ਫਾਜ਼ਿਲਕਾ, 19 ਮਾਰਚ
All about Agriculture, Horticulture and Animal Husbandry and Information about Govt schemes for Farmers
Wednesday, March 19, 2025
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜੈਵਿਕ ਖਾਦ ਅਤੇ ਤਰਲ ਫਰਮੈਂਟਡ ਜੈਵਿਕ ਬਾਰੇ ਜਾਗਰੂਕਤਾ ਪ੍ਰੋਗਰਾਮ
ਖੇਤੀਬਾੜੀ ਵਿਭਾਗ ਵਲੋਂ ਪਿੰਡ ਬਧਾਈ ਵਿਖੇ ਤੇਲ ਬੀਜ ਫਸਲਾਂ ਸਬੰਧੀ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 19 ਮਾਰਚ
Tuesday, March 18, 2025
4 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ
ਬਠਿੰਡਾ ਦੇ ਕਿਸਾਨ ਮੇਲੇ ਵਿੱਚ ਕੀ ਕੀ ਹੋਇਆ
ਕਿਸਾਨ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਹੀ ਕਰਨ ਵਰਤੋਂ : ਗੁਰਮੀਤ ਸਿੰਘ ਖੁੱਡੀਆਂ
ਖੇਤਰੀ ਖੋਜ ਕੇਂਦਰ ਵਿਖੇ ਲਗਾਇਆ ਕਿਸਾਨ ਮੇਲਾ
ਬਠਿੰਡਾ, 18 ਮਾਰਚ : ਕਿਸਾਨ ਨਕਲੀ ਖਾਦਾਂ, ਬੀਜਾਂ ਅਤੇ ਰਸਾਇਣਾਂ ਨੂੰ ਖਰੀਦਣ ਤੋਂ ਗੁਰੇਜ਼ ਕਰਦਿਆਂ ਧੋਖੇ ਤੋਂ ਬਚਣ ਲਈ ਸਿਰਫ਼ ਪੀ.ਏ.ਯੂ. ਵੱਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਹੀ ਕਾਸ਼ਤ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ, ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਵਿਖੇ ਲਗਾਏ ਗਏ ਕਿਸਾਨ ਮੇਲੇ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਚਾਂਸਲਰ, ਪੀ.ਏ.ਯੂ. ਲੁਧਿਆਣਾ ਡਾ. ਸਤਿਬੀਰ ਸਿੰਘ ਗੋਸਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਦਾ ਧੰਦਾ ਪੀੜ੍ਹੀ ਦਰ ਪੀੜ੍ਹੀ ਚੱਲਦਾ ਆ ਰਿਹਾ ਹੈ ਅਤੇ ਸਾਡਾ ਕਿਸਾਨ ਦਿਨ-ਰਾਤ ਇੱਕ ਕਰਕੇ ਦੁਨੀਆਂ ਭਰ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾ ਰਿਹਾ ਹੈ ਪਰ ਐਨੀ ਮਿਹਨਤ, ਮੁਸ਼ੱਕਤ ਦੇ ਬਾਵਜੂਦ ਉਸ ਨੂੰ ਆਰਥਿਕ ਸੰਕਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਸ. ਖੁੱਡੀਆਂ ਨੇ ਪੀ.ਏ.ਯੂ. ਦੇ ਖੇਤੀ ਵਿਗਿਆਨੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਖੇਤੀ ਕਰਨ ਦੀ ਸਲਾਹ ਦਿੱਤੀ। ਗਿਆਨ-ਵਿਗਿਆਨ ਨਾਲ ਖੇਤੀ ਦੇ ਧੰਦੇ ਨੂੰ ਸਿਖ਼ਰਾਂ ਤੇ ਪਹੁੰਚਾਉਣ ਲਈ ਖੇਤੀ ਸਿਖਿਆ ਹਾਸਿਲ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪੜ੍ਹ-ਲਿਖ ਕੇ ਨੌਕਰੀ ਲੱਭਣ ਦੀ ਥਾਂ ਰੁਜ਼ਗਾਰ ਮੁਹੱਈਆ ਕਰਨ ਵਾਲੇ ਬਣਨ ਲਈ ਉਤਸ਼ਾਹਿਤ ਕੀਤਾ। ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਦਿਆਂ ਸ੍ਰ. ਖੁੱਡੀਆਂ ਨੇ ਕਿਹਾ ਕਿ ਆਮਦਨ ਵਿੱਚ ਇਜ਼ਾਫਾ ਕਰਨ ਅਤੇ ਘਰੇਲੂ ਲੋੜਾਂ ਦੀ ਪੂਰਤੀ ਲਈ ਸਾਨੂੰ ਘਰਾਂ ਵਿੱਚ ਪਸ਼ੂ ਪਾਲਣ ਦੀ ਰਿਵਾਇਤ ਨੂੰ ਜਾਰੀ ਰੱਖਣ ਦੀ ਲੋੜ ਹੈ।
ਇਸ ਦੌਰਾਨ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਜ਼ਿਲ੍ਹੇ ਦਾ ਇਹ ਜਰਖੇਜ਼ ਇਲਾਕਾ ਕਪਾਹ ਲਈ ਬਹੁਤ ਢੁੱਕਵਾਂ ਹੈ ਜਿਥੇ ਸਾਡੇ ਯੂਨੀਵਰਸਿਟੀ ਦੇ ਖੋਜ ਸਟੇਸ਼ਨ ਨੇ ਕਪਾਹ ਦੀਆਂ ਕਈ ਨਵੀਆਂ ਕਿਸਮਾਂ ਕੱਢੀਆਂ ਹਨ। ਦੇਸੀ ਕਪਾਹ ਦੀਆਂ ਦੋ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਬੀਜ ਪੈਦਾ ਕਰਨ ਦਾ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਮਾਂ ਦਾ ਝਾੜ ਵਧੀਆ ਹੈ, ਕੀੜੇ-ਮਕੌੜੇ ਘੱਟ ਲੱਗਦੇ ਹਨ ਅਤੇ ਇਨ੍ਹਾਂ ਦਾ ਬੀਜ ਕਿਸਾਨ ਆਪ ਵੀ ਪੈਦਾ ਕਰ ਸਕਦੇ ਹਨ।
ਕਿਸਾਨ ਮੇਲੇ ਦੇ ਉਦੇਸ਼ ਨਵੀਆਂ ਖੇਤੀ ਤਕਨੀਕਾਂ ਅਪਣਾਓ, ਖਰਚ ਘਟਾਓ ਝਾੜ ਵਧਾਓ ਬਾਰੇ ਜਾਣਕਾਰੀ ਦਿੰਦਿਆਂ ਡਾ. ਗੋਸਲ ਨੇ ਕਿਹਾ ਕਿ ਸਾਨੂੰ ਖੇਤੀ ਲਾਗਤਾਂ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ ਦੀ ਲੋੜ ਹੈ ਪਰ ਉਹ ਤਾਂ ਹੀ ਸੰਭਵ ਹੈ ਜੇਕਰ ਅਸੀਂ ਯੂਨੀਵਰਸਿਟੀ ਵੱਲੋਂ ਸਿਫ਼ਾਰਿਸ਼ ਕੀਤੀਆਂ ਜਾਂਦੀਆਂ ਨਵੀਆਂ ਖੇਤੀ ਤਕਨੀਕਾਂ ਨੂੰ ਅਪਣਾਵਾਂਗੇ ਅਤੇ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਵਿਗਿਆਨਕ ਲੀਹਾਂ ਤੇ ਖੇਤੀ ਕਰਾਂਗੇ। ਉਨ੍ਹਾਂ ਨੇ ਘਰੇਲੂ ਲੋੜਾਂ ਦੀ ਪੂਰਤੀ ਲਈ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜ਼ੀਆਂ, ਸਾਉਣੀ ਦੇ ਚਾਰਿਆਂ ਦੇ ਬੀਜਾਂ, ਤੇਲ ਬੀਜਾਂ ਅਤੇ ਅਤੇ ਮੋਟੇ ਅਨਾਜ਼ਾਂ ਦੀਆਂ ਕਿੱਟਾਂ ਖਰੀਦਣ ਲਈ ਪ੍ਰੇਰਿਤ ਕੀਤਾ।
ਕੈਬਨਿਟ ਮੰਤਰੀ ਨੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਜੈਵਿਕ ਖਾਦਾਂ ਬੀਜਣ ਦੀ ਸਿਫ਼ਾਰਿਸ਼ ਕਰਦਿਆਂ ਅਤੇ ਪਰਾਲੀ ਦੀ ਉਚਿਤ ਸਾਂਭ-ਸੰਭਾਲ ਬਾਰੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਕੰਬਾਇਨ ਦੇ ਅੱਗੇ ਡਰਿੱਲ ਅਤੇ ਪਿੱਛੇ ਐਸ.ਐਮ.ਐਸ ਲਗਾ ਕੇ ਨਵੀਂ ਮਸ਼ੀਨਰੀ ਵਿਕਸਤ ਕੀਤੀ ਗਈ ਹੈ, ਜਿਸ ਨਾਲ ਝੋਨੇ ਦੀ ਪਰਾਲੀ ਦਾ ਕੁਤਰਾ ਕਰਨ ਅਤੇ ਕਣਕ ਦੀ ਬਿਜਾਈ ਨਾਲੋ ਨਾਲ ਕਰਨ ਵਿੱਚ ਮੱਦਦ ਮਿਲਦੀ ਹੈ। ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫਾਰਿਸ਼ਾਂ, ਪੁਸਤਕਾਂ ਖਰੀਦਣ ਦੀ ਤਾਕੀਦ ਕਰਦਿਆਂ ਉਨ੍ਹਾਂ ਨੇ ਪੀ.ਏ.