Friday, March 14, 2025

ਕਣਕ ਦਾ ਬੀਜ ਕਿਵੇਂ ਪੈਦਾ ਕਰੀਏ

ਕਿਸਾਨੀ ਵਿੱਚ ਬੀਜ seed ਦੀ ਮਹੱਤਤਾ ਸਭ ਤੋਂ ਵਧੇਰੇ ਹੈ। ਅੱਜਕੱਲ੍ਹ, ਬੀਜ ਦੀ ਕੀਮਤ ਬਹੁਤ ਵਧ ਗਈ ਹੈ, ਜਿਸ ਕਰਕੇ ਕਿਸਾਨਾਂ ਦੀ ਆਮਦਨ ‘ਤੇ ਇਸਦਾ ਵੱਡਾ ਅਸਰ ਪੈਂਦਾ ਹੈ। ਜੇਕਰ ਕਿਸਾਨ ਆਪਣੇ ਬੀਜ ਆਪ ਤਿਆਰ ਕਰਨ, ਤਾਂ ਉਹ ਬਹੁਤ ਵੱਡੇ ਖਰਚੇ ਤੋਂ ਬਚ ਸਕਦੇ ਹਨ। ਅੱਜ ਦਾ ਇਹ ਬਲੋਗ ਇਸੇ ਵਿਸ਼ੇ ਤੇ ਹੈ ਕਿ ਕਿਸਾਨ ਵੀਰ ਕਣਕ ਦਾ ਬੀਜ wheat seed ਆਪਣੇ ਪੱਧਰ ਤੇ ਕਿਵੇਂ ਤਿਆਰ ਕਰ ਸਕਣ।



ਬੀਜ ਤੇ ਦਾਣੇ ਵਿੱਚ ਫ਼ਰਕ Grain and Seed


ਕਿਸੇ ਵੀ ਫਸਲ ਦੀ ਕਟਾਈ ਕਰਨ ‘ਤੇ ਉਸ ਦੇ ਦਾਣੇ ਮਿਲਦੇ ਹਨ, ਪਰ ਹਰ ਦਾਣਾ ਬੀਜ ਨਹੀਂ ਹੁੰਦਾ। ਉੱਚ ਗੁਣਵੱਤਾ ਵਾਲਾ ਬੀਜ ਤਿਆਰ ਕਰਨ ਲਈ, ਕਿਸਾਨ ਨੂੰ ਪਹਿਲਾਂ ਹੀ ਉਸਦੀ ਯੋਜਨਾ ਬਣਾਉਣੀ ਪੈਂਦੀ ਹੈ। ਯਾਦ ਰੱਖਣਯੋਗ ਗੱਲ ਇਹ ਹੈ ਕਿ ਉੱਚ ਕੁਆਲਟੀ ਦੇ ਬੀਜ ਤੋਂ ਹੀ ਵਧੀਆ ਉਤਪਾਦਨ ਸੰਭਵ ਹੁੰਦਾ ਹੈ।


ਬੀਜ ਤਿਆਰ ਕਰਨ ਦੀ ਸ਼ੁਰੂਆਤ Seed production 


ਬੀਜ ਤਿਆਰ ਕਰਨ ਦੀ ਸ਼ੁਰੂਆਤ ਜ਼ਮੀਨ ਦੀ ਤਿਆਰੀ ਤੋਂ ਹੁੰਦੀ ਹੈ। ਪਹਿਲਾਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਕਿਸਾਨ ਨੇ ਅਗਲੇ ਸਾਲ ਕਿਸ ਕਿਸਮ ਦੀ ਫਸਲ ਬੀਜਣੀ ਹੈ ਅਤੇ ਉਨ੍ਹਾਂ ਨੂੰ ਕਿੰਨੇ ਬੀਜ ਦੀ ਲੋੜ ਹੋਵੇਗੀ। ਜ਼ਮੀਨ ਦੀ ਉਪਜਾਊ ਸਮਰੱਥਾ (fertility) ਨੂੰ ਵੀ ਪਰਖਣਾ ਜ਼ਰੂਰੀ ਹੁੰਦਾ ਹੈ, ਕਿਉਂਕਿ ਹਰ ਉਪਜਾਊ ਜ਼ਮੀਨ ਉਤਪਾਦਕ ਨਹੀਂ ਹੁੰਦੀ।


ਬਿਜਾਈ ਦੀ ਤਕਨੀਕ


ਬੀਜ ਵਧੀਆ ਹੋਣ ਲਈ, ਬਿਜਾਈ ਵਿਗਿਆਨਿਕ ਢੰਗ ਨਾਲ ਕਰਨੀ ਚਾਹੀਦੀ ਹੈ। ਕਿਸਾਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ:


1. ਡ੍ਰਿਲ ਦੀ ਸਾਫ਼-ਸਫ਼ਾਈ:


ਜਿਸ ਵੀ ਡ੍ਰਿਲਰ ਦੀ ਵਰਤੋਂ ਹੋ ਰਹੀ ਹੋਵੇ, ਉਹ ਵਿੱਚ ਪਿਛਲੇ ਬੀਜ ਜਾਂ ਨਦੀਨਾਂ (weeds) ਦੇ ਬੀਜ ਨਾ ਰਹੇ ਹੋਣ।

2. ਬਿਜਾਈ ਦੀ ਦੂਰੀ:

ਜਿੱਥੇ ਕਿਸਾਨ  ਕਣਕ ਦੇ ਆਪਣੇ ਬੀਜ ਤਿਆਰ ਕਰਨਾ ਚਾਹੁੰਦੇ ਹਨ, ਉੱਥੇ ਹਰ ਅੱਠਵੀਂ ਜਾਂ ਨੌਵੀਂ ਕਤਾਰ ਖਾਲੀ ਛੱਡਣੀ ਚਾਹੀਦੀ ਹੈ। ਅਜਿਹਾ ਇੱਕ ਪੋਰਾ ਪੱਕੇ ਤੌਰ ਤੇ ਬੰਦ ਕਰਕੇ ਕੀਤਾ ਜਾ ਸਕਦਾ

ਇਹ ਫਸਲ ਵਿੱਚ ਉਗੇ ਹੋਰ ਕਿਸਮਾਂ ਦੇ ਪੌਦਿਆਂ ਦੀ ਛਟਾਈ ਕਰਨ (rogueing) ਅਤੇ ਸਪਰੇਅ ਕਰਨ ਵਿੱਚ ਮਦਦ ਕਰਦਾ ਹੈ।

3. ਬੀਜ ਦੀ ਮਾਤਰਾ:

ਆਮ ਤੌਰ ‘ਤੇ, ਕਿਸਾਨ ਕਣਕ ਦਾ 40 ਕਿਲੋ ਬੀਜ ਪ੍ਰਤੀ ਏਕੜ ਵਰਤਦੇ ਹਨ, ਪਰ ਬੀਜ ਉਤਪਾਦਨ ਲਈ 32 ਕਿਲੋ ਪ੍ਰਤੀ ਏਕੜ ਵਰਤਿਆ ਜਾਣਾ ਚਾਹੀਦਾ ਹੈ।

ਇਸ ਨਾਲ ਫ਼ਸਲ ਸਿਹਤਮੰਦ ਬਣਦੀ ਹੈ, ਅਤੇ ਕੀੜਿਆਂ, ਬਿਮਾਰੀਆਂ ਅਤੇ ਨਦੀਨਾਂ ਤੋਂ ਬਚਾਵ ਹੁੰਦਾ ਹੈ।

ਫ਼ਸਲ ਦੇ ਹੋਰ ਕਿਸਮਾਂ ਦੇ ਪੋਤੇ ਕੱਢਣ (Rogueing) ਦਾ ਮਹੱਤਵ


ਫ਼ਸਲ ਵਿੱਚ ਆਫ਼-ਟਾਈਪ ਪੌਦਿਆਂ (undesirable plants) ਨੂੰ ਹਟਾਉਣਾ ਬਹੁਤ ਜ਼ਰੂਰੀ ਹੁੰਦਾ ਹੈ। ਇਹ ਤਿੰਨ ਵਾਰ ਕਰਨਾ ਚਾਹੀਦਾ ਹੈ:


