Tuesday, March 25, 2025

ਖੁਸ਼ਖਬਰੀ - ਕਿਸਾਨਾਂ ਨੂੰ 5 ਹਜਾਰ ਸੋਲਰ ਪੰਪ ਅਲਾਟ

*ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ*

*• ਸੂਬੇ ਵਿੱਚ ਖੇਤੀਬਾੜੀ ਵਰਤੋਂ ਲਈ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕਿਸਾਨਾਂ ਨੂੰ ਕੀਤੇ ਅਲਾਟ*

*• ਸਰਕਾਰੀ ਇਮਾਰਤਾਂ 'ਤੇ 34 ਮੈਗਾਵਾਟ ਸਮਰੱਥਾ ਵਾਲੇ ਲਗਾਏ ਸੋਲਰ ਪੀ.ਵੀ. ਪੈਨਲ; ਸਾਲਾਨਾ 4.9 ਕਰੋੜ ਯੂਨਿਟ ਬਿਜਲੀ ਦਾ ਕਰ ਰਹੇ ਹਨ ਉਤਪਾਦਨ*

*• ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਦਿੱਤਾ ਜਵਾਬ*

ਚੰਡੀਗੜ੍ਹ, 25 ਮਾਰਚ:


ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ Aman Arora ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ Green Energy ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ Solar energy ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ ਵਾਸਤੇ ਵਿਚਾਰ ਕੀਤਾ ਜਾ ਰਿਹਾ ਹੈ।

ਉਹ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ੍ਰੀ ਨਰੇਸ਼ ਪੁਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਅਗਾਂਹਵਧੂ ਕਦਮ ਸੂਬੇ ਦੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਖੇਤਰ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਟਿਕਾਊ ਭਵਿੱਖ ਵਿੱਚ ਅਹਿਮ ਯੋਗਦਾਨ ਪਾਵੇਗਾ। ਇਸ ਪ੍ਰਸਤਾਵਿਤ ਨੀਤੀ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਖਪਤ ਤੋਂ ਵੱਧ ਸੂਰਜੀ ਊਰਜਾ ਪੈਦਾ ਕਰਨ ਉਤੇ ਲਾਭ ਦਿੱਤਾ ਜਾਵੇਗਾ। ਇਸ ਵਾਧੂ ਊਰਜਾ ਨੂੰ ਗਰਿੱਡ ਵਿੱਚ ਭੇਜਿਆ ਜਾਵੇਗਾ, ਜੋ ਸੂਬੇ ਦੀ ਊਰਜਾ ਸਪਲਾਈ ਵਿੱਚ ਯੋਗਦਾਨ ਪਾਵੇਗੀ ਅਤੇ ਪੰਜਾਬ ਨੂੰ ਹਰਿਆ-ਭਰਿਆ ਤੇ ਵਧੇਰੇ ਟਿਕਾਊ ਬਣਾਉਣ ਲਈ ਰਵਾਇਤੀ ਈਂਧਨ 'ਤੇ ਨਿਰਭਰਤਾ ਨੂੰ ਘਟਾਏਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਕਿਸਾਨਾਂ ਨੂੰ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਸਰਗਰਮ ਭਾਗੀਦਾਰ ਬਣਾ ਕੇ, ਅਸੀਂ ਨਾ ਸਿਰਫ਼ ਸਵੱਛ ਊਰਜਾ ਨੂੰ ਉਤਸ਼ਾਹਿਤ ਕਰ ਰਹੇ ਹਾਂ ਬਲਕਿ ਸਾਡੇ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਵੀ ਪੈਦਾ ਕਰ ਰਹੇ ਹਾਂ।” ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਖੇਤੀ ਵਰਤੋਂ ਲਈ 20,000 ਸੋਲਰ ਪੰਪ Solar Pump ਲਗਾਏ ਜਾਣਗੇ ਅਤੇ ਇਹਨਾਂ ਵਿੱਚੋਂ ਪੰਜ ਹਜ਼ਾਰ ਤੋਂ ਵੱਧ ਪੰਪ ਪਹਿਲਾਂ ਹੀ ਕਿਸਾਨਾਂ ਨੂੰ ਅਲਾਟ ਕੀਤੇ ਜਾ ਚੁੱਕੇ ਹਨ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 4,474 ਸਰਕਾਰੀ ਇਮਾਰਤਾਂ ‘ਤੇ 34 ਮੈਗਾਵਾਟ ਸੋਲਰ ਸਮਰੱਥਾ ਵਾਲੇ ਰੂਫ਼ਟਾਪ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਹ ਰੂਫ਼ਟਾਪ ਸੋਲਰ ਪੈਨਲ Rooftop solar system ਸਾਲਾਨਾ 4.9 ਕਰੋੜ ਯੂਨਿਟ ਬਿਜਲੀ ਪੈਦਾ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਅਗਲੇ ਦੋ ਵਿੱਤੀ ਸਾਲਾਂ ਵਿੱਚ ਸਰਕਾਰੀ ਇਮਾਰਤਾਂ ‘ਤੇ 100 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕਰਨ ਦੀ ਯੋਜਨਾ ਉਲੀਕੀ ਗਈ ਹੈ।

ਉਨ੍ਹਾਂ ਦੱਸਿਆ ਕਿ ਗਰਿੱਡ ਨਾਲ ਜੁੜੇ ਰੂਫਟਾਪ ਸੋਲਰ ਪੀ.ਵੀ. ਪਾਵਰ ਪਲਾਂਟ ਖਪਤਕਾਰ ਪੱਧਰ 'ਤੇ ਬਿਜਲੀ ਪੈਦਾ ਕਰਦੇ ਹਨ, ਜੋ ਕਿ ਵੰਡ ਦੌਰਾਨ ਨੈੱਟਵਰਕ ਦੇ ਨੁਕਸਾਨ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਪੈਦਾ ਹੋਈ ਬਿਜਲੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਪੂਰਨ ਵਿੱਚ ਵੀ ਮਦਦ ਕਰਦੀ ਹੈ, ਜਿਸ ਨਾਲ ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਰੈਗੂਲੇਟਰੀ ਕਮਿਸ਼ਨਾਂ ਵੱਲੋਂ ਨਿਰਧਾਰਿਤ ਕੀਤੇ ਗਏ ਆਪਣੇ ਨਵਿਆਉਣਯੋਗ ਖਰੀਦਦਾਰੀ ਸਬੰਧੀ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਗਰਿੱਡ ਨਾਲ ਜੁੜੇ ਪੀ.ਵੀ. ਸਿਸਟਮ ਦਿਨ ਵੇਲੇ ਬਿਜਲੀ ਪੈਦਾ ਕਰਦੇ ਹਨ ਅਤੇ ਵਾਧੂ ਬਿਜਲੀ ਗਰਿੱਡ ਵਿੱਚ ਵਾਪਸ ਭੇਜਦੇ ਹਨ।

