋਵੇਟ ਨੇ ਲੀਚੀ ਨਿਰਯਾਤ ਪ੍ਰੋਗਰਾਮ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਬਰਤਾਨੀਆ ਦਰਮਿਆਨ ਭਵਿੱਖੀ ਸਹਿਯੋਗ ਲਈ ਅਗਲੇਰੀ ਰੂਪ-ਰੇਖਾ ਉਲੀਕਣ ਦਾ ਭਰੋਸਾ ਦਿੱਤਾ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਤੋਂ ਲੀਚੀ ਦੀ ਅਗਲੀ ਵੱਡੀ ਖੇਪ ਛੇਤੀ ਇੰਗਲੈਂਡ ਨੂੰ ਐਕਸਪੋਰਟ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ ਲੀਚੀ ਨਿਰਯਾਤ ਪੰਜਾਬ ਦੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਇਆ ਹੈ। ਸੂਬੇ ਦੇ ਨੀਮ-ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਐਕਸਪੋਰਟ ਕੀਤੀ ਗਈ ਲੀਚੀ ਇਸ ਖੇਤਰ ਦੇ ਅਨੁਕੂਲ ਮਾਹੌਲ ਕਰਕੇ ਆਪਣੇ ਗੂੜ੍ਹੇ ਲਾਲ ਰੰਗ ਅਤੇ ਚੋਖੀ ਮਿਠਾਸ ਕਾਰਨ ਮਸ਼ਹੂਰ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਲੀਚੀ ਦੀ ਕਾਸ਼ਤ 3,250 ਹੈਕਟੇਅਰ ਰਕਬੇ ਵਿੱਚ ਕੀਤੀ ਜਾਂਦੀ ਹੈ, ਜਿਥੋਂ ਲਗਭਗ 13,000 ਮੀਟਰਕ ਟਨ ਸਾਲਾਨਾ ਲੀਚੀ ਦੀ ਪੈਦਾਵਾਰ ਹੁੰਦੀ ਹੈ, ਜਿਸ ਸਦਕਾ ਪੰਜਾਬ ਨੂੰ ਵਿਸ਼ਵ ਲੀਚੀ ਮੰਡੀ ਵਿੱਚ ਵੱਡੇ ਕਾਸ਼ਤਕਾਰ ਵਜੋਂ ਸਥਾਨ ਪ੍ਰਾਪਤ ਹੈ।

ਮੀਟਿੰਗ ਵਿੱਚ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tuesday, July 2, 2024

ਖੇਤੀ ਸੈਕਟਰ ਵਿੱਚ 5938 ਕਰੋੜ ਦਾ ਨਿਵੇਸ਼,

ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ*


*ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਚੋਟੀ ਦੇ ਦਸ ਜ਼ਿਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ*

*ਸੂਬੇ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ*

ਚੰਡੀਗੜ੍ਹ, 2 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (AIF) ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਮਿਸਾਲੀ ਕਦਮ ਚੁੱਕ ਰਹੀ ਹੈ। ਸੂਬੇ ਨੇ ਏ.ਆਈ.ਐਫ. ਸਕੀਮ ਅਧੀਨ ਸਭ ਤੋਂ ਵੱਧ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਲਗਾਤਾਰ ਕਈ ਮਹੀਨਿਆਂ ਤੋਂ ਭਾਰਤ ਵਿੱਚ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੋਇਆ ਹੈ। ਇਹ ਜਾਣਕਾਰੀ ਅੱਜ ਇੱਥੇ ਬਾਗ਼ਬਾਨੀ Horticulture Minister ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਸਿਖਰਲੇ ਦਸ ਜ਼ਿਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰਾਪਤੀ ਨਾ ਸਿਰਫ਼ ਏ.ਆਈ.ਐਫ. ਸਕੀਮ ਅਧੀਨ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰਦੀ ਹੈ, ਸਗੋਂ ਸੂਬੇ ਵਿੱਚ ਖੇਤੀਬਾੜੀ-ਪੱਖੀ ਪ੍ਰਗਤੀਸ਼ੀਲ ਮਾਹੌਲ ਅਤੇ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਦਰਸਾਉਂਦੀ ਹੈ।

ਦੱਸ ਦੇਈਏ ਕਿ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਚੋਟੀ ਦੇ 10 ਜ਼ਿਲ੍ਹਿਆਂ ਵਿੱਚ ਛਤਰਪਤੀ ਸੰਭਾਜੀਨਗਰ (ਪਹਿਲਾਂ ਔਰੰਗਾਬਾਦ, ਮਹਾਰਾਸ਼ਟਰ) ਨੇ 1828 ਪ੍ਰਾਜੈਕਟ ਮਨਜ਼ੂਰ ਕੀਤੇ ਹਨ ਜਦਕਿ ਬਾਕੀ ਦੇ 9 ਜ਼ਿਲ੍ਹੇ ਪੰਜਾਬ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ 1575 ਪ੍ਰਾਜੈਕਟਾਂ ਨਾਲ ਜ਼ਿਲ੍ਹਾ ਬਠਿੰਡਾ, 1464 ਪ੍ਰਾਜੈਕਟਾਂ ਨਾਲ ਲੁਧਿਆਣਾ, 1440 ਪ੍ਰਾਜੈਕਟਾਂ ਨਾਲ ਪਟਿਆਲਾ, 1439 ਪ੍ਰਾਜੈਕਟਾਂ ਨਾਲ ਸੰਗਰੂਰ, 1367 ਪ੍ਰਾਜੈਕਟਾਂ ਨਾਲ ਫ਼ਾਜ਼ਿਲਕਾ, 1100 ਪ੍ਰਾਜੈਕਟਾਂ ਨਾਲ ਸ੍ਰੀ ਮੁਕਤਸਰ ਸਾਹਿਬ, 758 ਪ੍ਰਾਜੈਕਟਾਂ ਨਾਲ ਫ਼ਿਰੋਜ਼ਪੁਰ, 723 ਪ੍ਰਾਜੈਕਟਾਂ ਨਾਲ ਮਾਨਸਾ ਅਤੇ 681 ਪ੍ਰਾਜੈਕਟਾਂ ਨਾਲ ਜ਼ਿਲ੍ਹਾ ਮੋਗਾ ਨੇ ਸਥਾਨ ਮੱਲਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿਚ 14199 ਪ੍ਰਾਜੈਕਟਾਂ ਰਾਹੀਂ  ਕਿਸਾਨ ਅਤੇ ਖੇਤੀ ਉੱਦਮੀ ਸੂਬੇ ਵਿੱਚ 5938 ਕਰੋੜ ਰੁਪਏ ਦੇ ਵੱਡੇ ਨਿਵੇਸ਼ Investment ਕਰਨਗੇ। ਉਨ੍ਹਾਂ ਦੱਸਿਆ ਕਿ ਏ.ਆਈ.ਐਫ. ਸਕੀਮ ਅਧੀਨ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸਹਾਇਤਾ ਕੀਤੀ ਜਾਂਦੀ ਹੈ ਜਿਸ ਵਿੱਚ ਪ੍ਰਾਇਮਰੀ ਪ੍ਰੋਸੈਸਿੰਗ (ਆਟਾ ਚੱਕੀ, ਤੇਲ ਕੱਢਣ ਵਾਲੀਆਂ ਮਸ਼ੀਨਾਂ, ਮਸਾਲਾ ਪ੍ਰੋਸੈਸਿੰਗ, ਮਿਲਿੰਗ ਆਦਿ), ਸਟੋਰੇਜ ਸਹੂਲਤਾਂ (ਜਿਵੇਂ ਗੋਦਾਮ, ਕੋਲਡ ਸਟੋਰ, ਸਿਲੋਜ਼ ਆਦਿ), ਕਸਟਮ ਹਾਇਰਿੰਗ ਸੈਂਟਰ (ਘੱਟੋ-ਘੱਟ 4 ਉਪਕਰਣ), ਛਾਂਟੀ ਅਤੇ ਗਰੇਡਿੰਗ ਯੂਨਿਟ, ਬੀਜ ਪ੍ਰੋਸੈਸਿੰਗ ਯੂਨਿਟ, ਆਰਗੈਨਿਕ ਸਮੱਗਰੀ ਉਤਪਾਦਨ, ਫ਼ਸਲ ਰਹਿੰਦ-ਖੂੰਹਦ ਸਬੰਧੀ ਪ੍ਰਬੰਧਨ ਪ੍ਰਣਾਲੀਆਂ, ਕੰਪਰੈੱਸਡ ਬਾਇਉਗੈਸ ਪਲਾਂਟ, ਸੋਲਰ ਪੰਪ, ਰਾਈਪਨਿੰਗ ਚੈਂਬਰ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਸਕੀਮ ਅਧੀਨ ਮੌਜੂਦਾ ਯੋਗ ਬੁਨਿਆਦੀ ਢਾਂਚੇ ਲਈ ਸੋਲਰ ਪੈਨਲਾਂ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਵੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਿੱਚ ਏ.ਆਈ.ਐਫ. ਲਈ ਸਟੇਟ ਨੋਡਲ ਏਜੰਸੀ (ਐਸ.ਐਨ.ਏ) ਵਜੋਂ ਕੰਮ ਕਰ ਰਿਹਾ ਹੈ ਜਿਸ ਨੇ ਸਕੀਮ ਦੇ ਉਪਬੰਧਾਂ ਅਨੁਸਾਰ ਇੱਕ ਸਮਰਪਿਤ ਪ੍ਰਾਜੈਕਟ ਨਿਗਰਾਨ ਯੂਨਿਟ (ਪੀ.ਐਮ.ਯੂ) ਸਥਾਪਤ ਕੀਤੀ ਹੋਈ ਹੈ। ਇਸ ਤੋਂ ਇਲਾਵਾ ਕਿਸਾਨਾਂ ਤੱਕ ਪਹੁੰਚ ਵਧਾਉਣ ਲਈ ਇੱਕ ਵੱਟਸਐਪ ਹੈਲਪਲਾਈਨ ਨੰਬਰ (90560-92906) ਵੀ ਸ਼ੁਰੂ ਕੀਤਾ ਗਿਆ ਹੈ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਨਿਯਮਤ ਰੂਪ ਵਿੱਚ ਅਪਡੇਟ ਸਾਂਝੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੀ ਪ੍ਰਭਾਵੀ ਰੈਂਕਿੰਗ ਐਸ.ਐਨ.ਏ, ਪੀ.ਐਮ.ਯੂ ਅਤੇ ਵੱਖ-ਵੱਖ ਭਾਈਵਾਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਦਰਸਾਉਂਦੀ ਹੈ। ਇਸੇ ਤਰ੍ਹਾਂ ਸੂਬੇ ਦੇ ਬੈਂਕ ਵੀ ਏ.ਆਈ.ਐਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਅਤੇ ਮਨਜ਼ੂਰੀ ਦੇਣ ਵਿੱਚ ਮਿਸਾਲੀ ਯੋਗਦਾਨ ਪਾ ਰਹੇ ਹਨ ਜਿਸ ਸਦਕਾ ਕਿਸਾਨਾਂ ਅਤੇ ਖੇਤੀ ਉਦਮੀਆਂ ਨੂੰ ਵਿੱਤੀ ਸਹਾਇਤਾ ਤੱਕ ਆਸਾਨ ਪਹੁੰਚ ਅਤੇ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਪ੍ਰਾਜੈਕਟ ਸਥਾਪਤ ਕਰਨ ਵਿੱਚ ਕਾਫ਼ੀ ਮਦਦ ਮਿਲ ਰਹੀ ਹੈ।