1. ਜਦੋਂ ਫਸਲ ਵਾਧੇ ਵਿੱਚ ਹੋਈਹ– ਜਿਸ ਸਮੇਂ ਫ਼ਸਲ ਵਧ ਰਹੀ ਹੋਵੇ।


2. ਜਦੋਂ ਫ਼ਸਲ ‘ਤੇ ਸਿੱਟਾ ਆਉਂਦਾ ਹੈ – ਕਿਸੇ ਵੀ ਅਜਿਹੇ ਪੌਦੇ ਨੂੰ ਹਟਾ ਦੇਣਾ ਚਾਹੀਦਾ ਹੈ ਜੋ ਉੱਚੇ ਜਾਂ ਨੀਵੇਂ ਹੋਣ।


3. ਕਟਾਈ ਤੋਂ ਪਹਿਲਾਂ – ਕੰਬਾਈਨ ਦੇ ਨਾਲ ਕਟਾਈ ਕਰਨ ਤੋਂ ਪਹਿਲਾਂ, ਉੱਚੇ ਜਾਂ ਨੀਵੇਂ ਪੌਦੇ ਖੇਤ ਤੋਂ ਹਟਾਉਣੇ ਚਾਹੀਦੇ ਹਨ।

ਅਜਿਹੇ ਵੱਖਰੇ ਦਿਖਦੇ ਪੌਦੇ ਕਿਸੇ ਹੋਰ ਕਿਸਮ ਦੇ ਹੋ ਸਕਦੇ ਹਨ ਜੋ ਕਿ ਖੇਤ ਵਿੱਚ ਤਿਆਰ ਹੋਣ ਵਾਲੇ ਬੀਜ ਵਿੱਚ ਮਿਲਾਵਟ ਦਾ ਕਾਰਨ ਬਣਦੇ ਹਨ। ਇਸ ਤੋਂ ਬਿਨਾਂ ਨਦੀਨਾਂ ਨੂੰ ਵੀ ਪੂਰੀ ਤਰਹਾਂ ਨਾਲ ਕੱਢ ਦੇਣਾ ਚਾਹੀਦਾ ਹੈ।।

ਕਟਾਈ ਤੇ ਕੰਬਾਈਨ ਦੀ ਸਾਫ਼-ਸਫ਼ਾਈ

ਅੱਜਕੱਲ੍ਹ, ਫ਼ਸਲ ਦੀ ਕਟਾਈ ਮੁੱਖ ਤੌਰ ‘ਤੇ ਕੰਬਾਈਨ ਦੀ ਮਦਦ ਨਾਲ ਕੀਤੀ ਜਾਂਦੀ ਹੈ। ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ:

1. ਕੰਬਾਈਨ ਨੂੰ ਕਟਾਈ ਤੋਂ ਪਹਿਲਾਂ ਚੰਗੀ ਤਰ੍ਹਾਂ ਸਾਫ਼ ਕਰ ਲਿਆ ਜਾਵੇ, ਤਾਂ ਜੋ ਪਿਛਲੀ ਫ਼ਸਲ ਦਾ ਕੋਈ ਬੀਜ ਨਾ ਰਹਿ ਜਾਵੇ।

2. ਜੇਕਰ ਲੱਗੇ ਕਿ ਕੰਬਾਈਨ ਵਿੱਚ ਪੁਰਾਣੇ ਬੀਜ ਹਨ, ਤਾਂ ਪਹਿਲਾਂ ਇੱਕ ਵਾਰ ਕੰਬਾਈਨ ਨੂੰ ਖੇਤ ਦੇ ਚਾਰਾਂ ਪਾਸਿਆਂ ਚਲਾਇਆ ਜਾਵੇ, ਅਤੇ ਇਸ ਤੋਂ ਬਾਅਦ ਦਾਣਿਆਂ ਵਾਲੀ ਟੈਂਕੀ ਪੂਰੀ ਤਰ੍ਹਾਂ ਖਾਲੀ ਕਰ ਲਈ ਜਾਵੇ ਤਾਂ ਜੋ ਪੁਰਾਣੀ ਫ਼ਸਲ ਦੀ ਬਚੀ-ਖੁੱਚੀ ਉਪਜ ਇੱਕ ਪਾਸੇ ਇਕੱਠੀ ਹੋ ਜਾਵੇ।

ਬੀਜ ਦੀ ਸਟੋਰੇਜ (Storage) ਤੇ ਪੈਕਿੰਗ

ਕਟਾਈ ਤੋਂ ਬਾਅਦ, ਬੀਜ ਨੂੰ ਸੰਭਾਲਣ ਲਈ ਵਧੀਆ ਤਰੀਕੇ ਦੀ ਲੋੜ ਹੁੰਦੀ ਹੈ:

1. ਗਰੇਡਿੰਗ 

ਛੋਟੇ ਅਤੇ ਨਿਕੰਮੇ ਦਾਣਿਆਂ ਨੂੰ ਹਟਾ ਕੇ, ਸਿਰਫ਼ ਉੱਚ ਗੁਣਵੱਤਾ ਵਾਲੇ ਬੀਜ ਰੱਖਣੇ ਚਾਹੀਦੇ ਹਨ।

2. ਮਿਸ਼ਰਨ ਤੋਂ ਬਚਾਵ

ਹਰੇਕ ਕਿਸਮ ਦੇ ਬੀਜ ਨੂੰ ਵੱਖ-ਵੱਖ ਰੱਖਣ ਚਾਹੀਦਾ ਹੈ, ਤਾਂ ਜੋ ਕਿਸਮਾਂ ਦੀ ਸ਼ੁੱਧਤਾ (purity) ਬਣੀ ਰਹੇ।

3. ਨਮੀ (Moisture) ਕੰਟਰੋਲ

ਬੀਜ ‘ਚ ਨਮੀ 9% ਤੋਂ 12% ਤੱਕ ਹੋਣੀ ਚਾਹੀਦੀ ਹੈ।

ਬੀਜ ਨੂੰ ਦੋ-ਤਿੰਨ ਵਾਰ ਧੁੱਪ ਲਗਾਉਣ ਨਾਲ ਨਮੀ ਦੀ ਪੱਧਰ ਘਟਾਇਆ ਜਾ ਸਕਦਾ ਹੈ।

4. ਸਟੋਰੇਜ ਦਾ ਢੰਗ

ਬੀਜ ਨੂੰ ਸਾਫ਼ ਕੀਤੇ ਹੋਏ ਡਰਮ ਜਾਂ ਟੰਕੀਆਂ ਵਿੱਚ ਰੱਖਣਾ ਚਾਹੀਦਾ ਹੈ।

ਥੈਲੀਆਂ ਵਿੱਚ ਬੀਜ ਸੰਭਾਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਇਹ ਚੁਹਿਆਂ ਅਤੇ ਕੀੜਿਆਂ ਲਈ ਆਸਾਨ ਨਿਸ਼ਾਨਾ ਬਣ ਜਾਂਦਾ ਹੈ।


