Wednesday, October 1, 2025

ਨਰਮਾ ਉਤਪਾਦਕ ਕਿਸਾਨਾਂ ਲਈ ਜਰੂਰੀ ਸੂਚਨਾ

 ਕਪਾਹ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ:


ਘੱਟੋ-ਘੱਟ ਸਮਰਥਨ ਮੁੱਲ ਤੇ ਕਪਾਹ ਵੇਚਣ ਲਈ ਕਿਸਾਨ ਕਪਾਹ ਕਿਸਾਨ ਮੋਬਾਈਲ ਐਪ 'ਤੇ ਕਰਨ ਰਜਿਸਟ੍ਰੇਸ਼ਨ 

ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਕਤੂਬਰ 2025 ਤੱਕ ਦਾ ਵਾਧਾ

ਫਾਜ਼ਿਲਕਾ 2 ਅਕਤੂਬਰ 2025...

ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਮਮਤਾ ਨੇ ਦੱਸਿਆ ਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਸ਼ਾਖਾ ਬਠਿੰਡਾ

ਵੱਲੋਂ ਕਪਾਹ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਯੋਜਨਾ ਦੇ ਤਹਿਤ ਕਪਾਹ ਵੇਚਣ ਲਈ ਕਿਸਾਨ

31 ਅਕਤੂਬਰ 2025 ਤਕ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ,  ਪਹਿਲਾ ਰਜਿਸਟਰੇਸ਼ਨ ਦੀ ਮਿਤੀ 1 ਸਤੰਬਰ ਤੋਂ 30 ਸਤੰਬਰ 2025 ਤੱਕ ਸੀ ਜਿਸ ਵਿੱਚ ਹੁਣ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਜ਼ਿਲ੍ਹੇ ਦੇ ਨੂੰ ਸਾਰੇ ਕਪਾਹ ਕਿਸਾਨਾਂ Cotton Growers ਨੂੰ ਅਪੀਲ ਕੀਤੀ ਕਿ ਉਹ ਕਪਾਸ ਕਿਸਾਨ ਮੋਬਾਈਲ ਐਪ Kapas Kisan 'ਤੇ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜੋ ਉਹ ਐੱਮ. ਐੱਸ. ਪੀ. ਦੇ ਤਹਿਤ ਆਪਣੀ ਕਪਾਹ ਵੇਚ ਸਕਣ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 94658-51174 ਤੇ ਸੰਪਰਕ ਕੀਤਾ ਜਾ ਸਕਦਾ ਹੈ!

Friday, September 26, 2025

ਬਾਗਬਾਨੀ ਮੰਤਰੀ ਨੇ ਕਿਹਾ, ਬਾਗਬਾਨੀ ਉਤਸਾਹਿਤ ਕਰਾਂਗੇ ਪੰਜਾਬ ਵਿੱਚ।

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ*

*ਬਾਗ਼ਬਾਨੀ ਮੰਤਰੀ ਵੱਲੋਂ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ*

ਚੰਡੀਗੜ੍ਹ, 26 ਸਤੰਬਰ 


ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ Horticulture ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਦੀ ਕੀਤੀ ਗਈ।

ਇਸ ਮੀਟਿੰਗ ਦੌਰਾਨ ਕੋਲਡ ਸਟੋਰੇਜ ਯੂਨਿਟਾਂ ਕੋਲਡ ਸਟੋਰੇਜ Unit ਦੇ ਮਾਲਕਾਂ ਅਤੇ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਆਪਣੀਆਂ ਮੁਸਕਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਵੱਲੋਂ ਉਨ੍ਹਾ ਨੂੰ ਸਰਕਾਰ ਵੱਲੋਂ ਮਿਲ ਰਹੇ ਵਿੱਤੀ ਲਾਭ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ। 

ਇਸ ਮੌਕੇ ਬਾਗਬਾਨੀ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਬਾਗਬਾਨੀ ਮਿਸ਼ਨ NHM ਤਹਿਤ ਸਰਕਾਰ ਵੱਲੋਂ ਨਵੇਂ ਬਾਗ ਲਗਾਉਣ, ਕੋਲਡ ਸਟੋਰੇਜ, ਪੈਕ ਹਾਊਸ, ਤਕਨੀਕੀ ਸਹਾਇਤਾ ਅਤੇ ਮਾਰਕੀਟਿੰਗ ਸੁਵਿਧਾਵਾਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜ ਕੇ ਉਤਪਾਦਨਸ਼ੀਲਤਾ ਅਤੇ ਆਮਦਨ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗਬਾਨੀ ਖੇਤਰ ਨਾਲ ਜੁੜੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ, ਤਾਂ ਜੋ ਕਿਸਾਨਾਂ ਦੀ ਆਮਦਨ ਵਧੇ ਅਤੇ ਨਵੀਆਂ ਰੋਜ਼ਗਾਰ ਸੰਭਾਵਨਾਵਾਂ ਪੈਦਾ ਹੋਣ।

ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਵੱਖ-ਵੱਖ ਕਿਸਾਨਾਂ ਤੋਂ ਇਲਾਵਾ ਬਾਗਬਾਨੀ ਸਕੱਤਰ ਸ੍ਰੀ ਬਸੰਤ ਗਰਗ, ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਉੱਚ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

