All about Agriculture, Horticulture and Animal Husbandry and Information about Govt schemes for Farmers
Saturday, February 24, 2024
ਲੰਪੀ ਸਕਿਨ ਬਿਮਾਰੀ ਤੋਂ ਬਚਾਓ ਲਈ ਟੀਕਾ ਕਰਨ ਲਈ ਮੁਹਿੰਮ 25 ਫਰਵਰੀ ਤੋਂ
Thursday, February 22, 2024
ਪੰਜਾਬੀ ਕਿਸਾਨ ਪਾਲਣਗੇ ਹੁਣ ਰੇਸਮ ਦੇ ਕੀੜੇ।
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 22 ਫ਼ਰਵਰੀ:
ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ (MGSIPA) ਵਿਖੇ ਕੇਂਦਰ ਰੇਸ਼ਮ ਬੋਰਡ, Silk Board ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਸ੍ਰੀਮਤੀ ਨੀਲਿਮਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।
ਮੁੱਖ ਮਹਿਮਾਨ ਸ੍ਰੀਮਤੀ ਨੀਲਿਮਾ ਨੇ ਆਪਣੇ ਸੰਬੋਧਨ ਦੌਰਾਨ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਫੂਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡਾਇਰੈਕਟਰ ਬਾਗ਼ਬਾਨੀ ਨੇ ਦੱਸਿਆ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਪੰਜਾਬ ਵਿੱਚ ਮੁੱਖ ਤੌਰ 'ਤੇ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਦੇ ਛੋਟੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਸੈਰੀਕਲਚਰ ਸਕੀਮਾਂ ਅਧੀਨ ਵੱਖ-ਵੱਖ ਗਤੀਵਿਧੀਆਂ ਜਿਵੇਂ ਪਲਾਂਟੇਸ਼ਨ, ਕੀਟ ਪਾਲਣ ਘਰ, ਰੇਰਿੰਗ ਉਪਕਰਣ, ਟ੍ਰੇਨਿੰਗ, ਐਕਸਪੋਜ਼ਰ ਵਿਜ਼ਿਟ ਆਦਿ ਅਧੀਨ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।
ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸੈਰੀਕਲਚਰ ਦੇ ਵਿਕਾਸ ਸਬੰਧੀ ਵਿਸ਼ਾ ਮਾਹਰਾਂ ਅਤੇ ਸਾਇੰਸਦਾਨਾਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਤਕਨੀਕੀ ਜਾਣਕਾਰੀ ਦਿੱਤੀ ਗਈ। ਕੇਂਦਰੀ ਰੇਸ਼ਮ ਬੋਰਡ ਦੇ ਸਹਾਇਕ ਸਕੱਤਰ ਸ੍ਰੀ ਦਸ਼ਰਥੀ ਬਹੇਰਾ, ਸਾਇੰਟਿਸਟ-ਡੀ ਬੰਗਲੌਰ ਸ੍ਰੀ ਸਦੀਕੀ ਅਲੀ, ਡਾਇਰੈਕਟਰ, ਸੀ.ਐਸ.ਆਰ. ਐਂਡ ਟੀ.ਆਈ, ਪਾਮਪੁਰ ਸ੍ਰੀ ਐਨ.ਕੇ. ਭਾਟੀਆ, ਸਾਇੰਟਿਸਟ-ਡੀ ਸ੍ਰੀ ਸਰਦਾਰਾ ਸਿੰਘ ਅਤੇ ਸੁਰਿੰਦਰ ਭੱਟ ਨੇ ਰੇਸ਼ਮ ਉਤਪਾਦਨ ਸਬੰਧੀ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।
