ਗੁਰਦਾਸਪੁਰ , 12 ਅਕਤੂਬਰ (Only Agriculture) ਪੋਟਾਸ਼, ਜਿਸਨੂੰ ਪੋਟਾਸ਼ੀਅਮ ਵੀ ਕਿਹਾ ਜਾਂਦਾ ਹੈ,ਇੱਕ ਜ਼ਰੂਰੀ ਖੁਰਾਕੀ ਤੱਤ ਹੈ ਜੋਂ ਕਣਕ ਦੀ ਫਸਲ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪੋਟਾਸ਼ Potash ਖੁਰਾਕੀ ਤੱਤ ਬਾਜ਼ਾਰ ਵਿਚ ਉਪਲਬਧ ਮਿਉਰਟ ਆਫ ਪੋਟਾਸ਼ 60% ਜਾਂ ਸਲਫੇਟ ਆਫ ਪੋਟਾਸ਼ ਤੋਂ ਪ੍ਰਾਪਤ ਹੁੰਦੀ ਹੈ।
All about Agriculture, Horticulture and Animal Husbandry and Information about Govt schemes for Farmers
Sunday, October 12, 2025
ਕਣਕ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲਈ ਪੋਟਾਸ਼ ਖਾਦ ਦੀ ਵਰਤੋਂ ਜ਼ਰੂਰੀ : ਡਾ. ਅਮਰੀਕ ਸਿੰਘ
Tuesday, October 7, 2025
ਝੋਨਾਂ ਵੇਚਣ ਵਿੱਚ ਦਿੱਕਤ ਆਵੇ ਤਾਂ ਇਸ ਕੰਟਰੋਲ ਰੂਮ ਤੇ ਕਰੋ ਕਾਲ
*ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ*
*•ਮੰਡੀਆਂ ਨਾਲ ਸਬੰਧਤ ਮਸਲਿਆਂ ਦੇ ਤੁਰੰਤ ਨਿਪਟਾਰੇ ਵਿੱਚ ਮਦਦ ਲਈ ਕੀਤਾ ਉਪਰਾਲਾ: ਗੁਰਮੀਤ ਸਿੰਘ ਖੁੱਡੀਆਂ*
ਚੰਡੀਗੜ੍ਹ, 7 ਅਕਤੂਬਰ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ Paddy Procurement ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ Punjab Mandi Board ਨੇ ਇੱਕ ਕੰਟਰੋਲ ਰੂਮ Control Room ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਤੁਰੰਤ ਨਿਪਟਾਉਣ ਵਿੱਚ ਮਦਦ ਕਰੇਗਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਕੰਟਰੋਲ ਰੂਮ ਵਿੱਚ ਚਾਰ ਸਮਰਪਿਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੋ ਟੀਮਾਂ ਵਿੱਚ ਵੰਡਿਆ ਗਿਆ ਹੈ ,ਜੋ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਹੋਰ ਭਾਈਵਾਲਾਂ ਨੂੰ ਨਿਰੰਤਰ ਸਹਿਯੋਗ ਅਤੇ ਸਥਿਤੀ ਅਨੁਸਾਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਅਹਿਮ ਕਾਰਜ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ।
ਇਸ ਪਹਿਲਕਦਮੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਅਤੇ ਹੋਰ ਭਾਈਵਾਲ ਕੰਟਰੋਲ ਰੂਮ ਨਾਲ 0172-5101649 ਅਤੇ 0172-5101704 ਉਤੇ ਸੰਪਰਕ ਕਰ ਸਕਦੇ ਹਨ। ਇਹ ਪਹਿਲਕਦਮੀ ਸਮੇਂ ਸਿਰ ਖ਼ਰੀਦ ਅਪਡੇਟ ਪ੍ਰਦਾਨ ਕਰਕੇ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਸੁਵਿਧਾਜਨਕ ਤੇ ਹੋਰ ਕੁਸ਼ਲ ਬਣਾ ਕੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਏਗੀ ਤਾਂ ਜੋ ਕਾਰਵਾਈ ਵਿੱਚ ਦੇਰੀ ਨੂੰ ਘਟਾ ਕੇ ਕਿਸਾਨਾਂ ਦੇ ਅਨੁਕੂਲ ਖੇਤੀਬਾੜੀ ਮੰਡੀਕਰਨ ਨੂੰ ਬਰਕਰਾਰ ਰੱਖਿਆ ਜਾ ਸਕੇ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ “ਅੰਨਦਾਤਾ" ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਰੇਕ ਖਰੀਦ ਸੀਜ਼ਨ ਦੀ ਸਫ਼ਲਤਾ ਪੰਜਾਬ ਦੀ ਸਫ਼ਲਤਾ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਕਿ ਸਾਡੇ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਲਈ ਸਭ ਤੋਂ ਸੁਚਾਰੂ ਅਤੇ ਪਾਰਦਰਸ਼ੀ ਖ਼ਰੀਦ ਪ੍ਰਕਿਰਿਆ ਉਪਲਬਧ ਹੋਵੇ। ਇਹ ਕੰਟਰੋਲ ਰੂਮ ਸਰਗਰਮ ਕਮਾਂਡ ਸੈਂਟਰ ਹੈ, ਜਿੱਥੇ ਸਾਡੇ ਭਾਈਵਾਲਾਂ ਦੇ ਕਿਸੇ ਵੀ ਮੁੱਦੇ- ਭਾਵੇਂ ਉਹ ਲੌਜਿਸਟਿਕਸ, ਭੁਗਤਾਨ ਨਾਲ ਸਬੰਧਤ ਹੋਣ ਜਾਂ ਮੰਡੀਆਂ ਵਿੱਚ ਸਹੂਲਤਾਂ ਬਾਰੇ ਹੋਣ, ਨੂੰ ਤੁਰੰਤ ਅਤੇ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਇੱਕ ਸਿੱਧੀ ਸੰਪਰਕ ਲਾਈਨ ਦਿੱਤੀ ਗਈ ਹੈ।
ਪਰਾਲੀ ਤੋਂ ਬਣੇਗੀ ਗ੍ਰੀਨ ਹਾਈਡਰੋਜਨ
*ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ*
*• ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਕੀਤਾ ਸਮਝੌਤਾ ਸਹੀਬੱਧ*
*• ਚੁਣੌਤੀਪੂਰਨ ਪਰਾਲੀ ਪ੍ਰਬੰਧਨ ਨੂੰ ਗ੍ਰੀਨ ਊਰਜਾ ਰਾਹੀਂ ਲਾਹੇਵੰਦ ਵਿਕਲਪ ਵਿੱਚ ਤਬਦੀਲ ਕਰਨ ਲਈ ਕੀਤੀ ਰਣਨੀਤਕ ਭਾਈਵਾਲੀ*
ਚੰਡੀਗੜ੍ਹ, 7 ਅਕਤੂਬਰ:
ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (IISC), ਬੰਗਲੌਰ ਨਾਲ ਸਮਝੌਤਾ (MoU) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ Biomass, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ Green Hydrogen ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦਾ ਪਹਿਲਾ ਪਾਇਲਟ ਡੈਮੋਨਸਟ੍ਰੇਸ਼ਨ ਪ੍ਰੋਜੈਕਟ ਸਥਾਪਤ ਕੀਤਾ ਜਾ ਸਕੇ।
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਸ਼੍ਰੀ ਅਮਨ ਅਰੋੜਾ Aman Arora ਦੀ ਦੂਰਅੰਦੇਸ਼ ਅਗਵਾਈ ਹੇਠ ਇਸ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਸਬੰਧੀ ਚੁਣੌਤੀਆਂ ਨੂੰ ਗਰੀਨ ਊਰਜਾ ਵਿਚ ਬਦਲਕੇ ਇੱਕ ਲਾਭਦਾਇਕ ਤੇ ਟਿਕਾਊ ਵਿਕਲਪ ਵਜੋਂ ਸੂਬੇ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕੀਤਾ ਜਾ ਸਕੇ।
ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀਮਤੀ ਨੀਲਿਮਾ ਅਤੇ ਆਈ.ਆਈ.ਐਸ.ਸੀ. ਬੰਗਲੌਰ ਦੇ ਰਜਿਸਟਰਾਰ ਵੱਲੋਂ ਇਸ ਸਮਝੌਤੇ ਉੱਤੇ ਹਸਤਾਖਰ ਕੀਤੇ I ਇਸ ਸਮਝੌਤੇ ਦੇ ਦਸਤਾਵੇਜ਼ਾਂ ਦੇ ਰਸਮੀ ਤੌਰ 'ਤੇ ਸ਼੍ਰੀਮਤੀ ਨੀਲਿਮਾ ਅਤੇ ਇੰਟਰਡਿਸਿਪਲਨਰੀ ਸੈਂਟਰ ਫਾਰ ਐਨਰਜੀ ਰਿਸਰਚ (ਆਈ.ਸੀ.ਈ.ਆਰ.), ਆਈ.ਆਈ.ਐਸ.ਸੀ. ਦੇ ਪ੍ਰੋਫੈਸਰ ਐਸ. ਦਾਸੱਪਾ ਦਰਮਿਆਨ ਅਦਾਨ- ਪ੍ਰਦਾਨ ਸਮੇਂ ਨਵੀਂ ਅਤੇ ਨਵਿਆਉਣਯੋਗ ਊਰਜਾ ਅਤੇ ਬਿਜਲੀ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਸ਼੍ਰੀਪਦ ਨਾਇਕ ਵੀ ਮੌਜੂਦ ਸਨ। ਇਹ ਸਮਝੌਤਾ ਕਪੂਰਥਲਾ ਵਿਖੇ ਸਰਦਾਰ ਸਵਰਨ ਸਿੰਘ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ-ਐਨਰਜੀ (ਐਸਐਸਐਸ-ਐਨਆਈਬੀਈ) ਵਿੱਚ “ਰੀਸੈਂਟ ਐਡਵਾਂਸ ਇਨ ਬਾਇਓ-ਐਨਰਜੀ ਰਿਸਰਚ” ਵਿਸ਼ੇ ਉੱਤੇ ਕਰਵਾਈ ਗਈ 5ਵੀਂ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਕੀਤਾ ਗਿਆ।
ਇਸ ਪਰਿਵਰਤਨਸ਼ੀਲ ਸਹਿਯੋਗ ਲਈ ਪੇਡਾ ਨੂੰ ਵਧਾਈ ਦਿੰਦੇ ਹੋਏ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਊਰਜਾ ਕ੍ਰਾਂਤੀ ਦੀ ਸਿਰਜਣਾ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਈ.ਆਈ.ਐਸ.ਸੀ. ਨਾਲ ਸਾਂਝੇਦਾਰੀ ਰਾਜ ਦੀ ਸਵੱਛ ਊਰਜਾ ਨਵੀਨਤਾ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ, ਜਿਸ ਤਹਿਤ ਫਸਲੀ ਰਹਿੰਦ-ਖੂੰਹਦ ਤੋੰ ਗ੍ਰੀਨ ਹਾਈਡ੍ਰੋਜਨ ਤਿਆਰ ਕਰਨ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਇੱਕ ਮਜ਼ਬੂਤ ਅਰਥਵਿਵਸਥਾ ਬਣਾਉਣ ਲਈ ਮਹੱਤਵਪੂਰਨ ਹੈ,ਜੋ ਨਾ ਸਿਰਫ ਕਿਸਾਨਾਂ ਨੂੰ ਸਸ਼ਕਤ ਬਣਾਵੇਗੀ ਸਗੋਂ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਤੋਂ ਇਲਾਵਾ ਕਾਰਬਨ-ਮੁਕਤ ਊਰਜਾ ਦੇ ਰੂਪ ਵਿੱਚ ਉਦਯੋਗਾਂ ਨੂੰ ਈਂਧਣ ਪ੍ਰਦਾਨ ਕਰੇਗੀ। ਇਸ ਤਰ੍ਹਾਂ ਮਜ਼ਬੂਤ ਅਤੇ ਊਰਜਾ ਲਈ ਸਵੈਨਿਰਭਰ ਪੰਜਾਬ ਦਾ ਨਿਰਮਾਣ ਕਰਦੀ ਹੈ।
ਸ਼੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇਹ ਸਾਂਝੇਦਾਰੀ ਫਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਉਤਪਾਦਨ ਦੀ ਤਕਨੀਕੀ ਅਤੇ ਵਪਾਰਕ ਵਿਵਹਾਰਕਤਾ ਨੂੰ ਦਰਸਾਉਣ ਲਈ ਨਿਵੇਕਲਾ ਪ੍ਰਾਜੈਕਟ ਸਥਾਪਤ ਕਰੇਗੀ। ਇਹ ਪ੍ਰੋਜੈਕਟ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਕਿਸਾਨਾਂ ਲਈ ਨਵੇਂ ਆਮਦਨ ਸਰੋਤ ਪੈਦਾ ਕਰਨ ਦੇ ਨਾਲ-ਨਾਲ ਗ੍ਰੀਨ ਊਰਜਾ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਕੇ ਪੇਂਡੂ ਅਰਥਵਿਵਸਥਾ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਭਾਰਤ ਦੇ ਰਾਸ਼ਟਰੀ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਹੱਤਵਪੂਰਨ ਤੌਰ 'ਤੇ ਅੱਗੇ ਵਧਾਏਗੀ ਅਤੇ ਪੰਜਾਬ ਦੇ ਮਹੱਤਵਾਕਾਂਸ਼ੀ ਨਵਿਆਉਣਯੋਗ ਊਰਜਾ ਟੀਚੇ ਹਾਸਿਲ ਕਰਨ ਵਿਚ ਅਹਿਮ ਯੋਗਦਾਨ ਨਿਭਾਵੇਗੀ।