Friday, March 21, 2025

ਨਹਿਰਾਂ ਵਿੱਚ ਪਾਣੀ ਬਾਰੇ ਜਲ ਸਰੋਤ ਮੰਤਰੀ ਨੇ ਵਿਧਾਨ ਸਭਾ ਵਿੱਚ ਕਰਤਾ ਐਲਾਨ

*ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੇ ਹਾਂ: ਬਰਿੰਦਰ ਕੁਮਾਰ ਗੋਇਲ*

*• ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ*

*• ਕਿਹਾ, ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਵਾਲੇ ਜ਼ਿਲ੍ਹਿਆਂ ਵਿੱਚ ਤਰਜੀਹੀ ਆਧਾਰ 'ਤੇ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ*

*• ਅਗਲੇ ਮਾਨਸੂਨ ਤੋਂ ਪਹਿਲਾਂ ਸੇਮ ਨਾਲਿਆਂ ਦੀ ਸਫ਼ਾਈ ਦਾ ਕੰਮ ਕਰਾਂਗੇ ਮੁਕੰਮਲ*

*• ਮਾਨ ਸਰਕਾਰ ਨੇ 13 ਵੱਡੀਆਂ ਮਸ਼ੀਨਾਂ ਖ਼ਰੀਦੀਆਂ, ਚਾਰ ਗੁਣਾਂ ਘੱਟ ਖ਼ਰਚੇ 'ਤੇ ਸੇਮ ਨਾਲਿਆਂ ਦੀ ਕੀਤੀ ਜਾ ਰਹੀ ਹੈ ਸਫ਼ਾਈ*

*ਚੰਡੀਗੜ੍ਹ, 21 ਮਾਰਚ:*


ਪੰਜਾਬ ਦੇ ਜਲ ਸਰੋਤ ਮੰਤਰੀ Water Resources Minister ਸ੍ਰੀ ਬਰਿੰਦਰ ਕੁਮਾਰ ਗੋਇਲ Barinder Kumar Goyal ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਸਰਕਾਰ ਟੇਲਾਂ Canal Tail End ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਘੱਟ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ (ਇੱਕ ਹਜ਼ਾਰ ਏਕੜ ਰਕਬੇ ਪਿੱਛੇ ਮਿਲਣ ਵਾਲਾ ਨਹਿਰੀ ਪਾਣੀ) 50 ਫ਼ੀਸਦੀ ਤੱਕ ਵਧਾ ਕੇ ਦੋ ਕਿਊਸਿਕ ਤੋਂ ਤਿੰਨ ਕਿਊਸਿਕ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੱਧ ਮਾਤਰਾ ਵਿੱਚ ਧਰਤੀ ਹੇਠਲਾ ਪਾਣੀ ਕੱਢਿਆ ਜਾਂਦਾ ਹੈ, ਉਥੇ ਤਰਜੀਹੀ ਆਧਾਰ 'ਤੇ ਨਹਿਰੀ ਪਾਣੀ ਦਿੱਤਾ ਜਾਵੇ।

ਧਰਮਕੋਟ ਤੋਂ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਨਹਿਰੀ ਪਾਣੀ ਪਹੁੰਚਾਉਣ ਅਤੇ ਖਾਲਾਂ ਬਣਾਉਣ ਸਬੰਧੀ ਵੇਰਵਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ 6 ਤੋਂ 8 ਕਿਊਸਿਕ ਹੈ ਜਦਕਿ ਸੰਗਰੂਰ, ਬਰਨਾਲਾ, ਪਟਿਆਲਾ ਅਤੇ ਮਾਨਸਾ ਜਿਹੇ ਜ਼ਿਲ੍ਹਿਆਂ ਵਿੱਚ ਜਲ ਭੱਤਾ ਸਿਰਫ਼ ਦੋ ਕਿਊਸਿਕ ਹੈ। ਇਸੇ ਕਰਕੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਧਰਤੀ ਹੇਠਲਾ ਪਾਣੀ ਜ਼ਿਆਦਾ ਮਾਤਰਾ ਵਿੱਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਮੱਦੇਨਜ਼ਰ ਜ਼ਿਆਦਾ ਪਾਣੀ ਕੱਢਣ ਵਾਲੇ ਜ਼ਿਲ੍ਹਿਆਂ ਵਿੱਚ ਤਰਜੀਹੀ ਆਧਾਰ 'ਤੇ ਕੰਮ ਕੀਤੇ ਜਾ ਰਹੇ ਹਨ। ਅਜਿਹੇ ਜ਼ਿਲ੍ਹਿਆਂ ਵਿੱਚ ਵੱਧ ਖਾਲਿਆਂ ਦੀ ਜ਼ਰੂਰਤ ਦੇ ਮੱਦੇਨਜ਼ਰ ਪਹਿਲ ਦੇ ਆਧਾਰ 'ਤੇ ਫ਼ੰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਜਲ ਭੱਤੇ ਦੀ ਤਰਕਸੰਗਤ ਵੰਡ ਯਕੀਨੀ ਬਣਾ ਰਹੀ ਹੈ।

ਵਿਧਾਇਕ ਸ. ਢੋਸ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਹਲਕਾ ਧਰਮਕੋਟ ਵਿੱਚ ਕੁੱਲ ਅੱਠ ਨਹਿਰਾਂ ਹਨ, ਜਿਨ੍ਹਾਂ ਵਿੱਚੋਂ ਛੇ ਨਹਿਰਾਂ ਦਾ ਕੰਮ 58 ਕਰੋੜ 30 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਪੂਰਾ ਹੋ ਚੁੱਕਾ ਹੈ ਜਿਸ ਨਾਲ 70 ਹਜ਼ਾਰ ਏਕੜ ਜ਼ਮੀਨ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹਲਕਾ ਧਰਮਕੋਟ ਵਿੱਚ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 14 ਕਿਲੋਮੀਟਰ ਖਾਲ ਨਵੇਂ ਬਣਾਏ ਗਏ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਕੁੱਲ ਖਾਲਿਆਂ ਲਈ 17 ਹਜ਼ਾਰ ਕਰੋੜ ਰੁਪਏ ਲੋੜੀਂਦੇ ਹਨ ਅਤੇ ਉਪਲਬਧ ਫ਼ੰਡਾਂ ਦੇ ਅਨੁਪਾਤ ਮੁਤਾਬਕ ਹੀ ਧਰਮਕੋਟ ਹਲਕੇ ਨੂੰ ਵੀ ਫ਼ੰਡ ਮੁਹੱਈਆ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕਾ ਧਰਮਕੋਟ ਵਿੱਚ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਪਿਛਲੇ ਦੋ ਸਾਲਾਂ ਵਿੱਚ 58.30 ਕਰੋੜ ਰੁਪਏ ਦੀ ਲਾਗਤ ਨਾਲ ਅਹਿਮ 6 ਪ੍ਰਾਜੈਕਟਾਂ ਦਾ ਕੰਮ ਮੁਕੰਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਿੱਧਵਾਂ ਬ੍ਰਾਂਚ, ਕਿਸ਼ਨਪੁਰਾ ਰਜਬਾਹਾ, ਧਰਮਕੋਟ ਰਜਬਾਹਾ, 5-ਆਰ ਰਜਬਾਹਾ ਸਿਸਟਮ, ਕਿੰਗਵਾਹ ਰਜਬਾਹਾ, 6-ਆਰ ਰਜਬਾਹਾ ਅਤੇ 4 ਨੰਬਰ ਮਾਈਨਰ (ਰੇਡਵਾ, ਹਸ਼ਮਤਵਾਹ, ਖੰਨਾ ਅਤੇ ਨੱਥੂਵਾਹ ਮਾਈਨਰ) ਦੀ ਕੰਕਰੀਟ ਲਾਈਨਿੰਗ ਦਾ ਕੰਮ ਪ੍ਰਮੁੱਖ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ 11772 ਹੈਕਟੇਅਰ ਵਾਧੂ ਰਕਬੇ ਨੂੰ ਨਹਿਰੀ ਸਿੰਜਾਈ ਅਧੀਨ ਲਿਆਂਦਾ ਗਿਆ ਹੈ ਅਤੇ 17516 ਹੈਕਟੇਅਰ ਖੇਤੀਯੋਗ ਖੇਤਰ (ਸੀ.ਸੀ.ਏ.) ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡ ਜਿਵੇਂ ਕਿਸ਼ਨਪੁਰਾ, ਇੰਦਰਗੜ੍ਹ, ਲੋਹਗੜ੍ਹ, ਧਰਮਕੋਟ, ਰੇਡਵਾਂ, ਪੰਡੋਰੀ ਅਰਾਈਆਂ, ਬੱਡੂਵਾਲ, ਮੂਸੇਵਾਲ ਆਦਿ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀਆਂ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ। ਇਨ੍ਹਾਂ ਨਹਿਰਾਂ, ਰਜਬਾਹਿਆਂ/ਮਾਈਨਰਾਂ ਦੀ ਕੰਕਰੀਟ ਲਾਈਨਿੰਗ ਹੋਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਦੇ ਫਲਸਰੂਪ ਭਵਿੱਖ ਵਿੱਚ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ।