ਇਸੇ ਦੌਰਾਨ ਡਾਇਰੈਕਟਰ ਬਾਗ਼ਬਾਨੀ ਅਤੇ ਏ.ਆਈ.ਐਫ ਦੀ ਰਾਜ ਨੋਡਲ ਅਫਸਰ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਏ.ਆਈ.ਐਫ. ਸਕੀਮ ਤਹਿਤ ਲਾਭਪਾਤਰੀ 7 ਸਾਲਾਂ ਲਈ 2 ਕਰੋੜ ਰੁਪਏ ਤੱਕ ਦੇ ਮਿਆਦੀ ਕਰਜ਼ੇ 'ਤੇ ਵਿਆਜ ਵਿੱਚ 3 ਫ਼ੀਸਦੀ ਤੱਕ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 9 ਫ਼ੀਸਦੀ ਦੀ ਵੱਧ ਤੋਂ ਵੱਧ ਵਿਆਜ ਦਰ ਨਾਲ, ਲਾਗੂ ਵਿਆਜ ਦਰ 6 ਫ਼ੀਸਦੀ ਜਾਂ ਇਸ ਤੋਂ ਘੱਟ ਬਣਦੀ ਹੈ। ਇਨ੍ਹਾਂ ਲਾਭਾਂ ਨੂੰ ਸਾਰੀਆਂ ਸੂਬਾਈ ਅਤੇ ਕੇਂਦਰੀ ਸਬਸਿਡੀਆਂ ਨਾਲ ਜੋੜਿਆ ਜਾ ਸਕਦਾ ਹੈ ਅਤੇ ਪ੍ਰਾਜੈਕਟ ਸੀ.ਜੀ.ਟੀ.ਐਮ.ਐਸ.ਈ. ਸਕੀਮ ਅਧੀਨ ਲਾਭ ਲਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਐਗਰੀਕਲਚਰਲ ਕਰੈਡਿਟ ਸੁਸਾਇਟੀਆਂ (ਪੀ.ਏ.ਸੀ.ਐਸ.) ਲਈ ਸੂਬੇ ਵਿੱਚ ਜਨਤਕ ਬੁਨਿਆਦੀ ਢਾਂਚਾ ਸਥਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਨਾਬਾਰਡ ਵੱਲੋਂ ਏ.ਆਈ.ਐਫ. ਨੂੰ ਐਮ.ਐਸ.ਸੀ. ਸਕੀਮ ਦੇ ਰੂਪ ਵਿੱਚ ਪੀ.ਏ.ਸੀ.ਐਸ. ਨਾਲ ਜੋੜ ਕੇ ਪੀ.ਏ.ਸੀ.ਐਸ ਵੱਲੋਂ 1 ਫ਼ੀਸਦੀ ਪ੍ਰਭਾਵੀ ਵਿਆਜ ਦਰ 'ਤੇ ਕਰਜ਼ਾ ਪ੍ਰਾਪਤ ਕੀਤਾ ਜਾ ਸਕਦਾ ਹੈ।

