Sunday, April 6, 2025

ਕਣਕ ਦੀ ਸਰਕਾਰੀ ਖਰੀਦ ਸਬੰਧੀ

*ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ - ਲਾਲ ਚੰਦ ਕਟਾਰੂ ਚਕ 

*- ਖਰੀਦ ਸੀਜ਼ਨ ਖਤਮ ਹੋਣ ਤੱਕ ਸਟਾਫ ਲਈ ਕੋਈ ਛੁੱਟੀ ਨਹੀਂ*

*- ਪੰਜਾਬ ਨੇ 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਰੱਖਿਆ, 28,894 ਕਰੋੜ ਰੁਪਏ ਸੀ.ਸੀ.ਐਲ. ਰਾਸ਼ੀ ਦੇ ਵੀ ਕੀਤੇ ਪ੍ਰਬੰਧ*


ਚੰਡੀਗੜ੍ਹ/ਲੁਧਿਆਣਾ, 6 ਅਪ੍ਰੈਲ - ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ Lal Chand Kataruchak ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ Punjab ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ Wheat Procurement ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਸੂਬੇ ਦੀਆਂ ਅਨਾਜ ਮੰਡੀਆਂ Grain Market ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬਾਰਦਾਨੇ, ਪੱਖੇ, ਆਵਾਜਾਈ ਅਤੇ ਰਿਹਾਇਸ਼ ਦੇ ਪ੍ਰਬੰਧਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗੀ ਵਾਲੀ ਕਣਕ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਖਰੀਦ ਕਾਰਜ਼ਾਂ 'ਚ ਲੱਗੇ ਸਟਾਫ ਨੂੰ ਕੋਈ ਵੀ ਛੁੱਟੀ ਨਹੀਂ ਦਿੱਤੀ ਜਾਵੇਗੀ ਜਦੋਂ ਤੱਕ ਕਿ ਕੋਈ ਠੋਸ ਕਾਰਨ ਨਾ ਹੋਵੇ ਅਤੇ ਉਨ੍ਹਾਂ ਨੂੰ ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਮੌਜੂਦ ਰਹਿਣਾ ਹੋਵੇਗਾ।

ਐਤਵਾਰ ਨੂੰ ਇੱਥੇ ਲੁਧਿਆਣਾ, ਮੋਗਾ, ਫਰੀਦਕੋਟ, ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲਿਆਂ ਦੇ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਮਦਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਵਾਢੀ ਹੋਣ ਦੀ ਉਮੀਦ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ ਹੈ। ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਸੂਬੇ ਨੇ 28,894 ਕਰੋੜ ਰੁਪਏ ਕੈਸ਼ ਕ੍ਰੈਡਿਟ ਲਿਮਿਟ ਦਾ ਪ੍ਰਬੰਧ ਕੀਤਾ ਹੈ ਅਤੇ ਬਹੁਤ ਸਾਰੀ ਸਟੋਰੇਜ ਸਪੇਸ ਅਤੇ ਕੰਟੇਨਰਾਂ ਦੇ ਨਾਲ ਲੋੜੀਂਦਾ 99 ਫੀਸਦ ਬਾਰਦਾਨੇ ਨੂੰ ਪ੍ਰਾਪਤ ਕਰਨ ਵਿੱਚ ਵੀ ਕਾਮਯਾਬ ਰਿਹਾ ਹੈ।

ਕੈਬਨਿਟ ਮੰਤਰੀ ਕਟਾਰੁਚੱਕ ਨੇ ਇਹ ਵੀ ਦੱਸਿਆ ਕਿ ਵਾਢੀ ਨੂੰ ਸੰਭਾਲਣ ਲਈ, ਰਾਜ ਨੇ ਨਿਯਮਤ ਖਰੀਦ ਕੇਂਦਰਾਂ ਤੋਂ ਇਲਾਵਾ 600 ਅਸਥਾਈ ਖਰੀਦ ਕੇਂਦਰ ਵੀ ਸਥਾਪਤ ਕੀਤੇ ਹਨ ਅਤੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਉਨ੍ਹਾਂ ਦੀਆਂ ਅਦਾਇਗੀਆਂ ਉਨ੍ਹਾਂ ਦੀ ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀਆਂ ਜਾਣਗੀਆਂ. 