------

Thursday, September 25, 2025

ਸਰਕਾਰ ਦੀ ਮੁਫਤ ਕਣਕ ਬੀਜ ਯੋਜਨਾ

ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ


* *74 ਕਰੋੜ ਰੁਪਏ ਦੀ ਇਹ ਪਹਿਲਕਦਮੀ ਹੜ੍ਹ ਪ੍ਰਭਾਵਿਤ 5 ਲੱਖ ਏਕੜ ਰਕਬੇ ਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰੇਗੀ: ਗੁਰਮੀਤ ਸਿੰਘ ਖੁੱਡੀਆਂ*

* ⁠*ਪੰਜਾਬ ਭਰ ਦੇ ਕਿਸਾਨਾਂ ਲਈ 50 ਫੀਸਦ ਸਬਸਿਡੀ 'ਤੇ 60,000 ਕੁਇੰਟਲ ਤੋਂ ਵੱਧ ਕਣਕ ਦਾ ਬੀਜ ਵੀ ਹੋਵੇਗਾ ਉਪਲੱਬਧ: ਖੇਤੀਬਾੜੀ ਮੰਤਰੀ*

ਚੰਡੀਗੜ੍ਹ, 25 ਸਤੰਬਰ:

ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ।

ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 

 ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੈਸ ਕਾਨਫਰੰਸ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ Basant Garg ਵੀ ਮੌਜੂਦ ਸਨ।

ਸ. ਖੁੱਡੀਆਂ ਨੇ ਕਿਹਾ ਕਿ ਇਹ ਸਹਾਇਤਾ, ਜਿਸ ‘ਤੇ ਲਗਭਗ 74 ਕਰੋੜ ਰੁਪਏ ਖ਼ਰਚ ਆਵੇਗਾ, ਦਾ ਉਦੇਸ਼  ਸਾਉਣੀ ਸੀਜ਼ਨ-2025 ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ 5 ਲੱਖ ਏਕੜ ਖੇਤੀਬਾੜੀ ਰਕਬੇ ਦੀਆਂ ਬਿਜਾਈ ਸਬੰਧੀ ਲੋੜਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਝੋਨੇ, ਨਰਮੇ ਅਤੇ ਮੱਕੀ ਦੀ ਖੜ੍ਹੀ ਫਸਲ ਤਬਾਹ ਹੋ ਗਈ ਅਤੇ ਵੱਡੀ ਗਿਣਤੀ ਕਿਸਾਨਾਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਿਆ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ Wheat Seed ਮੁਫਤ ਵੰਡਣ ਲਈ ਪਨਸੀਡ PUNSEED ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਬੀਜਾਂ ਵਾਸਤੇ ਅਰਜ਼ੀਆਂ ਦੇਣ ਦੀ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਜਲਦੀ ਪ੍ਰਮੁੱਖ ਮੀਡੀਆ ਵਿੱਚ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਸਿਫ਼ਾਰਸ਼ ਕੀਤੇ ਗਏ ਕਣਕ ਦੇ ਬੀਜ ਜਿਨ੍ਹਾਂ ਵਿੱਚ PBW 826, ਪੀ.ਬੀ.ਡਬਲਿਊ 869, ਪੀ.ਬੀ.ਡਬਲਿਊ. 824, ਪੀ.ਬੀ.ਡਬਲਿਊ 803, ਪੀ.ਬੀ.ਡਬਲਿਊ 766, ਪੀ.ਬੀ.ਡਬਲਿਊ 725, ਪੀ.ਬੀ.ਡਬਲਿਊ 677, ਪੀ.ਬੀ.ਡਬਲਿਊ 771, ਪੀ.ਬੀ.ਡਬਲਿਊ 757, ਪੀ.ਬੀ.ਡਬਲਿਊ 752, ਪੀ.ਬੀ.ਡਬਲਿਊ ਜ਼ਿੰਕ 2, ਪੀ.ਬੀ.ਡਬਲਿਊ 1 ਚਪਾਤੀ, ਪੀ.ਬੀ.ਡਬਲਿਊ 1 ਜ਼ੈਡ.ਐਨ, ਡੀ.ਬੀ.ਡਬਲਿਊ. 222, ਡੀ.ਬੀ.ਡਬਲਿਊ. 187, ਐਚਡੀ 3226, ਐਚਡੀ 3086, ਉਨਤ ਪੀਬੀਡਬਲਿਊ 343, ਉਨਤ ਪੀਬੀਡਬਲਿਊ 550 ਸ਼ਾਮਲ ਹਨ, ਕਿਸਾਨਾਂ ਨੂੰ ਵੰਡੇ ਜਾਣਗੇ।

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਮੁਫ਼ਤ ਵੰਡ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ 50 ਫੀਸਦ ਸਬਸਿਡੀ Subsidy ਭਾਵ 2,000 ਰੁਪਏ  ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 60,871 ਕੁਇੰਟਲ ਕਣਕ ਦਾ ਬੀਜ ਵੀ ਪ੍ਰਦਾਨ ਕਰੇਗੀ। ਇਸ ਪਹਿਲਕਦਮੀ ਦਾ ਉਦੇਸ਼ ਗੁਣਵੱਤਾ ਵਾਲਾ ਬੀਜ ਕਿਫਾਇਤੀ ਕੀਮਤ ‘ਤੇ ਆਸਾਨੀ ਨਾਲ ਉਪਲਬਧ ਕਰਵਾ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨਾ ਹੈ।