Sunday, June 30, 2024

ਹੁਣ ਸਰਕਾਰ ਇਸ ਫਸਲ ਨੂੰ ਕਰੇਗੀ ਉਤਸਾਹਿਤ, ਬੀਜ ਤੇ ਦੇਵੇਗੀ ਸਬਸਿਡੀ

ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ 'ਤੇ ਦਿੱਤੀ ਜਾਵੇਗੀ*

* *ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ 'ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ*

• *4700 ਹੈਕਟੇਅਰ ਰਕਬੇ ਉਤੇ ਲਗਾਈਆਂ ਜਾਣਗੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਅਤੇ ਪ੍ਰਤੀ ਹੈਕਟੇਅਰ ਦਿੱਤੀ ਜਾਵੇਗੀ 6000 ਰੁਪਏ ਦੀ ਵਿੱਤੀ ਸਹਾਇਤਾ* 

* *ਪੰਜਾਬ ਨੇ ਸਾਉਣੀ ਦੀ ਮੱਕੀ ਦੀ ਕਾਸ਼ਤ ਦੇ ਟੀਚੇ ਨੂੰ ਦੁੱਗਣਾ ਕਰਕੇ ਰਿਕਾਰਡ 2 ਲੱਖ ਹੈਕਟੇਅਰ ਤੱਕ ਵਧਾਇਆ*

ਚੰਡੀਗੜ੍ਹ, 30 ਜੂਨ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ Crop Diversification ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ Maize ਦੇ ਹਾਈਬ੍ਰਿਡ ਬੀਜਾਂ Hybrid Seed'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh khuddian ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੁੱਲ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਸ ਲਈ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕਾਂ ਆਦਿ ਸਮੇਤ ਵੱਖ-ਵੱਖ ਸਮੱਗਰੀ ਲਈ ਪ੍ਰਤੀ ਹੈਕਟੇਅਰ 6000 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੀ ਝੋਨੇ ਦੀ ਫ਼ਸਲ ਤੋਂ ਛੁਟਕਾਰਾ ਦਿਵਾਉਣ ਲਈ ਸੂਬਾ ਸਰਕਾਰ ਨੇ ਰਿਕਾਰਡ 2 ਲੱਖ ਹੈਕਟੇਅਰ ਰਕਬੇ 'ਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਦਾ ਟੀਚਾ ਮਿੱਥਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਦੁੱਗਣਾ ਹੈ।

ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਸਕੀਮ ਰਾਹੀਂ ਸਬਸਿਡੀ ਦੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ  ਲੈਣ ਲਈ ਇਛੁੱਕ ਕਿਸਾਨ ਆਨਲਾਈਨ ਪੋਰਟਲ agrimachinerypb.com ਉਤੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।

