ਫਾਜ਼ਿਲਕਾ 28 ਫਰਵਰੀ
All about Agriculture, Horticulture and Animal Husbandry and Information about Govt schemes for Farmers
Friday, February 28, 2025
ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਪੱਬਾਂ ਭਾਰ,
Sunday, February 16, 2025
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
ਖੇਤੀਬਾੜੀ ਵਿਭਾਗ ਤੇ ਪੀਏਯੂ ਫਾਰਮ ਸਲਾਹਕਾਰ ਸੇਵਾ ਨੇ ਖੂਈਖੇੜਾ ਵਿਚ ਲਗਾਇਆ ਕਿਸਾਨ ਸਿਖਲਾਈ ਕੈਂਪ
ਫਾਜ਼ਿਲਕਾ, 17 ਫਰਵਰੀ
ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ ਪਿੰਡ ਖੂਈ ਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਾਰਮਰ ਸਲਾਹਕਾਰ ਸੇਵਾ ਤੋਂ ਡਾ: ਜਗਦੀਸ਼ ਅਰੋੜਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫਸਰ ਗਗਨਦੀਪ ਸਿੰਘ, ਆਸ਼ੀਸ਼ ਕੁਮਾਰ, ਸੁਨੀਤਾ ਅਤੇ ਏਐਸਆਈ ਅਰਮਾਨਦੀਪ ਸਿੰਘ ਅਤੇ ਸੁਨੀਲ ਕੁਮਾਰ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।
ਇਸ ਮੌਕੇ ਬੋਲਦਿਆਂ ਡਾ: ਜਗਦੀਸ਼ ਅਰੋੜਾ
ਨੇ ਦੱਸਿਆ ਕਿ ਇਸ ਸਮੇਂ ਤਾਪਮਾਨ ਵਾਧੇ ਦਾ ਕਣਕ ਦੇ ਝਾੜ ਤੇ ਅਸਰ ਨਾ ਪਵੇ ਇਸ ਲਈ ਪ੍ਰਤੀ ਏਕੜ ਦੋ ਕਿਲੋ 13-0-45 ਦੀ ਸਪਰੇ 200 ਲੀਟਰ ਪਾਣੀ ਵਿੱਚ ਘੋਲ ਕੇ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਪੀਲੀ ਕੁੰਗੀ ਦੇ ਹਮਲੇ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ ਇਸ ਲਈ ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਪਰਹੇਜ਼ ਕਰਨ। ਉਹਨਾਂ ਨੇ ਕਿਸਾਨਾਂ ਨੂੰ ਜਮੀਨ ਵਿੱਚ ਕਾਰਬਨਿਕ ਮਾਦੇ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਆਉਣ ਵਾਲੀ ਫਸਲ ਤੋਂ ਪਹਿਲਾਂ ਹਰੀ ਖਾਦ ਦੀ ਕਾਸ਼ਤ ਕਰਨ ਦੀ ਸਲਾਹ ਵੀ ਦਿੱਤੀ।