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਲਿਆਏ ਗਏ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਉਹ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਮੀਖਿਆ ਮੀਟਿੰਗ ਵਿੱਚ ਕਟਾਰੂਚੱਕ ਨੇ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ-ਸਫਾਈ, ਪੀਣ ਵਾਲੇ ਪਾਣੀ, ਰੋਸ਼ਨੀ ਅਤੇ ਛਾਂਦਾਰ ਥਾਵਾਂ ਵਰਗੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀਆਂ ਵਿੱਚ ਫਸਟ ਏਡ ਮੈਡੀਕਲ ਕਿੱਟਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

Friday, April 4, 2025

ਖਜੂਰ, ਜਾਮੁਨ, ਆਂਵਲੇ ਬਾਰੇ ਸਿਖਲਾਈ ਪ੍ਰੋਗਰਾਮ

ਅਬੋਹਰ  ਦੇ ਖੇਤਰੀ ਫਲ ਖੋਜ ਕੇਂਦਰ ਵਿਖੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਘੱਟ ਪਾਣੀ ਵਾਲੇ ਇਲਾਕੇ ਦੇ ਫਲਾਂ ਦੇ ਉਤਪਾਦਨ ਅਤੇ ਪ੍ਰਸਾਰ 'ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।


ਅਬੋਹਰ, 4 ਅਪ੍ਰੈਲ

ਅਬੋਹਰ ਦੇ ਡਾ. ਜੇ. ਸੀ. ਬਖਸ਼ੀ ਖੇਤਰੀ ਖੋਜ ਸਟੇਸ਼ਨ, ਨੇ ਅਨੁਸੂਚਿਤ ਜਾਤੀ ਉਪ ਯੋਜਨਾ ਸਕੀਮ ਅਧੀਨ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਐਸਸੀ/ਐਸਟੀ) ਉਮੀਦਵਾਰਾਂ ਲਈ "ਘੱਟ ਪਾਣੀ ਵਾਲੇ ਇਲਾਕਿਆਂ ਲਈ ਫਲਾਂ ਦਾ ਉਤਪਾਦਨ ਅਤੇ ਪ੍ਰਸਾਰ" ਸਿਰਲੇਖ ਵਾਲਾ ਸਿਖਲਾਈ ਪ੍ਰੋਗਰਾਮ ਕਰਵਾਇਆ। ਪੀਏਯੂ ਖੇਤਰੀ ਖੋਜ ਸਟੇਸ਼ਨ, ਅਬੋਹਰ ਵਿਖੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ)-ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਪ੍ਰੋਜੈਕਟ ਆਨ ਅਰਿਡ ਜ਼ੋਨ ਫਲਾਂ (ਏਆਈਸੀਆਰਪੀ ਆਨ ਅਰਿਡ ਜ਼ੋਨ ਫਲਾਂ) ਦੀ ਅਗਵਾਈ ਹੇਠ ਆਯੋਜਿਤ ਇਸ ਸਿਖਲਾਈ ਰਾਹੀਂ 90 ਭਾਗੀਦਾਰਾਂ ਨੂੰ ਲਾਭ ਪਹੁੰਚਾਇਆ।


ਖੋਜ ਸਟੇਸ਼ਨ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਸਾਂਗਵਾਨ ਨੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਕਿਸਾਨਾਂ ਨੂੰ ਪੰਜਾਬ ਦੇ ਸੁੱਕੇ ਸਿੰਚਾਈ ਵਾਲੇ ਖੇਤਰ ਵਿੱਚ ਖਜੂਰ, ਜਾਮੁਨ, ਬੇਰ ਅਤੇ ਆਂਵਲਾ ਫਸਲਾਂ ਵਰਗੇ ਸੁੱਕੇ ਫਲਾਂ ਦੀ ਕਾਸ਼ਤ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।

ਡਾ. ਅਨਿਲ ਕੁਮਾਰ ਕਾਮਰਾ, ਵਿਗਿਆਨੀ (ਬਾਗਬਾਨੀ) ਅਤੇ ਆਰਆਰਐਸ, ਅਬੋਹਰ ਵਿਖੇ ਏਆਈਸੀਆਰਪੀ ਦੇ ਖੁਸ਼ਕ ਜ਼ੋਨ ਫਲਾਂ ਦੇ ਸਕੀਮ ਇੰਚਾਰਜ ਨੇ ਖਜੂਰ, ਜਾਮੁਨ, ਬੇਰ ਅਤੇ ਆਂਵਲਾ ਫਸਲਾਂ ਦੀ ਕਾਸ਼ਤ ਦੇ ਤਰੀਕਿਆਂ ਅਤੇ ਪ੍ਰਸਾਰ ਤਕਨੀਕਾਂ ਜਾਣਕਾਰੀ ਦਿੱਤੀ ਅਤੇ ਖੁਸ਼ਕ ਫਲਾਂ ਦੇ ਗੁਣਵੱਤਾ ਭਰਪੂਰ ਉਤਪਾਦਨ ਬਾਰੇ ਵੀ ਜਾਗਰੂਕ ਕੀਤਾ।