ਯੂ. ਵੱਲੋਂ ਸ਼ੋਸਲ ਮੀਡੀਆ ਤੇ ਚਲਾਏ ਜਾਂਦੇ ਫੇਸਬੁੱਕ ਲਾਈਵ ਪ੍ਰੋਗਰਾਮ, ਯੂ-ਟਿਊਬ ਚੈਨਲਾਂ ਅਤੇ ਖੇਤੀ ਸੰਦੇਸ਼ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਝੋਨੇ ਦੇ ਬਾਦਸ਼ਾਹ ਅਤੇ ਨੋਬਲ ਪੁਰਸਕਾਰ ਵਿਜੇਤਾ ਡਾ ਗੁਰਦੇਵ ਸਿੰਘ ਖੁਸ਼ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦੀ ਮਿਹਨਤ ਸ਼ਦਕਾ ਹੀ ਹਰੀ ਕ੍ਰਾਂਤੀ ਸੰਭਵ ਹੋ ਸਕੀ। ਉਨ੍ਹਾਂ ਕਿਹਾ ਕਿ ਇਥੇ ਕਣਕ ਝੋਨੇ ਦੀ ਬੰਪਰ ਫ਼ਸਲ ਹੁੰਦੀ ਹੈ ਪਰ ਹੁਣ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਲਈ ਸਾਨੂੰ ਖੇਤੀ ਵੰਨ-ਸੁਵੰਨਤਾ ਵੱਲ ਤੁਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਜੋ ਸਰਕਾਰ ਦਾ ਟੀਚਾ ਹੈ ਉਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਸਬਜ਼ੀਆਂ ਅਤੇ ਫ਼ਲਾਂ ਦੀ ਕਾਸ਼ਤ ਨੂੰ ਵਧਾਵਾਂਗੇ। ਜਲ ਸੋਮਿਆਂ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਤੁਪਕਾ ਸੰਚਾਈ ਕਰਨ ਲਈ ਕਿਹਾ ਕਿਉਕਿ ਇਸ ਨਾਲ 70 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ।
ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਸੁਰੱਖਿਅਤ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਡਾ ਗੁਰਜੀਤ ਸਿੰਘ ਮਾਂਗਟ, ਵਧੀਕ ਨਿਰਦੇਸ਼ਕ ਖੋਜ, ਪੀ.ਏ.ਯੂ. ਨੇ ਦੱਸਿਆ ਕਿ ਖੇਤੀ ਵਿਗਿਆਨੀਆਂ ਵੱਲੋਂ ਹੁਣ ਤੱਕ 950 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 250 ਤੋਂ ਵੱਧ ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਲਈ ਹੋ ਚੁੱਕੀ ਹੈ। ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ 48 ਸਿਫ਼ਾਰਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 18 ਕਿਸਮਾਂ ਵੱਖ-ਵੱਖ ਫ਼ਸਲਾਂ, 6 ਕਿਸਮਾਂ ਸਬਜ਼ੀਆਂ ਦੀਆਂ ਅਤੇ 3 ਕਿਸਮਾਂ ਫੁੱਲਾਂ ਦੀਆਂ ਵੀ ਹਨ।
ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਪਰਮਲ ਝੋਨੇ ਦੀ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ.ਆਰ 132, ਮੱਕੀ ਦੀ ਨਵੀਂ ਕਿਸਮ ਪੀ.ਐਮ.ਐਚ 17, ਪੁਦੀਨੇ ਦੀ ਕਿਸਮ, ਮੋਟੇ ਅਨਾਜ਼ ਦੀ ਕਿਸਮ ਪੰਜਾਬ ਕੰਗਨੀ-1, ਆਲੂ ਦੀਆਂ ਦੋ ਕਿਸਮਾਂ ਪੰਜਾਬ ਪੋਟੈਟੋ 103 ਅਤੇ ਪੰਜਾਬ ਪੋਟੈਟੋ 104, ਗੋਭੀ ਅਤੇ ਸੰਤਰੀ ਗਾਜਰ ਦੀ ਨਵੀਂ ਕਿਸਮ ਤੋਂ ਇਲਾਵਾ ਫਰਾਂਸਬੀਨ ਦੀਆਂ ਨਵੀਆਂ ਕਿਸਮਾਂ ਫਰਾਂਸਬੀਨ-1 ਅਤੇ ਫਰਾਂਸਬੀਨ-2 ਅਤੇ ਰਸਭਰੀ ਦੀਆਂ ਨਵੀਆਂ ਕਿਸਮਾਂ ਪੰਜਾਬ ਰਸਭਰੀ-1 ਅਤੇ ਪੰਜਾਬ ਰਸਭਰੀ-2, ਗਰੇਪ ਫਰੂਟ ਅਤੇ ਗੁਲਦਾਉਂਦੀ ਦੀਆਂ ਕਿਸਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਕਿਸਾਨ ਮੇਲੇ ਵਿੱਚ ਸਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਨੇ 1967 ਤੋਂ ਯੂਨੀਵਰਸਿਟੀ ਵੱਲੋਂ ਲਗਾਤਾਰ ਲਗਾਏ ਜਾ ਰਹੇ ਹਾੜ੍ਹੀ ਅਤੇ ਸਾਉਣੀ ਦੇ ਕਿਸਾਨ ਮੇਲਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਪੀ.ਏ.ਯੂ. ਕੈਪਸ ਵਿਖੇ 21-22 ਮਾਰਚ 2025 ਨੂੰ ਲੱਗਣ ਵਾਲੇ ਦੋ ਰੋਜ਼ਾਂ ਕਿਸਾਨ ਮੇਲੇ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ਼ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਅਤੇ ਖੇਤੀ ਵਿਗਿਆਨੀਆਂ ਨਾਲ ਰਾਬਤਾ ਕਾਇਮ ਰੱਖਣ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ, ਜਿਨ੍ਹਾਂ ਵਿੱਚ ਸਾਨੂੰ ਕਿਸਾਨਾਂ ਤੋਂ ਜੋ ਫੀਡ ਬੈਕ ਮਿਲਦਾ ਹੈ ਉਸ ਮੁਤਾਬਿਕ ਖੇਤੀ ਨੂੰ ਨਵੇ ਦਿਸ਼ਾ-ਨਿਰਦੇਸ਼ ਦੇਣ ਵਿੱਚ ਸਹਾਇਤਾ ਮਿਲਦੀ ਹੈ।
ਉਨ੍ਹਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਦੀ ਖੇਤੀ ਸਬੰਧੀ ਵਿਗਿਆਨਕ ਜਾਣਕਾਰੀ ਵਿੱਚ ਵਾਧਾ ਹੋ ਸਕੇ। ਸਹਾਇਕ ਧੰਦਿਆਂ ਵਿਚੋਂ ਹਰ-ਰੋਜ਼ ਆਮਦਨ ਹਾਸਿਲ ਕਰਨ ਲਈ ਡਾ ਭੁੱਲਰ ਨੇ ਖੇਤੀ ਦੇ ਨਾਲ-ਨਾਲ ਮਧੂ ਮੱਖੀ ਪਾਲਣ, ਖੁੰਬਾਂ ਦੀ ਕਾਸ਼ਤ ਕਰਨ, ਮੁਰਗੀ ਪਾਲਣ ਵਰਗੇ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ ਅਤੇ ਇਸ ਸਬੰਧੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਦਂਰਾਂ ਵੱਲੋਂ ਲਗਾਈਆਂ ਜਾਂਦੀਆਂ ਮੁਫ਼ਤ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਕੇਦਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਜਥੇਦਾਰ ਗੁਰਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰੋ, ਸ੍ਰ. ਗੁਰਪ੍ਰੀਤ ਸਿੰਘ ਵਾਸੀ ਪਿੰਡ ਤੁੜ, ਜਿਲ੍ਹਾ ਤਰਨਤਾਰਨ ਨੂੰ ਪ੍ਰਦਾਨ ਕੀਤਾ ਗਿਆ।
ਮੰਚ ਸੰਚਾਲਣ ਕਰਦਿਆਂ ਡਾ ਗੁਰਜਿੰਦਰ ਸਿੰਘ ਰੋਮਾਣਾ, ਪ੍ਰਮੁੱਖ ਵਿਗਿਆਨੀ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਸ਼ੋਸਲ ਮੀਡੀਆ ਨਾਲ ਵੱਧ ਤੋਂ ਵੱਧ ਜੁੜਨ ਲਈ ਫੋਨ ਨੰਬਰ 82880-57707 ਤੇ ਮਿਸਡ ਕਾਲ ਦੇਣ ਲਈ ਕਿਹਾ ਤਾਂ ਜੋ ਉਨ੍ਹਾਂ ਤੱਕ ਯੂਨੀਵਰਸਿਟੀ ਵੱਲੋਂ ਕੀਤੀ ਜਾਂਦੀ ਖੋਜ ਸਬੰਧੀ ਅਤਿ-ਆਧੁਨਿਕ ਜਾਣਕਾਰੀ ਮੋਬਾਇਲ ਫੋਨ ਰਾਹੀਂ ਉਨ੍ਹਾਂ ਤੱਕ ਪਹੁੰਚ ਸਕੇ।