*"ਅਗਲੇ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੇਮ ਨਾਲਿਆਂ ਦੀ ਸਫ਼ਾਈ ਦਾ ਕੰਮ ਕਰਾਂਗੇ ਮੁਕੰਮਲ"*

ਇਸੇ ਤਰ੍ਹਾਂ ਗਿੱਦੜਬਾਹਾ Giddarbaha ਤੋਂ ਵਿਧਾਇਕ ਸ. ਹਰਦੀਪ ਸਿੰੰਘ ਡਿੰਪੀ ਢਿੱਲੋਂ Hardeep Singh Dimpy Dhillon ਵੱਲੋਂ ਸੇਮ ਨਾਲਿਆਂ ਦੀ ਸਫ਼ਾਈ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਹਿਲਾਂ ਹੀ ਸੇਮ ਨਾਲਿਆਂ ਦੀ ਸਫ਼ਾਈ ਸੁਚੱਜੇ ਢੰਗ ਨਾਲ ਕਰਵਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸ ਪ੍ਰਕਿਰਿਆ ਦੀ ਗੁਣਵੱਤਾ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ Muktsar ਦੇ ਹਲਕਾ ਗਿੱਦੜਵਾਹਾ ਦੀ ਹਦੂਦ ਵਿੱਚ ਕੁੱਲ 18 ਸੇਮ ਨਾਲੇ ਗੁਜ਼ਰਦੇ ਹਨ, ਜਿਨ੍ਹਾਂ ਵਿੱਚੋਂ 16 ਸੇਮ ਨਾਲੇ ਸ੍ਰੀ ਮੁਕਤਸਰ ਸਾਹਿਬ ਜਲ ਨਿਕਾਸ ਮੰਡਲ ਅਤੇ 2 ਸੇਮ ਨਾਲੇ ਫ਼ਰੀਦਕੋਟ ਜਲ ਨਿਕਾਸ ਮੰਡਲ ਨਾਲ ਸਬੰਧ ਰੱਖਦੇ ਹਨ। 

ਉਨ੍ਹਾਂ ਕਿਹਾ ਕਿ ਜ਼ਰੂਰਤ ਮੁਤਾਬਕ ਇਨ੍ਹਾਂ ਵਿੱਚੋਂ 17 ਸੇਮ ਨਾਲਿਆਂ ਦੀ ਸਫ਼ਾਈ ਮਾਨਸੂਨ ਸੀਜ਼ਨ 2024-25 ਦੌਰਾਨ ਵਿਭਾਗੀ ਮਸ਼ੀਨਰੀ ਅਤੇ ਏਜੰਸੀ ਰਾਹੀਂ ਕਰਵਾਈ ਗਈ ਸੀ ਜਿਸ ਦਾ ਕੁਲ ਖ਼ਰਚ 49 ਲੱਖ 55 ਹਜ਼ਾਰ 55 ਰੁਪਏ ਸੀ ਅਤੇ 7 ਸੇਮ ਨਾਲੇ 19 ਲੱਖ 28 ਹਜ਼ਾਰ 820 ਦੀ ਲਾਗਤ ਨਾਲ ਵਿਭਾਗੀ ਮਸ਼ੀਨਰੀ ਰਾਹੀਂ ਅਤੇ 10 ਸੇਮ ਨਾਲੇ 30 ਲੱਖ 26 ਹਜ਼ਾਰ 235 ਦੀ ਲਾਗਤ ਨਾਲ ਏਜੰਸੀ ਪਾਸੋਂ ਸਾਫ਼ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਇਨ੍ਹਾਂ ਨਾਲਿਆਂ ਦੀ ਸਫ਼ਾਈ ਦਾ ਕੰਮ 2025-26 ਦੇ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕੀਤਾ ਜਾਵੇਗਾ।

ਵਿਧਾਇਕ ਦੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪੱਧਰ 'ਤੇ 13 ਵੱਡੀਆਂ ਮਸ਼ੀਨਾਂ ਖ਼ਰੀਦੀਆਂ ਹਨ ਅਤੇ ਇਨ੍ਹਾਂ ਮਸ਼ੀਨਾਂ ਨਾਲ 19 ਲੱਖ 28 ਹਜ਼ਾਰ 820 ਰੁਪਏ ਦੇ ਡੀਜ਼ਲ ਦੇ ਖ਼ਰਚੇ ਨਾਲ ਸੇਮ ਨਾਲਿਆਂ ਦੀ ਸਫ਼ਾਈ ਚੰਗੇ ਢੰਗ ਨਾਲ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇ ਇਹ ਕੰਮ ਕਿਸੇ ਏਜੰਸੀ ਰਾਹੀਂ ਕਰਾਇਆ ਜਾਂਦਾ ਤਾਂ ਖ਼ਰਚਾ ਚਾਰ ਗੁਣਾਂ ਵੱਧ ਹੋਣਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਦੇ ਪੱਧਰ 'ਤੇ ਕਦੇ ਵੀ ਮਸ਼ੀਨਰੀ ਦੀ ਖ਼ਰੀਦ ਨਹੀਂ ਕੀਤੀ ਗਈ।

