Sunday, October 5, 2025

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਵਾਈ ਮੁਕਾਬਲੇ ਕਰਵਾਉਣ ਦਾ ਐਲਾਨ

*ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ*

*• ਪੰਜਾਬ ਦੇ ਸਾਰੇ 154 ਬਲਾਕਾਂ ਵਿੱਚ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਹੋਣਗੇ ਮੁਕਾਬਲੇ: ਗੁਰਮੀਤ ਸਿੰਘ ਖੁੱਡੀਆਂ*

•*ਇਸ ਕਦਮ ਦਾ ਉਦੇਸ਼ ਪਸ਼ੂ ਪਾਲਣ ਦੇ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਪਸ਼ੂ-ਪਾਲਕਾਂ ਨੂੰ ਸਨਮਾਨ ਦੇਣਾ ਅਤੇ ਪਾਸਾਰ ਕਰਨਾ: ਪਸ਼ੂ ਪਾਲਣ ਮੰਤਰੀ*

ਚੰਡੀਗੜ੍ਹ, 5 ਅਕਤੂਬਰ:


ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ "ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26" ਕਰਵਾਏ ਜਾਣਗੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ 6 ਅਕਤੂਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਣਗੇ, ਜਿਸ ਨਾਲ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਸਰਬੋਤਮ ਪਸ਼ੂਧਨ ਦਾ ਪ੍ਰਦਸ਼ਨ ਕਰਨ ਅਤੇ ਪਸ਼ੂ ਪਾਲਣ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਣਾਉਣ ਲਈ ਇੱਕ ਮੰਚ ਮਿਲੇਗਾ। 

ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ Milking ਦੇਣ ਦੇ ਮਾਪਦੰਡਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁਰ੍ਹਾ ਅਤੇ ਮੁਰ੍ਹਾ ਗ੍ਰੇਡਿਡ ਨਸਲ ਦੀਆਂ ਮੱਝਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ, ਨੀਲੀ ਰਾਵੀ ਅਤੇ ਨੀਲੀ ਰਾਵੀ ਗ੍ਰੇਡਿਡ ਨਸਲ ਦੀਆਂ ਮੱਝਾਂ 14 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਸਾਹੀਵਾਲ ਅਤੇ ਹੋਰ ਦੇਸੀ ਨਸਲ ਦੀਆਂ ਗਾਵਾਂ 12 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਐਚ.ਐਫ. ਅਤੇ ਐਚ.ਐਫ. ਕਰਾਸ ਗਾਵਾਂ 30 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਰਸੀ ਅਤੇ ਜਰਸੀ ਕਰਾਸ ਗਾਵਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਦੋਂ ਕਿ ਕਿਸੇ ਵੀ ਨਸਲ ਦੀਆਂ ਬੱਕਰੀਆਂ Goat 2.5 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ।

ਪਸ਼ੂ ਪਾਲਕਾਂ ਨੂੰ ਮੁਕਾਬਲੇ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਡੇ ਡੇਅਰੀ ਸੈਕਟਰ ਵਿੱਚ ਪੇਂਡੂ ਆਰਥਿਕਤਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦੀ ਅਥਾਹ ਸੰਭਾਵਨਾ ਹੈ। ਇਹ ਮੁਕਾਬਲਾ ਸਿਰਫ਼ ਇਨਾਮ ਜਿੱਤਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪਸ਼ੂ ਪ੍ਰਬੰਧਨ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਉਹਨਾਂ ਨੂੰ ਸਨਮਾਨਿਤ ਕਰਨ ਅਤੇ ਪ੍ਰਚਾਰ ਕਰਨ ਦਾ ਇੱਕ ਰਣਨੀਤਕ ਮਿਸ਼ਨ ਹੈ। ਉਹਨਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਉੱਚ-ਉਤਪਾਦਨ ਦੇਣ ਵਾਲੀਆਂ ਨਸਲਾਂ ਪਾਲਣ ਲਈ ਉਤਸ਼ਾਹਿਤ ਕਰਕੇ ਅਸੀਂ ਸਿੱਧੇ ਤੌਰ 'ਤੇ ਪੰਜਾਬ ਵਿੱਚ ਵਧ ਆਮਦਨ, ਬਿਹਤਰ ਜੈਨੇਟਿਕਸ ਅਤੇ ਇੱਕ ਵਧੇਰੇ ਮਜ਼ਬੂਤ, ਟਿਕਾਊ ਡੇਅਰੀ ਈਕੋਸਿਸਟਮ ਵਿੱਚ ਯੋਗਦਾਨ ਪਾ ਰਹੇ ਹਾਂ।


ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ, ਸਹਾਇਕ ਖੇਤੀਬਾੜੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦੀ ਤਰਜ਼ 'ਤੇ ਹੈ। ਸ. ਖੁੱਡੀਆਂ ਨੇ ਕਿਹਾ ਕਿ ਇਸ ਨਾਲ ਸਿਹਤਮੰਦ ਮੁਕਾਬਲੇ ਦੀ ਭਾਵਨਾ ਉਤਸ਼ਾਹਿਤ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਪਸ਼ੂਧਨ ਵਿੱਚ ਮਹੱਤਵਪੂਰਨ ਗੁਣਾਤਮਕ ਸੁਧਾਰ ਹੋਵੇਗਾ।

ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਚਾਹਵਾਨ ਪਸ਼ੂ ਪਾਲਕ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪਸ਼ੂ ਹਸਪਤਾਲਾਂ ਤੋਂ ਲੋੜੀਂਦੇ ਫਾਰਮ ਪ੍ਰਾਪਤ ਕਰ ਸਕਦੇ ਹਨ। ਇਹ ਮੁਕਾਬਲਾ ਡੇਅਰੀ ਫਾਰਮਿੰਗ ਅਤੇ ਪਸ਼ੂਧਨ ਪ੍ਰਬੰਧਨ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰੇਗਾ, ਜਿਸ ਵਿੱਚ ਹਰੇਕ ਸ਼੍ਰੇਣੀ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਅਤੇ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਨਿਰਧਾਰਤ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ ਮਾਪਦੰਡਾਂ ਅਨੁਸਾਰ ਇੰਦਰਾਜ਼ ਕਰਵਾ ਕੇ ਹਿੱਸਾ ਲੈ ਸਕਦੇ ਹਨ।

Thursday, October 2, 2025

ਸਰੋਂ ਵਾਲੇ ਕਿਸਾਨਾਂ ਲਈ ਜਰੂਰੀ ਸੂਚਨਾ

 ਸਰੋਂ ਦੀ ਫ਼ਸਲ ਲਈ ਵੇਲਿਓ ਚੈਨ ਪਾਰਟਨਰ ਦੀ ਚੋਣ ਕਰਨ ਲਈ ਅਰਜ਼ੀਆਂ ਦੀ ਮੰਗ, 6 ਅਕਤੂਬਰ ਤੱਕ ਜਮਾ ਕਰਵਾਈ ਜਾਵੇ ਅਰਜੀ

ਫਾਜ਼ਿਲਕਾ 2 ਅਕਤੂਬਰ


ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਮਮਤਾ ਨੇ ਦੱਸਿਆ ਕਿ ਨੈਸ਼ਨਲ ਮਿਸ਼ਨ ਓਨ ਐਡੀਬਲ ਆਇਲ (ਐਨ. ਐਮ. ਈ. ਓ ) ਤਹਿਤ ਸਰੋਂ ਦੀ ਫ਼ਸਲ ਲਈ  ਵੇਲਿਓ ਚੈਨ ਪਾਰਟਨਰ ਦੀ ਚੋਣ ਕਰਨ ਲਈ ਜਿਲਾ ਕਾਰਜਕਾਰੀ ਕਮੇਟੀ  ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ।ਇੱਛੁਕ ਰਜਿਸਟਰਡ ਐਫ. ਪੀ ਓ ਤੇ ਕੋਪ੍ਰੈਟੀਵਸ ਅਤੇ ਪਬਲਿਕ/ ਪ੍ਰਾਈਵੇਟ ਕੋਪਰੇਸ਼ਨ ਆਪਣੀ ਅਰਜੀ ਮਿਤੀ 6 ਅਕਤੂਬਰ 2025 ਤੱਕ ਦਫਤਰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਵਿਖੇ ਜਮਾ ਕਰਵਾ ਸਕਦੇ ਹਨ।