ਇਸ ਮੌਕੇ ਡਾ ਗੁਰਪ੍ਰੀਤ ਸਿੰਘ ਸੋਢੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਖੇਤਰੀ ਖੋਜ ਕੇਂਦਰ ਬਠਿੰਡਾ ਦੇ ਨਿਰਦੇਸ਼ਕ ਡਾ ਕਰਮਜੀਤ ਸਿੰਘ ਸੇਖੋਂ, ਅੰਤਰਰਾਸ਼ਟਰੀ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼, ਸ੍ਰ. ਮੋਹਨ ਸਿੰਘ ਜਾਖ਼ੜ, ਡਾ ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ ਡਾ ਕੁਲਦੀਪ ਸਿੰਘ, ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਪੀ.ਏ.ਯੂ. ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਉਚ ਅਧਿਕਾਰੀ ਆਦਿ ਸ਼ਾਮਲ ਸਨ।
Monday, March 17, 2025
ਨਰਮੇ ਦੀ ਗੁਲਾਬੀ ਸੁੰਡੀ ਦੇ ਗੈਰ ਮੌਸਮ ਪ੍ਰਬੰਧਨ ਬਾਰੇ ਲਗਾਇਆ ਗਿਆ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ, 17 ਮਾਰਚ
ਕੇਂਦਰੀ ਕਪਾਹ ਖੋਜ ਸੰਸਥਾਨ (CICR) ਖੇਤਰੀ ਸਟੇਸ਼ਨ, ਸਿਰਸਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਖੇਤਰੀ ਖੋਜ ਕੇਂਦਰ ਫਰੀਦਕੋਟ, ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਦੁਆਰਾ ਸਾਂਝੇ ਤੌਰ 'ਤੇ ਪਿੰਡ ਰਾਮਗੜ੍ਹ ਚੁੰਘਾ ਵਿਖੇ ਗੁਲਾਬੀ ਸੁੰਡੀ Pink Bollworm ਦੇ ਗੈਰ-ਮੌਸਮ ਪ੍ਰਬੰਧਨ 'ਤੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਹਿੱਸੇਦਾਰਾਂ ਨੂੰ ਗੁਲਾਬੀ ਸੁੰਡੀ ਦੇ ਗੈਰ- ਮੌਸਮ ਪ੍ਰਬੰਧਨ ਦੀ ਮਹੱਤਤਾ ਬਾਰੇ ਸਿੱਖਿਆ ਦੇਣਾ ਸੀ, ਜੋ ਕਿ ਖੇਤਰ ਵਿੱਚ ਕਪਾਹ Cotton crop ਦੀਆਂ ਫਸਲਾਂ ਨੂੰ ਪ੍ਰਭਾਵਿਤ ਕਰਨ ਵਾਲਾ ਇੱਕ ਵੱਡਾ ਕੀਟ ਹੈ।
ਡਾ. ਸਤਨਾਮ ਸਿੰਘ, ਸੀਨੀਅਰ ਕੀਟ ਵਿਗਿਆਨੀ, ਪੀ.ਏ.ਯੂ ਆਰ.ਆਰ.ਐਸ ਫਰੀਦਕੋਟ ਨੇ ਗੁਲਾਬੀ ਸੁੰਡੀ ਦੀ ਆਬਾਦੀ ਨੂੰ ਨਿਯੰਤਰਿਤ ਕਰਨ ਲਈ ਏਕੀਕ੍ਰਿਤ ਕੀਟ ਪ੍ਰਬੰਧਨ (IPM) ਰਣਨੀਤੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਾ. ਅਮਰਪ੍ਰੀਤ ਸਿੰਘ, ਸੀਨੀਅਰ ਵਿਗਿਆਨੀ (ਖੇਤੀ ਵਿਗਿਆਨ), ਸੀ.ਆਈ.ਸੀ.ਆਰ ਖੇਤਰੀ ਸਟੇਸ਼ਨ, ਸਿਰਸਾ ਨੇ ਕਪਾਹ ਦੀ ਫਸਲ ਵਿੱਚ ਖੇਤੀ ਵਿਗਿਆਨਕ ਢੰਗਾਂ ਦੁਆਰਾ ਖਾਦ ਦੀ ਵਰਤੋਂ ਨੂੰ ਘਟਾਉਣ ਲਈ ਟਿਕਾਊ ਖੇਤੀ ਢੰਗਾਂ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਤੋਂ ਇਲਾਵਾ ਡਾ. ਸੁਨੀਤ ਪੰਧੇਰ, ਸੀਨੀਅਰ ਕੀਟ ਵਿਗਿਆਨੀ, ਪੀ.ਏ.ਯੂ ਆਰ.ਆਰ.ਐਸ ਫਰੀਦਕੋਟ ਨੇ ਰਸ ਚੂਸਣ ਵਾਲੇ ਕੀੜਿਆਂ ਦੇ ਬਦਲਵੇਂ ਬੂਟਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਗੁਲਾਬੀ ਸੁੰਡੀ ਦੀ ਆਬਾਦੀ ਦੀ ਅਸਲ ਸਮੇਂ ਵਿੱਚ ਨਿਗਰਾਨੀ ਲਈ ਏ.ਆਈ-ਸੰਚਾਲਿਤ ਫੇਰੋਮੋਨ ਟ੍ਰੇਪ ਦੀ ਵਰਤੋਂ ਬਾਰੇ ਦੱਸਿਆ |
ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਪ੍ਰਬੰਧਨ ਲਈ ਵਧੀਆ ਢੰਗਾਂ ਬਾਰੇ ਵੀ ਸਿਖਲਾਈ ਦਿੱਤੀ ਗਈ, ਜਿਸ ਵਿੱਚ ਕਪਾਹ ਦੇ ਰਹਿੰਦ-ਖੂੰਹਦ ਦਾ ਨਾਸ਼ ਕਰਨਾ, ਬਾਇਓਪੈਸਟੀਸਾਈਡਾਂ ਦੀ ਵਰਤੋਂ ਅਤੇ ਹੋਰ ਆਈ.ਪੀ.ਐਮ ਰਣਨੀਤੀਆਂ ਸ਼ਾਮਲ ਹਨ। ਡਾ. ਸ਼ਵਿੰਦਰ ਸਿੰਘ, ਏ.ਡੀ.ਓ(ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਦੇ ਕਾਲੇ ਸ਼ੋਰੇ ਦੇ ਸੁਧਾਰ ਲਈ ਜਿਪਸਮ ਦੀ ਵਰਤੋਂ ਕਰਨ ਦੀ ਸਿਫਾਰਿਸ਼ ਕੀਤੀ।
ਇਸ ਤੋਂ ਇਲਾਵਾ ਡਾ. ਹਰਮਨਦੀਪ ਸਿੰਘ, ਏ.ਡੀ.ਓ, ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਈ.ਕੇ.ਵਾਈ.ਸੀ ਕਰਵਾਉਣ ਲਈ ਜਾਗਰੂਕ ਕੀਤਾ ਅਤੇ ਮੌਕੇ ਤੇ ਕਿਸਾਨਾਂ ਨੂੰ ਆ ਰਹੀਂਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ। ਡਾ. ਹਰਮਨਜੀਤ ਸਿੰਘ, ਏ.ਡੀ.ਓ (ਪੀ.ਪੀ) ਵੱਲੋਂ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਿਰਫ ਲੋੜ ਅਨੁਸਾਰ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਹੀ ਸਪਰੇਅ ਕੀਤੀ ਜਾਵੇ। ਇਸ ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਆਯੋਜਕਾਂ ਨੇ ਟਿਕਾਊ ਕੀਟ ਪ੍ਰਬੰਧਨ ਢੰਗਾਂ ਬਾਰੇ ਜਾਗਰੂਕਤਾ ਅਤੇ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਖੇਤਰ ਵਿੱਚ ਅਜਿਹੇ ਹੋਰ ਕੈਂਪ ਆਯੋਜਿਤ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਮੌਕੇ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ(ਆਤਮਾ) ਅਤੇ ਸ਼੍ਰੀ ਦੀਪਇੰਦਰ ਸਿੰਘ, ਸੇਵਦਾਰ ਵੀ ਹਾਜ਼ਰ ਸਨ।
Early Measures to check the spread of Pink Boll warm in cotton
Saturday, March 15, 2025
ਪੰਜ ਜਿਲਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ ਅਬੋਹਰ ਸਭ ਤੋਂ ਗਰਮ
ਚੰਡੀਗੜ -ਮੌਸਮ ਵਿਭਾਗ IMD ਨੇ ਪੰਜਾਬ ਦੇ ਪੰਜ ਜਿਲਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ Yellow Alert for Rain ਜਾਰੀ ਕੀਤਾ ਹੈ ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਅਬੋਹਰ Abohar ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ ।ਅਬੋਹਰ ਦਾ ਤਾਪਮਾਨ 26 ਡਿਗਰੀ ਸੈਂਟੀਗ੍ਰੇਟ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੰਮੂ ਕਸ਼ਮੀਰ ਅਤੇ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲਿਆਂ ਵਿੱਚ ਆਉਣ ਵਾਲੇ 24 ਘੰਟਿਆਂ ਦੌਰਾਨ ਮੀਹ ਪੈ ਸਕਦਾ ਹੈ। ਜਦਕਿ ਬਾਕੀ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਦੋ ਦਿਨਾਂ ਬਾਅਦ ਗਰਮੀ ਦਾ ਪ੍ਰਕੋਪ ਵਧਣ ਦੀ ਸਭਾਵਨਾ ਹੈ । ਮੌਸਮ ਵਿਭਾਗ ਅਨੁਸਾਰ ਇਸ ਤੋਂ ਬਾਅਦ ਲਗਭਗ ਇੱਕ ਹਫਤਾ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ।