ਕੀ ਕਰੀਏ ਕਿ ਅਗਲੇ ਸਾਲ ਨਾ ਰੁਲੇ ਝੋਨਾ, ਪੀਏਯੂ ਦੀ ਸਲਾਹ

 ਲੁਧਿਆਣਾ, 21 ਮਾਰਚ

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦਾ ਦੋ ਦਿਨਾ ਕਿਸਾਨ ਮੇਲਾ ਅੱਜ ਇੱਥੇ ਼ਸੁਰੂ ਹੋਇਆ। ਮੇਲੇ ਵਿਚ ਪੁੱਜੇ ਕਿਸਾਨਾਂ ਦਾ ਸਵਾਲ ਸੀ ਕਿ ਪਿੱਛਲੇ ਸਾਲ ਝੋਨੇ ਦੇ ਮੰਡੀਕਰਨ ਵਿਚ ਖਾਸ ਕਰਕੇ ਪੀਆਰ 126 ਕਿਸਮ ਦੇ ਮੰਡੀਕਰਨ ਵਿਚ ਜੋ ਦਿੱਕਤ ਆਈ ਸੀ ਉਸਦਾ ਕੀ ਕੀਤਾ ਜਾਵੇ।


ਯੁਨੀਵਰਸਿਟੀ ਦੇ ਵਾਇਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ ਇਸ ਮੌਕੇ ਦੱਸਿਆ ਕਿ ਯੁਨੀਵਰਸਿਟੀ ਨੇ ਝੋਨੇ ਦੀ ਇਕ ਹੋਰ ਕਿਸਮ ਪੀਆਰ 132 ਜਾਰੀ ਕੀਤੀ ਹੈ। ਇਸਦਾ ਇਸ ਸਾਲ ਥੌੜਾ ਥੋੜਾ ਬੀਜ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਇਸ ਕਿਸਮ ਨੂੰ ਯੁਰੀਆ ਖਾਦ ਪ੍ਤੀ ਏਕੜ 30 ਕਿਲੋ ਘੱਟ ਪਾਉਣੀ ਪਵੇਗੀ।

ਵਾਇਸ ਚਾਂਸਲਰ ਨੇ ਪਿੱਛਲੇ ਸਾਲ ਦੇ ਮੰਡੀਕਰਨ ਦੇ ਤਜਰਬੇ ਦੀ ਗੱਲ ਕਰਦਿਆਂ ਦੱਸਿਆ ਕਿ ਪੀਆਰ 126 ਕਿਸਮ ਸਮੇਤ ਝੋਨੇ ਦੀਆਂ ਸਾਰੀਆਂ ਕਿਸਮਾਂ ਨੂੰ 15 ਜੁਲਾਈ ਤੋਂ ਪਹਿਲਾਂ ਪਹਿਲਾਂ ਲਗਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਕਿਸਾਨਾਂ ਨੇ ਮੱਕੀ ਲਗਾ ਕੇ ਝੋਨੇ ਦੀ 126 ਕਿਸਮ ਲਗਾਈ ਜਿਸ ਕਾਰਨ ਫਸਲ ਲੇਟ ਹੋ ਗਈ ਅਤੇ ਇਸ ਵਿਚ ਨਮੀ ਜਿਆਦਾ ਰਹਿ ਗਈ। ਇਸ ਲਈ ਯੁਨੀਵਰਸਿਟੀ ਨੇ ਸਲਾਹ ਦਿੱਤੀ ਹੈ ਕਿ ਇਹ ਕਿਸਮ ਵੀ 15 ਜੁਲਾਈ ਤੋਂ ਪਹਿਲਾਂ ਪਹਿਲਾਂ ਲਗਾਈ ਜਾਵੇ। 

ਇਸੇ ਤਰਾਂ ਯੁਨੀਵਰਸਿਟੀ ਵੱਲੋਂ ਪਰਾਲੀ ਦਾ ਵੀ ਹੱਲ ਕਰ ਦਿੱਤਾ ਗਿਆ ਹੈ। ਇਸ ਤਹਿਤ ਹੁਣ ਕੰਬਾਇਨ ਤੇ ਹੀ ਬੀਜ ਤੇ ਖਾਦ ਖਿਲਾਰਣ ਵਾਲਾ ਯੰਤਰ ਲਗਾ ਦਿੱਤਾ ਗਿਆ ਹੈ। ਇਸ ਤਰਾਂ ਝੋਨੇ ਦੀ ਕਟਾਈ ਤੇ ਕਣਕ ਦੀ ਬਿਜਾਈ ਨਾਲੋਂ ਨਾਲ ਹੋ ਜਾਵੇਗੀ। ਇਸ  ਤੋਂ ਬਾਅਦ ਪਾਣੀ ਲਗਾ ਦੇਣਾ ਹੈ।

ਕਿਸਾਨਾਂ ਨੇ ਉਤਸਾਹ ਨਾਲ ਮੇਲੇ ਵਿਚ ਭਾਗ ਲਿਆ। ਇਹ ਮੇਲਾ ਕੱਲ ਵੀ ਚੱਲੇਗਾ। ਯੁਨੀਵਰਸਿਟੀ ਨੇ ਕਪਾਹ ਦੀਆਂ ਦੋ ਨਵੀਂਆਂ ਕਿਸਮਾਂ ਵੀ ਜਾਰੀ ਕੀਤੀਆਂ ਹਨ। 

Wednesday, March 19, 2025

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜੈਵਿਕ ਖਾਦ ਅਤੇ ਤਰਲ ਫਰਮੈਂਟਡ ਜੈਵਿਕ ਬਾਰੇ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ, 19 ਮਾਰਚ