ਕੈਬਨਿਟ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਮਿਆਰੀ ਬੀਜ ਹੀ ਉਪਲਬਧ ਕਰਵਾਏ ਜਾਣ।


----------------

ਨਰਮੇ ਦੀ ਫਸਲ ਬਾਰੇ ਪੀ ਏ ਯੂ ਵਿਗਿਆਨੀਆਂ ਦੀ ਤਾਜਾ ਤੇ ਮਹਤਵਪੂਰਨ ਸਲਾਹ

 ਪੰਜਾਬ   ਐਗਰੀਕਲਚਰਲ   ਯੂਨੀਵਰਸਿਟੀ   ਲੁਧਿਆਣਾ  ਦੇ  ਵਿਗਿਆਨੀਆਂ  ਨੈ  ਵੱਖ ਵੱਖ  ਪਿੰਡਾਂ  ਦਾ ਦੌਰਾ  ਕਰ  ਨਰਮੇ   ਦੀ  ਫ਼ਸਲ ਸੰਬਧੀ  ਦਿੱਤੇ  ਸੂਝਾਅ 

ਫਾਜ਼ਿਲਕਾ 30 ਜੂਨ


 ਪੰਜਾਬ  ਐਗਰੀਕਲਚਰਲ   ਯੂਨੀਵਰਸਿਟੀ   ਲੁਧਿਆਣਾ PAU  ਦੇ  ਵਾਈਸ  ਚਾਂਸਲਰ  ਡਾ.  ਐਸ.  ਐਸ.  ਗੋਸਲ   ਦੀ  ਅਗਵਾਈ   ਤੇ  ਪ੍ਰਸਾਰ  ਨਿਰਦੇਸ਼ਕ  ਡਾ.  ਐਮ.  ਐਸ. ਭੁੱਲਰ  ਦੇ ਦਿਸ਼ਾ ਨਿਰਦੇਸ਼ਾ  ਤਹਿਤ,  ਪੀ. ਏ.ਯੂ.  ,ਫਾਰਮ  ਸਲਾਹਕਾਰ  ਸੇਵਾ  ਕੇਂਦਰ ਤੇ  ਖੇਤਰੀ  ਖੋਜ  ਕੇਂਦਰ   ਦੇ  ਵਿਗਿਆਨੀਆਂ  ਵਲੋ  ਜਿਲਾ  ਫਾਜ਼ਿਲਕਾ ਦੇ  ਵੱਖ   ਵੱਖ ਪਿੰਡਾਂ ( ਦੀਵਾਨਖੇੜਾ ,  ਬਕੈਨਵਾਲਾ,  ਝੂਮੀਆਂਵਾਲੀ, ਮੁਰਾਦਵਾਲਾ , ਚੂਹਡ਼ੀਵਾਲਾ, ਸੁਖਚੈਨ ,ਰੂਪਨਗਰ , ਗਿੱਦੜਾਂ ਵਾਲੀ ,  ਮੋਡੀ ਖੇੜਾ,)  ਦਾ  ਸਰਵੇਖਣ  ਕੀਤਾ   ਜਾ  ਰਿਹਾ  ਹੈ  ਅਤੇ   ਸਿਖਲਾਈ  ਕੈਂਪ ਲਗਏ  ਜਾ  ਰਹੇ  ਹਨ !  