ਇੱਕ ਕਲਿੱਕ ਕਰਨ ਤੇ ਮਿਲੇਗੀ ਪਰਾਲੀ ਪ੍ਰਬੰਧਨ ਵਾਲੀ ਮਸ਼ੀਨ

*ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; "ਉੱਨਤ ਕਿਸਾਨ" ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ*से 

*•ਕਿਸਾਨ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ ਸੀ.ਆਰ.ਐਮ. ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ*

*• ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਅਤੇ ਗਤੀਵਿਧੀਆਂ ਦੀ ਨਿਗਰਾਨੀ ਲਈ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ ਅਤੇ ਕਲੱਸਟਰ ਅਫਸਰ ਤਾਇਨਾਤ: ਖੇਤੀਬਾੜੀ ਮੰਤਰੀ*

ਚੰਡੀਗੜ੍ਹ, 2 ਅਕਤੂਬਰ:–


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ "ਉੱਨਤ ਕਿਸਾਨ" ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ।

ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ Paddy Stubble Management ਦੀ ਨਿਗਰਾਨੀ ਅਤੇ ਦਸਤਾਵੇਜ਼ੀਕਰਨ ਦੀ ਸਹੂਲਤ ਮਿਲਦੀ ਹੈ।

ਖੇਤੀਬਾੜੀ ਮੰਤਰੀ ਨੇ ਇਸ ਐਪ ਦੇ ਮਜ਼ਬੂਤ ਈਕੋਸਿਸਟਮ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (VLFs) ਅਤੇ ਕਲੱਸਟਰ ਅਫਸਰ (ਸੀ.ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ। ਇਹ ਪਲੇਟਫਾਰਮ ਸੀ.ਆਰ.ਐਮ. ਮਸ਼ੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੇ ਉਪਕਰਣਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਭਾਈਚਾਰਕ ਸਹਾਇਤਾ ਲਈ, ਵੀ.ਐਲ.ਐਫਜ਼ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਐਪ ਦੇ ਬੈਕਐਂਡ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਇੱਕ ਰੀਅਲ-ਟਾਈਮ ਡੈਸ਼ਬੋਰਡ ਹੈ ਜੋ ਮਸ਼ੀਨ ਦੀ ਵਰਤੋਂ ਅਤੇ ਫੀਲਡ ਅਫਸਰਾਂ ਦੀਆਂ ਗਤੀਵਿਧੀਆਂ ਦੀ ਸਟੀਕ ਨਿਗਰਾਨੀ ਨੂੰ ਸਮਰੱਥ ਬਣਾਉਂਦਾ ਹੈ। ਇਹ ਜਵਾਬਦੇਹੀ, ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਅਨੁਕੂਲ ਸਰੋਤ ਯਕੀਨੀ ਬਣਾਉਂਦਾ ਹੈ ਅਤੇ ਵਾਢੀ ਦੇ ਮਹੱਤਵਪੂਰਨ ਸਮੇਂ ਦੌਰਾਨ ਕਿਸਾਨ ਭਾਈਚਾਰੇ ਲਈ ਲਾਹੇਵੰਦ ਬਣਦਾ ਹੈ। ਉਨ੍ਹਾਂ ਕਿਹਾ ਕਿ ਸਰੋਤਾਂ ਨੂੰ ਟਰੈਕ ਕਰਨ ਅਤੇ ਪ੍ਰਬੰਧਨ ਵਿੱਚ ਡੈਸ਼ਬੋਰਡ ਦੀ ਪ੍ਰਭਾਵਸ਼ੀਲਤਾ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਕਰਦੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ "ਉੱਨਤ ਕਿਸਾਨ" ਐਪ ਦੇ ਕਿਸਾਨ-ਪੱਖੀ ਡਿਜ਼ਾਈਨ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਅ ਲਿਆਉਂਦਿਆਂ ਇਸ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੰਮਲਿਤ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ "ਉੱਨਤ ਕਿਸਾਨ" ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਐਪ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰ ਰਹੀ ਹੈ ਅਤੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਭਵਿੱਖੀ ਪ੍ਰਗਤੀ ਲਈ ਇਸ ਦੀ ਡਿਜੀਟਲ ਨੀਂਹ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ।

Wednesday, October 1, 2025

ਨਰਮਾ ਉਤਪਾਦਕ ਕਿਸਾਨਾਂ ਲਈ ਜਰੂਰੀ ਸੂਚਨਾ

 ਕਪਾਹ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ:


ਘੱਟੋ-ਘੱਟ ਸਮਰਥਨ ਮੁੱਲ ਤੇ ਕਪਾਹ ਵੇਚਣ ਲਈ ਕਿਸਾਨ ਕਪਾਹ ਕਿਸਾਨ ਮੋਬਾਈਲ ਐਪ 'ਤੇ ਕਰਨ ਰਜਿਸਟ੍ਰੇਸ਼ਨ 

ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਕਤੂਬਰ 2025 ਤੱਕ ਦਾ ਵਾਧਾ

ਫਾਜ਼ਿਲਕਾ 2 ਅਕਤੂਬਰ 2025...

ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਮਮਤਾ ਨੇ ਦੱਸਿਆ ਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਸ਼ਾਖਾ ਬਠਿੰਡਾ

ਵੱਲੋਂ ਕਪਾਹ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਯੋਜਨਾ ਦੇ ਤਹਿਤ ਕਪਾਹ ਵੇਚਣ ਲਈ ਕਿਸਾਨ

31 ਅਕਤੂਬਰ 2025 ਤਕ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ,  ਪਹਿਲਾ ਰਜਿਸਟਰੇਸ਼ਨ ਦੀ ਮਿਤੀ 1 ਸਤੰਬਰ ਤੋਂ 30 ਸਤੰਬਰ 2025 ਤੱਕ ਸੀ ਜਿਸ ਵਿੱਚ ਹੁਣ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਜ਼ਿਲ੍ਹੇ ਦੇ ਨੂੰ ਸਾਰੇ ਕਪਾਹ ਕਿਸਾਨਾਂ Cotton Growers ਨੂੰ ਅਪੀਲ ਕੀਤੀ ਕਿ ਉਹ ਕਪਾਸ ਕਿਸਾਨ ਮੋਬਾਈਲ ਐਪ Kapas Kisan 'ਤੇ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜੋ ਉਹ ਐੱਮ. ਐੱਸ. ਪੀ. ਦੇ ਤਹਿਤ ਆਪਣੀ ਕਪਾਹ ਵੇਚ ਸਕਣ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 94658-51174 ਤੇ ਸੰਪਰਕ ਕੀਤਾ ਜਾ ਸਕਦਾ ਹੈ!

Friday, September 26, 2025

ਬਾਗਬਾਨੀ ਮੰਤਰੀ ਨੇ ਕਿਹਾ, ਬਾਗਬਾਨੀ ਉਤਸਾਹਿਤ ਕਰਾਂਗੇ ਪੰਜਾਬ ਵਿੱਚ।

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ*

*ਬਾਗ਼ਬਾਨੀ ਮੰਤਰੀ ਵੱਲੋਂ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ*

ਚੰਡੀਗੜ੍ਹ, 26 ਸਤੰਬਰ 


ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ Horticulture ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਦੀ ਕੀਤੀ ਗਈ।