ਟ੍ਰੇਨਿੰਗ ਪ੍ਰੋਗਰਾਮ ਦੌਰਾਨ ਵਿਭਾਗ ਦੇ ਸੈਰੀਕਲਚਰ ਵਿੰਗ ਵੱਲੋਂ ਵੱਖ-ਵੱਖ ਗਤੀਵਿਧੀਆਂ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਤੋਂ ਇਲਾਵਾ ਗੋਆ ਇੰਸਟੀਚਿਊਟ ਆਫ਼ ਟ੍ਰੇਨਿੰਗ ਸਟੱਡੀਜ਼ ਦੇ ਅਧਿਕਾਰੀਆਂ ਵੱਲੋ ਸ਼ਖ਼ਸੀਅਤ ਵਿਕਾਸ, ਸਵੈ-ਜਾਗਰੂਕਤਾ, ਸਮਾਂ ਪ੍ਰਬੰਧਨ ਅਤੇ ਡੈਲੀਗੇਸ਼ਨ ਸਕਿੱਲ ਆਦਿ ਸਬੰਧੀ ਸਿਖਲਾਈ ਦਿੱਤੀ ਗਈ।
ਟ੍ਰੇਨਿੰਗ ਵਿੱਚ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਦਲਬੀਰ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਸ੍ਰੀ ਤਜਿੰਦਰ ਸਿੰਘ ਬਾਜਵਾ ਸਣੇ ਸੂਬੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।
Sunday, February 18, 2024
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ, 18 ਫ਼ਰਵਰੀ:
ਪੰਜਾਬ ਸਰਕਾਰ ਨੇ ਹਾੜ੍ਹੀ Rabi Crops ਦੇ ਮੌਸਮ ਦੌਰਾਨ ਨਹਿਰਾਂ Canal Water ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ Abohar Branch, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਡੀਸੀ ਵੱਲੋਂ ਪੰਜਾਬ ਐਗਰੋ ਦੇ ਪਲਾਂਟ ਵਿੱਚ ਛਾਪਾ
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਐਗਰੋ ਦੇ ਕਿਨੂੰ ਪੈਕਿੰਗ/ ਗ੍ਰੇਡਿੰਗ ਪਲਾਂਟ ਦਾ ਦੌਰਾ
ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਭੇਜਿਆ ਜਾ ਰਿਹਾ ਹੈ ਕਿਨੂੰ
ਕਿਸਾਨਾਂ ਤੋਂ ਪੰਜਾਬ ਐਗਰੋ ਵੱਲੋਂ ਕੀਤੀ ਜਾ ਰਹੀ ਹੈ ਕਿਨੂੰ ਦੀ ਸਿੱਧੀ ਖਰੀਦ
ਫਾਜ਼ਿਲਕਾ 18 ਫਰਵਰੀ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ Punjab Agro ਨੂੰ ਕਿਨੂੰ Kinnow ਦੀ ਖਰੀਦ ਦੀ ਜਿੰਮੇਵਾਰੀ ਸੌਂਪੀ ਗਈ ਹੈ ਜਿਸ ਤੋਂ ਬਾਅਦ ਪੰਜਾਬ ਐਗਰੋ ਵੱਲੋਂ ਆਪਣੇ Fruit Processing ਫਰੂਟ ਪ੍ਰੋਸੈਸਿੰਗ ਪਲਾਂਟ ਲਈ ਜਿੱਥੇ ਕਿੰਨੂ ਦੀ ਖਰੀਦ ਕੀਤੀ ਜਾ ਰਹੀ ਹੈ ਉੱਥੇ ਹੀ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਡ ਡੇ ਮੀਲ Mid day Meal ਵਿੱਚ ਕਿੰਨੂ ਦੇਣ ਲਈ ਵੀ ਪੰਜਾਬ ਐਗਰੋ ਕਿਸਾਨਾਂ ਤੋਂ ਸਿੱਧੇ ਤੌਰ ਤੇ ਕਿੰਨੂ ਦੀ ਖਰੀਦ ਕਰ ਰਿਹਾ ਹੈ।