ਕਿਸਾਨ ਭਾਈਚਾਰੇ ਨਾਲ ਡਟ ਕੇ ਖੜ੍ਹਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਦ੍ ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਕੁਦਰਤ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਉਣੀ ਦੀਆਂ ਫਸਲਾਂ ਦੇ ਨੁਕਸਾਨ ਕਰਕੇ ਕਿਸਾਨ ਅਗਲੇ ਸੀਜ਼ਨ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਖੁਦ ਨੂੰ ਸੰਕਟ ਅਤੇ ਮਜਬੂਰੀ ‘ਚ ਘਿਰਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ, “ਕਣਕ ਦਾ ਮੁਫ਼ਤ ਬੀਜ ਪ੍ਰਦਾਨ ਕਰਕੇ, ਅਸੀਂ ਕਿਸਾਨਾਂ ਨੂੰ ਸਿਰਫ਼ ਇੱਕ ਸਰੋਤ ਹੀ ਨਹੀਂ ਦੇ ਰਹੇ; ਸਗੋਂ ਅਸੀਂ ਉਨ੍ਹਾਂ ਨੂੰ ਨਵੇਂ ਸਿਰਿਓਂ ਸ਼ੁਰੂਆਤ ਵਾਸਤੇ ਉਮੀਦ ਅਤੇ ਸਹਿਯੋਗ ਦੇ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹਾਇਤਾ ਸੂਬਾ ਸਰਕਾਰ ਦੀ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਕਿ ਕੋਈ ਵੀ ਕਿਸਾਨ ਹੜ੍ਹਾਂ ਕਾਰਨ ਆਈ ਵਿੱਤੀ ਤੰਗੀ ਕਰਕੇ ਅਗਲੀ ਫਸਲ ਦੀ ਬਿਜਾਈ ਤੋਂ ਵਾਂਝਾ ਨਾ ਰਹੇ।”

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਨੇ ਖੇਤੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ ਅਤੇ ਬਹੁਤੇ ਕਿਸਾਨਾਂ ਕੋਲ ਹਾੜੀ ਸੀਜ਼ਨ ਲਈ ਬੀਜ ਖਰੀਦਣ ਵਾਸਤੇ ਲੋੜੀਂਦੇ ਸਰੋਤ ਨਹੀਂ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਇਸ ਚੁਣੌਤੀਪੂਰਨ ਸਮੇਂ ਵਿੱਚ ਕਿਸਾਨਾਂ ਦੀ ਬਾਂਹ ਫੜ੍ਹਨ ‘ਤੇ ਕੇਂਦਰਤ ਹੈ ਤਾਂ ਜੋ ਕਿਸਾਨ ਵਾਧੂ ਖ਼ਰਚੇ ਦੇ ਬੋਝ ਤੋਂ ਬਿਨਾਂ ਆਪਣੀ ਜ਼ਮੀਨ ਤਿਆਰ ਕਰਕੇ ਕਣਕ ਬੀਜ ਸਕਣ, ਜਿਸ ਨਾਲ ਖੁਰਾਕ ਉਤਪਾਦਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਸੁਰੱਖਿਅਤ ਹੋ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ੍ਰੀ ਐਸ.ਪੀ. ਸ਼ਾਹੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ 1,000 ਕੁਇੰਟਲ ਕਣਕ ਦਾ ਬੀਜ (ਕਿਸਮ 327) ਭੇਜਣ ਦੀ ਪੇਸ਼ਕਸ਼ ਵੀ ਕੀਤੀ ਹੈ।

ਕੇਰਲ ਵਾਲੇ ਮੰਤਰੀ ਮੰਨ ਗਏ ਪੰਜਾਬ ਦੇ ਬਾਗ਼ਾਂ ਨੂੰ

*ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ*

*ਕੇਰਲ ਸਰਕਾਰ ਦੇ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ*

ਚੰਡੀਗੜ੍ਹ, 25 ਸਤੰਬਰ


ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇ

ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ Keral ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ P Prasad ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ।  ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 5 ਲੱਖ ਹੈਕਟੇਅਰ ਰਕਬੇ 'ਤੇ ਬਾਗਬਾਨੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾਰ ਵੱਧ ਰਹੀ ਹੈ।

ਭਵਿੱਖੀ ਯੋਜਨਾਵਾਂ ਸਾਂਝੀਆਂ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਫਲਾਂ ਅਤੇ ਸਬਜ਼ੀਆਂ ਦੀਆਂ ਪ੍ਰੋਸੈਸਿੰਗ ਯੂਨਿਟਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਬਿਹਤਰ ਮਾਰਕੀਟ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਕੋਲਡ ਸਟੋਰੇਜ, ਵੈਲਿਊ ਐਡੀਸ਼ਨ ਸੈਂਟਰ ਅਤੇ ਐਗਰੋ-ਪ੍ਰੋਸੈਸਿੰਗ ਕਲੱਸਟਰ ਬਣਾਏ ਜਾ ਰਹੇ ਹਨ। 

ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ.ਪ੍ਰਸਾਦ ਨੇ ਕਿਹਾ ਕਿ ਪੰਜਾਬ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਅਜਿਹੇ ਪ੍ਰਗਤੀਸ਼ੀਲ ਉਪਾਅ ਸ਼ਲਾਘਾ ਯੋਗ ਯੋਗ ਹਨ। ਉਨ੍ਹਾਂ ਨੇ ਪੰਜਾਬ ਦੇ ਬਾਗਬਾਨੀ ਮਾਡਲ ਨੂੰ ਦੂਜੇ ਰਾਜਾਂ ਲਈ ਇੱਕ ਰੋਡਮੈਪ ਦੱਸਿਆ  ਹੈ। ਆਪਣੇ ਰਾਜ ਦੇ ਵੇਰਵੇ ਸਾਂਝੇ ਕਰਦਿਆਂ ਕੇਰਲ ਦੇ ਖੇਤੀਬਾੜੀ ਮੰਤਰੀ ਪੀ.ਪ੍ਰਸਾਦ ਨੇ ਕਿਹਾ ਕਿ ਕੇਰਲ ਵਿੱਚ ਬਾਗਬਾਨੀ ਲਗਭਗ 22 ਲੱਖ ਹੈਕਟੇਅਰ ਨੂੰ ਕਵਰ ਕਰਦੀ ਹੈ, ਜਿਸ ਵਿੱਚ ਕੇਲਾ, ਨਾਰੀਅਲ, ਮਸਾਲੇ ਅਤੇ ਸਬਜ਼ੀਆਂ ਵਰਗੀਆਂ ਫਸਲਾਂ 'ਤੇ ਮੁੱਖ ਧਿਆਨ ਦਿੱਤਾ ਜਾਂਦਾ ਹੈ।  ਉਨ੍ਹਾਂ ਮੰਤਰੀ ਮੋਹਿੰਦਰ ਭਗਤ ਨੂੰ ਕੇਰਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਖੇਤੀਬਾੜੀ ਮੇਲੇ "ਵੈਗਾ" ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਸਦਭਾਵਨਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੇ ਸੰਕੇਤ ਵਜੋਂ ਮੰਤਰੀ ਮੋਹਿੰਦਰ ਭਗਤ ਨੇ ਕੇਰਲਾ ਦੇ ਖੇਤੀਬਾੜੀ ਮੰਤਰੀ ਨੂੰ ਪੰਜਾਬ ਦੀ ਇੱਕ ਫੁਲਕਾਰੀ ਭੇਟ ਕੀਤੀ ਅਤੇ ਮੰਤਰੀ ਪੀ.ਪ੍ਰਸਾਦ ਨੇ ਮੰਤਰੀ ਭਗਤ ਨੂੰ ਇੱਕ ਰਵਾਇਤੀ ਕੇਰਲਾ ਸੱਪ ਕਿਸ਼ਤੀ ਅਤੇ ਧੋਤੀ ਯਾਦਗਾਰੀ ਚਿੰਨ੍ਹ ਵੱਜੋਂ ਭੇਟ ਕੀਤੀ। ਦੋਵਾਂ ਧਿਰਾਂ ਨੇ ਬਾਗਬਾਨੀ ਵਿੱਚ ਅੰਤਰ-ਰਾਜੀ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। 

------------

ਨਸਲ ਸੁਧਾਰ ਪ੍ਰੋਗਰਾਮ ਪੰਜਾਬ ਤੇ ਕੇਰਲਾ ਨੇ ਕਰਲਿਆ ਸਮਝੌਤਾ

*ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ*

*ਸਰਕਾਰ ਦੀ ਪਹਿਲਕਦਮੀ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਅਦਾਨ-ਪ੍ਰਦਾਨ ਲਈ ਪੁਲ ਵਜੋਂ ਕੰਮ ਕਰੇਗੀ: ਗੁਰਮੀਤ ਸਿੰਘ ਖੁੱਡੀਆਂ* 

*ਚੰਡੀਗੜ੍ਹ, 25 ਸਤੰਬਰ:*


ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਕੇਰਲਾ Kerla ਸੂਬਿਆਂ ਨੇ ਪਸ਼ੂ ਪਾਲਣ ਦੇ ਖੇਤਰ ਵਿੱਚ ਇੱਕ-ਦੂਜੇ ਦੀਆਂ ਵਿਲੱਖਣ ਸਮਰੱਥਾਵਾਂ ਦਾ ਲਾਭ ਉਠਾ ਕੇ ਪਸ਼ੂਧਨ ਦੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਰਣਨੀਤਕ ਸਹਿਯੋਗ ਵਿੱਚ ਉੱਚ-ਗੁਣਵੱਤਾ ਵਾਲੀ ਜੈਨੇਟਿਕ ਸਮੱਗਰੀ ਦਾ ਅਦਾਨ-ਪ੍ਰਦਾਨ ਕਰਨਾ ਸ਼ਾਮਲ ਹੈ, ਜਿਸ ਤਹਿਤ ਕੇਰਲਾ ਵੱਲੋਂ ਪੰਜਾਬ ਤੋਂ ਸਾਹੀਵਾਲ ਨਸਲ ਦੇ ਸਾਨ੍ਹ ਖਰੀਦੇ ਜਾਣਗੇ। ਇਸ ਦੇ ਬਦਲੇ ਵਿੱਚ ਪੰਜਾਬ ਵੱਲੋਂ ਕੇਰਲਾ ਤੋਂ ਹੋਲਸਟਾਈਨ ਫ੍ਰਾਈਜ਼ੀਅਨ (HF) ਅਤੇ ਮੁਰ੍ਹਾ ਨਸਲ ਦੇ ਸਾਨ੍ਹਾਂ ਦਾ ਸੀਮਨ ਪ੍ਰਾਪਤ ਕਰੇਗਾ। ਪੰਜਾਬ ਨੇ ਕੇਰਲਾ ਪਸ਼ੂਧਨ ਵਿਕਾਸ ਬੋਰਡ ਤੋਂ ਐਚਐਫ ਸੀਮਨ ਦੀਆਂ 30,000 ਖੁਰਾਕਾਂ ਅਤੇ ਮੁਰ੍ਹਾ ਬਫਲੋ ਸੀਮਨ ਦੀਆਂ 60,520 ਖੁਰਾਕਾਂ ਖਰੀਦਣ ਦਾ ਸ਼ੁਰੂਆਤੀ ਆਰਡਰ ਦਿੱਤਾ ਹੈ।