ਡਾ. ਪ੍ਰਕਾਸ਼ ਮਾਹਲਾ, ਸਬਜ਼ੀ ਵਿਗਿਆਨੀ, ਨੇ ਪੰਜਾਬ ਦੇ ਖੁਸ਼ਕ ਸਿੰਚਾਈ ਵਾਲੇ ਖੇਤਰ ਵਿੱਚ ਸਬਜ਼ੀਆਂ ਦੀਆਂ ਫਸਲਾਂ ਦੇ ਅਤੇ ਨਰਸਰੀ ਦੇ ਉਤਪਾਦਨ ਲਈ ਤਕਨੀਕਾਂ ਬਾਰੇ ਜਾਣਾਕਰੀ ਦਿੱਤੀ। ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਅਨਿਲ ਕਾਮਰਾ ਨੇ ਖਜੂਰ ਵਿੱਚ ਪਰਾਗਣ ਅਤੇ ਛਾਂਟੀ ਦੇ ਅਭਿਆਸਾਂ, ਜਾਮੁਨ ਦੀ ਫਸਲ ਦੇ ਪ੍ਰਸਾਰ ਅਤੇ ਖੇਤ ਵਿੱਚ ਖਜੂਰਾਂ ਵਿੱਚ ਸ਼ਾਖਾਵਾਂ ਦੇ ਗੁਣਾ ਵਰਗੀ ਤਕਨਾਲੋਜੀ ਦਾ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਫਲ ਫਸਲਾਂ ਲਈ ਪ੍ਰੋਸੈਸਿੰਗ ਤਕਨਾਲੋਜੀ ਬਾਰੇ ਵੀ ਜਾਣੂ ਕਰਵਾਇਆ।

ਸਿਖਲਾਈ ਪ੍ਰੋਗਰਾਮ ਪੂਰਾ ਹੋਣ ਤੋਂ ਬਾਅਦ, ਸਪਰੇਅ ਪੰਪ ਅਤੇ ਖਜੂਰ ਅਤੇ ਜਾਮੁਨ ਦੇ ਬੂਟੇ ਕਿਸਾਨਾਂ ਨੂੰ ਵੰਡੇ ਗਏ।

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

-ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਿਸਾਨਾਂ ਨੂੰ ਬਿਜਲੀ ਦੀ ਖਰਾਬੀ ਸਬੰਧੀ  ਤੁਰੰਤ ਸੂਚਨਾ ਦੇਣ ਦੀ ਅਪੀਲ 

ਚੰਡੀਗੜ੍ਹ, 4 ਅਪ੍ਰੈਲ:

ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ Wheat crop ਨੂੰ ਅੱਗ ਲੱਗਣ Fire Incident ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ Control Room ਸਥਾਪਤ ਕੀਤਾ ਹੈ।


ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ Power Minister Harbhajan Singh ETO ਨੇ ਦੱਸਿਆ ਕਿ ਢਿੱਲੀਆਂ ਜਾਂ  ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ, ਜੋ ਸਪਾਰਕਿੰਗ ਕਰਕੇ  ਕਣਕ ਦੇ ਖੇਤਾਂ ਅੱਗ ਲਗਣ ਦਾ ਕਾਰਨ ਬਣ ਸਕਦੀਆਂ ਹਨ, ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ Appeal to Farmers ਕੀਤੀ ਕਿ ਉਹ ਇਨ੍ਹਾਂ ਬਿਜਲੀ ਖ਼ਤਰਿਆਂ ਦੇ ਸਮੇਂ ਸਿਰ ਹੱਲ ਲਈ ਤੁਰੰਤ ਨਜ਼ਦੀਕੀ ਸਬ-ਡਿਵੀਜ਼ਨਲ ਦਫ਼ਤਰ, ਸ਼ਿਕਾਇਤ ਕੇਂਦਰ ਜਾਂ ਕੰਟਰੋਲ ਰੂਮ 96461-06835, 96461-06836 ਜਾਂ ਟੋਲ-ਫਰੀ ਨੰਬਰ 1912 ’ਤੇ ਰਿਪੋਰਟ ਕਰਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਢਿੱਲੀਆਂ ਜਾਂ  ਲਟਕਦੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਘਟਨਾਵਾਂ ਦੀਆਂ ਤਸਵੀਰਾਂ, ਸਥਾਨ ਦੇ ਵੇਰਵਿਆਂ ਸਮੇਤ, ਵਟਸਐਪ ਰਾਹੀਂ 96461-06836 ’ਤੇ ਭੇਜੀਆਂ ਜਾ ਸਕਦੀਆਂ ਹਨ।

