ਫਰੀਦਕੋਟ: 9 ਸਤੰਬਰ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ Faridkot ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਬੀੜ ਸਿੱਖਾਂ ਵਾਲਾ ਦੇ ਅਗਾਂਹਵਧੂ ਕਿਸਾਨ ਸਿਮਰਨ ਸਿੰਘ ਮੌੜ ਦੇ ਫਾਰਮ ਤੇ ਲਗਾਇਆ ਗਿਆ।
All about Agriculture, Horticulture and Animal Husbandry and Information about Govt schemes for Farmers
Sunday, September 8, 2024
ਝੋਨੇ ਦੀ ਪਰਾਲੀ ਬੋਝ ਨਹੀਂ ,ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜ਼ਾਨਾ ਹੈ
Saturday, September 7, 2024
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ
*ਕਿਸਾਨ 9 ਤੋਂ 30 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ; ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ 60% ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਮਿਲੇਗੀ 80% ਸਬਸਿਡੀ: ਅਮਨ ਅਰੋੜਾ*
• *ਡਾਰਕ ਜੋਨਜ਼ ਵਿੱਚ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਵਾਲੇ ਕਿਸਾਨਾਂ ਨੂੰ ਹੀ ਮਿਲਣਗੇ ਪੰਪ*
* *ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਕੀਤੇ ਰਾਖਵੇਂ*
ਚੰਡੀਗੜ੍ਹ, 7 ਸਤੰਬਰ:
ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ।
ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ Solar Pump
ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in ਉਤੇ 9 ਸਤੰਬਰ ਤੋਂ 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ।
ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਜੋਂ ਸ਼੍ਰੇਣੀਬੱਧ ਕੀਤੇ ਗਏ ਖੇਤਰਾਂ ਵਿੱਚ, ਇਹ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ ਜਿਨ੍ਹਾਂ ਦੀਆਂ ਮੋਟਰਾਂ 'ਤੇ ਪਹਿਲਾਂ ਤੋਂ ਹੀ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਲੱਗਾ ਹੋਇਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ, ਖੇਤਾਂ ਦੇ ਤਲਾਬਾਂ, ਜਾਂ ਨਹਿਰੀ ਪਾਣੀ ਵਾਲੀਆਂ ਡਿੱਗੀਆਂ ‘ਚੋਂ ਪਾਣੀ ਕੱਢਣ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਅਤੇ ਪੰਚਾਇਤਾਂ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹਨ।
ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਇਲੈਕਟ੍ਰਿਕ ਮੋਟਰ ਕੁਨੈਕਸ਼ਨ ਹਨ ਜਾਂ ਜਿਨ੍ਹਾਂ ਨੇ ਆਪਣੇ ਨਾਂ 'ਤੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਸਿੰਜਾਈ ਲਈ ਸੋਲਰ ਪੰਪ ਲਗਾਏ ਹੋਏ ਹਨ, ਉਹ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ www.pmkusum.peda.gov.in ਉਤੇ ਜਾ ਕੇ ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਤੋਂ ਇਲਾਵਾ ਬਰੋਸ਼ਰ ਡਾਊਨਲੋਡ ਕਰ ਸਕਦੇ ਹਨ।