ਕਿਸਾਨ ਵੀਰ ਇਸ ਸਮੇਂ ਦੌਰਾਨ ਕਣਕ Wheat ਨੂੰ ਪਾਣੀ ਦੇ ਸਕਦੇ ਹਨ ਪਰ ਇਸ ਸਾਲ ਦੇ ਮੌਸਮੀ ਬਦਲਾਅ ਦੀ ਸਭ ਤੋਂ ਵੱਧ ਮਾਰ ਕਿਨੂੰ Kinnow ਕਿਸਾਨਾਂ ਤੇ ਪਈ ਹੈ । ਪਹਿਲਾਂ ਅਗੇਤੀ ਗਰਮੀ ਕਾਰਨ ਫੁਟਾਰਾ ਸ਼ੁਰੂ ਹੋ ਗਿਆ ਫਿਰ ਪੱਛਮੀ ਚੱਕਰਵਾਤ ਕਾਰਨ ਠੰਡ ਪੈ ਗਈ ਅਤੇ ਨਵੇਂ ਫੁੱਲ ਆਉਣੇ ਘੱਟ ਗਏ ਜਿਸ ਕਰਕੇ ਇਸ ਵਾਰ ਔਸਤ ਤੋਂ ਕਾਫੀ ਘੱਟ ਫਲ ਕਿੰਨੂੰ ਦੇ ਬਾਗਾਂ ਵਿੱਚ ਆਇਆ ਹੈ।
ਇਸ ਲਈ ਹਰੇਕ ਮਨੁੱਖ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਸਜਗ ਰਹਿਣਾ ਚਾਹੀਦਾ ਹੈ ਕਿਉਂਕਿ ਮੌਸਮੀ ਬਦਲਾਅ ਸਾਡੀ ਖੇਤੀ ਤੇ ਅਸਰ ਪਾ ਰਹੇ ਹਨ। ਤੁਹਾਡੇ ਇਸ ਵਾਰ ਕਿਨੂੰ ਦਾ ਫਲ ਕਿਸ ਤਰ੍ਹਾਂ ਦਾ ਹੈ ਕਮੈਂਟ ਕਰਕੇ ਜਰੂਰ ਦੱਸਣਾ।
ਹੁਣ ਮੱਝਾਂ ਅਤੇ ਗਾਵਾਂ ਦੇਣਗੀਆਂ ਸਿਰਫ ਕੱਟੀਆਂ ਅਤੇ ਬੱਛੀਆਂ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
•ਸੈਕਸਡ ਸੀਮਨ ਨਾਲ 90 ਫ਼ੀਸਦ ਤੋਂ ਵੱਧ ਵੱਛੀਆਂ ਤੇ ਕੱਟੀਆਂ ਹੋਣਗੀਆਂ ਪੈਦਾ, ਜਿਸ ਨਾਲ ਪਸ਼ੂ ਪਾਲਕਾਂ ਦੇ ਵੱਛਿਆਂ ਤੇ ਕੱਟਿਆਂ ਦੇ ਪਾਲਣ-ਪੋਸ਼ਣ ‘ਤੇ ਹੋਣ ਵਾਲੇ ਖ਼ਰਚਿਆਂ ਤੋਂ ਹੋਵੇਗੀ ਬੱਚਤ
•ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰਨ ਲਈ ਸੈਕਸਡ ਸੀਮਨ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ
ਚੰਡੀਗੜ੍ਹ, 15 ਮਾਰਚ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 2 ਲੱਖ ਸੈਕਸਡ ਸੀਮਨ sexed semen ਖੁਰਾਕਾਂ ਖ਼ਰੀਦੇਗੀ।
ਕੈਬਨਿਟ ਮੰਤਰੀ ਇੱਥੇ ਕਿਸਾਨ ਭਵਨ kisan bhawan ਵਿਖੇ "ਪੰਜਾਬ ਦੇ ਪਸ਼ੂ ਪਾਲਕਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਪਸ਼ੂ ਪਾਲਣ ਵਿਭਾਗ ਦੀ ਭੂਮਿਕਾ" ਵਿਸ਼ੇ ਉਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮਹੀਨੇ ਸੈਕਸਡ ਸੀਮਨ ਦੀਆਂ 50,000 ਖੁਰਾਕਾਂ ਖ਼ਰੀਦੀਆਂ ਜਾਣਗੀਆਂ ਅਤੇ ਜੂਨ 2025 ਤੱਕ ਇਸ ਦੀਆਂ 1.50 ਲੱਖ ਹੋਰ ਖੁਰਾਕਾਂ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਸੂਬਾ ਸਰਕਾਰ ਨੇ ਗਾਵਾਂ ਅਤੇ ਮੱਝਾਂ ਲਈ ਸੈਕਸਡ ਸੀਮਨ ਦੀਆਂ 1.75 ਲੱਖ ਖੁਰਾਕਾਂ ਸਪਲਾਈ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 1.58 ਲੱਖ ਖੁਰਾਕਾਂ ਦੀ ਵਰਤੋਂ ਹੋ ਚੁੱਕੀ ਹੈ।