ਪਸ਼ੂ ਪਾਲਣ ਖੇਤਰ ਦੇ ਵਿਕਾਸ ਲਈ ਇਹ ਫੈਸਲੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੇਰਲਾ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀਮਤੀ ਜੇ. ਚਿੰਚੂ ਰਾਣੀ ਦਰਮਿਆਨ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਏ ਗਏ।

ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਅਤੇ ਕੇਰਲਾ ਚੰਗੀ ਨਸਲ ਦੇ ਪਸ਼ੂਧਨ ਤਿਆਰ ਕਰਨ ਲਈ ਉੱਨਤ ਪ੍ਰਜਨਨ ਤਕਨਾਲੋਜੀਆਂ 'ਤੇ ਸਹਿਯੋਗ ਲਈ ਸਹਿਮਤ ਹੋਏ ਹਨ। ਇਸ ਸਾਂਝੇਦਾਰੀ ਵਿੱਚ ਤੇਜ਼ੀ ਨਾਲ ਨਸਲ ਸੁਧਾਰ ਵਾਸਤੇ ਐਮਬ੍ਰਿਓ ਟ੍ਰਾਂਸਫਰ (ਈਟੀ) ਅਤੇ ਇਨ-ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਵਰਗੇ ਅਤਿ-ਆਧੁਨਿਕ ਵਿਗਿਆਨਕ ਪ੍ਰੋਗਰਾਮਾਂ 'ਤੇ ਸਾਂਝੇ ਉਪਰਾਲੇ ਕਰਨਾ ਸ਼ਾਮਲ ਹਨ। ਇਸ ਤੋਂ ਇਲਾਵਾ ਦੋਵੇਂ ਰਾਜ ਉੱਤਮ ਪਸ਼ੂਧਨ ਜੈਨੇਟਿਕ ਵਿਕਸਤ ਕਰਨ ਲਈ ਪ੍ਰਯੋਗਸ਼ਾਲਾ ਪੱਧਰ 'ਤੇ ਜੀਨੋਮਿਕ ਸਿਲੈਕਸ਼ਨ ਅਤੇ ਪ੍ਰਜਨਨ ਮੁੱਲ ਅਨੁਮਾਨ 'ਤੇ ਮਿਲ ਕੇ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਹਿਯੋਗ ਦਾ ਉਦੇਸ਼ ਦੋਵਾਂ ਰਾਜਾਂ ਵਿੱਚ ਪਸ਼ੂਆਂ ਦੀ ਗੁਣਵੱਤਾ ਅਤੇ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਵਿਗਿਆਨ ਅਤੇ ਤਕਨਾਲੋਜੀ ਦਾ ਲਾਭ ਉਠਾਉਣਾ ਹੈ।

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਗਿਆਨ ਅਤੇ ਸਮਰੱਥਾ ਨਿਰਮਾਣ ‘ਚ ਵਾਧੇ ਲਈ ਪੰਜਾਬ ਅਤੇ ਕੇਰਲਾ ਦਰਮਿਆਨ ਇਹ ਭਾਈਵਾਲੀ ਪਸ਼ੂਆਂ ਦੇ ਡਾਕਟਰਾਂ, ਵਿਗਿਆਨੀਆਂ ਅਤੇ ਸਿਖਿਆਰਥੀਆਂ ਲਈ ਆਦਾਨ-ਪ੍ਰਦਾਨ ਪ੍ਰੋਗਰਾਮਾਂ ਰਾਹੀਂ ਮਨੁੱਖੀ ਸਰੋਤ ਵਿਕਾਸ ਨੂੰ ਤਰਜੀਹ ਦੇਵੇਗੀ। ਇਹ ਪਹਿਲ ਸਮਰੱਥਾ ਨਿਰਮਾਣ ਅਤੇ ਸਿਖਲਾਈ ਪ੍ਰੋਗਰਾਮਾਂ ਦੀ ਸਹੂਲਤ ਦੇਵੇਗੀ, ਪੰਜਾਬ ਪਸ਼ੂਧਨ ਵਿਕਾਸ ਬੋਰਡ (ਪੀਐਲਡੀਬੀ) ਅਤੇ ਕੇਰਲਾ ਪਸ਼ੂਧਨ ਵਿਕਾਸ ਬੋਰਡ (ਕੇਐਲਡੀਬੀ) ਵਿਚਕਾਰ ਹੁਨਰ ਵਿਕਾਸ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ।

