Sunday, February 16, 2025

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

 ਤੀਸਰੇ ਰਾਊੱਡ ਦੌਰਾਨ 25 ਲੱਖ ਜਾਨਵਰਾਂ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ
               ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਕਰਵਾਇਆ ਜਾਵੇ ਟੀਕਾਕਰਨ

ਮਹਾਵੀਰ ਗਊਸ਼ਾਲਾ ਮਲੋਟ ਤੋਂ ਰਾਜ਼ ਪੱਧਰੀ ਮੁਹਿੰਮ ਦੀ ਹੋਈ ਸ਼ੁਰੂਆਤ
ਮਲੋਟ / ਸ੍ਰੀ ਮੁਕਤਸਰ ਸਾਹਿਬ  
                       ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ Lumpy Skin Disease ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ Vaccination  ਮੁਹਿੰਮ ਦੀ ਸ਼ੁਰੂਆਤ ਮਹਾਵੀਰ ਗਊਸ਼ਾਲਾ ਮਲੇਟ ਤੋਂ ਕੀਤੀ ਗਈ , ਜਿਸ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸਿੰਗ ਮੰਤਰੀ ਪੰਜਾਬ ਨੇ ਕੀਤਾ।

                      ਇਸ ਮੌਕੇ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ । ਕਰੋੜ 31 ਲੱਖ 25 ਹਜਾਰ ਰੁਪਏ ਦੀ ਲਾਗਤ ਨਾਲ ਲੰਪੀ ਸਕਿਨ ਬੀਮਾਰੀ ਦੀ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਘਰ—ਘਰ ਜਾ ਕੇ ਸੂਬੇ ਦੀਆਂ ਸਮੁੱਚੀਆਂ ਗਾਵਾਂ ਦਾ ਟੀਕਾਕਰਨ ਕਰਨਗੀਆਂ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੀ ਸਹੂਲੀਅਤ ਨੂੰ ਮੁੱਖ ਰੱਖਦੇ ਹੋਏ ਇਕ ਨਿਵੇਕਲੀ ਪਹਿਲ ਕਦਮੀ ਕਰਦੇ ਹੋਏ ਸੂਬੇ ਦੇ ਸਾਰੇ 22 ਵੈਟਨਰੀ ਪੋਲੀਕਲੀਨਿਕ ਅਤੇ 97 ਤਹਿਸੀਲ ਪੱਧਰ ਦੇ ਹਸਪਤਾਲਾਂ ਵਿੱਚ ਪਸ਼ੂਆਂ ਨੂੰ ਸੱਪ Snake Bite ਦੇ ਕੱਟਣ ਤੇ ਮੁਫਤ ਇਲਾਜ ਲਈ ਦਵਾਈ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਤੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਦੇ ਨਾਲ—ਨਾਲ ਖੇਤੀਬਾੜੀ ਨਾਲ ਜੁੜੇ ਸਹਾਇਕ ਧੰਦਿਆਂ ਪਸ਼ੂ ਪਾਲਣ, ਘੋੜੇ ਘੋੜੀਆਂ ਪਾਲਣ, ਮੁਰਗੀ ਪਾਲਣ, ਸੂਰ ਪਾਲਣ ਅਤੇ ਬਾਗਬਾਨੀ ਵਰਗੇ ਕਿੱਤਿਆਂ ਨੂੰ ਜਰੂਰਤ ਅਪਨਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

                     ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਕਾਂ ਨੂੰ ਲੰਪੀ ਸਕਿਨ ਬੀਮਾਰੀ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਦਾ ਪੋਸਟਰ ਵੀ ਰਲੀਜ ਕੀਤਾ ਗਿਆ ਅਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਟੀਕਾਕਰਨ ਕਰਵਾਇਆ ਜਾਵੇ।
ਇਸ ਮੌਕੇ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਟੀਕਾਕਰਨ ਨਾਲ ਪਸ਼ੂਆਂ ਦੀ ਸਿਹਤ ਉਪਰ ਕੋਈ ਵੀ ਦੁਰਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊਂ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਸ੍ਰੀ ਸੰਦੀਪ ਪਾਰੀਕ ਮੁੱਖ ਸੇਵਾਦਾਰ ਸ੍ਰੀ ਮਹਾਵੀਰ ਗਊਸ਼ਾਲਾ ਮਲਟ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਕਾਂ ਨੂੰ ਲੰਪੀ ਸਕਿਨ ਬੀਮਾਰੀ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਦਾ ਪੋਸਟਰ ਵੀ ਰਲੀਜ ਕੀਤਾ ਗਿਆ।
ਇਸ ਮੌਕੇ ਤੇ ਡਾ. ਸਿ਼ਵਕਾਂਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸਾਹਿਬਜਾਦਾ ਅਜੀਤ ਸਿੰਘ ਨਗਰ, ਡਾ. ਗੁਰਦਿਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਮੁਕਤਸਰ ਸਾਹਿਬ, ਅਤੇ ਇਲਾਕੇ ਦੇ ਹੋਰ ਪਤਵੰਤੇ ਲੋਕ ਹਾਜ਼ਰ ਸਨ ।