ਇਸ ਸਬੰਧੀ ਅੱਜ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਬੋਹਰ ਇਲਾਕੇ ਵਿੱਚ ਪੰਜਾਬ ਐਗਰੋ ਦੇ ਕਿਨੂੰ ਪੈਕਿੰਗ ਪਲਾਂਟ ਦਾ ਦੌਰਾ ਕੀਤਾ ਜਿੱਥੇ ਕਿਨੂੰ ਨੂੰ ਸਾਫ ਕਰਨ ਤੋਂ ਬਾਅਦ ਉਸਦੀ ਗ੍ਰੇਡਿੰਗ ਕੀਤੀ ਜਾਂਦੀ ਹੈ ਅਤੇ ਦਰਜਾਬੰਦੀ ਕਰਨ ਤੋਂ ਬਾਅਦ ਉਸ ਨੂੰ ਪੈਕ ਕਰਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਮਿਡ ਡੇ ਮੀਲ ਵਿੱਚ ਭੇਜਿਆ ਜਾਂਦਾ ਹੈ।
ਕਿੰਨੂ ਦੀ ਪੰਜਾਬ ਐਗਰੋ ਵੱਲੋਂ ਕਿਸਾਨਾਂ ਤੋਂ ਸਿੱਧੇ ਤੌਰ ਤੇ ਖਰੀਦ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਇਸ ਵਾਰ ਕਿੰਨੂ ਦੀ ਬੰਪਰ ਪੈਦਾਵਾਰ ਹੋਣ ਕਾਰਨ ਕਿਸਾਨਾਂ ਨੂੰ ਕੀਮਤ ਪੂਰੀ ਨਹੀਂ ਮਿਲ ਰਹੀ ਸੀ ਜਿਸ ਤੋਂ ਬਾਅਦ ਕਿਸਾਨਾਂ ਦੀ ਮੰਗ ਤੇ ਪੰਜਾਬ ਸਰਕਾਰ ਨੇ ਕਿੰਨੂ ਦੀ ਖਰੀਦ ਕਰਨ ਲਈ ਪੰਜਾਬ ਐਗਰੋ ਨੂੰ ਜਿੰਮੇਵਾਰੀ ਸੌਂਪੀ ਹੈ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਕਿੰਨੂ ਦੀ ਖਰੀਦ ਕੀਤੀ ਜਾਵੇ ਅਤੇ ਸਮੇਂ ਸਿਰ ਸਾਰੇ ਪੰਜਾਬ ਦੇ ਸਕੂਲਾਂ ਤੱਕ ਮਿਡ ਡੇ ਮੀਲ ਵਿੱਚ ਭੇਜਣ ਲਈ ਕਿੰਨੂੰ ਦੀ ਸਪਲਾਈ ਕੀਤੀ ਜਾਵੇ। ਇਸ ਮੌਕੇ ਉਨਾਂ ਨੇ ਕਿਹਾ ਕਿ ਕਿੰਨੂੰ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।
ਇਸ ਉਪਰੰਤ ਉਹਨਾਂ ਪੰਜਾਬ ਐਗਰੋ ਵੱਲੋਂ ਆਲਮਗੜ੍ਹ ਵਿਖੇ ਸਥਾਪਿਤ ਹਾਈ ਟੈਕ ਵੈਜੀਟੇਬਲ ਨਰਸਰੀ ਪਲਾਟ ਅਤੇ ਫਰੂਟ ਐਂਡ ਵੈਜੀਟੇਬਲ ਪ੍ਰੋਸੈਸਿੰਗ ਪਲਾਂਟ ਦਾ ਵੀ ਦੌਰਾ ਕੀਤਾ ਗਿਆ! ਹਾਈ ਟੈਕ ਵੈਜੀਟੇਬਲ ਨਰਸਰੀ ਪਲਾਟ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਸਬਜ਼ੀਆਂ ਦੇ ਪੌਦੇ ਤਿਆਰ ਹੁੰਦੇ ਹਨ, ਇਹਨਾਂ ਤਿਆਰ ਪੌਦਿਆਂ ਨੂੰ ਦੇਖਣ ਉਪਰੰਤ ਡਿਪਟੀ ਕਮਿਸ਼ਨਰ ਨੇ ਇਸ ਪਲਾਂਟ ਦੀ ਪ੍ਰਸ਼ੰਸਾ ਵੀ ਕੀਤੀ! ਪ੍ਰੋਸੈਸਿੰਗ ਫਰੂਟ ਐਂਡ ਵੈਜੀਟੇਬਲ ਪਲਾਂਟ ਵਿੱਚ ਆਧੁਨਿਕ ਟੈਕਨੋਲੋਜੀ ਨਾਲ ਫਰੂਟ ਤੋਂ ਜੂਸ ਤੇ ਪੇਸਟ ਤਿਆਰ ਹੁੰਦੀ ਹੈ! ਇਸ ਤੋਂ ਇਲਾਵਾ ਇੱਥੇ ਆਧੁਨਿਕ ਤਕਨੀਕ ਨਾਲ ਗਾਜਰਾਂ ਦੀ ਧੋਲਾਈ ਵੀ ਹੁੰਦੀ ਹੈ, ਜਿਸ ਦੀ ਮਦਦ ਨਾਲ ਕਿਸਾਨਾਂ ਨੂੰ ਆਪਣੀ ਮਾਰਕੀਟਿੰਗ ਕਰਨ ਵਿੱਚ ਮਦਦ ਮਿਲਦੀ ਹੈ।
ਇਸ ਮੌਕੇ ਸਹਾਇਕ ਮੈਨੇਜਰ ਪੰਜਾਬ ਐਗਰੋ ਗੁਰਪ੍ਰੀਤ ਸਿੰਘ, ਕਾਰਜਕਾਰੀ ਤਕਨੀਕੀ ਦੀਪਇੰਦਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਜਗਤਾਰ ਸਿੰਘ, ਪਲਾਟ ਹੈਡ ਸੁਭਾਸ਼ ਚੌਧਰੀ ਆਦਿ ਹਾਜ਼ਰ ਸਨ!