ਡੱਬੀ
*12 ਜ਼ਿਲ੍ਹਿਆਂ ਵਿਚਲੇ 37 ਸੁਰੱਖਿਅਤ ਬਲਾਕਾਂ ਦਾ ਵੇਰਵਾ*
ਪੇਡਾ ਨੇ ਸੂਬੇ ਦੇ 12 ਜ਼ਿਲ੍ਹਿਆਂ ਵਿੱਚ 37 ਸੁਰੱਖਿਅਤ ਬਲਾਕਾਂ ਦੀ ਪਛਾਣ ਕੀਤੀ ਹੈ, ਜਿੱਥੇ ਜ਼ਮੀਨੀ ਪਾਣੀ ਸੁਰੱਖਿਅਤ ਪੱਧਰ 'ਤੇ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ, ਸੰਗਤ, ਰਾਮਪੁਰਾ, ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ, ਲੰਬੀ, ਮਲੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਸ਼ੇਖ ਸੁਬਾਨਪੁਰ, ਫ਼ਾਜ਼ਿਲਕਾ, ਖੂਈਆਂ ਸਰਵਰ, ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ, ਗੁਰਦਾਸਪੁਰ ਦੇ ਦੀਨਾਨਗਰ, ਦੋਰਾਂਗਲਾ, ਸ੍ਰੀ ਹਰਗੋਬਿੰਦਰਪੁਰ,
ਹੁਸ਼ਿਆਰਪੁਰ ਜ਼ਿਲ੍ਹੇ ਦੇ ਹੁਸ਼ਿਆਰਪੁਰ-2, ਭੁੰਗਾ, ਹਾਜ਼ੀਪੁਰ, ਮਾਹਿਲਪੁਰ, ਤਲਵਾੜਾ, ਮੁਕੇਰੀਆਂ, ਮਾਨਸਾ ਦੇ ਬੁਢਲਾਡਾ, ਝੁਨੀਰ, ਸਰਦੂਲਗੜ੍ਹ, ਐੱਸ.ਬੀ.ਐੱਸ.ਨਗਰ ਦੇ ਬਲਾਚੌਰ ਅਤੇ ਸੜੋਆ, ਪਠਾਨਕੋਟ ਜ਼ਿਲ੍ਹੇ ਦੇ ਬਮਿਆਲ, ਧਾਰ ਕਲਾਂ, ਨਰੋਟ ਜੈਮਲ ਸਿੰਘ, ਪਠਾਨਕੋਟ, ਘਰੋਟਾ, ਸੁਜਾਨਪੁਰ, ਪਟਿਆਲ਼ਾ ਦਾ ਘਨੌਰ, ਰੋਪੜ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ, ਰੋਪੜ ਅਤੇ ਨੂਰਪੁਰ ਬੇਦੀ ਅਤੇ ਐਸ.ਏ.ਐਸ. ਨਗਰ ਦਾ ਮਾਜਰੀ ਬਲਾਕ ਸੁਰੱਖਿਅਤ ਜ਼ੋਨ ਵਿੱਚ ਆਉਂਦੇ ਹਨ। ਇਨ੍ਹਾਂ ਸੁਰੱਖਿਅਤ ਜ਼ੋਨਾਂ ਦੇ ਕਿਸਾਨ ਬਿਨਾਂ ਕਿਸੇ ਸ਼ਰਤ ਦੇ ਸੋਲਰ ਪੰਪਾਂ ਲਈ ਅਪਲਾਈ ਕਰ ਸਕਦੇ ਹਨ।
Friday, September 6, 2024
ਪੰਜਾਬ ਵਿਚ ਕਿਸਾਨਾਂ ਨੂੰ ਮਿਲਣਗੇ 20 ਹਜਾਰ ਸੋਲਰ ਪੰਪ
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ
* ਸੋਲਰ ਪੰਪ ਲਾਉਣ 'ਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 80% ਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਮਿਲੇਗੀ 60% ਸਬਸਿਡੀ
* ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਦੇ ਪੋਰਟਲ ਦੀ ਸਮੀਖਿਆ
* ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦੇਣ ਦੇ ਨਿਰਦੇਸ਼
ਚੰਡੀਗੜ੍ਹ, 6 ਸਤੰਬਰ:
ਪੰਜਾਬ Punjab ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ Aman Arora ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ Solar Pump ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ SC Farmers ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60% ਸਬਸਿਡੀ Subsidy ਦਿੱਤੀ ਜਾਵੇਗੀ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ Carbon Free ਕਰਨ ਵਾਸਤੇ ਕੁਦਰਤੀ ਸੂਰਜੀ ਊਰਜਾ Solar Energy ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੇ ਪੇਡਾ PEDA ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਸੋਲਰ-ਪੰਪ ਸਕੀਮ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ।