ਖੇਤੀਬਾੜੀ ਵਿਭਾਗ ਤੇ ਪੀਏਯੂ ਫਾਰਮ ਸਲਾਹਕਾਰ ਸੇਵਾ ਨੇ ਖੂਈਖੇੜਾ ਵਿਚ ਲਗਾਇਆ ਕਿਸਾਨ ਸਿਖਲਾਈ ਕੈਂਪ

ਫਾਜ਼ਿਲਕਾ, 17 ਫਰਵਰੀ

 ਖੇਤੀਬਾੜੀ ਵਿਭਾਗ ਅਤੇ  ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ  ਪਿੰਡ ਖੂਈ ਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਾਰਮਰ ਸਲਾਹਕਾਰ ਸੇਵਾ ਤੋਂ ਡਾ: ਜਗਦੀਸ਼ ਅਰੋੜਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫਸਰ ਗਗਨਦੀਪ ਸਿੰਘ, ਆਸ਼ੀਸ਼ ਕੁਮਾਰ, ਸੁਨੀਤਾ ਅਤੇ ਏਐਸਆਈ ਅਰਮਾਨਦੀਪ ਸਿੰਘ ਅਤੇ ਸੁਨੀਲ ਕੁਮਾਰ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। 

ਇਸ ਮੌਕੇ ਬੋਲਦਿਆਂ ਡਾ: ਜਗਦੀਸ਼ ਅਰੋੜਾ


ਨੇ ਦੱਸਿਆ ਕਿ ਇਸ ਸਮੇਂ ਤਾਪਮਾਨ ਵਾਧੇ ਦਾ ਕਣਕ ਦੇ ਝਾੜ ਤੇ ਅਸਰ ਨਾ ਪਵੇ ਇਸ ਲਈ ਪ੍ਰਤੀ ਏਕੜ ਦੋ ਕਿਲੋ 13-0-45 ਦੀ ਸਪਰੇ 200 ਲੀਟਰ ਪਾਣੀ ਵਿੱਚ ਘੋਲ ਕੇ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਪੀਲੀ ਕੁੰਗੀ ਦੇ ਹਮਲੇ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ ਇਸ ਲਈ ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਪਰਹੇਜ਼ ਕਰਨ। ਉਹਨਾਂ ਨੇ ਕਿਸਾਨਾਂ ਨੂੰ ਜਮੀਨ ਵਿੱਚ ਕਾਰਬਨਿਕ ਮਾਦੇ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਆਉਣ ਵਾਲੀ ਫਸਲ ਤੋਂ ਪਹਿਲਾਂ ਹਰੀ ਖਾਦ ਦੀ ਕਾਸ਼ਤ ਕਰਨ ਦੀ ਸਲਾਹ ਵੀ ਦਿੱਤੀ।

ਡਾ ਜਗਦੀਸ਼ ਅਰੋੜਾ  Jagdish Arora ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਨਰਮੇ ਦੀ ਕਾਸਤ Cotton Cultivation ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਨਰਮੇ ਦੀਆਂ ਜੋ ਛਟੀਆਂ ਖੇਤਾਂ ਵਿੱਚ ਪਈਆਂ ਹਨ ਉਹਨਾਂ ਨੂੰ ਝਾੜ ਕੇ ਪਿੰਡ ਲਿਆਦਾ ਜਾਵੇ ਤਾਂਜੋ ਉਸ ਵਿੱਚ ਪਿਆ ਗੁਲਾਬੀ ਸੁੰਡੀ ਦਾ ਲਾਰਵਾ ਖਤਮ ਹੋ ਜਾਵੇ ਅਤੇ ਅਗਲੀ ਫਸਲ ਤੇ ਇਸ ਦਾ ਹਮਲ ਨਹੀਂ ਹੋਵੇਗਾ। ਉਨਾਂ ਨੇ ਕਿਸਾਨਾਂ ਨੂੰ ਨਰਮੇ ਦੀ ਕਾਸਤ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਉਨਾਂ ਨੇ ਬਾਗਾਂ ਅਤੇ ਸਬਜ਼ੀਆਂ ਵਿੱਚ ਝੋਨੇ ਦੀ ਪਰਾਲੀ ਨੂੰ ਮਲਚਿੰਗ ਵਜੋਂ ਵਰਤਣ ਦੀ ਸਲਾਹ ਵੀ ਦਿੱਤੀ। ਇਸ ਮੌਕੇ ਹੀਰਾ ਲਾਲ ਬੋਲਗਾਰਡ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ।