ਕਿਸਾਨਾਂ ਲਈ ਵਿਸ਼ੇਸ਼ ਸਾਵਧਾਨੀਆਂ ਨੂੰ ਉਜਾਗਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਸਲਾਹ ਦਿੱਤੀ ਕਿ ਵੱਢੀ ਗਈ ਕਣਕ ਨੂੰ ਬਿਜਲੀ ਦੀਆਂ ਲਾਈਨਾਂ ਦੇ ਹੇਠਾਂ ਜਾਂ ਟਰਾਂਸਫਾਰਮਰਾਂ ਅਤੇ ਜੀਓ ਸਵਿੱਚਾਂ ਦੇ ਨੇੜੇ ਨਾ ਰੱਖਿਆ ਜਾਵੇ। ਉਨ੍ਹਾਂ ਨੇ ਕਿਸਾਨਾਂ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇੱਕ ਮਰਲੇ ’ਚ ਬੀਜੀ ਗਈ ਕਣਕ ਨੂੰ ਪਹਿਲਾਂ ਹੀ ਕੱਟ ਲੈਣ ਅਤੇ ਖੇਤਾਂ ਦੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ 10 ਮੀਟਰ ਦਾ ਖੇਤਰ ਗਿੱਲਾ ਰੱਖਣ ਦੀ ਅਪੀਲ ਕੀਤੀ ਤਾਂ ਜੋ ਚੰਗਿਆੜੀਆਂ ਤੋਂ ਹੋਣ ਵਾਲੀਆਂ ਅੱਗ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਣਕ ਦੇ ਖੇਤਾਂ ਦੇ ਨੇੜੇ ਸਿਗਰਟ ਜਾਂ ਬੀੜੀਆਂ ਨਾ ਪੀਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਬਾਂਸ ਦੇ ਖੰਭਿਆਂ ਜਾਂ ਸੋਟੀਆਂ ਦੀ ਵਰਤੋਂ ਕਰਕੇ ਬਿਜਲੀ ਦੀਆਂ ਲਾਈਨਾਂ ਨਾਲ ਛੇੜਛਾੜ ਕਰਨ ਵਿਰੁੱਧ  ਚੇਤਾਵਨੀ ਦਿੰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਣਅਧਿਕਾਰਤ ਵਿਅਕਤੀਆਂ ਨੂੰ ਜੀਓ ਸਵਿੱਚ ਚਲਾਉਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਕਣਕ ਦੀ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ।

ਸ. ਹਰਭਜਨ ਸਿੰਘ ਈਟੀਓ ਨੇ ਕਿਸਾਨਾਂ ਨੂੰ ਸਿਰਫ਼ ਦਿਨ ਦੇ ਸਮੇਂ ਹੀ ਕੰਬਾਈਨ ਹਾਰਵੈਸਟਰ ਚਲਾਉਣ ਅਤੇ ਕੰਬਾਈਨਾਂ ਦੇ ਪੁਰਜ਼ਿਆਂ ਚੋਂ ਨਿਕਲਣ ਵਾਲੀਆਂ ਚੰਗਿਆੜੀਆਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਬਿਜਲੀ ਦੇ ਖੰਭਿਆਂ, ਤਾਰਾਂ ਨਾਲ ਕੰਬਾਈਨਾਂ ਦੇ ਟਕਰਾਉਣ ਲਈ ਵੀ ਕਿਸਾਨਾਂ ਨੂੰ ਅਗਾਹ ਕੀਤਾ। ਕੈਬਨਿਟ ਮੰਤਰੀ ਨੇ ਖਾਸ ਤੌਰ ’ਤੇ ਕਿਹਾ ਕਿ ਕਣਕ ਦੀਆਂ ਫਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਦੀ ਲੋੜ ਹੈ।

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਬਿਜਲੀ ਦੀ ਲਾਈਨ ਦੇ ਸਪਾਰਕਿੰਗ ਦੀ ਸੂਚਨਾ ਤੁਰੰਤ ਸਬੰਧੀ ਪੀ.ਐਸ.ਪੀ.ਸੀ.ਐਲ. ਸਟਾਫ, ਜੂਨੀਅਰ ਇੰਜੀਨੀਅਰ, ਸਬ-ਡਿਵੀਜ਼ਨਲ ਅਫਸਰ ਜਾਂ ਕੰਟਰੋਲ ਰੂਮ  ਨਾਲ ਸੰਪਰਕ ਕਰਨ।

ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼

ਚੰਡੀਗੜ੍ਹ, 4 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ Hushiarpur  ਜ਼ਿਲ੍ਹੇ ਵਿੱਚ ਦੋ ਫਰਮਾਂ 'ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ।


ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜੁਆਇੰਟ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਟੀਮ ਨੇ ਮੈਸਰਜ਼ ਜਨਕ ਰਾਜ ਨਰਿੰਦਰ ਕੁਮਾਰ, ਨਵੀਂ ਅਨਾਜ ਮੰਡੀ, ਹੁਸ਼ਿਆਰਪੁਰ ਵਿਖੇ ਅਚਨਚੇਤ ਛਾਪਾ ਮਾਰਿਆ ਅਤੇ ਜਾਂਚ ਦੌਰਾਨ ਟੀਮ ਨੂੰ ਆਈਪ੍ਰੋਕੈਮ ਐਗਰੀ ਕੇਅਰ, ਪੰਚਕੂਲਾ, ਹਰਿਆਣਾ ਵੱਲੋਂ ਬਣਾਏ ਅਤੇ ਮਾਰਕੀਟ ਕੀਤੇ ਗਏ ਪਾਬੰਦੀਸ਼ੁਦਾ ਅਮੋਨੀਅਮ ਸਾਲਟ- ਗਲਾਈਫੋਸੇਟ 71% ਐਸ.ਜੀ. ਦੇ 99 ਪੈਕੇਟ (ਹਰੇਕ 100 ਗ੍ਰਾਮ) ਬਰਾਮਦ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਮਿਆਦ ਪੁੱਗ ਚੁੱਕੇ ਅਤੇ ਗੈਰ-ਮਿਆਰੀ ਕੀਟਨਾਸ਼ਕ ਵੀ ਬਰਾਮਦ ਕੀਤੇ ਗਏ ਜਿਨ੍ਹਾਂ ਵਿੱਚ 20 ਪੈਕੇਟ ਪੈਂਡੀਮੇਥਾਲਿਨ (1 ਲੀਟਰ), 10 ਪੈਕੇਟ ਪ੍ਰੋਫੇਨੋਫੋਸ + ਸਾਈਪਰਮੇਥਰਿਨ (1 ਲੀਟਰ), 40 ਪੈਕੇਟ ਥਿਆਮੇਥੋਕਸਮ (250 ਗ੍ਰਾਮ), ਪੰਜ ਪੈਕੇਟ ਕਾਰਬੈਂਡਾਜ਼ਿਮ (250 ਗ੍ਰਾਮ), 75 ਪੈਕੇਟ ਕਲੋਡੀਨਾਫੌਪ ਪ੍ਰੋਪਾਰਗਿਲ (160 ਗ੍ਰਾਮ), 23 ਪੈਕੇਟ ਐਟਰਾਜ਼ੀਨ (500 ਗ੍ਰਾਮ), ਪੰਜ ਪੈਕੇਟ ਮੈਟਾਲੈਕਸਿਲ + ਮੈਨਕੋਜ਼ੇਬ (250 ਗ੍ਰਾਮ) ਅਤੇ 10 ਪੈਕੇਟ ਮੈਨਕੋਜ਼ੇਬ (1 ਲੀਟਰ) ਸ਼ਾਮਲ ਹਨ।

ਸ. ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਇਸ ਜਾਂਚ ਦੌਰਾਨ ਨਮੂਨੇ ਲਏ ਗਏ ਅਤੇ ਕੀਟਨਾਸ਼ਕ ਐਕਟ, 1968 ਅਤੇ ਨਿਯਮ, 1971 ਦੀਆਂ ਸਬੰਧਿਤ ਧਾਰਾਵਾਂ ਤਹਿਤ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਟੀਮ ਵੱਲੋਂ ਇਸੇ ਬਾਜ਼ਾਰ ਵਿੱਚ ਮੈਸਰਜ਼ ਵਿਜ ਟਰੇਡਰਜ਼ ਦਾ ਵੀ ਨਿਰੀਖਣ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਕੀਟਨਾਸ਼ਕਾਂ, ਖਾਦਾਂ ਅਤੇ ਬੀਜਾਂ ਦੇ ਦੋ-ਦੋ ਨਮੂਨੇ ਲਏ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕਾਂ ਅਤੇ ਬੀਜਾਂ ਦੀ ਵਿਕਰੀ ਤੁਰੰਤ ਬੰਦ ਕਰ ਦਿੱਤੀ ਗਈ ਹੈ ਕਿਉਂਕਿ ਇਹ ਫਰਮ ਸਬੰਧਤ ਐਕਟਾਂ ਤਹਿਤ ਸਹੀ ਲਾਇਸੈਂਸ ਐਡੋਰਸਮੈਂਟ ਤੋਂ ਬਿਨਾਂ ਕੰਮ ਕਰ ਰਹੀ ਸੀ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖੇਤੀਬਾੜੀ ਸਬੰਧੀ ਉਤਪਾਦ ਖਰੀਦਣ ਅਤੇ ਖਰੀਦੇ ਗਏ ਉਤਪਾਦਾਂ ਦਾ ਬਿੱਲ ਜ਼ਰੂਰ ਲੈਣ।

ਪ੍ਰਬੰਧਕੀ ਸਕੱਤਰ (ਖੇਤੀਬਾੜੀ) ਡਾ. ਬਸੰਤ ਗਰਗ Dr Basant Garg ਨੇ ਕਿਹਾ ਕਿ ਸੂਬੇ ਦੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਖੇਤੀਬਾੜੀ ਲਾਗਤਾਂ ਨਾਲ ਸਬੰਧਤ ਡੀਲਰਾਂ/ਨਿਰਮਾਤਾਵਾਂ/ਮਾਰਕੀਟਿੰਗ ਕੰਪਨੀਆਂ 'ਤੇ ਨਿਯਮਤ ਨਜ਼ਰ ਰੱਖਣ ਤਾਂ ਜੋ ਕਿਸਾਨਾਂ ਲਈ ਗੁਣਵੱਤਾ ਵਾਲੇ ਉਤਪਾਦ ਯਕੀਨੀ ਬਣਾਏ ਜਾ ਸਕਣ।