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਜਿਨ੍ਹਾਂ ਨਾਲ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਵੀ ਮੌਜੂਦ ਸਨ, ਨੇ ਸੋਲਰ ਪੰਪਾਂ ਵਾਸਤੇ ਆਨਲਾਈਨ ਅਪਲਾਈ ਕਰਨ ਅਤੇ ਇਨ੍ਹਾਂ ਦੀ ਅਲਾਟਮੈਂਟ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਸਹਾਇਤਾ ਨਾਲ ਪੇਡਾ ਵੱਲੋਂ ਤਿਆਰ ਕੀਤੇ ਗਏ ਪੋਰਟਲ ਦੀ ਸਮੀਖਿਆ ਵੀ ਕੀਤੀ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ।
Thursday, September 5, 2024
ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 10 ਸਤੰਬਰ ਨੂੰ ਲੱਗੇਗਾ
ਫ਼ਰੀਦਕੋਟ 6 ਸਤੰਬਰ ( ) ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ਼ PAU ਖੇਤਰੀ ਖੋਜ ਕੇਂਦਰ, ਫਰੀਦਕੋਟ Faridkot ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 10 ਸਤੰਬਰ 2024 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ Kisan Mela ਲਗਾਇਆ ਜਾ ਰਿਹਾ ਹੈ । ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ Rabi Crops ਦੀਆਂ ਫ਼ਸਲਾਂ ਦੇ ਸੁਧਰੇ ਬੀਜ Seeds ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ Books ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ । ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 94177-83052,01639-251244
ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ KVK Sri Muktsar Sahib ਵੱਲੋਂ ਅੱਜ ਝੋਨੇ/ਬਾਸਮਤੀ Rice ਦੀ ਸਿੱਧੀ ਬਿਜਾਈ ਸੰਬੰਧੀ DSR ਖੇਤ ਦਿਵਸ Field Day ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਇੱਕ ਕੁਦਰਤੀ ਸਰੋਤ ਸੰਭਾਲ ਤਕਨੀਕ ਹੈ ਜਿਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਅਗਲੀ ਕਣਕ ਦੀ ਫਸਲ ਦਾ ਵੀ ਜ਼ਿਆਦਾ ਝਾੜ ਆਉਂਦਾ ਹੈ। ਇਸ ਲਈ ਉਹਨਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ।
ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰਫੈਸਰ (ਫਸਲ ਵਿਗਿਆਨ) ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਦੱਸਿਆ ਕਿ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਜ਼ਰੂਰੀ ਨੁਕਤੇ ਜਿਵੇਂ ਕਿ ਦਰਮਿਆਨੀ ਤੋਂ ਭਾਰੀ ਜ਼ਮੀਨ ਦੀ ਚੋਣ, ਲੇਜ਼ਰ ਕਰਾਹੇ ਦੀ ਵਰਤੋਂ, ਘੱਟ ਅਤੇ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਅਤੇ ਬਿਜਾਈ ਦੇ ਸਮੇਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ-ਨਾਲ ਉਹਨਾਂ ਨੇ ਸਿੱਧੇ ਬੀਜੇ ਝੋਨੇ ਵਿੱਚ ਨਦੀਨਾਂ ਦੀ ਸਰਵਪੱਖੀ ਰੋਕਥਾਮ ਬਾਰੇ ਵੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਵਿੱਚ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਰੇਤਲੀਆਂ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕਰਨ ਤੋਂ ਗੁਰੇਜ ਕੀਤਾ ਜਾਵੇ ਕਿਉਂਕਿ ਰੇਤਲੀਆਂ ਜ਼ਮੀਨਾਂ ਵਿੱਚ ਲੋਹੇ ਦੀ ਘਾਟ ਬਹੁਤ ਜਿਆਦਾ ਆ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਗੋਭ ਦੀ ਅਵਸਥਾ ਵਿੱਚ 1.5 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕਰਨ ਨਾਲ ਝੋਨੇ ਵਿੱਚ ਫੋਕ ਨੂੰ ਘਟਾਇਆ ਜਾ ਸਕਦਾ ਹੈ।
ਇਸ ਦੌਰਾਨ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰਫੈਸਰ (ਫਲ ਵਿਗਿਆਨ) ਨੇ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗੀਚੀ ਬਨਾਉਣ ਲਈ ਪ੍ਰੇਰਿਤ ਕੀਤਾ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਵੱਲੋਂ ਕਿਸਾਨਾਂ ਨੂੰ ਪਸ਼ੂ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਕਿਸਾਨਾਂ ਵੱਲੋਂ ਖੇਤੀ ਮਸਲਿਆਂ ਸਬੰਧੀ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਪੰਜਾਬ ਸਰਕਾਰ ਬਣਾਏਗੀ ਨਵੀਂ ਖੇਤੀ
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਮੰਤਵ ਨਾਲ ਲਿਆ ਫੈਸਲਾ
ਚੰਡੀਗੜ੍ਹ, 5 ਸਤੰਬਰ
ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ Agriculture Policy ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ Cabinet ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਰਵਾਇਤੀ ਖੇਤੀ ਖੜੋਤ ਦੇ ਕੰਢੇ ਉਤੇ ਪੁੱਜ ਗਈ ਹੈ ਅਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਲਈ ਸਾਰੇ ਵੱਡੇ ਭਾਈਵਾਲਾਂ ਦੀ ਰਾਇ ਲਈ ਜਾਵੇਗੀ।
ਪੰਜਾਬ ਲਈ ਨਵੀਂ ਸਿੱਖਿਆ ਨੀਤੀ ਪੇਸ਼ ਕਰਨ ਬਾਰੇ ਬਣੀ ਸਹਿਮਤੀ
ਕੈਬਨਿਟ ਨੇ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਦੀ ਸਹਿਮਤੀ ਵੀ ਦੇ ਦਿੱਤੀ। ਇਸ ਨਾਲ ਜਿੱਥੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਉੱਥੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਦਾ ਅਨਿੱਖੜ ਅੰਗ ਬਣਨਗੇ। ਇਸ ਨੀਤੀ ਨਾਲ ਸੂਬੇ ਵਿੱਚ ਸਿੱਖਿਆ ਵਿੱਚ ਗੁਣਾਤਮਕ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ।
ਵੱਧ ਤੋਂ ਵੱਧ ਵਪਾਰੀਆਂ ਨੂੰ ਲਾਹਾ ਦੇਣ ਲਈ ਓ.ਟੀ.ਐਸ.-3 ਦਾ ਦਾਇਰਾ ਵਧੇਗਾ