Sunday, October 5, 2025
ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਵਾਈ ਮੁਕਾਬਲੇ ਕਰਵਾਉਣ ਦਾ ਐਲਾਨ
*ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ*
*• ਪੰਜਾਬ ਦੇ ਸਾਰੇ 154 ਬਲਾਕਾਂ ਵਿੱਚ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਹੋਣਗੇ ਮੁਕਾਬਲੇ: ਗੁਰਮੀਤ ਸਿੰਘ ਖੁੱਡੀਆਂ*
•*ਇਸ ਕਦਮ ਦਾ ਉਦੇਸ਼ ਪਸ਼ੂ ਪਾਲਣ ਦੇ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਪਸ਼ੂ-ਪਾਲਕਾਂ ਨੂੰ ਸਨਮਾਨ ਦੇਣਾ ਅਤੇ ਪਾਸਾਰ ਕਰਨਾ: ਪਸ਼ੂ ਪਾਲਣ ਮੰਤਰੀ*
ਚੰਡੀਗੜ੍ਹ, 5 ਅਕਤੂਬਰ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ "ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26" ਕਰਵਾਏ ਜਾਣਗੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ 6 ਅਕਤੂਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਣਗੇ, ਜਿਸ ਨਾਲ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਸਰਬੋਤਮ ਪਸ਼ੂਧਨ ਦਾ ਪ੍ਰਦਸ਼ਨ ਕਰਨ ਅਤੇ ਪਸ਼ੂ ਪਾਲਣ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਣਾਉਣ ਲਈ ਇੱਕ ਮੰਚ ਮਿਲੇਗਾ।
ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ Milking ਦੇਣ ਦੇ ਮਾਪਦੰਡਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁਰ੍ਹਾ ਅਤੇ ਮੁਰ੍ਹਾ ਗ੍ਰੇਡਿਡ ਨਸਲ ਦੀਆਂ ਮੱਝਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ, ਨੀਲੀ ਰਾਵੀ ਅਤੇ ਨੀਲੀ ਰਾਵੀ ਗ੍ਰੇਡਿਡ ਨਸਲ ਦੀਆਂ ਮੱਝਾਂ 14 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਸਾਹੀਵਾਲ ਅਤੇ ਹੋਰ ਦੇਸੀ ਨਸਲ ਦੀਆਂ ਗਾਵਾਂ 12 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਐਚ.ਐਫ. ਅਤੇ ਐਚ.ਐਫ. ਕਰਾਸ ਗਾਵਾਂ 30 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਰਸੀ ਅਤੇ ਜਰਸੀ ਕਰਾਸ ਗਾਵਾਂ 16 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਜਦੋਂ ਕਿ ਕਿਸੇ ਵੀ ਨਸਲ ਦੀਆਂ ਬੱਕਰੀਆਂ Goat 2.5 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਦੁੱਧ ਦੇਣ ਵਾਲੀਆਂ ਹੋਣ।