ਇਸ ਮੀਟਿੰਗ ਦੌਰਾਨ ਕੋਲਡ ਸਟੋਰੇਜ ਯੂਨਿਟਾਂ ਕੋਲਡ ਸਟੋਰੇਜ Unit ਦੇ ਮਾਲਕਾਂ ਅਤੇ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਆਪਣੀਆਂ ਮੁਸਕਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਵੱਲੋਂ ਉਨ੍ਹਾ ਨੂੰ ਸਰਕਾਰ ਵੱਲੋਂ ਮਿਲ ਰਹੇ ਵਿੱਤੀ ਲਾਭ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ। 

ਇਸ ਮੌਕੇ ਬਾਗਬਾਨੀ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਬਾਗਬਾਨੀ ਮਿਸ਼ਨ NHM ਤਹਿਤ ਸਰਕਾਰ ਵੱਲੋਂ ਨਵੇਂ ਬਾਗ ਲਗਾਉਣ, ਕੋਲਡ ਸਟੋਰੇਜ, ਪੈਕ ਹਾਊਸ, ਤਕਨੀਕੀ ਸਹਾਇਤਾ ਅਤੇ ਮਾਰਕੀਟਿੰਗ ਸੁਵਿਧਾਵਾਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜ ਕੇ ਉਤਪਾਦਨਸ਼ੀਲਤਾ ਅਤੇ ਆਮਦਨ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗਬਾਨੀ ਖੇਤਰ ਨਾਲ ਜੁੜੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ, ਤਾਂ ਜੋ ਕਿਸਾਨਾਂ ਦੀ ਆਮਦਨ ਵਧੇ ਅਤੇ ਨਵੀਆਂ ਰੋਜ਼ਗਾਰ ਸੰਭਾਵਨਾਵਾਂ ਪੈਦਾ ਹੋਣ।

ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਵੱਖ-ਵੱਖ ਕਿਸਾਨਾਂ ਤੋਂ ਇਲਾਵਾ ਬਾਗਬਾਨੀ ਸਕੱਤਰ ਸ੍ਰੀ ਬਸੰਤ ਗਰਗ, ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਉੱਚ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

------

Thursday, September 25, 2025

ਸਰਕਾਰ ਦੀ ਮੁਫਤ ਕਣਕ ਬੀਜ ਯੋਜਨਾ

ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ


* *74 ਕਰੋੜ ਰੁਪਏ ਦੀ ਇਹ ਪਹਿਲਕਦਮੀ ਹੜ੍ਹ ਪ੍ਰਭਾਵਿਤ 5 ਲੱਖ ਏਕੜ ਰਕਬੇ ਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰੇਗੀ: ਗੁਰਮੀਤ ਸਿੰਘ ਖੁੱਡੀਆਂ*

* ⁠*ਪੰਜਾਬ ਭਰ ਦੇ ਕਿਸਾਨਾਂ ਲਈ 50 ਫੀਸਦ ਸਬਸਿਡੀ 'ਤੇ 60,000 ਕੁਇੰਟਲ ਤੋਂ ਵੱਧ ਕਣਕ ਦਾ ਬੀਜ ਵੀ ਹੋਵੇਗਾ ਉਪਲੱਬਧ: ਖੇਤੀਬਾੜੀ ਮੰਤਰੀ*

ਚੰਡੀਗੜ੍ਹ, 25 ਸਤੰਬਰ:

ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ।

ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 

 ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੈਸ ਕਾਨਫਰੰਸ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ Basant Garg ਵੀ ਮੌਜੂਦ ਸਨ।