ਇਸ ਸਮਝੌਤੇ ਪਿੱਛੇ ਦੇ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸਿਰਫ਼ ਇੱਕ ਭਾਈਵਾਲੀ ਨਹੀਂ ਸਗੋਂ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਆਦਾਨ-ਪ੍ਰਦਾਨ ਲਈ ਇੱਕ ਪੁਲ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਸਥਾਨਕ ਨਸਲਾਂ ਵਿੱਚ ਪੰਜਾਬ ਦੀ ਉੱਤਮਤਾ, ਵੱਧ ਪੈਦਾਵਾਰ ਵਾਲੀਆਂ ਕਰਾਸ-ਬ੍ਰੀਡਾਂ ਵਿੱਚ ਕੇਰਲਾ ਦੀ ਮੁਹਾਰਤ ਅਤੇ ਉੱਨਤ ਪ੍ਰਬੰਧਨ ਅਭਿਆਸਾਂ ਨੂੰ ਜੋੜ ਕੇ ਇੱਕ ਅਜਿਹਾ ਮਾਹੌਲ ਪ੍ਰਦਾਨ ਕਰਨਾ ਹੈ, ਜੋ ਜ਼ਮੀਨੀ ਪੱਧਰ 'ਤੇ ਸਾਡੇ ਕਿਸਾਨਾਂ ਨੂੰ ਲਾਭ ਪਹੁੰਚਾਏ। 

ਸ੍ਰੀਮਤੀ ਜੇ. ਚਿੰਚੂ ਰਾਣੀ ਨੇ ਕਿਹਾ ਕਿ ਕੇਰਲਾ ਆਪਣੀ ਮੁਹਾਰਤ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਤਜ਼ਰਬੇ ਤੋਂ ਸਿੱਖਣ ਲਈ ਉਤਸੁਕ ਹੈ ਅਤੇ ਇਹ ਸਹਿਯੋਗ ਦੋਵਾਂ ਰਾਜਾਂ ਵਾਸਤੇ ਵਧੇਰੇ ਵਿਕਸਿਤ ਅਤੇ ਲਾਭਦਾਇਕ ਡੇਅਰੀ ਸੈਕਟਰ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਸਾਡੇ ਕਿਸਾਨ ਭਾਈਚਾਰੇ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਤਕਨਾਲੋਜੀ ਟ੍ਰਾਂਸਫਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ  ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਵਿਗਿਆਨੀਆਂ ਦੀ ਮੁਹਾਰਤ ਅਤੇ ਨਵੀਨ ਤਕਨਾਲੋਜੀਆਂ ਦਾ ਆਦਾਨ-ਪ੍ਰਦਾਨ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਇਹ ਨਵੀਨ ਅਭਿਆਸਾਂ ਨੂੰ ਤੇਜ਼ੀ ਨਾਲ ਸਾਂਝਾ ਕਰਦਿਆਂ ਸਾਡੇ ਕਿਸਾਨਾਂ ਲਈ ਜ਼ਮੀਨੀ ਪੱਧਰ ‘ਤੇ ਲਾਭ ਨੂੰ ਯਕੀਨੀ ਬਣਾਏਗੀ। ਇਹ ਪਹਿਲ ਸਹਾਇਕ ਖੇਤੀ ਧੰਦਿਆਂ ਵਾਸਤੇ ਅੰਤਰ-ਰਾਜੀ ਸਹਿਯੋਗ ਲਈ ਇੱਕ ਨਵਾਂ ਮਾਪਦੰਡ ਸਥਾਪਤ ਕਰੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਭਾਈਵਾਲੀ ਪਸ਼ੂਆਂ ਦੇ ਜੈਨੇਟਿਕ ਗੁਣਾਂ ‘ਚ ਸੁਧਾਰ, ਦੁੱਧ ਉਤਪਾਦਨ ‘ਚ ਵਾਧੇ ਅਤੇ ਪੰਜਾਬ ਅਤੇ ਕੇਰਲਾ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਵਧੇਰੇ ਲਾਹੇਵੰਦ ਸਿੱਧ ਹੋਵੇਗੀ।

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਫਰੀਦਕੋਟ ਜਿਲ੍ਹੇ ਨੂੰ 22 ਕਲੱਸਟਰਾਂ ਵਿੱਚ ਵੰਡਿਆ-ਡੀ.ਸੀ

 ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਪ੍ਰਬੰਧਨ ਨਾਲ ਕਣਕ ਦੀ ਬਿਜਾਈ ਕਰਨ ਦੀ ਅਪੀਲ

ਪੰਚਾਇਤਾਂ, ਸਹਿਕਾਰੀ ਸਭਾਵਾਂ, ਆਂਗਨਵਾੜੀ ਵਰਕਰ ਤੇ ਅਧਿਕਾਰੀ ਲੋਕਾਂ ਨੂੰ ਪਰਾਲੀ ਪ੍ਰਬੰਧਨ ਲਈ ਕਰਨਗੇ ਜਾਗਰੂਕ

 