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ

 ਫਾਜ਼ਿਲਕਾ 4 ਅਪ੍ਰੈਲ


 ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ, ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਗਾਮੀ ਨਰਮੇ ਦੀ ਫਸਲ ਦੀ ਬਿਹਤਰੀ ਲਈ ਖੇਤਾਂ ਕਿਨਾਰੇ ਉੱਗੇ ਨਦੀਨਾਂ ਨੂੰ ਨਸ਼ਟ ਕਰ ਦੇਣ ਅਤੇ ਜੇਕਰ ਹਾਲੇ ਤੱਕ ਵੀ ਖੇਤਾਂ ਵਿੱਚ ਛਟੀਆਂ ਪਈਆਂ ਹਨ ਤਾਂ ਉਹਨਾਂ ਨੂੰ ਉਥੋਂ ਹਟਾ ਲਿਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਡਾ  ਮਮਤਾ ਲੂਣਾ ਨੇ ਆਖਿਆ ਹੈ ਕਿ ਖੇਤਾਂ ਦੇ ਆਲੇ ਦੁਆਲੇ ਉੱਗੇ ਹੋਏ ਵੱਖ ਵੱਖ ਨਦੀਨਾਂ ਤੇ ਚਿੱਟੀ ਮੱਖੀ ਪਣਪਦੀ ਹੈ ਜੋ ਕਿ ਬਾਅਦ ਵਿੱਚ ਨਰਮੇ ਦੀ ਫਸਲ ਤੇ ਹਮਲਾ ਕਰ ਦਿੰਦੀ ਹੈ। ਜੇਕਰ ਇਸ ਸਮੇਂ ਕਿਸਾਨ ਵੀਰ ਖੇਤਾਂ ਦੇ ਆਲੇ ਦੁਆਲੇ ਅਤੇ ਹੋਰ ਖਾਲੀ ਥਾਵਾਂ ਤੇ ਖੜੇ ਨਦੀਨਾਂ ਨੂੰ ਨਸ਼ਟ ਕਰ ਦੇਣ ਤਾਂ ਇਹ ਚਿੱਟੀ ਮੱਖੀ ਦਾ ਵਾਧਾ ਇੱਥੇ ਹੀ ਰੁਕ ਸਕਦਾ ਹੈ ਤੇ ਆਉਣ ਵਾਲੇ ਨਰਮੇ ਦੀ ਫਸਲ ਤੇ ਇਸ ਤੇ ਹਮਲੇ ਦੀ ਸੰਭਾਵਨਾ ਘੱਟ ਸਕਦੀ ਹੈ।
ਇਸੇ ਤਰਾਂ ਉਹਨਾਂ ਨੇ ਕਿਹਾ ਕਿ ਨਰਮੇ ਦੀਆਂ ਛਟੀਆਂ ਦੇ ਵਿੱਚ ਗੁਲਾਬੀ ਸੂੰਡੀ ਦਾ ਲਾਰਵਾ ਲੁਕਿਆ ਹੋਇਆ ਹੈ। ਜੇਕਰ ਹਲੇ ਤੱਕ ਵੀ ਕਿਸੇ ਕਿਸਾਨ ਨੇ ਖੇਤ ਵਿੱਚ ਪਈਆਂ ਨਰਮੇ ਦੀਆਂ ਛਟੀਆਂ ਨੂੰ ਹਿਲਾ ਕੇ ਉਹਨਾਂ ਵਿਚਲਾ ਪਿਊਪਾ ਨਸ਼ਟ ਨਹੀਂ ਕੀਤਾ ਤਾਂ ਤੁਰੰਤ ਇਹਨਾਂ ਛਟੀਆਂ ਨੂੰ ਝਾੜ ਕੇ ਖੇਤ ਵਿੱਚੋਂ ਪਿੰਡ ਲੈ ਆਂਦਾ ਜਾਵੇ ਅਤੇ ਪਿੱਛੇ ਬਚੇ ਕੂੜੇ ਨੂੰ ਡੂੰਘਾ ਦੱਬ ਦਿੱਤਾ ਜਾਵੇ ਜਾਂ ਅੱਗ ਲਾ ਕੇ ਸਾੜ ਦਿੱਤਾ ਜਾਵੇ ਤਾਂ ਜੋ ਇਸ ਵਿਚਲਾ ਪਿਊਪਾ ਨਸ਼ਟ ਹੋ ਸਕੇ । ਉਹਨਾਂ ਨੇ ਕਿਹਾ ਕਿ ਜੇਕਰ ਇਹ ਉਪਰਾਲੇ ਤੁਰੰਤ ਕੀਤੇ ਜਾਣ ਤਾਂ ਆਉਣ ਵਾਲੇ ਨਰਮੇ ਦੀ ਫਸਲ ਤੇ ਚਿੱਟੀ ਮੱਖੀ ਜਾਂ ਗੁਲਾਬੀ ਸੂੰਡੇ ਦੀ ਹਮਲੇ ਨੂੰ ਸੰਭਾਵਨਾ ਨੂੰ ਵੱਡੇ ਪੱਧਰ ਤੇ ਘਟਾਇਆ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਵੀਰ ਬਲਾਕ ਖੇਤੀਬਾੜੀ ਦਫਤਰਾਂ ਜਾਂ ਸਰਕਲ ਖੇਤੀਬਾੜੀ ਅਫਸਰਾਂ ਨਾਲ ਰਾਬਤਾ ਕਰ ਸਕਦੇ ਹਨ।

