All about Agriculture, Horticulture and Animal Husbandry and Information about Govt schemes for Farmers
Wednesday, August 31, 2022
Monday, August 22, 2022
Wednesday, August 17, 2022
ਪਰਾਲੀ ਵਾਲੀਆਂ ਮਸ਼ੀਨਾਂ ਦੀ ਹੋਵੇਗੀ ਜਾਂਚ
ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾ ਵਿਚ 150 ਕੋਰੜ ਰੁਪਏ ਦੇ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ। ਜਿਕਰਯੋਗ ਹੈ ਕਿ ਵਿਭਾਗੀ ਜਾਂਚ ਦੌਰਾਨ ਵੰਡੀਆਂ ਗਈਆਂ 90422 ਮਸ਼ੀਨਾਂ ਵਿਚੋਂ 13 ਫੀਸਦੀ ਤੋਂ ਵੱਧ ਲਾਭਪਾਤਰੀਆਂ ਕੋਲ ਮਸ਼ੀਨਾਂ ਨਹੀਂ ਮਿਲੀਆਂ।
...
Agriculture Minister Kuldeep Dhaliwal orders vigilance probe into ₹150 crore scam detected in distribution of crop residue management machines. Department inquiry findings: Out of 90422 distributed machines; over 13 percent of beneficiaries did not have machines.
Tuesday, August 16, 2022
Thursday, August 11, 2022
Monday, August 8, 2022
ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
-ਪਰਾਲੀ ਤੇ ਖੇਤਾਂ ਦੀ ਰਹਿੰਦ-ਖੂੰਹਦ ਨੂੰ ਕੁਦਰਤੀ ਤਰੀਕੇ ਨਾਲ ਸੰਭਾਲਣ ਦਾ ਉਪਰਾਲਾ
-ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨ-ਸੰਧਵਾਂ
-ਭਗਵੰਤ ਮਾਨ ਸਰਕਾਰ ਕੁਦਰਤੀ ਖੇਤੀ ਨੂੰ ਕਰੇਗੀ ਉਤਸ਼ਾਹਤ-ਕੁਲਦੀਪ ਸਿੰਘ ਧਾਲੀਵਾਲ
ਪਟਿਆਲਾ, 8 ਅਗਸਤ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਾਂਝੇ 'ਪ੍ਰਾਜੈਕਟ ਭੂਮੀ' ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੇ ਨਾਲ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਅਰਵਿੰਦ, ਖੇਤੀ ਵਿਰਾਸਤ ਮਿਸ਼ਨ ਦੇ ਮੋਢੀ ਓਮੇਂਦਰ ਦੱਤ ਤੇ ਬਿਰਲਾ ਸੋਸਾਇਟੀ ਦੇ ਪੀ.ਸੀ. ਸ੍ਰੀਨਿਵਾਸਨ ਵੀ ਮੌਜੂਦ ਸਨ।
ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਸਮਾਰੋਹ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਵਿਧਾਨ ਸਭਾ 'ਚ ਇਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਸਪੀਕਰ ਨੇ ਪੰਜਾਬ 'ਚ ਵੀ ਆਰਗੈਨਿਕ ਫਾਰਮਿੰਗ ਬੋਰਡ ਸਥਾਪਤ ਕਰਨ ਦੀ ਵਕਾਲਤ ਕਰਦਿਆਂ ਮਿਲੇਟਸ ਦੀ ਖਰੀਦ ਦੇ ਉਚੇਚੇ ਪ੍ਰਬੰਧ ਕਰਕੇ ਇਨ੍ਹਾਂ ਨੂੰ ਪੌਸ਼ਟਿਕ ਆਹਾਰ ਵਜੋਂ ਮਿਡ ਡੇ ਮੀਲ ਸਕੀਮ ਦਾ ਹਿੱਸਾ ਬਣਾਉਣ ਲਈ ਆਖਿਆ ।
ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਅੰਦਰ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਲਈ ਗੁਰੂਆਂ ਦੇ ਸੁਨੇਹੇ 'ਤੇ ਫੁੱਲ ਚੜ੍ਹਾਏ ਜਾਣ ਦੀ ਆਸ ਜਤਾਉਂਦਿਆਂ ਆਖਿਆ ਕਿ ਪੰਜਾਬੀ, ਉਨ੍ਹਾਂ ਸ਼ਹੀਦਾਂ ਦੇ ਬੱਚੇ ਹਨ, ਜਿਨ੍ਹਾਂ ਨੇ ਮਿੱਟੀ 'ਚ ਬੰਦੂਕਾਂ ਉਗਾਈਆਂ ਸਨ। ਝੋਨੇ ਨੂੰ ਪੰਜਾਬ ਲਈ ਇਕ ਸਰਾਪ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਿਲੇਟਸ ਦੀ ਖੇਤੀ ਕਰਕੇ ਇਸ ਸਰਾਪ ਤੋਂ ਖਹਿੜਾ ਛੁਡਵਾਇਆ ਜਾ ਸਕਦਾ ਹੈ। ਸੰਧਵਾਂ ਨੇ ਕਿਹਾ ਕਿ ਸਾਲ 2023 ਨੂੰ ਕੌਮਾਂਤਰੀ ਮਿਲੇਟਸ ਵਰ੍ਹੇ ਵਜੋਂ ਮਨਾਉਂਦਿਆਂ ਖੇਤੀ ਵਿਰਾਸਤ ਮਿਸ਼ਨ ਨੂੰ ਨਾਲ ਲੈਕੇ ਪੰਜਾਬ 'ਚ ਵੀ ਵੱਡੇ ਪੱਧਰ 'ਤੇ ਮੋਟੇ ਅਨਾਜ ਦੀ ਖੇਤੀ ਸ਼ੁਰੂ ਕੀਤੀ ਜਾਵੇਗੀ।
ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਆਰਥਿਕ ਦਸ਼ਾ ਸੁਧਾਨ ਲਈ ਕੁਦਰਤੀ ਖੇਤੀ ਨੂੰ ਆਪਣੇ ਏਜੰਡੇ ਹੇਠ ਲਿਆਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੂੰਗੀ ਦੀ ਖੇਤੀ ਦਾ ਤਰਜ਼ਬਾ ਪਹਿਲੇ ਵਰ੍ਹੇ ਹੀ ਸਫ਼ਲ ਰਿਹਾ ਹੈ, ਉਸੇ ਤਰਜ 'ਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਬਦਲ ਵਜੋਂ ਮੋਟੇ ਅਨਾਜ ਦੀ ਖੇਤੀ ਲਈ ਉਤਸ਼ਾਹਤ ਕੀਤਾ ਜਾਵੇਗਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ 70 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਪਰੰਤੂ ਇਸ ਸਮੇਂ ਬੰਦ ਪਈ ਮੋਹਾਲੀ ਦੀ ਏ.