ਫ਼ਰੀਦਕੋਟ 25 ਸਤੰਬਰ (ਓਨਲੀ ਐਗਰੀਕਲਚਰ) ਜਿਲ੍ਹਾ Faridkot ਵਿੱਚ ਝੋਨੇ ਦੀ ਪਰਾਲੀ Paddy Stubble ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਜਿਸ ਲਈ ਜਿਲ੍ਹੇ ਨੂੰ 22 ਕਲੱਸਟਰਾਂ ਵਿੱਚ ਵੰਡ ਕੇ ਕਲੱਸਟਰ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਪਿੰਡਾਂ ਵਿੱਚ ਜਾ ਕੇ ਸਹਾਇਕ ਕਲੱਸਟਰ ਅਫਸਰਨੋਡਲ ਅਫਸਰਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, NGNREGA ਵਰਕਰਆਂਗਨਵਾੜੀ ਵਰਕਰਆਸ਼ਾ ਵਰਕਰਪਿੰਡ ਦੇ ਸਰਪੰਚਨੰਬਰਦਾਰ ਦੀ ਸਹਾਇਤਾ ਨਾਲ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ DC ਮੈਡਮ ਪੂਨਮਦੀਪ ਕੌਰ ਨੇ ਕਲਸੱਟਰ ਅਫਸਰ, ਪੰਚਾਇਤਾਂ ਨਾਲ ਹੋਈ ਮੀਟਿੰਗ ਦੌਰਾਨ ਦਿੱਤੀ।

 

ਇਸ ਮੌਕੇ ਆਪਣੇ ਸਬੰਧੋਨ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਲਈ ਕਲੱਸਟਰ ਅਫਸਰ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਤਾਇਨਾਤ ਕਲੱਸਟਰ ਅਫਸਰ ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ,ਆਸ਼ਾ ਵਰਕਰ, ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਅੱਗੇ ਵੀ ਇਹ ਇਸੇ ਤਰ੍ਹਾਂ ਜਾਰੀ ਰਹੇਗਾ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ National Green Tribunal ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾ ਸਕੇ  ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਸਕੇ।

 

ਅੱਜ 1 ਤੋਂ 10 ਕਲੱਸਟਰਾਂ ਦੇ ਅਫਸਰਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕਲੱਸਟਰ ਅਫਸਰ ਨੋਡਲ ਅਫਸਰ ਰੋਜਾਨਾ ਸਵੇਰ ਤੋਂ ਸ਼ਾਮ ਤੱਕ ਕਿਸਾਨਾਂ ਨੂੰ ਇਸ ਪ੍ਰਤੀ ਜਾਗੂਰਕ ਕਰਨਗੇ।  ਉਨ੍ਹਾਂ ਕਿਹਾ ਕਿ ਉਹ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਕੋਲ ਜਾ ਕੇ ਖਾਸਕਰ ਜਿੰਨਾਂ ਨੇ ਪਿਛਲੇ ਸਾਲ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ ਵਿਸੇਸ਼ ਤੌਰ ਤੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ। ਸਰਕਾਰ ਵੱਲੋਂ ਰਿਮੋਟ ਸੈਂਸਰਿੰਗ ਰਾਹੀਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇਗੀ

 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ Agriculture Department ਵੱਲੋਂ ਸਬਸਿਡੀ Subsidy ਤੇ ਦਿੱਤੀ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਵੀ ਵੱਧ ਤੋਂ ਵੱਧ ਜਾਗੂਰਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਪੱਧਰ ਤੇ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਦੀ ਸਾਂਝੀ ਥਾਂਪੰਚਾਇਤ ਘਰਕਮਿਊਨਟੀ ਸੈਂਟਰਆਂਗਨਵਾੜੀ ਆਦਿ ਵਿਖੇ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ। 

          ਉਨ੍ਹਾਂ ਦੱਸਿਆ ਕਿ ਕਲੱਸਟਰ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਬਣਾਈਆਂ ਗਈਆਂ ਕਮੇਟੀਆਂ ਦੀਆਂ ਲਿਸਟਾਂਕੰਬਾਇਨ ਮਾਲਿਕਾਂ ਦੀਆਂ ਲਿਸਟਾਂਮਸ਼ੀਨਰੀ ਵਾਲੇ ਕਿਸਾਨਾਂ ਦੀਆਂ ਲਿਸਟਾਂਬੇਲਰ ਮਾਲਿਕਾਂ ਦੀਆਂ ਲਿਸਟਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। 

 

ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ।

 

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ, ਜੀ.ਏ ਗੁਰਕਿਰਨਦੀਪ ਸਿੰਘ  ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ, ਐਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ ਸੁਭਕਰਮਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਲੱਸਟਰ ਅਫਸਰ, ਨੋਡਲ ਅਫਸਰ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Wednesday, September 24, 2025

ਕੇਵੀਕੇ ਫਾਜ਼ਿਲਕਾ ਵੱਲੋਂ ਫਲਾਂ ਅਤੇ ਮੁੱਲ-ਵਰਧਿਤ ਉਤਪਾਦਾਂ ਦੀ ਵਾਢੀ ਤੋਂ ਬਾਅਦ ਸਟੋਰੇਜ ਅਤੇ ਪੈਕੇਜਿੰਗ" 'ਤੇ ਤਿੰਨ-ਦਿਨਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ 


