Thursday, November 27, 2025

ਖੇਤੀ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ 4 ਦਸੰਬਰ 2025 ਤੱਕ ਕਰੋ ਅਪਲਾਈ

ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-

ਸੰਕੇਤਕ ਤਸਵੀਰ

ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਇਨ੍ਹਾਂ ਖੇਤੀ ਮਸ਼ੀਨਾਂ 'ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਮਸ਼ੀਨਾਂ ਕਿਸਾਨਾਂ ਨੂੰ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜ਼ੇਸ਼ਨ (ਸਮੈਮ) ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ ਅਧੀਨ ਸਬਸਿਡੀ ਤੇ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚ ਵੱਖ-ਵੱਖ ਤਕਨੀਕਾਂ ਵਾਲੀਆਂ ਖੇਤੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com  'ਤੇ ਮਿਤੀ 4 ਦਸੰਬਰ 2025 ਸ਼ਾਮ 5:00 ਵਜੇ ਤੱਕ ਦੇ ਸਕਦੇ ਹਨ। ਇਹ ਸਕੀਮ ਸਾਰੇ ਪੰਜਾਬ ਦੇ ਕਿਸਾਨਾਂ ਲਈ ਖੁੱਲੀ ਹੈ। 

ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਲੁਧਿਆਣਾ ਪਹਿਲਾਂ ਦੀ ਤਰ੍ਹਾ ਖੇਤੀ ਮਸ਼ੀਨੀਕਰਨ ਵਿੱਚ ਰਾਜ ਦੇ ਮੋਹਰੀ ਜਿਲ੍ਹਿਆਂ ਵਿੱਚ ਸ਼ਾਮਿਲ ਰਹਿ ਕੇ ਖੇਤੀ ਖਰਚੇ ਅਤੇ ਕੁਦਰਤੀ ਸੋਮਿਆਂ ਦੀ ਬੱਚਤ ਕਰ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। 

ਇੰਨ੍ਹਾਂ ਮਸ਼ੀਨਾਂ ਤੇ ਮਿਲੇਗੀ ਸਬਸਿਡੀ

ਡਾ: ਗੁਰਦੀਪ ਸਿੰਘ, ਮੁੱਖ ਖੇਤੀਬਾੜੀ 
ਅਫ਼ਸਰ ਲੁਧਿਆਣਾ
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਅੱਗੇ ਦੱਸਿਆ ਕਿ ਨਿਊਮੈਟਿਕ ਪਲਾਂਟਰ, ਬਹੁ-ਫਸਲੀ
ਥਰੈਸ਼ਰ, ਸ਼ੂਗਰਕੇਨ ਕਟਰ, ਗਰਾਂਉਂਡਨਟ ਡਿੱਗਰ, ਮੇਜ਼ ਡਰਾਇਰ, ਸ਼ੂਗਰਕੇਨ ਹਾਰਵੈਸਟਰ, ਕਾਟਨ ਸਟਾਕ ਅਪਰੂਟਰ, ਪਾਵਰ ਸਪਰੇਅਰ, ਝੋਨੇ ਦੀ ਸਿੱਧੀ ਬਿਜਾਈ ਵਾਲੀ DSR ਡਰਿੱਲ, ਉੱਚੀਆਂ ਫਸਲਾਂ ਵਿੱਚ ਸਪਰੇ ਕਰਨ ਲਈ ਹਾਈ ਕਲੀਅਰੈਂਸ ਬੂਮ ਸਪਰੇਅਰ, ਪੀ.ਟੀ.ਓ. ਉਪਰੇਟਿਡ ਬੰਡ ਫਾਰਮਰ, ਨਰਸਰੀ ਸੀਡਰ, ਰੇਜ਼ਡ ਬੈਂਡ ਪਲਾਂਟਰ, ਟਰੈਕਟਰ ਨਾਲ ਚੱਲਣ ਵਾਲਾ ਬੂਮ ਸਪਰੇਅਰ, ਲੱਕੀ ਸੀਡ ਡਰਿਲ, ਮੈਨੂਅਲ/ਪਾਵਰ ਸਪਰੇਅਰ ਆਦਿ ਮਸ਼ੀਨਾਂ ਦੀ ਖਰੀਦ ਤੇ 40 ਫੀਸਦੀ ਤੋਂ 50 ਫੀਸਦੀ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ Subsidy ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ। 


ਇੰਨ੍ਹਾਂ ਮਸ਼ੀਨਾਂ ਦੇ ਲਾਭ

ਇੰਜ. ਅਮਨਪ੍ਰੀਤ ਸਿੰਘ ਘੇਈ, ਸਹਾਇਕ ਖੇਤੀਬਾੜੀ ਇੰਜੀਨੀਅਰ ਲੁਧਿਆਣਾ ਨੇ ਦੱਸਿਆ ਕਿ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨ ਡੀ.ਐਸ.ਆਰ ਡਰਿੱਲ ਦੀ ਵਰਤੋਂ ਕਰਕੇ ਜਿੱਥੇ ਪਾਣੀ ਅਤੇ ਬਿਜਲੀ ਦੀ ਬੱਚਤ ਕਰ ਸਕਦੇ ਹਨ ਉਥੇ ਹੀ ਮੱਕੀ ਅਤੇ ਹੋਰ ਫਸਲੀ ਵਿਭਿੰਨਤਾ ਵਾਲੀਆਂ ਫਸਲਾਂ ਲਈ ਨਿਊਮੈਟਿਕ ਪਲਾਂਟਰ ਵਰਤ ਕੇ ਬਿਜਾਈ ਦਾ ਕੰਮ ਵਧੀਆ ਤਰੀਕੇ ਨਾਲ ਅਤੇ ਘੱਟ ਸਮੇਂ ਵਿੱਚ ਕਰਕੇ ਸਮੇਂ ਦੀ ਬੱਚਤ ਅਤੇ ਵਾਧੂ ਬੀਜ ਦੇ ਖਰਚੇ ਦੀ ਬੱਚਤ ਕਰ ਸਕਦੇ ਹਨ। 