ਕ੍ਰਿਸ਼ੀ ਵਿਗਿਆਨ ਕੇਂਦਰ, KVK ਜ਼ਿਲ੍ਹਾ ਫਾਜ਼ਿਲਕਾ ਵੱਲੋਂ ਸੰਪੂਰਨ ਐਗਰੀ ਵੈਂਚਰ ਪ੍ਰਾਈਵੇਟ ਲਿਮਟਿਡ Sapuran Agri venture Pvt Ltd , ਫਾਜ਼ਿਲਕਾ ਵਿਖੇ ਫਰਮੈਂਟਡ ਜੈਵਿਕ ਜੈਵਿਕ ਖਾਦ ਅਤੇ ਫਰਮੈਂਟਡ ਜੈਵਿਕ ਤਰਲ ਜੈਵਿਕ ਖਾਦ ਦੀ ਵਰਤੋਂ ਦੇ ਤਰੀਕਿਆਂ ਬਾਰੇ ਡਾ. ਅਰਵਿੰਦ ਕੁਮਾਰ ਅਹਿਲਾਵਤ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਫਾਜ਼ਿਲਕਾ Fazilka ਦੇ ਨਿਰਦੇਸ਼ਨ ਹੇਠ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦਾ ਸੰਯੋਜਨ ਮਿੱਟੀ ਵਿਗਿਆਨ ਦੇ ਵਿਸ਼ਾ ਮਾਹਿਰ ਡਾ. ਪ੍ਰਕਾਸ਼ ਚੰਦ ਗੁਰਜਰ ਨੇ ਕੀਤਾ, ਜਿਨ੍ਹਾਂ ਨੇ ਫਰਮੈਂਟਡ ਜੈਵਿਕ ਖਾਦ ਅਤੇ ਫਰਮੈਂਟਡ ਜੈਵਿਕ ਤਰਲ ਜੈਵਿਕ ਖਾਦ ਦੀ ਵਰਤੋਂ ਦੇ ਤਰੀਕਿਆਂ ਅਤੇ ਮਿੱਟੀ ਵਿੱਚ ਇਸਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਵਿੱਚ, ਸੰਪੂਰਨ ਐਗਰੀ ਵੈਂਚਰ ਪ੍ਰਾਈਵੇਟ ਲਿਮਟਿਡ ਫਾਜ਼ਿਲਕਾ ਵੱਲੋਂ ਮੌਜੂਦ ਡਾ. ਨੇਹਾ ਸ਼ਰਮਾ ਅਤੇ ਸੰਜੀਵ ਨਾਗਪਾਲ ਨੇ ਤਰਲ ਫਰਮੈਂਟਡ ਜੈਵਿਕ ਖਾਦ ਅਤੇ ਜੈਵਿਕ ਖਾਦ ਦੀ ਤਿਆਰੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਪ੍ਰੋਗਰਾਮ ਵਿੱਚ 40 ਕਿਸਾਨ ਭਾਗੀਦਾਰਾਂ ਨੇ ਹਿੱਸਾ ਲਿਆ ਅਤੇ ਇਸਨੂੰ ਸਫਲ ਬਣਾਇਆ।
Organic Manure 
ਇਹ ਵੀ ਪੜੋ੍।

ਇਹ ਵੀ ਪੜ੍ਹੋ

ਖੇਤੀਬਾੜੀ ਵਿਭਾਗ ਵਲੋਂ ਪਿੰਡ ਬਧਾਈ ਵਿਖੇ ਤੇਲ ਬੀਜ ਫਸਲਾਂ ਸਬੰਧੀ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ 19 ਮਾਰਚ

                     ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋਂ ਪਿੰਡ ਬਧਾਈ ਵਿਖੇ ਤੇਲ ਬੀਜ ਫਸਲਾਂ Oil Seed Crops ਦੀ ਕਾਸ਼ਤ ਸਬੰਧੀ ਕਿਸਾਨ Farmer Camp ਜਾਗਰੂਕਤਾ ਕੈਂਪ ਦਾ ਦਾ ਆਯੋਜਨ ਕੀਤਾ ਗਿਆ।

                      ਇਸ ਕੈਂਪ ਵਿੱਚ  ਸ੍ਰੀ ਸ਼ਵਿੰਦਰ  ਸਿੰਘ ਖੇਤੀਬਾੜੀ ਵਿਕਾਸ ਅਫਸਰ (ਜ.ਕ) ਨੇ ਤੇਲਬੀਜ ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਮਾਰਕੀਟਿੰਗ ਸਬੰਧੀ, ਦਾਲਾਂ Pulses ਅਤੇ ਪਕਾਵੀਂ ਮੱਕੀ Maize ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਦਾਲਾਂ ਅਤੇ ਪਕਾਵੀਂ ਮੱਕੀ ਦੀ ਕਾਸ਼ਤ ਲਈ ਸਰਕਾਰ ਦੁਆਰਾ ਦਿੱਤੀ ਜਾਣ ਵਾਲੀ ਪਰੋਤਸਾਹਨ ਰਾਸ਼ੀ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਬਾਅਦ ਸ੍ਰੀ ਹਰਮਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਵੱਲੋਂ ਕਣਕ ਅਤੇ ਸਰੋਂ ਦੀ ਫਸਲਾਂ ਸਬੰਧੀ ਸਰਵਪੱਖੀ ਕੀਟ ਪ੍ਰਬੰਧਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
                      ਉਹਨਾਂ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਕੀੜੇ ਅਤੇ ਬਿਮਾਰੀਆਂ ਜਿਵੇਂ ਤੇਲਾ, ਸੈਨਿਕ ਸੁੰਡੀ, ਪੀਲੀ ਕੁੰਗੀ ਆਦਿ ਬਾਰੇ ਲਗਾਤਾਰ ਫਸਲਾਂ ਦਾ ਨਿਰੀਖਣ ਕਰਦੇ ਰਹਿਣ ਦੀ ਸਲਾਹ ਦਿੱਤੀ ਅਤੇ ਫਸਲਾਂ ਦੇ ਮਿੱਤਰ ਕੀੜਿਆਂ ਦੀ ਮਦਦ ਨਾਲ  ਪ੍ਰਬੰਧਨ ਕਰਨ ਬਾਰੇ ਜਾਗਰੂਕ ਕੀਤਾ । ਸ਼੍ਰੀਮਤੀ ਨਵਦੀਪ ਕੌਰ, ਖੇਤੀਬਾੜੀ ਉਪ—ਨਿਰੀਖਕ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
                 ਇਸ ਕੈਂਪ ਵਿੱਚ ਪਿੰਡ ਦੇ ਮੌਜੂਦਾ ਸਰਪੰਚ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ  ਰੁਪਿੰਦਰ ਸਿੰਘ, ਸ੍ਰੀ  ਦੀਪਇੰਦਰ ਸਿੰਘ ਅਤੇ ਪਿੰਡ ਦੇ ਸਮੂਹ ਮੋਹਤਬਾਰ ਕਿਸਾਨ ਸ਼ਾਮਲ ਸਨ। ਕੈਂਪ ਦੇ ਅੰਤ ਵਿੱਚ ਖੇਤੀਬਾੜੀ ਨਾਲ ਸਬੰਧਿਤ ਸਾਹਿਤ ਵੀ ਵੰਡਿਆ ਗਿਆ। ਅਖੀਰ ਵਿੱਚ ਸ੍ਰੀ ਸਵਰਨਜੀਤ ਸਿੰਘ, ਏ.ਟੀ.ਐੱਮ(ਆਤਮਾ) ਨੇ ਕੈਂਪ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ।