ਬੀਜ ਤਿਆਰ ਕਰਨ ਦੇ ਫਾਇਦੇ


1. ਖਰਚਾ ਘੱਟਦਾ ਹੈ : ਕਿਸਾਨ ਨੂੰ ਹਰ ਸਾਲ ਨਵੇਂ ਬੀਜ ਖਰੀਦਣ ਦੀ ਲੋੜ ਨਹੀਂ ਰਹਿੰਦੀ।

2. ਉੱਚ ਉਤਪਾਦਨ: ਉੱਤਮ ਕੁਆਲਟੀ ਦੇ ਬੀਜ ਫ਼ਸਲ ਦੀ ਉਤਪਾਦਕਤਾ ਵਧਾਉਂਦੇ ਹਨ।

3. ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਵ: ਆਪਣੇ ਤਿਆਰ ਕੀਤੇ ਬੀਜ ਨਾਲ ਫ਼ਸਲ ਦੀ ਸਿਹਤ ਵਧੀਆ ਰਹਿੰਦੀ ਹੈ।

4. ਖੇਤੀ ਵਿੱਚ ਖੁਦਮੁਖਤਾਰੀ: ਕਿਸਾਨ ਬੀਜ ਉਤਪਾਦਨ ਵਿੱਚ ਆਤਮਨਿਰਭਰ ਹੋ ਜਾਂਦੇ ਹਨ।


ਅੰਤ ਵਿੱਚ ਅਸੀਂ ਕਹਿ ਸਕਦੇ ਹਾਂ ਕਿ ਆਪਣੇ ਬੀਜ ਆਪ ਤਿਆਰ ਕਰਨਾ ਕਿਸਾਨਾਂ ਲਈ ਲਾਭਦਾਇਕ ਹੈ। ਇਹ ਨਾ ਸਿਰਫ਼ ਉਨ੍ਹਾਂ ਦੇ ਵਾਧੂ ਖਰਚਿਆਂ ਨੂੰ ਘਟਾਉਂਦਾ ਹੈ, ਬਲਕਿ ਉਨ੍ਹਾਂ ਨੂੰ ਉੱਚ ਗੁਣਵੱਤਾ ਵਾਲੀ ਫ਼ਸਲ ਦੀ ਗੈਰੰਟੀ ਵੀ ਦਿੰਦਾ ਹੈ। ਜੇਕਰ ਕਿਸਾਨ ਸਹੀ ਤਰੀਕੇ ਨਾਲ ਬੀਜ ਉਤਪਾਦਨ ਅਤੇ ਸੰਭਾਲ ਕਰਣ, ਤਾਂ ਉਹ ਆਪਣੇ ਖੇਤੀ-ਖਰਚਿਆਂ ਨੂੰ ਘਟਾ ਸਕਦੇ ਹਨ ਅਤੇ ਵਧੇਰੇ ਲਾਭ ਕਮਾ ਸਕਦੇ ਹਨ।


"ਸਵੈ-ਨਿਰਭਰ ਕਿਸਾਨ, ਮਜ਼ਬੂਤ ਖੇਤੀ" – ਇਹ ਸਿਧਾਂਤ ਕਿਸਾਨਾਂ ਲਈ ਆਉਣ ਵਾਲੇ ਸਮੇਂ ਵਿੱਚ ਇੱਕ ਮਜ਼ਬੂਤ ਆਧਾਰ ਬਣ ਸਕਦਾ ਹੈ।

Thursday, March 13, 2025

ਖੇਤੀਬਾੜ੍ਹੀ ਵਿਭਾਗ ਨੇ ਫ਼ਾਜ਼ਿਲਕਾ ਜ਼ਿਲ੍ਹੇ ਚ ਫੜ੍ਹੀਆਂ ਮਿਆਦ ਪੁੱਗ ਚੁਕੀਆਂ ਖਾਦਾਂ

*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ*

*• ਨਮੂਨੇ ਜਾਂਚ ਲਈ ਲੈਬਾਰਟਰੀ ਭੇਜੇ, ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਕੀਤੀ ਜਾਵੇਗੀ ਸਖ਼ਤ ਕਾਰਵਾਈ: ਗੁਰਮੀਤ ਸਿੰਘ ਖੁੱਡੀਆਂ*

*• ਪੰਜਾਵਾ ਮਾਡਲ ਸਹਿਕਾਰੀ ਸਭਾ ਦੇ ਸਕੱਤਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਨੋਟਿਸ ਜਾਰੀ*

ਚੰਡੀਗੜ੍ਹ, 13 ਮਾਰਚ:


ਗੈਰ-ਪ੍ਰਮਾਣਿਤ ਅਤੇ ਗ਼ੈਰਮਿਆਰੀ  ਖੇਤੀਬਾੜੀ ਵਸਤਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਜ਼ਿਲਕਾ Fazilka ਜ਼ਿਲ੍ਹੇ ਵਿੱਚ ਛਾਪੇਮਾਰੀ ਦੌਰਾਨ ਮਿਆਦ ਪੁੱਗ expired fertilizer ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਗਏ ਹਨ ਅਤੇ ਮਲੇਰਕੋਟਲਾ ਵਿੱਚ ਇੱਕ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸੀਡ (ਕੰਟਰੋਲ) ਆਰਡਰ 1983 ਅਤੇ ਸੀਡ ਰੂਲਜ਼ 1968 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦੀ ਅਗਵਾਈ ਹੇਠ ਟੀਮ ਨੇ ਪੰਜਾਵਾ ਮਾਡਲ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਵਿਖੇ ਮਿਆਦ ਪੁੱਗ ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਟੀਮ ਨੇ ਸੁਸਾਇਟੀ ਦੇ ਗੋਦਾਮਾਂ ਦੀ ਰੁਟੀਨ ਜਾਂਚ ਦੇ ਹਿੱਸੇ ਵਜੋਂ ਕੀਤੀ ਛਾਪੇਮਾਰੀ ਦੌਰਾਨ ਮਿਆਦ ਪੁੱਗ ਚੁੱਕੀ ਖਾਦ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਹਿੰਦੁਸਤਾਨ ਬੀ.ਈ.ਸੀ. ਟੈਕ ਇੰਡੀਆ ਪ੍ਰਾਈਵੇਟ ਲਿਮਟਿਡ (ਪੋਟਾਸ਼ ਮੋਬਿਲਾਈਜ਼ਿੰਗ ਬੈਕਟੀਰੀਆ) ਦੇ 25 ਥੈਲੇ, ਮਾਲਵਾ ਇੰਡਸਟਰੀਅਲ ਐਂਡ ਮਾਰਕੀਟਿੰਗ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (ਮਿਫਕੋ) (ਪੋਟਾਸ਼ 14.5) ਦੇ 45 ਥੈਲੇ, ਹਿੰਦੁਸਤਾਨ ਬੀ.ਈ.ਸੀ. ਟੈਕ ਇੰਡੀਆ ਪ੍ਰਾਈਵੇਟ ਲਿਮਟਿਡ (ਕੋਰਗੋ ਜਿਪਸਮ) ਦੇ 31 ਥੈਲੇ, ਅਤੇ ਮਾਲਵਾ ਇੰਡਸਟਰੀਅਲ ਐਂਡ ਮਾਰਕੀਟਿੰਗ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (ਮਿਫਕੋ) (ਮਾਈਕੋਰੀਜ਼ਾ) ਦੇ 10 ਥੈਲੇ ਬਰਾਮਦ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਟੀਮ ਨੂੰ ਸੁਸਾਇਟੀ ਦੇ ਦੂਜੇ ਗੋਦਾਮ ਵਿੱਚ ਯੂਰੀਆ ਖਾਦ ਦੇ ਨਾਲ ਸਟੋਰ ਕੀਤੀ ਜਿਪਸਮ ਖਾਦ ਵੀ ਮਿਲੀ ਹੈ। ਟੀਮ ਨੇ ਸਟਾਕ ਰਜਿਸਟਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਖਾਦ ਟੈਸਟਿੰਗ ਲੈਬਾਰਟਰੀ ਵਿਖੇ ਜਾਂਚ ਲਈ ਯੂਰੀਆ ਖਾਦ ਦੇ ਨਮੂਨੇ ਇਕੱਤਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਮੂਨੇ ਸਬੰਧੀ ਜਾਂਚ ਰਿਪੋਰਟਾਂ ਦੇ ਅਧਾਰ 'ਤੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਪੰਜਾਵਾ ਮਾਡਲ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ ਲਿਮਟਿਡ ਕੋਲ ਉਪਲਬਧ ਖਾਦਾਂ ਦੀ ਵਿਕਰੀ 'ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਵਿਭਾਗ ਵੱਲੋਂ ਰਜਿਸਟਰ ਆਪਣੇ ਕਬਜ਼ੇ 'ਚ ਲੈ ਲਏ ਗਏ ਹਨ। ਇਸ ਤੋਂ ਇਲਾਵਾ ਸੁਸਾਇਟੀ ਦੇ ਸਕੱਤਰ ਓਮ ਪ੍ਰਕਾਸ਼, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।

ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਐਫ.ਆਈ.ਆਰ. ਦਰਜ  ਕਰਨ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਦੀ ਨਿਗਰਾਨੀ ਹੇਠ ਇੱਕ ਹੋਰ ਟੀਮ ਨੇ ਸੰਗਰੂਰ ਦੇ ਕਿਸਾਨਾਂ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਅਨਾਜ ਮੰਡੀ ਮਲੇਰਕੋਟਲਾ ਵਿਖੇ ਸਥਿਤ ਮੈਸਰਜ਼ ਸੰਕਲਪ ਰਿਟੇਲ ਸਟੋਰ 'ਤੇ ਛਾਪਾ ਮਾਰਿਆ। ਆਪਣੀ ਸ਼ਿਕਾਇਤ ਵਿੱਚ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ 3300 ਰੁਪਏ ਪ੍ਰਤੀ ਥੈਲੇ ਦੇ ਹਿਸਾਬ ਮੱਕੀ ਦੇ ਬੀਜ (ਪਾਇਨੀਰ 1899) ਦੇ 21 ਥੈਲੇ ਖਰੀਦੇ ਸਨ ਪਰ ਡੀਲਰ ਨੇ ਬਿੱਲ ਦੇਣ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਕੀਤੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਪਨੀ ਦੇ ਬੀਜ ਲਾਇਸੰਸ (ਨੰਬਰ ਐਮ.ਕੇ.ਟੀ. /ਸੀਡ/189) ਦੀ ਮਿਆਦ 22 ਅਪ੍ਰੈਲ 2024 ਨੂੰ ਖਤਮ ਹੋ ਚੁੱਕੀ ਸੀ ਅਤੇ ਉਹ ਲਾਈਸੈਂਸ ਰੀਨਿਊ ਜਾਂ ਬਿੱਲ ਮੁਹੱਈਆ ਕਰਵਾਏ ਬਿਨਾਂ ਬੀਜ ਵੇਚ ਰਹੇ ਸਨ, ਜੋ ਕਿ ਸੀਡ (ਕੰਟਰੋਲ) ਆਰਡਰ 1983 ਦੀ ਧਾਰਾ 3 ਅਤੇ 9 ਦੀ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਡੀਲਰ ਵੱਲੋਂ ਸੀਡ ਕੰਟਰੋਲ ਆਰਡਰ 1983 ਦੀ ਧਾਰਾ 18 (1) ਅਤੇ 18 (2) ਅਤੇ ਸੀਡ ਰੂਲਜ਼ 1968 ਦੀ ਧਾਰਾ 38 ਦੀ ਵੀ ਉਲੰਘਣਾ ਕੀਤੀ ਗਈ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਉਲੰਘਣਾਵਾਂ ਦੇ ਮੱਦੇਨਜ਼ਰ ਕੰਪਨੀ ਦੇ ਖਿਲਾਫ ਸੀਡ (ਕੰਟਰੋਲ) ਆਰਡਰ 1983 ਅਤੇ ਸੀਡ ਰੂਲਜ਼ 1968 ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜੋ ਕਿ ਜ਼ਰੂਰੀ ਕੋਮੋਡਿਟੀਜ਼ ਐਕਟ, 1955 ਤਹਿਤ ਸਜ਼ਾਯੋਗ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਮਾਲਕ ਅਤੇ ਨੁਮਾਇੰਦਿਆਂ ਖਿਲਾਫ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਸ਼ਿਕਾਇਤ ਦਰਜ ਕੀਤੀ ਗਈ ਹੈ।

ਕੁਆਲਿਟੀ ਕੰਟਰੋਲ ਮਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ 'ਤੇ ਚਾਨਣਾ ਪਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਖਾਦ ਡੀਲਰਾਂ/ਕੰਪਨੀਆਂ ਦੇ ਕੁੱਲ 87 ਲਾਇਸੰਸ ਰੱਦ ਕੀਤੇ ਗਏ ਹਨ ਅਤੇ ਖਾਦ ਡੀਲਰਾਂ/ਕੰਪਨੀਆਂ ਵਿਰੁੱਧ 08 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਇਸੇ  ਤਰ੍ਹਾਂ, 2024-25 ਦੌਰਾਨ ਕੀਟਨਾਸ਼ਕ ਡੀਲਰਾਂ/ਕੰਪਨੀਆਂ ਦੇ ਕੁੱਲ 116 ਲਾਇਸੰਸ ਰੱਦ ਕੀਤੇ ਗਏ ਅਤੇ ਕੀਟਨਾਸ਼ਕ ਡੀਲਰਾਂ ਅਤੇ ਕੰਪਨੀਆਂ ਵਿਰੁੱਧ 05 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ।

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਪੈਸੇ

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

*•ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

*•ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ*

*ਚੰਡੀਗੜ੍ਹ, 13 ਮਾਰਚ:*


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (DSR) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ.ਐਸ.ਆਰ. ਪੋਰਟਲ ‘ਤੇ ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ Farmers ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐਸ.ਆਰ. ਦੀ ਬਕਾਇਆ ਰਾਸ਼ੀ ਵੀ ਇਸ ਮਹੀਨੇ ਦੇ ਅੰਦਰ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ।

Wednesday, March 12, 2025

ਇਸ ਵਾਰ ਨਹੀਂ ਵਿਕ ਸਕਣਗੇ ਗੈਰ ਪ੍ਰਮਾਣਿਤ ਝੋਨੇ ਦੀਆਂ ਕਿਸਮਾਂ ਦੇ ਬੀਜ

 ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

• ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼

•ਗੈਰ-ਪ੍ਰਮਾਣਿਤ ਝੋਨੇ ਦੇ ਬੀਜਾਂ ਖਿਲਾਫ਼ ਫੈਸਲਾਕੁੰਨ ਕਦਮ ਕਿਸਾਨਾਂ ਅਤੇ ਚੌਲ ਉਦਯੋਗ ਦੇ ਹਿੱਤਾਂ ਦੀ ਰਾਖੀ ਕਰੇਗਾ: ਗੁਰਮੀਤ ਸਿੰਘ ਖੁੱਡੀਆਂ

 •ਖੇਤੀਬਾੜੀ ਅਧਿਕਾਰੀਆਂ ਨੂੰ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਝੋਨੇ ਦੇ ਮਿਆਰੀ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਆਦੇਸ਼

•ਕਿਸੇ ਨੂੰ ਵੀ ਨਕਲੀ ਅਤੇ ਗੈਰ-ਪ੍ਰਮਾਣਿਤ ਝੋਨੇ ਦੇ ਬੀਜਾਂ ਦੀ ਵਿਕਰੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 12 ਮਾਰਚ:

 ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ 'ਤੇ ਮੁਕੰਮਲ ਰੋਕ ਲਾਉਣ ਲਈ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਝੋਨੇ ਦੇ ਬੀਜਾਂ Paddy Seed ਦੀ ਟਰੈਕਿੰਗ ਅਤੇ ਟਰੇਸਿੰਗ ਲਈ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਆਨਲਾਈਨ ਪੋਰਟਲ Online Portal for Tracking of Seeds ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ।


ਇਹ ਪੋਰਟਲ ਰਜਿਸਟਰਡ ਬੀਜ ਉਤਪਾਦਕਾਂ ਨੂੰ ਬੀਜਾਂ ਦੀ ਖਰੀਦ, ਵਿਕਰੀ ਅਤੇ ਮਿਕਦਾਰ ਸਮੇਤ ਝੋਨੇ ਦੇ ਬੀਜਾਂ ਨਾਲ ਸਬੰਧਤ ਹਰ ਲੈਣ-ਦੇਣ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਕਰੇਗਾ ਤਾਂ ਜੋ ਡਿਜੀਟਲ ਰਿਕਾਰਡ ਨੂੰ ਮੇਨਟੇਂਨ ਰੱਖਦਿਆਂ ਬੀਜ ਸਪਲਾਈ ਚੇਨ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਅੱਜ ਇਥੇ ਆਪਣੇ ਦਫ਼ਤਰ ਵਿਖੇ ਸ਼ੈਲਰ ਮਾਲਕਾਂ, ਖੇਤੀਬਾੜੀ ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਦੇ ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਪੀ.ਏ.ਯੂ. ਦੁਆਰਾ ਸਿਫ਼ਾਰਸ਼ ਕੀਤੇ ਗਏ ਝੋਨੇ ਦੇ ਮਿਆਰੀ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬੀਜ ਸਪਲਾਈ ਚੇਨ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ।

ਖੇਤੀਬਾੜੀ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਨੂੰ ਵੀ ਨਕਲੀ ਅਤੇ ਗੈਰ-ਪ੍ਰਮਾਣਿਤ ਝੋਨੇ ਦੇ ਬੀਜ, ਜਿਸ ਨਾਲ ਫ਼ਸਲ ਦੀ ਪੈਦਾਵਾਰ ਘੱਟ ਹੁੰਦੀ ਹੈ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੁੰਦਾ ਹੈ, ਵੇਚ ਕੇ ਸਾਡੇ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗੈਰ-ਪ੍ਰਮਾਣਿਤ ਬੀਜਾਂ ਵਿੱਚ ਅਕਸਰ ਜੈਨੇਟਿਕ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਦੀ ਘਾਟ ਹੁੰਦੀ ਹੈ, ਜਿਸਦੇ ਨਤੀਜੇ ਵਜੋਂ ਫ਼ਸਲ ਦਾ ਵਿਕਾਸ ਰੁਕ ਜਾਂਦਾ ਹੈ, ਅਨਾਜ ਉਤਪਾਦਨ ਘੱਟ ਜਾਂਦਾ ਹੈ ਅਤੇ ਕੀੜਿਆਂ ਅਤੇ ਬਿਮਾਰੀਆਂ ਪ੍ਰਤੀ ਫ਼ਸਲ ਦੀ ਸੰਵੇਦਨਸ਼ੀਲਤਾ ਵਧ ਜਾਂਦੀ ਹੈ। ਇਸ ਤੋਂ ਇਲਾਵਾ ਇਹ ਝੋਨੇ ਤੋਂ ਚੌਲਾਂ ਦੀ ਮਿਲਿੰਗ ਸਮੇਂ ਸੂਬੇ ਦੇ ਸ਼ੈਲਰ ਉਦਯੋਗ ਲਈ ਵੀ ਸਮੱਸਿਆ ਪੈਦਾ ਕਰਦਾ ਹੈ। ਇਹ ਚੌਲਾਂ ਅਤੇ ਸਮੁੱਚੀ ਖੇਤੀ ਪੈਦਾਵਾਰ ਦੇ ਬਾਜ਼ਾਰੂ ਮੁੱਲ ਨੂੰ ਪ੍ਰਭਾਵਤ ਕਰਦਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਵਾਂ ਆਨਲਾਈਨ ਪੋਰਟਲ ਇੱਕ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹੀ ਬੀਜ ਸਪਲਾਈ ਚੇਨ ਤਿਆਰ ਕਰਦਿਆਂ ਪੰਜਾਬ ਦੀ ਖੇਤੀ ਲਈ ਇੱਕ ਵਧੇਰੇ ਟਿਕਾਊ ਅਤੇ ਖੁਸ਼ਹਾਲ ਭਵਿੱਖ ਵਿੱਚ ਯੋਗਦਾਨ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਨੂੰ ਖਤਮ ਕਰਕੇ, ਫਸਲ ਦੀ ਪੈਦਾਵਾਰ ਵਿੱਚ ਸੁਧਾਰ ਕਰਨਾ, ਖੇਤੀਬਾੜੀ ਉਤਪਾਦਕਤਾ ਵਧਾਉਣਾ ਅਤੇ ਸਾਡੇ ਚੌਲਾਂ ਦੀ ਗੁਣਵੱਤਾ ਪ੍ਰਤੀ ਖਪਤਕਾਰਾਂ ਦੇ ਵਿਸ਼ਵਾਸ ਨੂੰ ਵਧਾਉਣਾ ਹੈ।

ਇਸ ਮੀਟਿੰਗ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ਼੍ਰੀਮਤੀ ਬਲਦੀਪ ਕੌਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ Approved Verities of Paddy ਝੋਨੇ ਦੇ ਬੀਜ ਦੀਆਂ ਕਿਸਮਾਂ ਖਰੀਦਣ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਬੀਜਾਂ ਅਤੇ ਹੋਰ ਖੇਤੀ ਸਮੱਗਰੀ ਖ਼ਰੀਦਣ ਸਮੇਂ ਰਸੀਦ ਅਤੇ ਬਿੱਲ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਨੇ ਝੋਨੇ ਦੀਆਂ 11 ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ, ਜਿਨ੍ਹਾਂ ਵਿੱਚ ਪੀ.ਆਰ. 131, ਪੀ.ਆਰ. 130, ਪੀ.ਆਰ. 129, ਪੀ.ਆਰ. 128, ਐਚ.ਕੇ.ਆਰ. 47, ਪੀ.ਆਰ. 127, ਪੀ.ਆਰ. 126, ਪੀ.ਆਰ. 122, ਪੀ.ਆਰ. 121, ਪੀ.ਆਰ. 114 ਅਤੇ ਪੀ.ਆਰ. 113 ਸ਼ਾਮਲ ਹਨ।



ਇਹ ਵੀ ਪੜੋ

ਨਰਮੇ ਦੀ ਵਧੇਗੀ ਕਾਸਤ

Tuesday, March 11, 2025

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਨੇ ਫਰੀਦਕੋਟ ਵਿਚ ਲਗਾਇਆ ਖੇਤਰੀ ਕਿਸਾਨ ਮੇਲਾ

  ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ

 

ਫਰੀਦਕੋਟ -  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਖੇਤਰੀ ਖੋਜ ਕੇਂਦਰਫ਼ਰੀਦਕੋਟ ਵਿਖੇ ਕਿਸਾਨ ਮੇਲਾ Kisan Mela ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ Farmers ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ । ਨਵੀਆਂ ਖੇਤੀ ਤਕਨੀਕਾਂ ਅਪਣਾਓਖਰਚ ਘਟਾਓਝਾੜ ਵਧਾਓ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਬੀਰ ਸਿੰਘ ਗੋਸਲਵਾਈਸ ਚਾਂਸਲਰਪੀ .ਏ .ਯੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏਜਦੋਂ ਕਿ ਸ. ਗੁਰਦਿੱਤ ਸਿੰਘ ਸੇਖੋਂਹਲਕਾ ਵਿਧਾਇਕ ਫ਼ਰੀਦਕੋਟ ਅਤੇ ਇੰਜੀ. ਅਮਰਜੀਤ ਸਿੰਘ ਢਿੱਲੋਮੈਂਬਰ ਪ੍ਰਬੰਧਕੀ ਬੋਰਡ ਨੇ ਵਿਸ਼ੇਸ਼ ਮਹਿਮਾਨ ਵਜੋਂ  ਸ਼ਿਰਕਤ ਕੀਤੀ ।


            ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਇਹ ਖੋਜ ਕੇਂਦਰ ਇਲਾਕੇ ਦੇ ਕਿਸਾਨਾਂ ਲਈ ਵਰਦਾਨ ਹੈ ਜਿਸ ਦੇ ਵਿਗਿਆਨੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹਮੇਸ਼ਾਂ ਕਿਸਾਨਾਂ  ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀ ਸੰਬੰਧੀ ਸਮੁੱਚੀ ਤਕਨੀਕੀ ਅਗਵਾਈ ਸਾਨੂੰ ਇਸ ਕੇਂਦਰ ਤੋਂ ਹਾਸਲ ਹੁੰਦੀ ਹੈ ਜਿਸ ਤੋਂ ਸਾਨੂੰ ਪੂਰਾ ਲਾਹਾ ਲੈਣ ਦੀ ਲੋੜ ਹੈ । ਉਨ੍ਹਾਂ ਨੇ ਨੌਜਵਾਨ ਸ਼੍ਰੇਣੀ ਨੂੰ ਖੇਤੀ ਧੰਦੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਅੱਗੇ ਵਧਣ ਲਈ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ ਤਾਂ ਜੋ ਅਸੀ ਖੇਤੀ ਨੂੰ ਉਤਮ ਖੇਤੀ’ ਬਣਾ ਸਕੀਏ ।

 


ਇਸ ਮੌਕੇ ਇੰਜੀ. ਅਮਰਜੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਧਰਤੀ ਹੇਠਲੇ ਪਾਣੀ Ground Water ਦੀ ਨਿਰੰਤਰ ਗਿਰਾਵਿਟ ਤੇ ਚਿੰਤਾ ਪ੍ਰਗਟ ਕੀਤੀ । ਉਨ੍ਹਾਂ ਨੇ ਝੋਨੇ ਨੂੰ ਛੱਡ ਕੇ ਖੇਤੀ ਵੰਨ ਸਵੰਨਤਾ ਅਪਨਾਉਣ ਅਤੇ ਤੁਪਕਾ ਸਿੰਚਾਈ Drip Irrigation ਦੀ ਵਰਤੋਂ ਤੇ ਸਿਫਾਰਸ਼ ਕਰਦਿਆਂ ਖੇਤਾਂ ਵਿੱਚ ਵਾਟਰ ਸਟੋਰੇਜ਼ ਟੈਂਕ ਬਣਾਉਣ ਦੀ ਸਲਾਹ ਦਿੱਤੀ । 

              ਇਸ ਮੌਕੇ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਜਲਵਾਯੂ ਪਰਿਵਰਤਨ Challenges to agriculture from Climate Changes ਕਾਰਨ ਖੇਤੀ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਯੂਨੀਵਰਸਿਟੀ ਵਿਗਿਆਨੀ ਲਗਾਤਾਰ ਦਿਨ ਰਾਤ ਇੱਕ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਨਵੀਆਂ ਖੇਤ ਤਕਨੀਕਾਂਫ਼ਸਲਾਂ ਦੀਆਂ ਜਲਵਾਯੂ ਅਨੁਕੂਲ ਅਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਅਤੇ ਖੇਤੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਨਵੀਂ ਖੇਤ ਮਸ਼ੀਨਰੀ ਵਿਕਸਤ ਕੀਤੀ ਜਾ ਰਹੀ ਹੈ । ਕਿਸਾਨ ਮੇਲੇ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗਿਆਨ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਨੂੰ ਨਵੀਆਂ ਖੇਤ ਤਕਨੀਕਾਂ ਅਪਨਾਉਣਖੇਤੀ ਲਾਗਤਾਂ ਘਟਾਉਣ ਅਤੇ ਝਾੜ ਵਧਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਦੇ ਇਸ ਖੇਤਰੀ ਖੋਜ ਕੇਂਦਰ ਵਿੱਚ ਨਰਮੇ ਅਤੇ ਗੰਨੇ ਤੇ ਬਹੁਤ ਖੋਜ ਹੋਈ ਹੈ ਅਤੇ ਹੁਣ ਇੱਥੇ ਐਵੋਕੈਡੋਬਲੈਕ ਬੇਰੀ ਅਤੇ ਬਦਾਮ ਦੀ ਖੇਤੀ ਤੇ ਖੋਜ ਚੱਲ ਰਹੀ ਹੈ ।ਉਨ੍ਹਾਂ ਨੇ ਘਰੇਲੂ ਲੋੜਾਂ ਦੀ ਪੂਰਤੀ ਲਈ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜੀਆਂਸਾਉਣੀ ਦੇ ਚਾਰਿਆਂ ਦੇ ਬੀਜਾਂਤੇਲ ਬੀਜਾਂ ਅਤੇ ਮੋਟੇ ਅਨਾਜ਼ਾਂ ਦੀਆਂ ਕਿੱਟਾਂ ਖਰੀਦਣ ਲਈ ਕਿਹਾ । ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਜੈਵਿਕ ਖਾਦਾਂ ਬੀਜਣ ਦੀ ਸਿਫਾਰਸ਼ ਕਰਦਿਆਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਕੰਬਾਇਨ ਦੇ ਅੱਗੇ ਡਰਿੱਲ ਅਤੇ ਪਿੱਛੇ ਐਸ ਐਮ ਐਸ ਲਗਾ ਕੇ ਨਵੀਂ ਮਸ਼ੀਨਰੀ ਵਿਕਸਿਤ ਕੀਤੀ ਗਈ ਹੈ ਜਿਸ ਨਾਲ ਝੋਨੇ ਦੀ ਪਰਾਲੀ ਦਾ ਕੁਤਰਾ ਕਰਨ ਅਤੇ ਕਣਕ ਦੀ ਬਿਜਾਈ ਨਾਲੋਂ ਨਾਲ ਕਰਨ ਵਿੱਚ ਮਦਦ ਮਿਲੇਗੀ । ਐਗਰੀਕਲਚਰ ਦੀ ਥਾਂ ਬਾਹਰਲੇ ਦੇਸ਼ਾਂ ਦੀ ਤਰਜ਼ ਤੇ ਐਗਰੀ ਬਿਜਨਿਸ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹਰ ਤਰ੍ਹਾਂ ਦੀਆਂ ਸਿਖਲਾਈਆਂ ਲਗਾਈਆਂ ਜਾਂਦੀਆਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੀ ਖੇਤੀ ਆਮਦਨ ਵਿੱਚ ਵਾਧਾ ਕਰਨ ਦੀ ਲੋੜ ਹੈ । ਪੀਏਯੂ ਵੱਲੋਂ ਸੋ਼ਸਲ ਮੀਡੀਆ ਤੇ ਚਲਾਏ ਜਾਂਦੇ ਫੇਸਬੁੱਕ ਲਾਈਵ ਪ੍ਰੋਗਰਾਂਮਯੂ ਟਿਊਬ ਚੈਨਲਾਂ ਅਤੇ ਖੇਤੀ ਸੰਦੇਸ਼ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਨ੍ਹਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ । 


 