ਅਪਲਾਈ ਕਰਨ ਸਮੇਂ ਕਿਹੜੇ ਦਸਤਾਵੇਜ ਚਾਹੀਦੇ ਹਨ

ਉਨ੍ਹਾਂ ਅੱਗੇ ਦੱਸਿਆ ਕਿ ਅਰਜੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਜ਼ਮੀਨ ਦੀ ਮਾਲਕੀ ਦੀ ਫਰਦ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ (ਜੇਕਰ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਕੇਵਲ 5000 ਰੁਪਏ ਦੀ ਮੋੜਨਯੋਗ ਟੋਕਨ ਮਨੀ ਜਮ੍ਹਾਂ ਕਰਵਾਉਣ ਵਾਲੇ ਬਿਨੈਕਾਰ ਨੂੰ ਹੀ ਸਕੀਮ ਅਧੀਨ ਵਿਚਾਰਿਆ ਜਾਵੇਗਾ। ਕਸਟਮ ਹਾਇਰਿੰਗ ਸੈਂਟਰ ਖੋਲਣ ਲਈ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰੋਡਿਊਸਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਨੰਬਰ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਬਿਨੈਕਾਰ ਜਿਸ ਕੈਟਾਗਰੀ ਨਾਲ ਸਬੰਧਤ ਹੋਣ, ਉਸੇ ਕੈਟਾਗਰੀ ਵਿੱਚ ਹੀ ਅਪਲਾਈ ਕਰਨ ਤੇ ਹੀ ਸਬਸਿਡੀ ਦੇ ਹੱਕਦਾਰ ਹੋਣਗੇ।

ਕਿਵੇਂ ਮਿਲੇਗੀ ਮਸ਼ੀਨ

 ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਡਿਪਟੀ ਕਮਿਸ਼ਨਰ Ludhiana ਦੀ ਪ੍ਰਧਾਨਗੀ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਡਰਾਅ ਸਿਸਟਮ ਰਾਹੀਂ ਯੋਗ ਬਿਨੇਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਆਨਲਾਈਨ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਕੀਮ ਅਧੀਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ।

ਕੀ ਇਹ ਸਕੀਮ ਸਾਰੇ ਜ਼ਿਲ੍ਹਿਆਂ ਵਿਚ ਹੈ

ਹਾਂ, ਇਹ ਸਕੀਮ ਸਾਰੇ ਜ਼ਿਲ੍ਹਿਆਂ ਵਿਚ ਹੈ ਅਤੇ ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਨੇੜੇ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। 


ਇਹ ਵੀ ਪੜ੍ਹੋ

ਡੇਅਰੀ ਸਿਖਲਾਈ ਕੋਰਸ ਕਰਨ ਸਬੰਧੀ ਜਾਣਕਾਰੀ

ਐਸ.ਸੀ ਕੈਟਾਗਰੀ ਨਾਲ ਸਬੰਧਤ ਲਾਭਪਾਤਰੀਆਂ ਨੂੰ ਦਿੱਤੀ ਜਾਵੇਗੀ 2 ਹਫਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ

AI Generated Photo

ਬਠਿੰਡਾ, 27 ਨਵੰਬਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫਤਿਆਂ ਦੀ ਮੁਫਤ ਡੇਅਰੀ ਸਿਖਲਾਈ Dairy Training Course ਦੇਣ ਲਈ ਬੈਚ 01 ਦਸੰਬਰ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਸਰਦੂਲਗੜ Sardoolgarh ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਵਿੰਦਰ ਸਿੰਘ ਸਿੱਧੂ ਨੇ ਸਾਂਝੀ ਕੀਤੀ।

ਉਨ੍ਹਾਂ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਣਗੇਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਦਿਹਾਤੀ ਏਰੀਏ ਦੇ ਰਹਿਣ ਵਾਲੇ ਹੋਣ ਅਤੇ ਉਹ ਘੱਟੋ-ਘੱਟ ਪੰਜਵੀਂ ਪਾਸ ਹੋਣ। ਸਿਖਿਆਰਥੀਆਂ ਲਈ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਇਹ ਸਿਖਲਾਈ ਮੁਫਤ ਦਿੱਤੀ ਜਾ ਰਹੀ ਹੈਸਿਖਲਾਈ ਉਪਰੰਤ ਪ੍ਰਤੀ ਸਿਖਿਆਰਥੀ ਨੂੰ 3500/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ।

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਵਿੰਦਰ ਸਿੰਘ ਸਿੱਧੂ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਿਖਲਾਈ ਕੋਰਸ ਦਾ ਪੂਰਾ ਲਾਹਾ ਲੈਣ ਅਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸਕਮਰਾ ਨੰਬਰ 302-ਈਦੂਸਰੀ ਮੰਜਿਲਬਠਿੰਡਾ ਵਿਖੇ ਫਾਰਮ ਭਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆਂ ਜਾਂਦਾ ਹੈ ਕਿ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਚਾਹਵਾਨ ਵਧੇਰੇ ਜਾਣਕਾਰੀ ਲਈ 99148-01227 ‘ਤੇ ਸੰਪਰਕ ਕਰ ਸਕਦੇ ਹਨ।