Tuesday, March 18, 2025

4 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ 19 ਮਾਰਚ

ਪੰਜਾਬ ਦੇ ਚਾਰ ਜਿਲਿਆਂ ਵਿੱਚ ਹਲਕੀ ਬਾਰਿਸ਼ ਦੀ ਸੁਭਾਵਨਾ ਦੱਸੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਚਾਨਕ ਆਏ ਪੱਛਮੀ ਚੱਕਰਵਾਤ ਕਾਰਨ ਦੱਖਣੀ ਪੱਛਮੀ ਜਿਲ੍ਹਿਆਂ ਵਿੱਚ 19 ਅਤੇ 20 ਮਾਰਚ ਨੂੰ ਬਾਰਿਸ਼ ਹੋ ਸਕਦੀ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਦਾ ਅਲਰਟ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ 19 ਮਾਰਚ ਨੂੰ ਫਾਜ਼ਿਲਕਾ ਮੁਕਤਸਰ ਫਰੀਦਕੋਟ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਦਾ ਯੈਲੋ ਅਲਰਟ ਦਿੱਤਾ ਗਿਆ ਹੈ। ਜਦੋਂ ਕਿ 20 ਮਾਰਚ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਿਰੋਜ਼ਪੁਰ, ਫਰੀਦਕੋਟ, ਮੋਗਾ ਇਹਨਾਂ ਜ਼ਿਲਿਆਂਵਿੱਚ ਹਲਕੀ ਬਾਰਿਸ਼ ਦਾ ਅਲਰਟ ਦਿੱਤਾ ਗਿਆ ਹੈ। ਦੂਜੇ ਪਾਸੇ ਬੀਤੇ ਕੱਲ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਆ ਜਿੱਥੇ ਤਾਪਮਾਨ 39.9 ਡਿਗਰੀ ਸੈਂਟੀਗਰੇਟ ਤੱਕ ਪਹੁੰਚ ਗਿਆ।। Weather Update 
ਹਾਲਾਂਕਿਇਹ ਵੀ ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਦੌਰਾਨ ਪੰਜਾਬ ਵਿੱਚ ਔਸਤ ਵਰਖਾ ਅੱਧੇ ਤੋਂ ਵੀ ਘੱਟ ਹੋਈ ਹੈ।

ਬਠਿੰਡਾ ਦੇ ਕਿਸਾਨ ਮੇਲੇ ਵਿੱਚ ਕੀ ਕੀ ਹੋਇਆ

ਕਿਸਾਨ  ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਹੀ ਕਰਨ ਵਰਤੋਂ : ਗੁਰਮੀਤ ਸਿੰਘ ਖੁੱਡੀਆਂ


ਖੇਤਰੀ ਖੋਜ ਕੇਂਦਰ ਵਿਖੇ ਲਗਾਇਆ ਕਿਸਾਨ ਮੇਲਾ


ਬਠਿੰਡਾ, 18 ਮਾਰਚ  : ਕਿਸਾਨ ਨਕਲੀ ਖਾਦਾਂ, ਬੀਜਾਂ ਅਤੇ ਰਸਾਇਣਾਂ ਨੂੰ ਖਰੀਦਣ ਤੋਂ ਗੁਰੇਜ਼ ਕਰਦਿਆਂ ਧੋਖੇ ਤੋਂ ਬਚਣ ਲਈ ਸਿਰਫ਼ ਪੀ.ਏ.ਯੂ. ਵੱਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਹੀ ਕਾਸ਼ਤ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ, ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਵਿਖੇ ਲਗਾਏ ਗਏ ਕਿਸਾਨ ਮੇਲੇ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਚਾਂਸਲਰ, ਪੀ.ਏ.ਯੂ. ਲੁਧਿਆਣਾ ਡਾ. ਸਤਿਬੀਰ ਸਿੰਘ ਗੋਸਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।



ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਦਾ ਧੰਦਾ ਪੀੜ੍ਹੀ ਦਰ ਪੀੜ੍ਹੀ ਚੱਲਦਾ ਆ ਰਿਹਾ ਹੈ ਅਤੇ ਸਾਡਾ ਕਿਸਾਨ ਦਿਨ-ਰਾਤ ਇੱਕ ਕਰਕੇ ਦੁਨੀਆਂ ਭਰ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾ ਰਿਹਾ ਹੈ ਪਰ ਐਨੀ ਮਿਹਨਤ, ਮੁਸ਼ੱਕਤ ਦੇ ਬਾਵਜੂਦ ਉਸ ਨੂੰ ਆਰਥਿਕ ਸੰਕਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



ਇਸ ਦੌਰਾਨ ਸ. ਖੁੱਡੀਆਂ ਨੇ ਪੀ.ਏ.ਯੂ. ਦੇ ਖੇਤੀ ਵਿਗਿਆਨੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਖੇਤੀ ਕਰਨ ਦੀ ਸਲਾਹ ਦਿੱਤੀ। ਗਿਆਨ-ਵਿਗਿਆਨ ਨਾਲ ਖੇਤੀ ਦੇ ਧੰਦੇ ਨੂੰ ਸਿਖ਼ਰਾਂ ਤੇ ਪਹੁੰਚਾਉਣ ਲਈ ਖੇਤੀ ਸਿਖਿਆ ਹਾਸਿਲ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪੜ੍ਹ-ਲਿਖ ਕੇ ਨੌਕਰੀ ਲੱਭਣ ਦੀ ਥਾਂ ਰੁਜ਼ਗਾਰ ਮੁਹੱਈਆ ਕਰਨ ਵਾਲੇ ਬਣਨ ਲਈ ਉਤਸ਼ਾਹਿਤ ਕੀਤਾ। ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਦਿਆਂ ਸ੍ਰ. ਖੁੱਡੀਆਂ ਨੇ ਕਿਹਾ ਕਿ ਆਮਦਨ ਵਿੱਚ ਇਜ਼ਾਫਾ ਕਰਨ ਅਤੇ ਘਰੇਲੂ ਲੋੜਾਂ ਦੀ ਪੂਰਤੀ ਲਈ ਸਾਨੂੰ ਘਰਾਂ ਵਿੱਚ ਪਸ਼ੂ ਪਾਲਣ ਦੀ ਰਿਵਾਇਤ ਨੂੰ ਜਾਰੀ ਰੱਖਣ ਦੀ ਲੋੜ ਹੈ।



ਇਸ ਦੌਰਾਨ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਜ਼ਿਲ੍ਹੇ ਦਾ ਇਹ ਜਰਖੇਜ਼ ਇਲਾਕਾ ਕਪਾਹ ਲਈ ਬਹੁਤ ਢੁੱਕਵਾਂ ਹੈ ਜਿਥੇ ਸਾਡੇ ਯੂਨੀਵਰਸਿਟੀ ਦੇ ਖੋਜ ਸਟੇਸ਼ਨ ਨੇ ਕਪਾਹ ਦੀਆਂ ਕਈ ਨਵੀਆਂ ਕਿਸਮਾਂ ਕੱਢੀਆਂ ਹਨ। ਦੇਸੀ ਕਪਾਹ ਦੀਆਂ ਦੋ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਬੀਜ ਪੈਦਾ ਕਰਨ ਦਾ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਮਾਂ ਦਾ ਝਾੜ ਵਧੀਆ ਹੈ, ਕੀੜੇ-ਮਕੌੜੇ ਘੱਟ ਲੱਗਦੇ ਹਨ ਅਤੇ ਇਨ੍ਹਾਂ ਦਾ ਬੀਜ ਕਿਸਾਨ ਆਪ ਵੀ ਪੈਦਾ ਕਰ ਸਕਦੇ ਹਨ।