Monday, February 10, 2025

ਖੇਤੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਪਿੰਡ ਵਰਿਆਮ ਖੇੜਾ ਵਿੱਚ ਮਨਾਇਆ ਗਿਆ ਵਿਸ਼ਵ ਦਾਲਾਂ ਦਿਵਸ

ਫਾਜ਼ਿਲਕਾ 10 ਫਰਵਰੀ

 ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਖੇਤੀਬਾੜੀ ਮੰਤਰੀ ਸ੍ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਵਰਿਆਮ ਖੇੜਾ ਵਿੱਚ ਵਿਸ਼ਵ ਦਾਲਾਂ World Pulses Day ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਿਭਾਗ ਦੇ ਡਿਪਟੀ ਡਾਇਰੈਕਟਰ ਦਾਲਾਂ ਡਾ: ਧਰਮਪਾਲ ਮੋਰੀਆ ਨੇ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ Sandeep Rinwa ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


 ਇਸ ਮੌਕੇ ਬੋਲਦਿਆਂ ਸ੍ਰੀ ਧਰਮਪਾਲ ਮੋਰੀਆ ਡਿਪਟੀ ਡਾਇਰੈਕਟਰ ਦਾਲਾਂ ਨੇ ਦੱਸਿਆ ਕਿ ਸੂਬੇ ਵਿੱਚ ਦਾਲਾਂ ਦੀ ਕਾਸ਼ਤ ਦੀਆਂ ਅਪਾਰ ਸੰਭਾਵਨਾਵਾਂ ਹਨ। ਉਹਨਾਂ ਨੇ ਕਿਹਾ ਕਿ ਸਾਨੂੰ ਕਣਕ ਝੋਨੇ ਦੇ ਰਵਾਇਤੀ ਫਸਲ ਤੋਂ ਬਾਹਰ ਆ ਕੇ ਦਾਲਾਂ ਦੀ ਕਾਸ਼ਤ ਪ੍ਰਤੀ ਵੀ ਸੁਚੇਤ ਹੋਣ ਦੀ ਜਰੂਰਤ ਹੈ। ਉਹਨਾਂ ਨੇ ਕਿਹਾ ਕਿ ਦਾਲਾਂ ਸਾਡੀ ਖੁਰਾਕ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਪ੍ਰੋਟੀਨ ਦਾ ਸਰੋਤ ਹਨ। ਉਹਨਾਂ ਨੇ ਕਿਹਾ ਕਿ ਦੇਸ਼ ਵਿੱਚ ਦਾਲਾਂ ਦੀ ਬਹੁਤ ਮੰਗ ਹੈ। 

ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਨੇ ਦੱਸਿਆ ਕਿ ਦੇਸ਼ ਵਿੱਚ ਜਰੂਰਤ ਜਿੰਨੀਆਂ ਦਾਲਾਂ ਦੀ ਪੈਦਾਵਾਰ ਨਹੀਂ ਹੋ ਰਹੀ ਹੈ ਅਤੇ ਜੇਕਰ ਕਿਸਾਨ ਭਰਾ ਦਾਲਾਂ ਦੀ ਕਾਸ਼ਤ ਕਰਨਗੇ ਤਾਂ ਇਸ ਨਾਲ ਕਿਸਾਨਾਂ ਨੂੰ ਵੀ ਜਿੱਥੇ ਚੰਗੀ ਆਮਦਨ ਹੋਵੇਗੀ ਉੱਥੇ ਦੇਸ਼ ਵੀ ਆਤਮ ਨਿਰਭਰ ਬਣੇਗਾ। ਉਨਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਦਾਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਮਝਾਏ ਜਾ ਰਹੇ ਹਨ।

 ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ: ਜਗਦੀਸ਼ ਅਰੋੜਾ ਨੇ ਇਸ ਮੌਕੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਸਬੰਧੀ ਖਾਸ ਕਰਕੇ ਸੌਣੀ ਰੁੱਤ ਦੀਆਂ ਦਾਲਾਂ ਦੀ ਕਾਸਤ ਸਬੰਧੀ ਜਾਣਕਾਰੀ ਦਿੱਤੀ ਅਤੇ ਸੱਠੀ ਮੂੰਗੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨਾਂ ਨੇ ਇਸ ਸਮੇਂ ਹਾੜੀ ਰੁੱਤ ਵਿੱਚ ਲਗਾਈਆਂ ਗਈਆਂ ਦਾਲਾਂ ਦੀ ਸਾਂਭ ਸੰਭਾਲ ਦੇ ਨੁਕਤੇ ਵੀ ਕਿਸਾਨਾਂ ਨਾਲ ਸਾਂਝੇ ਕੀਤੇ।