ਕਿਸਾਨ ਖੇਤੀ ਖਰਚੇ ਘਟਾ ਕੇ ਵਧੇਰੇ ਝਾੜ ਅਤੇ ਆਮਦਨ ਵਿੱਚ ਕਰਨ ਵਾਧਾ : ਜਗਰੂਪ ਸਿੰਘ ਗਿੱਲ

• ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਹੀ ਕਿਸਾਨ ਖੇਤੀ ਨੂੰ ਦੇਣ ਤਰਜੀਹ

• ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਅਗਾਂਹਵਧੂ ਕਿਸਾਨਾ ਨੂੰ ਕੀਤਾ ਸਨਮਾਨਿਤ
• ਹਾੜ੍ਹੀ ਦੀਆਂ ਫਸਲਾਂ ਸਬੰਧੀ ਕਰਵਾਇਆ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ
ਬਠਿੰਡਾ, 27 ਨਵੰਬਰ : ਕਿਸਾਨ ਖੇਤੀ ਖਰਚੇ ਘੱਟ ਕਰਨ, ਵਧੇਰੇ ਝਾੜ ਅਤੇ ਆਮਦਨ ਵਿੱਚ ਵਾਧੇ ਲਈ ਹਮੇਸ਼ਾ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਹੀ ਖੇਤੀ ਇੰਨਪੁਟਸ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਲਾਰਡ ਰਾਮਾਂ ਹਾਲ, ਦਾਣਾ ਮੰਡੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ATMA Scheme ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ Rabi Crops ਸਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ Kisan Mela ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨ ਵਰਗ ਨੂੰ ਆਪਣੇ ਹੱਥੀ ਖੇਤੀ ਦੇ ਕੰਮ ਕਰਨ ਬਾਰੇ ਵੀ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।  