Wednesday, February 14, 2024
ਪੰਜਾਬਦੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ
• ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਸ਼ਾਂਤਮਈ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਫੋਰਸ ਵਰਤਣ ਲਈ ਹਰਿਆਣਾ ਸਰਕਾਰ ਦੀ ਕੀਤੀ ਘੋਰ ਨਿੰਦਾ
ਚੰਡੀਗੜ੍ਹ, 14 ਫਰਵਰੀ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ Narinder Modi ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੇਸ਼ ਭਰ ਦੇ ਕਿਸਾਨੀ ਭਾਈਚਾਰੇ ਨਾਲ ਸਬੰਧਤ ਗੰਭੀਰ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਸਾਨ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਭਾਜਪਾ BJP ਸਰਕਾਰਾਂ ਵੱਲੋਂ ਬੇਰੁਖ਼ੀ ਵਰਤਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਰਾਰ ਦਿੱਤਾ।
ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਕੀਤੇ ਅਹਿਮ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਸਵਾਮੀਨਾਥਨ ਫਾਰਮੂਲੇ ਅਨੁਸਾਰ ਸਾਰੀਆਂ ਫਸਲਾਂ ਦੀ ਖਰੀਦ ਕਰਨ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸ਼ਾਮਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਸੰਕਟ ਨੂੰ ਟਾਲਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੈ।
ਆਪਣੀਆਂ ਜਾਇਜ਼ ਮੰਗਾਂ ਲਈ ਕੌਮੀ ਰਾਜਧਾਨੀ ਵੱਲ ਕਿਸਾਨਾਂ ਦੇ ਸ਼ਾਂਤਮਈ ਮਾਰਚ ਨੂੰ ਰੋਕਣ ਲਈ ਪੁਲਿਸ ਨੂੰ ਇੱਕ ਸਾਧਨ ਵਜੋਂ ਵਰਤਣ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਕੜੀ ਆਲੋਚਨਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਨਿਰਾਸ਼ਾ ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੇਂਦਰ ਸਰਕਾਰ ਦੇ ਮਾੜੇ ਰਵੱਈਏ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਦੇਸ਼ ਦੇ ਨਾਗਰਿਕ ਹਨ, ਜਿਨ੍ਹਾਂ ਨੇ ਹਰੀ ਕ੍ਰਾਂਤੀ ਲਿਆਂਦੀ ਹੈ ਅਤੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਿਆ ਹੈ। ਉਹਨਾਂ ਨੂੰ ਆਪਣੇ ਰਾਸ਼ਟਰਵਾਦੀ ਹੋਣ ਦਾ ਕਿਸੇ ਨੂੰ ਸਬੂਤ ਦੇਣ ਦੀ ਲੋੜ ਨਹੀਂ ਹੈ ਅਤੇ ਉਹਨਾਂ ਨੂੰ ਲੋਕਤੰਤਰੀ ਦੇਸ਼ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਉਠਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਹਨਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ। ਇਹ ਅਸਵੀਕਾਰਯੋਗ ਅਤੇ ਗੈਰ-ਵਾਜਿਬ ਹੈ।