 ਸਰਵੇਖਣ  ਦੌਰਾਨ  ਅਤੇ    ਕਿਸਾਨ ਸਿਖਲਾਈ  ਕੈੰਪਸ   ਵਿਚ , ਡਾ. ਮਨਪ੍ਰੀਤ  ਸਿੰਘ ,(ਫ਼ਸਲ  ਵਿਗਿਆਨੀ )  ਨੇ  ਕਾਸ਼ਤਕਾਰ  ਵੀਰਾ   ਸਲਾਹ  ਦਿਤੀ  ਕੀ  ਜਿਹੜੇ  ਨਰਮੇ ਦੇ  ਕਾਸ਼ਤਕਾਰਾਂ ਨੇ   ਬਿਜਾਈ  ਵੇਲੇ   ਬੀ. ਟੀ. ਕਾਟਨ BT Cotton ਦੈ  ਦੋ ਤੋਂ ਵੱਧ   ਪੈਕੇਟਾਂ  ਦੇ ਵਰਤੋਂ ਕੀਤੀ ਹੈ , ਉਹ  ਕਿਸਾਨ  ਵੀਰਾਂ  ਨੂੰ  ਪਹਿਲੇ ਪਾਣੀ ਦੋ ਬਾਅਦ,  ਨਰਮੇ   ਦੈ  ਬੂਟੇ  ਵਿਰਲੇ ਕਰ ਦੈਣੇ  ਚਾਹੀਦੇ ਹਨ ਅਤੇ   ਪਹਿਲੇ ਪਾਣੀ   ਤੇ  ਵਤਰ  ਆਣ  ਤੇ  ਯੂਰੀਆ Urea ਖਾਦ ਦੀ ਪਹਿਲੀ  ਕਿਸ਼ਤ   ਦੇ   ਦੇਣੀ  ਚਾਹੀਦੀ ਹੈ !

  ਡਾ. ਜਗਦੀਸ਼  ਅਰੋੜਾ,(ਜਿਲਾ  ਪਸਾਰ ਮਾਹਰ ) ਨੇ   ਦਸਿਆ  ਕੀ ,   ਨਰਮੇ  ਦੀ ਫ਼ਸਲ ਮੌਜੂਦਾ  ਸਮੇ ਵਿਚ  ਨਰਮੇ  ਦੀ  ਫ਼ਸਲ  ਸਮੇ ਅਨੁਸਾਰ   ਸਹੀ  ਹਾਲਤ ਵਿਚ  ਹੈ  ਅਤੇ  ਕਾਸ਼ਤਕਾਰ  ਵੀਰਾ ਨੂੰ  ਛੁਟਪੁੱਟ  ਖਬਰਾਂ  ਤੋਂ   ਚਿੰਤਾ  ਕਰਨ ਦੀ  ਲੋੜ ਨਹੀਂ ! ਸਰਵੇਖਣ  ਮੁਤਾਬਕ  , ਜਿਲੇ ਵਿਚ    ਚਿੱਟੀ ਮੱਖੀ White Fly ਦੀ ਤਾਦਾਦ  ਆਰਥਿਕ ਕਾਗਰ   ਤੋਂ     ਹੇਠਾ  ਚਲ ਰਹੀ  ਹੈ !  ਫਿਰ ਵੀ ਇਸ ਵਾਰ ਜਿਲੇ  ਵਿਚ ਮੂੰਗੀ  ਦੀ  ਕਾਸਤ   ਹੇਠਾਂ  ਕਾਫੀ   ਏਰੀਆ   ਹੈ  ਅਤੇ  ਕਿਸਾਨ  ਵੀਰਾ ਨੂੰ  ਸਚੇਤ  ਰਹਿਣ ਦੀ  ਲੋੜ ਹੈ  ! ਕਿਸਾਨ  ਵੀਰ  ,   ਚਿੱਟੀ   ਮੱਖੀ  ਦਾ   ਸਰਵੇਖਣ  ਸਵੇਰੇ 10  ਵਜੇ ਤੋਂ ਪਹਿਲਾ   ਕਰਦੇ  ਰਹਿਣ ,  ਜੇਕਰ   ਨਰਮੇ  ਦੇ  ਉਪਰਲੇ  3  ਪੱਤਿਆਂ  ਉਪਰ   6 ਮੱਖੀਆਂ  ਪ੍ਰਤੀ  ਪੱਤਾ   ਨਜ਼ਰ ਆਉਂਦੀ  ਹੈ  ਤਾਂ ਯੂਨੀਵਰਸਿਟੀ  ਵਲੋਂ    ਸਿਫਾਰਿਸ਼     ਕੀਤੇ  ਕੀਟਨਾਸ਼ਕ  ਦੀ  ਵਰਤੋਂ  ਕਰਕੇ  ਇਸ  ਨੂੰ ਕਾਬੂ  ਕੀਤਾ ਜਾ  ਸਕਦਾ ਹੈ  