ਇਸ ਮੌਕੇ ਵਿਧਾਇਕ ਸ ਜਗਰੂਪ ਸਿੰਘ ਗਿੱਲ MLA Jagroop Singh Gill ਨੇ ਕਿਸਾਨਾਂ ਨੂੰ ਡਿਜ਼ੀਟਲ ਪਲੇਟਫਾਰਮਾਂ ਰਾਹੀਂ ਬਾਜ਼ਾਰ ਦੀਆਂ ਕੀਮਤਾਂ, ਮੌਸਮ ਦੀਆਂ ਜਾਣਕਾਰੀਆਂ ਅਤੇ ਨਵੀਆਂ ਖੇਤੀ-ਨਵੀਂਕਰਨ ਤਕਨੀਕਾਂ ਨਾਲ ਹਰ ਵੇਲੇ ਅੱਪਡੇਟ ਰਹਿਣ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨ ਆਰਗੈਨਿਕ ਖੇਤੀ ਅਤੇ ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਗੁਣਵੱਤਾ ਅਤੇ ਉਤਪਾਦਕਤਾ ਦੋਵੇਂ ਵਿੱਚ ਸੁਧਾਰ ਕਰ ਰਹੇ ਹਨ। ਇਨ੍ਹਾਂ ਆਧੁਨਿਕ ਤਰੀਕਿਆਂ ਨੇ ਕਿਸਾਨ ਦੀ ਸੋਚ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਕੁੱਲ 368 ਕੇਸ ਹੀ ਆਏ ਹਨ, ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਕਾਫੀ ਘੱਟ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦਾ ਕੰਮ ਸੁਚੱਜੇ ਢੰਗ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹੇ ਦੇ ਕਿਸਾਨਾਂ ਦੇ ਸਹਿਯੋਗ ਸਦਕਾ ਹੀ ਹੋ ਸਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੀ ਅਪਨਾਉਣੇ ਚਾਹੀਦੇ ਹਨ।
ਡਾ.ਹਰਬੰਸ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਮੇਲੇ ਵਿੱਚ ਆਏ ਹੋਏ ਮਹਿਮਾਨਾਂ ਅਤੇ ਕਿਸਾਨ ਭਰਾਵਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਕਿਸਾਨ ਹਿੱਤ ਵਿੱਚ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਅਤੇ ਨਵੀਂਆਂ ਉਤਪਾਦਨ ਤਕਨੀਕਾਂ ਲਈ ਇਹ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ ਅਤੇ ਪਿੰਡ ਪੱਧਰੀ ਕਿਸਾਨ ਮੇਲੇ ਅਤੇ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਇਹੋ-ਜਿਹੇ ਤਕਨੀਕੀ ਜਾਣਕਾਰੀ ਭਰਪੂਰ ਕੈਂਪ ਵਿੱਚ ਭਾਗ ਲੈਣ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਡੀ.ਪੀ. ਅਤੇ ਸਮੈਮ ਸਕੀਮਾਂ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਸ ਲਈ ਕਿਸਾਨ ਵਿਭਾਗ ਦੀ ਵੈਬਸਾਈਟ Agrimachinerypb.com ਤੇ 5 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਇਸ ਮੌਕੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਰਿਜਨਲ ਰਿਸਰਚ ਸੈਂਟਰ, ਕਿਸ਼ੀ ਵਿਗਿਆਨ ਕੇਂਦਰ ਅਤੇ ਐਫ.ਏ.ਐਸ.ਐਸ ਬਠਿੰਡਾ ਤੋਂ ਪਹੁੰਚੇ ਸਾਇੰਸਦਾਨਾਂ ਡਾ.ਹਰਜੀਤ ਸਿੰਘ ਨੇ ਹਾੜੀ ਦੀਆਂ ਫਸਲਾ ਵਿੱਚ ਨਦੀਨਾ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਡਾ.ਤੇਜਬੀਰ ਸਿੰਘ ਨੇ ਹਾੜੀ ਦੀਆਂ ਫਸਲਾਂ ਵਿੱਚ ਖਾਦਾਂ ਅਤੇ ਪਾਣੀ ਪ੍ਰਬੰਧਨ ਬਾਰੇ ਦੱਸਿਆ। ਡਾ.ਗੁਰਦੀਪ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਚੱਲ ਰਹੇ ਵੱਖ ਵੱਖ ਸਿਖਲਾਈ ਪ੍ਰੋਗਰਾਮਾ ਬਾਰੇ ਜਾਣਕਾਰੀ ਦਿੱਤੀ। ਡਾ.ਜਸਜਿੰਦਰ ਕੌਰ ਅਤੇ ਡਾ.ਰੁਪੇਸ਼ ਅਰੋੜਾ ਨੇ ਹਾੜੀ ਦੀਆਂ ਫਸਲਾ ਵਿੱਚ ਕੀੜੇ ਮਕੌੜੇ ਅਤੇ ਬਿਮਾਰੀਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ.ਨਵੀਨ ਗਰਗ ਨੇ ਸਰਦ ਰੁੱਤ ਵਿੱਚ ਸਬਜੀਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ, ਡਾ.ਨਵਜੋਤ ਕੌਰ ਅਤੇ ਡਾ. ਚੇਤਕ ਵਿਸ਼ਨੋਈ ਵੱਲੋਂ ਸਰਦ ਰੁੱਤ ਵਿੱਚ ਬਾਗਾਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਡਾ. ਰੀਨਾ ਗਰਗ , ਬਾਗਬਾਨੀ ਵਿਕਾਸ ਅਫਸਰ, ਬਠਿੰਡਾ ਨੇ ਸਾਂਝੀ ਕੀਤੀ।
ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਬਾਗਬਾਨੀ, ਪਸ਼ੂ-ਪਾਲਣ, ਮਾਰਕਫੈਡ, ਪੰਜਾਬ ਐਗਰੋ, ਸਿਹਤ ਵਿਭਾਗ ਅਤੇ ਜ਼ਿਲ੍ਹੇ ਦੇ ਖੇਤੀ ਜਿਣਸਾਂ ਤੋਂ ਉਤਪਾਦ ਬਣਾ ਕੇ ਵੇਚਣ ਵਾਲੇ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕੈਂਪ ਦੌਰਾਨ ਸਟੇਜ ਸੰਚਾਲਨ ਡਾ. ਹਰਦੀਪ ਸਿੰਘ, ਖੇਤੀਬਾੜੀ ਅਫਸਰ (ਟਰੇਨਿੰਗ) ਅਤੇ ਡਾ.ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕੀਤਾ ਗਿਆ। ਡਾ. ਪ੍ਰਭਜੋਤ ਕੌਰ, ਜਿਲ੍ਹਾ ਸਿਖਲਾਈ ਅਫਸਰ, ਬਠਿੰਡਾ , ਡਾ. ਬਲਜਿੰਦਰ ਸਿੰਘ, ਭੂਮੀ ਪਰਖ ਅਫਸਰ, ਰਾਮਪੂਰਾ, ਡਾ. ਹਰਜਸਪਾਲ ਸ਼ਰਮਾ, ਬਲਾਕ ਖੇਤੀਬਾੜੀ ਅਫਸਰ, ਬਠਿੰਡਾ ਅਤੇ ਸ਼੍ਰੀਮਤੀ ਤੇਜਦੀਪ ਕੌਰ, ਪ੍ਰੋਜੈਕਟ ਡਾਇਰੈਕਟਰ ਆਤਮਾ, ਬਠਿੰਡਾ ਵੱਲੋਂ ਇਸ ਕੈਂਪ ਨੂੰ ਕਾਮਯਾਬ ਕਰਨ ਲਈ ਪੂਰਨ ਸਹਿਯੋਗ ਦਿੱਤਾ ਗਿਆ।
ਕੈਂਪ ਵਿੱਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੇ ਵੱਖ ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਕੰਮਾਂ ਨੂੰ ਤਨਦੇਹੀ ਨਾਲ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ.ਦਵਿੰਦਰ ਸਿੰਘ ਸੰਧੂ, ਸਹਾਇਕ ਪੌਦਾ ਸੁਰੱਖਿਆ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

ਪਿੰਡ ਕੇਰਾ ਖੇੜਾ ਵਿੱਚ ਨਿਫਟੇਮ ਅਤੇ ਕੇਵੀਕੇ ਟੀਮ ਵੱਲੋਂ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਅਬੋਹਰਨੈਸ਼ਨਲ ਇੰਸਟੀਚਿਉਟ ਆਫ ਫੂਡ ਟੈਕਨਾਲੋਜੀ ਐਂਟਰਪਨਿੳਰਸ਼ਿਪ ਤੇ ਮੈਨੇਜਮੈਂਟ https://www.niftem.ac.in/  ਟੀਮ ਦੀ ਅਗਵਾਈ ਹੇਠ ਪਿੰਡ ਕੇਰਾ ਖੇੜਾ ਵਿੱਚ ਡਾ. ਪੀ.ਕੇ. ਨੇਮਾ ਅਤੇ ਡਾ. ਕੁਲਜਿੰਦਰ ਕੌਰ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਡਾ. ਰੁਪਿੰਦਰ ਕੌਰ ਵੀ ਵਿਸ਼ੇਸ਼ ਮਹਿਮਾਨ ਸਨ। ਇਸ ਪ੍ਰੋਗਰਾਮ ਦਾ ਉਦੇਸ਼ ਪੇਂਡੂ ਭਾਈਚਾਰੇ ਨੂੰ ਪੋਸ਼ਣਭੋਜਨ ਪ੍ਰੋਸੈਸਿੰਗਸਿਹਤਉੱਦਮਤਾ ਵਿਕਾਸ ਅਤੇ ਸਰਕਾਰੀ ਯੋਜਨਾਵਾਂ ਦੇ ਲਾਭਾਂ ਬਾਰੇ ਜਾਗਰੂਕ ਕਰਨਾ ਸੀ।