 ਇਸ ਮੌਕੇ ਸਹਾਇਕ ਪ੍ਰੋਦ ਸੁਰੱਖਿਆ ਅਫਸਰ ਅਬੋਹਰ ਡਾ  ਸ਼ਿਸ਼ਪਾਲ ਗੋਦਾਰਾ, ਖੇਤੀਬਾੜੀ ਵਿਕਾਸ ਅਫਸਰ ਸ੍ਰੀਮਤੀ ਜਸ਼ਨਦੀਪ ਕੌਰ ਵੀ ਹਾਜ਼ਰ ਸਨ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਵਿਭਾਗ ਦੇ ਇਸ ਕੈਂਪ ਵਿੱਚ ਹਿੱਸਾ ਲਿਆ।

Tuesday, February 4, 2025

ਪੀਏਯੂ ਫਾਰਮ ਸਲਾਹਕਾਰ ਸੇਵਾ ਅਬੋਹਰ ਵੱਲੋਂ ਪਿੰਡ ਦੀਵਾਨ ਖੇੜਾ ਵਿੱਚ ਬਾਗਵਾਨੀ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

 ਅਬੋਹਰ 4 ਫਰਵਰੀ


 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਦੇ ਅਬੋਹਰ ਖੇਤਰੀ ਕੇਂਦਰ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ ਅੱਜ ਪਿੰਡ ਦੀਵਾਨ ਖੇੜਾ Diwan Khera ਵਿਖੇ ਬਾਗਬਾਨੀ Horticulture ਸਬੰਧੀ ਇੱਕ ਦਿਨਾਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਫਾਰਮਰ ਸਲਾਹਕਾਰ ਸੇਵਾ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖਾਸ ਕਰਕੇ ਕਿੰਨੂੰ ਦੇ ਬਾਗ ਵਿੱਚ ਮਹੀਨਾ ਫਰਵਰੀ ਅਤੇ ਮਾਰਚ ਵਿੱਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਡਾ ਕ੍ਰਿਸ਼ਨ ਕੁਮਾਰ ਨੇ ਨਿੰਬੂ ਜਾਤੀ ਦੇ ਬਾਗਾਂ ਵਿੱਚ ਕਾਂਟ ਛਾਂਟ ਦੇ ਮਹੱਤਵ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਟ ਛਾਂਟ ਕਰਨ ਦੌਰਾਨ ਸੁੱਕੀਆਂਬਿਮਾਰ ਅਤੇ ਨੁਕਸਾਨੀਆਂ ਟਾਹਣੀਆਂ ਨੂੰ ਹੀ ਕੱਟਣਾ ਚਾਹੀਦਾ ਹੈ ਅਤੇ ਬੇਲੋੜੀ ਕਾਂਟ ਛਾਂਟ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿੰਨੂੰ ਦੇ ਬਾਗਾਂ ਵਿੱਚ ਖਾਦਾਂ ਅਤੇ ਪਾਣੀ ਦੇ ਪ੍ਰਬੰਧਨ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਰੀਆ ਖਾਦ ਤਿੰਨ ਕਿਸ਼ਤਾਂ ਵਿੱਚ ਦੇਣੀ ਚਾਹੀਦੀ ਹੈ ਜਦੋਂ ਕਿ ਫਾਸਫੋਰਸ ਲਈ ਡੀਏਪੀ ਦੀ ਬਜਾਏ ਸਿੰਗਲ ਸੁਪਰ ਫਾਸਫੇਟ ਖਾਦ ਨੂੰ ਪਹਿਲ ਦੇਣੀ ਚਾਹੀਦੀ ਹੈ।