ਪਸ਼ੂ ਪਾਲਕਾਂ ਨੂੰ ਮੁਕਾਬਲੇ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਡੇ ਡੇਅਰੀ ਸੈਕਟਰ ਵਿੱਚ ਪੇਂਡੂ ਆਰਥਿਕਤਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦੀ ਅਥਾਹ ਸੰਭਾਵਨਾ ਹੈ। ਇਹ ਮੁਕਾਬਲਾ ਸਿਰਫ਼ ਇਨਾਮ ਜਿੱਤਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪਸ਼ੂ ਪ੍ਰਬੰਧਨ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਉਹਨਾਂ ਨੂੰ ਸਨਮਾਨਿਤ ਕਰਨ ਅਤੇ ਪ੍ਰਚਾਰ ਕਰਨ ਦਾ ਇੱਕ ਰਣਨੀਤਕ ਮਿਸ਼ਨ ਹੈ। ਉਹਨਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਉੱਚ-ਉਤਪਾਦਨ ਦੇਣ ਵਾਲੀਆਂ ਨਸਲਾਂ ਪਾਲਣ ਲਈ ਉਤਸ਼ਾਹਿਤ ਕਰਕੇ ਅਸੀਂ ਸਿੱਧੇ ਤੌਰ 'ਤੇ ਪੰਜਾਬ ਵਿੱਚ ਵਧ ਆਮਦਨ, ਬਿਹਤਰ ਜੈਨੇਟਿਕਸ ਅਤੇ ਇੱਕ ਵਧੇਰੇ ਮਜ਼ਬੂਤ, ਟਿਕਾਊ ਡੇਅਰੀ ਈਕੋਸਿਸਟਮ ਵਿੱਚ ਯੋਗਦਾਨ ਪਾ ਰਹੇ ਹਾਂ।
ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ, ਸਹਾਇਕ ਖੇਤੀਬਾੜੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦੀ ਤਰਜ਼ 'ਤੇ ਹੈ। ਸ. ਖੁੱਡੀਆਂ ਨੇ ਕਿਹਾ ਕਿ ਇਸ ਨਾਲ ਸਿਹਤਮੰਦ ਮੁਕਾਬਲੇ ਦੀ ਭਾਵਨਾ ਉਤਸ਼ਾਹਿਤ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਪਸ਼ੂਧਨ ਵਿੱਚ ਮਹੱਤਵਪੂਰਨ ਗੁਣਾਤਮਕ ਸੁਧਾਰ ਹੋਵੇਗਾ।
ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਚਾਹਵਾਨ ਪਸ਼ੂ ਪਾਲਕ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪਸ਼ੂ ਹਸਪਤਾਲਾਂ ਤੋਂ ਲੋੜੀਂਦੇ ਫਾਰਮ ਪ੍ਰਾਪਤ ਕਰ ਸਕਦੇ ਹਨ। ਇਹ ਮੁਕਾਬਲਾ ਡੇਅਰੀ ਫਾਰਮਿੰਗ ਅਤੇ ਪਸ਼ੂਧਨ ਪ੍ਰਬੰਧਨ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰੇਗਾ, ਜਿਸ ਵਿੱਚ ਹਰੇਕ ਸ਼੍ਰੇਣੀ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਅਤੇ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਨਿਰਧਾਰਤ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ ਮਾਪਦੰਡਾਂ ਅਨੁਸਾਰ ਇੰਦਰਾਜ਼ ਕਰਵਾ ਕੇ ਹਿੱਸਾ ਲੈ ਸਕਦੇ ਹਨ।
Thursday, October 2, 2025
ਸਰੋਂ ਵਾਲੇ ਕਿਸਾਨਾਂ ਲਈ ਜਰੂਰੀ ਸੂਚਨਾ
ਸਰੋਂ ਦੀ ਫ਼ਸਲ ਲਈ ਵੇਲਿਓ ਚੈਨ ਪਾਰਟਨਰ ਦੀ ਚੋਣ ਕਰਨ ਲਈ ਅਰਜ਼ੀਆਂ ਦੀ ਮੰਗ, 6 ਅਕਤੂਬਰ ਤੱਕ ਜਮਾ ਕਰਵਾਈ ਜਾਵੇ ਅਰਜੀ
ਫਾਜ਼ਿਲਕਾ 2 ਅਕਤੂਬਰ
ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਮਮਤਾ ਨੇ ਦੱਸਿਆ ਕਿ ਨੈਸ਼ਨਲ ਮਿਸ਼ਨ ਓਨ ਐਡੀਬਲ ਆਇਲ (ਐਨ. ਐਮ. ਈ. ਓ ) ਤਹਿਤ ਸਰੋਂ ਦੀ ਫ਼ਸਲ ਲਈ ਵੇਲਿਓ ਚੈਨ ਪਾਰਟਨਰ ਦੀ ਚੋਣ ਕਰਨ ਲਈ ਜਿਲਾ ਕਾਰਜਕਾਰੀ ਕਮੇਟੀ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ।ਇੱਛੁਕ ਰਜਿਸਟਰਡ ਐਫ. ਪੀ ਓ ਤੇ ਕੋਪ੍ਰੈਟੀਵਸ ਅਤੇ ਪਬਲਿਕ/ ਪ੍ਰਾਈਵੇਟ ਕੋਪਰੇਸ਼ਨ ਆਪਣੀ ਅਰਜੀ ਮਿਤੀ 6 ਅਕਤੂਬਰ 2025 ਤੱਕ ਦਫਤਰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਵਿਖੇ ਜਮਾ ਕਰਵਾ ਸਕਦੇ ਹਨ।