         ਨਰਮੇ ਦੀ ਗੁਲਾਬੀ ਸੁੰਡੀ  Pink Bollworm ਬਾਰੇ ਚਾਨਣਾ   ਪਾਉਂਦੇ  ਹੋਏ , ਕਿਸਾਨ  ਵੀਰਾ ਨੂੰ   ਸਲਾਹ  ਦਿਤੀ ਕੀ ਜਿਥੇ ਨਰਮੇ  ਵਿਚ ਫੁੱਲ ਗੁੱਡੀ  ਦੀ ਸ਼ੁਰੂਆਤ ਹੋ ਗਈ ਹੈ   ਓਥੇ  ਗੁਲਾਬੀ ਸੁੰਡੀ ਦੀ ਨਿਗਰਾਨੀ ਲਈ 2-3 ਫੇਰੋਮੋਨ  ਟ੍ਰੈਪ   ਪ੍ਰਤੀ   ਏਕੜ   ਦੈ    ਹਿਸਾਬ    ਨਾਲ   ਖੇਤ  ਵਿੱਚ  ਲਗਾਉਣੇ  ਚਾਹੀਦੇ   ਹਨ !  ਟ੍ਰੈਪਸ Traps ਵਿਚ ਫਸੇ ਪੰਤੀਗਆਂ ਦੀ ਗਿਣਤੀ ਇਕ ਦਿਨ ਛੱਡ ਕੈ ਕਰਨੀ ਚਾਹੀਦੀ ਹੈ ਜਦੋ ਪਤਗਿਆਂ ਦੀ ਆਮਦ ਲਗਾਤਾਰ 2-3 ਪ੍ਰਤੀ ਟ੍ਰੈਪ ਪ੍ਰਤੀ ਦਿਨ ਨਜ਼ਰ ਆਵੇ ਤਾ ਨਰਮੇ ਦੀ ਫ਼ਸਲ ਦਾ ਵਿਸ਼ੇਸ਼ ਤੋਰ  ਤੇ  ਧਿਆਨ ਰੱਖਿਆ ਜਾਵੇ  ਅਤੇ  ਨਰਮੇ ਦੇ ਖੇਤ ਵਿੱਚੋ  ਅਲੱਗ ਅਲੱਗ  ਜਗਾ  ਤੋਂ  100  ਫੂਲਾਂ  ਦੀ  ਜਾਂਚ ਕਰੋ  ,ਜੇ   ਇਨ੍ਹਾਂ ਵਿਚ  5 ਫੁੱਲਾਂ  ਵਿਚ ਸੁੰਡੀ  ਵਾਲੇ ਨਜ਼ਰ ਆਉਂਦੇ ਹਨ ਜਾ ਗੁਲਾਬਨੁਮਾ  ਨਜ਼ਰ ਆਉਂਦੇ  ਹਨ ਤਾਂ , ਇਕਨੌਮਿਕ ਥਰੇਸ਼ਹੋਲ੍ਡ (ਆਰਥਿਕ ਕਗਾਰ) ਤੈ ਪੰਜਾਬ ਐਗਰੀਕਲਚਰਲਯੂਨੀਵਰਸਿਟੀ ਦਾਰਾ ਸਿਫਾਰਿਸ਼ ਸੁਦਾ ਦਵਾਈਆਂ ਦਾ ਸਪਰੇ ਕਰੋ ! 

          ਡਾ. ਅਨਿਲ ਸਾਗਵਾਨ, ਨੇ  ਕਾਸ਼ਤਕਾਰਾਂ  ਨੂੰ  ਅਪੀਲ  ਕੀਤੀ  ਕੀ  ਕਿਸਾਨ  ਵੀਰਾ  ਨਰਮੇ  ਦੀ    ਸਮੱਸਿਆਂ  ਦੈ  ਸਮਾਧਾਨ  ਲਈ, ਪੀ.ਏ. ਯੂ ਖ਼ੇਤਰੀ  ਖੋਜ  ਕੇਂਦਰ  ਅਤੇ   ਫ਼ਾਰਮ  ਸਲਾਹਕਾਰ   ਸੇਵਾ ਕੇਂਦਰ  ,  ਖੇਤੀਬਾਡ਼ੀ  ਦਫਤਰ  ਦੇ ਅਧਿਕਾਰੀਆਂ  ਨਾਲ ਵੱਧ ਤੋਂ ਵੱਧ ਰਾਫਤਾ  ਰੱਖਣ  , ਤਾ ਜੌ ਨਰਮੇ ਦੀ   ਕਾਸ਼ਤ  ਨੂੰ  ਪ੍ਰਫੁੱਲਤ  ਕੀਤਾ ਜਾ ਸਕੇ !

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...