ਡਾ ਜਗਦੀਸ਼ ਅਰੋੜਾ Jagdish Arora ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਨਰਮੇ ਦੀ ਕਾਸਤ Cotton Cultivation ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਨਰਮੇ ਦੀਆਂ ਜੋ ਛਟੀਆਂ ਖੇਤਾਂ ਵਿੱਚ ਪਈਆਂ ਹਨ ਉਹਨਾਂ ਨੂੰ ਝਾੜ ਕੇ ਪਿੰਡ ਲਿਆਦਾ ਜਾਵੇ ਤਾਂਜੋ ਉਸ ਵਿੱਚ ਪਿਆ ਗੁਲਾਬੀ ਸੁੰਡੀ ਦਾ ਲਾਰਵਾ ਖਤਮ ਹੋ ਜਾਵੇ ਅਤੇ ਅਗਲੀ ਫਸਲ ਤੇ ਇਸ ਦਾ ਹਮਲ ਨਹੀਂ ਹੋਵੇਗਾ। ਉਨਾਂ ਨੇ ਕਿਸਾਨਾਂ ਨੂੰ ਨਰਮੇ ਦੀ ਕਾਸਤ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਉਨਾਂ ਨੇ ਬਾਗਾਂ ਅਤੇ ਸਬਜ਼ੀਆਂ ਵਿੱਚ ਝੋਨੇ ਦੀ ਪਰਾਲੀ ਨੂੰ ਮਲਚਿੰਗ ਵਜੋਂ ਵਰਤਣ ਦੀ ਸਲਾਹ ਵੀ ਦਿੱਤੀ। ਇਸ ਮੌਕੇ ਹੀਰਾ ਲਾਲ ਬੋਲਗਾਰਡ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ।
Monday, February 10, 2025
ਖੇਤੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਪਿੰਡ ਵਰਿਆਮ ਖੇੜਾ ਵਿੱਚ ਮਨਾਇਆ ਗਿਆ ਵਿਸ਼ਵ ਦਾਲਾਂ ਦਿਵਸ
ਫਾਜ਼ਿਲਕਾ 10 ਫਰਵਰੀ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਖੇਤੀਬਾੜੀ ਮੰਤਰੀ ਸ੍ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਵਰਿਆਮ ਖੇੜਾ ਵਿੱਚ ਵਿਸ਼ਵ ਦਾਲਾਂ World Pulses Day ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਿਭਾਗ ਦੇ ਡਿਪਟੀ ਡਾਇਰੈਕਟਰ ਦਾਲਾਂ ਡਾ: ਧਰਮਪਾਲ ਮੋਰੀਆ ਨੇ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ Sandeep Rinwa ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਸ੍ਰੀ ਧਰਮਪਾਲ ਮੋਰੀਆ ਡਿਪਟੀ ਡਾਇਰੈਕਟਰ ਦਾਲਾਂ ਨੇ ਦੱਸਿਆ ਕਿ ਸੂਬੇ ਵਿੱਚ ਦਾਲਾਂ ਦੀ ਕਾਸ਼ਤ ਦੀਆਂ ਅਪਾਰ ਸੰਭਾਵਨਾਵਾਂ ਹਨ। ਉਹਨਾਂ ਨੇ ਕਿਹਾ ਕਿ ਸਾਨੂੰ ਕਣਕ ਝੋਨੇ ਦੇ ਰਵਾਇਤੀ ਫਸਲ ਤੋਂ ਬਾਹਰ ਆ ਕੇ ਦਾਲਾਂ ਦੀ ਕਾਸ਼ਤ ਪ੍ਰਤੀ ਵੀ ਸੁਚੇਤ ਹੋਣ ਦੀ ਜਰੂਰਤ ਹੈ। ਉਹਨਾਂ ਨੇ ਕਿਹਾ ਕਿ ਦਾਲਾਂ ਸਾਡੀ ਖੁਰਾਕ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਪ੍ਰੋਟੀਨ ਦਾ ਸਰੋਤ ਹਨ। ਉਹਨਾਂ ਨੇ ਕਿਹਾ ਕਿ ਦੇਸ਼ ਵਿੱਚ ਦਾਲਾਂ ਦੀ ਬਹੁਤ ਮੰਗ ਹੈ।
ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਨੇ ਦੱਸਿਆ ਕਿ ਦੇਸ਼ ਵਿੱਚ ਜਰੂਰਤ ਜਿੰਨੀਆਂ ਦਾਲਾਂ ਦੀ ਪੈਦਾਵਾਰ ਨਹੀਂ ਹੋ ਰਹੀ ਹੈ ਅਤੇ ਜੇਕਰ ਕਿਸਾਨ ਭਰਾ ਦਾਲਾਂ ਦੀ ਕਾਸ਼ਤ ਕਰਨਗੇ ਤਾਂ ਇਸ ਨਾਲ ਕਿਸਾਨਾਂ ਨੂੰ ਵੀ ਜਿੱਥੇ ਚੰਗੀ ਆਮਦਨ ਹੋਵੇਗੀ ਉੱਥੇ ਦੇਸ਼ ਵੀ ਆਤਮ ਨਿਰਭਰ ਬਣੇਗਾ। ਉਨਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਦਾਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਮਝਾਏ ਜਾ ਰਹੇ ਹਨ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ: ਜਗਦੀਸ਼ ਅਰੋੜਾ ਨੇ ਇਸ ਮੌਕੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਸਬੰਧੀ ਖਾਸ ਕਰਕੇ ਸੌਣੀ ਰੁੱਤ ਦੀਆਂ ਦਾਲਾਂ ਦੀ ਕਾਸਤ ਸਬੰਧੀ ਜਾਣਕਾਰੀ ਦਿੱਤੀ ਅਤੇ ਸੱਠੀ ਮੂੰਗੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨਾਂ ਨੇ ਇਸ ਸਮੇਂ ਹਾੜੀ ਰੁੱਤ ਵਿੱਚ ਲਗਾਈਆਂ ਗਈਆਂ ਦਾਲਾਂ ਦੀ ਸਾਂਭ ਸੰਭਾਲ ਦੇ ਨੁਕਤੇ ਵੀ ਕਿਸਾਨਾਂ ਨਾਲ ਸਾਂਝੇ ਕੀਤੇ।
ਇਸ ਮੌਕੇ ਸਹਾਇਕ ਪ੍ਰੋਦ ਸੁਰੱਖਿਆ ਅਫਸਰ ਅਬੋਹਰ ਡਾ ਸ਼ਿਸ਼ਪਾਲ ਗੋਦਾਰਾ, ਖੇਤੀਬਾੜੀ ਵਿਕਾਸ ਅਫਸਰ ਸ੍ਰੀਮਤੀ ਜਸ਼ਨਦੀਪ ਕੌਰ ਵੀ ਹਾਜ਼ਰ ਸਨ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਵਿਭਾਗ ਦੇ ਇਸ ਕੈਂਪ ਵਿੱਚ ਹਿੱਸਾ ਲਿਆ।
Tuesday, February 4, 2025
ਪੀਏਯੂ ਫਾਰਮ ਸਲਾਹਕਾਰ ਸੇਵਾ ਅਬੋਹਰ ਵੱਲੋਂ ਪਿੰਡ ਦੀਵਾਨ ਖੇੜਾ ਵਿੱਚ ਬਾਗਵਾਨੀ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ
ਅਬੋਹਰ 4 ਫਰਵਰੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਦੇ ਅਬੋਹਰ ਖੇਤਰੀ ਕੇਂਦਰ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ ਅੱਜ ਪਿੰਡ ਦੀਵਾਨ ਖੇੜਾ Diwan Khera ਵਿਖੇ ਬਾਗਬਾਨੀ Horticulture ਸਬੰਧੀ ਇੱਕ ਦਿਨਾਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਫਾਰਮਰ ਸਲਾਹਕਾਰ ਸੇਵਾ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖਾਸ ਕਰਕੇ ਕਿੰਨੂੰ ਦੇ ਬਾਗ ਵਿੱਚ ਮਹੀਨਾ ਫਰਵਰੀ ਅਤੇ ਮਾਰਚ ਵਿੱਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ ।