ਮੰਤਰੀ ਮੰਡਲ ਨੇ ਪੰਜਾਬ ਦੇ ਵੱਧ ਤੋਂ ਵੱਧ ਵਪਾਰੀਆਂ ਨੂੰ ਲਾਭ ਦੇਣ ਲਈ ਵੈਟ ਦੇ ਲਟਕਦੇ ਕੇਸਾਂ ਦੇ ਨਿਬੇੜੇ ਲਈ ਓ.ਟੀ.ਐਸ.-3 ਦਾ ਦਾਇਰਾ ਵਧਾਉਣ ਦੀ ਵੀ ਸਹਿਮਤੀ ਦੇ ਦਿੱਤੀ। ਪੂਰੀ ਤਰ੍ਹਾਂ ਨਾਕਾਮ ਰਹੀਆਂ ਪਿਛਲੀਆਂ ਸਕੀਮਾਂ ਦੇ ਮੁਕਾਬਲੇ ਮੌਜੂਦਾ ਸਕੀਮ ਦਾ ਕਾਰੋਬਾਰੀਆਂ ਨੂੰ ਚੋਖਾ ਲਾਭ ਮਿਲਿਆ ਹੈ, ਜਿਸ ਨਾਲ ਇਸ ਓ.ਟੀ.ਐਸ. ਰਾਹੀਂ ਸੂਬਾ ਸਰਕਾਰ ਨੇ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ 164 ਕਰੋੜ ਰੁਪਏ ਵਾਧੂ ਕਮਾਏ। ਇਸ ਸਕੀਮ ਦਾ ਦਾਇਰਾ ਵਧਾਉਣ ਬਾਰੇ ਰਸਮੀ ਆਦੇਸ਼ ਜਲਦੀ ਜਾਰੀ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਸੂਬੇ ਦਾ ਮਾਲੀਆ ਸਾਲਾਨਾ 2400 ਤੋਂ 3000 ਕਰੋੜ ਤੱਕ ਵਧਾਉਣ ਲਈ ਲਏ ਫੈਸਲੇ
ਸਰਕਾਰੀ ਮਾਲੀਆ ਵਧਾਉਣ ਲਈ ਮੰਤਰੀ ਸਮੂਹ ਨੇ ਡੀਜ਼ਲ ਉਤੇ ਵੈਟ ਦਰ 12 ਫੀਸਦੀ+10 ਫੀਸਦੀ ਸਰਚਾਰਜ ਜਾਂ 10.02 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ) ਜੋ ਵੀ ਜ਼ਿਆਦਾ ਹੋਵੇ, ਤੋਂ ਵਧਾ ਕੇ 13.09 ਫੀਸਦੀ+10 ਫੀਸਦੀ ਸਰਚਾਰਜ ਜਾਂ 10.94 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜਿਹੜਾ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੈਟਰੋਲ ਉਤੇ ਵੈਟ 15.74 ਫੀਸਦੀ + 10 ਫੀਸਦੀ ਸਰਚਾਰਜ ਜਾਂ 14.32 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਵੱਧ ਹੋਵੇ, ਤੋਂ ਵਧਾ ਕੇ 16.52 ਫੀਸਦੀ +10 ਫੀਸਦੀ ਸਰਚਾਰਜ ਜਾਂ 14.88 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਡੀਜ਼ਲ ਉਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧੇਗਾ ਅਤੇ ਪੈਟਰੋਲ ਉਤੇ 61 ਪੈਸੇ ਪ੍ਰਤੀ ਲੀਟਰ ਵਧੇਗਾ। ਸੂਬਾ ਸਰਕਾਰ ਨੇ ਸੱਤ ਕਿੱਲੋਵਾਟ ਤੋਂ ਜ਼ਿਆਦਾ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾਂਦੀ ਸਬਸਿਡੀ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ। ਇਸ ਨਾਲ ਸੂਬੇ ਦੇ ਮਾਲੀਆ ਵਿੱਚ 2400 ਤੋਂ 3000 ਕਰੋੜ ਰੁਪਏ ਵੱਧ ਆਉਣਗੇ।
ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਨੂੰ ਵੱਡੀ ਰਾਹਤ
ਢੋਆ-ਢੁਆਈ ਵਾਲੇ ਵਾਹਨਾਂ ਤੇ ਥ੍ਰੀ ਵੀਲ੍ਹਰ (ਯਾਤਰੀ, ਆਟੋ ਰਿਕਸ਼ਾ) ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਮਾਲਕਾਂ ਦੀ ਬੇਲੋੜੀ ਪ੍ਰੇਸ਼ਾਨੀ ਘਟੇਗੀ। ਹੁਣ ਇਨ੍ਹਾਂ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਲਈ ਸਾਲਾਨਾ ਉੱਕਾ-ਪੁੱਕਾ ਟੈਕਸ ਜਮ੍ਹਾਂ ਕਰਵਾ ਸਕਣਗੇ, ਜਿਸ ਨਾਲ ਉਨ੍ਹਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਬੱਚਤ ਹੋਵੇਗੀ। ਅਜਿਹੇ ਨਵੇਂ ਵਾਹਨ ਲੈਣ ਵਾਲਿਆਂ ਨੂੰ ਹੁਣ ਚਾਰ ਜਾਂ ਅੱਠ ਸਾਲਾਂ ਲਈ ਇਕੱਠਾ ਟੈਕਸ ਭਰਨ ਦਾ ਵਿਕਲਪ ਮਿਲੇਗਾ, ਜਿਸ ਉਤੇ ਉਨ੍ਹਾਂ ਨੂੰ ਕ੍ਰਮਵਾਰ 10 ਤੇ 20 ਫੀਸਦੀ ਦੀ ਰਿਆਇਤ ਮਿਲੇਗੀ।
Saturday, August 3, 2024
ਨਕਲੀ ਕੀਟਨਾਸ਼ਕ ਦਵਾਈਆਂ ਦਾ ਟਰੱਕ ਕਾਬੂ
*ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ*
• *4.48 ਕੁਇੰਟਲ ਪਾਊਡਰ ਅਤੇ 34 ਲੀਟਰ ਤਰਲ ਕੀਟਨਾਸ਼ਕ ਦਵਾਈਆਂ ਕੀਤੀਆਂ ਜ਼ਬਤ: ਗੁਰਮੀਤ ਸਿੰਘ ਖੁੱਡੀਆਂ*