ਡਾ ਜਗਦੀਸ਼ ਅਰੋੜਾ ਨੇ ਬਾਗਾਂ ਵਿੱਚ ਜੈਵਿਕ ਮਾਦੇ Organic Carbon ਦੇ ਮਹੱਤਵ ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸਾਡੇ ਇਲਾਕੇ ਵਿੱਚ ਜਮੀਨਾਂ ਵਿੱਚ ਜੈਵਿਕ ਮਾਦੇ ਦੀ ਘਾਟ ਹੈ ਅਤੇ ਇਸ ਦੀ ਪੂਰਤੀ ਲਈ ਰੂੜੀ ਦੀ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਨੇ ਬਾਗਾਂ ਵਿੱਚ ਝੋਨੇ ਦੀ ਪਰਾਲੀ ਨਾਲ ਮਲਚਿੰਗ ਦਾ ਵੀ ਸੁਝਾਅ ਦਿੱਤਾ ਅਤੇ ਕਿਹਾ ਕਿ ਪ੍ਰਤੀ ਏਕੜ ਚਾਰ ਟਨ ਪਰਾਲੀ ਪੌਦਿਆਂ ਥੱਲੇ ਵਿਛਾਉਣ ਨਾਲ ਜਿੱਥੇ ਜਮੀਨ ਵਿੱਚ ਜੈਵਿਕ ਮਾਦਾ ਵਧੇਗਾ ਉਥੇ ਹੀ ਗਰਮੀ ਦੇ ਪ੍ਰਭਾਵ ਤੋਂ ਵੀ ਪੌਦੇ ਚਣਗੇ ਅਤੇ ਪਾਣੀ ਵੀ ਘਾਟ ਵੀ ਨਹੀਂ ਆਵੇਗੀ। ਇਸ ਤੋਂ ਬਿਨਾਂ ਉਹਨਾਂ ਨੇ ਬੋਰਡੋ ਮਿਕਸਚਰ ਅਤੇ ਬੋਰਡੋ ਪੇਂਟ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਨਾਲ ਹੀ ਉਹਨਾਂ ਨੇ ਕਿੰਨੂ ਦੇ ਬਾਗਾਂ ਵਿੱਚ ਸਿਟਰਸ ਸਿੱਲੇ ਅਤੇ ਗੂੰਦ ਰੋਗ ਤੋਂ ਬਚਾਓ ਸਬੰਧੀ ਵੀ ਕਿਸਾਨਾਂ ਨੂੰ ਮੌਕੇ ਤੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਆਪਣੇ ਸਵਾਲ ਵੀ ਮਾਹਿਰਾਂ ਕੋਲੋਂ ਪੁੱਛੇ।

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ  

                       ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK Sri Muktsa Sahib ਵੱਲੋਂ ਪਿੰਡ ਆਸਾ ਬੁੱਟਰ Aasha Buttar  ਵਿਖੇ ਸਰ੍ਹੋਂ ਦੀ ਕਾਸ਼ਤ Mustard Cultivation ਸਬੰਧੀ ਸਿਖਲਾਈ ਕੋਰਸ Training ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
                                 ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਸਰੋ੍ਹਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕੇ.ਵੀ.ਕੇ. ਵੱਲੋਂ ਇਸ ਪਿੰਡ ਵਿੱਚ ਕਨੋਲਾ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਕਨੋਲਾ ਸਰ੍ਹੋਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਆ ਿਕ ਿਅੰਤਰਰਾਸ਼ਟਰੀ ਪੱਧਰ ਤੇ ਕਨੋਲਾ ਸਰੋ੍ਹਂ ਉਨ੍ਹਾਂ ਕਿਸਮਾਂ ਨੂੰ ਕਹਿੰਦੇ ਹਨ ਜਿਨ੍ਹਾਂ ਦੇ ਤੇਲ ਵਿੱਚ 2 ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ਼ ਵਿੱਚ 30 ਮਾਈਕਰੋ ਮੋਲ ਪ੍ਰਤੀ ਗ੍ਰਾਮ ਤੋਂ ਘੱਟ ਗਲੁਕੋਸਿਨੋਲੇਟਸ ਹੰੁਦੇ ਹਨ। ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਗਈ ਰਾਇਆ ਦੀ ਕਿਸਮ ਆਰ ਐਲ ਸੀ 3, ਆਰ ਸੀ