ਸ. ਖੁੱਡੀਆਂ ਨੇ ਕਿਹਾ ਕਿ ਇਹ ਸਹਾਇਤਾ, ਜਿਸ ‘ਤੇ ਲਗਭਗ 74 ਕਰੋੜ ਰੁਪਏ ਖ਼ਰਚ ਆਵੇਗਾ, ਦਾ ਉਦੇਸ਼  ਸਾਉਣੀ ਸੀਜ਼ਨ-2025 ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ 5 ਲੱਖ ਏਕੜ ਖੇਤੀਬਾੜੀ ਰਕਬੇ ਦੀਆਂ ਬਿਜਾਈ ਸਬੰਧੀ ਲੋੜਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਝੋਨੇ, ਨਰਮੇ ਅਤੇ ਮੱਕੀ ਦੀ ਖੜ੍ਹੀ ਫਸਲ ਤਬਾਹ ਹੋ ਗਈ ਅਤੇ ਵੱਡੀ ਗਿਣਤੀ ਕਿਸਾਨਾਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਿਆ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ Wheat Seed ਮੁਫਤ ਵੰਡਣ ਲਈ ਪਨਸੀਡ PUNSEED ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਬੀਜਾਂ ਵਾਸਤੇ ਅਰਜ਼ੀਆਂ ਦੇਣ ਦੀ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਜਲਦੀ ਪ੍ਰਮੁੱਖ ਮੀਡੀਆ ਵਿੱਚ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਸਿਫ਼ਾਰਸ਼ ਕੀਤੇ ਗਏ ਕਣਕ ਦੇ ਬੀਜ ਜਿਨ੍ਹਾਂ ਵਿੱਚ PBW 826, ਪੀ.ਬੀ.ਡਬਲਿਊ 869, ਪੀ.ਬੀ.ਡਬਲਿਊ. 824, ਪੀ.ਬੀ.ਡਬਲਿਊ 803, ਪੀ.ਬੀ.ਡਬਲਿਊ 766, ਪੀ.ਬੀ.ਡਬਲਿਊ 725, ਪੀ.ਬੀ.ਡਬਲਿਊ 677, ਪੀ.ਬੀ.ਡਬਲਿਊ 771, ਪੀ.ਬੀ.ਡਬਲਿਊ 757, ਪੀ.ਬੀ.ਡਬਲਿਊ 752, ਪੀ.ਬੀ.ਡਬਲਿਊ ਜ਼ਿੰਕ 2, ਪੀ.ਬੀ.ਡਬਲਿਊ 1 ਚਪਾਤੀ, ਪੀ.ਬੀ.ਡਬਲਿਊ 1 ਜ਼ੈਡ.ਐਨ, ਡੀ.ਬੀ.ਡਬਲਿਊ. 222, ਡੀ.ਬੀ.ਡਬਲਿਊ. 187, ਐਚਡੀ 3226, ਐਚਡੀ 3086, ਉਨਤ ਪੀਬੀਡਬਲਿਊ 343, ਉਨਤ ਪੀਬੀਡਬਲਿਊ 550 ਸ਼ਾਮਲ ਹਨ, ਕਿਸਾਨਾਂ ਨੂੰ ਵੰਡੇ ਜਾਣਗੇ।

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਮੁਫ਼ਤ ਵੰਡ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ 50 ਫੀਸਦ ਸਬਸਿਡੀ Subsidy ਭਾਵ 2,000 ਰੁਪਏ  ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 60,871 ਕੁਇੰਟਲ ਕਣਕ ਦਾ ਬੀਜ ਵੀ ਪ੍ਰਦਾਨ ਕਰੇਗੀ। ਇਸ ਪਹਿਲਕਦਮੀ ਦਾ ਉਦੇਸ਼ ਗੁਣਵੱਤਾ ਵਾਲਾ ਬੀਜ ਕਿਫਾਇਤੀ ਕੀਮਤ ‘ਤੇ ਆਸਾਨੀ ਨਾਲ ਉਪਲਬਧ ਕਰਵਾ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨਾ ਹੈ।