            ਇਸ ਮੌਕੇ ਡਾ. ਗੁਰਜੀਤ ਸਿੰਘ ਮਾਂਗਟਵਧੀਕ ਨਿਰਦੇਸ਼ਕ ਖੋਜਪੀਏਯੂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਵਿਗਿਆਨੀਆਂ ਵੱਲੋਂ 950 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਪਰਮਲ ਝੋਨੇ ਦੀ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ .ਆਰ 132, ਮੱਕੀ ਦੀ ਨਵੀਂ ਕਿਸਮਮੋਟੇ ਅਨਾਜ਼ ਦੀ ਕਿਸਮ ਪੰਜਾਬ ਕੰਗਨੀ-1, ਆਲੂ ਦੀਆਂ ਦੋ ਕਿਸਮਾਂ ਪੰਜਾਬ ਪੋਟੈਟੋ 103 ਅਤੇ ਪੰਜਾਬ ਪੋਟੈਟੋ 104, ਗੋਭੀ ਅਤੇ ਸੰਤਰੀ ਗਾਜਰ ਦੀ ਨਵੀਂ ਕਿਸਮ ਤੋਂ ਇਲਾਵਾ ਫਰਾਂਸਬੀਨ ਦੀਆਂ ਨਵੀਆਂ ਕਿਸਮਾਂ ਫਰਾਂਸਬੀਨ-ਅਤੇ ਫਰਾਂਸਬੀਨ-2, ਰਸਭਰੀ ਦੀਆਂ ਨਵੀਆਂ ਕਿਸਮਾਂ ਪੰਜਾਬ ਰਸਭਰੀ-ਅਤੇ ਪੰਜਾਬ ਰਸਭਰੀ-2, ਗਰੇਅ ਫਰੂਟ ਅਤੇ ਗਲਦਾਊਦੀ ਦੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । 

 

            ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰਨਿਰਦੇਸ਼ਕ ਪਸਾਰ ਸਿੱਖਿਆਪੀਏਯੂ ਨੇ ਦੱਸਿਆ ਕਿ ਭਾਰਤ ਦੀਆਂ ਲੱਗਭਗ 75 “ਯੂਨੀਵਰਸਿਟੀਆਂ ਵਿੱਚੋਂ ਪੀਏਯੂ ਲਗਾਤਾਰ ਪਹਿਲੇ ਨੰਬਰ ਤੇ ਆ ਰਹੀ ਹੈ ਜਿਸ ਦਾ ਸਮੁੱਚਾ ਸਿਹਰਾ ਸਾਡੇ ਖੇਤੀ ਵਿਗਿਆਨੀਆਂ ਅਤੇ ਕਿਸਾਨਾਂ ਨੂੰ ਜਾਂਦਾ ਹੈ । ਉਨ੍ਹਾਂ ਨੇ 1967 ਤੋਂ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੀਏਯੂ ਕੈਪਸ ਲੁਧਿਆਣਾ ਵਿਖੇ 21-22 ਮਾਰਚ, 2025 ਨੂੰ ਲੱਗਣ ਵਾਲੇ ਦੋ ਰੋਜਾ ਕਿਸਾਨ ਮੇਲੇ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਗੁਜ਼ਾਰਿਸ਼ ਕੀਤੀ । ਉਨ੍ਹਾਂ ਕਿਹਾ ਕਿ ਖੇਤੀ ਸੰਬੰਧੀ ਅੱਤ ਆਧੁਨਿਕ ਜਾਣਕਾਰੀ ਹਾਸਲ ਕਰਨ ਲਈ ਅਤੇ ਖੇਤੀ ਵਿਗਿਆਨੀਆਂ ਨਾਲ ਰਾਬਤਾ ਕਾਇਮ ਰੱਖਣ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ । ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਦੀ ਖੇਤੀ ਸੰਬੰਧੀ ਵਿਗਿਆਨਕ ਜਾਣਕਾਰੀ ਵਿੱਚ ਵਾਧਾ ਹੋ ਸਕੇ। ਖੇਤੀ ਸਾਹਿਤ ਨੂੰ ਪੜ੍ਹਨ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਖੇਤੀ ਰਸਾਲੇ ਚੰਗੀ ਖੇਤੀ’ ਅਤੇ ਪ੍ਰੋਗਰੈਸਿਵ ਫਾਰਮਿੰਗ’ ਦਾ ਮੈਂਬਰ ਬਣਨ ਲਈ ਕਿਹਾ । ਖੇਤੀ ਆਮਦਨ ਵਿੱਚ ਇਜ਼ਾਫਾ ਕਰਨ ਲਈ ਡਾ.ਭੁੱਲਰ ਨੇ ਖੇਤੀ ਦੇ ਨਾਲ ਵੱਧ ਤੋਂ ਵੱਧ ਵੱਧ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ ਅਤੇ ਇਸ ਸੰਬੰਧੀ ਯੂਨੀਵਰਸਿਟੀ ਵੱਲੋਂ ਲਗਾਈਆਂ ਜਾਂਦੀਆਂ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ ।

 

 

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਸੋਢੀਵਧੀਕ ਨਿਰਦੇਸ਼ਕ ਪਸਾਰ ਸਿੱਖਿਆਡਾ. ਕੁਲਦੀਪ ਸਿੰਘਸਹਿਯੋਗੀ ਨਿਰਦੇਸ਼ਕਸ੍ਰ: ਨਿਰਭਿੰਦਰਪਾਲ ਸਿੰਘ ਗਰੇਵਾਲਏ .ਡੀ .ਸੀ (ਵਿਕਾਸ) ਫ਼ਰੀਦਕੋਟਸ੍ਰ: ਅਮਨਦੀਪ ਸਿੰਘਚੇਅਰਮੈਨਮਾਰਕਿਟ ਕਮੇਟੀ ਫ਼ਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।


ਇਹ ਵੀ ਪੜ੍ਹੋ

ਨਰਮੇ ਦੀ ਕਾਸਤ ਸਬੰਧੀ ਪੰਜਾਬ ਸਰਕਾਰ ਦੀਆਂ ਯੋਜਨਾਵਾਂ

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

• ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ

• ਆਗਾਮੀ ਸਾਉਣੀ ਸੀਜ਼ਨ ਦੌਰਾਨ ਕਾਸ਼ਤ ਲਈ ਪੀ.ਏ.ਯੂ. ਨੇ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੀਆਂ ਨਰਮੇ ਦੇ ਹਾਈਬ੍ਰਿਡ ਬੀਜਾਂ ਦੀਆਂ 87 ਕਿਸਮਾਂ

• ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਲ ਨਜਿੱਠਣ ਲਈ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ 264 ਨੋਡਲ ਅਫਸਰ ਤਾਇਨਾਤ

• ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਬੀਜ ਅਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਸਣੇ ਮਿਆਰੀ ਬੀਜਾਂ ਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ:


ਨਰਮੇ Cotton ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (PAU) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ Cotton Seeds ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ 'ਚਿੱਟਾ ਸੋਨਾ' ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ। 