• *ਖੇਤੀਬਾੜੀ ਮੰਤਰੀ ਨੇ ਗੈਰ-ਕਾਨੂੰਨੀ ਕੀਟਨਾਸ਼ਕ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼*
ਚੰਡੀਗੜ੍ਹ, 3 ਅਗਸਤ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ Agriculture ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ pesticides ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ।
ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਜ਼ਬਤ ਕੀਤੇ ਕੀਟਨਾਸ਼ਕਾਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh khuddian ਨੇ ਦੱਸਿਆ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੇ ਜਾ ਰਹੇ ਨਕਲੀ ਕੀਟਨਾਸ਼ਕਾਂ ਸਬੰਧੀ ਇੱਕ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਬਠਿੰਡਾ ਦੀ ਟੀਮ ਨੇ ਬਲਾਕ ਫੂਲ (ਬਠਿੰਡਾ) ਵਿਖੇ ਨਾਕਾ ਲਗਾਇਆ ਅਤੇ ਚੈਕਿੰਗ ਦੌਰਾਨ ਪਿਕਅੱਪ ਟਰੱਕ ਰੋਕਿਆ ਗਿਆ ਜਿਸ ਵਿੱਚੋਂ ਭਾਰੀ ਮਾਤਰਾ ਵਿੱਚ ਅਣ-ਅਧਿਕਾਰਤ ਕੀਟਨਾਸ਼ਕ ਦਵਾਈਆਂ ਬਰਾਮਦ ਹੋਈਆਂ।
ਉਨ੍ਹਾਂ ਦੱਸਿਆ ਕਿ ਟੀਮਾਂ ਨੇ 4.48 ਕੁਇੰਟਲ ਪਾਊਡਰ ਅਤੇ 34 ਲੀਟਰ ਵੱਖ-ਵੱਖ ਕੀਟਨਾਸ਼ਕ ਜਿਨ੍ਹਾਂ ਵਿੱਚ 400 ਕਿਲੋ ਕਾਰਟਾਪ ਹਾਈਡਰੋਕਲੋਰਾਈਡ, 20 ਕਿਲੋ ਰੂਟ ਟੈੱਕ, 12 ਲੀਟਰ ਪੈਰਾਕੁਆਟ ਡਾਈਕਲੋਰਾਈਡ, 20 ਕਿਲੋ ਐਸੀਫੇਟ, 4 ਲੀਟਰ ਅਜ਼ੋਕਸੀਸਟਰੋਬਿਨ + ਟੀਬਿਊਕੋਨਾਜੋਲ, 18 ਲੀਟਰ ਟਾਈਗਰ (ਬਾਇਓ ਪਲਾਂਟ ਪ੍ਰੋਟੈਕਸ਼ਨ) , 5 ਕਿਲੋ ਥਾਈਮੇਥੋਕਸਮ ਅਤੇ 3 ਕਿਲੋ ਐਮਾਮੇਕਟਿਨ ਬੈਂਜੋਏਟ ਸ਼ਾਮਲ ਹਨ, ਜ਼ਬਤ ਕੀਤੇ ਹਨ। ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਸਟਾਕ ਜਸਵੰਤ ਰਸਾਇਣ, ਕੋਰੋਮੰਡਲ ਅਤੇ ਗੁਜਰਾਤ ਪੈਸਟੀਸਾਈਡਜ਼ ਨਾਲ ਸਬੰਧਤ ਹੈ, ਜਿਨ੍ਹਾਂ ਨੂੰ ਪੰਜਾਬ ਰਾਜ ਵਿੱਚ ਕੀਟਨਾਸ਼ਕ ਵੇਚਣ ਦੀ ਇਜਾਜ਼ਤ ਨਹੀਂ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਅਨੁਸਾਰ ਵੱਖ-ਵੱਖ ਕੀਟਨਾਸ਼ਕਾਂ ਦੇ ਸੈਂਪਲ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਵੀ ਵਿੱਢ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾਲ ਹੀ ਵਿੱਚ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਡਾਇਮੋਨੀਅਮ ਫਾਸਫੇਟ (ਡੀਏਪੀ) ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਵੀ ਰੱਦ ਕੀਤੇ ਹਨ।
ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਕਲੀ ਖਾਦਾਂ ਅਤੇ ਕੀਟਨਾਸ਼ਕ ਡੀਲਰਾਂ ਵਿਰੁੱਧ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜ਼ਿਲਿ੍ਹਆਂ ਵਿੱਚ ਲਗਾਤਾਰ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੇਕਰ ਗੈਰਮਿਆਰੀ ਜਾਂ ਨਕਲੀ ਖਾਦਾਂ ਜਾਂ ਕੋਈ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਪਹਿਲ ਦੇ ਆਧਾਰ ’ਤੇ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...