Monday, March 31, 2025

20 ਹਜਾਰ ਕਿਸਾਨਾਂ ਦੇ ਖਾਤਿਆਂ ਚ ਆਏ ਕਰੋੜਾਂ ਰੁਪਏ

*ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ*

*• ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਸਾਲ 2023 ਦੇ ਮੁਕਾਬਲੇ ਹੋਇਆ 47 ਫ਼ੀਸਦ ਵਾਧਾ*

ਚੰਡੀਗੜ੍ਹ, 31 ਮਾਰਚ:


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ Kharif  2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (DSR.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ Subsidy ਵੰਡੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ Direct Sowing of Paddy ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ। ਇਸ ਮੁਤਾਬਕ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਟਿਕਾਊ ਖੇਤੀ Sustainable Agriculture ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਖਪਤ ਘਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਤਕਨੀਕ ਨੂੰ ਅਪਣਾਉਣ ਲਈ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਧਰਤੀ ਹੇਠਲੇ Ground Water ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਸੂਬੇ ਦੀ ਖੇਤੀ ਸਥਿਰਤਾ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

Sunday, March 30, 2025

ਮੱਛੀ ਪਾਲਣ ਬਾਰੇ ਖੇਤੀ ਮੰਤਰੀ ਦੇ ਐਲਾਨ

*ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ* 

•*16 ਸਰਕਾਰੀ ਮੱਛੀ ਬੀਜ ਫਾਰਮਾਂ ਤੋਂ  ਸਾਲਾਨਾ 14 ਕਰੋੜ ਮਿਆਰੀ ਮੱਛੀ ਪੂੰਗ ਤਿਆਰ ਕੀਤਾ*

*•ਮੱਛੀ ਪਾਲਣ ਮੰਤਰੀ ਨੇ ਰਾਜ ਪੱਧਰੀ ਸੈਮੀਨਾਰ ਦੌਰਾਨ ਸਫ਼ਲ ਮੱਛੀ ਪਾਲਕਾਂ ਦਾ ਸਨਮਾਨ ਕੀਤਾ*

ਚੰਡੀਗੜ੍ਹ, 30 ਮਾਰਚ:


ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੂਬਾ ਕੁਦਰਤੀ ਪਾਣੀਆਂ, ਨਿੱਜੀ ਤਲਾਬਾਂ ਅਤੇ ਪੰਚਾਇਤੀ ਛੱਪੜਾਂ ਤੋਂ ਸਾਲਾਨਾ ਕੁੱਲ 1,81,188 ਟਨ ਮੱਛੀ fish production ਪੈਦਾ ਕਰ ਰਿਹਾ ਹੈ। ਇਸ ਵੇਲੇ ਸੂਬੇ ਵਿੱਚ 43,973 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ।

ਉਹ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਹੋਟਲ ’ਚ ਮੱਛੀ ਪਾਲਣ ਵਿਭਾਗ ਦੁਆਰਾ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਇਸ ਸੈਮੀਨਾਰ ਦਾ ਉਦੇਸ਼ ਮੱਛੀ ਪਾਲਕਾਂ ਨੂੰ ਨਵੀ ਤਕਨਾਲੋਜੀ, ਬਿਹਤਰ ਅਭਿਆਸਾਂ ਅਤੇ ਮੱਛੀ ਪਾਲਣ ਦੇ ਨਵੀਨ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਵਿੱਚ 300 ਤੋਂ ਵੱਧ ਕਿਸਾਨਾਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।

ਸ. ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਸੈਕਟਰ ਦੀ ਮਜ਼ਬੂਤੀ ਲਈ  16 ਸਰਕਾਰੀ ਮੱਛੀ ਬੀਜ ਫਾਰਮਾਂ 'ਤੇ ਸਾਲਾਨਾ ਲਗਭਗ 14 ਕਰੋੜ ਮਿਆਰੀ ਪੂੰਗ ਤਿਆਰ ਕਰਕੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤਾ ਜਾਂਦਾ ਹੈ।