 ਪ੍ਰੋਗਰਾਮ ਦੌਰਾਨਮਾਹਿਰਾਂ ਨੇ ਪਿੰਡ ਵਾਸੀਆਂ ਨੂੰ ਵੱਖ-ਵੱਖ ਆਧੁਨਿਕ ਤਕਨਾਲੋਜੀਆਂਮੁੱਲ ਵਾਧਾਪ੍ਰੋਸੈਸਿੰਗ ਦੇ ਮੌਕੇਸਥਾਨਕ ਉੱਦਮ ਸ਼ੁਰੂ ਕਰਨ ਦੀ ਸੰਭਾਵਨਾ ਅਤੇ ਸਰਕਾਰੀ ਸਹਾਇਤਾ ਤੋਂ ਲਾਭ ਉਠਾਉਣ ਦੇ ਤਰੀਕਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ। ਮੌਜੂਦ ਔਰਤਾਂਨੌਜਵਾਨਾਂ ਅਤੇ ਕਿਸਾਨਾਂ ਨੇ ਮਾਹਿਰਾਂ ਨੂੰ ਸਰਗਰਮੀ ਨਾਲ ਸਵਾਲ ਪੁੱਛੇ ਅਤੇ ਪ੍ਰੋਗਰਾਮ ਨੂੰ ਬਹੁਤ ਲਾਭਦਾਇਕ ਪਾਇਆ।

 ਮਾਇਆ ਦੇਵੀ ਮੈਮੋਰੀਅਲ ਆਦਰਸ਼ ਸਕੂਲਕੇਰਾ ਖੇੜਾ ਦੇ ਸਰਪੰਚਸ਼੍ਰੀ ਬ੍ਰਿਜ ਮੋਹਨ ਅਤੇ ਸਕੂਲ ਪ੍ਰਬੰਧਨਸ਼੍ਰੀ ਰਾਜ ਕੁਮਾਰ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਟੀਮ ਦਾ ਧੰਨਵਾਦ ਕੀਤਾ। ਸਕੂਲ ਪ੍ਰਬੰਧਨ ਅਤੇ ਪਿੰਡ ਪ੍ਰੀਸ਼ਦ ਨੇ ਅਜਿਹੇ ਪ੍ਰੋਗਰਾਮਾਂ ਨੂੰ ਪੇਂਡੂ ਵਿਕਾਸ ਲਈ ਜ਼ਰੂਰੀ ਮੰਨਿਆ ਅਤੇ ਭਵਿੱਖ ਵਿੱਚ ਸਹਾਇਤਾ ਦਾ ਭਰੋਸਾ ਦਿੱਤਾ।

 ਇਹ ਪਹਿਲ ਪਿੰਡ ਵਾਸੀਆਂ ਵਿੱਚ ਜਾਗਰੂਕਤਾ ਵਧਾਉਣਸਥਾਨਕ ਹੁਨਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਇੱਕ ਸ਼ਲਾਘਾਯੋਗ ਕਦਮ ਹੈ।


Wednesday, October 15, 2025

ਪਸ਼ੂਆਂ ਦੇ ਸਰਕਾਰ ਲਗਾਵੇਗੀ ਮੂੰਹ ਖੁਰ ਦੀ ਰੋਕਥਾਮ ਲਈ ਮੁਫਤ ਟੀਕੇ

ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂਧੰਨ ਵਿੱਚ ਮੂੰਹ-ਖੁਰ ਬਿਮਾਰੀ ਦੀ ਰੋਕਥਾਮ ਲਈ ਮੁਫ਼ਤ ਟੀਕਾਕਰਨ ਦੀ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ 


ਕਿਹਾ-ਲਗਭਗ 59 ਲੱਖ ਗਾਵਾਂ ਅਤੇ ਮੱਝਾਂ ਨੂੰ ਹੋਣ ਵਾਲੀ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਕੀਤਾ ਜਾਵੇਗਾ ਮੁਫ਼ਤ ਟੀਕਾਕਰਨ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ, 2025:

ਪਸ਼ੂ ਪਾਲਣ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਰ ਵਿੱਚ ਅੱਜ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਗੌਰੀ ਸ਼ੰਕਰ ਸੇਵਾ ਦਲ, ਇੰਡਸਟ੍ਰੀਅਲ ਏਰੀਆਂ ਫੇਜ਼-1, ਮੋਹਾਲੀ ਵਿਖੇ ਸਥਿਤ ਗਊਸ਼ਾਲਾ ਵਿਖੇ ਮੁਫ਼ਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਵੱਲੋਂ ਦੱਸਿਆ ਗਿਆ ਕਿ ਪੰਜਾਬ ਵਿੱਚ ਲਗਭਗ 59 ਲੱਖ ਗਾਵਾਂ ਅਤੇ ਮੱਝਾਂ ਨੂੰ ਮੂੰਹ-ਖੁਰ Foot and Mouth Diseaes ਦੀ ਬਿਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਐਫ.ਐਮ.ਡੀ.ਦੇ ਸੱਤਵੇਂ ਗੇੜ ਦੇ ਰਾਹੀਂ ਮੁਫਤ ਟੀਕਾਕਰਨ Vaccination ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਛੇ ਗੇੜ ਸਫਲਤਾ ਪੂਰਵਕ ਪਾਰ ਕੀਤੇ ਜਾ ਚੁੱਕੇ ਹਨ, ਜਿਸ ਕਾਰਨ ਪੰਜਾਬ ਵਿੱਚ ਗਾਵਾਂ ਮੱਝਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕਿਆ। 

ਇਸ ਮੌਕੇ ਪਸ਼ੂ ਪਾਲਣ ਮੰਤਰੀ ਵੱਲੋਂ ਗਊਸ਼ਾਲਾ ਨੂੰ 50,000 ਦਾ ਚੈੱਕ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਵਿੱਚੋਂ ਮੂੰਹ-ਖੁਰ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਟੀਕਾਕਰਨ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪੂਰੇ ਪੰਜਾਬ ਅੰਦਰ ਘਰ-ਘਰ ਜਾ ਕੇ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਪੰਜਾਬ ਪੱਧਰੀ ਇਸ ਟੀਕਾਕਰਨ ਮੁਹਿੰਮ ਦਾ ਮਕਸਦ ਪਸ਼ੂਆਂ ਨੂੰ ਮੂੰਹ-ਖੁਰ ਜਿਹੇ ਮਾਰੂ ਰੋਗ ਤੋਂ ਮੁਕਤ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਲੋੜਵੰਦ ਪਸ਼ੂ ਪਾਲਕ  ਆਪਣੇ ਪਸ਼ੂਆਂ ਨੂੰ ਪਹਿਲ ਦੇ ਆਧਾਰ ’ਤੇ ਇਹ ਟੀਕੇ ਲਗਵਾਉਣ। ਪਸ਼ੂਧੰਨ ਵਿੱਚ ਮੂੰਹ-ਖੋਰ ਦੀ ਬਿਮਾਰੀ ਬਹੁਤ ਹੀ ਖਤਰਨਾਕ ਬਿਮਾਰੀ ਹੈ। ਮੰਤਰੀ ਖੁੱਡੀਆਂ ਵੱਲੋਂ ਪੰਜਾਬ ਰਾਜ ਦੇ ਸਾਰੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਪਸ਼ੂਆਂ ਦੇ ਟੀਕਾਕਰਨ ਕਰਵਾਉਣ ਸਬੰਧੀ ਆਪਣੇ ਨੇੜਲੇ ਪਸ਼ੂ ਹਸਪਤਾਲ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆਂ ਕਿ ਇਸ ਬਿਮਾਰੀ ਕਾਰਨ ਪਸ਼ੂਆਂ ਵਿੱਚ ਮੂੰਹ ਅਤੇ ਖੁਰ ਵਿੱਚ ਛਾਲੇ ਹੋ ਜਾਦੇ ਹਨ, ਜਿਸ ਕਾਰਨ ਦੁੱਧ ਉਤਪਾਦਨ ਵਿੱਚ ਵੀ ਕਮੀ ਆ ਜਾਦੀ ਹੈ। ਇਸ ਬਿਮਾਰੀ ਕਾਰਨ ਦੇਸ਼ ਭਰ ਵਿੱਚ ਲਗਭਗ 20,000/- ਕਰੋੜ ਰੁਪਏ ਦਾ ਪਸ਼ੂ ਧਨ ਅਤੇ ਦੁੱਧ ਉਤਪਾਦਨ ਦਾ  ਨੁਕਸਾਨ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ 45 ਦਿਨਾਂ ਦੇ ਵਿੱਚ-ਵਿੱਚ ਮੁਕੰਮਲ ਕੀਤਾ ਜਾਣਾ ਹੈ ਅਤੇ ਜਲਦ ਹੀ ਪੰਜਾਬ ਰਾਜ ਨੂੰ ਮੂੰਹ-ਖੋਰ ਬਿਮਾਰੀ ਤੋਂ ਮੁਕਤ ਕੀਤਾ ਜਾਵੇਗਾ। ਇਸ ਬਿਮਾਰੀ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਤਿੰਨ ਸਾਲ ਤੋਂ ਲਗਾਤਾਰ ਟੀਕਾਕਾਰਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਡਾ. ਸ਼ਾਮ ਸਿੰਘ, ਜੁਆਇੰਟ ਡਾਇਰੈਕਟਰ, ਪਸ਼ੂ ਪਾਲਣ, ਡਾ. ਭੁਪਿੰਦਰਪਾਲ ਸਿੰਘ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਡਾ. ਆਲਮਦੀਪ ਕੌਰ, ਸਹਾਇਕ ਡਾਇਰੈਕਟਰ, ਪਸ਼ੂ ਪਾਲਣ, ਡਾ.  ਲੋਕੇਸ਼ ਕਾਜਲ, ਸਹਾਇਕ ਡਾਇਰੈਕਟਰ, ਪਸ਼ੂ ਪਾਲਣ, ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Monday, October 13, 2025

ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ

 ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ 'ਤੇ ਕੱਸਿਆ ਸ਼ਿਕੰਜਾ; 