ਕਿਸਾਨ ਭਾਈਚਾਰੇ ਨਾਲ ਡਟ ਕੇ ਖੜ੍ਹਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਦ੍ ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਕੁਦਰਤ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਉਣੀ ਦੀਆਂ ਫਸਲਾਂ ਦੇ ਨੁਕਸਾਨ ਕਰਕੇ ਕਿਸਾਨ ਅਗਲੇ ਸੀਜ਼ਨ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਖੁਦ ਨੂੰ ਸੰਕਟ ਅਤੇ ਮਜਬੂਰੀ ‘ਚ ਘਿਰਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ, “ਕਣਕ ਦਾ ਮੁਫ਼ਤ ਬੀਜ ਪ੍ਰਦਾਨ ਕਰਕੇ, ਅਸੀਂ ਕਿਸਾਨਾਂ ਨੂੰ ਸਿਰਫ਼ ਇੱਕ ਸਰੋਤ ਹੀ ਨਹੀਂ ਦੇ ਰਹੇ; ਸਗੋਂ ਅਸੀਂ ਉਨ੍ਹਾਂ ਨੂੰ ਨਵੇਂ ਸਿਰਿਓਂ ਸ਼ੁਰੂਆਤ ਵਾਸਤੇ ਉਮੀਦ ਅਤੇ ਸਹਿਯੋਗ ਦੇ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹਾਇਤਾ ਸੂਬਾ ਸਰਕਾਰ ਦੀ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਕਿ ਕੋਈ ਵੀ ਕਿਸਾਨ ਹੜ੍ਹਾਂ ਕਾਰਨ ਆਈ ਵਿੱਤੀ ਤੰਗੀ ਕਰਕੇ ਅਗਲੀ ਫਸਲ ਦੀ ਬਿਜਾਈ ਤੋਂ ਵਾਂਝਾ ਨਾ ਰਹੇ।”

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਨੇ ਖੇਤੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ ਅਤੇ ਬਹੁਤੇ ਕਿਸਾਨਾਂ ਕੋਲ ਹਾੜੀ ਸੀਜ਼ਨ ਲਈ ਬੀਜ ਖਰੀਦਣ ਵਾਸਤੇ ਲੋੜੀਂਦੇ ਸਰੋਤ ਨਹੀਂ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਇਸ ਚੁਣੌਤੀਪੂਰਨ ਸਮੇਂ ਵਿੱਚ ਕਿਸਾਨਾਂ ਦੀ ਬਾਂਹ ਫੜ੍ਹਨ ‘ਤੇ ਕੇਂਦਰਤ ਹੈ ਤਾਂ ਜੋ ਕਿਸਾਨ ਵਾਧੂ ਖ਼ਰਚੇ ਦੇ ਬੋਝ ਤੋਂ ਬਿਨਾਂ ਆਪਣੀ ਜ਼ਮੀਨ ਤਿਆਰ ਕਰਕੇ ਕਣਕ ਬੀਜ ਸਕਣ, ਜਿਸ ਨਾਲ ਖੁਰਾਕ ਉਤਪਾਦਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਸੁਰੱਖਿਅਤ ਹੋ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ੍ਰੀ ਐਸ.ਪੀ. ਸ਼ਾਹੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ 1,000 ਕੁਇੰਟਲ ਕਣਕ ਦਾ ਬੀਜ (ਕਿਸਮ 327) ਭੇਜਣ ਦੀ ਪੇਸ਼ਕਸ਼ ਵੀ ਕੀਤੀ ਹੈ।

ਕੇਰਲ ਵਾਲੇ ਮੰਤਰੀ ਮੰਨ ਗਏ ਪੰਜਾਬ ਦੇ ਬਾਗ਼ਾਂ ਨੂੰ

*ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ*

*ਕੇਰਲ ਸਰਕਾਰ ਦੇ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ*

ਚੰਡੀਗੜ੍ਹ, 25 ਸਤੰਬਰ


ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇ

ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ Keral ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ P Prasad ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ।  ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 5 ਲੱਖ ਹੈਕਟੇਅਰ ਰਕਬੇ 'ਤੇ ਬਾਗਬਾਨੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾਰ ਵੱਧ ਰਹੀ ਹੈ।