ਮੱਛੀ ਪਾਲਣ ਤੋਂ ਇਲਾਵਾ ਪੰਜਾਬ ਸੂਬਾ ਝੀਂਗਾ ਪਾਲਣ ਵਿੱਚ ਵੀ ਤਰੱਕੀ ਕਰ ਰਿਹਾ ਹੈ। ਪੰਜ ਦੱਖਣ-ਪੱਛਮੀ ਜ਼ਿਲ੍ਹਿਆਂ- ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਰੀਦਕੋਟ ਅਤੇ ਫਾਜ਼ਿਲਕਾ- ਵਿੱਚ ਹਜ਼ਾਰਾਂ ਏਕੜ ਜ਼ਮੀਨ ਪਹਿਲਾਂ ਸੇਮ ਕਾਰਨ ਅਤੇ ਖਾਰੇਪਣ ਕਰਕੇ ਖੇਤੀਬਾੜੀ ਦੇ ਯੋਗ ਨਹੀਂ ਸੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾਲਾਂਕਿ, ਹੁਣ ਇਨ੍ਹਾਂ ਜ਼ਿਲ੍ਹਿਆਂ ਵਿੱਚ ਝੀਂਗਾ ਪਾਲਣ Shrimp Farming ਦਾ ਧੰਦਾ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਲਾਗਤ ਵਗੈਰਾ ਕੱਢ ਕੇ ਪ੍ਰਤੀ ਏਕੜ ਢਾਈ ਤੋਂ ਚਾਰ ਲੱਖ ਰੁਪਏ ਬਚਦੇ ਹਨ।

ਕੈਬਨਿਟ ਮੰਤਰੀ ਨੇ ਇਸ ਮੌਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਦੋ ਅਗਾਂਹਵਧੂ ਮੱਛੀ ਪਾਲਕਾਂ ਸ਼੍ਰੀ ਅਮਿਤੇਸ਼ਵਰ ਸਿੰਘ ਗਿੱਲ ਅਤੇ ਜ਼ਿਲ੍ਹਾ ਕਪੂਰਥਲਾ ਦੇ ਸ਼੍ਰੀ ਪਰਮਿੰਦਰਜੀਤ ਸਿੰਘ ਦਾ ਸਨਮਾਨ ਵੀ ਕੀਤਾ।

ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਕੇਂਦਰੀ ਸਪਾਂਸਰਡ ਸਕੀਮ ਤਹਿਤ 4 ਸਾਲਾਂ ਵਿੱਚ 618 ਪਰਿਵਾਰਾਂ ਨੂੰ 30 ਕਰੋੜ ਰੁਪਏ ਤੋਂ ਵੱਧ ਦੀ Subsidy ਸਬਸਿਡੀ ਵੰਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ. ਖੁੱਡੀਆਂ ਦੀ ਅਗਵਾਈ ਅਤੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਦੇ ਮਾਰਗਦਰਸ਼ਨ ਹੇਠ ਵਿਭਾਗ ਇਸ ਸਮੇਂ ਮੱਛੀ ਪਾਲਣ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟਾਂ ਜਿਵੇਂ ਕਿ ਮੱਛੀ ਅਤੇ ਝੀਂਗਾ ਪਾਲਣ ਅਧੀਨ ਰਕਬੇ ਨੂੰ ਵਧਾਉਣ, ਮੱਛੀ ਉਤਪਾਦਾਂ ਦੀ ਢੋਆ-ਢੁਆਈ ਲਈ ਵਾਹਨ, ਆਰ.ਏ.ਐਸ. ਅਤੇ ਬਾਇਓ-ਫਲੌਕ ਯੂਨਿਟ, ਮੱਛੀ ਕਾਇਓਸਕ, ਮਿੰਨੀ ਫਿਸ਼ ਫੀਡ ਮਿੱਲਾਂ ਆਦਿ ਲਈ ਸਬਸਿਡੀ ਪ੍ਰਦਾਨ ਕਰ ਰਿਹਾ ਹੈ।

ਕਾਮਨ ਸਰਵਿਸ ਸੈਂਟਰ, CSC ਪੰਜਾਬ ਦੇ ਮੁਖੀ ਸ੍ਰੀ ਭੁਪਿੰਦਰ ਸਿੰਘ ਨੇ ਮੱਛੀ ਪਾਲਕਾਂ ਨੂੰ ਸਰਕਾਰ ਦੁਆਰਾ ਤਿਆਰ ਕੀਤੇ ਜਾ ਰਹੇ ਡੇਟਾਬੇਸ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਰਾਸ਼ਟਰੀ ਮੱਛੀ ਪਾਲਣ ਡਿਜੀਟਲ ਪਲੇਟਫਾਰਮ 'ਤੇ ਰਜਿਸਟ੍ਰੇਸ਼ਨ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ। ਡਿਪਟੀ ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਅਤੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਮੱਛੀ ਪਾਲਕਾਂ ਦਾ ਧੰਨਵਾਦ ਕੀਤਾ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...