* ਗੁਰਮੀਤ ਸਿੰਘ ਖੁੱਡੀਆਂ ਵੱਲੋਂ ਡੀ.ਐਮ.ਓਜ਼. ਨੂੰ ਪੰਜਾਬ ਵਿੱਚ ਹੋਰ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਨਾ ਆਉਣ ਦੇਣ ਦੇ ਆਦੇਸ਼

ਚੰਡੀਗੜ੍ਹ, 13 ਅਕਤੂਬਰ:


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ 'ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਸਥਾਨਕ ਮਾਰਕਫੈੱਡ ਬ੍ਰਾਂਚ ਮੈਨੇਜਰ ਦੀ ਸ਼ਿਕਾਇਤ 'ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ), 2023 ਦੀ ਧਾਰਾ 318(4) ਅਤੇ 61(2) ਅਤੇ ਜ਼ਰੂਰੀ ਵਸਤਾਂ ਐਕਟ, 1955  ਦੀ ਧਾਰਾ 7 ਤਹਿਤ ਕੋਟਕਪੂਰਾ ਦੇ ਪਿੰਡ ਹਰੀ ਨੌ ਸਥਿਤ ਦੋ ਚੌਲ ਮਿੱਲਾਂ ਦੇ ਮਾਲਕ ਅਤੇ ਰਾਜਸਥਾਨ ਦੇ ਪੰਜ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਨੰਬਰ 0184 ਦਰਜ ਕੀਤੀ ਗਈ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਝੋਨੇ ਨਾਲ ਭਰੇ ਰਾਜਸਥਾਨ ਦੇ ਰਜਿਸਟਰੇਸ਼ਨ ਨੰਬਰ ਵਾਲੇ ਚਾਰ ਟਰੈਕਟਰ-ਟਰਾਲੀਆਂ ਵੀ ਬਰਾਮਦ ਕੀਤੀਆਂ ਹਨ।

ਇਸ ਘਟਨਾ ਦੇ ਮੱਦੇਨਜ਼ਰ ਸ. ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਮਿਲ ਕੇ ਜ਼ਿਲ੍ਹਾ ਮੰਡੀ ਅਫ਼ਸਰਾਂ (ਡੀ.ਐਮ.ਓਜ਼.) ਅਤੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓ.) ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੂਬੇ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਨਹੀਂ ਵਿਕਣਾ ਚਾਹੀਦਾ। 

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਮਾਰਕੀਟ ਢਾਂਚੇ ਦੀ ਰੱਖਿਆ ਅਤੇ ਸਥਾਨਕ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਵਿੱਚ ਹੋਰ ਸੂਬਿਆਂ ਦੇ ਝੋਨੇ ਦੀ ਵਿਕਰੀ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦਾ ਰੁਖ ਅਪਣਾਇਆ ਗਿਆ ਹੈ।

ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮਾਰਕੀਟ ਕਮੇਟੀ ਸਕੱਤਰਾਂ ਅਤੇ ਡੀ.ਐਮ.ਓਜ਼ ਨੂੰ ਆਦੇਸ਼ ਦਿੱਤੇ ਕਿ ਉਹ ਸ਼ੈਲਰਾਂ ਨੂੰ ਝੋਨਾ ਭੇਜਣ ਤੋਂ ਪਹਿਲਾਂ ਪੀ.ਏ.ਯੂ.-ਕੈਲੀਬਰੇਟਿਡ ਨਮੀ-ਮਾਪਕ ਮੀਟਰਾਂ ਦੀ ਵਰਤੋਂ ਕਰਕੇ ਨਮੀ ਦੀ ਜਾਂਚ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਲਈ ਵਾਜ਼ਬ ਕੀਮਤ ਯਕੀਨੀ ਬਣਾਈ ਜਾ ਸਕੇ ਅਤੇ ਪੰਜਾਬ ਦੇ ਅਨਾਜ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ।


ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ, ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਕਿਹਾ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੋਰ ਸੂਬਿਆਂ ਤੋਂ ਝੋਨੇ ਦੀ ਅਣਅਧਿਕਾਰਤ ਢੋਆ-ਢੁਆਈ ਤੋਂ ਬਚਾਅ ਲਈ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀ


ਚੰਡੀਗੜ੍ਹ, 13 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ।

ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ 8 ਤੋਂ 17 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਅਰਜਨਟੀਨਾ ਦੇ ਅਰਥਚਾਰੇ ਵਿੱਚ ਖੇਤੀਬਾੜੀ ਦਾ ਅਹਿਮ ਸਥਾਨ ਹੈ, ਖ਼ਾਸ ਤੌਰ ਉੱਤੇ ਪਸ਼ੂ-ਪਾਲਣ ਅਤੇ ਅਨਾਜ ਉਤਪਾਦਨ ਨਾਲ ਅਰਜਨਟੀਨਾ ਵਿਸ਼ਵ ਦੇ ਮੋਹਰੀ ਖੁਰਾਕ ਉਤਪਾਦਕਾਂ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਸੰਸਥਾਵਾਂ ਵਿੱਚ ਖੇਤੀਬਾੜੀ ਦੇ ਵਿਸ਼ੇ ਬਾਰੇ ਪੜ੍ਹਾਈ ਕਰ ਰਹੇ ਇਹ ਵਿਦਿਆਰਥੀ ਪੰਜਾਬ ਵਿੱਚ ਚੱਲ ਰਹੀਆਂ ਆਧੁਨਿਕ ਖੇਤੀਬਾੜੀ ਜੁਗਤਾਂ ਬਾਰੇ ਜਾਣਨ ਲਈ ਇੱਥੇ ਆਏ ਹਨ।