ਸੀ. ਸਬਜੀ ਮੰਡੀ ਨੂੰ ਚਲਾਉਣ ਲਈ ਸਤੰਬਰ ਮਹੀਨੇ 'ਚ ਉਥੇ ਕੁਦਰਤੀ ਫ਼ਲਾਂ ਤੇ ਸਬਜੀਆਂ ਦਾ ਮੇਲਾ ਲਗਾ ਕੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਰਮੇ ਤੇ ਗੰਨੇ ਦੀ ਫ਼ਸਲ ਨੂੰ ਉਤਸ਼ਾਹਤ ਕਰਨ ਲਈ ਵੀ ਗੰਭੀਰ ਉਪਰਾਲੇ ਕਰ ਰਹੀ ਹੈ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਖੇਤੀ ਨੂੰ ਸਾਡਾ ਧਰਤੀ ਹੇਠਲਾ ਪਾਣੀ ਖ਼ਤਮ ਕਰਨ ਦੀ ਇੱਕ ਸਾਜ਼ਿਸ਼ ਤਹਿਤ ਪੰਜਾਬ 'ਚ ਲਿਆਂਦਾ ਗਿਆ ਸੀ ਹਾਲਾਂਕਿ ਚੌਲ ਕਦੇ ਵੀ ਪੰਜਾਬੀਆਂ ਦੇ ਭੋਜਨ ਦਾ ਹਿੱਸਾ ਨਹੀਂ ਰਹੇ ਅਤੇ ਹੁਣ ਇਸ ਦੀ ਪਰਾਲੀ ਨੂੰ ਸੰਭਾਲਣਾ ਸਮੱਸਿਆ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੀ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਕਿਉਂਕਿ ਸਰਕਾਰ ਇਸ ਦੇ ਹੱਲ ਲਈ ਪੂਰੀ ਗੰਭੀਰ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਮੁੱਖ ਮੰਤਰੀ ਸ. ਮਾਨ ਨੇ ਨੀਤੀ ਆਯੋਗ ਦੀ ਮੀਟਿੰਗ 'ਚ ਵੀ ਇਸ ਮੁੱਦੇ ਨੂੰ ਚੁੱਕਿਆ ਹੈ ਪਰੰਤੂ ਇਹ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਪਿਛਲੀਆਂ ਦੋਵੇਂ ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਖੇਤੀ ਪ੍ਰਤੀ ਕਦੇ ਗੰਭੀਰਤਾ ਨਹੀਂ ਦਿਖਾਈ।
ਖੇਤੀ ਵਿਰਾਸਤ ਮਿਸ਼ਨ ਦੇ ਮੋਢੀ ਓਮੇਂਦਰ ਦੱਤ ਨੇ ਦੱਸਿਆ ਕਿ ਪ੍ਰਾਜੈਕਟ ਭੂਮੀ ਅਧੀਨ ਪਟਿਆਲਾ, ਸੰਗਰੂਰ, ਬਠਿੰਡਾ ਤੇ ਮੋਗਾ ਜ਼ਿਲ੍ਹਿਆਂ ਦੇ 140 ਪਿੰਡਾਂ 'ਚ ਕਰੀਬ 35 ਹਜ਼ਾਰ ਏਕੜ ਰਕਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਪੰਜਾਬੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਇਸ ਨੂੰ ਕੁਦਰਤੀ ਤਰੀਕੇ ਨਾਲ ਸੰਭਾਲਣ ਦਾ ਉਪਰਾਲਾ ਕੀਤਾ ਜਾਵੇਗਾ। ਐਮ.ਐਲ.ਏ. ਡਾ. ਬਲਬੀਰ ਸਿੰਘ ਨੇ ਧੰਨਵਾਦ ਕੀਤਾ। ਵੀ.ਸੀ. ਪ੍ਰੋ. ਅਰਵਿੰਦ ਨੇ ਕਿਹਾ ਕਿ ਕੁਰਦਤੀ ਖੇਤੀ ਕਰਦੇ ਕਿਸਾਨ, ਸਰਕਾਰ ਤੇ ਯੂਨੀਵਰਸਿਟੀ ਦੀ ਇਹ ਤਿਕੋਣ ਇਸ ਮੁਹਿੰਮ ਨੂੰ ਜਰੂਰ ਸਫ਼ਲ ਬਣਾਵੇਗੀ ਅਤੇ ਪੰਜਾਬੀ ਯੂਨੀਵਰਸਿਟੀ ਆਪਣਾ ਪੂਰਨ ਯੋਗਦਾਨ ਪਾਵੇਗੀ।
ਇਸ ਮੌਕੇ ਮੰਚ ਸੰਚਾਲਨ ਕੇ.ਵੀ.ਐਮ. ਦੀ ਡਾਇਰੈਕਟਰ ਰੂਪਸੀ ਗਰਗ ਨੇ ਕੀਤਾ। ਜਦਕਿ ਡਾ. ਅਮਰ ਸਿੰਘ ਆਜ਼ਾਦ, ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ, ਪੀ.ਸੀ. ਸ੍ਰੀਨਿਵਾਸਨ ਸਮੇਤ ਕੁਦਰਤੀ ਖੇਤੀ ਕਰਦੇ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ।
****
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...