ਐਚ 1 ਅਤੇ ਗੋਭੀ ਸਰ੍ਹੋਂ ਦੀਆਂ ਜੀ ਐਸ ਸੀ 6, ਜੀ ਐਸ ਸੀ 7, ਪੀ ਜੀ ਐਸ ਐਚ 1707 ਕਨੋਲਾ ਕਿਸਮਾਂ ਹਨ। ਇਸ ਸਿਖਲਾਈ ਕੋਰਸ ਦੌਰਾਨ ਡਾ. ਵਵਿੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਗਿਅਿਾਨ) ਨੇ ਸਰ੍ਹੋਂ ਦੀ ਸਫ਼ਲ ਕਾਸ਼ਤ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਅਤੇ ਹਾੜ੍ਹੀ ਦੀਆਂ ਬਾਕੀ ਫ਼ਸਲਾਂ ਵਿੱਚ ਅਗਲੇ ਦਿਨਾਂ ਦੌਰਾਨ ਹੋਣ ਵਾਲੇ ਖੇਤੀ ਰੁਝੇਵਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਸੁੱਚਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਸਰ੍ਹੋਂ ਦੀ ਫ਼ਸਲ ਵਿੱਚ ਸਰਵਪੱਖੀ ਖਾਦ ਪ੍ਰਬੰਧਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਉਹਨਾਂ ਨੇ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਵਿੱਚ ਲੋੜ ਅਨੁਸਾਰ ਖੁਰਾਕੀ ਤੱਤਾਂ ਦੇ ਛਿੜਕਾਅ, ਖਾਸ ਤੌਰ ਤੇ ਕਣਕ ਨੂੰ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਉਣ ਲਈ ਅਤੇ ਵੱਧ ਝਾੜ ਲੈਣ ਲਈ 2% ਪੋਟਾਸ਼ੀਅਮ ਨਾਈਟ੍ਰੇਟ (13:0:45) ਬਾਰੇ ਵੀ ਕਿਸਾਨ ਵੀਰਾਂ ਨੂੰ ਜਾਣੂ ਕਰਵਾਇਆ।
    ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾਲ ਜੁੜਣ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਰਾਹੀਂ ਵਿਗਿਆਨਕ ਖੇਤੀ ਲਈ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਕੈਂਪ ਵਿੱਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਕਾਫੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ।

ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

 ਫਾਜਿਲਕਾ 


ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ KVK Fazilka ਵੱਲੋਂ ਤੇਲ ਬੀਜ Oil Seed Production ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਗਏ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਡਾ: ਅਮਿਤ ਨਾਥ ਅਤੇ ਡਾ: ਅਰਵਿੰਦ ਕੁਮਾਰ ਅਹਲਾਵਤ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ|
ਇਸ ਪ੍ਰੋਗਰਾਮ ਦਾ ਸੰਚਾਲਨ ਡਾ: ਪ੍ਰਕਾਸ਼ ਚੰਦ ਗੁਜਰ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਹਰਿੰਦਰ ਸਿੰਘ ਦਹੀਆ, ਸ਼੍ਰੀ ਪ੍ਰਿਥਵੀਰਾਜ, ਡਾ: ਰਮੇਸ਼ ਚੰਦ ਕਾਂਟਵਾ, ਡਾ: ਰੁਪਿੰਦਰ ਕੌਰ, ਡਾ: ਕਿਸ਼ਨ ਕੁਮਾਰ ਪਟੇਲ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।
ਇਸ ਪ੍ਰੋਗਰਾਮ ਵਿੱਚ 120 ਕਿਸਾਨਾਂ ਨੇ ਭਾਗ ਲੈ ਕੇ ਪ੍ਰੋਗਰਾਮ ਨੂੰ ਸਫਲ ਬਣਾਇਆ। ਅੰਤ ਵਿੱਚ ਡਾ: ਪ੍ਰਕਾਸ਼ ਚੰਦ ਗੁਜਰ ਨੇ ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

Thursday, January 23, 2025

ਕਿਸਾਨ ਰਿਵਾਇਤੀ ਖੇਤੀ ਦੇ ਨਾਲ-ਨਾਲ ਜੜ੍ਹੀ ਬੂਟੀਆਂ ਦੀ ਖੇਤੀ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ- ਖੁੱਡੀਆਂ

- ਅਸ਼ਵਗੰਧਾ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ

ਫ਼ਰੀਦਕੋਟ 22 ਜਨਵਰੀ,2025

ਕਿਸਾਨਾਂ ਨੂੰ ਆਪਣੀ ਆਮਦਨ Farmer Income  ਵਧਾਉਣ ਲਈ ਰਿਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਤੇ ਆਯੂਰਵੈਦ/ਮੈਡੀਕਲ Medical ਵਿੱਚ ਵਰਤੀਆਂ ਜਾਣ ਵਾਲੀਆਂ  ਜੜ੍ਹੀ ਬੂਟੀਆਂ ਆਦਿ ਦੀ ਖੇਤੀ ਵੀ ਕਰਨੀ ਚਾਹੀਦੀ ਹੈ । ਇਸ ਨਾਲ ਜਿਥੇ ਸਾਨੂੰ ਇਹ ਉਤਪਾਦ ਪਰਿਵਾਰ ਲਈ ਵਰਤਨ ਵਾਸਤੇ ਉਪਲੱਬਧ ਹੋਣਗੇ ਉਥੇ ਹੀ ਸਾਡੀ ਆਮਦਨ ਵਿੱਚ ਵੀ ਵਾਧਾ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਅਸ਼ਵਗੰਧਾ Aswgandha ਤੇ ਰਾਸ਼ਟਰੀ ਮੁਹਿੰਮ ਤਹਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ Guru Gobind Singh Medical College  ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਮੌਕੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋ ਅਤੇ ਵੀ.ਸੀ ਡਾ. ਰਾਜੀਵ ਸੂਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


          ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਹੁਤ ਸਾਰੀਆਂ ਜੜ੍ਹੀਆਂ ਬੂਟੀਆਂ ਉਪਲਬਧ ਹਨ ਜੋ ਸਾਡੀਆਂ ਕਈ ਬਿਮਾਰੀਆਂ ਨੂੰ ਠੀਕ ਕਰ ਸਕਦੀਆਂ ਹਨ। ਅਜਿਹੀ ਹੀ ਇਕ ਔਸ਼ਧੀ ਹੈ ਅਸ਼ਵਗੰਧਾ, ਜਿਸ ਦੀ ਵਰਤੋਂ ਹਜ਼ਾਰਾਂ ਸਾਲ ਪਹਿਲਾਂ ਸਾਡੇ ਵੱਡ-ਵਡੇਰਿਆਂ  ਵੱਲੋਂ ਕੀਤੀ ਜਾਂਦੀ ਸੀ। ਸਾਨੂੰ ਦਵਾਈਆਂ ਲੈਣ ਦੀ ਜ਼ਰੂਰਤ ਨਹੀਂ ਸੀ ਪੈਂਦੀ ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ 20 ਲੱਖ ਰੁਪਏ ਇਸ ਜੜ੍ਹੀ ਬੂਟੀ ਦੀ ਪ੍ਰਮੋਸ਼ਨ, ਇਸ ਦੇ ਪੌਦੇ ਵੰਡਣ ਲਈ ਅਤੇ ਇਸ ਵਿੱਚ ਹੋਰ ਸੁਧਾਰ ਕਰਨ ਲਈ ਦਿੱਤਾ ਗਿਆ ਹੈ । ਉਨ੍ਹਾਂ ਕਿਸਾਨਾਂ ਨੂੰ ਆਯੂਰਵੈਦਿਕ, ਦੇਸੀ ਜੜ੍ਹੀ ਬੂਟੀਆਂ ਦੀ ਖੇਤੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਦੇਸੀ ਔਸ਼ਧੀਆਂ  ਨੂੰ ਖੁਰਾਕ ਦਾ ਹਿੱਸਾ ਬਣਾਇਆ ਜਾਵੇ ਅਤੇ ਇਸ ਦਾ ਉਤਪਾਦਨ ਵੀ ਖੁਦ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਸੁਧਾਰਨ ਦੇ ਲਈ ਜਿਥੇ ਸਰਕਾਰ ਦਾ, ਵਿਗਿਆਨੀਆਂ ਦਾ ਫਰਜ਼ ਬਣਦਾ ਹੈ ਉਥੇ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਅਸੀਂ ਉਨ੍ਹਾਂ ਰਸਤਿਆਂ ਤੇ ਚੱਲੀਏ ਜਿਸ ਨਾਲ ਸਾਡਾ ਜੀਵਨ ਸੁਖਾਲਾ ਹੋ ਸਕੇ । ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਕਈ ਟਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ। ਜੇਕਰ ਕੋਈ ਗੋਟ ਫਾਰਮ ਬਣਾਉਂਦਾ ਹੈ ਤਾਂ ਉਸ ਦੀ ਆਮਦਨ ਕਾਫੀ ਚੰਗੀ ਹੈ । ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵੈਕਸੀਨੇਸ਼ਨ, ਬੀਮੇ ਅਤੇ ਡੇਅਰੀ ਉਤਪਾਦ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਦਵਾਈ ਬਣ ਕੇ ਆਉਂਦੀ ਹੈ। ਉਸ ਦੀ ਕੀਮਤ ਵੀ ਅਦਾ ਕਰਦੇ ਹਾਂ ਤੇ ਅੱਜ ਕੱਲ 30/35 ਸਾਲ ਤੋਂ ਉਪਰ ਉਮਰ ਵਰਗ ਦਾ ਵਿਅਕਤੀ ਸ਼ੂਗਰ, ਬੀ.ਪੀ ਵਰਗਾਂ ਅਲਾਮਤਾਂ ਤੋਂ ਪ੍ਰੇਸ਼ਾਨ ਹੈ । ਉਨ੍ਹਾਂ ਕਿਹਾ ਕਿ ਘਰ ਵਿੱਚ ਕੀਤੇ ਜਾਣ ਵਾਲੇ ਛੋਟੇ ਛੋਟੇ ਉਪਾਅ ਅਸੀਂ ਭੁੱਲ ਗਏ ਹਾਂ ਤੇ ਦਵਾਈਆਂ ਤੇ ਜੀਅ ਰਹੇ ਹਾਂ। ਇਸ ਲਈ ਸਾਨੂੰ ਕੁਦਰਤ ਦੀਆਂ ਇਨ੍ਹਾਂ ਅਨਮੋਲ ਦਾਤਾਂ ਦੀ ਲੋੜ ਹੈ ।