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਮਿਲ ਕੇ ਇਥੇ ਆਪਣੇ ਦਫ਼ਤਰ ਵਿੱਚ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀ.ਏ.ਯੂ. ਨੇ ਆਗਾਮੀ ਸਾਉਣੀ Kharif ਸੀਜ਼ਨ ਦੌਰਾਨ ਸੂਬੇ ਵਿੱਚ ਕਾਸ਼ਤ ਲਈ ਨਰਮੇ ਦੇ ਬੀਜਾਂ ਦੀਆਂ 87 ਹਾਈਬ੍ਰਿਡ Hybrid Seeds ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਝਾੜ ਲੈਣ ਲਈ ਸਿਫ਼ਾਰਸ਼ ਕੀਤੇ ਪ੍ਰਮਾਣਿਤ ਬੀਜਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ, ਬਠਿੰਡਾ ਵਿੱਚ 70, ਫਾਜ਼ਿਲਕਾ-41, ਸ੍ਰੀ ਮੁਕਤਸਰ ਸਾਹਿਬ-62, ਮਾਨਸਾ-42, ਸੰਗਰੂਰ-20, ਬਰਨਾਲਾ-16, ਫਰੀਦਕੋਟ-13, ਕੁੱਲ 264 ਨੋਡਲ ਅਫਸਰ Nodal Officer ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਪਿਛਲੇ ਸੀਜ਼ਨ ਤੋਂ ਕਪਾਹ ਦੇ ਛਟੀਆਂ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਕੰਮ ਸੌਂਪਿਆ ਗਿਆ ਹੈ। ਇਹ ਥਾਵਾਂ ਗੁਲਾਬੀ ਸੁੰਡੀ ਦੇ ਪ੍ਰਜਨਨ ਦੇ ਆਧਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ ਨਰਮੇ ਕਪਾਹ ਦੀਆਂ ਛਟੀਆਂ ਦੇ ਢੇਰਾਂ ਦੀ ਲਗਭਗ 32 ਫ਼ੀਸਦ ਪ੍ਰਬੰਧਨ/ਸਫ਼ਾਈ ਕਰਵਾਇਆ ਜਾ ਚੁੱਕਾ ਹੈ।


ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚਿੱਟੀ ਮੱਖੀ White Fly ਦੇ ਪ੍ਰਬੰਧਨ ਲਈ ਕਪਾਹ ਪੱਟੀ ਵਿੱਚ ਨਦੀਨਾਂ ਦੇ ਖਾਤਮੇ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਹੋਰ ਵਿਭਾਗਾਂ ਅਤੇ ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਸੜਕਾਂ ਤੇ ਨਹਿਰਾਂ ਦੇ ਕੰਢਿਆਂ ਅਤੇ ਖਾਲੀ ਪਈਆਂ ਥਾਵਾਂ ਆਦਿ 'ਤੇ ਖੜ੍ਹੇ ਨਦੀਨਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਗਿੰਨਿੰਗ ਫੈਕਟਰੀਆਂ ਵਿੱਚ ਗੁਲਾਬੀ ਸੁੰਡੀ Pink Boll worm  ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਲਾਬੀ ਸੁੰਡੀ ਦੇ ਲਾਰਵੇ ਦੀ ਰੋਕਥਾਮ ਲਈ ਕਪਾਹ ਦੇ ਸਟਾਕ ਦੀ ਫਿਊਮੀਗੇਸ਼ਨ ਕੀਤੀ ਜਾਵੇਗੀ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਾਰੀਆਂ ਖਰੀਦਾਂ ਖਾਸ ਕਰਕੇ ਬੀਜਾਂ ਅਤੇ ਖਾਦਾਂ ਦੀਆਂ ਉਚਿਤ ਰਸੀਦਾਂ/ਬਿੱਲ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰਸੀਦਾਂ ਉਤਪਾਦ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿਵਾਦਾਂ ਜਾਂ ਘਟੀਆ ਵਸਤਾਂ ਦੇ ਮਾਮਲੇ ਵਿੱਚ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਜ਼ਰੂਰੀ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਿਆਰੀ ਬੀਜਾਂ ਅਤੇ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਬੀਜ ਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਪਹੁੰਚ ਦਾ ਉਦੇਸ਼ ਕਿਸਾਨਾਂ ਨੂੰ ਸੰਭਾਵੀ ਤੌਰ 'ਤੇ ਨੁਕਸਾਨਦੇਹ ਜਾਂ ਬੇਲੋੜੀਆਂ ਖੇਤੀ ਲਾਗਤਾਂ ਤੋਂ ਬਚਾਉਣਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਹ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਕਪਾਹ ਦੀ ਬਿਜਾਈ ਲਈ ਸਮੇਂ ਸਿਰ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੇ ਹਨ। ਖੇਤੀਬਾੜੀ ਵਿਭਾਗ ਵੱਲੋਂ ਪਹਿਲਾਂ ਹੀ ਜਲ ਸਰੋਤ ਵਿਭਾਗ ਨੂੰ ਪਾਣੀ ਦੀਆਂ ਲੋੜਾਂ ਦਾ ਸ਼ਡਿਊਲ ਦੇ ਦਿੱਤਾ ਗਿਆ ਹੈ।

ਇਸ ਮੀਟਿੰਗ ਵਿੱਚ ਡਾਇਰੈਕਟ ਖੋਜ, ਪੀ.ਏ.ਯੂ. ਡਾ. ਅਜਮੇਰ ਸਿੰਘ ਢੱਟ, ਤਕਨੀਕੀ ਸਲਾਹਕਾਰ ਪੀ.ਡਬਲਿਊ.ਆਰ.ਡੀ.ਏ. ਚੰਡੀਗੜ੍ਹ ਰਾਜੇਸ਼ ਵਸ਼ਿਸ਼ਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Monday, March 3, 2025

ਕਿਸਾਨ ਬੇਲੋੜੀਆਂ ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ - ਡਾ. ਅਵੀਨਿੰਦਰ ਪਾਲ ਸਿੰਘ

ਫਰੀਦਕੋਟ  3 ਮਾਰਚ () ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਡਾ. ਅਵੀਨਿੰਦਰ ਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਗੁਰਿੰਦਰਪਾਲ ਸਿੰਘ ਵੱਲੋਂ ਜਿਲ੍ਹਾ ਫਰੀਦਕੋਟ ਦੇ ਪਿੰਡ ਗੁਰੂਸਰ  ਬਲਾਕ ਕੋਟਕਪੂਰਾ ਵਿੱਚ ਕਣਕ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਕੀਤੇ ਗਏ ਖੇਤਾਂ ਵਿੱਚ ਕਿਸੇ ਵੀ ਬਿਮਾਰੀ ਅਤੇ ਕੀੜੇ-ਮਕੌੜੇ ਦਾ ਹਮਲਾ ਵੇਖਣ ਵਿੱਚ ਨਹੀਂ ਆਇਆ।


ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਬਦਲਦੇ ਹੋਏ ਮੌਸਮ ਨੂੰ ਮੁੱਖ ਰੱਖਦੇ ਹੋਏ ਪੀਲੀ ਕੂੰਗੀ ਦੇ ਹਮਲੇ ਤੋਂ ਸੁਚੇਤ ਰਹਿਣ ਲਈ ਸਲਾਹ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜੇਕਰ ਕਿਤੇ ਪੀਲੀ ਕੂੰਗੀ ਦੇ ਲੱਛਣ ਜਿਵੇਂ ਕਿ ਪੀਲੇ ਰੰਗ ਦਾ ਹਲਦੀ ਵਰਗਾ ਪਾਊਡਰ ਕਣਕ ਦੇ ਪੱਤਿਆਂ ਤੇ ਦੇਖਣ ਵਿੱਚ ਆਵੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ਅਨੁਸਾਰ ਉੱਲੀਨਾਸ਼ਕ ਦੀ ਸਪਰੇ ਕੀਤੀ ਜਾਵੇ।

 ਇਸ ਤੋਂ ਇਲਾਵਾ ਸ੍ਰੀ ਬੂਟਾ ਸਿਘ ਖੇਤੀਬਾੜੀ ਉਪ-ਨਿਰੀਖਕ ਵੱਲੋਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਝੋਨਾ ਬੀਜਣ ਤੋਂ ਪਹਿਲਾਂ ਵਿਭਾਗ ਪਾਸੋਂ ਪਰੀਖਣ ਕਰਵਾਉਣ ਲਈ ਪ੍ਰੇਰਿਆ ਗਿਆ। ਸ੍ਰੀ ਰਿਪਲਜੀਤ ਸਿੰਘ ਖੇਤੀਬਾੜੀ ਉਪ-ਨਿਰੀਖਕ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...