ਕਿਸਾਨਾਂ ਦੀ ਦੁਰਦਸ਼ਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਤੋਂ ਲੋੜੀਂਦੀ ਸਹਾਇਤਾ ਨਾ ਮਿਲਣ ਕਾਰਨ ਦੇਸ਼ ਦਾ ‘ਅੰਨਦਾਤਾ’ ਵਧ ਰਹੀਆਂ ਖੇਤੀਬਾੜੀ ਲਾਗਤਾਂ ਅਤੇ ਅਸਥਿਰ ਬਾਜ਼ਾਰੀ ਕੀਮਤਾਂ ਨਾਲ ਜੂਝ ਰਿਹਾ ਹੈ। ਇਸ ਕਾਰਨ ਉਨ੍ਹਾਂ ਦੀ ਰੋਜ਼ੀ-ਰੋਟੀ ਅਤੇ ਖੇਤੀਬਾੜੀ ਸੈਕਟਰ ਖ਼ਤਰੇ ਵਿੱਚ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਦੀ ਵੀ ਅਪੀਲ ਕੀਤੀ।
ਪੀ.ਐਮ.ਕਿਸਾਨ ਸਨਮਾਨਨਿਧੀ ਯੋਜਨਾ ਸਕੀਮ ਅਧੀਨ 12 ਤੋਂ 21 ਫਰਵਰੀ ਤੱਕ ਚਲਾਈ ਜਾ ਰਹੀ ਹੈ ਵਿਸੇਸ਼ ਮੁਹਿੰਮ
ਫ਼ਰੀਦਕੋਟ 14 ਫ਼ਰਵਰੀ,2024
ਪ੍ਰਧਾਨ ਮੰਤਰੀ ਕਿਸਾਨ ਸਨਮਾਨਨਿਧੀ ਯੋਜਨਾ ਅਧੀਨ ਕੇਂਦਰ ਸਰਕਾਰ ਵੱਲੋਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਕਰਨ ਲਈ ਮਿਤੀ 12 ਫਰਵਰੀ 2024 ਤੋਂ ਮਿਤੀ 21 ਫਰਵਰੀ 2024 ਤੱਕ ਇੱਕ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ.ਅਮਰੀਕ ਸਿੰਘ ਨੇ ਦਿੱਤੀ।
ਉਹਨਾਂ ਦੱਸਿਆ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਨਾ ਹੋਣ ਕਰਕੇ ਪਿਛਲੀ ਕਿਸ਼ਤ ਜਾਰੀ ਨਹੀਂ ਹੋਈ ਉਹ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਜਾਂ ਪੀ.ਐਮ.ਕਿਸਾਨ ਐਪ ਰਾਹੀਂ ਖੁਦ ਵੀ ਆਪਣੀ ਈ.ਕੇ.ਵਾਈ.ਸੀ ਮੁਕੰਮਲ ਕਰ ਸਕਦੇ ਹਨ। ਇਸ ਕੰਮ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਵੀ ਆਪਣੇ ਸਟਾਫ ਦੀਆਂ ਪਿੰਡ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ। ਈ.ਕੇ.ਵਾਈ.ਸੀ ਕਰਵਾਉਣ ਲਈ ਉਹਨਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਜਿਲ੍ਹਾ ਫਰੀਦਕੋਟ ਵਿੱਚ ਹੁਣ ਤੱਕ ਲਗਭਗ 63 ਪ੍ਰਤੀਸ਼ਤ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਹੋ ਚੁੱਕੀ ਹੈ ਅਤੇ ਜਿਨ੍ਹਾਂ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ ਰਹਿੰਦੀ ਹੈ, ਇਸ ਵਿਸੇਸ਼ ਮੁਹਿੰਮ ਦੌਰਾਨ ਆਪਣੀ ਈ.ਕੇ.ਵਾਈ.ਸੀ ਕਰਵਾ ਲੈਣ ਤਾਂ ਜੋ ਉਹਨਾਂ ਨੂੰ 16ਵੀਂ ਕਿਸ਼ਤ ਦਾ ਲਾਭ ਮਿਲ ਸਕੇ।
Tuesday, February 13, 2024