ਭਵਿੱਖੀ ਯੋਜਨਾਵਾਂ ਸਾਂਝੀਆਂ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਫਲਾਂ ਅਤੇ ਸਬਜ਼ੀਆਂ ਦੀਆਂ ਪ੍ਰੋਸੈਸਿੰਗ ਯੂਨਿਟਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਬਿਹਤਰ ਮਾਰਕੀਟ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਕੋਲਡ ਸਟੋਰੇਜ, ਵੈਲਿਊ ਐਡੀਸ਼ਨ ਸੈਂਟਰ ਅਤੇ ਐਗਰੋ-ਪ੍ਰੋਸੈਸਿੰਗ ਕਲੱਸਟਰ ਬਣਾਏ ਜਾ ਰਹੇ ਹਨ। 

ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ.ਪ੍ਰਸਾਦ ਨੇ ਕਿਹਾ ਕਿ ਪੰਜਾਬ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਅਜਿਹੇ ਪ੍ਰਗਤੀਸ਼ੀਲ ਉਪਾਅ ਸ਼ਲਾਘਾ ਯੋਗ ਯੋਗ ਹਨ। ਉਨ੍ਹਾਂ ਨੇ ਪੰਜਾਬ ਦੇ ਬਾਗਬਾਨੀ ਮਾਡਲ ਨੂੰ ਦੂਜੇ ਰਾਜਾਂ ਲਈ ਇੱਕ ਰੋਡਮੈਪ ਦੱਸਿਆ  ਹੈ। ਆਪਣੇ ਰਾਜ ਦੇ ਵੇਰਵੇ ਸਾਂਝੇ ਕਰਦਿਆਂ ਕੇਰਲ ਦੇ ਖੇਤੀਬਾੜੀ ਮੰਤਰੀ ਪੀ.ਪ੍ਰਸਾਦ ਨੇ ਕਿਹਾ ਕਿ ਕੇਰਲ ਵਿੱਚ ਬਾਗਬਾਨੀ ਲਗਭਗ 22 ਲੱਖ ਹੈਕਟੇਅਰ ਨੂੰ ਕਵਰ ਕਰਦੀ ਹੈ, ਜਿਸ ਵਿੱਚ ਕੇਲਾ, ਨਾਰੀਅਲ, ਮਸਾਲੇ ਅਤੇ ਸਬਜ਼ੀਆਂ ਵਰਗੀਆਂ ਫਸਲਾਂ 'ਤੇ ਮੁੱਖ ਧਿਆਨ ਦਿੱਤਾ ਜਾਂਦਾ ਹੈ।  ਉਨ੍ਹਾਂ ਮੰਤਰੀ ਮੋਹਿੰਦਰ ਭਗਤ ਨੂੰ ਕੇਰਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਖੇਤੀਬਾੜੀ ਮੇਲੇ "ਵੈਗਾ" ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਸਦਭਾਵਨਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੇ ਸੰਕੇਤ ਵਜੋਂ ਮੰਤਰੀ ਮੋਹਿੰਦਰ ਭਗਤ ਨੇ ਕੇਰਲਾ ਦੇ ਖੇਤੀਬਾੜੀ ਮੰਤਰੀ ਨੂੰ ਪੰਜਾਬ ਦੀ ਇੱਕ ਫੁਲਕਾਰੀ ਭੇਟ ਕੀਤੀ ਅਤੇ ਮੰਤਰੀ ਪੀ.ਪ੍ਰਸਾਦ ਨੇ ਮੰਤਰੀ ਭਗਤ ਨੂੰ ਇੱਕ ਰਵਾਇਤੀ ਕੇਰਲਾ ਸੱਪ ਕਿਸ਼ਤੀ ਅਤੇ ਧੋਤੀ ਯਾਦਗਾਰੀ ਚਿੰਨ੍ਹ ਵੱਜੋਂ ਭੇਟ ਕੀਤੀ। ਦੋਵਾਂ ਧਿਰਾਂ ਨੇ ਬਾਗਬਾਨੀ ਵਿੱਚ ਅੰਤਰ-ਰਾਜੀ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। 

------------

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...