ਮੁੱਖ ਮੰਤਰੀ ਨੇ ਅਰਜਨਟੀਨਾ ਤੇ ਪੰਜਾਬ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਹ ਦੋਵਾਂ ਖਿੱਤਿਆਂ ਲਈ ਲਾਹੇਵੰਦ ਹੋਵੇਗਾ ਕਿਉਂਕਿ ਖੇਤੀਬਾੜੀ ਦੋਵਾਂ ਖਿੱਤਿਆਂ ਦੇ ਅਰਥਚਾਰੇ ਦਾ ਅਹਿਮ ਪਹਿਲੂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਅਰਜਨਟੀਨਾ ਦੋਵੇਂ ਖਿੱਤੇ ਦੁਵੱਲੇ ਆਪਸੀ ਸਹਿਯੋਗ ਨੂੰ ਹੁਲਾਰਾ ਦੇਣ ਲਈ ਖੇਤੀਬਾੜੀ ਦੇ ਖ਼ੇਤਰ ਵਿੱਚ ਮਿਲ ਕੇ ਕੰਮ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਅਰਜਨਟੀਨਾ ਤੋਂ ਵਫ਼ਦ ਹਰੇਕ ਸਾਲ ਵਿੱਦਿਅਕ ਟੂਰ ਉੱਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ PAU ਵਫ਼ਦ ਵੀ ਹਰੇਕ ਸਾਲ ਅਰਜਨਟੀਨਾ ਦਾ ਦੌਰਾ ਕਰਦਾ ਹੈ ਤਾਂ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਖੇਤੀਬਾੜੀ ਖ਼ੇਤਰ ਵਿੱਚ ਆਪਣੀ ਮੁਹਾਰਤ ਨੂੰ ਨਿਖ਼ਾਰ ਸਕਣ। ਉਨ੍ਹਾਂ ਕਿਹਾ ਕਿ ਅਰਜਨਟੀਨਾ ਤੇ ਪੰਜਾਬ ਵਿੱਚ ਖੇਤੀਬਾੜੀ ਨਾਲ ਸਬੰਧਤ ਸਮੱਸਿਆਵਾਂ ਤੇ ਹੱਲ ਇਕੋ ਜਿਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਦੁਵੱਲਾ ਸਹਿਯੋਗ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਵੱਲ ਵੱਡੀ ਪੁਲਾਂਘ ਹੋਵੇਗਾ। ਭਗਵੰਤ ਸਿੰਘ ਮਾਨ ਨੇ ਵਫ਼ਦ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਜਾਣੂੰ ਕਰਵਾਇਆ ਅਤੇ ਉਮੀਦ ਜਤਾਈ ਕਿ ਉਨ੍ਹਾਂ ਨੂੰ ਆਪਣੇ ਦੌਰੇ ਦੌਰਾਨ ਇਸ ਦੀ ਝਲਕ ਦਿਸੇਗੀ।

ਇਸ ਦੌਰਾਨ ਜਨਰਲ ਕੋਆਰਡੀਨੇਟਰ ਆਫ਼ ਪ੍ਰੈਕਟੀਕਲ ਐਕਟੀਵਿਟੀ ਹੂਬਰ ਕੈਟਾਲਿਨਾ ਫੇਲੀਸਾ, ਇੰਸਟ੍ਰਕਟਰ/ਅਧਿਆਪਕ ਕਸਾਲ ਯੁਆਨ ਪਾਬਲੋ, ਅਧਿਆਪਕ ਇਗਨਾਸੀਓ ਇਸਤੇਬਾਨ, ਵਿਦਿਆਰਥੀ ਕਿਆਰਾ ਅਮਾਇਰਾ ਵਿਕਟੋਰੀਆ, ਵਿਦਿਆਰਥੀ ਟਿਆਗੋ ਇਲੂਨੀ ਅਰਨੈਸਟੋ, ਮੈਹਫੁਡ ਟੇਰੇ ਸੈਂਟੀਆਗੋ ਅਤੇ ਹੋਰਾਂ ਨੇ ਪੰਜਾਬ ਵਿੱਚ ਨਿੱਘੀ ਮਹਿਮਾਨਨਿਵਾਜ਼ੀ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਆਪਣੇ ਦੌਰੇ ਨੂੰ ਵਿਲੱਖਣ ਤਜਰਬਾ ਦੱਸਦਿਆਂ ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਦੌਰੇ ਨਾਲ ਬਹੁਤ ਜ਼ਿਆਦਾ ਫਾਇਦਾ ਹੋਇਆ ਹੈ।

ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਡਾਇਰੈਕਟਰ ਸਟੂਡੈਂਟਸ ਵੈਲਫੇਅਰ ਡਾ. ਨਿਰਮਲ ਜੌੜਾ, ਐਸੋਸੀਏਟ ਡਾਇਰੈਕਟਰ ਡਾ. ਵਿਸ਼ਾਲ ਬੈਕਟਰ, ਹੈੱਡ ਆਫ਼ ਦਿ ਡਿਪਾਰਟਮੈਂਟ ਰਿਸੋਰਸ ਮੈਨੇਜਮੈਂਟ ਅਤੇ ਕੰਜਿਊਮਰ ਸਾਇੰਸ ਡਾ. ਸ਼ਰਨਬੀਰ ਕੌਰ ਬੱਲ ਤੇ ਹੋਰ ਹਾਜ਼ਰ ਸਨ।

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...