ਪੰਜਾਬ ਐਗਰੋ ਵੱਲੋਂ ਅਬੋਹਰ ਕਿਨੂੰ ਮੰਡੀ ਤੋਂ ਫਲਾਂ ਦੀ ਖਰੀਦ ਸ਼ੁਰੂ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ Punjab Agro ਰਾਹੀਂ ਅਬੋਹਰ ਕਿਨੂੰ ਮੰਡੀ Abohar Kinnow Mandi ਤੋਂ ਕਿੰਨੂ Kinnow ਦੀ ਖਰੀਦ ਬੀਤੀ ਸ਼ਾਮ ਸ਼ੁਰੂ ਕਰ ਦਿੱਤੀ ਗਈ। ਇਸ ਨਾਲ ਜ਼ਿਲ੍ਹੇ ਦੇ ਕਿੰਨੂ ਉਤਪਾਦਕ Kinnow Growers ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ । ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਿਨੂੰ ਉਤਪਾਦਕ ਕਿਸਾਨ ਪੰਜਾਬ ਐਗਰੋ ਦੀ ਖਰੀਦ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ ਜਿਸ ਨੂੰ ਪ੍ਰਵਾਨ ਕਰਦਿਆਂ ਸਰਕਾਰ ਨੇ ਪੰਜਾਬ ਐਗਰੋ ਜੂਸ ਫੈਕਟਰੀ ਨੂੰ ਹਦਾਇਤ ਕੀਤੀ ਅਤੇ ਉਹਨਾਂ ਵੱਲੋਂ ਬੀਤੀ ਸ਼ਾਮ ਅਬੋਹਰ ਦੀ ਕਿੰਨੂੰ ਮੰਡੀ ਤੋਂ ਕਿਨੂੰ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਬਿਨਾਂ ਪੰਜਾਬ ਸਰਕਾਰ ਵੱਲੋਂ ਮਿਡ ਡੇ ਮੀਲ Mid Day Meal ਵਿੱਚ ਵੀ ਕਿੰਨੂੰ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ । ਸਰਕਾਰ ਦੇ ਇਹਨਾਂ ਉਪਰਾਲਿਆਂ ਨਾਲ ਕਿਸਾਨਾਂ ਨੂੰ ਕਿੰਨੂ ਦਾ ਉਚਿਤ ਭਾਅ ਮਿਲ ਸਕੇਗਾ । ਇਸ ਲਈ ਕਿਸਾਨ ਪੰਜਾਬ ਐਗਰੋ ਦੇ ਇਸ ਫੈਸਲੇ ਦੀ ਸਲਾਘਾ ਕਰਦੇ ਵੀ ਵਿਖਾਈ ਦਿੱਤੇ ।
ਪਿੰਡ ਤੂਤ ਵਾਲਾ ਦੇ ਕਿਸਾਨ ਦਲੀਪ ਸਿੰਘ ਜਿਸ ਕੋਲ ਡੇਢ ਏਕੜ ਕਿੰਨੂ ਦਾ ਬਾਗ ਹੈ ਦੀ ਫਸਲ ਬੀਤੀ ਰਾਤ ਪੰਜਾਬ ਐਗਰੋ ਨੇ ਖਰੀਦੀ ਤਾਂ ਉਹ ਕਿਸਾਨ ਪੰਜਾਬ ਐਗਰੋ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਾ ਦਿਖਾਈ ਦਿੱਤਾ ਅਤੇ ਉਸਨੇ ਕਿਹਾ ਕਿ ਜੇਕਰ ਪੰਜਾਬ ਐਗਰੋ ਉਸਦਾ ਇਹ ਫਲ ਨਾ ਖਰੀਦਦੀ ਤਾਂ ਉਸਨੂੰ ਪ੍ਰਾਈਵੇਟ ਵਪਾਰੀਆਂ ਨੇ ਇਹ ਭਾਅ ਨਹੀਂ ਦੇਣਾ ਸੀ ਅਤੇ ਉਸਨੂੰ ਮਿੱਟੀ ਦੇ ਭਾਅ ਆਪਣਾ ਕਿਨੂੰ ਵੇਚਣਾ ਪੈਣਾ ਸੀ। ਇਸੇ ਤਰ੍ਹਾਂ ਹੋਰ ਅਨੇਕਾਂ ਕਿਸਾਨ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਦਿਖਾਈ ਦਿੱਤੇ।
ਜਿਕਰ ਯੋਗ ਹੈ ਕਿ ਇਸ ਵਾਰ ਕਿੰਨੂ ਦੀ ਬੰਪਰ ਫਸਲ ਹੈ ਜਿਸ ਕਾਰਨ ਕਿਸਾਨਾਂ ਨੂੰ ਘੱਟ ਪਾ ਮਿਲ ਰਿਹਾ ਸੀ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਅਨੁਸਾਰ ਪੰਜਾਬ ਐਗਰੋ ਰਾਹੀਂ ਖਰੀਦ ਸ਼ੁਰੂ ਕਰਵਾ ਕੇ ਅਤੇ ਮਿਡ ਡੇ ਮੀਲ ਵਿੱਚ ਕਿਨੂੰ ਦੇਣ ਦੀ ਵਿਵਸਥਾ ਸ਼ੁਰੂ ਕਰਵਾ ਕੇ ਕਿਸਾਨਾਂ ਦੀ ਵੱਡੀ ਮਦਦ ਕੀਤੀ ਹੈ।
ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...

-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...
-
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ * ਸੋਲਰ ਪੰਪ ਲਾਉਣ ...