ਇਸ ਮੌਕੇ ਡਾ ਕ੍ਰਿਸ਼ਨ ਕੁਮਾਰ ਨੇ ਨਿੰਬੂ ਜਾਤੀ ਦੇ ਬਾਗਾਂ ਵਿੱਚ ਕਾਂਟ ਛਾਂਟ ਦੇ ਮਹੱਤਵ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਟ ਛਾਂਟ ਕਰਨ ਦੌਰਾਨ ਸੁੱਕੀਆਂ, ਬਿਮਾਰ ਅਤੇ ਨੁਕਸਾਨੀਆਂ ਟਾਹਣੀਆਂ ਨੂੰ ਹੀ ਕੱਟਣਾ ਚਾਹੀਦਾ ਹੈ ਅਤੇ ਬੇਲੋੜੀ ਕਾਂਟ ਛਾਂਟ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿੰਨੂੰ ਦੇ ਬਾਗਾਂ ਵਿੱਚ ਖਾਦਾਂ ਅਤੇ ਪਾਣੀ ਦੇ ਪ੍ਰਬੰਧਨ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਰੀਆ ਖਾਦ ਤਿੰਨ ਕਿਸ਼ਤਾਂ ਵਿੱਚ ਦੇਣੀ ਚਾਹੀਦੀ ਹੈ ਜਦੋਂ ਕਿ ਫਾਸਫੋਰਸ ਲਈ ਡੀਏਪੀ ਦੀ ਬਜਾਏ ਸਿੰਗਲ ਸੁਪਰ ਫਾਸਫੇਟ ਖਾਦ ਨੂੰ ਪਹਿਲ ਦੇਣੀ ਚਾਹੀਦੀ ਹੈ।
ਡਾ ਜਗਦੀਸ਼ ਅਰੋੜਾ ਨੇ ਬਾਗਾਂ ਵਿੱਚ ਜੈਵਿਕ ਮਾਦੇ Organic Carbon ਦੇ ਮਹੱਤਵ ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸਾਡੇ ਇਲਾਕੇ ਵਿੱਚ ਜਮੀਨਾਂ ਵਿੱਚ ਜੈਵਿਕ ਮਾਦੇ ਦੀ ਘਾਟ ਹੈ ਅਤੇ ਇਸ ਦੀ ਪੂਰਤੀ ਲਈ ਰੂੜੀ ਦੀ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਨੇ ਬਾਗਾਂ ਵਿੱਚ ਝੋਨੇ ਦੀ ਪਰਾਲੀ ਨਾਲ ਮਲਚਿੰਗ ਦਾ ਵੀ ਸੁਝਾਅ ਦਿੱਤਾ ਅਤੇ ਕਿਹਾ ਕਿ ਪ੍ਰਤੀ ਏਕੜ ਚਾਰ ਟਨ ਪਰਾਲੀ ਪੌਦਿਆਂ ਥੱਲੇ ਵਿਛਾਉਣ ਨਾਲ ਜਿੱਥੇ ਜਮੀਨ ਵਿੱਚ ਜੈਵਿਕ ਮਾਦਾ ਵਧੇਗਾ ਉਥੇ ਹੀ ਗਰਮੀ ਦੇ ਪ੍ਰਭਾਵ ਤੋਂ ਵੀ ਪੌਦੇ ਬਚਣਗੇ ਅਤੇ ਪਾਣੀ ਵੀ ਘਾਟ ਵੀ ਨਹੀਂ ਆਵੇਗੀ। ਇਸ ਤੋਂ ਬਿਨਾਂ ਉਹਨਾਂ ਨੇ ਬੋਰਡੋ ਮਿਕਸਚਰ ਅਤੇ ਬੋਰਡੋ ਪੇਂਟ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਨਾਲ ਹੀ ਉਹਨਾਂ ਨੇ ਕਿੰਨੂ ਦੇ ਬਾਗਾਂ ਵਿੱਚ ਸਿਟਰਸ ਸਿੱਲੇ ਅਤੇ ਗੂੰਦ ਰੋਗ ਤੋਂ ਬਚਾਓ ਸਬੰਧੀ ਵੀ ਕਿਸਾਨਾਂ ਨੂੰ ਮੌਕੇ ਤੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਆਪਣੇ ਸਵਾਲ ਵੀ ਮਾਹਿਰਾਂ ਕੋਲੋਂ ਪੁੱਛੇ।
ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ
ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ
ਫਾਜਿਲਕਾ
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...