ਕੇਵੀਕੇ ਫਾਜ਼ਿਲਕਾ (KVK Fazilka)ਨੇ 22 ਤੋਂ 24 ਸਤੰਬਰ 2025 ਤੱਕ "ਫਲਾਂ ਅਤੇ ਮੁੱਲ-ਵਰਧਿਤ ਉਤਪਾਦਾਂ ਦੀ ਵਾਢੀ ਤੋਂ ਬਾਅਦ ਸਟੋਰੇਜ ਅਤੇ ਪੈਕੇਜਿੰਗ" 'ਤੇ ਤਿੰਨ-ਦਿਨਾ ਸਿਖਲਾਈ ਪ੍ਰੋਗਰਾਮ Training Program ਦਾ ਆਯੋਜਨ ਕੀਤਾ। ਇਸ ਖੇਤਰ ਦੇ 32 ਭਾਗੀਦਾਰਾਂ ਨੇ ਸ਼ਿਰਕਤ ਕੀਤੀਜਿਸ ਨਾਲ ਪ੍ਰੋਗਰਾਮ ਸਫਲ ਰਿਹਾ।

ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੇਵੀਕੇ ਫਾਜ਼ਿਲਕਾ ਦੇ ਮੁਖੀ ਡਾ. ਅਰਵਿੰਦ ਕੁਮਾਰ ਅਹਲਾਵਤ ਨੇ ਕੀਤਾ। ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏਉਨ੍ਹਾਂ ਨੇ ਵਾਢੀ ਤੋਂ ਬਾਅਦ ਪ੍ਰਬੰਧਨਆਧੁਨਿਕ ਸਟੋਰੇਜ ਤਕਨੀਕਾਂ ਅਤੇ ਮੁੱਲ-ਵਰਧਨ Value Addition ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਹੀ ਸਟੋਰੇਜ ਅਤੇ ਪੈਕੇਜਿੰਗ ਨਾ ਸਿਰਫ਼ ਫਲਾਂ ਦੀ ਗੁਣਵੱਤਾ ਬਣਾਈ ਰੱਖਦੀ ਹੈ ਬਲਕਿ ਕਿਸਾਨਾਂ ਦੀ ਆਮਦਨ Farmer Income ਵੀ ਵਧਾਉਂਦੀ ਹੈ।

ਸਿਖਲਾਈ ਦੌਰਾਨ ਫਲ ਵਿਗਿਆਨ ਦੇ ਮਾਹਰ ਡਾ. ਰਮੇਸ਼ ਚੰਦ ਕਾਂਤਵਾ ਨੇ ਭਾਗੀਦਾਰਾਂ ਨੂੰ ਆਧੁਨਿਕ ਕੋਲਡ ਸਟੋਰੇਜ ਅਤੇ ਪੈਕੇਜਿੰਗ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਭਾਗੀਦਾਰਾਂ ਨੂੰ CIPHET ਪਰਿਸਰ 'ਤੇ ਪ੍ਰੋਸੈਸਿੰਗ ਮਸ਼ੀਨਰੀ ਯੂਨਿਟ ਦਾ ਦੌਰਾ ਵੀ ਕਰਵਾਇਆ ਗਿਆ। ਡਾ. ਰੁਪਿੰਦਰ ਕੌਰ ਨੇ ਫਲਾਂ ਦੀ ਪ੍ਰੋਸੈਸਿੰਗ ਵਿਧੀਆਂ (ਜਿਵੇਂ ਕਿ ਜੈਮਜੈਲੀਸਕੁਐਸ਼ਅਚਾਰਚਟਨੀਆਦਿ) ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ। ਭਾਗੀਦਾਰਾਂ ਨੂੰ ਪ੍ਰੈਕਟੀਕਲ ਸੈਸ਼ਨਾਂ ਰਾਹੀਂ ਇਨ੍ਹਾਂ ਪ੍ਰਕਿਰਿਆਵਾਂ ਵਿੱਚ ਸਿਖਲਾਈ ਵੀ ਦਿੱਤੀ ਗਈ। ਉਤਪਾਦ ਦੀ ਕੀਮਤ ਅਤੇ ਮਾਰਕੀਟਿੰਗ ਬਾਰੇ ਵੀ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ ਗਈ।

ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਨੇ ਪ੍ਰੋਗਰਾਮ ਵਿੱਚ ਮਹੱਤਵਪੂਰਨ ਹਿੱਸਾ ਲਿਆਜਿਸ ਨਾਲ ਉਹ ਆਪਣੇ ਸਮੂਹਾਂ ਦੇ ਅੰਦਰ ਸਵੈ-ਰੁਜ਼ਗਾਰ ਸਥਾਪਤ ਕਰਨ ਅਤੇ ਆਰਥਿਕ ਤਰੱਕੀ ਪ੍ਰਾਪਤ ਕਰਨ ਦੇ ਯੋਗ ਬਣੀਆਂ। ਇਹ ਪ੍ਰੋਗਰਾਮ ਸਵੈ-ਸਹਾਇਤਾ ਸਮੂਹਾਂ ਵਿੱਚ ਔਰਤਾਂ ਲਈ ਬਹੁਤ ਲਾਭਦਾਇਕ ਅਤੇ ਲਾਭਦਾਇਕ ਸਾਬਤ ਹੋਵੇਗਾ।

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...