ਕਿਸਾਨ ਮੇਲੇ ਦੇ ਉਦੇਸ਼ ਨਵੀਆਂ ਖੇਤੀ ਤਕਨੀਕਾਂ ਅਪਣਾਓ, ਖਰਚ ਘਟਾਓ ਝਾੜ ਵਧਾਓ ਬਾਰੇ ਜਾਣਕਾਰੀ ਦਿੰਦਿਆਂ ਡਾ. ਗੋਸਲ ਨੇ ਕਿਹਾ ਕਿ ਸਾਨੂੰ ਖੇਤੀ ਲਾਗਤਾਂ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ ਦੀ ਲੋੜ ਹੈ ਪਰ ਉਹ ਤਾਂ ਹੀ ਸੰਭਵ ਹੈ ਜੇਕਰ ਅਸੀਂ ਯੂਨੀਵਰਸਿਟੀ ਵੱਲੋਂ ਸਿਫ਼ਾਰਿਸ਼ ਕੀਤੀਆਂ ਜਾਂਦੀਆਂ ਨਵੀਆਂ ਖੇਤੀ ਤਕਨੀਕਾਂ ਨੂੰ ਅਪਣਾਵਾਂਗੇ ਅਤੇ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਵਿਗਿਆਨਕ ਲੀਹਾਂ ਤੇ ਖੇਤੀ ਕਰਾਂਗੇ। ਉਨ੍ਹਾਂ ਨੇ ਘਰੇਲੂ ਲੋੜਾਂ ਦੀ ਪੂਰਤੀ ਲਈ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜ਼ੀਆਂ, ਸਾਉਣੀ ਦੇ ਚਾਰਿਆਂ ਦੇ ਬੀਜਾਂ, ਤੇਲ ਬੀਜਾਂ ਅਤੇ ਅਤੇ ਮੋਟੇ ਅਨਾਜ਼ਾਂ ਦੀਆਂ ਕਿੱਟਾਂ ਖਰੀਦਣ ਲਈ ਪ੍ਰੇਰਿਤ ਕੀਤਾ।


ਕੈਬਨਿਟ ਮੰਤਰੀ ਨੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਜੈਵਿਕ ਖਾਦਾਂ ਬੀਜਣ ਦੀ ਸਿਫ਼ਾਰਿਸ਼ ਕਰਦਿਆਂ ਅਤੇ ਪਰਾਲੀ ਦੀ ਉਚਿਤ ਸਾਂਭ-ਸੰਭਾਲ ਬਾਰੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਕੰਬਾਇਨ ਦੇ ਅੱਗੇ ਡਰਿੱਲ ਅਤੇ ਪਿੱਛੇ ਐਸ.ਐਮ.ਐਸ ਲਗਾ ਕੇ ਨਵੀਂ ਮਸ਼ੀਨਰੀ ਵਿਕਸਤ ਕੀਤੀ ਗਈ ਹੈ, ਜਿਸ ਨਾਲ ਝੋਨੇ ਦੀ ਪਰਾਲੀ ਦਾ ਕੁਤਰਾ ਕਰਨ ਅਤੇ ਕਣਕ ਦੀ ਬਿਜਾਈ ਨਾਲੋ ਨਾਲ ਕਰਨ ਵਿੱਚ ਮੱਦਦ ਮਿਲਦੀ ਹੈ। ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫਾਰਿਸ਼ਾਂ, ਪੁਸਤਕਾਂ ਖਰੀਦਣ ਦੀ ਤਾਕੀਦ ਕਰਦਿਆਂ ਉਨ੍ਹਾਂ ਨੇ ਪੀ.ਏ.ਯੂ. ਵੱਲੋਂ ਸ਼ੋਸਲ ਮੀਡੀਆ ਤੇ ਚਲਾਏ ਜਾਂਦੇ ਫੇਸਬੁੱਕ ਲਾਈਵ ਪ੍ਰੋਗਰਾਮ, ਯੂ-ਟਿਊਬ ਚੈਨਲਾਂ ਅਤੇ ਖੇਤੀ ਸੰਦੇਸ਼ ਨਾਲ ਜੁੜਨ ਲਈ ਪ੍ਰੇਰਿਤ ਕੀਤਾ।


ਝੋਨੇ ਦੇ ਬਾਦਸ਼ਾਹ ਅਤੇ ਨੋਬਲ ਪੁਰਸਕਾਰ ਵਿਜੇਤਾ ਡਾ ਗੁਰਦੇਵ ਸਿੰਘ ਖੁਸ਼ ਨੇ ਕਿਸਾਨਾਂ ਦੇ ਭਰਵੇਂ ਇਕੱਠ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦੀ ਮਿਹਨਤ ਸ਼ਦਕਾ ਹੀ ਹਰੀ ਕ੍ਰਾਂਤੀ ਸੰਭਵ ਹੋ ਸਕੀ। ਉਨ੍ਹਾਂ ਕਿਹਾ ਕਿ ਇਥੇ ਕਣਕ ਝੋਨੇ ਦੀ ਬੰਪਰ ਫ਼ਸਲ ਹੁੰਦੀ ਹੈ ਪਰ ਹੁਣ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਲਈ ਸਾਨੂੰ ਖੇਤੀ ਵੰਨ-ਸੁਵੰਨਤਾ ਵੱਲ ਤੁਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਜੋ ਸਰਕਾਰ ਦਾ ਟੀਚਾ ਹੈ ਉਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਸਬਜ਼ੀਆਂ ਅਤੇ ਫ਼ਲਾਂ ਦੀ ਕਾਸ਼ਤ ਨੂੰ ਵਧਾਵਾਂਗੇ। ਜਲ ਸੋਮਿਆਂ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਤੁਪਕਾ ਸੰਚਾਈ ਕਰਨ ਲਈ ਕਿਹਾ ਕਿਉਕਿ ਇਸ ਨਾਲ 70 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ।


ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਸੁਰੱਖਿਅਤ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਡਾ ਗੁਰਜੀਤ ਸਿੰਘ ਮਾਂਗਟ, ਵਧੀਕ ਨਿਰਦੇਸ਼ਕ ਖੋਜ, ਪੀ.ਏ.ਯੂ. ਨੇ ਦੱਸਿਆ ਕਿ ਖੇਤੀ ਵਿਗਿਆਨੀਆਂ ਵੱਲੋਂ ਹੁਣ ਤੱਕ 950 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 250 ਤੋਂ ਵੱਧ ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਲਈ ਹੋ ਚੁੱਕੀ ਹੈ। ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ 48 ਸਿਫ਼ਾਰਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 18 ਕਿਸਮਾਂ ਵੱਖ-ਵੱਖ ਫ਼ਸਲਾਂ, 6 ਕਿਸਮਾਂ ਸਬਜ਼ੀਆਂ ਦੀਆਂ ਅਤੇ 3 ਕਿਸਮਾਂ ਫੁੱਲਾਂ ਦੀਆਂ ਵੀ ਹਨ।


ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਪਰਮਲ ਝੋਨੇ ਦੀ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ.ਆਰ 132, ਮੱਕੀ ਦੀ ਨਵੀਂ ਕਿਸਮ ਪੀ.ਐਮ.ਐਚ 17, ਪੁਦੀਨੇ ਦੀ ਕਿਸਮ, ਮੋਟੇ ਅਨਾਜ਼ ਦੀ ਕਿਸਮ ਪੰਜਾਬ ਕੰਗਨੀ-1, ਆਲੂ ਦੀਆਂ ਦੋ ਕਿਸਮਾਂ ਪੰਜਾਬ ਪੋਟੈਟੋ 103 ਅਤੇ ਪੰਜਾਬ ਪੋਟੈਟੋ 104, ਗੋਭੀ ਅਤੇ ਸੰਤਰੀ ਗਾਜਰ ਦੀ ਨਵੀਂ ਕਿਸਮ ਤੋਂ ਇਲਾਵਾ ਫਰਾਂਸਬੀਨ ਦੀਆਂ ਨਵੀਆਂ ਕਿਸਮਾਂ ਫਰਾਂਸਬੀਨ-1 ਅਤੇ ਫਰਾਂਸਬੀਨ-2 ਅਤੇ ਰਸਭਰੀ ਦੀਆਂ ਨਵੀਆਂ ਕਿਸਮਾਂ ਪੰਜਾਬ ਰਸਭਰੀ-1 ਅਤੇ ਪੰਜਾਬ ਰਸਭਰੀ-2, ਗਰੇਪ ਫਰੂਟ ਅਤੇ ਗੁਲਦਾਉਂਦੀ ਦੀਆਂ ਕਿਸਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।


ਕਿਸਾਨ ਮੇਲੇ ਵਿੱਚ ਸਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਨੇ 1967 ਤੋਂ ਯੂਨੀਵਰਸਿਟੀ ਵੱਲੋਂ ਲਗਾਤਾਰ ਲਗਾਏ ਜਾ ਰਹੇ ਹਾੜ੍ਹੀ ਅਤੇ ਸਾਉਣੀ ਦੇ ਕਿਸਾਨ ਮੇਲਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਪੀ.ਏ.ਯੂ. ਕੈਪਸ ਵਿਖੇ 21-22 ਮਾਰਚ 2025 ਨੂੰ ਲੱਗਣ ਵਾਲੇ ਦੋ ਰੋਜ਼ਾਂ ਕਿਸਾਨ ਮੇਲੇ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ਼ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਅਤੇ ਖੇਤੀ ਵਿਗਿਆਨੀਆਂ ਨਾਲ ਰਾਬਤਾ ਕਾਇਮ ਰੱਖਣ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ, ਜਿਨ੍ਹਾਂ ਵਿੱਚ ਸਾਨੂੰ ਕਿਸਾਨਾਂ ਤੋਂ ਜੋ ਫੀਡ ਬੈਕ ਮਿਲਦਾ ਹੈ ਉਸ ਮੁਤਾਬਿਕ ਖੇਤੀ ਨੂੰ ਨਵੇ ਦਿਸ਼ਾ-ਨਿਰਦੇਸ਼ ਦੇਣ ਵਿੱਚ ਸਹਾਇਤਾ ਮਿਲਦੀ ਹੈ।


ਉਨ੍ਹਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਦੀ ਖੇਤੀ ਸਬੰਧੀ ਵਿਗਿਆਨਕ ਜਾਣਕਾਰੀ ਵਿੱਚ ਵਾਧਾ ਹੋ ਸਕੇ। ਸਹਾਇਕ ਧੰਦਿਆਂ ਵਿਚੋਂ ਹਰ-ਰੋਜ਼ ਆਮਦਨ ਹਾਸਿਲ ਕਰਨ ਲਈ ਡਾ ਭੁੱਲਰ ਨੇ ਖੇਤੀ ਦੇ ਨਾਲ-ਨਾਲ ਮਧੂ ਮੱਖੀ ਪਾਲਣ, ਖੁੰਬਾਂ ਦੀ ਕਾਸ਼ਤ ਕਰਨ, ਮੁਰਗੀ ਪਾਲਣ ਵਰਗੇ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ ਅਤੇ ਇਸ ਸਬੰਧੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਦਂਰਾਂ ਵੱਲੋਂ ਲਗਾਈਆਂ ਜਾਂਦੀਆਂ ਮੁਫ਼ਤ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ।


ਇਸ ਮੌਕੇ ਕੇਦਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਜਥੇਦਾਰ ਗੁਰਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰੋ, ਸ੍ਰ. ਗੁਰਪ੍ਰੀਤ ਸਿੰਘ ਵਾਸੀ ਪਿੰਡ ਤੁੜ, ਜਿਲ੍ਹਾ ਤਰਨਤਾਰਨ ਨੂੰ ਪ੍ਰਦਾਨ ਕੀਤਾ ਗਿਆ।


ਮੰਚ ਸੰਚਾਲਣ ਕਰਦਿਆਂ ਡਾ ਗੁਰਜਿੰਦਰ ਸਿੰਘ ਰੋਮਾਣਾ, ਪ੍ਰਮੁੱਖ ਵਿਗਿਆਨੀ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਸ਼ੋਸਲ ਮੀਡੀਆ ਨਾਲ ਵੱਧ ਤੋਂ ਵੱਧ ਜੁੜਨ ਲਈ ਫੋਨ ਨੰਬਰ 82880-57707 ਤੇ ਮਿਸਡ ਕਾਲ ਦੇਣ ਲਈ ਕਿਹਾ ਤਾਂ ਜੋ ਉਨ੍ਹਾਂ ਤੱਕ ਯੂਨੀਵਰਸਿਟੀ ਵੱਲੋਂ ਕੀਤੀ ਜਾਂਦੀ ਖੋਜ ਸਬੰਧੀ ਅਤਿ-ਆਧੁਨਿਕ ਜਾਣਕਾਰੀ ਮੋਬਾਇਲ ਫੋਨ ਰਾਹੀਂ ਉਨ੍ਹਾਂ ਤੱਕ ਪਹੁੰਚ ਸਕੇ।


ਇਸ ਮੌਕੇ ਡਾ ਗੁਰਪ੍ਰੀਤ ਸਿੰਘ ਸੋਢੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਖੇਤਰੀ ਖੋਜ ਕੇਂਦਰ ਬਠਿੰਡਾ ਦੇ ਨਿਰਦੇਸ਼ਕ ਡਾ ਕਰਮਜੀਤ ਸਿੰਘ ਸੇਖੋਂ, ਅੰਤਰਰਾਸ਼ਟਰੀ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼, ਸ੍ਰ. ਮੋਹਨ ਸਿੰਘ ਜਾਖ਼ੜ, ਡਾ ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ ਡਾ ਕੁਲਦੀਪ ਸਿੰਘ, ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਪੀ.ਏ.ਯੂ. ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਉਚ ਅਧਿਕਾਰੀ ਆਦਿ ਸ਼ਾਮਲ ਸਨ।



 


ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...