          ਐਮ.ਐਲ.ਏ. ਸ. ਗੁਰਦਿੱਤ ਸਿੰਘ ਨੇ ਕਿਹਾ ਕਿ ਕੁਦਰਤ ਨੇ ਹਜ਼ਾਰਾਂ ਸਾਲ ਪਹਿਲਾਂ ਸਾਨੂੰ ਅਸ਼ਵਗੰਧਾ ਵਰਗੀਆਂ ਜੜੀ ਬੂਟੀਆਂ ਦਿੱਤੀਆਂ ਸਨ। ਪਰ ਅਸੀਂ ਇਨ੍ਹਾਂ ਚੀਜਾਂ ਤੋਂ ਅੱਗੇ ਲੰਘ ਗਏ । ਉਨ੍ਹਾਂ ਕਿਹਾ ਕਿ ਕਰੋਨਾ ਸਮੇਂ ਦੌਰਾਨ ਸਾਨੂੰ ਕੁਦਰਤ ਦੀਆਂ ਇਨ੍ਹਾਂ ਜੜ੍ਹੀਆਂ ਬੂਟੀਆਂ ਦੀ ਸਮਝ ਆਈ ਹੈ । ਯੂਨੀਵਰਸਿਟੀ ਵੱਲੋਂ ਅਸ਼ਵਗੰਧਾ ਨੂੰ ਪ੍ਰਮੋਟ ਕਰਨ ਲਈ ਭਾਰਤ ਸਰਕਾਰ ਵੱਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ । ਅਸ਼ਵਗੰਧਾ ਇੱਕ ਉਪਜਾਊ ਬੂਟਾ ਹੈ ਤੇ ਸਰੀਰਕ ਤੌਰ ਤੇ ਤੰਦਰੁਸਤ ਕਰਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਦੀ ਖੇਤੀ ਕਰਾਂਗੇ ਤਾਂ ਆਰਥਿਕ ਤੌਰ ਤੇ ਵੀ ਮਜਬੂਤ ਹੋਵਾਂਗੇ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਰਸ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਿਸਾਨਾਂ ਨੂੰ ਦੱਸਿਆ ਜਾਵੇਗਾ ਕਿ ਦਵਾਈਆਂ ਕਿਵੇਂ ਤਿਆਰ ਕਰਨੀਆਂ ਹਨ ।

ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆ, ਵੀ.ਸੀ.ਡਾ. ਰਾਜੀਵ ਸੂਦ, ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਅਤੇ ਦਿੱਲੀ ਦੇ ਆਯੂਸ਼ ਮੰਤਰਾਲੇ ਵੱਲੋਂ ਅਸ਼ਵਗੰਧਾ ਦੀ ਕਾਸ਼ਤ ਅਤੇ ਮਹੱਤਤਾ ਬਾਰੇ ਕਿਤਾਬਚਾ ਵੀ ਰਿਲੀਜ ਕੀਤਾ ਗਿਆ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ, ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਪਲਾਨਿੰਗ ਬੋਰਡ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਰਮਨਦੀਪ ਸਿੰਘ ਡਾ. ਰੀਵਾ ਸੂਦ, ਡਾ. ਜਤਿੰਦਰ ਕੁਮਾਰ, ਡਾ. ਅਰੁਣ ਚੰਦਨ , ਡਾ. ਰਾਕੇਸ਼, ਡਾ.ਰੋਹਿਤ, ਡਾ. ਨੀਰੂ ਕੱਕੜ, ਡਾ. ਸੰਜੀਵ ਗੋਇਲ,  ਸੁਖਬੀਰ ਸਿੰਘ ਜਾਖੜ,ਡਾ. ਰਾਜੀਵ ਜੋਸ਼ੀ, ਸ੍ਰੀ ਰਾਹੁਲ ਯਾਦਵ, ਪ੍ਰੋਫੈਸਰ ਰਜਿੰਦਰਾ ਆਦਿ ਹਾਜ਼ਰ ਸਨ

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...