ਇਸ ਸਰਕਾਰੀ ਪਹਿਲਕਦਮੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਪ੍ਰੈਕਟੀਸ਼ਨਰ ਸੈਕਸਡ ਸੀਮਨ ਨੂੰ ਜ਼ਿਆਦਾ ਕੀਮਤਾਂ 'ਤੇ ਵੇਚਦੇ ਹਨ, ਜਦੋਂ ਕਿ ਸਰਕਾਰੀ ਸੰਸਥਾਵਾਂ ਵਿੱਚ ਇਹ ਸਿਰਫ਼ 250 ਰੁਪਏ ਪ੍ਰਤੀ ਇੱਕ ਖੁਰਾਕ ਉਪਲਬਧ ਹੈ।
ਸੈਕਸਡ ਸੀਮਨ ਦੀ ਵਰਤੋਂ ਨਾਲ 90 ਫ਼ੀਸਦ ਤੋਂ ਵੱਧ ਵੱਛੀਆਂ ਤੇ ਕੱਟੀਆਂ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਪਸ਼ੂ ਪਾਲਕਾਂ ਦਾ ਵੱਛਿਆਂ ਤੇ ਕੱਟਿਆਂ ਦੇ ਪਾਲਣ-ਪੋਸ਼ਣ ਉੱਤੇ ਹੋਣ ਵਾਲਾ ਖਰਚਾ ਬਚੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸੀਮਨ ਦੀ ਉੱਚ ਜੈਨੇਟਿਕ Genetic ਸਮਰਥਾ ਸੂਬੇ ਵਿੱਚ ਮੌਜੂਦਾ ਜਰਮ-ਪਲਾਜ਼ਮ Germ Plasm ਨੂੰ ਹੋਰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਵੇਗੀ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸੀਮਨ ਦੀ ਵਰਤੋਂ ਕਰਕੇ ਗਾਵਾਂ ਅਤੇ ਮੱਝਾਂ ਦੀਆਂ ਉੱਚ ਜੈਨੇਟਿਕ ਸਮਰਥਾ ਵਾਲੀਆਂ ਵੱਛੀਆਂ ਤੇ ਕੱਟੀਆਂ ਪੈਦਾ ਹੋਈਆਂ ਹਨ। ਉਹਨਾਂ ਕਿਹਾ ਕਿ ਲੰਬੇ ਸਮੇਂ ਤੱਕ ਸੈਕਸਡ ਸੀਮਨ ਦੀ ਵਰਤੋਂ ਕਰਨ ਨਾਲ ਅਵਾਰਾ ਜਾਨਵਰਾਂ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਵੀ ਮਦਦ ਮਿਲਣ ਦੀ ਉਮੀਦ ਹੈ। ਇਸ ਤੋਂ ਇਲਾਵਾ ਸੈਮੀਨਾਰ ਵਿੱਚ ਪਸ਼ੂ ਭਲਾਈ, ਜਾਨਵਰਾਂ ਵਿੱਚ ਮੈਗਨੇਟ ਫੀਡਿੰਗ ਅਤੇ ਐਨ.ਐਲ.ਐਮ. ਵਿੱਚ ਪ੍ਰੋਜੈਕਟਾਂ ਬਾਰੇ ਕਈ ਹੋਰ ਮੁੱਦੇ ਵਿਚਾਰੇ ਗਏ।
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਸੈਕਸਡ ਸੀਮਨ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹੇ ਦੇ ਪਿੰਡ ਸੀਰਵਾਲੀ ਵਾਸੀ ਕਿਸਾਨ ਜਗਸੀਰ ਸਿੰਘ ਦੇ ਘਰ ਕੁੱਲ ਅੱਠ ਵੱਛੀਆਂ ਪੈਦਾ ਹੋਈਆਂ ਹਨ। ਇਸੇ ਤਰ੍ਹਾਂ ਲੁਬਾਣਿਆਂਵਾਲੀ ਦੇ ਵਸਨੀਕ ਬਘੇਲ ਸਿੰਘ ਦੇ ਘਰ ਵੀ ਅੱਠ ਵੱਛੀਆਂ ਨੇ ਜਨਮ ਲਿਆ। ਇਨ੍ਹਾਂ ਵੱਛੀਆਂ ਦਾ ਭਾਰ ਦੂਜਿਆਂ ਵੱਛੀਆਂ ਦੇ ਮੁਕਾਬਲੇ ਵੱਧ ਹੈ ਅਤੇ ਇਹ ਉਚ ਗੁਣਵੱਤਾ ਵਾਲੀਆਂ ਨਸਲਾਂ ਨਾਲ ਸਬੰਧਤ ਹਨ। ਇਸੇ ਤਰ੍ਹਾਂ ਫਾਜ਼ਿਲਕਾ ਜ਼ਿਲ੍ਹੇ ਦੇ ਸਰਦਾਰਪੁਰਾ ਪਿੰਡ ਦੇ ਸੰਤ ਕੁਮਾਰ ਦੀ ਮਹਿਜ਼ 63 ਦਿਨਾਂ ਦੀ ਵੱਛੀ ਦਾ ਭਾਰ 80 ਕਿਲੋਗ੍ਰਾਮ ਹੈ।
ਇਸ ਸੈਮੀਨਾਰ ਵਿੱਚ ਵਿਸ਼ੇਸ਼ ਸਕੱਤਰ ਪਸ਼ੂ ਪਾਲਣ ਹਰਬੀਰ ਸਿੰਘ, ਵਿਭਾਗ ਦੇ ਸਾਰੇ ਸੰਯੁਕਤ ਡਾਇਰੈਕਟਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...