ਇੱਕ ਕਲਿੱਕ ਕਰਨ ਤੇ ਮਿਲੇਗੀ ਪਰਾਲੀ ਪ੍ਰਬੰਧਨ ਵਾਲੀ ਮਸ਼ੀਨ
*ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; "ਉੱਨਤ ਕਿਸਾਨ" ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ*से
*•ਕਿਸਾਨ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ ਸੀ.ਆਰ.ਐਮ. ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ*
*• ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਅਤੇ ਗਤੀਵਿਧੀਆਂ ਦੀ ਨਿਗਰਾਨੀ ਲਈ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ ਅਤੇ ਕਲੱਸਟਰ ਅਫਸਰ ਤਾਇਨਾਤ: ਖੇਤੀਬਾੜੀ ਮੰਤਰੀ*
ਚੰਡੀਗੜ੍ਹ, 2 ਅਕਤੂਬਰ:–
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ "ਉੱਨਤ ਕਿਸਾਨ" ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ।
ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ Paddy Stubble Management ਦੀ ਨਿਗਰਾਨੀ ਅਤੇ ਦਸਤਾਵੇਜ਼ੀਕਰਨ ਦੀ ਸਹੂਲਤ ਮਿਲਦੀ ਹੈ।
ਖੇਤੀਬਾੜੀ ਮੰਤਰੀ ਨੇ ਇਸ ਐਪ ਦੇ ਮਜ਼ਬੂਤ ਈਕੋਸਿਸਟਮ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (VLFs) ਅਤੇ ਕਲੱਸਟਰ ਅਫਸਰ (ਸੀ.ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ। ਇਹ ਪਲੇਟਫਾਰਮ ਸੀ.ਆਰ.ਐਮ. ਮਸ਼ੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੇ ਉਪਕਰਣਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਭਾਈਚਾਰਕ ਸਹਾਇਤਾ ਲਈ, ਵੀ.ਐਲ.ਐਫਜ਼ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਐਪ ਦੇ ਬੈਕਐਂਡ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਇੱਕ ਰੀਅਲ-ਟਾਈਮ ਡੈਸ਼ਬੋਰਡ ਹੈ ਜੋ ਮਸ਼ੀਨ ਦੀ ਵਰਤੋਂ ਅਤੇ ਫੀਲਡ ਅਫਸਰਾਂ ਦੀਆਂ ਗਤੀਵਿਧੀਆਂ ਦੀ ਸਟੀਕ ਨਿਗਰਾਨੀ ਨੂੰ ਸਮਰੱਥ ਬਣਾਉਂਦਾ ਹੈ। ਇਹ ਜਵਾਬਦੇਹੀ, ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਅਨੁਕੂਲ ਸਰੋਤ ਯਕੀਨੀ ਬਣਾਉਂਦਾ ਹੈ ਅਤੇ ਵਾਢੀ ਦੇ ਮਹੱਤਵਪੂਰਨ ਸਮੇਂ ਦੌਰਾਨ ਕਿਸਾਨ ਭਾਈਚਾਰੇ ਲਈ ਲਾਹੇਵੰਦ ਬਣਦਾ ਹੈ। ਉਨ੍ਹਾਂ ਕਿਹਾ ਕਿ ਸਰੋਤਾਂ ਨੂੰ ਟਰੈਕ ਕਰਨ ਅਤੇ ਪ੍ਰਬੰਧਨ ਵਿੱਚ ਡੈਸ਼ਬੋਰਡ ਦੀ ਪ੍ਰਭਾਵਸ਼ੀਲਤਾ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਕਰਦੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ "ਉੱਨਤ ਕਿਸਾਨ" ਐਪ ਦੇ ਕਿਸਾਨ-ਪੱਖੀ ਡਿਜ਼ਾਈਨ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਅ ਲਿਆਉਂਦਿਆਂ ਇਸ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੰਮਲਿਤ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ "ਉੱਨਤ ਕਿਸਾਨ" ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਐਪ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰ ਰਹੀ ਹੈ ਅਤੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਭਵਿੱਖੀ ਪ੍ਰਗਤੀ ਲਈ ਇਸ ਦੀ ਡਿਜੀਟਲ ਨੀਂਹ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ।
Wednesday, October 1, 2025
ਨਰਮਾ ਉਤਪਾਦਕ ਕਿਸਾਨਾਂ ਲਈ ਜਰੂਰੀ ਸੂਚਨਾ
ਕਪਾਹ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ:
ਘੱਟੋ-ਘੱਟ ਸਮਰਥਨ ਮੁੱਲ ਤੇ ਕਪਾਹ ਵੇਚਣ ਲਈ ਕਿਸਾਨ ਕਪਾਹ ਕਿਸਾਨ ਮੋਬਾਈਲ ਐਪ 'ਤੇ ਕਰਨ ਰਜਿਸਟ੍ਰੇਸ਼ਨ
ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਕਤੂਬਰ 2025 ਤੱਕ ਦਾ ਵਾਧਾ
ਫਾਜ਼ਿਲਕਾ 2 ਅਕਤੂਬਰ 2025...
ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਮਮਤਾ ਨੇ ਦੱਸਿਆ ਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਸ਼ਾਖਾ ਬਠਿੰਡਾ
ਵੱਲੋਂ ਕਪਾਹ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਯੋਜਨਾ ਦੇ ਤਹਿਤ ਕਪਾਹ ਵੇਚਣ ਲਈ ਕਿਸਾਨ
31 ਅਕਤੂਬਰ 2025 ਤਕ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ, ਪਹਿਲਾ ਰਜਿਸਟਰੇਸ਼ਨ ਦੀ ਮਿਤੀ 1 ਸਤੰਬਰ ਤੋਂ 30 ਸਤੰਬਰ 2025 ਤੱਕ ਸੀ ਜਿਸ ਵਿੱਚ ਹੁਣ ਵਾਧਾ ਕੀਤਾ ਗਿਆ ਹੈ।
ਉਨ੍ਹਾਂ ਜ਼ਿਲ੍ਹੇ ਦੇ ਨੂੰ ਸਾਰੇ ਕਪਾਹ ਕਿਸਾਨਾਂ Cotton Growers ਨੂੰ ਅਪੀਲ ਕੀਤੀ ਕਿ ਉਹ ਕਪਾਸ ਕਿਸਾਨ ਮੋਬਾਈਲ ਐਪ Kapas Kisan 'ਤੇ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜੋ ਉਹ ਐੱਮ. ਐੱਸ. ਪੀ. ਦੇ ਤਹਿਤ ਆਪਣੀ ਕਪਾਹ ਵੇਚ ਸਕਣ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 94658-51174 ਤੇ ਸੰਪਰਕ ਕੀਤਾ ਜਾ ਸਕਦਾ ਹੈ!
ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ
ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ, ਖੇਤੀ-ਇਨਪੁਟਸ ਜਿਵੇਂ ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ *•ਮੁੱਖ ਮੰਤਰੀ ਭਗਵੰਤ ਸਿੰਘ ਮਾਨ ...







